Tag: punjab news
-

ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ
ਚੰਡੀਗੜ੍ਹ/ਦੁਬਈ, 8 ਸਤੰਬਰ: ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਵਿਆਪਕ ਯਤਨ ਵਜੋਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਏ.ਈ. ਦੇ ਚੋਟੀ ਦੇ ਕਾਰੋਬਾਰੀ ਸਮੂਹਾਂ ਅੱਗੇ ਸੂਬੇ ਦੀ ਨਿਵੇਸ਼ਕ-ਪੱਖੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਸਿੰਗਲ-ਵਿੰਡੋ ਕਲੀਅਰੈਂਸ ਸਿਸਟਮ ਦਾ ਖਾਕਾ ਪੇਸ਼ ਕੀਤਾ ਅਤੇ ‘ਇਨਵੈਸਟ ਪੰਜਾਬ’ ਰਾਹੀਂ ਸਮਾਂਬੱਧ ਸਹੂਲਤਾਂ, ਜਵਾਬਦੇਹ ਪ੍ਰਸ਼ਾਸਨ ਅਤੇ ਸਮਰਪਿਤ…
-

ਪੰਜਾਬ ਵਿਧਾਨ ਸਪੀਕਰ ਨੇ ਐਸ.ਏ.ਐਸ. ਨਗਰ ਵਿਖੇ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਚੰਡੀਗੜ੍ਹ, 8 ਸਤੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਗੁਰੂ ਨਾਨਕ ਦੇਵ ਬੀ.ਐੱਡ. ਕਾਲਜ, ਮਜਾਤਰੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਹੋਏ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਮਾਗਮ ਸਮਾਜ ਸੇਵੀ ਸੰਸਥਾ ’ਇਨਸਾਨੀਅਤ’ ਵੱਲੋਂ ਸਥਾਨਕ ਸਕੂਲਾਂ ਦੇ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਗਿਆ ਸੀ।…
-

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ, 8 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਐਲਡੇਕੋ ਅਸਟੇਟ ਪੁਲਿਸ ਚੌਕੀ ਇੰਚਾਰਜ, ਪੁਲਿਸ ਸਟੇਸ਼ਨ ਸਲੇਮ ਟਾਬਰੀ, ਲੁਧਿਆਣਾ ਵਜੋਂ ਤਾਇਨਾਤ ਸਹਾਇਕ–ਸਬ ਇੰਸਪੈਕਟਰ ਜਿੰਦਲ ਲਾਲ ਨੂੰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…
-

ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ
ਚੰਡੀਗੜ੍ਹ, 8 ਸਤੰਬਰ :ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ ਵੀ ਛੋਟਾ ਨਹੀਂ ਸੀ। ਸ਼ੂਗਰ ਤੋਂ ਪੀੜਤ ਵਿਅਕਤੀ ਦੇ ਪੈਰ ’ਤੇ ਲੱਗੀ ਇੱਕ ਛੋਟੀ ਜਿਹੀ ਸੱਟ ਹੌਲੀ-ਹੌਲੀ ਗੰਭੀਰ ਮੈਡੀਕਲ ਐਮਰਜੈਂਸੀ ਦਾ ਰੂਪ ਧਾਰ ਸਕਦੀ ਹੈ। ਨਾੜੀਆਂ ਨੂੰ ਨੁਕਸਾਨ ਪਹੁੰਚਣ ਕਾਰਨ ਦਰਦ ਮਹਿਸੂਸ ਕਰਨ ਦੀ ਸਮਰੱਥਾ ਘਟ ਜਾਂਦੀ ਹੈ, ਜਿਸ ਕਾਰਨ ਸੱਟ…
-

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ
ਚੰਡੀਗੜ੍ਹ/ਮੋਹਾਲੀ, 8 ਸਤੰਬਰ: ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ (ਪੀ.ਆਈ.ਐਲ.ਬੀ.ਐਸ.), ਮੋਹਾਲੀ—ਜੋ ਕਿ ਇੱਕ ਪ੍ਰਮੁੱਖ ਟਰਸ਼ਰੀ ਕੇਅਰ ਸੁਪਰ-ਸਪੈਸ਼ਲਿਟੀ ਸੰਸਥਾ ਹੈ—ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ, 2026 ਨੂੰ ਪਹਿਲੇ ਸਵੈ-ਇੱਛੁਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਪੀ.ਆਈ.ਐਲ.ਬੀ.ਐਸ. ਦੇ…
-

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ
ਚੰਡੀਗੜ੍ਹ, 8 ਸਤੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਭਿਖਿਆ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਹਰ ਬੱਚੇ ਦੇ ਬਚਪਨ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਪ੍ਰੋਜੈਕਟ ‘ਜੀਵਨਜੋਤ’ ਤਹਿਤ ਸੂਬਾ ਭਰ ਵਿੱਚ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਉਨ੍ਹਾਂ…
-

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 8 ਸਤੰਬਰ: ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬਾ ਪੱਧਰੀ ‘ਸਫ਼ਾਈ ਮੁਹਿੰਮ 2.0’ ਨੂੰ 12 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿੱਚ…
-

ਅਮਨ ਅਰੋੜਾ ਨੇ ਆਰ.ਏ.ਕੇ. ਚੈਂਬਰ ਦੇ ਚੇਅਰਮੈਨ ਮਹਾਮਹਿਮ ਮੁਹੰਮਦ ਮੋਸਬੇਹ ਅਲ ਨੁਆਮੀ ਨਾਲ ਕੀਤੀ ਉੱਚ-ਪੱਧਰੀ ਵਿਚਾਰ-ਚਰਚਾ
*ਚੰਡੀਗੜ੍ਹ/ਦੁਬਈ, 7 ਸਤੰਬਰ:* ਪੰਜਾਬ ਲਈ ਨਿਵੇਸ਼, ਕਾਰੋਬਾਰ ਅਤੇ ਵਪਾਰਕ ਸਾਂਝੇਦਾਰੀ ਦੀਆਂ ਨਵੀਆਂ ਸੰਭਾਵਨਾਵਾਂ ਤਲਾਸ਼ਣ ਅਤੇ ਪੰਜਾਬ-ਯੂ.ਏ.ਈ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਕੇ ਵੱਡੇ ਨਿਵੇਸ਼ਾਂ ਲਈ ਰਾਹ ਪੱਧਰਾ ਕਰਨ ਲਈ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੁਬਈ ਵਿੱਚ ਸਾਲਾਨਾ ਨਿਵੇਸ਼ ਮੀਟਿੰਗ (ਏ.ਆਈ.ਐਮ) ਦੌਰਾਨ ਰਾਸ ਅਲ ਖੈਮਾਹ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ…
-

ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਦਿਵਸ
ਸ੍ਰੀ ਚਮਕੌਰ ਸਾਹਿਬ, 5 ਸਤੰਬਰ: ਪੀ.ਐੱਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ, ਸ੍ਰੀ ਚਮਕੌਰ ਸਾਹਿਬ (ਰੂਪਨਗਰ) ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਅਤੇ ਮਹਾਨ ਸਿੱਖਿਆ-ਸ਼ਾਸਤਰੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਜੈਅੰਤੀ ਨੂੰ ਸਮਰਪਿਤ ਅਧਿਆਪਕ ਦਿਵਸ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਤਨਪਾਲ ਗੁਪਤਾ ਵੱਲੋਂ ਦੀਵਾ ਜਗਾ ਕੇ ਅਤੇ ਡਾ. ਰਾਧਾਕ੍ਰਿਸ਼ਨਨ ਦੇ…
-

ਅਰਵਿੰਦ ਨਗਰ ਦੇ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ – ਸਪੀਕਰ ਸੰਧਵਾਂ
ਕੋਟਕਪੂਰਾ, 7 ਸਤੰਬਰ 2026()ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀਂ ਸ਼ਾਮ ਅਰਵਿੰਦ ਨਗਰ ਦੇ ਵਸਨੀਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਲੋਕਾਂ ਦੇ ਜਾਇਜ਼ ਮਸਲਿਆਂ ਦਾ ਜਲਦ ਹੱਲ ਕੀਤਾ ਜਾਵੇਗਾ।ਸਪੀਕਰ ਸੰਧਵਾਂ ਨੇ ਕਿਹਾ ਕਿ ਅਰਵਿੰਦ ਨਗਰ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਸਥਾਨਕ ਸਰਕਾਰਾਂ ਅਤੇ ਹਾਊਸਿੰਗ ਵਿਭਾਗ…
-

ਢੇਲਾਬਾੜਾਂ ਦੀ ਸਲਾਨਾ ਛਿੰਝ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ
ਕੀਰਤਪੁਰ ਸਾਹਿਬ 07 ਸਤੰਬਰ: ਪਿੰਡ ਢੇਲਾਬਾੜਾਂ ਵਿਖੇ ਕਰਵਾਏ ਗਏ ਸਲਾਨਾ ਛਿੰਝ ਅਤੇ ਕੁਸ਼ਤੀ ਦੇ ਦੰਗਲ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਦੰਗਲ ਵਿੱਚ ਹਿੱਸਾ ਲੈਣ ਵਾਲੇ ਪਹਿਲਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਦੀ ਖੇਡ ਪ੍ਰਤੀ ਸਮਰਪਣ…
-

ਸਫਾਈ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ- ਹਰਜੋਤ ਬੈਂਸ
ਨੰਗਲ 07 ਸਤੰਬਰ: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਫਾਈ ਮੁਹਿੰਮ ਆਪਣੇ ਅੰਤਿਮ ਪੜਾਅ ਵੱਲ ਵੱਧ ਰਹੀ ਹੈ ਅਤੇ ਨਗਰ ਕੌਂਸਲ ਦੇ ਮੁਲਾਜ਼ਮ ਦਿਨ-ਰਾਤ ਮਿਹਨਤ ਕਰਕੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਵਿੱਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਸਫਾਈ ਸਿਰਫ਼ ਸਰਕਾਰ ਜਾਂ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।…
-

ਖੇਡਾਂ ਵਤਨ ਪੰਜਾਬ ਦੀਆਂ: ਬਲਾਕ ਮਹਿਲ ਕਲਾਂ ਦੀਆਂ ਖੇਡਾਂ ਦਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਆਗਾਜ਼
ਬਰਨਾਲਾ/ਮਹਿਲ ਕਲਾਂ, 7 ਸਤੰਬਰ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਕਰਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ 4 ਤਹਿਤ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਅੱਜ ਸ਼ਹੀਦ ਬੀਬੀ ਕਿਰਨਜੀਤ ਕੌਰ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ…
-

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ
ਚੰਡੀਗੜ੍ਹ, 7 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ ਕਰਦਿਆਂ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਚੰਡੀਗੜ੍ਹ-ਮੋਹਾਲੀ ਹੱਦ ’ਤੇ ਧਰਨਾ ਦੇ ਰਹੇ ਕਿਸਾਨਾਂ ਨੇ ਸੋਮਵਾਰ ਸ਼ਾਮ ਆਪਣਾ ਸੰਘਰਸ਼ ਸਮਾਪਤ ਕਰ ਦਿੱਤਾ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਨੁਮਾਇੰਦਿਆਂ ਨੂੰ ਸਰਕਾਰ ਵੱਲੋਂ ਦਿੱਤਾ ਲਿਖਤੀ ਭਰੋਸਾ…
-

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
*ਚੰਡੀਗੜ੍ਹ/ਦੁਬਈ, 7 ਸਤੰਬਰ:* ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਵੱਡੇ ਯਤਨ ਤਹਿਤ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਦੁਬਈ ਵਿੱਚ ਸਾਲਾਨਾ ਨਿਵੇਸ਼ ਮੀਟਿੰਗ (ਏ.ਆਈ.ਐੱਮ.) ਮੌਕੇ ਯੂ.ਏ.ਈ. ਇੰਟਰਨੈਸ਼ਨਲ ਇਨਵੈਸਟਮੈਂਟ ਕੌਂਸਲ (ਯੂ.ਏ.ਈ.ਆਈ.ਆਈ.ਸੀ.) ਦੇ ਸਕੱਤਰ ਜਨਰਲ ਮਹਾਮਹਿਮ ਅਬਦੁੱਲਾ ਅਹਿਮਦ…
-

ਹਰਜੋਤ ਬੈਂਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਹੋਰ ਸਖ਼ਤੀ ਨਾਲ ਕਾਰਵਾਈ ਕਰਨ ਦੇ ਹੁਕਮ
ਰੂਪਨਗਰ, 7 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਕੈਬਨਿਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਿਸ਼ਨ ਕਲੀਨ ਪੰਜਾਬ ਤਹਿਤ ਸਿਵਲ ਹਸਪਤਾਲ ਮਲੋਟ ਦੀ ਸਫਾਈ ਵਿਵਸਥਾ ਦਾ ਲਿਆ ਜਾਇਜਾ
ਮਲੋਟ / ਸ੍ਰੀ ਮੁਕਤਸਰ ਸਾਹਿਬ 7 ਸਤੰਬਰ- ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਅੱਜ ਸਿਵਲ ਹਸਪਤਾਲ ਮਲੋਟ ਵਿਖੇ ਸਫਾਈ ਵਿਵਸਥਾ ਦਾ ਜਾਇਜਾ ਲਿਆ ਗਿਆ। …
-

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ
ਚੰਡੀਗੜ੍ਹ, 7 ਸਤੰਬਰ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 230ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 558 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ…
-

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਟਰੇਡ ਕਮਿਸ਼ਨ ਦਫ਼ਤਰ ਅਹਿਮ ਮੰਚ: ਹਰਜੋਤ ਸਿੰਘ ਬੈਂਸ
ਰੂਪਨਗਰ, 7 ਸਤੰਬਰ: ਪੰਜਾਬ ਦੇ ਉਚੇਰੀ ਸਿੱਖਿਆ, ਸਿੱਖਿਆ, ਲੋਕ ਸੰਪਰਕ ਅਤੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਰੂਪਨਗਰ ਵਿਖੇ ਸਥਾਪਿਤ ਪੰਜਾਬ ਰਾਜ ਟਰੇਡ ਕਮਿਸ਼ਨ ਦੇ ਜ਼ਿਲ੍ਹਾ ਦਫ਼ਤਰ ਦਾ ਦੌਰਾ ਕੀਤਾ ਅਤੇ ਵਪਾਰੀ ਵਰਗ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਣੇ। ਇਸ ਮੌਕੇ ਉਨ੍ਹਾਂ ਕਿਹਾ ਕਿ ਟਰੇਡ ਕਮਿਸ਼ਨ…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਦੋ ਵਿਅਕਤੀਆਂ ਨੂੰ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ…