Tag: punjab news

  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ ‘ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ

    ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ ‘ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ

    ਹੁਸ਼ਿਆਰਪੁਰ, 8 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ  ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ  ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ  ਵੱਲੋਂ ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਨਾ ਕਰਨ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ…

  • ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

    ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

    *ਚੰਡੀਗੜ੍ਹ, 8 ਦਸੰਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡੇਵੂ ਈ ਐਂਡ ਸੀ, ਜੀ.ਐਸ. ਇੰਜੀਨੀਅਰਿੰਗ ਐਂਡ ਕੰਸਟ੍ਰਕਸ਼ਨ (ਜੀ.ਐਸ. ਈ ਐਂਡ ਸੀ), ਨੋਂਗਸ਼ਿਮ, ਕੋਰੀਆ ਡਿਫੈਂਸ ਇੰਡਸਟਰੀ ਐਸੋਸੀਏਸ਼ਨ (ਕੇ.ਡੀ.ਆਈ.ਏ.), ਸਿਓਲ ਬਿਜ਼ਨਸ ਏਜੰਸੀ (ਐਸ.ਬੀ.ਏ.) ਸਮੇਤ ਦੱਖਣੀ ਕੋਰੀਆ ਦੀਆਂ ਹੋਰ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।ਦੱਖਣੀ ਕੋਰੀਆ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਡੇਵੂ…

  • ਸੰਗਰੂਰ ਜ਼ਿਲ੍ਹੇ ਦੇ 49 ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ. ਡਿਸਕ, 2 ਨੂੰ ਪ੍ਰਸੰਸਾ ਪੱਤਰ, 233 ਨੂੰ ਸੀਸੀ-1 ਸਰਟੀਫਿਕੇਟ ਅਤੇ 3,49,500 ਰੁਪਏ ਦੇ ਨਗਦ ਇਨਾਮ ਪ੍ਰਦਾਨ

    ਸੰਗਰੂਰ ਜ਼ਿਲ੍ਹੇ ਦੇ 49 ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ. ਡਿਸਕ, 2 ਨੂੰ ਪ੍ਰਸੰਸਾ ਪੱਤਰ, 233 ਨੂੰ ਸੀਸੀ-1 ਸਰਟੀਫਿਕੇਟ ਅਤੇ 3,49,500 ਰੁਪਏ ਦੇ ਨਗਦ ਇਨਾਮ ਪ੍ਰਦਾਨ

    ਸੰਗਰੂਰ, 8 ਦਸੰਬਰ:-ਪੰਜਾਬ ਦੇ ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ ਨੇ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਤਾਇਨਾਤ 49 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਲਾਘਾਯੋਗ ਕੰਮ ਕਰਨ ਬਦਲੇ ਡੀ.ਜੀ.ਪੀ. ਡਿਸਕ ਪ੍ਰਦਾਨ ਕੀਤੀ ਹਨ, ਜਿਨ੍ਹਾਂ ਨੂੰ ਅੱਜ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਪੁਲਿਸ ਲਾਈਨ ਸੰਗਰੂਰ ਵਿਖੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡੀ.ਜੀ.ਪੀ. ਡਿਸਕ ਲਗਾ ਕੇ…

  • ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

    ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

    ਚੰਡੀਗੜ੍ਹ, 8 ਦਸੰਬਰ: ਟ੍ਰਾਈ-ਸਰਵਿਸਿਜ਼ ਮਿਲਟਰੀ ਡਿਸਪਲੇਅ ਦੇ ਸਮਾਪਤੀ ਸਮਾਰੋਹ ਨੂੰ ਦਰਸਾਉਂਦੇ ਇਤਿਹਾਸਕ ਸਮਾਗਮ ਵਿੱਚ, ਭਾਰਤੀ ਜਲ ਸੈਨਾ ਦੇ ਪ੍ਰਮੁੱਖ ਕੋਲਕਾਤਾ-ਕਲਾਸ ਸਟੀਲਥ ਗਾਈਡਡ ਮਿਜ਼ਾਈਲ ਡਿਸਟਰਾਇਰ, ਆਈ.ਐਨ.ਐਸ. ਕੋਚੀ (ਡੀ64) ਦੇ ਸਕੇਲ-ਡਾਊਨ ਮਾਡਲ  ਦਾ,  ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਵਿਖੇ ਉਦਘਾਟਨ ਕੀਤਾ ਗਿਆ। ਭਾਰਤੀ ਜਲ ਸੈਨਾ ਵੱਲੋਂ ਨੇਵੀ ਦਿਵਸ- 2025 ’ਤੇ ਪੇਸ਼ ਕੀਤੇ ਗਏ ਮਾਡਲ…

  • ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

    ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

    ਚੰਡੀਗੜ੍ਹ, 8 ਦਸੰਬਰ:- ‘ਗਰੀਨਿੰਗ ਪੰਜਾਬ ਮਿਸ਼ਨ’ ਤਹਿਤ ਸੂਬੇ ਵਿੱਚ ਮੌਜੂਦਾ ਜੰਗਲਾਂ ਅਤੇ ਰੁੱਖਾਂ ਹੇਠਲੇ ਰਕਬੇ ਦੀ ਸਾਂਭ-ਸੰਭਾਲ, ਵਿਕਾਸ ਅਤੇ ਵਾਧੇ ਨੂੰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਵਿਭਾਗ ਨੇ ਪੰਜਾਬ ਵਿੱਚ ਹਰਿਆਵਲ ਨੂੰ  ਵਧਾਉਣ…

  • ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

    ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

    ਚੰਡੀਗੜ੍ਹ/ਅੰਮ੍ਰਿਤਸਰ, 8 ਦਸੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਵੱਲੋਂ ਸੰਚਾਲਿਤ ਹਥਿਆਰ ਤਸਕਰੀ ਮਾਡਿਊਲ ਦੇ ਛੇ ਕਾਰਕੁਨਾਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਵੀ ਹੈ, ਨੂੰ ਛੇ ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਨੂੰ ਬੇਅਸਰ ਕੀਤਾ ਹੈ।  ਇਹ…

  • ‘ਯੁੱਧ ਨਸ਼ਿਆਂ ਵਿਰੁੱਧ’: 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

    ‘ਯੁੱਧ ਨਸ਼ਿਆਂ ਵਿਰੁੱਧ’: 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

    ਚੰਡੀਗੜ੍ਹ, 8 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 282ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ…

  • ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ

    ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ

    ਬਰਨਾਲਾ, 7 ਦਸੰਬਰ-    ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਲਾਵਾਰਸ ਜਾਨਵਰਾਂ ਖਾਸ ਕਰਕੇ ਆਵਾਰਾ ਕੁੱਤਿਆਂ ਦੀ ਸੰਭਾਲ ਸਬੰਧੀ ਐਨੀਮਲ ਬਰਥ ਕੰਟਰੋਲ ਪ੍ਰੋਗਰਾਮ ਅਤੇ ਮੈਨੇਜਮੈਂਟ ਆਫ ਸਟਰੇਅ ਐਨੀਮਲਜ਼ ਤਹਿਤ ਮੀਟਿੰਗ ਕੀਤੀ ਗਈ।   ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਲਾਵਾਰਸ ਕੁੱਤਿਆਂ…

  • ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ

    ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ

    ਹੁਸ਼ਿਆਰਪੁਰ, 6 ਦਸੰਬਰ :    ਜ਼ਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸੀ.ਜੀ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦੋ ਸੈਸ਼ਨਾਂ ਦੌਰਾਨ ਟ੍ਰੇਨਿੰਗ ਦਿੱਤੀ ਗਈ। ਇਸ ਦੌਰਾਨ ਪਹਿਲੇ ਸੈਸ਼ਨ ਵਿਚ ਓਰੀਐਨਟੇਸ਼ਨ ਪ੍ਰੋਗਰਾਮ ਬਾਰੇ ਅਤੇ ਦੂਸਰੇ ਸੈਸ਼ਨ ਵਿਚ ਬੇਸਿਕ ਟ੍ਰੇਨਿੰਗ ਦਿੱਤੀ ਗਈ। ਇਸ…

  • ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ

    ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ

    ਮਾਲੇਰਕੋਟਲਾ 07 ਦਸੰਬਰ :                     ਗਿਆਰਵਾਂ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ (IISF–2025), ਜੋ ਕਿ 6 ਦਸੰਬਰ ਤੋਂ 9 ਦਸੰਬਰ ਤੱਕ ਮਨਿਸਟਰੀ ਆਫ਼ ਟੈਕਨਾਲੋਜੀ ਅਤੇ ਮਨਿਸਟਰੀ ਆਫ਼ ਅਰਥ ਸਾਇੰਸਜ਼ (ਭਾਰਤ ਸਰਕਾਰ) ਵੱਲੋਂ ਵਿਜ਼ਨਾਨਾ ਭਾਰਤੀ ਦੇ ਸਹਿਯੋਗ ਨਾਲ ਪੰਚਕੂਲਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਵਿੱਚ ਮਾਲੇਰਕੋਟਲਾ ਜ਼ਿਲ੍ਹੇ ਵੱਲੋਂ ਮਹੱਤਵਪੂਰਣ ਭਾਗੀਦਾਰੀ ਦਰਜ ਕੀਤੀ ਗਈ।                     ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਭੋਗੀਵਾਲ (ਮਾਲੇਰਕੋਟਲਾ) ਦੇ ਲੈਕਚਰਾਰ ਫਿਜ਼ਿਕਸ (ਸਟੇਟ ਅਤੇ ਨੈਸ਼ਨਲ ਐਵਾਰਡੀ)ਪ੍ਰੇਮ ਸਿੰਘ ਨੇ ਰਿਸੋਰਸ ਪਰਸਨ ਵਜੋਂ ਆਪਣੀ ਭੂਮਿਕਾ ਨਿਭਾਈ। ਇਸੇ ਸਕੂਲ ਦੇ ਬਾਰਹਵੀਂ ਜਮਾਤ ਦੇ ਸਾਇੰਸ ਵਿਦਿਆਰਥੀ ਪਰਮਿੰਦਰ ਸਿੰਘ ਨੇ ਸਟੂਡੈਂਟ ਸਾਇੰਸ ਐਂਡ ਟੈਕਨੋਲੋਜੀ ਵਿਲੇਜ ਦੇ ਪ੍ਰਤਿਨਿੱਧੀ ਵਜੋਂ ਫੈਸਟੀਵਲ ਵਿੱਚ ਭਾਗ ਲਿਆ।                ਚਾਰ ਦਿਨ ਚੱਲਣ ਵਾਲੇ ਇਸ ਵਿਸ਼ਾਲ ਸਾਇੰਸ ਫੈਸਟ ਦਾ ਉਦਘਾਟਨ ਕੇਂਦਰੀ ਰਾਜ ਮੰਤਰੀ ਡਾ. ਜਿਤਿੰਦਰ ਸਿੰਘ ਨੇ ਕੀਤਾ। ਇਸ ਮੌਕੇ ਅੰਤਰਰਾਸ਼ਟਰੀ ਸਪੇਸ ਸਟੇਸ਼ਨ ਤੋਂ ਹਾਲ ਹੀ ਪਰਤੇ ਆਸਟ੍ਰੋਨਾਟ ਸੁਭਾਂਸ਼ੂ ਸੁਕਲਾ ਨੇ ਵੀ ਵਿਸ਼ੇਸ਼ ਤੌਰ ‘ਤੇ ਭਾਗ ਲਿਆ, ਜਿਸ ਨਾਲ ਵਿਦਿਆਰਥੀਆਂ ਵਿੱਚ ਅਪਾਰ ਉਤਸ਼ਾਹ ਦੇਖਣ ਨੂੰ ਮਿਲਿਆ।                  ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਵਿਗਿਆਨੀਆਂ ਦੇ ਦਰਮਿਆਨ ਪ੍ਰੇਮ ਸਿੰਘ ਮਾਣਕ ਮਾਜਰਾ ਦਾ ਰਿਸੋਰਸ ਪਰਸਨ ਵਜੋਂ ਚੁਣਿਆ ਜਾਣਾ ਮਾਲੇਰਕੋਟਲਾ ਜ਼ਿਲ੍ਹੇ ਅਤੇ ਸਿੱਖਿਆ ਵਿਭਾਗ ਲਈ ਮਾਣਸੂਚਕ ਪਲ ਹੈ। ਭਾਰਤ ਦੇ ਹਰ ਰਾਜ ਤੋਂ ਪਹੁੰਚੇ ਹਜ਼ਾਰਾਂ ਵਿਦਿਆਰਥੀਆਂ ਲਈ ਉਨ੍ਹਾਂ ਨੇ ਭੌਤਿਕ ਵਿਗਿਆਨ ਦੇ ਮੁੱਢਲੇ ਰਹੱਸ ਅਤੇ “ਵਿਗਿਆਨੀ ਕਿਵੇਂ ਬਣੀਏ” ਵਿਸ਼ੇ ਉੱਤੇ ਜਾਣਕਾਰੀ ਨਾਲ ਭਰਪੂਰ ਸੈਸ਼ਨ ਕਰਵਾਏ।              ਉਨ੍ਹਾਂ ਦੀ ਇਸ ਪ੍ਰਾਪਤੀ ‘ਤੇ ਐਡੀਸ਼ਨਲ ਡਾਇਰੈਕਟਰ (ਸਿੱਖਿਆ) ਸ਼ਰੂਤੀ ਸ਼ੁਕਲਾ, ਜ਼ਿਲ੍ਹਾ ਸਿੱਖਿਆ ਅਧਿਕਾਰੀ ਤਰਵਿੰਦਰ ਕੌਰ, ਪ੍ਰਿੰਸੀਪਲ ਆਰਤੀ ਗੁਪਤਾ ਅਤੇ ਸਹਾਇਕ ਜ਼ਿਲ੍ਹਾ ਲੋਕ ਸੰਪਰਕ ਅਫਸਰ ਦੀਪਕ ਕਪੂਰ ਨੇ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੀ ਹੌਸਲਾਅਫ਼ਜ਼ਾਈ ਕੀਤੀ ਅਤੇ ਕਿਹਾ ਕਿ ਉਹ ਅੱਗੇ ਵੀ ਪੰਜਾਬ ਅਤੇ ਪੰਜਾਬੀਆਂ ਦਾ ਨਾਮ ਰੌਸ਼ਨ ਕਰਦੇ ਰਹਿਣਗੇ।               ਵਰਨਣਯੋਗ ਹੈ ਕਿ ਸ. ਪ੍ਰੇਮ ਸਿੰਘ ਮਾਣਕ ਮਾਜਰਾ ਪਹਿਲਾਂ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਰਿਸੋਰਸ ਪਰਸਨ ਵਜੋਂ ਮਹੱਤਵਪੂਰਣ ਸੇਵਾਵਾਂ ਦੇ ਚੁੱਕੇ ਹਨ। ਵਿਦਿਆਰਥੀਆਂ ਦੀ ਖੋਜ-ਪ੍ਰਵਿਰਤੀ ਵਧਾਉਣ ਲਈ ਉਨ੍ਹਾਂ ਨੇ ਆਪਣੇ ਘਰ ਵਿੱਚ ਹੀ “ਕਲਪਨਾ ਚਾਵਲਾ ਅਨਵੇਸ਼ਕਾ ਪ੍ਰਯੋਗਸ਼ਾਲਾ” ਬਣਾਈ ਹੈ, ਜਿਸ ਵਿੱਚ ਸਾਇੰਸ ਦੇ ਸੈਂਕੜਿਆਂ ਪ੍ਰਯੋਗ ਅਤੇ ਐਕਟਿਵਿਟੀਆਂ ਉਪਲਬਧ ਹਨ। ਮਾਡਲ ਤਿਆਰ ਕਰਨ ਵਿੱਚ ਉਨ੍ਹਾਂ ਨੂੰ ਹੈੱਡ ਟੀਚਰ ਸ੍ਰੀਮਤੀ ਮਨਜੀਤ ਕੌਰ ਵੱਲੋਂ ਅਹਿਮ ਸਹਿਯੋਗ ਪ੍ਰਾਪਤ ਹੈ।              ਪੀ.ਐੱਮ. ਸ਼੍ਰੀ ਸ.ਸ.ਸ.ਸ. ਭੋਗੀਵਾਲ ਦੇ ਵਿਦਿਆਰਥੀ ਅਤੇ ਅਧਿਆਪਕ ਦੀ ਇਸ ਮਾਣਯੋਗ ਪ੍ਰਾਪਤੀ ਦੀ ਹਰ ਪੱਖੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ।

  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ ‘ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ

    ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ ‘ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ

    ਲੁਧਿਆਣਾ, 07 ਦਸੰਬਰ (000) – ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਥਾਵਾਂ ‘ਤੇ ਪੈਂਫਲੇਟ ਵੰਡੇ ਗਏ। ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ…

  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ

    ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ

    ਹੁਸ਼ਿਆਰਪੁਰ, 7 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ  ਜ਼ਿਲ੍ਹਾ ਤੇ ਸੈਸ਼ਨ ਜੱਜ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ    ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਅੱਜ ਨੌਜਵਾਨਾਂ…

  • ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

    ਚੰਡੀਗੜ੍ਹ, 7 ਦਸੰਬਰ: ਸਿੱਖ ਭਾਈਚਾਰੇ ਦੀ ਅੰਤਰ-ਆਤਮਾ ‘ਤੇ ਪਏ ਡੂੰਘੇ ਜ਼ਖ਼ਮਾਂ ਨੂੰ ਭਰਨ ਅਤੇ ਇਨਸਾਫ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ (ਪਵਿੱਤਰ ਗ੍ਰੰਥ) ਦੇ ਗੁੰਮ ਹੋਣ ਦੇ ਸਬੰਧ ਵਿੱਚ 16 ਵਿਅਕਤੀਆਂ…

  • ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

    ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

    ਚੰਡੀਗੜ੍ਹ, 7 ਦਸੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ ਕਿਉਂਕਿ ਇਸ ਸੰਸਥਾ ਦੇ 50 ਕੈਡਿਟ ਮੌਜੂਦਾ ਸਮੇਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਸਿਖਲਾਈ ਅਧੀਨ ਹਨ। ਦੱਸਣਯੋਗ ਹੈ ਕਿ ਇਸ ਸੰਸਥਾ ਦੇ ਪਹਿਲੀ ਵਾਰ ਐਨੀ ਵੱਡੀ ਗਿਣਤੀ ਵਿੱਚ ਕੈਡਿਟ ਐਨਡੀਏ ਵਿੱਚ ਸਿਖਲਾਈ ਲੈ ਰਹੇ…

  • ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

    ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

    ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਦਸੰਬਰ: ਦੇਸ਼ ਵਿੱਚ ਚੱਲ ਰਹੇ ਇੰਡੀਗੋ ਸੰਕਟ ਦੇ ਮੱਦੇਨਜ਼ਰ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਲਈ 24X7 ਕੰਟਰੋਲ ਰੂਮ ਸਥਾਪਤ ਕਰਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਕਦਮ ਚੁੱਕੇ ਹਨ। ਪੰਜਾਬ ਸ਼ਹਿਰੀ ਹਵਾਬਾਜ਼ੀ…

  • ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

    ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

    ਚੰਡੀਗੜ੍ਹ/ਅੰਮ੍ਰਿਤਸਰ, 7 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ  ਪਾਕਿਸਤਾਨ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦੇ ਇੱਕ ਕਾਰਕੁਨ ਨੂੰ  ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼…

  • ‘ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ 

    ‘ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ 

    ਚੰਡੀਗੜ੍ਹ, 7 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 204 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 52 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 281 ਦਿਨਾਂ…

  • ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ

    ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ

    ਅੰਮ੍ਰਿਤਸਰ 6 ਦਸੰਬਰ 2025=== ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB) ਦੇ ਰੀਜਨਲ ਦਫ਼ਤਰ ਅੰਮ੍ਰਿਤਸਰ ਵੱਲੋਂ ਅੱਜ ਵੀ ਹੋਰ ਜਾਗਰੂਕਤਾ ਅਤੇ ਸੰਵੇਦਨਸ਼ੀਲਤਾ ਸੈਸ਼ਨ ਕਰਵਾਏ ਗਏ। ਇਹ ਯਤਨ ਲੋਕਾਂ ਦੀ ਸਿਹਤ ਦੀ ਸੁਰੱਖਿਆ ਅਤੇ ਸਥਾਨਕ ਹਵਾ ਗੁਣਵੱਤਾ ਵਿੱਚ ਸੁਧਾਰ ਲਈ ਬੋਰਡ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੁਹਿੰਮ ਦੇ ਹਿੱਸੇ ਵਜੋਂ, ਅਸਿਸਟੈਂਟ ਇਨਵਾਇਰਨਮੈਂਟਲ ਇੰਜੀਨੀਅਰ ਇੰਜੀ. ਸੁਖਮਨੀ ਸਿੰਘ ਨੇ ਮਜੀਠਾ ਅਤੇ ਰਮਦਾਸ ਦੀਆਂ ਮਿਊਂਸਿਪਲ ਕੌਂਸਲਾਂ ਵਿਚ ਕਮਿਊਨਟੀ ਫੈਸਿਲੀਟੇਟਰਜ਼, ਮੋਟੀਵੇਟਰਜ਼ ਅਤੇ ਸਫਾਈ ਸੇਵਕਾਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਕੂੜਾ ਸਾੜਨ ਨਾਲ ਪੈਦਾ ਹੋਣ ਵਾਲੇ ਗੰਭੀਰ ਸਿਹਤ ਅਤੇ ਪਰੀਵਰਣਕ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਮਿਊਂਸਿਪਲ ਕੌਂਸਲ ਮਜੀਠਾ ਵਿਖੇ ਕਮਿਊਨਟੀ ਫੈਸਿਲੀਟੇਟਰ, ਮੋਟੀਵੇਟਰ ਅਤੇ 21 ਸਫਾਈ ਸੇਵਕਾਂ ਨੇ ਹਾਜ਼ਰੀ ਭਰੀ, ਜਦਕਿ ਮਿਊਂਸਿਪਲ ਕੌਂਸਲ ਰਮਦਾਸ ਵਿਖੇ ਕਮਿਊਨਟੀ ਫੈਸਿਲੀਟੇਟਰ, ਮੋਟੀਵੇਟਰ ਅਤੇ 15 ਸਫਾਈ ਸੇਵਕਾਂ ਨੇ ਜਾਗਰੂਕਤਾ ਕਾਰਜਕ੍ਰਮ ਵਿੱਚ ਭਾਗ ਲਿਆ। ਉਨ੍ਹਾਂ ਨੇ ਜ਼ੋਰ ਦਿੱਤਾ ਕਿ MSW ਸਾੜਨ ਪ੍ਰਤੀ ਜ਼ੀਰੋ ਟੋਲਰੈਂਸ ਰੱਖੀ ਜਾਵੇ ਅਤੇ Solid Waste Management Rules, 2016 ਦੇ ਤਹਿਤ ਵਧੀਆ ਪ੍ਰਥਾਵਾਂ ਜਿਵੇਂ ਕਿ ਢੰਗ ਨਾਲ ਕੂੜੇ ਦੀ ਛਟਾਈ, ਸਮੇਂ-ਸਿਰ ਇਕੱਠਾ ਕਰਨ ਅਤੇ ਵਿਗਿਆਨਕ ਢੰਗ ਨਾਲ ਨਿਪਟਾਨ ਦੀ ਪਾਲਣਾ ਕੀਤੀ ਜਾਵੇ। ਪੀ.ਪੀ.ਸੀ.ਬੀ. ਨੇ ਸਪਸ਼ਟ ਕੀਤਾ ਕਿ ਇਸ ਤਰ੍ਹਾਂ ਦੀਆਂ ਰੋਜ਼ਾਨਾ ਜਾਗਰੂਕਤਾ ਅਤੇ ਲਾਗੂ ਕਰਨ ਵਾਲੀਆਂ ਗਤੀਵਿਧੀਆਂ ਜ਼ਿਲ੍ਹੇ ਦੀਆਂ ਸਭ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਨਿਰੰਤਰ ਚਲਦੀਆਂ ਰਹਿਣਗੀਆਂ, ਤਾਂ ਜੋ ਮੈਦਾਨੀ ਪੱਧਰ ‘ਤੇ ਪ੍ਰਭਾਵਸ਼ਾਲੀ ਕਾਰਵਾਈ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ-ਸਿਰ ਨਿਵਾਰਨ ਸੁਨਿਸ਼ਚਿਤ ਕੀਤਾ ਜਾ ਸਕੇ।

  • ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ

    ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ

    ਅੰਮ੍ਰਿਤਸਰ, 6 ਦਸੰਬਰ — ਹਲਕਾ ਦੱਖਣੀ ਦੇ ਐਮ ਐਲ ਏ ਡਾ. ਇੰਦਰਬੀਰ ਸਿੰਘ ਨਿੱਝਰ ਦੇ ਯਤਨਾਂ ਸਦਕਾ ਭਗਤਾਂਵਾਲਾ ਡੰਪ ਸਾਈਟ ’ਤੇ ਚੱਲ ਰਹੀ ਬਾਇਓ-ਰੀਮੀਡੀਏਸ਼ਨ ਪ੍ਰਕਿਰਿਆ ਤਹਿਤ ਲਗਭਗਇਕ ਲੱਖ ਟਨ ਕੂੜੇ ਦੀ ਸਫਾਈ ਕਰ ਦਿੱਤੀ ਗਈ ਹੈ ਅਤੇ ਕੰਮ ਨਿਰੰਤਰ ਜਾਰੀ ਹੈ। ਡਾਕਟਰ ਨਿੱਜਰ ਖੁਦ ਇਸ ਕੰਮ ਦੀ ਨਿਗਰਾਨੀ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਫ਼ਾਈ ਅਤੇ ਵਾਤਾਵਰਣ ਸੁਧਾਰ ਲਈ ਇਹ ਪ੍ਰੋਜੈਕਟ ਬਹੁਤ ਮਹੱਤਵਪੂਰਨ ਹੈ ਅਤੇ ਕੰਮ ਤੇਜ਼ੀ ਨਾਲ ਅਗੇ ਵੱਧ ਰਿਹਾ ਹੈ। ਡਾ. ਨਿੱਝਰ ਨੇ ਦੱਸਿਆ ਕਿ ਹੁਣ ਤੱਕ ਲਗਭਗ 1 ਲੱਖ ਟਨ ਕੂੜਾ ਸਾਫ਼ ਕੀਤਾ ਜਾ ਚੁੱਕਿਆ ਹੈ, ਜੋ ਕਿ ਪ੍ਰੋਜੈਕਟ ਦੀ ਵੱਡੀ ਉਪਲਬਧੀ ਹੈ। ਇਸਦੇ ਨਾਲ ਹੀ 350 ਟਰੱਕਾਂ ਰਾਹੀਂ ਟਰੀਟ ਕੀਤਾ ਹੋਇਆ ਬਾਇਓ-ਰੀਮੀਡੀਏਟਡ ਮਟੀਰੀਅਲ (ਮਿੱਟੀ ਅਤੇ ਪਲਾਸਟਿਕ) ਸਾਈਟ ਤੋਂ ਹਟਾਇਆ ਜਾ ਚੁੱਕਿਆ ਹੈ। ਉਹਨਾਂ ਕਿਹਾ ਕਿ ਇਹ ਸਾਰਾ ਕੰਮ ਅੰਮ੍ਰਿਤਸਰ ਨੂੰ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣ ਦੇ ਵੱਡੇ ਮਿਸ਼ਨ ਦਾ ਹਿੱਸਾ ਹੈ। ਇਸ ਮੌਕੇ ਮਿਊਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਅਧਿਕਾਰੀ ਵੀ ਮੌਜੂਦ ਸਨ,ਅਤੇ ਉਹਨਾਂ ਨੇ  ਤੇ ਨਵਨੀਤ ਸ਼ਰਮਾ ਪੀ.ਏ. ਡਾ. ਇੰਦਰਬੀਰ ਸਿੰਘ ਨਿੱਝਰ ਆਪਣੇ ਟੀਮ ਸਮੇਤ ਸ਼ਾਮਲ ਰਹੇ। ਅਧਿਕਾਰੀਆਂ ਵੱਲੋਂ ਡਾ. ਨਿੱਝਰ ਨੂੰ ਸਾਈਟ ’ਤੇ ਚੱਲ ਰਹੇ ਸਾਰੇ ਕੰਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਸਫ਼ਾਈ ਪ੍ਰਕਿਰਿਆ ਨੂੰ ਹੋਰ ਵੀ ਤੇਜ਼ੀ ਨਾਲ ਅਗੇ ਵਧਾਉਣ ਲਈ ਵਾਧੂ ਮਸ਼ੀਨਰੀ ਅਤੇ ਟੈਕਨੀਕੀ ਸਹਾਇਤਾ ਤਾਇਨਾਤ ਕੀਤੀ ਗਈ ਹੈ। ਇਸ ਦੌਰੇ ਦੌਰਾਨ ਹਲਕੇ ਦੇ ਆਮ ਆਦਮੀ ਪਾਰਟੀ ਦੇ ਕਈ ਸਥਾਨਕ ਆਗੂ ਅਤੇ ਵਰਕਰ ਵੀ ਡਾ. ਨਿੱਝਰ ਦੇ ਪੀ ਏ ਸ੍ਰੀ ਨਵਨੀਤ ਸ਼ਰਮਾ ਨਾਲ ਮੌਜੂਦ ਸਨ। ਉਹਨਾਂ ਨੇ ਕਿਹਾ ਕਿ ਇਹ ਸਾਰਾ ਕੰਮ ਹਲਕੇ ਦੇ ਲੋਕਾਂ ਨਾਲ ਕੀਤੇ ਪੱਕੇ ਵਾਅਦੇ ਦੇ ਤਹਿਤ ਕੀਤਾ ਜਾ ਰਿਹਾ ਹੈ ਅਤੇ ਭਗਤਾਂਵਾਲਾ ਡੰਪ ਸਾਈਟ ਨੂੰ ਪੂਰੀ ਤਰ੍ਹਾਂ ਸਾਫ਼ ਕਰਨਾ ਮੇਰੀ ਤਰਜੀਹ ਹੈ। ਡਾ. ਨਿੱਝਰ ਨੇ ਵਿਸ਼ਵਾਸ ਦਿਵਾਇਆ ਕਿ ਇਸ ਪ੍ਰੋਜੈਕਟ ਦੀ ਪੂਰਤੀ ਨਾਲ ਅੰਮ੍ਰਿਤਸਰ ਦੇ ਵਾਤਾਵਰਣ, ਹਵਾ ਦੀ ਗੁਣਵੱਤਾ ਅਤੇ ਆਲੇ ਦੁਆਲੇ ਦੇ ਇਲਾਕਿਆਂ ਦੀ ਸਿਹਤ ਵਿੱਚ ਵੱਡਾ ਸੁਧਾਰ ਆਵੇਗਾ। ਉਹਨਾਂ ਨੇ ਕਿਹਾ ਕਿ ਸਰਕਾਰ ਇਸ ਮਿਸ਼ਨ ਨੂੰ ਜਲਦੀ ਪੂਰਾ ਕਰਨ ਲਈ ਵਚਨਬੱਧ ਹਨ।

  • ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

    ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

    ਚੰਡੀਗੜ੍ਹ, 6 ਦਸੰਬਰ:– ਨੰਗਲ ਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਸਖ਼ਤ ਸਟੈਂਡ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਦੇ ਲੰਮੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਪੱਕੇ ਤੌਰ ‘ਤੇ ਹੱਲ ਕਰਨ ਦਾ ਪ੍ਰਣ ਲਿਆ ਹੈ। ਸ. ਬੈਂਸ ਨੇ ਨੰਗਲ ਨਾਲ ਆਪਣੇ ਡੂੰਘੇ ਸਬੰਧ ਦਾ ਪ੍ਰਗਟਾਵਾ ਕਰਦਿਆਂ ਇਸਨੂੰ “ਪੰਜਾਬ ਅਤੇ…