Tag: punjab news
-

ਡੀਜੀਪੀ ਪੰਜਾਬ ਵੱਲੋਂ ਪੁਲਿਸ ਫੋਰਸ ਨੂੰ ਗੈਂਗਸਟਰਾਂ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼
ਚੰਡੀਗੜ੍ਹ, 30 ਸਤੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਦਹੁਰਾਉਂਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੂਬੇ ਵਿੱਚ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅੱਤਵਾਦ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਸਮੀਖਿਆ ਕਰਨ ਅਤੇ ਤਿਉਹਾਰਾਂ ਦੇ ਸੀਜ਼ਨ 2025 ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ…
-

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ
ਨਵੀਂ ਦਿੱਲੀ, 30 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਇੱਥੇ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਅਤੇ ਹੜ੍ਹ…
-

ਮਾਨ ਸਰਕਾਰ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 29 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਦਨ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ। ਪੰਜਾਬ ਵਿਧਾਨ ਸਭਾ…
-

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਵਸਤੂਆਂ ਅਤੇ ਸੇਵਾਵਾਂ ਕਰ (ਸੋਧ) ਬਿੱਲ, 2025 ਅਤੇ ਪੰਜਾਬ ਸਹਿਕਾਰੀ ਸਭਾਵਾਂ (ਸੋਧ) ਬਿੱਲ, 2025 ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 29 ਸਤੰਬਰ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਪੰਜਾਬ ਵਸਤੂਆਂ ਅਤੇ ਸੇਵਾਵਾਂ ਕਰ (ਸੋਧ) ਬਿੱਲ, 2025 ਅਤੇ ਪੰਜਾਬ ਸਹਿਕਾਰੀ ਸਭਾਵਾਂ (ਸੋਧ) ਬਿੱਲ, 2025 ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਵਸਤੂਆਂ ਅਤੇ ਸੇਵਾਵਾਂ ਕਰ (ਸੋਧ) ਬਿੱਲ, 2025 ‘ਤੇ ਬੋਲਦਿਆਂ,…
-

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਪਹਿਲਕਦਮੀਆਂ ਵਿੱਚ ਵਾਧਾ ਕਰਨ ਲਈ ਡੈਲੋਇਟ ਨਾਲ ਸਮਝੌਤਾ ਸਹੀਬੱਧ
ਚੰਡੀਗੜ੍ਹ, 29 ਸਤੰਬਰ: ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਕਿਸਾਨਾਂ ਦੀ ਸਹਾਇਤਾ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਫ਼ਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਪਹਿਲਕਦਮੀਆਂ ਲਾਗੂ ਕਰਨ ਲਈ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਵਾਸਤੇ ਡੈਲੋਇਟ ਨਾਲ ਇੱਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਹੈ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.…
-

30,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 29 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਐਸਏਐਸ ਨਗਰ ਦੇ ਪੁਲਿਸ ਥਾਣਾ ਲਾਲੜੂ ਵਿਖੇ ਤਫ਼ਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਜਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ…
-

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦੀ ਮੁਹਿੰਮ: 4000 ਰੁਪਏ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਜੇ.ਈ. ਕਾਬੂ
ਚੰਡੀਗੜ੍ਹ 29 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਪੂਰਥਲਾ ਵਿਖੇ ਤਾਇਨਾਤ ਸਿੱਖਿਆ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਹਰਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਸਕੂਲ, ਧਾਲੀਵਾਲ ਦੋਨਾ ਵਿਖੇ ਤਾਇਨਾਤ…
-

ਡਾ. ਬਲਬੀਰ ਸਿੰਘ ਵੱਲੋਂ ਸਿਆਸੀ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੇਂਦਰ ਸਰਕਾਰ ਤੋਂ ਪੰਜਾਬ ਦਾ ਹੱਕ ਲੈਣ ਲਈ ਸਮੂਹਿਕ ਆਵਾਜ਼ ਬੁਲੰਦ ਕਰਨ ਦੀ ਅਪੀਲ
ਚੰਡੀਗੜ੍ਹ, 29 ਸਤੰਬਰ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿਧਾਨ ਸਭਾ ਨੂੰ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਰਗਰਮ ਅਤੇ ਪਹਿਲਾਂ ਤੋਂ ਹੀ ਬਣਾਈ ਗਈ ਸਿਹਤ ਰਣਨੀਤੀ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੱਡੀ ਬਿਮਾਰੀ ਦੇ ਪ੍ਰਕੋਪ ਨੂੰ ਸਫਲਤਾਪੂਰਵਕ ਟਾਲ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੀਆਂ…
-

ਮੁੱਖ ਮੰਤਰੀ ਵੱਲੋਂ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਖੇਤਾਂ ’ਚੋਂ ਰੇਤ ਕੱਢਣ ਲਈ ਕਿਸਾਨਾਂ ਨੂੰ 7200 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ
ਚੰਡੀਗੜ੍ਹ, 29 ਸਤੰਬਰਪੰਜਾਬ ਦੇ ਹੜ੍ਹ ਪੀੜਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਕਿਸਾਨਾਂ ਨੂੰ ਖੇਤਾਂ ਵਿੱਚੋਂ ਰੇਤ ਕੱਢਣ ਲਈ 7200 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਹੈ।ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵਿਚਾਰ-ਚਰਚਾ ਨੂੰ ਸਮੇਟਦਿਆਂ ਮੁੱਖ ਮੰਤਰੀ…
-

ਪੰਜਾਬ ਵਿਧਾਨ ਸਭਾ ਵੱਲੋਂ 6 ਮਹੱਤਵਪੂਰਨ ਬਿੱਲ ਪਾਸ
ਚੰਡੀਗੜ੍ਹ, 29 ਸਤੰਬਰ: ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਭਰ ਵਿੱਚ ਸ਼ਾਸਨ ਅਤੇ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ 6 ਮਹੱਤਵਪੂਰਨ ਬਿੱਲ ਪਾਸ ਕੀਤੇ। ਵਿਧਾਨਕ ਸੁਧਾਰਾਂ ਦਾ ਉਦੇਸ਼ ਰੈਗੂਲੇਟਰੀ ਵਿਧੀਆਂ ਨੂੰ ਮਜ਼ਬੂਤ ਕਰਨਾ, ਪ੍ਰਕਿਰਿਆਵਾਂ ਨੂੰ ਸੁਖਾਲਾ ਬਣਾਉਣਾ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਹਿੱਤਾਂ ਦੀ ਰਾਖੀ ਕਰਦਿਆਂ ਕਾਰੋਬਾਰ ਕਰਨ ਵਿੱਚ ਵਧੇਰੇ…
-

ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਪਰਾਧਕ ਅਣਗਹਿਲੀ ਹੜ੍ਹਾਂ ਦਾ ਕਾਰਨ ਬਣੀ: ਅਮਨ ਅਰੋੜਾ
ਚੰਡੀਗੜ੍ਹ, 29 ਸਤੰਬਰ: ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਲਈ ਕਾਰਨ ਬਣੀ ਦਹਾਕਿਆਂ-ਬੱਧੀ ਅਪਰਾਧਕ ਅਣਗਹਿਲੀ ਅਤੇ ਸਿਆਸੀ ਧੋਖੇਬਾਜ਼ੀ ਦਾ ਪਰਦਾਫ਼ਾਸ਼ ਕਰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੇ ਨਾਲ-ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਇਸ ਆਫ਼ਤ ਅਤੇ ਪੰਜਾਬ ਦੇ ਇਨ੍ਹਾਂ ਹਾਲਾਤ…
-

ਬਾਜਵਾ ਨੇ 25 ਲੱਖ ਦੀ ਨਿੱਜੀ ਜਾਇਦਾਦ ਬਚਾਉਣ ਪੰਜਾਬ ਸਰਕਾਰ ਦੇ 1.18 ਕਰੋੜ ਰੁਪਏ ਖਰਚਾਏ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 29 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ ‘ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਤਿੱਖਾ ਹਮਲਾ ਬੋਲਦਿਆਂ ਉਨ੍ਹਾਂ ‘ਤੇ ਧੁੱਸੀ ਬੰਨ੍ਹ ਅੰਦਰ ਬਿਆਸ ਦਰਿਆ ਦੇ ਕੰਢੇ ‘ਤੇ ਰੇਤ ਦੀ ਮਾਈਨਿੰਗ ਦੇ ਮਕਸਦ ਨਾਲ ਜ਼ਮੀਨ ਖਰੀਦਣ ਅਤੇ ਫਿਰ ਰਾਜ ਸਰਕਾਰ ‘ਤੇ ਜਨਤਕ ਫੰਡ…
-

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਟਾਊਨ ਇੰਪਰੂਵਮੈਂਟ ਐਕਟ ਪਾਸ
ਚੰਡੀਗੜ੍ਹ, 29 ਸਤੰਬਰ: ਸ਼ਹਿਰਾਂ ਦੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਅਤੇ ਵਧੇਰੇ ਸੁਚਾਰੂ ਬਣਾਉਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਪਾਸ ਕੀਤਾ ਗਿਆ ਹੈ। ਬਿੱਲ ਪੇਸ਼ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਬਿੱਲ ਦਾ ਮਕਸਦ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸੁਧਾਰ ਟਰੱਸਟਾਂ…
-

ਹੜ੍ਹਾਂ ਜਿਹੀ ਔਖੀ ਘੜੀ ‘ਚ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਤੋਂ ਬਾਜ਼ ਨਾ ਆਈ ਵਿਰੋਧੀ ਧਿਰ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 29 ਸਤੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹੜ੍ਹਾਂ ‘ਤੇ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਨੂੰ ਲੈ ਕੇ ਵਿਰੋਧੀ ਧਿਰ ਨੂੰ ਕਰੜੇ ਹੱਥੀਂ ਲਿਆ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ “ਪੰਜਾਬ ਦਾ ਪੁਨਰਵਾਸ” ਮਤੇ ‘ਤੇ ਦੂਜੇ ਦਿਨ ਬੋਲਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਲੰਬਾ ਸਮਾਂ ਸੱਤਾ ਦਾ…
-

ਸਿਹਤਮੰਦ ਦਿਲ ਲਈ ਅਪਣਾਓ ਸਿਹਤਮੰਦ ਜੀਵਨਸ਼ੈਲੀ – ਸਿਵਲ ਸਰਜਨ
· ਮਾਲੇਰਕੋਟਲਾ, 29 ਸਤੰਬਰ – ਹਰੇਕ ਸਾਲ 29 ਸਤੰਬਰ ਨੂੰ ਵਿਸ਼ਵ ਦਿਲ ਦਿਵਸ ਮਨਾਉਣ ਦਾ ਮਹੱਤਵ ਸਿਹਤ ਸਟਾਫ਼ ਵੱਲੋਂ ਲੋਕਾਂ ਨੂੰ ਦਿਲ ਦੀ ਬਿਮਾਰੀਆਂ ਬਾਰੇ ਅਤੇ ਇਨ੍ਹਾਂ ਤੋਂ ਕਿਵੇ ਬਚਿਆ ਜਾ ਸਕਦਾ ਹੈ, ਸਬੰਧੀ ਜਾਗਰੂਕ ਕਰਨਾ ਹੈ। ਵਿਸ਼ਵ ਦਿਲ ਦਿਵਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਨਾਲ ਹੀ ਦਿਲ…
-

ਜ਼ਿਲ੍ਹਾ ਤਰਨ ਤਾਰਨ ਦਾ ਉੱਦਮੀ ਕਿਸਾਨ ਚਾਨਣ ਸਿੰਘ ਨੂੰ ਸ. ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ
ਤਰਨ ਤਾਰਨ, 29 ਸਤੰਬਰਪੰਜਾਬ ਐਗਰੀ ਕਰਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਕਿਸਾਨ ਮੇਲੇ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੇ ਅਗਾਹਵਧੂ ਕਿਸਾਨ ਸ. ਚਾਨਣ ਸਿੰਘ ਨੂੰ ਸ. ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ । ਇਹ 33 ਸਾਲਾ ਬੀ ਏ ਪੜ੍ਹਿਆ ਨੌਜਵਾਨ ਪਿੰਡ ਪੱਟੀ ਦਾ ਕਿਸਾਨ ਹੈ, ਜਿਸ ਨੂੰ 21 ਸਾਲਾਂ ਦਾ ਖੇਤੀ ਤਜ਼ਰਬਾ ਹਾਸਿਲ ਹੈ ।…
-

ਖੂਨਦਾਨੀਆਂ ਦਾ ਯੋਗਦਾਨ ਸਮਾਜ ਵਿੱਚ ਇੱਕ ਵਿਲੱਖਣ ਨਿਸ਼ਕਾਮ ਸੇਵਾ- ਹਰਜੋਤ ਬੈਂਸ
ਨੰਗਲ 29 ਸਤੰਬਰ () ਖੂਨਦਾਨ ਇੱਕ ਅਜਿਹਾ ਮਹਾਦਾਨ ਹੈ ਜੋ ਲੋਕਾਂ ਦੇ ਜੀਵਨ ਨੂੰ ਬਚਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਦਾ ਹੈ। ਵਿਗਿਆਨ ਨੇ ਭਾਵੇ ਜਿੰਨੀ ਮਰਜ਼ੀ ਤਰੱਕੀ ਕਰ ਲਈ ਹੋਵੇ ਪਰ ਮਨੁੱਖ ਦਾ ਖੂਨ ਦਾ ਬਦਲ ਹਾਲੇ ਤੱਕ ਨਹੀ ਬਣਿਆ ਹੈ। ਸਾਡੇ ਨੌਜਵਾਨ ਅੱਜ ਖੂਨਦਾਨ ਵਰਗੀ ਨਿਸ਼ਕਾਮ ਸੇਵਾ ਵੱਲ ਅਗਾਹ ਵੱਧ ਰਹੇ ਹਨ, ਇਹ ਸਾਡੇ ਸਮਾਜ ਵਿੱਚ ਨਵੀ…
-
ਸਪੀਕਰ ਸੰਧਵਾਂ ਨੇ ਘਰ ਦੀ ਡਿੱਗੀ ਛੱਡ ਬਣਾ ਕੇ ਦੇਣ ਦਾ ਕੀਤਾ ਵਾਅਦਾ
ਕੋਟਕਪੂਰਾ 29 ਸਤੰਬਰ () ਕੋਟਕਪੂਰਾ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਬੀਤੀਂ ਰਾਤ ਸੁਰਗਾਪੁਰੀ ਇਲਾਕੇ ਵਿੱਚ ਉਸ ਪਰਿਵਾਰ ਦੇ ਘਰ ਪਹੁੰਚੇ, ਜਿਸ ਦੇ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤਰ ਗੰਭੀਰ ਜਖਮੀ ਹੋ ਗਏ ਸਨ। ਇਸ ਮੌਕੇ ਉਨ੍ਹਾਂ ਘਰ ਦੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਘਰ ਦੀ ਨਵੀਂ ਛੱਤ ਬਣਵਾ ਕੇ ਦੇਣ ਦਾ…
-

ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਲਕਾ ਫਿਰੋਜ਼ਪੁਰ ਦਿਹਾਤੀ ਅਤੇ ਗੁਰੂਹਰਸਹਾਏ ਵਿੱਚ ਲਗਾਇਆ ਗਿਆ ਖੂਨਦਾਨ ਕੈਂਪ
ਫਿਰੋਜ਼ਪੁਰ, 29 ਸਤੰਬਰ 2025. ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਯੁਵਕ ਸੇਵਾਵਾਂ ਬੋਰਡ ਅਤੇ ਯੂਥ ਵਿੰਗ ਆਮ ਆਦਮੀ ਪਾਰਟੀ ਵੱਲੋਂ ਹਲਕਾ ਫਿਰੋਜਪੁਰ ਦਿਹਾਤੀ ਅਧੀਨ ਖੂਨਦਾਨ ਕੈਂਪ ਬਾਜੀਦਪੁਰ ਸਾਹਿਬ ਗੁਰਦੁਆਰਾ ਵਿਖੇ ਲਗਾਇਆ ਗਿਆ ਅਤੇ ਹਲਕਾ ਗੁਰੂਹਰਸਹਾਇ ਅਧੀਨ ਖੂਨਦਾਨ ਕੈਂਪ ਗੋਲੂ ਕੇ ਮੋੜ ਵਿਖੇ ਲਗਾਇਆ ਗਿਆ| ਇਹ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ…
-

ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਹੁੰਦਾ ਹੈ ਦੂਸ਼ਿਤ – ਸਚਿਨ ਪਾਠਕ
ਨੰਗਲ 29 ਸਤੰਬਰ () ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਦੀ ਅਗਵਾਈ ਵਿੱਚ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਭੱਲੜੀ ਵਿਚ ਫ਼ਸਲਾਂ ਦੀ ਰਹਿੰਦ-ਖੂਹੰਦ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਨਾਲ…