Tag: punjab news
-

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 5 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਉਪਦੇਸ਼ ’ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ ਤੌਰ ‘ਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਸੂਬਾ…
-

ਗਰੀਨ ਸਕੂਲ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਵਿਜੈਪਾਲ ਨੂੰ ਮਿਲਿਆ ਕੌਮੀ ਪੱਧਰ ਤੇ ਸਨਮਾਨ
ਫਾਜ਼ਿਲਕਾ 05 ਫਰਵਰੀਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਅਤੇ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਮਾਰਗਦਰਸ਼ਨ ਹੇਠ ਸਿਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਦੇਣ ਅਤੇ ਉਚਾਈਆਂ ਵੱਲ ਲਿਜਾਉਣ ਦੀ ਲੜੀ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ ਗਰੀਨ ਸਕੂਲ ਪ੍ਰੋਗਰਾਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਲਈ ਇਸ ਪ੍ਰੋਗਰਾਮ…
-

ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡਾਂ ‘ਚ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇਣ ਦਾ ਐਲਾਨ
ਲੰਬੀ, 05 ਫਰਵਰੀ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਪਾਰਟੀ ਤੋਂ ਉਪਰ ਉਠਕੇ ਬਿਨ੍ਹਾਂ ਵਿਤਕਰੇ ਤੋਂ ਆਮ ਲੋਕਾਂ ਦੇ ਕੰਮ ਕਰ ਰਹੀ ਹੈ। ਜਦੋਂ ਕਿ ਪਿਛਲੀਆਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਵਿੱਚ ਵਿਰੋਧੀ ਪਾਰਟੀਆਂ ਦੇ ਵਰਕਰਾਂ ਦੇ ਕੰਮ ਬਹੁਤ ਹੀ ਘੱਟ ਹੁੰਦੇ ਸਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ…
-

ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਵਿਖੇ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 05 ਫਰਵਰੀ: ਪੀ.ਏ.ਯੂ. ਦੇ ਜਲਵਾਯੂ ਪਰਿਵਰਤਨ ਅਤੇ ਖੇਤੀ ਮੌਸਮ ਵਿਭਾਗ ਦੀ ਯੋਗ ਅਗਵਾਈ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਨਿਕਰਾ ਪ੍ਰੋਜੈਕਟ ਦੇ ਅਧੀਨ ਅੱਜ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੀ.ਏ.ਯੂ. ਲੁਧਿਆਣਾ ਤੋਂ ਮੌਸਮ ਵਿਗਿਆਨੀ ਡਾ. ਪ੍ਰਭਜੋਤ ਕੌਰ ਸਿੱਧੂ ਅਤੇ ਡਾ. ਕੁਲਵਿੰਦਰ ਕੌਰ ਗਿੱਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਡਾ. ਪ੍ਰਭਜੋਤ ਕੌਰ ਸਿੱਧੂ ਨੇ ਇਸ ਮੌਕੇ ਮੌਸਮੀ ਤਬਦੀਲੀ ਦੇ ਕਾਰਨਾਂ ਅਤੇ ਇਸ ਨਾਲ ਨਜਿੱਠਣ ਲਈ ਵੱਖ ਵੱਖ ਖੇਤੀ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ। ਇਸ ਦੇ ਨਾਲ ਨਾਲ, ਉਹਨਾਂ ਨੇ ਰੁੱਖ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਰੁੱਖਾਂ ਦੀ ਮਹੱਤਤਾ ਤੇ ਚਾਨਣਾ ਪਾਇਆ। ਇਸ ਪ੍ਰੋਗਰਾਮ ਦੌਰਾਨ ਡਾ. ਕੁਲਵਿੰਦਰ ਕੌਰ ਗਿੱਲ ਨੇ ਮੌਸਮ ਦੀਆਂ ਭਵਿਖਬਾਣੀਆਂ ਬਾਰੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਖੇਤੀ ਗਤੀਵਿਧੀਆਂ ਨੁੰ ਮੌਸਮ ਦੀਆਂ ਭਵਿਖਬਾਣੀਆਂ ਨੂੰ ਦੇਖਦੇ ਹੋਏ ਕਰਨਾ ਚਾਹੀਦਾ ਹੈ। ਉਹਨਾਂ ਨੇ ਖੇਤੀ ਮੌਸਮ ਵਿਗਿਆਨ ਦੇ ਖੇਤਰ ਵਿੱਚ ਪੀ.ਏ.ਯੂ. ਦੀਆਂ ਖੋਜਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਅਤੇ ਕਿਸਾਨਾਂ ਨੂੰ ਪੀ.ਏ.ਯੂ ਦੇ ਡਿਜੀਟਲ ਅਖਬਾਰ ਖੇਤੀ ਸੰਦੇਸ਼ ਨਾਲ ਜੁੜਣ ਲਈ ਪ੍ਰੇਰਿਆ। ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫ਼ੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੁੰ ਆਉਣ ਵਾਲੇ ਗਰਮ ਮੌਸਮ ਦੌਰਾਨ ਪਸ਼ੂਆਂ ਦੇ ਸੁਚੱਜੇ ਰੱਖ-ਰਖਾਵ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਨਾਲ ਉਹਨਾਂ ਨੇ ਪਸ਼ੂਆਂ ਦੇ ਖੁਰਾਕੀ ਤੱਤ ਪ੍ਰਬੰਧਨ ਅਤੇ ਖਾਸ ਤੌਰ ਤੇ ਪਸ਼ੂ ਪਾਲਣ ਕਿੱਤੇ ਵਿੱਚ ਧਾਤਾਂ ਦੇ ਚੂਰੇ ਦੀ ਅਹਿਮੀਅਤ ਬਾਰੇ ਕਿਸਾਨਾਂ ਨੂੰ ਚਾਨਣਾ ਪਾਇਆ। ਇਸ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਗਰਮੀ ਦੇ ਪ੍ਰਭਾਵ ਨੂੰ ਘਟਾਉਣ ਲਈ ਸੁਚੱਜੇ ਸਿੰਚਾਈ ਪ੍ਰਬੰਧਨ ਅਤੇ ਖੁਰਾਕੀ ਤੱਤਾਂ ਦੇ ਛਿੜਕਾਅ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਡਾ. ਸੁਖਜਿੰਦਰ ਸਿੰਘ ਮਾਨ, ਸਹਾਇਕ ਪ੍ਰੋਫ਼ੈਸਰ (ਫ਼ਲ ਵਿਿਗਆਨ) ਨੇ ਬਾਗਬਾਨੀ ਫ਼ਸਲਾਂ ਵਿੱਚ ਮੌਸਮੀ ਤਬਦੀਲੀ ਦੇ ਪ੍ਰਭਾਵ ਅਤੇ ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਪ੍ਰੋਗਰਾਮ ਦੌਰਾਨ ਸਿਖਿਆਰਥੀਆਂ ਨੂੰ ਉਹਨਾਂ ਦੇ ਪਸ਼ੂਆਂ ਲਈ ਧਾਤਾਂ ਦਾ ਚੂਰਾ ਵੰਡਿਆ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਸਿਖਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।
-

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪੁਰਬ ਮੌਕੇ ਰਾਜ ਪੱਧਰੀ ਸਮਾਗਮ ‘ਚ ਪਹੁੰਚੀਆਂ ਲੱਖਾਂ ਸੰਗਤਾਂ
ਹੁਸ਼ਿਆਰਪੁਰ, 5 ਫਰਵਰੀ : ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਥਿਤ ਪਵਿੱਤਰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਅੱਜ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਰਾਜ ਪੱਧਰੀ ਸਮਾਗਮ ਦਾ ਦੂਜਾ ਦਿਨ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਮੌਕੇ ‘ਤੇ ਲੱਖਾਂ ਸ਼ਰਧਾਲੂ ਆਪਣੇ ਗੁਰੂ ਜੀ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ…
-

ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜ਼ਾਂ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ 1.5 ਲੱਖ ਰੁਪਏ ਤੱਕ ਦਾ ਇਲਾਜ ਬਿਲਕੁਲ ਮੁਫ਼ਤ – ਸਿਵਲ ਸਰਜਨ
ਰੂਪਨਗਰ, 4 ਫਰਵਰੀ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਵਲ ਸਰਜਨ ਦਫ਼ਤਰ ਰੋਪੜ ਦੇ ਟ੍ਰੇਨਿੰਗ ਸੈਂਟਰ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਨਰਸਿੰਘ ਵਿਦਿਆਰਥੀਆਂ ਨੂੰ ਕੈਂਸਰ ਦੇ ਲੱਛਣਾਂ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਮਾਗਮ ਨੂੰ ਸੰਬੋਧਨ…
-

ਐਸ.ਸੀ. ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ
ਚੰਡੀਗੜ੍ਹ, 05 ਫਰਵਰੀ :– ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵੱਖ-ਵੱਖ ਜੱਥੇਬੰਦੀਆਂ ਵੱਲੋਂ ਇੱਕ…
-

ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ ‘ਤੇ ਕੀਤੀ ਛਾਪੇਮਾਰੀ; 274 ਕਾਬੂ
ਚੰਡੀਗੜ੍ਹ, 5 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 17ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 681 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ…
-

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 5 ਫਰਵਰੀ: ਬਲਜਿੰਦਰ ਸਿੰਘ ਬੰਟੀ ਨੇ, ਸੈਕਟਰ-68, ਮੋਹਾਲੀ ਦੇ ਜੰਗਲਾਤ ਕੰਪਲੈਕਸ ਵਿਖੇ ਅੱਜ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ (ਪੀ.ਐਸ.ਐਫ.ਡੀ.ਸੀ.) ਦੇ ਨਵੇਂ ਵਾਈਸ- ਚੇਅਰਮੈਨ ਵਜੋਂ ਚਾਰਜ ਸੰਭਾਲਿਆ। ਉਨ੍ਹਾਂ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ, ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮਹਿੰਦਰ ਭਗਤ ਅਤੇ ਹੋਰ ਪਤਵੰਤਿਆਂ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ
ਚੰਡੀਗੜ੍ਹ, 5 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੀਤੀ ਸ਼ਾਮ ਪੰਜਾਬ ਭਵਨ ਵਿਖੇ ਕੈਨੇਡਾ ਦੇ ਇੱਕ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ ਕੀਤੀ। ਨਵੀਂ ਦਿੱਲੀ ਸਥਿਤ ਕੈਨੇਡਾ ਦੇ ਹਾਈ ਕਮਿਸ਼ਨ ਦੀ ਰਸਮੀ ਬੇਨਤੀ ਤਹਿਤ ਹੋਏ ਇਸ ਮੀਟਿੰਗ ਦੌਰਾਨ ਪੰਜਾਬ ਅਤੇ ਅਲਬਰਟਾ ਸੂਬਿਆਂ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਆਰਥਿਕ ਸਾਂਝ…
-

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ
ਚੰਡੀਗੜ੍ਹ, 5 ਫਰਵਰੀ 2026 ਸਮਾਜ ਦੇ ਕਮਜੋਰ ਵਰਗਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਵਿੱਚ ਕੰਪਿਊਟਰ ਆਪਰੇਟਰ ਐਂਡ ਪ੍ਰੋਗਰਾਮਿੰਗ ਅਸਿਸਟੈਂਟ (ਕੋਪਾ-ਵੀ.ਆਈ.) ਟਰੇਡ ਵਿੱਚ ਦਾਖ਼ਲ ਅਨਾਥ ਅਤੇ ਨੇਤਰਹੀਣ ਵਿਦਿਆਰਥੀਆਂ ਦੀ ਸਿਖਲਾਈ ਫੀਸ ਮੁਆਫ ਕਰਨ ਦੇ…
-

ਪੰਜਾਬ ਦੀ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਸੂਚੀ ਪ੍ਰਬੰਧਨ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ
ਚੰਡੀਗੜ੍ਹ, 5 ਫਰਵਰੀ: ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਕੱਲ੍ਹ ਸ਼ਾਮ ਸੂਬੇ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਵੋਟਰ ਸੂਚੀਆਂ ਦੇ ਪ੍ਰਬੰਧਨ ਸਬੰਧੀ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਰ ਮੈਪਿੰਗ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਚੋਣ ਜਾਣਕਾਰੀ ਦੀ ਯੋਜਨਾਬੱਧ ਕਵਰੇਜ, ਸ਼ੁੱਧਤਾ…
-

ਸੁਨਾਮ ਦੇ ਵੱਖ-ਵੱਖ ਇਲਾਕਿਆਂ ‘ਚ ਬਾਲ ਭਿੱਖਿਆ ਵਿਰੁੱਧ ਕੀਤੀ ਚੈਕਿੰਗ
ਸੁਨਾਮ: 5 ਫ਼ਰਵਰੀ: ਸੰਗਰੂਰ ਜ਼ਿਲ੍ਹੇ ਦੇ ਸੁਨਾਮ ਬਲਾਕ ਅਧੀਨ ਪ੍ਰੋਜੈਕਟ ਜੀਵਨ ਜੋਤ-2 ਦੇ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸੁਨਾਮ ਦੇ ਮੁੱਖ ਬਾਜ਼ਾਰ, ਮਾਤਾ ਮੋਦੀ ਚੌਂਕ, ਆਨੰਦ ਚੌਂਕ, ਸਬਜ਼ੀ ਮੰਡੀ ਅਤੇ ਪੀਰਾ ਵਾਲਾ ਚੌਂਕ ਸਮੇਤ ਵੱਖ-ਵੱਖ ਥਾਵਾਂ ‘ਤੇ…
-

ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ, ਵਿਧਾਇਕ ਸ. ਸੇਖੋਂ ਵੱਲੋਂ ਮੰਡੀਆਂ ਵਿੱਚ ਸਟੀਲ ਚਾਰ ਸ਼ੈੱਡਾਂ ਦੇ ਨੀਂਹ ਪੱਥਰ ਰੱਖੇ
ਫ਼ਰੀਦਕੋਟ, 5 ਫਰਵਰੀ () ਹਲਕਾ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਦਾਣਾ ਮੰਡੀ ਫ਼ਰੀਦਕੋਟ ਵਿਖੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਸਮਾਰੋਹ ਦੌਰਾਨ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸਬਜ਼ੀ…
-

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਫੇਜ-2 ਤਹਿਤ ਪਿੰਡਾਂ ਵਿੱਚ ਲੱਗਣਗੇ ਵਿਸ਼ੇਸ਼ ਕੈਂਪ-ਡੀ.ਸੀ
ਫਰੀਦਕੋਟ 5 ਫਰਵਰੀ () ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਲਾਭਪਾਤਰੀ ਨੂੰ ਇਸ ਯੋਜਨਾ ਦਾ ਲਾਭ ਦੇਣ ਲਈ ਪਿੰਡਾਂ ਵਿੱਚ ਸਾਂਝੀ ਥਾਂ ਤੇ ਵਿਸ਼ੇਸ਼ ਕੈਂਪ ਲਗਾ ਕੇ ਵਲੰਟੀਅਰਾਂ ਵੱਲੋਂ ਸਿਹਤ ਕਾਰਡ ਬਣਾਏ ਜਾ ਰਹੇ ਹਨ। ਜਿਸ ਤਹਿਤ ਫੇਜ਼-2 ਰਾਹੀਂ ਮਿਤੀ 6 ਫਰਵਰੀ ਤੋਂ 8 ਫਰਵਰੀ ਤੱਕ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਇਸ ਯੋਜਨਾ ਨਾਲ ਜੋੜਿਆ…
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਉਭਾਵਾਲ ਵਿੱਚ ਗੰਦੇ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ*
ਪਿੰਡ ਉਭਾਵਾਲ, 5 ਫ਼ਰਵਰੀ (000) : ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਲਗਾਤਾਰ ਯਤਨਾਂ ਅਧੀਨ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਉਭਾਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ 1.82 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ…
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਦਿਆਲਗੜ੍ਹ ‘ਚ ਸ਼੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਅਤੇ ਮੁਸਲਿਮ ਧਰਮਸ਼ਾਲਾ ਦਾ ਉਦਘਾਟਨ
ਸੁਨਾਮ, 4 ਫਰਵਰੀ (000) : ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਪਿੰਡ ਦਿਆਲਗੜ੍ਹ ਵਿਖੇ 14.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸ਼੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਅਤੇ 7 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੁਸਲਿਮ ਧਰਮਸ਼ਾਲਾ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਥਾਨ…
-

ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ”13 ਤੋਂ 15 ਫਰਵਰੀ ਤੱਕ- ਰਿੰਪੀ ਗਰਗ
ਮਾਲੇਰਕੋਟਲਾ, 4 ਫਰਵਰੀ – ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵੱਲੋਂ ਪੰਜਾਬ ਦੀਆਂ ਬਹਾਦਰ, ਹੁਨਰਮੰਦ ਤੇ ਸਖ਼ਤ ਮਿਹਨਤੀ ਮਹਿਲਾਵਾਂ ਲਈ ‘ਰੈਂਪ ਸਕੀਮ ਅਧੀਨ’ ਇੱਕ ਉੱਚ ਪੱਧਰੀ ਈਵੈਂਟ, “ਪੰਜਾਬ ਸਖੀ ਸ਼ਕਤੀ ਮੇਲਾ- ਮਹਿਲਾ ਉੱਧਮੀਆਂ…
-

ਲੁਧਿਆਣਾ ਵਿੱਚ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਚੈਕਅੱਪ ਕੈਂਪ, 950 ਤੋਂ ਵੱਧ ਲਾਭਪਾਤਰੀ ਹੋਏ ਸ਼ਾਮਲ
ਲੁਧਿਆਣਾ, 4 ਫਰਵਰੀ: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ‘ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ-2026’ ਸ਼ੁਰੂ ਕੀਤੀ ਗਈ ਹੈ ਜਿਸ ਦੇ ਹਿੱਸੇ ਵਜੋਂ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨੇ ਬੁੱਧਵਾਰ ਨੂੰ ਸਵਾਮੀ ਵਿਵੇਕਾਨੰਦ ਚੈਰੀਟੇਬਲ ਹਸਪਤਾਲ, ਮਾਡਲ ਟਾਊਨ ਐਕਸ਼ਟੇਸ਼ਨ, ਲੁਧਿਆਣਾ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’…
-

ਰਾਜ ਪੱਧਰੀ ਸਮਾਗਮ ਵਾਲੇ ਸਥਾਨ ਨੂੰ ਜਾਂਦੇ ਰੋਡ ‘ਤੇ ਪੈਂਦੇ ਵਿੱਦਿਅਕ ਅਦਾਰਿਆਂ ‘ਚ 6 ਨੂੰ ਛੁੱਟੀ ਦਾ ਐਲਾਨ
ਗੜ੍ਹਸ਼ੰਕਰ/ਹੁਸ਼ਿਆਰਪੁਰ, 4 ਫਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਆਮ ਜਨਤਾ ਦੀ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੁੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ‘ਤੇ ਖੁਰਾਲਗੜ੍ਹ ਸਾਹਿਬ, ਤਹਿਸੀਲ ਗੜ੍ਹਸ਼ੰਕਰ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਸਬੰਧ ਵਿਚ ਸਮਾਗਮ ਵਾਲੇ ਸਥਾਨ ਨੂੰ ਜਾਂਦੇ ਰੋਡ ਗੜ੍ਹਸ਼ੰਕਰ ਤੋਂ…