Tag: punjab news
-

ਵਿਧਾਇਕ ਜਿੰਪਾ 10 ਨਵੰਬਰ ਨੂੰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ’ਚ ਸੁਣਨਗੇ ਲੋਕਾਂ ਦੀਆਂ ਸ਼ਿਕਾਇਤਾਂ
ਹੁਸ਼ਿਆਰਪੁਰ, 8 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਵਿਚ ਜਨਤਾ ਨੂੰ ਮਿਲਣਗੇ ਅਤੇ ਮਾਲ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਨੂੰ ਸੁਣਨਗੇ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਲੋਕ ਸੁਣਵਾਈ ਦਾ ਉਦੇਸ਼ ਲੋਕਾਂ ਦੀਆਂ ਮਾਲ ਨਾਲ…
-

ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ ਨੇ ਪਰਾਲੀ ਪ੍ਰਬੰਧਨ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ
ਫ਼ਰੀਦਕੋਟ, 8 ਨਵੰਬਰ ( ) : ਫਰੀਦਕੋਟ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਕਾਬੂ ਪਾਉਣ ਤੇ ਪਰਾਲੀ ਪ੍ਰਬੰਧਨ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਹਲਕਾ ਜੈਤੋ ਦੇ ਪਿੰਡ ਗੁਰੂਸਰ ਅਤੇ ਕੋਟਕਪੂਰਾ ਦੇ ਪਿੰਡ ਸਰਾਵਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਰੂਬਰੂ ਹੋ ਕੇ…
-

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਪਿੰਡ ਰੱਤਾਟਿੱਬਾ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਤਕਸੀਮ ਕੀਤੇ
ਲੰਬੀ/ਸ੍ਰੀ ਮੁਕਤਸਰ ਸਾਹਿਬ, 08 ਨਵੰਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਪਿੰਡ ਰੱਤਾਟਿੱਬਾ ਦੇ 256 ਪਰਿਵਾਰਾਂ ਨੂੰ ਘਰਾਂ ਦੇ ਹੋਏ ਨੁਕਸਾਨ ਲਈ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਤਕਸੀਮ ਕੀਤੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੀ ਦਿਨੀ ਹੋਈ ਭਾਰੀ ਬਾਰਿਸ਼ ਦੌਰਾਨ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਹੈ ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ‘ਚ ਕਈ ਘਰਾਂ…
-

ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਰਤੀ ਜਾ ਰਹੀ ਹੈ ਵਿਸ਼ੇਸ਼ ਚੌਕਸੀ
ਤਰਨ ਤਾਰਨ, 08 ਨਵੰਬਰ ( ) – ਡਿਪਟੀ ਕਮਿਸ਼ਨਰ ਤਰਨ ਤਾਰਨ-ਕਮ-ਜ਼ਿਲ੍ਹਾ ਚੋਣ ਅਧਿਕਾਰੀ, ਸ੍ਰੀ ਰਾਹੁਲ, ਆਈ.ਏ.ਐੱਸ. ਨੇ ਦੱਸਿਆ ਹੈ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਹਰੇਕ ਪ੍ਰਕਾਰ ਦੇ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਮੁਤਾਬਕ ਜ਼ਿਮਨੀ ਚੋਣ ਨੂੰ ਨੇਪਰੇ ਚਾੜ੍ਹਿਆ…
-

ਗਣਨਾ 2027 ਲਈ ਤਿੰਨ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ
ਮਾਲੇਰਕੋਟਲਾ, 8 ਨਵੰਬਰ : ਸਰਕਾਰੀ ਕਾਲਜ ਮਾਲੇਰਕੋਟਲਾ ਵਿੱਚ ਆਗਾਮੀ ਗਣਨਾ 2027 ਸੰਬੰਧੀ ਗਿਣਤੀਕਾਰਾਂ (Enumerators) ਅਤੇ ਸੁਪਰਵਾਈਜਰਾਂ (Supervisors) ਲਈ ਤਿੰਨ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਦਾ ਅੰਤਿਮ ਦਿਨ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਤਹਿਸੀਲਦਾਰ ਮਾਲੇਰਕੋਟਲਾ ਦੀ ਸਮੁੱਚੀ ਦਿਸ਼ਾ-ਨਿਰਦੇਸ਼ੀ ਹੇਠ ਕੀਤਾ ਗਿਆ।ਇਹ ਟ੍ਰੇਨਿੰਗ ਪ੍ਰੀ–ਟੈਸਟ ਗਤੀਵਿਧੀਆਂ ਦੇ ਹਿੱਸੇ ਵਜੋਂ 10 ਨਵੰਬਰ ਤੋਂ 30 ਨਵੰਬਰ 2025 ਤੱਕ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਦਾ ਮਕਸਦ ਡਿਜੀਟਲ ਤੇ ਪ੍ਰਭਾਵਸ਼ਾਲੀ ਗਣਨਾ ਪ੍ਰਕਿਰਿਆ ਦੀ ਤਿਆਰੀ ਨੂੰ ਮਜ਼ਬੂਤ ਕਰਨਾ ਹੈ। ਇਸ ਟਰੇਨਿੰਗ ਵਿੱਚ 50 ਭਾਗੀਦਾਰਾਂ (43 ਗਿਣਤੀਕਾਰ ਅਤੇ 7 ਸੁਪਰਵਾਈਜਰਾਂ ਸਮੇਤ ਰਿਜ਼ਰਵ) ਨੇ ਉਤਸ਼ਾਹ ਨਾਲ ਟ੍ਰੇਨਿੰਗ ਵਿੱਚ ਭਾਗ ਲਿਆ। ਸੈਸ਼ਨਾਂ ਦੌਰਾਨ ਸੁਰੱਖਿਅਤ ਮੋਬਾਈਲ ਐਪਲੀਕੇਸ਼ਨਾਂ ਦੇ ਪ੍ਰਯੋਗ, ਰੀਅਲ–ਟਾਈਮ ਵੈਰੀਫਿਕੇਸ਼ਨ, ਜੀਓ–ਟੈਗਿੰਗ ਅਤੇ ਬਹੁਭਾਸ਼ਾਈ ਡਾਟਾ ਐਂਟਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ, ਤਾਂ ਜੋ ਡਾਟਾ ਸੰਗ੍ਰਹਿ ਪ੍ਰਕਿਰਿਆ ਸ਼ੁੱਧ, ਪਾਰਦਰਸ਼ੀ ਤੇ ਸਮੇਂਸਿਰ ਹੋ ਸਕੇ। ਮੁੱਖ ਟ੍ਰੇਨਰ ਡਾ. ਰੁਚੀ ਗੁਪਤਾ, ਜ਼ਿਲ੍ਹਾ ਨੋਡਲ ਅਫਸਰ ਵਿਨੋਦ ਕੁਮਾਰ ਯਾਦਵ (ਅਸਿਸਟੈਂਟ ਡਾਇਰੈਕਟਰ), ਅੰਕੁਸ਼ ਸ਼ਰਮਾ (S.I. ਗ੍ਰੇਡ-I), ਮਿਸ ਨਿਧੀ, ਆਲੋਕ ਅਤੇ ਜ਼ਿਲ੍ਹਾ ਕੋਆਰਡੀਨੇਟਰ ਵਿਵੇਕ ਸਿੰਘ ਵੱਲੋਂ ਇੰਟਰਐਕਟਿਵ ਸੈਸ਼ਨ ਤੇ ਮੈਦਾਨੀ ਅਭਿਆਸ ਕਰਵਾਏ ਗਏ। ਇਸ ਮੌਕੇ ਪ੍ਰੀ–ਟੈਸਟ ਕਿਟਾਂ, ਆਈ.ਡੀ. ਕਾਰਡ ਅਤੇ ਅਪਾਇੰਟਮੈਂਟ ਆਰਡਰ ਭਾਗੀਦਾਰਾਂ ਨੂੰ ਵੰਡੇ ਗਏ। ਚਾਰਜ ਅਫ਼ਸਰ ਵੱਲੋਂ ਗਣਨਾ ਟੀਮ ਨੂੰ ਪੂਰੇ ਸਮਰਪਣ, ਸ਼ੁੱਧਤਾ ਅਤੇ ਇਮਾਨਦਾਰੀ ਨਾਲ ਮੈਦਾਨੀ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਮਾਪਤੀ ਦਿਨ ਭਾਗੀਦਾਰਾਂ ਨੇ ਸਕਾਰਾਤਮਕ ਫੀਡਬੈਕ ਸਾਂਝਾ ਕੀਤਾ ਅਤੇ ਗਣਨਾ ਸੰਬੰਧੀ ਮੈਦਾਨੀ ਕਾਰਵਾਈ, ਡਾਟਾ ਐਂਟਰੀ ਪ੍ਰੋਟੋਕਾਲ ਅਤੇ ਘਰੇਲੂ ਗਿਣਤੀ ਪ੍ਰਕਿਰਿਆ ਦੀ ਪੂਰੀ ਸਮਝ ਦਾ ਪ੍ਰਦਰਸ਼ਨ ਕੀਤਾ। ਸੈਸ਼ਨਾਂ ਦੌਰਾਨ ਉਠੇ ਸਵਾਲਾਂ ਦਾ ਪ੍ਰੈਕਟੀਕਲ ਡੈਮੋ ਤੇ ਸਮੂਹ ਚਰਚਾ ਰਾਹੀਂ ਨਿਰਾਕਰਨ ਕੀਤਾ ਗਿਆ। ਸਰਗਰਮ ਭਾਗੀਦਾਰੀ ਅਤੇ ਗਹਿਰੇ ਅਧਿਐਨ ਨਾਲ ਇਹ ਟ੍ਰੇਨਿੰਗ ਪ੍ਰੋਗਰਾਮ ਮਾਲੇਰਕੋਟਲਾ ਵਿੱਚ ਸਫਲਤਾਪੂਰਵਕ ਸੰਪੰਨ ਅਤੇ ਪ੍ਰਮਾਣਿਤ ਕਰ ਦਿੱਤਾ ਗਿਆ ਹੈ।
-

ਜੈਕਾਰਾ ਮੂਵਮੈਂਟ ਦੇ ਕੰਚਨ ਕਾਇਆ ਐਵਾਰਡ ਦਾ ਲੋਕਾਂ ’ਤੇ ਪਵੇਗਾ ਚੰਗਾ ਪ੍ਰਭਾਵ : ਸਪੀਕਰ ਸੰਧਵਾਂ
ਕੋਟਕਪੂਰਾ, 8 ਨਵੰਬਰ ( ) :- ਜੈਕਾਰਾ ਮੂਵਮੈਂਟ ਸ਼ੋਸ਼ਲ ਆਰਗੇਨਾਈਜੇਸ਼ਨ ਵੱਲੋਂ ਸਥਾਨਕ ਗੁਰਦਵਾਰਾ ਗੁਰੂ ਨਾਨਕ ਸਤਿਸੰਗ ਸਭਾ ਵਿਖੇ ਕਰਵਾਏ ਗਏ ਦਾਦੇ ਤੋਂ ਪੋਤੇ ਤੱਕ ਤਿੰਨ ਪੀੜ੍ਹੀਆਂ ਨਸ਼ਾ ਰਹਿਤ ਪਰਿਵਾਰਾਂ ਦੇ ਕੰਚਨ ਕਾਇਆ ਐਵਾਰਡ ਸਨਮਾਨ ਸਮਾਰੋਹ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸ.ਭਗਵੰਤ…
-

ਸ਼ਹੀਦੀ ਸਮਾਗਮਾਂ ਦੌਰਾਨ 30 ਵੱਡੀਆਂ ਐਲਈਡੀ ਸਕਰੀਨ ਤੇ ਹੋਵੇਗਾ ਗੁਰਮਤਿ ਸਮਾਗਮ ਤੇ ਵਿਧਾਨ ਸਭਾ ਸੈਸ਼ਨ ਦਾ ਸਿੱਧਾ ਪ੍ਰਸਾਰਣ- ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ 08 ਨਵੰਬਰ () ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਹੈ ਕਿ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਖ ਵੱਖ ਢੁਕਵੀਆਂ ਥਾਵਾਂ ਤੇ 30 ਵੱਡੀਆਂ ਐਲਈਡੀ ਸਕਰੀਨਾਂ ਤੋਂ 24 ਨਵੰਬਰ ਨੂੰ…
-

ਹੁਸ਼ਿਆਰਪੁਰ ਵਿਖੇ ‘ਹਿੰਦ ਦੀ ਚਾਦਰ’ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਦੀ ਹੋਈ ਸ਼ਾਨਦਾਰ ਪੇਸ਼ਕਾਰੀ
ਹੁਸ਼ਿਆਰਪੁਰ, 8 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਲਾਸਾਨੀ ਸ਼ਹਾਦਤ ‘ਤੇ ਆਧਾਰਿਤ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ‘ਹਿੰਦ ਦੀ ਚਾਦਰ’ ਨੇ ਸ਼ਨਿੱਚਰਵਾਰ ਦੀ ਸ਼ਾਮ ਨੂੰ ਸਥਾਨਕ ਲਾਜਵੰਤੀ ਬਹੁਮੰਤਵੀ ਆਊਟਡੋਰ ਸਟੇਡੀਅਮ…
-

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ
ਚੰਡੀਗੜ੍ਹ, 8 ਨਵੰਬਰ: ਇੱਕ ਅਹਿਮ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 150 ਲੱਖ ਮੀਟਰਿਕ ਟਨ ਦੇ ਅੰਕੜੇ ਵੱਲ ਵਧ ਰਹੀ ਹੈ। ਹੁਣ ਤੱਕ 125 ਲੱਖ ਮੀਟਰਿਕ ਟਨ ਤੋਂ ਵੱਧ ਦੀ ਚੁਕਾਈ ਦੇ ਨਾਲ ਝੋਨੇ ਦੀ ਆਮਦ ਕੁੱਲ 144 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਫ਼ਸਲ ਦੀ ਤੇਜ਼ੀ ਨਾਲ…
-

ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ
ਚੰਡੀਗੜ੍ਹ, 8 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ਨੀਵਾਰ ਨੂੰ ਬਟਾਲਾ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਇੱਕ…
-

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ
ਚੰਡੀਗੜ੍ਹ, 8 ਨਵੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ…
-

ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਮੋਗਾ, 8 ਨਵੰਬਰ:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪੁਲਿਸ ਨੇ ਮੋਗਾ ਸਿਵਲ ਹਸਪਤਾਲ ਤੋਂ ਦੀਵਾਲੀ ਵਾਲੀ ਰਾਤ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਦੇ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਾਮਲੇ…
-

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ
ਚੰਡੀਗੜ੍ਹ/ ਸ਼੍ਰੀ ਅਨੰਦਪੁਰ ਸਾਹਿਬ, 8 ਨਵੰਬਰ: ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ 23 ਤੋ 25 ਨਵੰਬਰ ਤੱਕ ਗੁਰਮਤਿ ਮਰਿਆਦਾ ਅਨੁਸਾਰ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ ਪੰਜਾਬ ਪੁਲਿਸ ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 8 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 252ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 292 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 252 ਦਿਨਾਂ…
-

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ
*ਬਟਾਲਾ (ਗੁਰਦਾਸਪੁਰ), 8 ਨਵੰਬਰ: ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਆਮ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਾਂ…
-

ਪੰਜਾਬ ਸਰਕਾਰ ਦਾ ਵੱਡਾ ਕਦਮ — 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 8 ਨਵੰਬਰ: ਪੰਜਾਬ ਸਰਕਾਰ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਸਿਲਸਿਲੇ ਵਿੱਚ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਹੇਠ ਹੁਣ ਤੱਕ ₹3624.46 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।…
-

ਇਟਲੀ ਅਧਾਰਤ ਮਲਕੀਤ ਸਿੰਘ ਦੇ ਕਤਲ ਵਿੱਚ ਸ਼ਾਮਲ ਦੋ ਕੇਐਲਐਫ ਕਾਰਕੁਨ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪੰਜ ਹਥਿਆਰ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 8 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਟਲੀ ਅਧਾਰਤ ਮਲਕੀਤ ਸਿੰਘ ਦੇ ਕਤਲ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਰਾਜਾ ਸਾਂਸੀ ਤੋਂ ਗ੍ਰਿਫ਼ਤਾਰ ਕੀਤਾ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਹਥਿਆਰ ਬਰਾਮਦ…
-

ਯੁੱਧ ਨਸ਼ਿਆਂ ਵਿਰੁੱਧ ਤਹਿਤ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਦਿੱਤੀ ਗਈ ਸਿਖ਼ਲਾਈ
ਸ੍ਰੀ ਚਮਕੌਰ ਸਾਹਿਬ, 07 ਨਵੰਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੱਮ ਤਹਿਤ ਅੱਜ ਫਾਰਮੇਸੀ ਕਾਲਜ ਬੇਲਾ ਵਿਖੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਦੂਜੇ ਦਿਨ ਵੀ ਸਿਖਲਾਈ ਦਿੱਤੀ ਗਈ। ਇਸ ਮੌਕੇ ਬੋਲਦਿਆਂ ਵਿਧਾਇਕ ਹਲਕਾ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਅੱਜ…
-

ਬਟਾਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨਾਲ ਸਬੰਧਿਤ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 7 ਨਵੰਬਰ ( ) ਬਟਾਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨਾਲ ਸਬੰਧਿਤ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸਵੇਰੇ 8 ਨਵੰਬਰ ਨੂੰ ਆਈ.ਟੀ.ਆਈ ਬਟਾਲਾ ਦੀ ਗਰਾਊਂਡ ਵਿਖੇ ਸ਼ਾਮ 5.30 ਵਜੇ ਲਾਈਟ ਐਂਡ ਸਾਊਂਡ ਸ਼ੋਅ ਹੋਵੇਗਾ। ਲਾਈਟ ਐਂਡ ਸਾਊਂਡ ਸ਼ੋਅ ਵੇਖਣ ਲਈ ਐਂਟਰੀ ਬਿਲਕੁਲ…
