Tag: punjab news
-

ਲੁਧਿਆਣਾ ਵਿੱਚ ਮਿੱਥ ਕੇ ਕਤਲ ਦੀ ਘਟਨਾ ਨੂੰ ਕੀਤਾ ਨਾਕਾਮ; ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ ਦੋ ਮੁਲਜ਼ਮ ਇੱਕ ਪਿਸਤੌਲ ਸਮੇਤ ਕਾਬੂ
ਚੰਡੀਗੜ੍ਹ, 7 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅਗਵਾਈ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੇ ਤਾਲਮੇਲ ਨਾਲ, ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਮਿੱਥ ਕੇ ਕਤਲ ਦੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ…
-

ਭਗਵੰਤ ਸਿੰਘ ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ
*ਚੰਡੀਗੜ੍ਹ, 7 ਜਨਵਰੀ:* ਪੰਜਾਬ ਦੇ ਕੰਢੀ ਖੇਤਰ ਦੇ ਚਾਰ ਦਹਾਕਿਆਂ ਦੇ ਸੋਕੇ ਨੂੰ ਖ਼ਤਮ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਟੇਲਾਂ ’ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ ਸਫ਼ਲਤਾਪੂਰਵਕ ਬਹਾਲ ਕਰ ਦਿੱਤੀ ਹੈ, ਜਿਸ ਨਾਲ ਨੀਮ-ਪਹਾੜੀ ਅਤੇ ਸੋਕਾ ਪ੍ਰਭਾਵਿਤ ਖੇਤਰ ਦੇ ਕਿਸਾਨਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ…
-

ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ ਪੰਜਾਬ ਵਿੱਚ 300 ਕਰੋੜ ਦੀ ਲਾਗਤ ਨਾਲ ਐਡਹੇਸਿਵ ਅਤੇ ਵਾਟਰਪ੍ਰੂਫਿੰਗ ਨਿਰਮਾਣ ਸਹੂਲਤ ਕੀਤੀ ਜਾਵੇਗੀ ਸਥਾਪਤ: ਸੰਜੀਵ ਅਰੋੜਾ
ਚੰਡੀਗੜ੍ਹ 7 ਜਨਵਰੀ 2026: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਐਡਹੇਸਿਵ ਅਤੇ ਨਿਰਮਾਣ ਨਾਲ ਸਬੰਧਤ ਰਸਾਇਣਾਂ ਦੇ ਉਤਪਾਦਨ ਵਿੱਚ ਮੋਹਰੀ ਕੰਪਨੀ ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ 300 ਕਰੋੜ ਦੇ ਪ੍ਰਸਤਾਵਿਤ ਨਿਵੇਸ਼ ਨਾਲ ਪੰਜਾਬ ਵਿੱਚ ਇੱਕ ਨਵੀਂ ਨਿਰਮਾਣ ਸਹੂਲਤ ਸਥਾਪਤ…
-

ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ 84ਵੇਂ ਫਾਊਂਡੇਸ਼ਨ ਦਿਵਸ ਮੌਕੇ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ
ਰੂਪਨਗਰ, 07 ਜਨਵਰੀ: ਯੂਕੋ ਬੈਂਕ ਦੇ 84ਵੇਂ ਫਾਊਂਡੇਸ਼ਨ ਦਿਵਸ ਦੇ ਮੌਕੇ ‘ਤੇ ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ ਇੱਕ ਵਿਸ਼ੇਸ਼ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਬੈਂਕ ਦੇ ਗਾਹਕਾਂ ਦੇ ਨਾਲ-ਨਾਲ ਨੇੜਲੇ ਪਿੰਡਾਂ ਦੇ ਲੋਕਾਂ ਨੇ ਵੀ ਭਾਗ ਲਿਆ। ਸਿਹਤ ਕੈਂਪ ਦੌਰਾਨ ਮੈਕਸ ਹਸਪਤਾਲ ਮੋਹਾਲੀ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਲੋਕਾਂ…
-

ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਤੋਂ ਬਚਾਅ ਲਈ ਅਡਵਾਈਜਰੀ ਜਾਰੀ
ਫਿਰੋਜ਼ਪੁਰ, 7 ਜਨਵਰੀ ( ) ਸ਼ੀਤ ਲਹਿਰ ਦੇ ਪ੍ਰਕੋਪ ਕਾਰਨ ਸਿਹਤ ਸੰਬਧੀ ਸਮੱਸਿਆਵਾਂ ਵੱਧ ਜਾਂਦੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਅਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਸੰਬਧੀ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਨੇ ਦਸਿਆ ਕਿ ਇਸ ਮੌਸਮ ਦੌਰਾਨ ਬਜ਼ੁਰਗਾਂ,ਬੱਚਿਆਂ, ਗਰਭਵਤੀ ਮਹਿਲਾਵਾਂ, ਬਿਮਾਰੀਆਂ ਨਾਲ…
-

ਸਪੀਕਰ ਸ. ਸੰਧਵਾਂ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ,
ਕੋਟਕਪੂਰਾ 7 ਜਨਵਰੀ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸਪੀਕਰ ਸ ਸੰਧਵਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵੀ…
-

ਸੰਦੋੜ ਦਾ ਕਿਸਾਨ ਤੀਰਥ ਸਿੰਘ ਬਣਿਆ ਫਸਲੀ ਵਿਭਿੰਨਤਾ ਦਾ ਚਾਨਣ ਮੁਨਾਰਾ
ਮਾਲੇਰਕੋਟਲਾ 07 ਜਨਵਰੀ – ਰਵਾਇਤੀ ਕਣਕ-ਝੋਨੇ ਦੀ ਖੇਤੀ ਤੋਂ ਇਲਾਵਾ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਇਆ ਜਾ ਸਕਦਾ ਹੈ, ਇਸ ਦੀ ਜਿਉਂਦੀ ਜਾਂਗਦੀ ਮਿਸਾਲ ਹੈ, ਪਿੰਡ ਸੰਦੋੜ ਦਾ ਅਗਾਂਹਵਧੂ ਕਿਸਾਨ ਤੀਰਥ ਸਿੰਘ ਜੋ ਪਿਛਲੇ ਕਰੀਬ 18 ਸਾਲਾਂ ਤੋਂ ਬਾਗਬਾਨੀ ਵਿਭਾਗ ਤੋਂ ਪ੍ਰੇਰਨਾ ਲੈ ਕੇ ਲਗਾਤਾਰ ਸਬਜੀਆਂ ਦੀ ਪਨੀਰੀ (ਨਰਸਰੀ) ਤਿਆਰ ਕਰ ਰਿਹਾ ਹੈ ਅਤੇ ਲਗਭਗ 04 ਏਕੜ ਜ਼ਮੀਨ…
-

‘ਯੁੱਧ ਨਸ਼ਿਆਂ ਵਿਰੁੱਧ’: 311ਵੇਂ ਦਿਨ, ਪੰਜਾਬ ਪੁਲਿਸ ਨੇ 23.3 ਕਿਲੋਗ੍ਰਾਮ ਹੈਰੋਇਨ ਸਮੇਤ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਚੰਡੀਗੜ੍ਹ, 6 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 311ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 313 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕਰਕੇ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਗੜ੍ਹਸ਼ੰਕਰ/ਹੁਸ਼ਿਆਰਪੁਰ, 6 ਜਨਵਰੀਃ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ—ਘਾਗੋਂ ਰੋੜਾਂਵਾਲੀ, ਭੰਮੀਆਂ, ਮਹਿਤਾਬਪੁਰ, ਦੁੱਗਰੀ, ਗੜ੍ਹੀ ਮੱਟੋ, ਪਾਹਲੇਵਾਲ, ਬੀਰਾਮਪੁਰ, ਸਾਧੋਵਾਲ, ਸੌਲੀ, ਪੁਰਖੋਵਾਲ, ਰਾਮਪੁਰ ਬਿਲੜੋ, ਸਲੇਮਪੁਰ, ਸਤਨੌਰ, ਪੱਖੋਵਾਲ, ਪਦਰਾਣਾ, ਬਡੇਸਰੋਂ, ਅਕਾਲਗੜ੍ਹਾ, ਗੋਲੀਆਂ, ਭੱਜਲਾਂ, ਲੱਲੀਆਂ, ਕਾਲੇਵਾਲ, ਮੋਹਣੋਵਾਲ, ਰਾਵਲਪਿੰਡੀ, ਫ਼ਤਹਿਪੁਰ ਕਾਲਾ, ਦੇਨੋਵਾਲ ਕਾਲਾ ਅਤੇ…
-

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ
ਚੰਡੀਗੜ੍ਹ, 6 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਲਦ ਲਾਗੂ ਕੀਤੀ ਜਾਣ ਵਾਲੀ 10 ਲੱਖ ਰੁਪਏ ਦੇ ਨਕਦੀ ਰਹਿਤ ਸਿਹਤ ਬੀਮਾ ਪਹਿਲਕਦਮੀ ਦੇ ਵਿਸਥਾਰ ਲਈ ਇੱਕ ਮਹੱਤਵਪੂਰਨ ਕਦਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਮੁੱਖ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਅਧੀਨ…
-

ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਦੇ ਸਾਰਥਕ ਸਿੱਟੇ
ਚੰਡੀਗੜ੍ਹ, 6 ਜਨਵਰੀ: ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਅਤੇ ਖ਼ਾਸ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ। ਜਨਵਰੀ ਤੋਂ ਦਸੰਬਰ 2025 ਤੱਕ 5 ਲੱਖ ਤੋਂ ਵੱਧ ਲੋਕ ਛੱਤਬੀੜ ਚਿੜੀਆਘਰ ਦਾ ਦੌਰਾ…
-

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ/ ਲੁਧਿਆਣਾ, 06 ਜਨਵਰੀ – ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਰਸਮੀ ਆਗਾਜ਼ ਕੀਤਾ ਗਿਆ। 16 ਜਨਵਰੀ ਤੱਕ ਚੱਲਣ ਵਾਲੀਆਂ ਖੇਡਾਂ ਵਿੱਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲਾਂ ਸਮੇਤ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਹੋਰ ਸਿੱਖਿਆ ਸੰਸਥਾਵਾਂ…
-

ਸਮਾਪਨ ਸਮਾਰੋਹ ਮੌਕੇ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ
ਲੁਧਿਆਣਾ, 06 ਜਨਵਰੀ (000) – ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ 06 ਦਸੰਬਰ, 2025 ਤੋਂ 06 ਜਨਵਰੀ, 2026 ਤੱਕ ਜਾਰੀ ”ਯੂਥ ਅਗੇਂਸਟ ਡਰੱਗਜ” ਮੁਹਿੰਮ ਦਾ ਸਫਲ ਆਯੋਜਨ ਹੋਇਆ। ਜ਼ਿਲ੍ਹਾ ਪੱਧਰੀ ਸਮਾਪਨ ਸਮਾਰੋਹ ਮੌਕੇ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਮਾਣਯੋਗ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਇੱਕ ਮਹੀਨੇ ਦੀ ਡਰਾਈਵ ਚਲਾਈ ਗਈ ਜਿਸ ਵਿੱਚ ਨੁੱਕੜ ਨਾਟਕ, ਸੈਮੀਨਾਰ, ਰੈਲੀਆਂ, ਪ੍ਰਚਾਰ ਸਮੱਗਰੀ ਆਦਿ ਰਾਹੀਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਪਿੰਡਾਂ ਸਮੇਤ ਸਬ-ਡਵੀਜ਼ਨਾਂ ਦੇ ਵਸਨੀਕਾਂ, ਸਕੂਲ, ਕਾਲਜ ਦੇ ਵਿਦਿਆਰਥੀਆਂ, ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਨੌਜਵਾਨਾਂ, ਜ਼ੇਲ੍ਹ ਬੰਦੀਆਂ ਆਦਿ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਦੇ ਪ੍ਰਮੁੱਖ ਸਥਾਨਾਂ ‘ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੋਸਟਰ ਵੀ ਲਗਾਏ ਗਏ ਜਿਨ੍ਹਾਂ ਵਿੱਚ ਰੇਲਵੇ ਸਟੇਸ਼ਨ, ਬੱਸ ਸਟੈਂਡ, ਸਰਕਾਰੀ ਇਮਾਰਤਾਂ, ਸਲੱਮ ਏਰੀਏ, ਸ਼ਾਪਿੰਗ ਮਾਲ ਆਦਿ ਸ਼ਾਮਲ ਹਨ।…
-

ਮੇਲਾ ਮਾਘੀ ਦੀਆਂ ਤਿਆਰੀਆਂ ਸਬੰਧੀ ਡੀ ਸੀ ਮੁਕਤਸਰ ਨੇ ਕੀਤੀ ਅਹਿਮ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 6 ਜਨਵਰੀ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿੱਚ ਮੇਲਾ ਮਾਘੀ, ਸ੍ਰੀ ਮੁਕਤਸਰ ਸਾਹਿਬ ਦੀਆਂ ਤਿਆਰੀਆਂ ਸਬੰਧੀ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲਾ ਮਾਘੀ…
-

ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਟਰੈਫਿਕ ਨਿਯਮਾਂ ਬਾਰੇ ਕੀਤਾ ਜਾਵੇਗਾ ਜਾਗਰੂਕ
ਮਾਨਸਾ, 6 ਜਨਵਰੀਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ 01 ਜਨਵਰੀ ਤੋਂ 31 ਜਨਵਰੀ ਤੱਕ ਕੌਮੀ ਸੜਕ ਸੁਰੱਖਿਆ ਮਹੀਨਾ ਐਲਾਨਿਆ ਜਾ ਰਿਹਾ ਹੈ ਜਿਸ ਤਹਿਤ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਆਰੰਭੇ ਜਾ ਰਹੇ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬੁਢਲਾਡਾ ਅਤੇ ਰਿਜਨਲ ਟਰਾਂਸਪੋਰਟ ਅਫ਼ਸਰ, ਸ. ਗਗਨਦੀਪ ਸਿੰਘ ਨੇ…
-

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਨਵੀਂ ਰਫ਼ਤਾਰ
ਪੱਟੀ/ਤਰਨ ਤਾਰਨ, 06 ਜਨਵਰੀ ( ) – ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵਿਧਾਨ ਸਭਾ ਹਲਕਾ ਪੱਟੀ ਦੀ ਨੁਹਾਰ ਬਦਲਣ ਲਈ ਯਤਨ ਲਗਾਤਾਰ ਜਾਰੀ ਹਨ। ਹਲਕਾ ਪੱਟੀ ਵਿੱਚ ਨਵੇਂ ਸਾਲ ਮੌਕੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੰਦਿਆਂ ਕੈਬਨਿਟ ਮੰਤਰੀ ਸ. ਭੁੱਲਰ ਵੱਲੋਂ ਅੱਜ ਦੂਜੇ…
-

ਪੁਲਾਂ ਦੇ ਨਿਰਮਾਣ ਕਾਰਜਾਂ ਲਈ ਸਿੱਧਵਾਂ ਨਹਿਰ 21 ਦਿਨਾਂ ਲਈ ਬੰਦ ਰਹੇਗੀ
*ਚੰਡੀਗੜ੍ਹ, 6 ਜਨਵਰੀ:* ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਨਹਿਰ ਨੂੰ 21 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲਾਂ ਦੀ ਉਸਾਰੀ ਦੇ ਕੰਮ ਕਰਵਾਉਣ ਲਈ ਸਿੱਧਵਾਂ ਨਹਿਰ 7 ਜਨਵਰੀ ਤੋਂ 27 ਜਨਵਰੀ, 2026 ਤੱਕ (ਦੋਵੇਂ ਦਿਨਾਂ ਸਮੇਤ) 21 ਦਿਨਾਂ ਲਈ ਬੰਦ ਰਹੇਗੀ। ਇਹ ਹੁਕਮ ਪੰਜਾਬ ਕੈਨਾਲ ਅਤੇ…
-

ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 6 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੈਟਵਰਕ ‘ਤੇ ਵੱਡੀ ਕਾਰਵਾਈ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ), ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਿਆਂ ਦੀ ਸਪਲਾਈ ਚੇਨ ਦਾ ਪ੍ਰਬੰਧ ਕਰਨ ਵਾਲੇ ਮੁੱਖ ਸੰਚਾਲਕ ਸਮੇਤ…
-

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ*
ਚੰਡੀਗੜ੍ਹ/ਬਠਿੰਡਾ, 6 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਚਾਰ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਚਾਰ ਮੈਗਜ਼ੀਨ ਅਤੇ 26 ਜ਼ਿੰਦਾ ਕਾਰਤੂਸ ਨਾਲ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਕਰਨ…
-

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਵਿਚ ਹੋਵੇਗਾ- ਜਸਪ੍ਰੀਤ ਸਿੰਘ
ਸ੍ਰੀ ਅਨੰਦਪੁਰ ਸਾਹਿਬ 06 ਜਨਵਰੀ : ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ ਸਬੰਧੀ ਸਮੂਹ ਵਿਭਾਗਾਂ/ਸਕੂਲ ਮੁੱਖੀਆਂ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਕਰਨ ਸਬੰਧੀ ਅੱਜ ਇੱਕ ਵਿਸ਼ੇਸ਼ ਮੀਟਿੰਗ ਐਸ.ਡੀ.ਐਮ ਦਫਤਰ ਸ੍ਰੀ ਅਨੰਦਪੁਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਈ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਸਕੂਲ ਮੁੱਖੀ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ। ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਗਣਤੰਤਰ ਦਿਵਸ ਸਮਾਰੋਹ ਦੇ ਕੀਤੇ ਗਏ…