Tag: punjab news
-

ਸ਼ਹਿਰ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ 3.68 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ
ਸੁਨਾਮ ਊਧਮ ਸਿੰਘ ਵਾਲਾ, 3 ਜਨਵਰੀ (000) – ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿਸ਼ਨ ਵਿੱਚ ਨਵਾਂ ਅਧਿਆਇ ਜੁੜਿਆ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀ ਅਮਨ ਅਰੋੜਾ ਨੇ ਬੀਤੇ ਦਿਨੀਂ ਸ਼ਹਿਰ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿੱਚ 3 ਕਰੋੜ 68 ਲੱਖ 47 ਹਜ਼ਾਰ…
-

ਜ਼ਿਲ੍ਹਾ ਤਰਨ ਤਾਰਨ ਵਿਖੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ
ਤਰਨ ਤਾਰਨ 3 ਜਨਵਰੀ ( ) – ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ ਪੰਜਾਬ ਵੱਲੋਂ ਸੈਸ਼ਨ 2025-26 ਲਈ ਨੈਸ਼ਨਲ ਮੀਨਜ-ਕਮ -ਮੈਰਿਟ ਸਕਾਲਰਸ਼ਿਪ ਪ੍ਰੀਖਿਆ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ ਸਮੁੱਚੇ ਪੰਜਾਬ ਵਿੱਚ ਤਹਿਸੀਲ ਪੱਧਰ ਤੇ ਆਯੋਜਿਤ ਕੀਤੀ ਜਾ ਰਹੀ ਹੈ। ਜ਼ਿਲ੍ਹਾ ਤਰਨ…
-

ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੀਟਿੰਗ
ਕੋਟਕਪੂਰਾ 03 ਜਨਵਰੀ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਤੇ ਇਸ ਉਪਰੰਤ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾ ਸੁਣੀਆ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ)ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ ਕੋਟਕਪੂਰਾ/ਜੈਤੋ ਸ੍ਰੀ ਸੂਰਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। …
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ
ਪਿੰਡ ਕੜੈਲ/ਮੂਣਕ, 2 ਜਨਵਰੀ (000) – ਪੰਜਾਬ ਦੇ ਜਲ ਸਰੋਤ ਤੇ ਖਣਿਜ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਪੈਂਦੀ ਬੁਰਜੀ 3900 ਆਰਡੀ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ। ਪੰਜਾਬ ਸਰਕਾਰ ਨੇ ਇਲਾਕੇ ਦੇ ਕਿਸਾਨਾਂ ਲਈ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਨਿਕਾਸੀ ਦੀ ਸਮੱਸਿਆ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਵਿਸ਼ਵ ਖੇਡ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਜੇਲ ਰੂਪਨਗਰ ‘ਚ ਕਰਵਾਏ ਖੇਡ ਮੁਕਾਬਲੇ
ਰੂਪਨਗਰ, 02 ਜਨਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਵਿਸ਼ਵ ਖੇਡ ਦਿਵਸ ਦੇ ਦਿਹਾੜੇ ਤੇ ਜ਼ਿਲ੍ਹਾ ਜੇਲ ਰੂਪਨਗਰ ਵਿੱਚ ਕੈਦੀਆਂ ਅਤੇ ਬੰਦੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਾਲੀਬਾਲ ਰੱਸਾ ਕੱਸੀ ਤੋਂ ਇਲਾਵਾ ਭੰਗੜੇ ਅਤੇ ਗਿੱਧੇ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਤੇ ਵਧੀਕ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮੈਸਰਜ਼ ਜੀ.ਐੱਚ. ਇਮੀਗਰੇਸ਼ਨ ਮਾਨਸਾ ਦਾ ਲਾਇਸੰਸ ਰੱਦ
ਮਾਨਸਾ, 2 ਜਨਵਰੀਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਦੇ ਸੈਕਸ਼ਨ 6(1) e ਤਹਿਤ ਮੈਸਰਜ਼ ਜੀ.ਐੱਚ. ਇਮੀਗਰੇਸ਼ਨ, ਵਾਰਡ ਨੰਬਰ 06, ਲਾਭ ਸਿੰਘ ਵਾਲੀ ਗਲੀ,ਨਿਊ ਕੋਰਟ ਰੋਡ, ਮਾਨਸਾ, ਤਹਿਸੀਲ ਤੇ ਜ਼ਿਲ੍ਹਾ ਮਾਨਸਾ ਦੇ ਨਾਮ ਸ੍ਰੀ ਨਿਰਵੈਰ ਸਿੰਘ ਪੁੱਤਰ ਗੁਰਮੁੱਖ ਸਿੰਘ,ਵਾਸੀ ਪਿੰਡ ਬੁਰਜ ਹਰੀ, ਤਹਿਸੀਲ ਵਾ ਜ਼ਿਲ੍ਹਾ ਮਾਨਸਾ ਦਾ ਲਾਇਸੰਸ ਨੰਬਰ 15/ਐੱਲ.ਪੀ.ਏ. ਮਿਤੀ…
-

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਲਈ ਕਰ ਬਕਾਏ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ-2025’ ਵਿੱਚ 31 ਮਾਰਚ ਤੱਕ ਦਾ ਵਾਧਾ : ਵਿਧਾਇਕ ਸਰਵਨ ਸਿੰਘ ਧੁੰਨ
ਖੇਮਕਰਨ/ਤਰਨ ਤਾਰਨ, 02 ਜਨਵਰੀ ( ) – ਸੂਬੇ ਦੇ ਵਪਾਰੀ ਭਾਈਚਾਰੇ ਅਤੇ ਉਦਯੋਗ ਨੂੰ ਇੱਕ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਬਕਾਇਆ ਕਰਾਂ ਦੀ ਰਿਕਵਰੀ ਸਬੰਧੀ ਪੰਜਾਬ ਯਕਮੁਸ਼ਤ ਨਿਪਟਾਰਾ ਯੋਜਨਾ, 2025’ ਦੀ ਸਮਾਂ ਸੀਮਾ 31 ਮਾਰਚ, 2026 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।…
-

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ
ਚੰਡੀਗੜ੍ਹ 2 ਜਨਵਰੀ 2026:ਪੰਜਾਬ ਸਰਕਾਰ ਨੇ 2010 ਬੈਚ ਦੇ ਆਈ.ਏ.ਐਸ. ਅਧਿਕਾਰੀਆਂ ਸ੍ਰੀ ਘਣਸ਼ਿਆਮ ਥੋਰੀ, ਸ੍ਰੀ ਕੁਮਾਰ ਅਮਿਤ ਅਤੇ ਸ੍ਰੀ ਵਿਮਲ ਕੁਮਾਰ ਸੇਤੀਆ ਨੂੰ 01.01.2026 ਤੋਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਪੇਅ ਮੈਟ੍ਰਿਕਸ ਵਿੱਚ ਸੁਪਰਟਾਈਮ ਸਕੇਲ/ਪੱਧਰ 14 ਵਿੱਚ ਤਰੱਕੀ ਦਿੱਤੀ ਹੈ। ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੇ ਸਕੱਤਰ ਵਜੋਂ…
-

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ
ਚੰਡੀਗੜ੍ਹ, 2 ਜਨਵਰੀਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 26 ਜਨਵਰੀ, 2026 ਨੂੰ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 2 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 307ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 318 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 307 ਦਿਨਾਂ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ
ਚੰਡੀਗੜ੍ਹ, 2 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ ਕਰਦਿਆਂ ਕਿਹਾ ਕਿ ਵਿਦੇਸ਼ੀ ਕਾਰਜਾਂ ਦਾ ਵਿਸਤਾਰ ਕਰਨ ਨਾਲ ਪੂਰੇ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ, ਸੈਰ-ਸਪਾਟਾ ਅਤੇ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਇਹ ਟਿੱਪਣੀਆਂ ਚੰਡੀਗੜ੍ਹ ਇੰਟਰਨੈਸ਼ਨਲ…
-

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ
ਚੰਡੀਗੜ੍ਹ, 2 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮ.ਐਮ.ਐਸ.ਵਾਈ.) ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਇੱਕ ਅਹਿਮ ਮੀਲ ਪੱਥਰ ਸਥਾਪਤ ਕਰਦਿਆਂ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ…
-

ਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ ਡਾ. ਬਲਜੀਤ ਕੌਰ ਦੀ ਅਹਿਮ ਬੈਠਕ
ਚੰਡੀਗੜ੍ਹ, 2 ਜਨਵਰੀ:– ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਭਲਾਈ ਲਈ ਲਾਗੂ ਕੀਤੇ ਜਾ ਰਹੇ ਅਨੁਸੂਚਿਤ ਜਾਤੀਆਂ ਸਬ-ਪਲਾਨ (ਐਸ.ਸੀ.ਐਸ.ਪੀ.) ਦੀ ਪ੍ਰਗਤੀ ਦੀ ਸਮੀਖਿਆ ਲਈ ਇਕ ਅਹਿਮ ਬੈਠਕ ਕੀਤੀ। ਇਸ ਬੈਠਕ ਦੌਰਾਨ ਐਸ.ਸੀ. ਸਬ-ਪਲਾਨ ਅਧੀਨ ਸਕੀਮਾਂ ਲਾਗੂ ਕਰ ਰਹੇ ਲਗਭਗ 25 ਵਿਭਾਗਾਂ ਦੇ…
-

ਮਰੀਜ਼ ਦੀ ਜਾਨ ਬਚਾਉਣ ‘ਚ ਮੁੱਢਲਾ ਰੋਲ ਅਦਾ ਕਰਦੇ ਹਨ 108 ਐਬੂਲੈਂਸ ਡਰਾਈਵਰ : ਡਿਪਟੀ ਕਮਿਸ਼ਨਰ
ਬਠਿੰਡਾ, 1 ਜਨਵਰੀ : ਮਰੀਜ਼ਾਂ ਦੀ ਜਾਨ ਬਚਾਉਣ ਵਿੱਚ 108 ਐਬੂਲੈਂਸ ਡਰਾਈਵਰ ਆਪਣਾ ਵਡਮੁੱਲਾ, ਮੁੱਢਲਾ ਅਤੇ ਅਹਿਮ ਰੋਲ ਅਦਾ ਕਰ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਨਵੇਂ ਸਾਲ ਦੀ ਖੁਸ਼ੀ ਸਾਂਝੀ ਕਰਦਿਆਂ ਸਰਕਾਰੀ ਸਿਹਤ ਸੇਵਾਵਾਂ ਵਿੱਚ ਕੰਮ ਕਰ ਰਹੇ 108 ਐਬੂਲੈਸਾਂ ਦੇ ਡਰਾਈਵਰਾਂ ਨੂੰ ਜੈਕਟਾਂ, ਬੂਟ,…
-

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 1 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 10 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 1849 ਕਿਲੋ ਹੈਰੋਇਨ ਸਮੇਤ 42,622 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 29,351 ਐਫਆਈਆਰਜ਼ ਦਰਜ ਕੀਤੀਆਂ ਹਨ। ਇਸ ਨਸ਼ਾ ਵਿਰੋਧੀ ਮੁਹਿੰਮ…
-

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ–2026 ਦੀ ਸ਼ੁਰੂਆਤ
ਚੰਡੀਗੜ੍ਹ, 1 ਜਨਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ-2026 ਦੀ ਸ਼ੁਰੂਆਤ ਕੀਤੀ ਗਈ ਹੈ। ਅੱਜ ਇੱਥੇ ਕਿਸਾਨ ਭਵਨ ਵਿਖੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਮੰਤਰੀ ਨੇ ਕਿਹਾ…
-

ਸ਼੍ਰੀਮਤੀ ਤ੍ਰਿਸ਼ਲਾ ਜੈਨ ਪਤਨੀ ਸ਼੍ਰੀ ਅਸ਼ੋਕ ਕੁਮਾਰ ਜੈਨ ਅਤੇ ਸ਼੍ਰੀ ਰਮਨ ਵਾਲੀਆ ਨੇ ਸਾਂਝੀ ਰਸੋਈ ‘ਚ ਪਾਇਆ 10,200/- ਰੁਪਏ ਦਾ ਯੋਗਦਾਨ
ਹੁਸ਼ਿਆਰਪੁਰ, 01 ਜਨਵਰੀ: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। …
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 1 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। ਸਪੀਕਰ ਸੰਧਵਾਂ ਨੂੰ ਬੀਬੀ ਪ੍ਰਕਾਸ਼ ਕੌਰ ਦੇ ਦੇਹਾਂਤ ਦੀ ਖ਼ਬਰ ਨਾਲ ਬਹੁਤ ਦੁੱਖ ਲੱਗਿਆ। ਉਨ੍ਹਾਂ ਨੇ ਵਿਛੜੀ ਰੂਹ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਧਰਮਗੜ੍ਹ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੰਮ ਦੀ ਸ਼ੁਰੂਆਤ
ਧਰਮਗੜ੍ਹ/ਦਿੜ੍ਹਬਾ, 1 ਜਨਵਰੀ: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ 400 ਏਕੜ ਤੋਂ ਵਧੇਰੇ ਰਕਬੇ ਨੂੰ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ। ਪਿੰਡ ਧਰਮਗੜ੍ਹ ਵਿੱਚ ਖਾਲ ਨੂੰ ਪੱਕਾ…
-

ਹਲਕਾ ਲਹਿਰਾਗਾਗਾ ਵਿੱਚ ਨਹਿਰੀ ਪਾਣੀ ਦੀ ਖੇਤਾਂ ਨੂੰ ਸਪਲਾਈ ਸਬੰਧੀ ਨਹੀਂ ਛੱਡੀ ਜਾਵੇਗੀ ਕੋਈ ਕਸਰ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 01 ਜਨਵਰੀ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਆਪਣੇ ਦਫ਼ਤਰ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ, ਵਿਸ਼ੇਸ਼ ਤੌਰ ਉੱਤੇ ਨਹਿਰੀ ਤੇ ਡ੍ਰੇਨੇਜ ਵਿਭਾਗ ਅਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਹਨਾਂ ਨੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਨਹਿਰੀ ਪਾਣੀ ਦੀ ਸਪਲਾਈ ਲਈ ਜ਼ਮੀਨਦੋਜ ਪਾਈਪਾਂ, ਸੂਏ ਅਤੇ…