Tag: punjab news
-

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਆਰ.ਓ ਲਗਾਉਣ ਦੀ ਹਦਾਇਤ
ਸੰਗਰੂਰ, 28 ਅਕਤੂਬਰ:ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਆਰ.ਓ. ਲਗਾਉਣੇ ਯਕੀਨੀ ਬਣਾਏ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਨ ਵੰਡ ਪ੍ਰਕਿਰਿਆ, ਮਿਡ ਡੇ ਮੀਲ…
-

ਰਾਜ ਪੱਧਰੀ ਸਮਾਗਮ 4 ਨਵੰਬਰ ਨੂੰ ਮਲੋਟ ਵਿਖੇ: ਵਧੀਕ ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ 04 ਨਵੰਬਰ 2025 ਨੂੰ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਮੀਟਿੰਗ ਦੌਰਾਨ…
-

ਵਿਧਾਇਕ ਜਿੰਪਾ ਨੇ ਜਹਾਨਖੇਲਾਂ-ਨਾਰਾ-ਡੱਲੇਵਾਲ-ਠਰੋਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 28 ਅਕਤੂਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ-ਊਨਾ ਰੋਡ ਨਾਲ ਜੁੜਨ ਵਾਲੀ ਜਹਾਨਖੇਲਾਂ ਤੋਂ ਨਾਰਾ, ਡੱਲੇਵਾਲ ਅਤੇ ਠਰੋਲੀ ਤੱਕ 50.47 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ।ਉਨ੍ਹਾਂ ਕਿਹਾ ਕਿ ਇਹ ਸੜਕ ਲੰਬੇ ਸਮੇਂ ਤੋਂ ਖਸਤਾ ਹਾਲਤ ਵਿੱਚ ਸੀ ਅਤੇ ਪਿਛਲੇ ਦਸ ਸਾਲਾਂ ਤੋਂ ਅਣਗੌਲੀ ਪਈ…
-

ਵਿਧਾਇਕ ਫਾਜਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨਾਲ ਮੁਆਵਜੇ ਨੂੰ ਲੈ ਕੇ ਕੀਤੀ ਮੁਲਾਕਾਤ
ਫਾਜ਼ਿਲਕਾ 28 ਅਕਤੂਬਰ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਦੇ ਮਾਲ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆ ਨਾਲ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਸਬੰਧੀ ਮੁਲਾਕਾਤ ਕੀਤੀ। ਉਨ੍ਹਾਂ ਇਸ ਮੌਕੇ ਕੱਚੀਆਂ ਜਮੀਨਾਂ ਵਾਲੇ ਕਿਸਾਨਾਂ ਦੇ ਹੋਏ ਨੁਕਸਾਨ ਬਾਰੇ ਵੀ ਜਾਣੂੰ ਕਰਵਾਇਆ। ਮੁਲਾਕਾਤ ਦੌਰਾਨ ਵਿਧਾਇਕ ਸ੍ਰੀ…
-

ਸਰਦਾਰ@150 – ਏਕਤਾ ਮਾਰਚ’ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਮਾਲੇਰਕੋਟਲਾ, 28 ਅਕਤੂਬਰ – ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜਾਣਕਾਰੀ ਦਿੱਤੀ ਕਿ ਭਾਰਤ ਸਰਕਾਰ ਦੇ ਯੁਵਕ ਸੇਵਾਵਾਂ ਤੇ ਖੇਡ ਮੰਤਰਾਲੇ ਵੱਲੋਂ ਸਰਦਾਰ ਵੱਲਭਭਾਈ ਪਟੇਲ ਦੇ 150ਵੇਂ ਜਨਮ ਦਿਵਸ ਮੌਕੇ 01 ਨਵੰਬਰ ਨੂੰ ਜ਼ਿਲ੍ਹੇ ਵਿੱਚ ‘ਸਰਦਾਰ@150 – ਏਕਤਾ ਮਾਰਚ’ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 560 ਤੋਂ ਵੱਧ…
-

ਸਿੰਗਲ ਯੂਜ਼ ਪਲਾਸਟਿਕ ਤੇ ਕੂੜਾ ਲਿਟਰਿੰਗ ਕਰਨ ਵਾਲਿਆ ਖਿਲਾਫ਼ ਨਗਰ ਨਿਗਮ ਨੇ ਕੀਤੀ ਸਖ਼ਤ ਕਾਰਵਾਈ
ਹੁਸ਼ਿਆਰਪੁਰ, 28 ਅਕਤੂਬਰ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਤਹਿਤ ਨਿਗਮ ਦੇ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨਾਹਰ ਨੇ ਆਪਣੀ ਪੈਟਰੋਲਿੰਗ ਟੀਮ ਨਾਲ ਸਵੇਰੇ ਸ਼ਹਿਰ…
-

ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ/ਫਿਰੋਜ਼ਪੁਰ, 28 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਕਾਰਕੁਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ
ਚੰਡੀਗੜ੍ਹ, 28 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੈਟਰਨਰੀ ਸਟੂਡੈਂਟਸ ਯੂਨੀਅਨ, ਲੁਧਿਆਣਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰ ਦਿੱਤਾ ਜਾਵੇਗਾ। ਇਹ ਭਰੋਸਾ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕਰਨ ਮੌਕੇ ਦਿੱਤਾ…
-

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇ: ਮੀਤ ਹੇਅਰ
ਮਾਨਸਾ, 27 ਅਕਤੂਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਸਿਰਤੋੜ ਯਤਨ ਕਰ ਰਹੀ ਹੈ ਪਰ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਂਝੇ ਯਤਨ ਕਰਕੇ ਲੋਕ ਲਹਿਰ ਬਣਾਉਣ ਦੀ ਲੋੜ ਹੈ, ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਬੱਚਤ…
-

ਪਰਾਲੀ ਸਾੜਨ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਦਾ ਰੂਪ ਅਖਤਿਆਰ , ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼
ਮਾਲੇਰਕੋਟਲਾ, 27 ਅਕਤੂਬਰ – ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ੀਰੋ ਟੋਲਰੈਂਸ ਨੀਤੀ ਅਪਣਾਉਂਦੇ ਹੋਏ ਕੜੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਸਾਰੇ ਅਧਿਕਾਰੀ ਮੈਦਾਨੀ ਪੱਧਰ ’ਤੇ ਵੱਧ ਸਮਾਂ ਬਿਤਾਉਣ ਅਤੇ ਨਾਜ਼ੁਕ ਖੇਤਰਾਂ ਵਿੱਚ ਸਾਂਝੇ ਤੌਰ ’ਤੇ ਗਸ਼ਤ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਵਿਭਾਗਾਂ ਵੱਲੋਂ ਕੀਤੀ ਜਾਣ ਵਾਲੀ ਸਾਂਝੀ ਗਸ਼ਤ ਨਾਲ ਲੋਕਾਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੋਵੇਗੀ ਅਤੇ ਕਿਸਾਨਾਂ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਕਮੀ ਆਵੇਗੀ। ਡਿਪਟੀ ਕਮਿਸ਼ਨਰ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਰਾਲੀ ਸਾੜਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਿਸੇ ਵੀ ਕਿਸਮ ਦੀ ਰਿਆਇਤ ਨਹੀਂ ਕੀਤੀ ਜਾਵੇਗੀ ਅਤੇ ਕਾਨੂੰਨੀ ਕਾਰਵਾਈ ਸਖ਼ਤੀ ਨਾਲ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਸਰਪੰਚਾਂ, ਕਿਸਾਨ ਯੂਨੀਅਨਾਂ ਅਤੇ ਪ੍ਰਭਾਵਸ਼ਾਲੀ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਲੋਕਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਇਸ ਨਾਲ ਵਾਤਾਵਰਣ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ ਹਵਾ ਪ੍ਰਦੂਸ਼ਿਤ ਹੁੰਦੀ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ, ਜਿਸ ਨਾਲ ਕਿਸਾਨਾਂ ਦੀ ਅਗਲੀ ਫਸਲ ’ਤੇ ਸਿੱਧਾ ਅਸਰ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ “ਕਾਨੂੰਨ ਅਤੇ ਕੁਦਰਤ ਤੋਂ ਉੱਪਰ ਕੋਈ ਨਹੀਂ,” ਅਤੇ ਜਿਸ ਕਿਸਾਨ ਵੱਲੋਂ ਆਪਣੇ ਖੇਤ ਵਿੱਚ ਅੱਗ ਲਗਾਈ ਗਈ, ਉਸਨੂੰ ਸਜ਼ਾ ਭੁਗਤਣੀ ਹੀ ਪਵੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਨ ਅਤੇ ਸਰਕਾਰੀ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ, ਤਾਂ ਜੋ ਸਾਫ਼ ਹਵਾ ਅਤੇ ਸਿਹਤਮੰਦ ਵਾਤਾਵਰਣ ਦੀ ਰੱਖਿਆ ਹੋ ਸਕੇ। ਐਸ.ਐਸ.ਪੀ ਗਗਨ ਅਜੀਤ ਸਿੰਘ ਨੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਜ਼ਿਲ੍ਹੇ ਦੇ ਹਰ ਖੇਤਰ ’ਚ ਪੁਲਿਸ ਟੀਮਾਂ ਸਰਗਰਮ ਰਹਿਣ ਅਤੇ ਪਰਾਲੀ ਸਾੜਨ ਨਾਲ ਸਬੰਧਤ ਹਰ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਹੀ ਇਹ ਮੁਹਿੰਮ ਸਫਲ ਹੋ ਸਕਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਜ਼ਿਲਾ ਮਾਲ ਅਫਸਰ ਮਨਦੀਪ ਕੌਰ, ਡੀ.ਐਸ.ਪੀ ਮਾਲੇਰਕੋਟਲਾ ਮਾਨਵਜੀਤ ਸਿੰਘ ਸਿੱਧੂ, ਡੀ.ਐਸ.ਪੀ ਅਮਰਗੜ੍ਹ ਸੰਜੀਵ ਕਪੂਰ, ਡੀ.ਐਸ.ਪੀ ਅਹਿਮਦਗੜ੍ਹ ਸੁਖਦੇਵ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਧਰਮਿੰਦਰਜੀਤ ਸਿੰਘ, ਬੀ.ਡੀ.ਪੀ.ਓ ਜਸਮਿੰਦਰ ਸਿੰਘ, ਬੀ.ਡੀ.ਪੀ.ਓ ਬਬਲਜੀਤ ਕੌਰ, ਐਸ.ਡੀ.ਓ ਪ੍ਰਦੂਸ਼ਣ ਬੋਰਡ ਗੁਰਮੇਹਰ ਸਿੰਘ, ਡਿਪਟੀ ਰਜਿਸਟਰਾਰ ਕੋਆਪਰੇਟਿਵ ਸਭਾਵਾਂ ਕਰਨਵੀਰ ਰੰਧਾਵਾ, ਸਹਾਇਕ ਰਜਿਸਟਰਾਰ ਸਿਮਰਨਪ੍ਰੀਤ ਕੌਰ, ਏ.ਐਫ.ਐਸ.ਓ ਰਾਜਨ ਗੁਪਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
-

ਚੋਣ ਖਰਚਾ ਨਿਗਰਾਨ ਮਨਜ਼ਰੁਲ ਹਸਨ ਦੀ ਹਾਜ਼ਰੀ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚ ਰਜਿਸਟਰਾਂ ਦਾ ਮਿਲਾਣ ਕੀਤਾ ਗਿਆ
ਤਰਨ ਤਾਰਨ, 27 ਅਕਤੂਬਰ ( ) – 021- ਤਰਨ ਤਾਰਨ ਉਪ ਚੋਣ ਲਈ ਨਿਯੁਕਤ ਕੀਤੇ ਚੋਣ ਖ਼ਰਚਾ ਅਬਜ਼ਰਵਰ ਸ੍ਰੀ ਮਨਜ਼ਰੁਲ ਹਸਨ ਦੀ ਹਾਜ਼ਰੀ ਵਿੱਚ ਅੱਜ ਐੱਸ.ਡੀ.ਐੱਮ. ਦਫ਼ਤਰ ਤਰਨ ਤਾਰਨ ਵਿਖੇ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚਾ ਰਜਿਸਟਰਾਂ ਦਾ ਸ਼ੈਡੋ ਰਜਿਸਟਰਾਂ ਨਾਲ ਮਿਲਾਣ ਕੀਤਾ ਗਿਆ। ਇਸ ਮੌਕੇ ਖ਼ਰਚਾ ਸੈੱਲ ਦੇ…
-

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲਾਲਬਾਈ ਅਤੇ ਕੱਖਾਂਵਾਲੀ ਦੀਆਂ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਲੰਬੀ/ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਪਿੰਡ ਲਾਲਬਾਈ ਅਤੇ ਮਾਰਕਿਟ ਕਮੇਟੀ ਕਿੱਲਿਆਂਵਾਲੀ ਦੇ ਪਿੰਡ ਕੱਖਾਂਵਾਲੀ ਆਦਿ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ, ਅਧਿਕਾਰੀਆਂ ਨਾਲ ਖਰੀਦ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ ਗਈ। ਉਨ੍ਹਾਂ ਇਸ ਮੌਕੇ…
-

ਨਗਰ ਨਿਗਮ ਹਾਊਸ ਦੀ ਅਹਿਮ ਮੀਟਿੰਗ ‘ਚ ਲਏ ਗਏ ਮਹੱਤਵਪੂਰਨ ਫੈਸਲੇ
ਹੁਸ਼ਿਆਰਪੁਰ, 27 ਅਕਤੂਬਰ: ਨਗਰ ਨਿਗਮ ਹੁਸ਼ਿਆਰਪੁਰ ਦੀ ਅੱਜ ਹੋਈ ਅਹਿਮ ਮੀਟਿੰਗ ਵਿਚ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਕਈ ਮਹੱਤਵਪੂਰਨ ਫੈਸਲੇ ਗਏ ਗਏ ਅਤੇ ਵੱਖ-ਵੱਖ ਪ੍ਰੋਜੈਕਟਾਂ ਲਈ ਕਰੋੜਾਂ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ। ਜਾਣਕਾਰੀ ਦਿੰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਮੇਅਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ…
-

*’ਯੁੱਧ ਨਸ਼ਿਆਂ ਵਿਰੁੱਧ’: 240ਵੇਂ ਦਿਨ, ਪੰਜਾਬ ਪੁਲਿਸ ਨੇ 2 ਕਿਲੋ ਹੈਰੋਇਨ ਸਮੇਤ 56 ਨਸ਼ਾ ਤਸਕਰ ਕੀਤੇ ਕਾਬੂ*
ਚੰਡੀਗੜ੍ਹ, 27 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 240ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 280 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 51 ਐਫਆਈਆਰਜ਼ ਦਰਜ ਕਰਕੇ 56 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ 27 ਅਕਤੂਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੂੰ ਰੇਸ਼ਮ…
-

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਹਰਜੋਤ ਸਿੰਘ ਬੈਂਸ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ
ਚੰਡੀਗੜ੍ਹ, 27 ਅਕਤੂਬਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਅੱਜ ਸ਼ਾਮ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ…
-

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਕਿਤਾਬ ਮਾਣਯੋਗ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਕੀਤੀ ਭੇਟ
ਚੰਡੀਗੜ੍ਹ, 27 ਅਕਤੂਬਰ: ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਨੇ ਅੱਜ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਆਪਣਾ ਚਿੱਤਰਕਾਰੀ ਸੰਗ੍ਰਹਿ “ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ” ਹਾਈ ਕੋਰਟ ਚੰਡੀਗੜ੍ਹ ਦੇ ਚੀਫ਼ ਜਸਟਿਸ ਚੈਂਬਰਸ ਵਿਖੇ ਮਾਣਯੋਗ ਚੀਫ਼ ਜਸਟਿਸ ਹਾਈ ਕੋਰਟ ਸ੍ਰੀ ਜਸਟਿਸ ਸ਼ੀਲ ਨਾਗੂ ਨੂੰ ਭੇਟ ਕੀਤਾ।…
-

ਐਨ.ਐਚ.ਏ.ਆਈ. ਦੇ ਚੇਅਰਮੈਨ ਵੱਲੋਂ ਕੈਬਨਿਟ ਮੰਤਰੀ ਅਰੋੜਾ ਨੂੰ ਆਦਮਪੁਰ ਹਵਾਈ ਅੱਡੇ ਲਈ ਬਿਹਤਰ ਸੜਕੀ ਸੰਪਰਕ ਦਾ ਭਰੋਸਾ
ਚੰਡੀਗੜ੍ਹ 27 ਅਕਤੂਬਰ 2025:ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਚੇਅਰਮੈਨ ਸ੍ਰੀ ਸੰਤੋਸ਼ ਕੁਮਾਰ ਯਾਦਵ, ਜਿਨ੍ਹਾਂ ਨਾਲ ਡੀਜੀਐਮ (ਤਕਨੀਕੀ) ਅਤੇ ਐਨਐਚਏਆਈ ਦੇ ਹੋਰ ਅਧਿਕਾਰੀ ਸ਼ਾਮਲ ਸਨ, ਨਾਲ ਵਿਆਪਕ ਮੀਟਿੰਗ ਕਰਕੇ ਪੰਜਾਬ ਭਰ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੇ…
-

ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ
ਚੰਡੀਗੜ੍ਹ, 27 ਅਕਤੂਬਰ: ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਸ੍ਰੀ ਕੋਨਰਾਡ ਕੋਂਗਕਲ ਸੰਗਮਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ…
-

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ
*ਨਵੀਂ ਦਿੱਲੀ/ਚੰਡੀਗੜ੍ਹ 27 ਅਕਤੂਬਰ-/ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇੱਥੇ ਰਾਸ਼ਟਰਪਤੀ ਭਵਨ ਵਿਖੇ ਹੋਈ ਮੀਟਿੰਗ ਵਿੱਚ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ…