Tag: punjab news
-

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ
ਚੰਡੀਗੜ੍ਹ, 28 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2025 ਦੌਰਾਨ ਹਰੇਕ ਨਾਗਰਿਕ ਲਈ ਪਹੁੰਚਯੋਗ, ਕਿਫ਼ਾਇਤੀ ਅਤੇ ਉੱਨਤ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਇਸ ਮਿਆਦ ਦੌਰਾਨ ਮੁੱਢਲੀਆਂ ਸਿਹਤ ਸੰਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਬੁਨਿਆਦੀ ਢਾਂਚੇ, ਸਿਹਤ ਸੰਭਾਲ ਸੇਵਾਵਾਂ ਅਧੀਨ…
-

ਸਵਦੇਸ਼ੀ ਦਾ ਨਾਅਰਾ ਦੇਣ ਵਾਲੀ ਕੇਂਦਰ ਸਰਕਾਰ ਈਸਟ ਇੰਡੀਆ ਕੰਪਨੀ ਦੇ ਰਾਹ ਪਈ – ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 28 ਦਸੰਬਰ 202 5: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਨਿਊਜ਼ੀਲੈਂਡ ਦੇ ਸੇਬਾਂ ’ਤੇ ਆਯਾਤ ਡਿਊਟੀ ਨੂੰ ਮੁਕਤ ਵਪਾਰ ਸਮਝੌਤੇ (FTA) ਦੇ ਤਹਿਤ 50 ਫੀਸਦੀ ਤੋਂ ਘਟਾ ਕੇ 25 ਫੀਸਦੀ ਕਰਨ ਦੇ ਫੈਸਲੇ ਦੀ ਕੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੇਬ ਉਤਪਾਦਕ ਕਿਸਾਨਾਂ ਨਾਲ…
-

ਪੰਜਾਬ ਵਿੱਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ
ਚੰਡੀਗੜ੍ਹ, 28 ਦਸੰਬਰ 2025: ਪੰਜਾਬ ਦੇ ਬਿਜਲੀ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸਾਲ 2025 ਦੌਰਾਨ ਬਿਜਲੀ ਵਿਭਾਗ ਵੱਲੋਂ ਰਾਜ ਵਿੱਚ ਭਰੋਸੇਯੋਗ ਬਿਜਲੀ ਸਪਲਾਈ, ਉਪਭੋਗਤਾ-ਅਨੁਕੂਲ ਸੇਵਾਵਾਂ ਅਤੇ ਆਧੁਨਿਕ ਬਿਜਲੀ ਬੁਨਿਆਦੀ ਢਾਂਚੇ ਲਈ ਵਿਸ਼ਤ੍ਰਿਤ ਸੁਧਾਰ ਕੀਤੇ ਗਏ ਹਨ। *ਬਿਜਲੀ ਕਨੈਕਸ਼ਨਾਂ ਵਿੱਚ ਸਹੂਲਤ ਅਤੇ ਉਪਭੋਗਤਾ-ਮਿੱਤਰ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 28 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 351 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 302 ਦਿਨਾਂ…
-

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ — ਡਾ. ਬਲਜੀਤ ਕੌਰ
ਚੰਡੀਗੜ੍ਹ, 28 ਦਸੰਬਰ: ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਸਥਾਪਿਤ ਵਨ ਸਟਾਪ ਸੈਂਟਰਾਂ ਰਾਹੀਂ ਚਾਲੂ ਵਿੱਤੀ ਸਾਲ ਦੌਰਾਨ ਨਵੰਬਰ ਮਹੀਨੇ ਤੱਕ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਮੈਡੀਕਲ ਅਤੇ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ…
-

ਧੂਰੀ ਦਾ ਸਰਬਪੱਖੀ ਵਿਕਾਸ ਕਰਕੇ ਮਾਡਲ ਸ਼ਹਿਰ ਵਜੋਂ ਕੀਤਾ ਗਿਆ ਤਿਆਰ
ਧੂਰੀ, 28 ਦਸੰਬਰ: ਸਾਲ 2025 ਹਲਕਾ ਧੂਰੀ ਲਈ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਲੋਕ-ਹਿਤਕਾਰੀ ਪਹਿਲਕਦਮੀਆਂ ਦੇ ਰੂਪ ਵਿੱਚ ਇੱਕ ਮਹੱਤਵਪੂਰਨ ਸਾਲ ਸਾਬਤ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਯੋਜਨਾਬੱਧ ਢੰਗ ਨਾਲ 329 ਕਰੋੜਾਂ ਰੁਪਏ…
-

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ
ਚੰਡੀਗੜ੍ਹ, 28 ਦਸੰਬਰ ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ। ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ (ਐਨ.ਐਚ.ਐਮ.)…
-

ਸਪੀਕਰ ਸੰਧਵਾਂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ
ਕੋਟਕਪੂਰਾ, 28 ਦਸੰਬਰ 2025 – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ.) ਅਤੇ ਸਮੂਹ ਸਾਧ ਸੰਗਤ ਕੋਟਕਪੂਰਾ ਵੱਲੋਂ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ, ਮੋਗਾ ਰੋਡ ਕੋਟਕਪੂਰਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ…
-

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ
ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਵਿਭਾਗ ਵੱਲੋਂ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਸਬੰਧੀ, ਸਰਦੀਆਂ ਦੌਰਾਨ ਹਰੇਕ ਰਿੱਛ ਨੂੰ ਰੋਜ਼ਾਨਾ 100 ਗ੍ਰਾਮ ਸ਼ਹਿਦ ਦੇ ਨਾਲ ਨਾਲ…
-

ਖਾਲੀ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ‘ਤੇ ਮਾਲਕ ਨੂੰ ਹੋਵੇਗਾ ਜ਼ੁਰਮਾਨਾ
ਮਾਨਸਾ, 28 ਦਸੰਬਰ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ…
-

ਸਨਾਤਨ ਦੂਜਿਆਂ ਦੀ ਸਹਾਇਤਾ, ਦਇਆ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਖੜ੍ਹਾ ਹੋਣ ਦਾ ਸੰਦੇਸ਼ ਦਿੰਦੈ : ਮੋਹਿੰਦਰ ਭਗਤ
ਜਲੰਧਰ, 27 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਲੋਕਾਂ ਨੂੰ ਸਨਾਤਨ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ। ਇਥੇ ਰੈੱਡ ਕਰਾਸ ਭਵਨ ਵਿਖੇ ਸਨਾਤਨ ਸੇਵਾ ਸਮਿਤੀ ਪੰਜਾਬ ਵੱਲੋਂ ਕਰਵਾਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ, ਜਿਨ੍ਹਾਂ…
-

‘ਯੁੱਧ ਨਸ਼ਿਆਂ ਵਿਰੁੱਧ’: 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਚੰਡੀਗੜ੍ਹ, 27 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 301ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 391 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 103 ਐਫਆਈਆਰਜ਼ ਦਰਜ ਕਰਕੇ 148 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ…
-

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 27 ਦਸੰਬਰ 2025: ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਫੈਸਲਾਕੁਨ ਜਿੱਤ ਵੱਲ ਵਧ ਰਿਹਾ ਹੈ ਕਿਉਂਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 85418 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਗਿਆ ਹੈ, ਐਨ.ਡੀ.ਪੀ.ਐਸ. (ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ) ਐਕਟ…
-

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ
ਚੰਡੀਗੜ੍ਹ/ਫਾਜ਼ਿਲਕਾ, 27 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਨਸ਼ਾ ਤਸਕਰ ਨੂੰ 5.11 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ…
-

ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 27 ਦਸੰਬਰ:ਪੰਜਾਬ ਸਰਕਾਰ ਵੱਲੋਂ ਸਾਲ 2025 ਵਿੱਚ ਕੀਤੀਆਂ ਅਹਿਮ ਪਹਿਲਕਦਮੀਆਂ ਸਦਕਾ ਪੰਜਾਬ ਵਿੱਚ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਮਿਲਿਆ ਹੈ। ਸਿੱਖਿਆ ਪ੍ਰਣਾਲੀ ਦੇ ਇਸ ਨਵੇਂ ਰੂਪ ਨੇ ਠੋਸ, ਸਕਾਰਾਤਮਕ ਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਦਿਆਂ ਅਕਾਦਮਿਕ ਉੱਤਮਤਾ ਲਈ ਕੌਮੀ ਪੱਧਰ ਉੱਤੇ ਨਵੇਂ ਮਾਪਦੰਡ ਕਾਇਮ ਕੀਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ…
-

ਨਰੋਏ ਸਮਾਜ ਦੀ ਸਿਰਜਣਾ ਲਈ ਪਿੰਡ-ਪਿੰਡ ਕੀਤੀ ਜਾ ਰਹੀ ਹੈ ਪਹੁੰਚ – ਸੀ.ਜੇ.ਐਮ ਨੀਰਜ ਗੋਇਲ
ਹੁਸ਼ਿਆਰਪੁਰ, 27 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰਨਾਂ ਅਲਾਮਤਾਂ ਤੋਂ ਬਚਾਅ ਕੇ ਨਰੋਏ ਸਮਾਜ ਦੀ ਸਿਰਜਣਾ ਲਈ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ…
-

ਗਾਂ ਲੋੜਵੰਦ ਪਰਿਵਾਰਾਂ ਲਈ ਬਣੇਗੀ ਰੁਜ਼ਗਾਰ ਦਾ ਸਾਧਨ -ਧਾਲੀਵਾਲ
ਅੰਮ੍ਰਿਤਸਰ,27 ਦਸੰਬਰ ()- ਅੱਜ ਅਜਨਾਲਾ ਖੇਤਰ ‘ਚ ਭਿਅੰਕਰ ਹੜ੍ਹਾਂ ਦੌਰਾਨ ਪਸ਼ੂ ਧਨ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਰਾਹਤ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਨੇ ਮਿਸ਼ਨ ਚੜ੍ਹਦੀ ਕਲਾ ਅਤੇ ਮਿਸ਼ਨ ਸਾਂਝਾ ਉਪਰਾਲਾ ਤਹਿਤ ਕੰਮ ਕਰਦੇ ਹੋਏ ਸ੍ਰੀ ਰਾਕੇਸ਼ ਹਾਂਡਾ ਦੀ ਮਦਦ ਨਾਲ 23 ਹੋਰ ਪਸ਼ੂ ਪਾਲਕਾਂ, ਜਿਨ੍ਹਾਂ ਦੇ ਪਸ਼ੂ ਹੜਾਂ ਦੀ ਭੇਟ ਚੜ ਗਏ ਸਨ, ਨੂੰ ਸਾਹੀਵਾਲ ਗਾਵਾਂ ਮੁਹੱਈਆ ਕਰਵਾਈਆਂ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ 16 ਪਰਿਵਾਰਾਂ ਨੂੰ ਗਾਵਾਂ ਉਕਤ ਸ਼ਖਸ਼ੀਅਤਾਂ ਵੱਲੋਂ ਦਿੱਤੀਆਂ ਜਾ ਚੁੱਕੀਆਂ ਹਨ ਇਸ ਮੌਕੇ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿਜਰ, ਡਿਪਟੀ ਕਮਿਸ਼ਨਰ ਸ੍ਰੀ ਦਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰੋਹਿਤ ਗੁਪਤਾ ਅਤੇ ਸ੍ਰੀ ਰਾਕੇਸ਼ ਹਾਂਡਾ, ਜ਼ਿਲਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਸੈਮਸਨ ਮਸੀਹ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ। ਸ੍ਰੀ ਰਾਕੇਸ਼ ਹਾਂਡਾ ਦੀ ਸ਼ਮੂਲੀਅਤ ਨਾਲ 23 ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਗਾਵਾਂ ਦੀਆਂ ਨਸਲਾਂ ‘ਚੋਂ ਸਭ ਤੋਂ ਉੱਤਮ ਸਾਹੀਵਾਲ ਨਸਲ ਦੀਆਂ ਗਊਆਂ ਭੇਟ ਕੀਤੀਆਂ ਗਈਆਂ। ਇਹ ਗਾਵਾਂ ਸ੍ਰੀ ਰਕੇਸ਼ ਹਾਂਡਾ ਤੇ ਉਨ੍ਹਾਂ ਦੇ ਦੇਸ਼ ਵਿਦੇਸ਼ ਵੱਸੇ ਸਾਥੀ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਵਲੋਂ ਭੇਟ ਕੀਤੀਆਂ ਗਈਆਂ ਹਨ। ਪ੍ਰਭਾਵਿਤ ਕਿਸਾਨਾਂ ਨੂੰ ਗਊਆਂ ਦਾਨ ਕਰਨ ਦੀ ਰਸਮ ਅਦਾਇਗੀ ਦੌਰਾਨ ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਮਹਿੰਗੇ ਮੁੱਲ ਤੇ ਉੱਤਮ ਨਸਲ ਦੀਆਂ ਗਾਵਾਂ ਪ੍ਰਭਾਵਿਤ ਪਸ਼ੂ ਪਾਲਕਾਂ ਲਈ ਭੇਂਟ ਕਰਨ ਵਾਲੇ ਰਕੇਸ਼ ਹਾਂਡਾ ਤੇ ਉਨ੍ਹਾਂ ਦੇ ਸਾਥੀ ਪਰਿਵਾਰਾਂ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗਾਂ ਦਾਨ ਸਭ ਤੋ ਸਰਵਉੱਚ, ਸੰਤੁਸ਼ਟੀਜਨਕ , ਪਵਿੱਤਰ ਤੇ ਸ਼ੁੱਭ ਦਾਨ ਮੰਨਿਆ ਗਿਆ ਹੈ, ਉੱਥੇ ਇਹ ਗਾਵਾਂ ਲੋੜਵੰਦ ਪਰਿਵਾਰਾਂ ਦੇ ਰੁਜ਼ਗਾਰ ਦਾ ਸਾਧਨ ਵੀ ਬਣਨਗੀਆਂ। ਸ. ਧਾਲੀਵਾਲ ਨੇ ਆਪਣੇ ਵਿਚਾਰਾਂ ‘ਚ ਇਹ ਵੀ ਪ੍ਰਗਟਾਵਾ ਕੀਤਾ ਕਿ ਗਾਂ, ਜਿਸਨੂੰ ਗਾਂ ਮਾਤਾ ਵੀ ਪ੍ਰਵਾਨ ਕੀਤਾ ਜਾਂਦਾ ਹੈ, ਦੀ ਸੇਵਾ ਕਰਨ ਨਾਲ ਘਰ ਵਿੱਚ ਸੁੱਖ ਸ਼ਾਂਤੀ , ਧੰਨ ਦੌਲਤ ਦੀ ਕਮੀ ਨਹੀਂ ਆਉਂਦੀ ਹੈ। ਸ. ਇੰਦਰਬੀਰ ਸਿੰਘ ਨਿੱਜਰ ਨੇ ਅਜਨਾਲਾ ਖੇਤਰ ਸਮੇਤ ਪੰਜਾਬ ਭਰ ‘ਚ ਸਾਂਝਾ ਉਪਰਾਲਾ ਮਿਸ਼ਨ ਰੰਗਲਾ ਪੰਜਾਬ ਚੜਦੀ ਕਲਾ ਤਹਿਤ ਦੇਸ਼ ਵਿਦੇਸ਼ ਤੋਂ ਸਮਾਜ ਸੇਵੀ ,ਧਾਰਮਿਕ , ਮੁਲਾਜਮ, ਸੰਸਥਾਵਾਂ ਅਤੇ ਨਿੱਜੀ ਦਾਨ ਦਾਤਿਆਂ ਵਲੋਂ ਹੜ੍ਹ ਪੀੜਤਾਂ ਦੇ ਪੁਨਰ ਵਸੇਬੇ ਲਈ ਢਹਿ ਢੇਰੀ ਹੋਏ ਘਰਾਂ ਨੂੰ ਉਸਾਰਣ, ਲੰਗਰ , ਪੀਣ ਵਾਲਾ ਪਾਣੀ,ਜ਼ਮੀਨਾਂ ਨੂੰ ਵਾਹੀਯੋਗ ਬਣਾਉਣ, ਵਿਦਿਆਰਥੀਆਂ ਨੂੰ ਪੜਣ ਸਮੱਗਰੀ, ਬੈਗ, ਹੜ੍ਹ ਪੀੜਤਾਂ ਨੂੰ ਮੰਜੇ , ਬਿਸਤਰੇ, ਕੰਬਲ , ਦਵਾਈਆਂ ਆਦਿ ਦੇਣ ਅਤੇ ਕਾਰ ਸੇਵਾ ਵਾਲੇ ਬਾਬਿਆਂ ਵਲੋਂ ਪਾੜ ਪਏ ਧੁੱਸੀ ਬੰਨ੍ਹਾਂ ਨੂੰ ਬਣਾਉਣ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਨਤਮਸਤਕ ਹੁੰਦਿਆਂ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਰੈਡ ਕਰਾਸ ਭਵਿੱਖ ਵਿੱਚ ਵੀ ਲੋੜਵੰਦ ਪਰਿਵਾਰਾਂ ਲਈ ਮਦਦ ਜਾਰੀ ਰੱਖੇਗਾ।
-

ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ — ਡਾ. ਬਲਜੀਤ ਕੌਰ
ਚੰਡੀਗੜ੍ਹ, 27 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵੰਚਿਤ ਅਤੇ ਪਿੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਰਾਹੀਂ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ…
-

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ
ਚੰਡੀਗੜ੍ਹ, 27 ਦਸੰਬਰ: ਸਰਦੀਆਂ ਦੀ ਆਮਦ ਅਤੇ ਖ਼ਰਾਬ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਨੇ ਛੱਤਬੀੜ ਦੇ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ ਵਿੱਚ ਜਾਨਵਰਾਂ ਲਈ ਸਾਫ਼-ਸੁਥਰੇ ਅਤੇ ਸੁਰੱਖਿਆਤਮਕ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਮਾਸਾਹਾਰੀ ਜਾਨਵਰਾਂ ਬਾਘ, ਚੀਤੇ, ਸ਼ੇਰ…
-

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ
ਮਾਲੇਰਕੋਟਲਾ, 27 ਦਸੰਬਰ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਵੱਖ-ਵੱਖ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਰਦੀ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਵੱਖ-ਵੱਖ ਸਕੂਲਾਂ ਦੀਆਂ 6 ਬੱਸਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦਾ…