Tag: punjab news
-

“ਈਜ਼ੀ ਰਜਿਸਟਰੀ” ਪ੍ਰਣਾਲੀ ਨਵੇਂ ਯੁੱਗ ਦੀ ਸ਼ੁਰੂਆਤ: ਲੋਕਾਂ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਢੰਗ ਨਾਲ ਅਤੇ ਡੋਰ-ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ
ਚੰਡੀਗੜ੍ਹ, 7 ਅਕਤੂਬਰ: ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਸ਼ੁਰੂ ਕੀਤਾ ਗਿਆ “ਈਜ਼ੀ ਰਜਿਸਟਰੀ” ਪ੍ਰਾਜੈਕਟ ਲੋਕ-ਪੱਖੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਅਤੇ ਸੁਖਾਲੇ ਢੰਗ ਨਾਲ ਪ੍ਰਦਾਨ ਕਰਨ ਦੇ ਮਨਸ਼ੇ ਨਾਲ ਤਿਆਰ ਕੀਤਾ…
-

ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਵੱਲੋਂ ਸਿੱਖ ਸੰਤਾਂ, ਮਹਾਂਪੁਰਸ਼ਾਂ ਤੇ ਵਿਦਵਾਨਾਂ ਨਾਲ ਮੀਟਿੰਗ
ਚੰਡੀਗੜ੍ਹ, 6 ਅਕਤੂਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ’ਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣ ਲਈ ਸੂਬਾ ਸਰਕਾਰ ਇਸ ਮਾਮਲੇ ਨੂੰ ਭਾਰਤ ਸਰਕਾਰ ਕੋਲ ਉਠਾਏਗੀ।ਅੱਜ ਇੱਥੇ ਸੰਤ ਸਮਾਜ ਦੀਆਂ ਉੱਘੀਆਂ ਸ਼ਖਸੀਅਤਾਂ ਨਾਲ ਵਿਚਾਰ-ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ…
-

ਐਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ
ਚੰਡੀਗੜ੍ਹ, 6 ਅਕਤੂਬਰਬਹੁ-ਕੌਮੀ ਕੰਪਨੀ ਲਾਰਸਨ ਐਂਡ ਟਰਬੋ (ਐਲ.ਐਂਡ ਟੀ.) ਦੇ ਸਟਾਫ ਅਤੇ ਪ੍ਰਬੰਧਕਾਂ ਨੇ ਮਨੁੱਖੀ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਚੜ੍ਹਦੀ ਕਲਾ ਮਿਸ਼ਨ ਵਿੱਚ ਪੰਜ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ।ਬੋਰਡ ਦੇ ਡਾਇਰੈਕਟਰ ਡੀ.ਕੇ. ਸੇਨ, ਨਾਭਾ ਪਾਵਰ ਪਲਾਂਟ ਦੇ ਸੀ.ਈ.ਓ. ਸੁਰੇਸ਼ ਨਾਰੰਗ, ਚੰਡੀਗੜ੍ਹ ਦੇ ਬ੍ਰਾਂਚ…
-

ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ
ਚੰਡੀਗੜ੍ਹ, 6 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 219ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 6 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 219ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 219 ਦਿਨਾਂ…
-

ਭਾਰਤ ਸਰਕਾਰ ਦੀ ਸੂਚੀ ਵਿੱਚ ਪੰਜਾਬ ਦੀਆਂ ਜਾਤਾਂ ਨੂੰ ਸ਼ਾਮਿਲ ਕਰਨ ਲਈ ਨੈਸ਼ਨਲ ਕਮਿਸ਼ਨ ਦੀ ਮੀਟਿੰਗ
ਚੰਡੀਗੜ੍ਹ, 6 ਅਕਤੂਬਰ:ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਪੱਛੜੀਆਂ ਸ਼੍ਰੇਣੀਆਂ, ਨਵੀਂ ਦਿੱਲੀ ਵੱਲੋਂ ਭਾਰਤ ਸਰਕਾਰ ਦੀ ਓ.ਬੀ.ਸੀ. ਸੂਚੀ ਵਿੱਚ ਵੱਖ-ਵੱਖ ਜਾਤਾਂ ਨੂੰ ਸ਼ਾਮਲ ਕਰਨ ਸਬੰਧੀ ਮਿਤੀ 09 ਅਕਤੂਬਰ 2025 ਨੂੰ ਬਾਅਦ ਦੁਪਹਿਰ 2:00 ਵਜੇ ਯੂ.ਟੀ. ਗੈਸਟ ਹਾਊਸ, ਚੰਡੀਗੜ੍ਹ ਵਿਖੇ ਇੱਕ ਜਨਤਕ ਸੁਣਵਾਈ ਦਾ ਆਯੋਜਨ ਕੀਤਾ ਜਾ ਰਿਹਾ ਹੈ। ਬੁਲਾਰੇ ਨੇ ਕਿਹਾ ਕਿ ਇਸ…
-

ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 6 ਅਕਤੂਬਰ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ…
-

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਤੋਂ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਵਾਸਤੇ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 6 ਅਕਤੂਬਰ: ਭਾਰਤੀ ਚੋਣ ਕਮਿਸ਼ਨ ਨੇ 1 ਜੁਲਾਈ, 2025 ਨੂੰ ਸ੍ਰੀ ਸੰਜੀਵ ਅਰੋੜਾ ਦੇ ਅਸਤੀਫ਼ੇ ਉਪਰੰਤ ਖਾਲੀ ਹੋਈ ਸੀਟ ਲਈ ਪੰਜਾਬ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਸ਼ਡਿਊਲ ਨੋਟੀਫਾਈ ਕਰ ਦਿੱਤਾ ਹੈ। ਇਸ ਖਾਲੀ ਸੀਟ ਦੀ ਮਿਆਦ 9 ਅਪ੍ਰੈਲ, 2028 ਤੱਕ ਹੈ। ਚੋਣ ਕਮਿਸ਼ਨ ਦੁਆਰਾ 6 ਅਕਤੂਬਰ, 2025 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ, ਲੋਕ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਟੈਗੋਰ ਨਗਰ ‘ਚ ਟਿਊਬਵੈੱਲ ਕਾਰਜ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 6 ਅਕਤੂਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 45, ਟੈਗੋਰ ਨਗਰ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਵੈੱਲ ਕਾਰਜ ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਦਾ ਵਿਸਥਾਰ ਅਤੇ ਲੋਕਾਂ ਨੂੰ ਸਾਫ਼ ਪੀਣ…
-

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਘਰਾਚੋਂ ਅਤੇ ਮੰਗਵਾਲ ਵਿੱਚ 64 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ
ਭਵਾਨੀਗੜ੍ਹ/ਸੰਗਰੂਰ, 6 ਅਕਤੂਬਰ (000) – ਨਰਿੰਦਰ ਕੌਰ ਭਰਾਜ ਵਿਧਾਇਕਾ ਸੰਗਰੂਰ ਵੱਲੋਂ ਅੱਜ ਆਪਣੇ ਹਲਕੇ ਸੰਗਰੂਰ ਅਧੀਨ ਪਿੰਡ ਘਰਾਚੋਂ ਵਿਖੇ 24.00 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰ ਅਤੇ ਪਿੰਡ ਮੰਗਵਾਲ ਵਿਖੇ 40.00 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਪੰਚਾਇਤ ਘਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਭਰਾਜ ਨੇ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਮਲੋਟ/ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਜੰਡਵਾਲਾ, ਥੇਹੜ੍ਹੀ ਅਤੇ ਫਕਰਸਰ ਵਿਖੇ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦਾ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਰਨ ਵਾਲਿਆਂ ਦੀ ਨੀਅਤ ਸਾਫ ਹੋਵੇ ਤਾਂ ਕਿਸੇ ਵੀ…
-

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਟਾਂਡਾ ਦੀ ਚੰਡੀਗੜ੍ਹ ਕਲੋਨੀ ‘ਚ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ
ਹੁਸ਼ਿਆਰਪੁਰ/ਟਾਂਡਾ, 6 ਅਕਤੂਬਰ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਦੇ ਖ਼ਾਤਮੇ ਅਤੇ ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਅਣਅਧਿਕਾਰਤ ਕਬਜ਼ਿਆਂ ਨੂੰ ਹਟਾਉਣ ਲਈ ਹੁਸ਼ਿਆਰਪੁਰ ਪੁਲਿਸ ਨੇ ਟਾਂਡਾ ਦੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਾਰਵਾਈ ਕੀਤੀ। ਸਿਵਲ ਅਤੇ ਪੁਲਸ ਪ੍ਰਸ਼ਾਸਨ…
-

ਵਿਧਾਇਕ ਬਣਾਂਵਾਲੀ ਵੱਲੋਂ ਹਲਕਾ ਸਰਦੂਲਗੜ੍ਹ ਵਿਖੇ 8 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ
ਸਰਦੂਲਗੜ੍ਹ/ਮਾਨਸਾ, 06 ਅਕਤੂਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਹਮੇਸ਼ਾ ਵਚਨਬੱਧ ਹੈ। ਆਪਣੇ ਹਲਕੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਜ਼ਿੰਮੇਵਾਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕੇ ਦੀਆਂ 8 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ…
-

ਸਰਸਾ ਨੰਗਲ ਵਿਖੇ ਬਣੇਗਾ ਫੁੱਟ ਓਵਰ ਬ੍ਰਿਜ਼, ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ- ਹਰਜੋਤ ਬੈਂਸ
ਭਰਤਗੜ੍ਹ (ਕੀਰਤਪੁਰ ਸਾਹਿਬ) 07 ਅਕਤੂਬਰ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਲਹਿਰ ਚਲਾਈ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਲਗਾਤਾਰ ਵੱਡੇ ਪ੍ਰੋਜੈਕਟ ਸੁਰੂ ਕੀਤੇ ਜਾ ਰਹੇ ਹਨ। ਕੰਢੀ ਇਲਾਕੇ ਵਿਚ ਤਿੰਨ ਪੁਲਾਂ ਦਾ ਕੰਮ ਕਰੋੜਾਂ ਦੀ ਲਾਗਤ/ ਸੜਕਾਂ ਦਾ ਕੰਮ ਲਗਭਗ 100 ਕਰੋੜ ਦੀ ਲਾਗਤ…
-

ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ
ਮਾਨਸਾ, 6 ਅਕਤੂਬਰ ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਅਗਵਾਈ ਹੇਠ ਲਗਾਤਾਰ ਸਰਗਰਮ ਹੈ। ਇਸ ਮੁਹਿੰਮ ਤਹਿਤ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਾਉਣ ਲਈ ਵੀ ਰਣਨੀਤੀ ਉਲੀਕੀ ਗਈ ਹੈ। ਇਸ ਦੇ ਨਾਲ ਹੀ ਸਰਕਲ ਅਫ਼ਸਰ, ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ। ਇਸੇ ਮੁਹਿੰਮ ਤਹਿਤ ਅੱਜ ਇੱਥੇ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਵੱਲੋਂ ਸਿਵਲ ਅਤੇ ਪੁਲਿਸ-ਪ੍ਰਸ਼ਾਸਨਿਕ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜਿੱਥੇ ਉਹ ਖ਼ੁਦ ਫੀਲਡ ਵਿਚ ਲਗਾਤਾਰ ਦੌਰੇ ਕਰ ਰਹੇ ਹਨ, ਓਥੇ ਸਾਰੇ ਸੀਨੀਅਰ ਅਧਿਕਾਰੀ ਡਟੇ ਹੋਏ ਹਨ। ਓਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ 244 ਨੋਡਲ ਅਫ਼ਸਰ, 44 ਕਲੱਸਟਰ ਅਫ਼ਸਰ ਅਤੇ 27 ਸਰਕਲ ਇੰਚਾਰਜ ਤਾਇਨਾਤ ਕੀਤੇ ਗਏ ਹਨ ਤਾਂ ਜੋ ਜਿੱਥੇ ਪਰਾਲੀ ਨੂੰ ਅੱਗ ਲੱਗਣ ਦੇ ਕੇਸਾਂ ‘ਤੇ ਨਜ਼ਰ ਰੱਖੀ ਜਾ ਸਕੇ, ਓਥੇ ਕਿਸਾਨਾਂ ਨੂੰ ਮਸ਼ੀਨਰੀ ਬਾਬਤ ਜਾਂ ਕੋਈ ਹੋਰ ਦਿੱਕਤ ਨਾ ਆਵੇ। ਓਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਤਾਇਨਾਤ ਅਫ਼ਸਰ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਕਰਨ ਅਤੇ ਕਿਸਾਨਾਂ ਨਾਲ ਰਾਬਤੇ ਵਿਚ ਰਹਿਣ ਤਾਂ ਜੋ ਕਿਸਾਨਾਂ ਨੂੰ ਮਸ਼ੀਨਰੀ ਦੀ ਕੋਈ ਦਿੱਕਤ ਨਾ ਆਵੇ। ਓਨ੍ਹਾਂ ਕਿਹਾ ਕਿ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਓਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਂਝੀਆਂ ਥਾਵਾਂ ‘ਤੇ ਮਸ਼ੀਨਰੀ ਦੀਆਂ ਸੂਚੀਆਂ ਲਾਉਣੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਫੀਲਡ ਵਿੱਚ ਤਾਇਨਾਤ ਸਾਰੇ ਸਟਾਫ਼ ਨੂੰ ਉੱਨਤ ਕਿਸਾਨ ਐਪਲੀਕੇਸ਼ਨ ਬਾਰੇ ਸਿਖਲਾਈ ਦਿੱਤੀ ਗਈ। ਸਰਕਾਰ ਵਲੋਂ ਲਾਂਚ ਇਸ ਮੋਬਾਈਲ ਐਪ ਰਾਹੀਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਲੀਆਂ ਮਸ਼ੀਨਾਂ ਨੂੰ ਕਿਸਾਨਾਂ ਵੱਲੋਂ ਆਨਲਾਈਨ ਬੁੱਕ ਕੀਤਾ ਜਾ ਸਕੇਗਾ। ਇਸ ਮੌਕੇ ਐੱਸ.ਐੱਸ.ਪੀ. ਮਾਨਸਾ ਸ੍ਰੀ ਭਾਗੀਰਥ ਮੀਨਾ, ਆਈ.ਪੀ.ਐੱਸ. ਨੇ ਮੌਜੂਦ ਪੁਲਿਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਉਹ ਅਲਾਟ ਕੀਤੇ ਗਏ ਪਿੰਡਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਲਗਾਤਾਰ ਕਿਸਾਨਾਂ ਦੇ ਸੰਪਰਕ ਵਿੱਚ ਰਹਿਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਣ ‘ਤੇ ਉਸਦਾ ਢੁੱਕਵਾਂ ਹੱਲ ਸਮਾਂ ਰਹਿਣ ‘ਤੇ ਕੀਤਾ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਵੱਲੋਂ ਮੀਟਿੰਗ ਵਿੱਚ ਸਾਰੇ ਨੋਡਲ ਅਫ਼ਸਰ, ਕਲੱਸਟਰ ਅਫ਼ਸਰਾਂ, ਸਰਕਲ ਇੰਚਾਰਜਾਂ ਨੂੰ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਗਿਆ। ਐੱਸ.ਡੀ.ਐੱਮ. ਬੁਢਲਾਡਾ ਗਗਨਦੀਪ ਸਿੰਘ ਵੱਲੋਂ ਪਿਛਲੇ ਸਮੇਂ ਦੌਰਾਨ ਪਰਾਲੀ ਪ੍ਰਬੰਧਨ ਵਿੱਚ ਆਈਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੀਟਿੰਗ ਵਿੱਚ ਐੱਸ.ਪੀ. ਹੈੱਡਕੁਆਰਟਰ ਜਸਕੀਰਤ ਸਿੰਘ, ਐੱਸ.ਡੀ.ਐੱਮ ਮਾਨਸਾ ਕਾਲਾ ਰਾਮ ਕਾਂਸਲ, ਐੱਸ ਡੀ ਐਮ ਸਰਦੂਲਗੜ੍ਹ ਡਾ. ਅਜੀਤ ਪਾਲ ਸਿੰਘ ਚਹਿਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਡੀ.ਐੱਸ.ਪੀ., ਐੱਸ.ਐੱਚ.ਓ ਤੇ ਹੋਰ ਅਧਿਕਾਰੀ ਮੌਜੂਦ ਸਨ।
-

ਡੇਂਗੂ ਤੇ ਮਲੇਰੀਆ ਵਿਰੋਧ ਮੁਹਿੰਮ ਤਹਿਤ ਅਮਰਗੜ੍ਹ ਵਿਖੇ ਕੀਤਾ ਵਿਸੇ਼ਸ ਸਰਵੇ ,ਨਾਲ ਹੀ ਕਰਵਾਈ ਗਈ ਫੋਗਿੰਗ
ਅਮਰਗੜ/ਮਾਲੇਰਕੋਟਲਾ , 06 ਸਤੰਬਰ : ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸੁਰੱਖਿਆ ਲਈ ਡੇਂਗੂ ਅਤੇ ਮਲੇਰੀਆ ਵਰਗੀਆਂ ਮੌਸਮੀ ਬਿਮਾਰੀਆਂ ਤੋਂ ਬਚਾਅ ਵਾਸਤੇ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਡੇਂਗੂ ਦੀ ਜਾਂਚ ਲਈ ਅਲਾਈਜਾ ਟੈਸਟ ਜਿਲ੍ਹਾ ਹਸਪਤਾਲ ‘ਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸਾ ਨਿਰਦੇਸਾ ਤਹਿਤ ਅਮਰਗੜ੍ਹ ਵਿਖੇ ਡੇਂਗੂ ਤੇ ਮਲੇਰੀਆ ਵਿਰੋਧ ਮੁਹਿੰਮ ਤਹਿਤ ਵਿਸੇ਼ਸ ਸਰਵੇ ਕਰਵਾਇਆ ਗਿਆ । ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਵਿੱਚ ਬੁਖ਼ਾਰ ਤੋਂ ਪੀੜਤ 737 ਮਰੀਜ਼ਾਂ ਵੱਲੋਂ ਅਲਾਈਜਾ ਟੈਸਟ ਕਰਵਾਇਆ ਗਿਆ, ਜਿਨ੍ਹਾਂ ‘ਚੋਂ ਹੁਣ ਤੱਕ 24 ਮਰੀਜ਼ਾਂ ਦਾ ਟੈਸਟ ਪੋਜਟਿਵ ਪਾਇਆ ਗਿਆ। ਪੋਜਟਿਵ ਮਰੀਜ਼ ਬਿਲਕੁਲ ਤੰਦਰੁਸਤ ਹਨ। ਅੱਜ ਕੀਤੇ ਗਏ ਟੈਸਟਾਂ ‘ਚੋਂ 2 ਮਰੀਜ਼ ਪੋਜਟਿਵ ਆਏ ਹਨ, ਜਿਨ੍ਹਾਂ ‘ਚੋਂ ਇਕ ਗੁਆਰਾ ਤੇ ਉੱਪਲ ਖੇੜੀ ਪਿੰਡ ਦਾ ਹੈ। ਉਨਾਂ ਦੱਸਿਆ ਕਿ ਪਹਿਲਾਂ ਅਮਰਗੜ੍ਹ ਅਧੀਨ ਇਕ-ਇੱਕ ਕੇਸ ਪਿੰਡ ਤੋਲਾਵਾਲ, ਬਾਗੜੀਆਂ ਅਤੇ ਗਿਆਨੀ ਜ਼ੈਲ ਸਿੰਘ ਕਲੋਨੀ ‘ਚ ਪਾਏ ਗਏ ਸਨ। ਜਿਲ੍ਹਾ ਮਾਲੇਰਕੋਟਲਾ ਅਧੀਨ ਕੋਈ ਵੀ ਮੌਤ ਡੇਂਗੂ ਕਾਰਨ ਨਹੀਂ ਹੋਈ। ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਾਣੀ ਦੇ ਟੈਂਕਾਂ, ਕੂਲਰਾਂ ਅਤੇ ਖੜ੍ਹੇ ਪਾਣੀ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਮੱਛਰਾਂ ਦੇ ਪ੍ਰਕੋਪ ਨੂੰ ਰੋਕਿਆ ਜਾ ਸਕੇ। ਇਸ ਮੁਹਿੰਮ ਤਹਿਤ ਅਮਰਗੜ੍ਹ ਵਿਖੇ ਫੀਵਰ ਸਰਵੇ ਤੋਂ ਇਲਾਵਾ ਫੋਗਿੰਗ ਵੀ ਕੀਤੀ ਗਈ ਅਤੇ ਬੁਖਾਰ ਵਾਲੇ ਸ਼ੱਕੀ ਮਰੀਜਾਂ ਦੀਆਂ ਬਲੱਡ ਸਲਾਈਡਾਂ ਤਿਆਰ ਕੀਤੀਆਂ ਗਈਆਂ ਅਤੇ ਆਰ ਡੀ.ਟੀ. ਕਿੱਟਾਂ ਰਾਹੀਂ ਮਲੇਰੀਆ ਟੈਸਟ ਵੀ ਕੀਤੇ ਗਏ। ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਲੱਛਣਾਂ, ਇਲਾਜ ਅਤੇ ਬਚਾਅ ਬਾਰੇ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਉਪਰਾਲੇ ਮੁਫ਼ਤ ਜਾਂਚ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿਚ ਡੇਂਗੂ ਅਤੇ ਮਲੇਰੀਆ ਦੀ ਮੁਫ਼ਤ ਜਾਂਚ ਅਤੇ ਇਲਾਜ ਉਪਲਬਧ ਹੈ। ਰੈਪਿਡ ਰਿਸਪਾਂਸ ਟੀਮਾਂ ਬਲਾਕ ਪੱਧਰ ‘ਤੇ ਬਣੀਆਂ ਹੋਈਆਂ ਹਨ ਜੋ ਮਰੀਜ਼ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਕਾਰਵਾਈ ਕਰਦੀਆਂ ਹਨ। ਫੋਗਿੰਗ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰਵਾਉਣ ਤੋਂ ਇਲਾਵਾ ਲਾਰਵਾ ਸਰਵੇ ਅਤੇ ਖੜ੍ਹੇ ਪਾਣੀ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਮਰੀਜ਼ਾਂ ਲਈ ਵਿਸ਼ੇਸ਼ ਸਹੂਲਤਾਂ ਤਹਿਤ ਜ਼ਿਲ੍ਹਾ ਹਸਪਤਾਲ ਅਤੇ ਸੀਐੱਚਸੀ ਵਿਚ ਡੇਂਗੂ ਅਤੇ ਮਲੇਰੀਆ ਲਈ ਖ਼ਾਸ ਵਾਰਡ ਬਣਾਏ ਗਏ ਹਨ, ਜਿੱਥੇ 24 ਘੰਟੇ ਸਹੂਲਤਾਂ ਉਪਲਬਧ ਹਨ। ਉਨ੍ਹਾਂ ਲੋਕ ਆਪਣੇ ਘਰਾਂ ਨੂੰ ਅਪੀਲ ਕੀਤੀ ਕਿ ਆਪਣੇ ਆਸ ਪਾਸ ਖੜ੍ਹਾ ਪਾਣੀ ਨਾ ਇਕੱਠਾ ਹੋਣ ਦੇਣ, ਟੈਂਕਾਂ ਨੂੰ ਢੱਕ ਕੇ ਰੱਖਣ ਅਤੇ ਬੁਖ਼ਾਰ ਆਉਣ ਦੀ ਸਥਿਤੀ ‘ਚ ਤੁਰੰਤ ਸਰਕਾਰੀ ਹਸਪਤਾਲ ਵਿਚ ਜਾਣ।
-

ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ
ਮਾਨਸਾ, 6 ਅਕਤੂਬਰ ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਅਗਵਾਈ ਹੇਠ ਲਗਾਤਾਰ ਸਰਗਰਮ ਹੈ। ਇਸ ਮੁਹਿੰਮ ਤਹਿਤ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਾਉਣ ਲਈ ਵੀ ਰਣਨੀਤੀ ਉਲੀਕੀ ਗਈ ਹੈ। ਇਸ ਦੇ ਨਾਲ ਹੀ ਸਰਕਲ ਅਫ਼ਸਰ, ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ। ਇਸੇ ਮੁਹਿੰਮ ਤਹਿਤ ਅੱਜ ਇੱਥੇ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਵੱਲੋਂ ਸਿਵਲ ਅਤੇ ਪੁਲਿਸ-ਪ੍ਰਸ਼ਾਸਨਿਕ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜਿੱਥੇ ਉਹ ਖ਼ੁਦ ਫੀਲਡ ਵਿਚ ਲਗਾਤਾਰ ਦੌਰੇ ਕਰ ਰਹੇ ਹਨ, ਓਥੇ ਸਾਰੇ ਸੀਨੀਅਰ ਅਧਿਕਾਰੀ ਡਟੇ ਹੋਏ ਹਨ। ਓਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ 244 ਨੋਡਲ ਅਫ਼ਸਰ, 44 ਕਲੱਸਟਰ ਅਫ਼ਸਰ ਅਤੇ 27 ਸਰਕਲ ਇੰਚਾਰਜ ਤਾਇਨਾਤ ਕੀਤੇ ਗਏ ਹਨ ਤਾਂ ਜੋ ਜਿੱਥੇ ਪਰਾਲੀ ਨੂੰ ਅੱਗ ਲੱਗਣ ਦੇ ਕੇਸਾਂ ‘ਤੇ ਨਜ਼ਰ ਰੱਖੀ ਜਾ ਸਕੇ, ਓਥੇ ਕਿਸਾਨਾਂ ਨੂੰ ਮਸ਼ੀਨਰੀ ਬਾਬਤ ਜਾਂ ਕੋਈ ਹੋਰ ਦਿੱਕਤ ਨਾ ਆਵੇ। ਓਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਤਾਇਨਾਤ ਅਫ਼ਸਰ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਕਰਨ ਅਤੇ ਕਿਸਾਨਾਂ ਨਾਲ ਰਾਬਤੇ ਵਿਚ ਰਹਿਣ ਤਾਂ ਜੋ ਕਿਸਾਨਾਂ ਨੂੰ ਮਸ਼ੀਨਰੀ ਦੀ ਕੋਈ ਦਿੱਕਤ ਨਾ ਆਵੇ। ਓਨ੍ਹਾਂ ਕਿਹਾ ਕਿ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਓਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਂਝੀਆਂ ਥਾਵਾਂ ‘ਤੇ ਮਸ਼ੀਨਰੀ ਦੀਆਂ ਸੂਚੀਆਂ ਲਾਉਣੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਫੀਲਡ ਵਿੱਚ ਤਾਇਨਾਤ ਸਾਰੇ ਸਟਾਫ਼ ਨੂੰ ਉੱਨਤ ਕਿਸਾਨ ਐਪਲੀਕੇਸ਼ਨ ਬਾਰੇ ਸਿਖਲਾਈ ਦਿੱਤੀ ਗਈ। ਸਰਕਾਰ ਵਲੋਂ ਲਾਂਚ ਇਸ ਮੋਬਾਈਲ ਐਪ ਰਾਹੀਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਲੀਆਂ ਮਸ਼ੀਨਾਂ ਨੂੰ ਕਿਸਾਨਾਂ ਵੱਲੋਂ ਆਨਲਾਈਨ ਬੁੱਕ ਕੀਤਾ ਜਾ ਸਕੇਗਾ। ਇਸ ਮੌਕੇ ਐੱਸ.ਐੱਸ.ਪੀ. ਮਾਨਸਾ ਸ੍ਰੀ ਭਾਗੀਰਥ ਮੀਨਾ, ਆਈ.ਪੀ.ਐੱਸ. ਨੇ ਮੌਜੂਦ ਪੁਲਿਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਉਹ ਅਲਾਟ ਕੀਤੇ ਗਏ ਪਿੰਡਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਲਗਾਤਾਰ ਕਿਸਾਨਾਂ ਦੇ ਸੰਪਰਕ ਵਿੱਚ ਰਹਿਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਣ ‘ਤੇ ਉਸਦਾ ਢੁੱਕਵਾਂ ਹੱਲ ਸਮਾਂ ਰਹਿਣ ‘ਤੇ ਕੀਤਾ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਵੱਲੋਂ ਮੀਟਿੰਗ ਵਿੱਚ ਸਾਰੇ ਨੋਡਲ ਅਫ਼ਸਰ, ਕਲੱਸਟਰ ਅਫ਼ਸਰਾਂ, ਸਰਕਲ ਇੰਚਾਰਜਾਂ ਨੂੰ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਗਿਆ। ਐੱਸ.ਡੀ.ਐੱਮ. ਬੁਢਲਾਡਾ ਗਗਨਦੀਪ ਸਿੰਘ ਵੱਲੋਂ ਪਿਛਲੇ ਸਮੇਂ ਦੌਰਾਨ ਪਰਾਲੀ ਪ੍ਰਬੰਧਨ ਵਿੱਚ ਆਈਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੀਟਿੰਗ ਵਿੱਚ ਐੱਸ.ਪੀ. ਹੈੱਡਕੁਆਰਟਰ ਜਸਕੀਰਤ ਸਿੰਘ, ਐੱਸ.ਡੀ.ਐੱਮ ਮਾਨਸਾ ਕਾਲਾ ਰਾਮ ਕਾਂਸਲ, ਐੱਸ ਡੀ ਐਮ ਸਰਦੂਲਗੜ੍ਹ ਡਾ. ਅਜੀਤ ਪਾਲ ਸਿੰਘ ਚਹਿਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਡੀ.ਐੱਸ.ਪੀ., ਐੱਸ.ਐੱਚ.ਓ ਤੇ ਹੋਰ ਅਧਿਕਾਰੀ ਮੌਜੂਦ ਸਨ।
-

ਪੱਤੀ ਰੋਡ ਸਣੇ 2 ਸੜਕਾਂ ਦਾ 4 ਕਰੋੜ ਦੀ ਲਾਗਤ ਨਾਲ ਨਵੀਨੀਕਰਨ, ਸੰਸਦ ਮੈਂਬਰ ਮੀਤ ਹੇਅਰ ਨੇ ਕੀਤਾ ਉਦਘਾਟਨ
ਬਰਨਾਲਾ, 5 ਅਕਤੂਬਰ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਰੀਬ 4 ਕਰੋੜ ਦੀ ਲਾਗਤ ਨਾਲ ਤਿਆਰ ਦੋ ਸੜਕਾਂ ਦਾ ਉਦਘਾਟਨ ਕੀਤਾ ਜਿਨ੍ਹਾਂ ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕਰਕੇ ਬਣਾਇਆ ਗਿਆ ਹੈ। ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ…