Tag: punjab news
-

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਵਿਕਾਸ ਦੇ ਨਵੇਂ ਦੌਰ ਵੱਲ ਵਧ ਰਿਹਾ ਬਟਾਲਾ, ਹੰਸਲੀ ਦੇ ਨਾਲ ਅਤੇ ਸਿੰਬਲ ਚੌਂਕ ਵਿਖੇ ਵਿਰਾਸਤੀ ਅਤੇ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ
ਬਟਾਲਾ, 16 ਸਤੰਬਰ () ਬਟਾਲਾ ਸ਼ਹਿਰ ਦੀ ਸੁੰਦਰਤਾ ਅਤੇ ਰਾਤ ਸਮੇਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਭਗਤ ਕੁਨਾਲ ਜੀ ਦੀ ਹਾਜ਼ਰੀ ਵਿੱਚ ਬਟਾਲਾ ਸਿਟੀ ਹੰਸਲੀ ਦੇ ਨਾਲ ਅਤੇ ਸਿੰਬਲ ਚੌਂਕ ਵਿਖੇ ਵਿਰਾਸਤੀ ਅਤੇ ਹਾਈ ਮਾਸਟ ਲਾਈਟਾਂ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ…
-

25 ਸਤੰਬਰ ਤੋਂ 20 ਅਕਤੂਬਰ ਤੱਕ ਪਿੰਡ-ਪਿੰਡ ਚਲਾਈ ਜਾਵੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ – ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 16 ਸਤੰਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 25 ਸਤੰਬਰ ਤੋਂ 20 ਅਕਤੂਬਰ ਤੱਕ ਪਿੰਡ-ਪਿੰਡ ਅਤੇ ਵਾਰਡ-ਵਾਰਡ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵਿਆਪਕ ਪੱਧਰ ’ਤੇ ਚਲਾਇਆ ਜਾਵੇਗਾ। ਇਸ ਸਬੰਧੀ ਵਿਰਾਸਤ-ਏ-ਖਾਲਸਾ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ…
-

ਪਿੰਡ ਜਿੰਦਵੜੀ ਵਿਖੇ ਭਜਨ ਸੰਧਿਆ ’ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਨੂੰਮਾਨ ਚਾਲੀਸਾ ਦਾ ਕੀਤਾ ਜਾਪ
ਨੰਗਲ 16 ਸਤੰਬਰ: ਪਿੰਡ ਜਿੰਦਵੜੀ ਵਿਖੇ ਬੀਤੀ ਰਾਤ ਤੀਸਰੇ ਮੰਗਲਵਾਰ ਮੌਕੇ ਕਰਵਾਈ ਗਈ ਭਜਨ ਸੰਧਿਆ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਨੂੰਮਾਨ ਚਾਲੀਸਾ ਦਾ ਜਾਪ ਕੀਤਾ। ਭਜਨ ਸੰਧਿਆ ਦੌਰਾਨ ਸੰਗਤ ਨੇ ਭਗਤੀ ਭਾਵਨਾ ਨਾਲ ਧਾਰਮਿਕ ਭਜਨਾਂ ਦਾ ਆਨੰਦ ਮਾਣਿਆ ਅਤੇ ਸਮੁੱਚਾ ਮਾਹੌਲ ਸ਼ਰਧਾ ਤੇ ਭਗਤੀ ਨਾਲ ਭਰਪੂਰ ਰਿਹਾ। ਕੈਬਨਿਟ ਮੰਤਰੀ ਨੇ ਇਸ ਮੌਕੇ ਇਲਾਕੇ ਦੀ ਖੁਸ਼ਹਾਲੀ, ਪੰਜਾਬ ਦੀ ਚੜ੍ਹਦੀ…
-

ਪੰਜਾਬ ਸਰਕਾਰ ਨੇ ਵਪਾਰੀਆਂ ਦੇ ਮਸਲਿਆਂ ਦੇ ਨਿਪਟਾਰੇ ਲਈ 40 ਕਰੋੜ ਰੁਪਏ ਕੀਤੇ ਮਨਜ਼ੂਰ : ਅਨਿਲ ਠਾਕੁਰ
ਹੁਸ਼ਿਆਰਪੁਰ, 16 ਸਤੰਬਰ : ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਇਥੇ ਵਪਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰ ਅਤੇ ਬਾਜ਼ਾਰਾਂ ਨਾਲ ਸਬੰਧਤ ਮਾਮਲਿਆਂ ਅਤੇ ਸਮੱਸਿਆਵਾਂ ਦਾ ਫੌਰੀ ਨਿਪਟਾਰਾ ਕਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਅਤੇ ਰਾਜ ਸਰਕਾਰ ਵਲੋਂ ਬਾਜ਼ਾਰਾਂ ਦੀ ਦਿੱਖ ਸੰਵਾਰਨ ਦੇ ਨਾਲ-ਨਾਲ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ…
-

ਅਰਨੀਵਾਲਾ ਵਿਖੇ ਲਗਭਗ 12 ਕਰੋੜ ਦੀ ਲਾਗਤ ਨਾਲ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ- ਖੁੱਡੀਆਂ
ਜਲਾਲਾਬਾਦ/ਅਰਨੀਵਾਲਾ, 16 ਸਤੰਬਰ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਵਿਸ਼ੇਸ਼ ਤੌਰ ’ਤੇ ਜਲਾਲਾਬਾਦ ਅਤੇ ਅਰਨੀਵਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਨਵ-ਨਿਯੁਕਤ ਮਾਰਕੀਟ ਕਮੇਟੀ ਚੇਅਰਮੈਨਾਂ ਦੇ ਅਹੁਦਾ ਸੰਭਾਲ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜਲਾਲਾਬਾਦ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਸ. ਪ੍ਰਦੀਪ ਚੁੱਘ ਅਤੇ ਅਰਨੀਵਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਗੁਰਸ਼ਮਿੰਦਰ ਢਿੱਲੋਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕ-ਹਿੱਤ ਦੀ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਮੰਤਰੀ ਸ. ਖੁੱਡੀਆਂ ਨੇ ਅਰਨੀਵਾਲਾ ਵਿਖੇ ਫਰੂਟ ਮਾਰਕੀਟ-ਸ੍ਰੀ ਸੰਤ ਬਾਬਾ ਤਾਰਾ ਸਿੰਘ ਜੀ ਖੁਸ਼ਦਿਲ ਗ੍ਰੇਨ, ਫਰੂਟ ਐਂਡ ਵੈਜੀਟੇਬਲ ਜਾਮਣ ਮੰਡੀ ਦਾ ਨੀਂਹ ਪੱਥਰ ਰੱਖਿਆ! ਉਨ੍ਹਾਂ ਕਿਹਾ ਕਿ ਇਹ ਮੰਡੀ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਦੇ ਹੋਂਦ ਵਿੱਚ ਆਉਣ ਨਾਲ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਖਪਤਕਾਰਾਂ ਨੂੰ ਆਪਣੀ ਉਪਜ ਦੀ ਖਰੀਦ-ਫਰੋਖ਼ਤ ਲਈ ਬਿਹਤਰ ਮੰਚ ਮਿਲੇਗਾ। ਉਹਨਾਂ ਕਿਹਾ ਕਿ ਅਰਨੀਵਾਲਾ ਵਿਖੇ ਲਗਭਗ 12 ਕਰੋੜ ਦੀ ਲਾਗਤ ਨਾਲ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ ਬਣੇਗੀ ਜਿਸ ਦਾ ਅੱਜ ਨੀਹ ਪੱਥਰ ਰੱਖ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਨਵੀਂ ਮੰਡੀ ਖੇਤੀਬਾੜੀ ਉਤਪਾਦਾਂ ਦੀ ਮਾਰਕੀਟਿੰਗ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਇਲਾਕੇ ਦੀ ਆਰਥਿਕ ਗਤੀਵਿਧੀ ਨੂੰ ਵੀ ਹੁਲਾਰਾ ਦੇਵੇਗੀ। ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੰਮ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਬਿਹਤਰ ਮੰਡੀਕਰਨ ਸਹੂਲਤਾਂ ਦੇਣ, ਸਿੰਚਾਈ ਪ੍ਰਬੰਧ ਮਜ਼ਬੂਤ ਕਰਨ, ਪੇਂਡੂ ਸੜਕਾਂ ਅਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਮੰਡੀ ਬੋਰਡ ਵੱਲੋਂ ਪੇਂਡੂ ਲਿੰਕ ਸੜਕਾਂ ਦੀ ਮਜ਼ਬੂਤੀ ਅਤੇ ਆਧੁਨਿਕੀਕਰਨ ਨਾਲ ਸਬੰਧਤ ਕੰਮ ਵੀ ਜਾਰੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਸੁਚੱਜੀਆਂ ਅਤੇ ਆਧੁਨਿਕ ਮੰਡੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਆਪਣੀ ਉਪਜ ਦਾ ਉਚਿਤ ਮੁੱਲ ਪ੍ਰਾਪਤ ਕਰਨ ਵਿੱਚ ਸਹੂਲਤ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਖੇਤੀਬਾੜੀ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਸਰਕਾਰ ਵੱਲੋਂ ਵੱਖ-ਵੱਖ ਪੱਧਰਾਂ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ੍ਰੀ ਓਂਕਾਰ ਜਾਖੜ ਸਮੇਤ ਹੋਰ ਆਗੂ, ਅਧਿਕਾਰੀ, ਮਾਰਕੀਟ ਕਮੇਟੀ ਦੇ ਨੁਮਾਇੰਦੇ, ਕਿਸਾਨ, ਵਪਾਰੀ ਅਤੇ ਇਲਾਕਾ ਵਾਸੀ ਹਾਜ਼ਰ ਸਨ। ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਨਵੀਆਂ ਮੰਡੀ ਸਹੂਲਤਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਮਕਸਦ ਸਿਰਫ਼ ਬੁਨਿਆਦੀ ਢਾਂਚਾ ਤਿਆਰ ਕਰਨਾ ਨਹੀਂ, ਸਗੋਂ ਕਿਸਾਨਾਂ ਅਤੇ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਅਤੇ ਮੰਗਾਂ ਨੂੰ ਤਰਜੀਹ ਦੇ ਕੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਸੁਚੱਜੀਆਂ ਅਤੇ ਆਧੁਨਿਕ ਮੰਡੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਆਪਣੀ ਉਪਜ ਦਾ ਉਚਿਤ ਮੁੱਲ ਪ੍ਰਾਪਤ ਕਰਨ ਵਿੱਚ ਸਹੂਲਤ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਖੇਤੀਬਾੜੀ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਸਰਕਾਰ ਵੱਲੋਂ ਵੱਖ-ਵੱਖ ਪੱਧਰਾਂ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ, ਐਸਡੀਐਮ ਜਲਾਲਾਬਾਦ ਕੰਵਰਜੀਤ ਸਿੰਘ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ੍ਰੀ ਓਂਕਾਰ ਜਾਖੜ ਸਮੇਤ ਹੋਰ ਆਗੂ, ਅਧਿਕਾਰੀ, ਮਾਰਕੀਟ ਕਮੇਟੀ ਦੇ ਨੁਮਾਇੰਦੇ, ਕਿਸਾਨ, ਵਪਾਰੀ ਅਤੇ ਇਲਾਕਾ ਵਾਸੀ ਹਾਜ਼ਰ ਸਨ।
-

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 16 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸੀਮਾ ਪਾਰੋਂ ਤਸਕਰੀ ਦੇ ਮਾਡਿਊਲ ਨੂੰ ਨਾਕਾਮ ਕਰਦਿਆਂ 27 ਕਿਲੋ ਹੈਰੋਇਨ, ਇੱਕ ਅਤਿ-ਆਧੁਨਿਕ ਵਿਦੇਸ਼ੀ .30 ਬੋਰ ਪੀ…
-

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ- ਡਾ. ਬਲਜੀਤ ਕੌਰ
ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 16 ਸਤੰਬਰ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸੁਚੱਜੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਨਸ਼ਾ ਮੁਕਤ ਮੁਹਿੰਮ ਤਹਿਤ ਅੱਜ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ…
-

ਪੰਜਾਬ ਯੂਨੀਵਰਸਿਟੀ ਵੱਲੋਂ ‘ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ’ ਲੋਕ ਅਰਪਣ
ਚੰਡੀਗੜ੍ਹ, 16 ਸਤੰਬਰ: ਅੱਜ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਆਈ.ਸੀ.ਐਸ.ਐਸ.ਆਰ. ਸੈਮੀਨਾਰ ਹਾਲ ਵਿਖੇ ਇੱਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਪ੍ਰੋ. ਭੀਮ ਐੱਸ. ਦਹੀਆ ਦੇ ਸਨਮਾਨ ਵਜੋਂ ‘ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ’ ਲੋਕ ਅਰਪਣ ਕੀਤੀ ਗਈ। ਇਹ ਪੁਸਤਕ ਉੱਘੇ ਵਿਦਵਾਨ, ਆਲੋਚਕ, ਸਾਹਿਤਕ ਅਧਿਆਪਕ ਅਤੇ ਪ੍ਰਸ਼ਾਸਕ ਪ੍ਰੋਫੈਸਰ ਭੀਮ…
-

ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ
ਚੰਡੀਗੜ੍ਹ, 16 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਮੌਕ ਡਰਿੱਲ ਸੂਬੇ ਭਰ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਇਹਨਾਂ ਤਿਆਰੀਆਂ ਵਿੱਚ ਮਜ਼ਬੂਤੀ ਲਿਆਉਣ ਲਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…
-

ਗੈਂਗਸਟਰਾਂ ‘ਤੇ ਵਾਰ ਦਾ 239ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ; 303 ਕਾਬੂ
ਚੰਡੀਗੜ੍ਹ, 16 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 239ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 570 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ…
-

ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਕਰਵਾਏ ਜਾ ਰਹੇ ਬਲਾਕ ਮਲੋਟ ਦੇ ਖੇਡ ਮੁਕਾਬਲੇ ਹੋਏ ਸਮਾਪਤ
ਮਲੋਟ/ਸ੍ਰੀ ਮੁਕਤਸਰ ਸਾਹਿਬ, 15 ਸਤੰਬਰ: ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4’ ਤਹਿਤ ਬਲਾਕ ਮਲੋਟ ਦੇ ਖੇਡ ਮੁਕਾਬਲੇ ਜੋ ਕਿ 14 ਸਤੰਬਰ 2026 ਤੋਂ ਨਿਉਟਨ ਵਰਲਡ ਸਕੂਲ, ਮਲੋਟ ਵਿਖੇ ਚੱਲ ਰਹੇ ਸਨ, ਉਹ ਅੱਜ ਸਮਾਪਤ ਹੋ ਗਏ ਹਨ। ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ…
-

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਹੂਲਤਾਂ ਨੂੰ ਦੱਸਿਆ ਆਮ ਪਰਿਵਾਰਾਂ ਲਈ ਵੱਡੀ ਰਾਹਤ
ਫਰੀਦਕੋਟ 15 ਸਤੰਬਰ ()ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸਮੂਹ ਬਲਾਕ ਪ੍ਰਧਾਨਾਂ, ਸਰਪੰਚਾਂ ਅਤੇ ਪੰਚਾਂ ਨਾਲ ਮੀਟਿੰਗ ਕਰਕੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਪਿੰਡਾਂ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਲੋੜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ੍ਰੀ ਆਯੂਸ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।ਵਿਧਾਇਕ ਸ. ਗੁਰਦਿੱਤ ਸਿੰਘ…
-

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ
ਹੁਸ਼ਿਆਰਪੁਰ, 15 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਖੇਤਾਂ ਵਿਚ ਪਰਾਲੀ ਜਾਂ ਫ਼ਸਲਾਂ ਦੀ ਰਹਿੰਦ-ਖੂਹੰਦ ਨਾ ਸਾੜਨ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ 3 ਵੈਨਾਂ ਰਵਾਨਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਵਾਤਾਵਰਣ…
-

6 ਬਲਾਕਾਂ ’ਚ ਟੈਨਿਸ ਕ੍ਰਿਕਟ ਦੇ ਮੁਕਾਬਲੇ ਕਰਵਾਏ
ਜਲੰਧਰ, 14 ਸਤੰਬਰ : ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ- 2026’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸੀਜ਼ਨ ਵਿੱਚ ਟੈਨਿਸ ਕ੍ਰਿਕਟ ਨੂੰ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸ਼ਾਮਲ ਕੀਤਾ ਗਿਆ ਹੈ। ਅੱਜ ਟੈਨਿਸ ਕ੍ਰਿਕਟ…
-

ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ
ਚੰਡੀਗੜ੍ਹ, 14 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ੍ਹ ਅਗਵਾਈ ਹੇਠ, ਪੰਜਾਬ ਪੁਲਿਸ ਨੇ ਆਪਣੀ ਪ੍ਰਮੁੱਖ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 60,582 ਐਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਅਤੇ 354 ਵਪਾਰਕ ਪੱਧਰ ਦੇ ਮਾਮਲਿਆਂ ਵਿੱਚ 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਹਰੇਕ ਮਾਮਲੇ…
-

ਕੈਬਨਿਟ ਮੰਤਰੀ ਸ. ਸੌਂਦ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ 8.74 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਹੈਰੀਟੇਜ ਸਟਰੀਟ ਦਾ ਰੱਖਿਆ ਨੀਂਹ ਪੱਥਰ
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ: ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਹਿਮ ਯਤਨ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਤਰੁਣਪ੍ਰੀਤ ਸਿੰਘ ਨੇ ਅੱਜ ਆਪਣੇ ਦੌਰੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਦਰਬਾਰ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਚੰਡੀਗੜ੍ਹ; 14 ਸਤੰਬਰ 2026: ਮੁਲਾਜ਼ਮਾਂ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਨੇ ਉਸਾਰੂ ਗੱਲਬਾਤ ਅਤੇ ਸਮੇਂ ਸਿਰ ਕਾਰਵਾਈ ਰਾਹੀਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਜਲਦ ਤੋਂ ਜਲਦ ਹੱਲ ਲਈ ਸੂਬਾ ਸਰਕਾਰ…
-

ਹੈਦਰਾਬਾਦ ਵਿਖੇ ਆਰ.ਟੀ.ਆਈ. ‘ਤੇ ਕੌਮੀ ਕਾਨਫਰੰਸ ਦੌਰਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਪੰਜਾਬ ਦੀ ਨੁਮਾਇੰਦਗੀ
ਚੰਡੀਗੜ੍ਹ, 14 ਸਤੰਬਰ : ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਹੈਦਰਾਬਾਦ ਵਿਖੇ “ਆਰ.ਟੀ.ਆਈ.: ਲਾਗੂਕਰਨ ਵਿੱਚ ਸੰਚਾਲਨ ਇਕਸਾਰਤਾ – ਚੁਣੌਤੀਆਂ ਅਤੇ ਹੱਲ, ਜੋ ਕਿ ਜਨਤਕ ਪ੍ਰਸ਼ਾਸਨ ਵਿੱਚ ਜਮਹੂਰੀਅਤ, ਪਾਰਦਰਸ਼ਤਾ ਤੇ ਜਵਾਬਦੇਹੀ ਦੇ ਸਬੰਧ ਵਿੱਚ ਵਧੇਰੇ ਮਹੱਤਵਪੂਰਨ ਵਿਸ਼ਾ ਹੈ, ‘ਤੇ ਆਯੋਜਿਤ ਸੂਚਨਾ ਕਮਿਸ਼ਨਾਂ ਦੀ ਕੌਮੀ ਕਾਨਫਰੰਸ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨ ਦੀ ਤਰਫ਼ੋਂ ਹਿੱਸਾ ਲਿਆ।ਰਾਜ ਸੂਚਨਾ…
-

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ; ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ₹53.30 ਕਰੋੜ ਜਾਰੀ ਤੇ ਪ੍ਰਸਤਾਵਿਤ: ਡਾ. ਬਲਜੀਤ ਕੌਰ
ਚੰਡੀਗੜ੍ਹ, 14 ਸਤੰਬਰ: ਸੂਬੇ ਦੇ ਹਰ ਬੱਚੇ ਤੱਕ ਚੰਗੀ ਸਿੱਖਿਆ ਪਹੁੰਚਾਉਣ ਦੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਜ਼ੀਫਾ ਯੋਜਨਾਵਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਗਰੀਬੀ ਕਾਰਨ ਕਿਸੇ ਵੀ ਅਨੁਸੂਚਿਤ…
-

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
ਚੰਡੀਗੜ੍ਹ, 13 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਇਸ ਟੂਰਨਾਮੈਂਟ ਨੂੰ ਪੰਜਾਬ ਦੇ ਉੱਭਰਦੇ ਕ੍ਰਿਕਟ ਹੁਨਰ ਦੀ ਪਛਾਣ ਕਰਨ, ਉਸ ਨੂੰ ਨਿਖਾਰਨ ਅਤੇ ਕੌਮੀ ਪੱਧਰ ‘ਤੇ ਪਹੁੰਚਾਉਣ ਲਈ ਮਜ਼ਬੂਤ ਮੰਚ ਕਰਾਰ ਦਿੱਤਾ। ਇਸ ਮੁਕਾਬਲੇ ਵਿੱਚ 119…