Tag: punjab news
-

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 2 ਫਰਵਰੀ : ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਵਿੱਚ ਸੂਬੇ ਦੇ ਬੇਮਿਸਾਲ ਯੋਗਦਾਨ, ਬਹਾਦਰੀ ਅਤੇ ਭਾਈਚਾਰਕ ਸਾਂਝ, ਸ਼ਾਨਾਮੱਤੀ ਵਿਰਾਸਤ ਅਤੇ ਭਾਰਤ ਦੀ ਖੜਗ਼ਭੁਜਾ ਅਤੇ ਅੰਨਦਾਤੇ ਵਜੋਂ ਪੰਜਾਬ ਦੇ ਵਡਮੁੱਲੇ ਯੋਗਦਾਨ ਦਾ…
-

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 2 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਕੇਂਦਰੀ ਬਜਟ 2026 ਵਿੱਚ ਪੰਜਾਬ ਦੀਆਂ ਜ਼ਰੂਰਤਾਂ ਅਤੇ ਕੁਰਬਾਨੀਆਂ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰਨ ਦਾ ਦੋਸ਼ ਲਗਾਉਂਦਿਆ ਕਿਹਾ ਕਿ ਬਜਟ ਵਿੱਚ ਕਿਤੇ ਵੀ ਪੰਜਾਬ ਦਾ ਕੋਈ ਜ਼ਿਕਰ ਨਹੀਂ ਹੈ ਅਤੇ ਨਾ ਹੀ ਲੰਬੇ ਸਮੇਂ ਤੋਂ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਜ਼ੁਰਗਾਂ ਦਾ ਸਨਮਾਨ
ਮਲੋਟ, 02 ਫ਼ਰਵਰੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ, ਸਤਿਕਾਰ ਅਤੇ ਸਮਾਜਿਕ ਸੁਰੱਖਿਆ ਨੂੰ ਸਮਰਪਿਤ ‘ਸਾਡੇ ਬਜ਼ੁਰਗ, ਸਾਡਾ ਮਾਣ’ ਸਮਾਗਮ ਅੱਜ ਮਲੋਟ ਵਿਖੇ ਸ਼ਰਧਾ ਅਤੇ ਸਤਿਕਾਰ ਭਰੇ ਮਾਹੌਲ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਮਾਜ ਦੇ ਵੱਖ-ਵੱਖ ਖੇਤਰਾਂ…
-

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ
*ਚੰਡੀਗੜ੍ਹ, 2 ਫ਼ਰਵਰੀ:* ਪੰਜਾਬ ਦੇ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵੱਖ-ਵੱਖ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਇੱਥੇ ਪੰਜਾਬ ਭਵਨ ਵਿਖੇ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ…
-

“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 02 ਫਰਵਰੀ : ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ ਨੇ ਫ਼ਿਰੋਜ਼ਪੁਰ ਵਿਖੇ ‘ਸਾਡੇ ਬਜ਼ੁਰਜ ਸਾਡਾ ਮਾਣ‘ ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ…
-

ਆਰ ਕੇ ਵੀ ਵਾਈ ਸਕੀਮ ਤਹਿਤ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ ਪੂਈਂ ਵਿਖੇ ਟਰੇਨਿੰਗ ਕੈਂਪ ਲਗਾਇਆ – ਡਾ: ਭੁਪਿੰਦਰ ਸਿੰਘ
ਤਰਨ ਤਾਰਨ 02 ਫਰਵਰੀ ( ) – ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਪੰਜਾਬ ਦੇ 326 ਸਕੂਲਾਂ ਨੂੰ ਪੀਐਮ ਸ੍ਰੀ ਯੋਜਨਾ ਵਿੱਚ ਸ਼ਾਮਿਲ ਕੀਤਾ ਗਿਆ ਹੈ । ਇਨਾ ਸਕੂਲਾਂ ਵਿੱਚ ਮਿੱਟੀ ਪਰਖ ਦੀਆਂ ਛੋਟੀਆਂ ਪ੍ਰਯੋਗਸ਼ਾਲਾਵਾਂ ਬਣਾਈਆਂ ਜਾਣਗੀਆਂ ਅਤੇ ਇਹਨਾਂ ਪ੍ਰਯੋਗਸ਼ਾਲਾ ਵਿੱਚ ਕਿਸਾਨਾਂ ਦੀ ਮਿੱਟੀ ਪਰਖ ਕਰਕੇ ਉਹਨਾਂ ਨੂੰ ਮਿੱਟੀ ਸਿਹਤ ਕਾਰਡ ਜਾਰੀ…
-

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਗੁਰੂ ਰਵੀਦਾਸ ਧਰਮਸ਼ਾਲਾ ਦਾ ਕੀਤਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 02 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਲੰਬੀ ਹਲਕੇ ਦੇ ਪਿੰਡ ਤਰਮਾਲਾ ਵਿਖੇ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਸ਼੍ਰੀ ਗੁਰੂ ਰਵੀਦਾਸ ਧਰਮਸ਼ਾਲਾ ਦਾ ਉਦਘਾਟਨ ਕਰਕੇ ਇਸਨੂੰ ਲੋਕ ਅਰਪਣ ਕੀਤਾ । ਇਸ ਮੌਕੇ ਉਨ੍ਹਾਂ ਨੇ ਧਰਮਸ਼ਾਲਾ ਵਿੱਚ ਨਤਮਸਤਕ ਹੋ ਕੇ ਸ਼੍ਰੀ ਗੁਰੂ ਰਵੀਦਾਸ ਜੀ ਦਾ ਅਸ਼ੀਰਵਾਦ ਲਿਆ ਅਤੇ ਸਮੂਹ ਸੰਗਤ ਨੂੰ ਇਸ ਪਵਿੱਤਰ…
-

ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਸੈਨੀਟੇਸ਼ਨ ਸਹੂਲਤਾਂ ਲਈ 28.65 ਲੱਖ ਖਰਚੇ ਜਾਣਗੇ- ਗੁਰਦਿੱਤ ਸਿੰਘ ਸੇਖੋਂ
ਫ਼ਰੀਦਕੋਟ 2 ਫਰਵਰੀ- ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਅਧੀਨ ਸਿਵਲ ਹਸਪਤਾਲ (ਡੀ.ਐਚ) ਫ਼ਰੀਦਕੋਟ ਵਿਖੇ ਟਾਇਲਟਾਂ ਦੀ ਮੁਰੰਮਤ ਦਾ ਕੰਮ ਮਨਜ਼ੂਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ 3 ਮਹੀਨੇ ਦੀ ਨਿਰਧਾਰਤ ਸਮੇਂ-ਸੀਮਾ ਅੰਦਰ ਪੂਰਾ ਕੀਤਾ ਜਾਣਾ ਹੈ, ਜਿਸ ਤੇ 28.65 ਲੱਖ ਦੀ ਅੰਦਾਜ਼ਨ ਲਾਗਤ ਆਵੇਗੀ। ਇਸ ਕੰਮ ਦੇ ਸੰਪੂਰਨ ਹੋਣ ਉਪਰੰਤ ਹਸਪਤਾਲ…
-

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਬਜਟ ’ਤੇ ਪ੍ਰਗਟਾਈ ਨਿਰਾਸ਼ਾ, ਪੰਜਾਬ ਅਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਦਾ ਦਿੱਤਾ ਹਵਾਲਾ
ਚੰਡੀਗੜ੍ਹ, 1 ਫਰਵਰੀ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਬਜਟ ’ਤੇ ਡੂੰਘੀ ਨਿਰਾਸ਼ਾ ਅਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਅਤੇ ਇਸ ਦੇ ਕਿਸਾਨਾਂ ਦੀਆਂ ਅਹਿਮ ਲੋੜਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਕੇਂਦਰੀ ਬਜਟ ’ਤੇ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਸ. ਖੁੱਡੀਆਂ ਨੇ ਕਿਹਾ, ‘‘ਅਸਲੀ…
-

ਕੇਂਦਰੀ ਬਜਟ ‘ਤੇ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਤੀਕਿਰਿਆ
ਚੰਡੀਗੜ੍ਹ, 1 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਿੱਚ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਐਮਐਸਪੀ ਦੀ ਕੋਈ ਗਾਰੰਟੀ ਨਹੀਂ, ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਭਰੋਸਾ ਨਹੀਂ ਅਤੇ ਉਦਯੋਗਾਂ ਜਾਂ ਟੈਕਸ ਪ੍ਰਣਾਲੀ ਵਿੱਚ ਕੋਈ ਰਾਹਤ…
-

ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 1 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਿੱਚ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਐਮਐਸਪੀ ਦੀ ਕੋਈ ਗਾਰੰਟੀ ਨਹੀਂ, ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਭਰੋਸਾ ਨਹੀਂ ਅਤੇ ਉਦਯੋਗਾਂ ਜਾਂ ਟੈਕਸ ਪ੍ਰਣਾਲੀ ਵਿੱਚ ਕੋਈ ਰਾਹਤ…
-

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਭਾਵ ਦੇ ਨਾਲ ਸਮਾਜ ਅੰਦਰ ਬਰਾਬਰਤਾ ਲਿਆਉਣ ਦਾ ਸੁਨੇਹਾ ਦਿੱਤਾ – ਵਿਧਾਇਕ ਰਜਿੰਦਰਪਾਲ ਕੌਰ ਛੀਨਾ
ਲੁਧਿਆਣਾ, 01 ਫਰਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਭਗਤੀ ਭਾਵਨਾ ਦੇ ਨਾਲ- ਨਾਲ ਸੰਘਰਸ਼ਮਈ ਜੀਵਨ ਬਤੀਤ ਕੀਤਾ ਅਤੇ ਸਮਾਜ ਅੰਦਰ ਬਰਾਬਰਤਾ ਲਿਆਉਣ ਲਈ ਬੀੜਾ ਚੁੱਕਿਆ। ਵਿਧਾਇਕ ਛੀਨਾ ਅੱਜ…
-

ਕੇਂਦਰ ਸਰਕਾਰ ਵੱਲੋਂ ਬਜਟ ਵਿੱਚ ਮੁੜ ਪੰਜਾਬ ਨਾਲ ਵਿਤਕਰਾ: ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ, 1 ਫਰਵਰੀ 2026: ਪੰਜਾਬ ਦੇ ਲੋਕ ਨਿਰਮਾਣ ਹਰਭਜਨ ਸਿੰਘ ਈ.ਟੀ.ਓ. ਨੇ ਕੇਂਦਰੀ ਬਜਟ 2026 ਵਿੱਚ ਪੰਜਾਬ ਰਾਜ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਐਮ.ਐਸ.ਪੀ. ਗਰੰਟੀ ਦੇਣ ਵਿੱਚ ਇਸ ਵਾਰ ਵੀ ਅਸਫਲ ਰਹੀ ਹੈ। ਉਨ੍ਹਾਂ…
-

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ
ਚੰਡੀਗੜ੍ਹ 1 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਹੈ, ਜਿਸ ਨਾਲ ਉਸ ਦੇ ਕਿਸਾਨ-ਪੱਖੀ ਹੋਣ ਦੇ ਖੋਖਲੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਚੀਮਾ ਨੇ ਇਸ਼ਾਰਾ ਕੀਤਾ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਅਪੀਲ
ਲੁਧਿਆਣਾ, 1 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਦੇ ਉਦਘਾਟਨ ਮੌਕੇ ਭਾਰਤ ਸਰਕਾਰ ਨੂੰ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਕਦਮ ਭਾਰਤ ਦੇ ਆਜ਼ਾਦੀ ਸੰਗਰਾਮ ਦੇ…
-

ਵੱਖ ਵੱਖ ਧਾਰਮਿਕ ਆਗੂਆਂ ਨੇ ਬਿਕਰਾਊਰ ਕਾਲਜ ਦਾ ਰੱਖਿਆ ਨੀਂਹ ਪੱਥਰ – ਧਾਲੀਵਾਲ
ਅਜਨਾਲਾ, 1 ਫਰਵਰੀ- ਮੁੱਖ ਮੰਤਰੀ ਪੰਜਾਬ ਨੇ 19 ਜਨਵਰੀ ਨੂੰ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਸ ਸਰਹੱਦੀ ਖੇਤਰ ਦੇ ਪਿੰਡ ਬਿਕਰਾਊਰ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ਼ ਬ੍ਰਹਮ ਗਿਆਨ ਬਾਬਾ ਗਮ ਚੁੱਕ ਜੀ ਦੀ ਯਾਦ ਵਿੱਚ ਸਰਕਾਰੀ ਡਿਗਰੀ/ਵੋਕੇਸ਼ਨਲ ਟ੍ਰੇਨਿੰਗ ਕਾਲਜ ਬਿਕਰਾਊਰ ਦਾ ਨੀਂਹ ਪੱਥਰ ਵਰਚੁਲੀ ਤੌਰ ਤੇ ਰੱਖਿਆ ਗਿਆ ਸੀ, ਅੱਜ ਉਸੇ ਹੀ ਕਾਲਜ ਦਾ ਨੀਂਹ ਪੱਥਰ ਜਿਲੇ…
-

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ
ਗੜ੍ਹਸ਼ੰਕਰ/ਹੁਸ਼ਿਆਰਪੁਰ, 1 ਫਰਵਰੀ: ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ 4 ਤੋਂ 6 ਫਰਵਰੀ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ, ਗੜ੍ਹਸ਼ੰਕਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਜ਼ਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ…
-

‘ਗੈਂਗਸਟਰਾਂ ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ
ਚੰਡੀਗੜ, 1 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 13ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 767 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ , “ਗੈਂਗਸਟਰਾਂ ਤੇ ਵਾਰ’’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ…
-

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ- ਹਰਜੋਤ ਸਿੰਘ ਬੈਂਸ
ਨੰਗਲ 1 ਫਰਵਰੀ: ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਪੰਜਾਬ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਕਲਸੇੜਾ, ਪੱਟੀ ਤੇ ਭਨਾਮ ਪਿੰਡਾਂ ਵਿੱਚ ਕਰਵਾਏ ਸਮਾਗਮਾਂ ਵਿੱਚ ਹਾਜ਼ਰੀ ਭਰੀ। ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ…
-

ਗੁਰੂ ਰਵਿਦਾਸ ਜੀ ਦੀ ਰਚਨਾ ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਹੈ- ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 1 ਫਰਵਰੀ: ਭਗਤ ਰਵੀਦਾਸ ਜੀ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ, ਭਗਤ ਜੀ ਨੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਦਾ ਜ਼ੋਰਦਾਰ ਖੰਡਨ ਕੀਤਾ। ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਮਨੁੱਖਤਾ ਦੀ ਭਲਾਈ ਤੇ ਜੋਰ ਦਿੰਦੀ ਹੈ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ…