Tag: punjab news

  • ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ- ਹਰਪਾਲ ਸਿੰਘ ਚੀਮਾ

    ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ- ਹਰਪਾਲ ਸਿੰਘ ਚੀਮਾ

    ਚੰਡੀਗੜ੍ਹ, 13 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੋਈ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਸ ਦੀ ਪੂਰੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।…

  • ਹੜ੍ਹ ਪ੍ਰਭਾਵਿਤ ਪਿੰਡ 10 ਦਿਨਾਂ ਵਿੱਚ ਗਾਰ ਤੇ ਮਲਬੇ ਤੋਂ ਮੁਕਤ ਹੋਣਗੇ- ਮੁੱਖ ਮੰਤਰੀ

    ਹੜ੍ਹ ਪ੍ਰਭਾਵਿਤ ਪਿੰਡ 10 ਦਿਨਾਂ ਵਿੱਚ ਗਾਰ ਤੇ ਮਲਬੇ ਤੋਂ ਮੁਕਤ ਹੋਣਗੇ- ਮੁੱਖ ਮੰਤਰੀ

    *ਚੰਡੀਗੜ੍ਹ, 13 ਸਤੰਬਰ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਵਸੇਬਾ ਅਤੇ ਸਫਾਈ ਮੁਹਿੰਮ ਜੰਗੀ ਪੱਧਰ ’ਤੇ ਚਲਾਉਣ ਦਾ ਐਲਾਨ ਕੀਤਾ ਹੈ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਇਲਾਕਿਆਂ ਵਿੱਚ ਹੁਣ ਹੜ੍ਹਾਂ ਦਾ ਪਾਣੀ ਘਟ ਰਿਹਾ ਹੈ…

  • ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ

    ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ

    ਫਾਜ਼ਿਲਕਾ 13 ਸੰਤਬਰਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ., 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਹੁਕਮ 30 ਨਵੰਬਰ 2025 ਤੱਕ…

  • ਬਰਸਾਤੀ ਮੌਸਮ ‘ਚ ਡੇਂਗੂ, ਮਲੇਰੀਆ ਤੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਜ਼ਰੂਰੀ: ਸਿਵਲ ਸਰਜਨ

    ਬਰਸਾਤੀ ਮੌਸਮ ‘ਚ ਡੇਂਗੂ, ਮਲੇਰੀਆ ਤੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਜ਼ਰੂਰੀ: ਸਿਵਲ ਸਰਜਨ

    ਬਰਨਾਲਾ, 13 ਸਤੰਬਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ  ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਬਰਸਾਤੀ ਸੀਜ਼ਨ ‘ਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਿਲ੍ਹਾ ਬਰਨਾਲਾ ਨਿਵਾਸੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.…

  • ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ

    ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ

    ਤਰਨ ਤਾਰਨ, 13 ਸਤੰਬਰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਥਾਰਟੀ, ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਤੀ 13 ਸਤੰਬਰ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਅਤੇ ਸ੍ਰੀ ਕੰਵਲਜੀਤ ਸਿੰਘ ਬਾਜਵਾ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਤਰਨ ਤਾਰਨ ਸੈਸ਼ਨਜ ਡਵੀਜਨ ਵਿੱਚ ਵੱਡੇ ਪੱਧਰ ਤੇ ਲੋਕ…

  • ਫ਼ਰੀਦਕੋਟ ਵਿੱਚ ਰਾਸ਼ਟਰੀ ਲੋਕ ਅਦਾਲਤ ਦੌਰਾਨ 13325 ਵਿੱਚੋਂ 11627 ਕੇਸ ਨਿਪਟਾਏ, 9.24 ਕਰੋੜ ਦੇ ਅਵਾਰਡ ਜਾਰੀ

    ਫ਼ਰੀਦਕੋਟ ਵਿੱਚ ਰਾਸ਼ਟਰੀ ਲੋਕ ਅਦਾਲਤ ਦੌਰਾਨ 13325 ਵਿੱਚੋਂ 11627 ਕੇਸ ਨਿਪਟਾਏ, 9.24 ਕਰੋੜ ਦੇ ਅਵਾਰਡ ਜਾਰੀ

    ਫ਼ਰੀਦਕੋਟ, 13 ਸਤੰਬਰ 2025 () ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤਾਂ ਆਯੋਜਿਤ ਕੀਤੀਆਂ ਗਈਆਂ। ਇਸ ਸੰਦਰਭ ਵਿੱਚ ਜਸਟਿਸ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸ੍ਰੀ…

  • ਮਿਲਾਵਟੀ ਵਸਤਾਂ ਵਰਤਣ, ਖਰੀਦਣ ਤੇ ਵੇਚਣ ਵਾਲੇ ਖਿਲਾਫ਼ ਹੋਵੇਗੀ ਕਾਰਵਾਈ — ਡਾ. ਰਣਜੀਤ ਸਿੰਘ ਰਾਏ

    ਮਿਲਾਵਟੀ ਵਸਤਾਂ ਵਰਤਣ, ਖਰੀਦਣ ਤੇ ਵੇਚਣ ਵਾਲੇ ਖਿਲਾਫ਼ ਹੋਵੇਗੀ ਕਾਰਵਾਈ — ਡਾ. ਰਣਜੀਤ ਸਿੰਘ ਰਾਏ

    ਮਾਨਸਾ, 13 ਸਤੰਬਰ :ਸਟੇਟ ਕਮਿਸ਼ਨਰ, ਫੂਡ ਅਤੇ ਡਰੱਗਜ਼ ਐਡਮਨਿਸਟ੍ਰੇਸ਼ਨ ਪੰਜਾਬ ਸ੍ਰੀ ਦਿਲਰਾਜ਼ ਸਿੰਘ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਆਮ ਜਨਤਾ ਨੂੰ ਸੁੱਧ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਲਈ ਵਿੱਢੀ ਗਈ ਮੁਹਿੰਮ ਅਤੇ ਤਿਓਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਮਾਨਸਾ ਸ਼ਹਿਰ ਨਾਲ ਸਬੰਧਿਤ ਖਾਣ—ਪੀਣ ਦੀਆਂ ਵਸਤੂਆਂ ਦਾ ਕਾਰੋਬਾਰ ਕਰਨ ਵਾਲੇ…

  • ਐਸ.ਡੀ.ਐਮ. ਅਮਰਗੜ੍ਹ ਵੱਲੋਂ ਸੇਵਾ ਕੇਂਦਰ ਭੁਰਥਲਾ ਮੰਡੇਰ ਦੀ ਕੀਤੀ ਅਚਨਚੇਤ ਚੈਕਿੰਗ

    ਐਸ.ਡੀ.ਐਮ. ਅਮਰਗੜ੍ਹ ਵੱਲੋਂ ਸੇਵਾ ਕੇਂਦਰ ਭੁਰਥਲਾ ਮੰਡੇਰ ਦੀ ਕੀਤੀ ਅਚਨਚੇਤ ਚੈਕਿੰਗ

    ਅਮਰਗੜ੍ਹ /ਮਾਲੇਰਕੋਟਲਾ, 12 ਸਤੰਬਰ :               ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੇ ਯਤਨਾਂ ਅਧੀਨ ਅੱਜ ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ ਨੇ ਸੇਵਾ ਕੇਂਦਰ ਭੁਰਥਲਾ ਮੰਡੇਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਸੁਪਰਡੈਂਟ ਧਰਮ ਸਿੰਘ ਵੀ ਨਾਲ ਮੌਜੂਦ ਸਨ । ਚੈਕਿੰਗ ਦੌਰਾਨ ਸੇਵਾ ਕੇਂਦਰ ਵਿੱਚ ਚੱਲ ਰਹੀਆਂ ਗਤੀਵਿਧੀਆਂ, ਰਿਕਾਰਡ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।            ਐਸ.ਡੀ.ਐਮ. ਨੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ਹਰ ਵਿਅਕਤੀ ਨਾਲ ਹਲੀਮੀ ਨਾਲ ਪੇਸ਼ ਆਇਆ ਜਾਵੇ ਅਤੇ ਉਨ੍ਹਾਂ ਦੇ ਕੰਮ ਨੂੰ ਤਰਜੀਹ ਦੇ ਕੇ ਸਮੇਂ ਸਿਰ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਲੋਕਾਂ ਅਤੇ ਪ੍ਰਸ਼ਾਸਨ ਦੇ ਵਿਚਕਾਰ ਸਿੱਧਾ ਪੁਲ ਹਨ, ਇਸ ਲਈ ਇੱਥੇ ਕੰਮ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜ਼ਿੰਮੇਵਾਰੀ ਹੈ ਕਿ ਕੋਈ ਵੀ ਅਰਜ਼ੀਦਾਰ ਬਿਨਾਂ ਕੰਮ ਕਰਵਾਏ ਵਾਪਸ ਨਾ ਜਾਵੇ।              ਐਸ.ਡੀ.ਐਮ. ਨੇ ਇਹ ਵੀ ਹਦਾਇਤ ਕੀਤੀ ਕਿ ਸਾਰੇ ਰਿਕਾਰਡ ਅਪਡੇਟ ਤੇ ਸਹੀ ਰੱਖੇ ਜਾਣ ਅਤੇ  ਸੇਵਾ ਕੇਂਦਰ ਦੀ ਸਫਾਈ, ਬਿਜਲੀ ਤੇ ਪਾਣੀ ਆਦਿ ਸੁਵਿਧਾਵਾਂ ਹਰ ਸਮੇਂ ਸੁਚਾਰੂ ਰਹਿਣ। ਉਨ੍ਹਾਂ ਕਿਹਾ ਕਿ ਆਮ ਲੋਕ ਸੇਵਾ ਕੇਂਦਰਾਂ ’ਤੇ ਆਪਣੇ ਅਹਿਮ ਦਸਤਾਵੇਜ਼, ਸਰਕਾਰੀ ਸਕੀਮਾਂ ਨਾਲ ਜੁੜੀਆਂ ਅਰਜ਼ੀਆਂ ਅਤੇ ਹੋਰ ਸੇਵਾਵਾਂ ਲਈ ਆਉਂਦੇ ਹਨ। ਜੇਕਰ ਉਨ੍ਹਾਂ ਨੂੰ ਸਮੇਂ ਸਿਰ ਸੁਵਿਧਾਵਾਂ ਨਾ ਮਿਲਣ ਤਾਂ ਇਸ ਨਾਲ ਪ੍ਰਸ਼ਾਸਨ ਦੀ ਛਵੀ ਪ੍ਰਭਾਵਿਤ ਹੁੰਦੀ ਹੈ।                 ਚੈਕਿੰਗ ਦੌਰਾਨ ਕੁਝ ਛੋਟੀਆਂ ਕਮੀਆਂ ਨੂੰ ਦਰਸਾਉਂਦਿਆਂ ਐਸ.ਡੀ.ਐਮ. ਨੇ ਸਟਾਫ ਨੂੰ ਤੁਰੰਤ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ ਅਤੇ ਸਪੱਸ਼ਟ ਕੀਤਾ ਕਿ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਇਮਾਨਦਾਰ ਪ੍ਰਣਾਲੀ ਰਾਹੀਂ ਹੀ ਲੋਕਾਂ ਦਾ ਭਰੋਸਾ ਮਜ਼ਬੂਤ ਕੀਤਾ ਜਾ ਸਕਦਾ ਹੈ।                 ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ-ਕੇਂਦਰਤ ਸੇਵਾਵਾਂ ਦੀ ਗੁਣਵੱਤਾ ਉੱਤੇ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਮੇਂ-ਸਮੇਂ ’ਤੇ ਸਾਰੇ ਸੇਵਾ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਂਦੀ ਰਹੇਗੀ।

  • ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 13 ਸਤੰਬਰ ਤੋਂ ਸ਼ੁਰੂ ਹੋਵੇਗੀ ਸਪੈਸ਼ਲ ਗਿਰਦਾਵਰੀ : ਆਸ਼ਿਕਾ ਜੈਨ

    ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 13 ਸਤੰਬਰ ਤੋਂ ਸ਼ੁਰੂ ਹੋਵੇਗੀ ਸਪੈਸ਼ਲ ਗਿਰਦਾਵਰੀ : ਆਸ਼ਿਕਾ ਜੈਨ

    ਹੁਸ਼ਿਆਰਪੁਰ, 12 ਸਤੰਬਰ :       ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਕਦਮ ਚੁਕਿਆਂ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 13 ਸਤੰਬਰ ਤੋਂ ਪੂਰੇ ਜ਼ਿਲ੍ਹੇ ਵਿਚ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ…

  • ਯੁੱਧ ਨਸ਼ਿਆਂ ਵਿਰੁੱਧ’ ਦੇ 195ਵੇਂ ਦਿਨ ਪੰਜਾਬ ਪੁਲਿਸ ਵੱਲੋਂ 404 ਥਾਵਾਂ ‘ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

    ਯੁੱਧ ਨਸ਼ਿਆਂ ਵਿਰੁੱਧ’ ਦੇ 195ਵੇਂ ਦਿਨ ਪੰਜਾਬ ਪੁਲਿਸ ਵੱਲੋਂ 404 ਥਾਵਾਂ ‘ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

    ਚੰਡੀਗੜ੍ਹ, 12 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 404 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 195 ਦਿਨਾਂ…

  • ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

    ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

    ਚੰਡੀਗੜ੍ਹ/ਅੰਮ੍ਰਿਤਸਰ, 12 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਛੇ ਆਧੁਨਿਕ ਪਿਸਤੌਲਾਂ,…

  • ਚੋਣ ਕਮਿਸ਼ਨ ਨੇ ਸੀਈਓ ਦਫਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ

    ਚੋਣ ਕਮਿਸ਼ਨ ਨੇ ਸੀਈਓ ਦਫਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ

    ਚੰਡੀਗੜ੍ਹ, 12 ਸਤੰਬਰ: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸਾਰੇ 36 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀ( ਸੀਈਓ) ਦਫ਼ਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਵਿੱਚ 51 ਮੀਡੀਆ ਨੋਡਲ ਅਫਸਰ (ਐਮਐਨਓਜ਼) ਅਤੇ ਸੋਸ਼ਲ ਮੀਡੀਆ ਨੋਡਲ ਅਫਸਰਾਂ (ਐਸਐਮਐਨਓਐਸ)…

  • ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

    ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

    ਚੰਡੀਗੜ੍ਹ, 12 ਸਤੰਬਰ: ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਢਿੱਲੋਂ ਨੂੰ ਚੇਅਰਮੈਨ ਵਜੋਂ ਅਹੁਦਾ ਸੰਭਾਲਣ ‘ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਆਸ ਪ੍ਰਗਟਾਈ ਕਿ ਸ੍ਰੀ ਢਿੱਲੋਂ…

  • ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

    ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

    ਚੰਡੀਗੜ੍ਹ, 12 ਸਤੰਬਰ:ਝੋਨੇ ਦੇ ਆਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ, ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਣ…

  • ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

    ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

    ਚੰਡੀਗੜ੍ਹ, 12 ਸਤੰਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ 16 ਸਤੰਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਉਣੀ ਖਰੀਦ ਸੀਜ਼ਨ ਲਈ ਸੁਚਾਰੂ ਅਤੇ ਕੁਸ਼ਲ ਖਰੀਦ ਪ੍ਰਬੰਧਾਂ…

  • ਪੰਜਾਬ ਦੇ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਸਹੁੰ ਚੁਕਾਈ

    ਪੰਜਾਬ ਦੇ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਸਹੁੰ ਚੁਕਾਈ

    ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਕਮਿਸ਼ਨ ਦੇ ਅਧਿਕਾਰਤ ਮੈਂਬਰਾਂ ਵਜੋਂ ਸੰਜੇ ਗਰਗ ਅਤੇ ਸਰਬਜੀਤ ਸਿੰਘ ਧਾਲੀਵਾਲ ਨੂੰ ਅਹੁਦੇ ਅਤੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁਕਾਈ ਗਈ। ਮੋਗਾ ਦੇ ਰਹਿਣ ਵਾਲੇ…

  • 45 ਦਿਨਾ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: ਸੀਐਮ ਮਾਨ

    45 ਦਿਨਾ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: ਸੀਐਮ ਮਾਨ

    ਚੰਡੀਗੜ੍ਹ, 12 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ 45 ਦਿਨਾਂ ਦੇ ਅੰਦਰ ਸੂਬੇ ਦੇ ਸਾਰੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣਾ ਯਕੀਨੀ ਬਣਾਏਗੀ।ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ…

  • ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ – ਡਾ. ਬਲਜੀਤ ਕੌਰ

    ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ – ਡਾ. ਬਲਜੀਤ ਕੌਰ

    ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਕਸਿਤ ਭਾਰਤ 2047 ਰੋਡਮੈਪ ਲਈ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਸੁਧਾਰਾਂ ਦੀ ਜ਼ੋਰਦਾਰ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਇਹ ਸੁਝਾਅ ਪੰਜਾਬ ਸਰਕਾਰ ਦੀ ਪ੍ਰਗਤੀਸ਼ੀਲ ਸੋਚ ਅਤੇ ਸਮਾਜਿਕ ਨਿਆਂ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦੇ ਹਨ। ਇਸ…

  • ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

    ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

    ਚੰਡੀਗੜ੍ਹ, 12 ਸਤੰਬਰ:ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 10 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਐਸੋਸੀਏਸ਼ਨ ਦੀ ਤਰਫੋਂ ਰਾਸ਼ੀ ਦਾ ਚੈੱਕ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ…

  • ਖੇਤੀਬਾੜੀ ਵਿਭਾਗ ਵੱਲੋਂ ਬਾਸਮਤੀ ਦੀ ਫਸਲ ਦੀ ਸੁੱਚਜੀ ਕਾਸ਼ਤ ਸਬੰਧੀ ਵਰਕਸ਼ਾਪ ਲਗਾਈ— ਮੁੱਖ ਖੇਤੀਬਾੜੀ ਅਫ਼ਸਰ

    ਖੇਤੀਬਾੜੀ ਵਿਭਾਗ ਵੱਲੋਂ ਬਾਸਮਤੀ ਦੀ ਫਸਲ ਦੀ ਸੁੱਚਜੀ ਕਾਸ਼ਤ ਸਬੰਧੀ ਵਰਕਸ਼ਾਪ ਲਗਾਈ— ਮੁੱਖ ਖੇਤੀਬਾੜੀ ਅਫ਼ਸਰ

    ਗੁਰੂਹਰਸਹਾਏ, 11 ਸਤੰਬਰ 2025.  ਮਾਨਯੋਗ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ, ਫ਼ਿਰੋਜ਼ਪੁਰ ਦੀ ਅਗਵਾਈ ਹੇਠ ਅਪੀਡਾ ਦੇ ਸਹਿਯੋਗ ਨਾਲ ਬਾਸਮਤੀ  ਫਸਲ ਦੀ ਸੁੱਚਜੀ ਕਾਸ਼ਤ ਅਤੇ ਲੋੜ ਅਨੁਸਾਰ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਸਬੰਧੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਵਿੱਚ ਹਲਕਾ ਗੁਰੂਹਰਸਹਾਏ ਦੇ  ਵਿਧਾਇਕ ਸ. ਫੌਜਾ ਸਿੰਘ ਸਰਾਰੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਹਨਾਂ ਵੱਲੋਂ ਵਰਕਸ਼ਾਪ ਵਿੱਚ ਹਾਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਬਾਸਮਤੀ ਦੀ ਫਸਲ ਉਪਰ ਪੰਜਾਬ ਸਰਕਾਰ ਵੱਲੋਂ ਬੈਨ ਕੀਤੀਆਂ ਗਈਆਂ 12 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਾ ਕੀਤੀ ਜਾਵੇ ਕਿਉਕਿ ਇਹਨਾਂ ਦਵਾਈਆਂ ਦੀ ਵਰਤੋਂ ਕਰਨ ਨਾਲ ਬਾਸਮਤੀ ਦੀ ਫਸਲ ਤੇ ਨਿਰਯਾਤ ਵਿੱਚ ਸਮੱਸਿਆ ਆਉਦੀ ਹੈ।    ਇਸ ਮੌਕੇ ਡਾ: ਪ੍ਰਮੋਦ ਕੁਮਾਰ ਤੋਮਰ ਵਿਗਿਆਨੀ, ਅਪੀਡਾ,(ਭਾਰਤ ਸਰਕਾਰ ਦਾ ਅਦਾਰਾ) ਤੋਂ ਉਚੇਚੇ ਤੌਰ ਤੇ  ਵਰਕਸ਼ਾਪ ਵਿੱਚ ਮੇਰਠ ਤੋਂ ਆਏ ਉਹਨਾਂ ਵੱਲੋਂ ਕਿਸਾਨਾਂ ਨੂੰ ਬਾਸਮਤੀ ਦੀ ਫਸਲ ਉਪਰ ਲੋੜ ਅਨੁਸਾਰ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਹਨਾ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਆਪਦੇ ਖੇਤਾਂ ਦਾ ਨਿਰੰਤਰ  ਨਿਰੀਖਣ ਕਰਦੇ ਰਹਿਣ ਤਾਂ ਜੋ ਮਿੱਤਰ ਕੀੜਿਆ ਦੀ ਪਹਿਚਾਨ ਕੀਤੀ ਜਾ ਸਕੇ ਤਾਂ ਜੋ ਮਿੱਤਰ ਕੀੜਿਆਂ ਦੀ ਖੇਤ ਵਿੱਚ ਜਨਸੰਖਿਆ ਵਿੱਚ ਵਾਧਾ ਕੀਤਾ ਜਾ ਸਕੇ, ਜਿਸ ਨਾਲ ਬਾਸਮਤੀ ਦੀ ਫਸਲ ਨੂੰ ਨੁਕਸਾਨ ਪੁਹਚਾਣ ਵਾਲੇ ਕੀੜੇ ਮਕੌੜਿਆ ਦੀ ਕੁਦਰਤੀ ਤੌਰ ਤੇ ਰੋਕਥਾਮ ਕੀਤੀ ਜਾ ਸਕੇ।      ਡਾ: ਗੁਰਮਿੰਦਰ ਸਿੰਘ ਬਰਾੜ ਬੀਜ ਵਿਕਾਸ ਅਫ਼ਸਰ, ਘੱਲ ਖੁਰਦ ਵੱਲੋਂ ਕਿਸਾਨਾਂ ਨੂੰ ਬਾਸਮਤੀ ਦੀ ਫਸਲ ਦੀ ਸੁੱਚਜੀ ਕਾਸ਼ਤ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।  ਡਾ: ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵੱਲੋਂ ਬਾਸਮਤੀ ਦੀ ਫਸਲ ਉਪਰ ਕੀੜੇ ਮਕੌੜਿਆਂ, ਬਿਮਾਰੀਆਂ ਦੇ ਹਮਲੇ ਅਤੇ ਨਿਸ਼ਾਨੀਆਂ ਅਤੇ ਰੋਕਥਾਮ ਸਬੰਧੀ  ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ।  ਡਾ: ਸਾਵਨਦੀਪ ਸ਼ਰਮਾ, ਪ੍ਰਜੈਕਟ ਡਾਇਰੈਕਟਰ, ਆਤਮਾ ਫ਼ਿਰੋਜ਼ਪੁਰ ਵੱਲੋਂ ਆਤਮਾ ਸਕੀਮ ਦੀਆਂ ਗੱਤੀਵਿੱਧੀਆਂ ਅਤੇ ਸਮੇਂ ਸਮੇਂ ਤੇ ਕਿਸਾਨਾਂ ਲਈ ਲਗਾਏ ਜਾਂਦੇ ਕਿਸਾਨ ਸਿਖਲਾਈ ਕੈਂਪ/ਟੈ੍ਰਨਿੰਗਾਂ ਸਬੰਧੀ ਜਾਣੂ ਕਰਵਾਇਆ ਗਿਆ। ਡਾ: ਬੀ.ਐਸ ਸੇਖੋਂ ਵੱਲੋਂ ਕਿਸਾਨਾਂ ਨੂੰ ਸਬਜੀਆਂ ਦੀ ਕਾਸ਼ਤ ਅਤੇ ਘਰੇਲੂ ਬਗੀਚੀ ਸਬੰਧੀ ਜਾਣਕਾਰੀ ਦਿੱਤੀ ਗਈ। ਅੰਤ ਵਿੱਚ ਡਾ: ਅਮਿਤ ਪੁੰਜ ਵਿਸ਼ਾ ਵਸਤੂ ਮਾਹਿਰ(ਪੀ.ਪੀ) ਫ਼ਿਰੋਜ਼ਪੁਰ ਵੱਲੋਂ ਕੈਂਪ ਵਿੱਚ ਪੰਹਚੇ ਕਿਸਾਨ ਵੀਰਾਂ ਅਤੇ ਵੱਖ—ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ/ਕਰਮਚਾਰੀਆਂ ਦਾ ਧੰਨਵਾਦ ਕੀਤਾ ਅਤੇ ਸ਼੍ਰੀ ਅਸ਼ਵ ਬਜਾਜ ਬੀ.ਟੀ.ਐਮ ਮਮਦੋਟ ਵੱਲੋਂ ਸਟੇਜ਼ ਸੰਚਾਲਨ ਕੀਤਾ ਗਿਆ। ਇਸ ਤੋਂ ਇਲਾਵਾ ਕੈਂਪ ਵਿੱਚ ਡਾ: ਗੁਰਸਾਹਿਬ ਸਿੰਘ, ਭੋਂ ਪਰਖ ਅਫ਼ਸਰ, ਫ਼ਿਰੋਜ਼ਪੁਰ, ਇੰਜ: ਸਤਿੰਦਰਪਾਲ ਸਿੰਘ, ਡਾ:ਅਮਨਦੀਪ ਸਿੰਘ ਸੰਧੂ, ਡਾ: ਸੰਦੀਪ ਕੁਮਾਰ, ਡਾ: ਰਜਨੀਸ਼ ਕੁਮਾਰ, ਡਾ: ਮਨਿੰਦਰ ਸਿੰਘ ਸੰਧੂ, ਡਾ: ਮਨਿੰਦਰ ਸਿੰਘ, ਡਾ: ਬਚਿੱਤਰ ਸਿੰਘ ਅਤੇ ਖੇਤੀਬਾੜੀ ਵਿਭਾਗ, ਦਾ ਸਮੂਹ ਸਟਾਫ ਅਤੇ ਵੱੜੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।