Tag: punjab news
-

ਬਾਬਾ ਫਰੀਦ ਦਾ ਆਗਮਨ ਪੁਰਬ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਲੋਕਾਂ ਨੂੰ ਵਧਾਈ ਦਿੱਤੀ
ਫ਼ਰੀਦਕੋਟ, 22 ਸਤੰਬਰ ( )ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਫ਼ਰੀਦਕੋਟ ਵਿੱਚ ਧਾਰਮਿਕ ਸਮਾਗਮ ਚੱਲ ਰਹੇ ਹਨ। ਇਸ ਪਾਵਨ ਮੌਕੇ ’ਤੇ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਲੋਕਾਂ ਨੂੰ ਦਿਲੋਂ ਵਧਾਈ ਦਿੱਤੀ ਹੈ।ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਮਨੁੱਖਤਾ…
-

ਬਾਬਾ ਫਰੀਦ ਦੇ ਆਗਮਨ ਪੁਰਬ ਮੌਕੇ ਡਿਪਟੀ ਕਮਿਸ਼ਨਰ ਨੇ ਜਿਲ੍ਹਾਂ ਵਾਸੀਆਂ ਨੂੰ ਵਧਾਈ ਦਿੱਤੀ
ਫ਼ਰੀਦਕੋਟ, 22 ਸਤੰਬਰ ( ) ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਨੇ ਲੋਕਾਂ ਨੂੰ ਸੱਚ, ਨਿਮਰਤਾ ਅਤੇ ਸਾਦਗੀ ਨਾਲ ਜੀਵਨ ਬਿਤਾਉਣ ਦੀ ਸਿੱਖਿਆ ਦਿੱਤੀ। ਉਹਨਾਂ ਦੇ ਉਪਦੇਸ਼ ਲੋਕਾਂ ਨੂੰ ਆਪਸੀ ਮਿਲਵਰਤਣ, ਪਿਆਰ ਅਤੇ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਮਾਈ ਭਾਗੋ ਪਾਰਕ ਦਾ ਕੀਤਾ ਉਦਘਾਟਨ
ਮਲੋਟ/ਸ੍ਰੀ ਮੁਕਤਸਰ ਸਾਹਿਬ, 22 ਸਤੰਬਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਮਲੋਟ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਅਤੇ ਹਰਿਆਲੀ ਨੂੰ ਵਧਾਉਣ ਲਈ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਬਠਿੰਡਾ ਚੌਂਕ ਦੇ ਨੇੜੇ ਮਾਈ ਭਾਗੋ ਪਾਰਕ ਦਾ ਉਦਘਾਟਨ…
-

ਸੀਵਰੇਜ ਨੈੱਟਵਰਕਾਂ ਨੂੰ ਬਹਾਲ ਕਰਨ ਲਈ 4407 ਸੀਵਰਮੈਨ 24 ਘੰਟੇ ਕੰਮ ਕਰ ਰਹੇ: ਡਾ. ਰਵਜੋਤ ਸਿੰਘ
ਚੰਡੀਗੜ੍ਹ, 21 ਸਤੰਬਰ:ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਵਿਭਾਗ ਨੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਸਬਿਆਂ ਅਤੇ ਪਿੰਡਾਂ ਵਿੱਚ ਇੱਕ ਵਿਆਪਕ ਹੜ੍ਹ ਰਾਹਤ ਅਤੇ ਬਹਾਲੀ ਮੁਹਿੰਮ ਚਲਾਈ ਹੈ। ਉਨ੍ਹਾਂ ਕਿਹਾ ਕਿ ਮਲਬੇ ਦੀ ਸਫ਼ਾਈ, ਲਾਸ਼ਾਂ ਦੇ ਸਸਕਾਰ, ਸੀਵਰੇਜ ਦੀ ਸਫ਼ਾਈ ਅਤੇ ਜਨਤਕ ਜਾਇਦਾਦਾਂ ਦੀ ਮੁਰੰਮਤ ਵਰਗੇ ਆਮ ਉਪਾਵਾਂ ਤੋਂ ਇਲਾਵਾ,…
-

ਜੁਗਰਾਜ ਜੱਗਾ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਮੁੱਖ ਦੋਸ਼ੀ ਨਾਗਾਲੈਂਡ ਤੋਂ ਗ੍ਰਿਫ਼ਤਾਰ
ਚੰਡੀਗੜ੍ਹ/ਬਟਾਲਾ, 21 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਟਾਲਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਨਾਗਾਲੈਂਡ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੁਗਰਾਜ ਸਿੰਘ ਉਰਫ਼ ਜੱਗਾ ਕਤਲ ਕਾਂਡ ਵਿੱਚ ਸ਼ਾਮਲ ਦੋ ਮੁੱਖ ਮੁਲਜ਼ਮਾਂ ਨੂੰ ਨਾਗਾਲੈਂਡ ਦੇ ਕੋਹਿਮਾ…
-

ਖੇਤੀ ਅਰਥਚਾਰੇ ਦੀ ਸੁਰੱਖਿਆ ਪ੍ਰਮੁੱਖ ਤਰਜੀਹ: ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ
ਚੰਡੀਗੜ੍ਹ, 21 ਸਤੰਬਰ: ਪੰਜਾਬ ਵਿੱਚ ਆਏ ਹੜ੍ਹਾਂ ਪਿੱਛੋਂ ਖੇਤੀ ਅਰਥਚਾਰੇ ਨੂੰ ਬਚਾਉਣ ਲਈ ਪ੍ਰਭਾਵੀ ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਮਹਿਜ਼ ਇੱਕ ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲਘੋਟੂ ਬੀਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸਫਲਤਾਪੂਰਵਕ ਸਿਰੇ ਚਾੜ੍ਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ…
-

‘ਯੁੱਧ ਨਸ਼ਿਆਂ ਵਿਰੁੱਧ’: 204ਵੇਂ ਦਿਨ, ਪੰਜਾਬ ਪੁਲਿਸ ਨੇ 4.5 ਕਿਲੋਗ੍ਰਾਮ ਹੈਰੋਇਨ, 59 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਸਿ਼ਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 204ਵੇਂ ਦਿਨ ਪੰਜਾਬ ਪੁਲਿਸ ਨੇ 374 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ।…
-

ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਸਮਝਾਉਣ ਲਈ ਖੇਤਾਂ ‘ਚ ਅਧਿਕਾਰੀ
ਅਮਰਗੜ੍ਹ /ਮਾਲੇਰਕੋਟਲਾ, 21 ਸਤੰਬਰ – ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀਆਂ ਹਦਾਇਤਾ ਤੇ ਪਰਾਲੀ ਸਾੜਨ ਰੋਕੂ ਮੁਹਿੰਮ ਨੂੰ ਜ਼ਮੀਨ ਪੱਧਬ ਤੱਕ ਲੈ ਕੇ ਜਾਣ ਲਈ ਅਧਿਕਾਰੀ ਖੁਦ ਖੇਤਾਂ ਤੱਕ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕਰਕੇ ਜਾਗਰੂਕ ਕਰ ਰਹੇ ਹਨ ਇਸੇ ਕੜੀ ਤਹਿਤ ਐਸ.ਡੀ.ਐਮ.ਅਮਰਗੜ੍ਹ ਸੁਰਿੰਦਰ ਕੌਰ ਅਮਰਗੜ੍ਹ ਸਬ ਡਵੀਜਨ ਦੇ ਪਿੰਡ ਮੋਹਾਲੀ,ਮੁਹਾਲੀ,ਭਾਟੀਆ ਕਲਾ,ਭਾਟੀਆ ਖੁਰਦ,ਤੋਗਹੇੜੀ,ਭੜੀ ਮਾਨਸਾ,ਛੱਤਰੀਵਾਲ ਅਤੇ ਰਾਮਪੁਰ ਭਿੰਡਰਾ ਆਦਿ ਦਾ ਦੌਰਾ ਕਰਕੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ ਵੀ ਮੌਜੂਦ ਸਨ । ਇਸ ਮੌਕੇ ਐਸ.ਡੀ.ਐਮ.ਅਮਰਗੜ੍ਹ ਸੁਰਿੰਦਰ ਕੌਰ ਨੇ ਪਿੰਡ ਮੁਹਾਲੀ ਵਿਖੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਵਾਲੇ ਕਿਸਾਨ ਦੇ ਖੇਤ ਵਿੱਚ ਜਾ ਕੇ ਉਸ ਦੀ ਭਰਭੂਰ ਸ਼ਲਾਂਘਾ ਵੀ ਕੀਤੀ ਅਤੇ ਕਿਹਾ ਕਿ, “ਇਹੋ ਜਿਹੇ ਕਿਸਾਨ ਸਾਡੇ ਲਈ ਰੋਲ ਮਾਡਲ ਹਨ। ਉਨ੍ਹਾਂ ਨੇ ਨਾ ਸਿਰਫ ਵਾਤਾਵਰਣ ਦੀ ਸੰਭਾਲ ਕੀਤੀ ਹੈ, ਸਗੋਂ ਆਉਣ ਵਾਲੀਆਂ ਪੀੜੀਆਂ ਲਈ ਵੀ ਇੱਕ ਚੰਗਾ ਸੁਨੇਹਾ ਦਿੱਤਾ ਹੈ। ਸਾਨੂੰ ਅਜਿਹੇ ਕਿਸਾਨਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।” ਐਸ.ਡੀ.ਐਮ. ਨੇ ਪਿੰਡਾਂ ਦਾ ਜਾਗਰੂਕਤਾ ਦੌਰਾ ਕਰਦਿਆਂ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵਾਤਾਵਰਣ-ਅਨੁਕੂਲ ਤਰੀਕਿਆਂ ਨਾਲ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਸਾੜਨ ਦੀ ਬਜਾਇ ਇਨਸੀਟੂ ਤਕਨੀਕਾਂ (ਖੇਤਾਂ ਵਿੱਚ ਹੀ ਮਿਲਾਉਣਾ) ਜਾਂ ਐਕਸ ਸੀਟੂ ਤਰੀਕਿਆਂ (ਬੇਲਰਾਂ ਰਾਹੀਂ ਇਕੱਠਾ ਕਰਵਾਉਣਾ) ਨੂੰ ਅਪਣਾਉਣ । ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ ਨੇ ਇਸ ਦੌਰਾਨ ਕਿਹਾ ਕਿ, “ਕਿਸਾਨ ਭਾਈਚਾਰਾ ਸਰਕਾਰ ਦੀਆਂ ਹਦਾਇਤਾਂ ਨਾਲ ਸਹਿਯੋਗ ਕਰਦਾ ਹੋਇਆ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਰਾਖੀ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦਾ ਹੈ। ਇਹ ਕੇਵਲ ਕਾਨੂੰਨੀ ਫ਼ਰਜ਼ ਹੀ ਨਹੀਂ, ਸਗੋਂਸਮਾਜਿਕ ਜ਼ਿੰਮੇਵਾਰੀ ਵੀ ਹੈ।” ਇਸ ਮੌਕੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਮੰਡੀਆਂ ਵਿੱਚ ਕਿਸੇ ਕਿਸਮ ਦੀ ਖੱਜਲ-ਖੁਆਰੀ ਨਾ ਹੋਵੇ। ਇਸ ਦੇ ਨਾਲ ਹੀ ਕੰਬਾਇਨ ਮਾਲਕਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਕਿ ਉਹ ਸਿਰਫ਼ ਐਸ.ਐਮ.ਐਸ ਗਠਿਤ ਕੰਬਾਇਨਾਂ ਦਾ ਹੀ ਇਸਤੇਮਾਲ ਕਰਨ ਅਤੇ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਟਾਈ ਕਰਨ। ਨਿਰਧਾਰਤ ਸਮੇਂ ਤੋਂ ਬਾਹਰ ਕੰਬਾਇਨ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
-

ਪਿੰਡ ਸੁਰਜੀਤਪੁਰਾ ਦੇ ਕਿਸਾਨ ਪਰਾਲੀ ਪ੍ਰਬੰਧਨ ‘ਚ ਬਣੇ ਰਾਹ ਦਸੇਰਾ
ਬਰਨਾਲਾ, 21 ਸਤੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਪਿੰਡ ਸੁਰਜੀਤਪੁਰਾ ਵਿੱਚ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨ ਦੇ ਖੇਤ ਦਾ ਦੌਰਾ ਕੀਤਾ। ਕਿਸਾਨ ਸੁਖਪਾਲ ਸਿੰਘ ਪੁੱਤਰ ਮੇਵਾ ਸਿੰਘ ਕੋਠੇ ਸੁਰਜੀਤਪੁਰਾ ਵੱਲੋਂ 70 ਏਕੜ ਵਿੱਚ ਮਲਚਰ 0 ਆਰ ਐਮ ਬੀ ਪਲਾਅ ਅਤੇ ਰੋਟਾਵੇਟਰ ਨਾਲ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਰਿਹਾ ਸੀ।ਕਿਸਾਨ ਸੁਖਪਾਲ ਸਿੰਘ ਵੱਲੋਂ ਦੱਸਿਆ…
-

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਸਨਮਾਨ
ਬਰਨਾਲਾ, 21 ਸਤੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਿੰਡ ਸ਼ਹਿਣਾ, ਮੌੜ ਨਾਭਾ, ਉਗੋਕੇ, ਜੋਧਪੁਰ, ਭੋਤਨਾ ਦੀਆਂ ਪੰਚਾਇਤਾਂ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਸਾਨ ਚਰਨਜੀਤ ਸਿੰਘ ਵਾਸੀ ਸ਼ਹਿਣਾ, ਮੇਜਰ ਸਿੰਘ ਵਾਸੀ ਸ਼ਹਿਣਾ, ਜਗਤਾਰ ਸਿੰਘ ਵਾਸੀ ਸ਼ਹਿਣਾ,…
-

ਉਲਾਸ’ ਪ੍ਰੋਗਰਾਮ ਤਹਿਤ ਤਿੰਨ ਹਜ਼ਾਰ ਵਿਅਕਤੀਆਂ ਨੇ ਦਿੱਤੀ ਸਾਖਰਤਾ ਪ੍ਰੀਖਿਆ
ਪਟਿਆਲਾ, 21 ਸਤੰਬਰ:ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਕਿਰਨ ਸ਼ਰਮਾ ਪੀ.ਸੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਟੇਟ ਨੋਡਲ ਡਾ: ਸੁਰਿੰਦਰ ਕੁਮਾਰ ਦੀ ਅਗਵਾਈ ਅਤੇ ਪ੍ਰਿੰਸੀਪਲ ਡਾਇਟ ਨਾਭਾ ਸੰਦੀਪ ਨਾਗਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਸਕੂਲਾਂ ਵਿੱਚ ਬਣਾਏ ਗਏ ‘ਉਲਾਸ’ ਪ੍ਰੀਖਿਆ ਕੇਂਦਰਾਂ ਵਿੱਚ ਤਿੰਨ ਹਜ਼ਾਰ ਦੇ ਕਰੀਬ ਬਾਲਗਾਂ ਨੇ ਸਾਖਰਤਾ ਪ੍ਰੀਖਿਆ ਵਿੱਚ ਹਿੱਸਾ ਲਿਆ। …
-

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 258 ਮੀਟਰਿਕ ਟਨ ਹੋਈ ਝੋਨੇ ਦੀ ਆਮਦ
ਪਟਿਆਲਾ, 21 ਸਤੰਬਰ:ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ 108 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 4 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਰੀਦ ਕੇਂਦਰ ਵਿੱਚ 258 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪੁੱਜ ਚੁੱਕਾ ਹੈ ਅਤੇ ਜਿਸ ਵਿੱਚੋਂ 169 ਮੀਟਰਿਕ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਵਿਖੇ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ
ਲਹਿਰਾਗਾਗਾ, 21 ਸਤੰਬਰ: ਨਗਰ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿੱਚ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਹ ਨਵੀਂ ਇਮਾਰਤ ਪੁਰਾਣੇ ਦਫ਼ਤਰ ਵਾਲੀ ਥਾਂ ‘ਤੇ ਹੀ ਤਿਆਰ ਕੀਤੀ ਜਾਵੇਗੀ, ਜੋ ਕਾਫੀ ਸਮੇਂ ਤੋਂ ਸ਼ਹਿਰ ਦੀਆਂ ਵਧਦੀਆਂ ਲੋੜਾਂ ਨੂੰ ਪੂਰਾ…
-

ਕਿਸਾਨ ਇਨ ਸੀਟੂ ਤਕਨੀਕ ਨਾਲ ਕਰਨ ਪਰਾਲੀ ਦਾ ਪ੍ਰਬੰਧਨ : ਮੁੱਖ ਖੇਤੀਬਾੜੀ ਅਫਸਰ
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਮਾਨਸਾ ਵੱਲੋਂ ਜਿ਼ਲ੍ਹੇ ਦੇ ਵੱਖ—ਵੱਖ ਪਿੰਡਾਂ ਵਿੱਚ ਵੱਡੇ ਪੱਧਰ ਤੇ ਆਈ.ਈ.ਸੀ. ਗਤੀਵਿਧੀਆਂ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ ਸੀਟੂ ਤਕਨੀਕ ਨਾਲ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 1 ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 21 ਸਤੰਬਰ :- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 1 ਵਿਚ 32.50 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਟਿਊਬਵੈੱਲ ਨਾਲ ਇਲਾਕਾ ਵਾਸੀਆਂ ਦੀ ਪਾਣੀ ਦੀ ਸਮੱਸਿਆ ਦਾ ਹੱਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਥਾਨਕ ਲੋੜਾਂ ਨੂੰ ਧਿਆਨ ਵਿਚ ਰੱਖਦੇ…
-

ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ
ਬਾਲੀਆਂ/ਮੂਲੋਵਾਲ (ਧੂਰੀ), 21 ਸਤੰਬਰ (000) – ਪੰਜਾਬ ਸਰਕਾਰ ਵੱਲੋਂ ਹਰੇਕ ਸੂਬਾ ਵਾਸੀ ਨੂੰ ਸ਼ੁੱਧ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਉਪਰਾਲੇ ਤਹਿਤ ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਨਵੀਆਂ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਦੋਵੇਂ ਕੰਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਦੇ…
-

ਭਾਰਤ ਬਜ਼ੁਰਗਾਂ ਦੀ ਸਿਆਣਪ ਤੇ ਨੌਜਵਾਨਾਂ ਦੀ ਤਾਕਤ ਨਾਲ ਹੀ ਬਣੇਗਾ ਵਿਸ਼ਵ ਸ਼ਕਤੀ: ਅਨੀਰੁੱਧ ਤਿਵਾੜੀ
ਪਟਿਆਲਾ, 21 ਸਤੰਬਰ: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ, (ਮਗਸੀਪਾ) ਚੰਡੀਗੜ੍ਹ ਦੇ ਡਾਇਰੈਕਟਰ ਜਨਰਲ ਤੇ ਸਪੈਸ਼ਲ ਮੁੱਖ ਸਕੱਤਰ ਅਨੀਰੁੱਧ ਤਿਵਾੜੀ ਨੇ ਕਿਹਾ ਹੈ ਕਿ ਸਾਡਾ ਦੇਸ਼ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਤਰੱਕੀ ਕਰਨ ਵਾਲੀ ਅਰਥਵਿਵਸਥਾ ਹੈ। ਉਨ੍ਹਾਂ ਇੱਥੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ.ਜੀ.ਐਨ.ਯੂ.ਐਲ) ਵੱਲੋਂ ਕਰਵਾਏ ਦੋ ਦਿਨਾਂ ਰਾਸ਼ਟਰੀ ਸੰਮੇਲਨ “ਸੀਜ਼ਨਜ਼…
-

ਅੰਮ੍ਰਿਤਸਰ ਵਿਖੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 20 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ੀ ਹੈਂਡਲਰ ਹਰਪਾਲ ਸਿੰਘ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸਦੇ ਕਬਜ਼ੇ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ
ਚੰਡੀਗੜ੍ਹ/ਸੰਗਰੂਰ, 20 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਰੈਸਟ ਹਾਊਸ, ਸੰਗਰੂਰ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਆਦੇਸ਼ ਦਿੰਦਿਆਂ ਵਿੱਤ ਮੰਤਰੀ ਨੇ…
-

ਪੰਜਾਬ ਨੇ ਸਾਢੇ 15 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ; ਸੁਪਰ ਸੀਡਰ ਦੀ ਸਭ ਤੋਂ ਵੱਧ ਮੰਗ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 19 ਸਤੰਬਰ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਨਾਲ ਲੈਸ ਕਰਨ ਲਈ ਪੰਜਾਬ ਸਰਕਾਰ ਨੇ ਰਾਜ ਭਰ ਦੇ ਕਿਸਾਨਾਂ ਵੱਲੋਂ 42,476 ਮਸ਼ੀਨਾਂ ਲਈ ਦਿੱਤੀਆਂ ਗਈਆਂ ਕੁੱਲ 16,837 ਅਰਜ਼ੀਆਂ ਵਿੱਚੋਂ ਹੁਣ ਤੱਕ 15,613 ਸੀ.ਆਰ.ਐਮ. ਮਸ਼ੀਨਾਂ ਨੂੰ ਮਨਜ਼ੂਰੀ ਦੇ…