Tag: punjab news
-

ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ – ਡਾ. ਬਲਜੀਤ ਕੌਰ
ਚੰਡੀਗੜ੍ਹ, 12 ਸਤੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਕਸਿਤ ਭਾਰਤ 2047 ਰੋਡਮੈਪ ਲਈ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਸੁਧਾਰਾਂ ਦੀ ਜ਼ੋਰਦਾਰ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਇਹ ਸੁਝਾਅ ਪੰਜਾਬ ਸਰਕਾਰ ਦੀ ਪ੍ਰਗਤੀਸ਼ੀਲ ਸੋਚ ਅਤੇ ਸਮਾਜਿਕ ਨਿਆਂ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦੇ ਹਨ। ਇਸ…
-

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ
ਚੰਡੀਗੜ੍ਹ, 12 ਸਤੰਬਰ:ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 10 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਐਸੋਸੀਏਸ਼ਨ ਦੀ ਤਰਫੋਂ ਰਾਸ਼ੀ ਦਾ ਚੈੱਕ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ…
-

ਖੇਤੀਬਾੜੀ ਵਿਭਾਗ ਵੱਲੋਂ ਬਾਸਮਤੀ ਦੀ ਫਸਲ ਦੀ ਸੁੱਚਜੀ ਕਾਸ਼ਤ ਸਬੰਧੀ ਵਰਕਸ਼ਾਪ ਲਗਾਈ— ਮੁੱਖ ਖੇਤੀਬਾੜੀ ਅਫ਼ਸਰ
ਗੁਰੂਹਰਸਹਾਏ, 11 ਸਤੰਬਰ 2025. ਮਾਨਯੋਗ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ, ਫ਼ਿਰੋਜ਼ਪੁਰ ਦੀ ਅਗਵਾਈ ਹੇਠ ਅਪੀਡਾ ਦੇ ਸਹਿਯੋਗ ਨਾਲ ਬਾਸਮਤੀ ਫਸਲ ਦੀ ਸੁੱਚਜੀ ਕਾਸ਼ਤ ਅਤੇ ਲੋੜ ਅਨੁਸਾਰ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਸਬੰਧੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਵਿੱਚ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਸ. ਫੌਜਾ ਸਿੰਘ ਸਰਾਰੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਹਨਾਂ ਵੱਲੋਂ ਵਰਕਸ਼ਾਪ ਵਿੱਚ ਹਾਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਬਾਸਮਤੀ ਦੀ ਫਸਲ ਉਪਰ ਪੰਜਾਬ ਸਰਕਾਰ ਵੱਲੋਂ ਬੈਨ ਕੀਤੀਆਂ ਗਈਆਂ 12 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਾ ਕੀਤੀ ਜਾਵੇ ਕਿਉਕਿ ਇਹਨਾਂ ਦਵਾਈਆਂ ਦੀ ਵਰਤੋਂ ਕਰਨ ਨਾਲ ਬਾਸਮਤੀ ਦੀ ਫਸਲ ਤੇ ਨਿਰਯਾਤ ਵਿੱਚ ਸਮੱਸਿਆ ਆਉਦੀ ਹੈ। ਇਸ ਮੌਕੇ ਡਾ: ਪ੍ਰਮੋਦ ਕੁਮਾਰ ਤੋਮਰ ਵਿਗਿਆਨੀ, ਅਪੀਡਾ,(ਭਾਰਤ ਸਰਕਾਰ ਦਾ ਅਦਾਰਾ) ਤੋਂ ਉਚੇਚੇ ਤੌਰ ਤੇ ਵਰਕਸ਼ਾਪ ਵਿੱਚ ਮੇਰਠ ਤੋਂ ਆਏ ਉਹਨਾਂ ਵੱਲੋਂ ਕਿਸਾਨਾਂ ਨੂੰ ਬਾਸਮਤੀ ਦੀ ਫਸਲ ਉਪਰ ਲੋੜ ਅਨੁਸਾਰ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਹਨਾ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਆਪਦੇ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਤਾਂ ਜੋ ਮਿੱਤਰ ਕੀੜਿਆ ਦੀ ਪਹਿਚਾਨ ਕੀਤੀ ਜਾ ਸਕੇ ਤਾਂ ਜੋ ਮਿੱਤਰ ਕੀੜਿਆਂ ਦੀ ਖੇਤ ਵਿੱਚ ਜਨਸੰਖਿਆ ਵਿੱਚ ਵਾਧਾ ਕੀਤਾ ਜਾ ਸਕੇ, ਜਿਸ ਨਾਲ ਬਾਸਮਤੀ ਦੀ ਫਸਲ ਨੂੰ ਨੁਕਸਾਨ ਪੁਹਚਾਣ ਵਾਲੇ ਕੀੜੇ ਮਕੌੜਿਆ ਦੀ ਕੁਦਰਤੀ ਤੌਰ ਤੇ ਰੋਕਥਾਮ ਕੀਤੀ ਜਾ ਸਕੇ। ਡਾ: ਗੁਰਮਿੰਦਰ ਸਿੰਘ ਬਰਾੜ ਬੀਜ ਵਿਕਾਸ ਅਫ਼ਸਰ, ਘੱਲ ਖੁਰਦ ਵੱਲੋਂ ਕਿਸਾਨਾਂ ਨੂੰ ਬਾਸਮਤੀ ਦੀ ਫਸਲ ਦੀ ਸੁੱਚਜੀ ਕਾਸ਼ਤ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਡਾ: ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵੱਲੋਂ ਬਾਸਮਤੀ ਦੀ ਫਸਲ ਉਪਰ ਕੀੜੇ ਮਕੌੜਿਆਂ, ਬਿਮਾਰੀਆਂ ਦੇ ਹਮਲੇ ਅਤੇ ਨਿਸ਼ਾਨੀਆਂ ਅਤੇ ਰੋਕਥਾਮ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਡਾ: ਸਾਵਨਦੀਪ ਸ਼ਰਮਾ, ਪ੍ਰਜੈਕਟ ਡਾਇਰੈਕਟਰ, ਆਤਮਾ ਫ਼ਿਰੋਜ਼ਪੁਰ ਵੱਲੋਂ ਆਤਮਾ ਸਕੀਮ ਦੀਆਂ ਗੱਤੀਵਿੱਧੀਆਂ ਅਤੇ ਸਮੇਂ ਸਮੇਂ ਤੇ ਕਿਸਾਨਾਂ ਲਈ ਲਗਾਏ ਜਾਂਦੇ ਕਿਸਾਨ ਸਿਖਲਾਈ ਕੈਂਪ/ਟੈ੍ਰਨਿੰਗਾਂ ਸਬੰਧੀ ਜਾਣੂ ਕਰਵਾਇਆ ਗਿਆ। ਡਾ: ਬੀ.ਐਸ ਸੇਖੋਂ ਵੱਲੋਂ ਕਿਸਾਨਾਂ ਨੂੰ ਸਬਜੀਆਂ ਦੀ ਕਾਸ਼ਤ ਅਤੇ ਘਰੇਲੂ ਬਗੀਚੀ ਸਬੰਧੀ ਜਾਣਕਾਰੀ ਦਿੱਤੀ ਗਈ। ਅੰਤ ਵਿੱਚ ਡਾ: ਅਮਿਤ ਪੁੰਜ ਵਿਸ਼ਾ ਵਸਤੂ ਮਾਹਿਰ(ਪੀ.ਪੀ) ਫ਼ਿਰੋਜ਼ਪੁਰ ਵੱਲੋਂ ਕੈਂਪ ਵਿੱਚ ਪੰਹਚੇ ਕਿਸਾਨ ਵੀਰਾਂ ਅਤੇ ਵੱਖ—ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ/ਕਰਮਚਾਰੀਆਂ ਦਾ ਧੰਨਵਾਦ ਕੀਤਾ ਅਤੇ ਸ਼੍ਰੀ ਅਸ਼ਵ ਬਜਾਜ ਬੀ.ਟੀ.ਐਮ ਮਮਦੋਟ ਵੱਲੋਂ ਸਟੇਜ਼ ਸੰਚਾਲਨ ਕੀਤਾ ਗਿਆ। ਇਸ ਤੋਂ ਇਲਾਵਾ ਕੈਂਪ ਵਿੱਚ ਡਾ: ਗੁਰਸਾਹਿਬ ਸਿੰਘ, ਭੋਂ ਪਰਖ ਅਫ਼ਸਰ, ਫ਼ਿਰੋਜ਼ਪੁਰ, ਇੰਜ: ਸਤਿੰਦਰਪਾਲ ਸਿੰਘ, ਡਾ:ਅਮਨਦੀਪ ਸਿੰਘ ਸੰਧੂ, ਡਾ: ਸੰਦੀਪ ਕੁਮਾਰ, ਡਾ: ਰਜਨੀਸ਼ ਕੁਮਾਰ, ਡਾ: ਮਨਿੰਦਰ ਸਿੰਘ ਸੰਧੂ, ਡਾ: ਮਨਿੰਦਰ ਸਿੰਘ, ਡਾ: ਬਚਿੱਤਰ ਸਿੰਘ ਅਤੇ ਖੇਤੀਬਾੜੀ ਵਿਭਾਗ, ਦਾ ਸਮੂਹ ਸਟਾਫ ਅਤੇ ਵੱੜੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
-

ਹੜ੍ਹ ਪੀੜਤਾਂ ਦੀ ਮਦਦ ਲਈ ਸਿੱਖਿਆ ਵਿਭਾਗ ਨੇ ਸੌਂਪਿਆ 18 ਲੱਖ ਦਾ ਚੈਕ
ਹੁਸ਼ਿਆਰਪੁਰ, 11 ਸਤੰਬਰ:ਜ਼ਿਲ੍ਹਾ ਸਿੱਖਿਆ ਅਧਿਕਾਰੀ ਲਲਿਤਾ ਅਰੋੜਾ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ 18 ਲੱਖ ਰੁਪਏ ਦਾ ਚੈਕ ਅੱਜ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੂੰ ਭੇਂਟ ਕੀਤਾ ਗਿਆ। ਇਸ ਮੌਕੇ ਟਾਂਡਾ ਦੇ ਐਸ.ਡੀ.ਐਮ. ਪਰਮਪ੍ਰੀਤ ਸਿੰਘ, ਉਪ-ਜ਼ਿਲ੍ਹਾ ਸਿੱਖਿਆ ਅਧਿਕਾਰੀ ਅਮਨਦੀਪ ਸ਼ਰਮਾ ਸਮੇਤ ਵਿਭਾਗੀ ਅਧਿਕਾਰੀ ਤੇ ਪ੍ਰਿੰਸਿਪਲ ਖ਼ਾਸ ਤੌਰ ‘ਤੇ ਮੌਜੂਦ…
-

ਭੰਗਲਾ, ਮਹਿੰਦਪੁਰ, ਖੇੜਾ ਕਲਮੋਟ, ਮਜਾਰਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਦੇਣ ਲਈ ਵਿਆਪਕ ਉਪਰਾਲੇ ਕਰਾਂਗੇ – ਹਰਜੋਤ ਬੈਂਸ
ਨੰਗਲ 11 ਸਤੰਬਰ ()ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਦੂਰ ਦੂਰਾਂਡੇ ਇਲਾਕਿਆਂ ਵਿੱਚ ਜਿੱਥੇ ਹੜ੍ਹਾਂ ਦਾ ਵੱਧ ਪ੍ਰਭਾਵ ਹੋਣ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਸ ਦੀ ਸਪੈਸ਼ਲ ਗਿਰਦਾਵਰੀ ਦਾ ਕੰਮ ਚੱਲ ਰਿਹਾ ਹੈ, ਨੁਕਸਾਨੀਆਂ ਫਸਲਾਂ ਤੇ ਨੁਕਸਾਨੇ ਮਕਾਨਾਂ ਦਾ ਮੁਆਵਜਾਂ ਦੇਣ ਲਈ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮਗਰੀ ਵੰਡੀ ਗਈ
ਗੁਰਦਾਸਪੁਰ, 11 ਸਤੰਬਰ ( ) – ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ, ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਸਾਰੀ ਟੀਮ…
-

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਿਮਾਰੀਆਂ ਦੀ ਰੋਕਥਾਮ ਲਈ ਝੋਕੀ ਸਰਕਾਰੀ ਮਸ਼ੀਨਰੀ
ਚੰਡੀਗੜ੍ਹ, 11 ਸਤੰਬਰ:ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਬਿਮਾਰੀਆਂ ਦੀ ਰੋਕਥਾਮ ਲਈ ਸਿਹਤ, ਵੈਟਰਨਰੀ ਤੇ ਹੋਰ ਵਿਭਾਗਾਂ ਦਾ ਸਮੁੱਚਾ ਅਮਲਾ ਦਿਨ-ਰਾਤ ਜੁਟਿਆ ਹੋਇਆ ਹੈ। ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨਾਲ ਮੀਟਿੰਗ…
-

ਸਾਉਣੀ ਦੀਆਂ ਫਸਲਾਂ ਦੀ ਸੁਚੱਜੀ ਸਾਂਭ- ਸੰਭਾਲ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਵਿਉਂਤਬੰਦੀ ਸਬੰਧੀ ਬਲਾਕ ਪੱਧਰੀ ਕੈਂਪ
ਸ੍ਰੀ ਮੁਕਤਸਰ ਸਾਹਿਬ, 11 ਸਤੰਬਰ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਬਲਾਕ ਲੰਬੀ ਦੀ ਟੀਮ ਵੱਲੋਂ ਪਿੰਡ ਗੱਗੜ ਵਿਖੇ ਸਾਉਣੀ ਦੀਆਂ ਫਸਲਾਂ ਵਿੱਚ ਖਾਦ ਅਤੇ ਕੀਟ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਅਗਾਉਂ ਵਿਉਂਤਬੰਦੀ ਕਰਨ…
-

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹੱਥ ਵਧਾਇਆ, ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਭੇਟ ਕੀਤੇ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 11 ਸਤੰਬਰ ( ) – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡ ਡੇਹਰੀਵਾਲ ਕਿਰਨ, ਰਣਸੀਕੇ ਤਿੱਲਾ, ਖੁਸ਼ਹਾਲਪੁਰ, ਰੱਤਾ ਅਤੇ ਸ਼ਾਹਪੁਰ ਜਾਜਨ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ‘ਚ ਭਾਰੀ ਬਾਰਿਸ਼ ਨਾਲ ਹੋਏ ਘਰਾਂ ਦੇ ਨੁਕਸਾਨ ਪੂਰਤੀ ਲਈ ਦਿੱਤੀ ਫੌਰੀ ਵਿੱਤੀ ਸਹਾਇਤਾ
ਮਲੋਟ/ਸ੍ਰੀ ਮੁਕਤਸਰ ਸਾਹਿਬ, 11 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਭਾਰੀ ਮੀਂਹ ਕਰਕੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਮਲੋਟ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਜਾਇਜ਼ਾ ਲਿਆ। ਬਾਰਿਸ਼ ਕਾਰਨ ਜਿਨ੍ਹਾਂ ਘਰਾਂ ਦੀਆਂ ਛੱਤਾਂ ਡਿੱਗੀਆਂ ਸਨ ਉਨ੍ਹਾਂ ਘਰਾਂ ਦੇ ਮਾਲਕਾਂ ਨੂੰ ਕੈਬਨਿਟ ਮੰਤਰੀ ਨੇ…
-

ਕੈਬਨਿਟ ਮੰਤਰੀ ਸਲਾਲਜੀਤ ਸਿੰਘ ਭੁੱਲਰ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚੇ
ਪੱਟੀ, (ਤਰਨ ਤਾਰਨ), 11 ਸਤੰਬਰ : ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚੇ ਅਤੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਲੋੜੀਂਦੀ ਰਾਹਤ ਸਮੱਗਰੀ, ਜ਼ਰੂਰੀ ਵਸਤੂਆਂ ਅਤੇ ਪਸ਼ੂਆਂ ਲਈ ਚਾਰਾ, ਫੀਡ ਅਤੇ ਚੋਕਰ ਆਦਿ ਦੀ ਵੰਡ ਕੀਤੀ। ਇਸ ਦੌਰਾਨ ਕੈਬਨਿਟ…
-

ਘੱਗਰ ਦਰਿਆ ਵਿੱਚ ਪਾਣੀ ਘੱਟਣ ਲੱਗਿਆ ਪਰ ਸਰਕਾਰ ਸੁਚੇਤ: ਬਰਿੰਦਰ ਕੁਮਾਰ ਗੋਇਲ
ਮੂਨਕ, 11 ਸਤੰਬਰ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਘੱਟ ਰਿਹਾ ਪਰ ਹਾਲੇ ਵੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਹੈ। ਇਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਕਰੌੜ ਸਾਹਿਬ ਤੇ ਮੂਨਕ ਵਿਖੇ ਟੋਹਾਣਾ…
-

ਪੰਜਾਬ ਦੇ ਐਨ.ਸੀ.ਸੀ. ਕੈਡਿਟਾਂ ਨੇ ਸਿਰਜਿਆ ਇਤਿਹਾਸ, ਲਗਾਤਾਰ ਦੂਜੀ ਵਾਰ ਜਿੱਤੀ ਕੌਮੀ ਚੈਂਪੀਅਨਸ਼ਿਪ
ਚੰਡੀਗੜ੍ਹ, 11 ਸਤੰਬਰ: ਇਤਿਹਾਸਕ ਪ੍ਰਾਪਤੀ ਕਰਕੇ ਸੂਬੇ ਦਾ ਮਾਣ ਵਧਾਉਂਦਿਆਂ ਪੰਜਾਬ ਡਾਇਰੈਕਟੋਰੇਟ ਐਨ.ਸੀ.ਸੀ. ਦੇ ਕੈਡਿਟਾਂ ਨੇ ਲਗਾਤਾਰ ਦੂਜੇ ਸਾਲ (2024 ਅਤੇ 2025) ਵੱਕਾਰੀ ਆਲ ਇੰਡੀਆ ਥਲ ਸੈਨਿਕ ਕੈਂਪ (ਏ.ਆਈ.ਟੀ.ਐਸ.ਸੀ.) ਸੀਨੀਅਰ ਡਿਵੀਜ਼ਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਇਸ ਬੇਮਿਸਾਲ ਪ੍ਰਾਪਤੀ ਲਈ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ…
-

ਪੰਜਾਬ ਵੱਲੋਂ 2024-25 ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 11 ਸਤੰਬਰ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਵਿੱਤੀ ਭਲਾਈ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ, ਜਿਸਨੇ ਦੇਸ਼ ਭਰ ਵਿੱਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਪੇਸ਼ਕਸ਼ ਕੀਤੀ, ਵੱਲੋਂ ਸਾਲ 2024-25 ਦੇ ਪਿੜਾਈ ਸੀਜ਼ਨ…
-

ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 11 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਮੈਂਬਰਾਂ ਨੂੰ 6 ਆਧੁਨਿਕ ਹਥਿਆਰਾਂ ਅਤੇ 5.75 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਸੰਗਠਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।…
-

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ
ਚੰਡੀਗੜ੍ਹ/ਫਿਰੋਜ਼ਪੁਰ, 11 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਹਥਿਆਰਾਂ ਦੀ ਤਸਕਰੀ ਦੇ…
-

ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ
ਚੰਡੀਗੜ੍ਹ/ਅੰਮ੍ਰਿਤਸਰ, 11 ਸਤੰਬਰ:ਪੰਜਾਬ ਦੇ ਖਾਣੇ ਦੀ ਵਿਲੱਖਣ ਪਛਾਣ ਅਤੇ ਵਿਰਾਸਤ ਨੂੰ ਸੁਰੱਖਿਅਤ ਰੱਖਣ ਤੇ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਪ੍ਰਸਿੱਧ ਪਕਵਾਨ ਅੰਮ੍ਰਿਤਸਰੀ ਕੁਲਚਾ ਲਈ ਜਿਊਗ੍ਰਾਫੀਕਲ ਇੰਡੀਕੇਸ਼ਨ (ਜੀ.ਆਈ.) ਟੈਗ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਜੀ.ਆਈ.ਟੈਗ ਖਾਸ ਭੂਗੋਲਿਕ ਖੇਤਰ, ਜਿਵੇਂ…
-

ਹੜ੍ਹਾਂ ਤੋਂ ਲੋਕਾਂ ਦੇ ਬਚਾਅ ਲਈ 115 ਰਾਹਤ ਕੈਂਪ ਜਾਰੀ, 4533 ਲੋਕਾਂ ਨੂੰ ਦਿੱਤਾ ਆਸਰਾ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 10 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਹੜ੍ਹਾਂ ਦਰਮਿਆਨ ਪਿਛਲੇ 24 ਘੰਟਿਆਂ ਵਿੱਚ ਸੂਬੇ ‘ਚ ਹੋਰ 88 ਪਿੰਡ, 374 ਲੋਕ ਅਤੇ 55 ਹੈਕਟੇਅਰ ਖੇਤੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਣ ਤੱਕ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਪ੍ਰਭਾਵਿਤ…
-

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਤੋ ਇਲਾਵਾ ਪਸ਼ੂਆਂ ਲਈ ਚਾਰਾ ਵੀ ਕਰਵਾਇਆ ਜਾ ਰਿਹਾ ਉਪਲੱਬਧ- ਹਰਜੋਤ ਬੈਂਸ
ਕੀਰਤਪੁਰ ਸਾਹਿਬ 10 ਸਤੰਬਰ () ਸ.ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਿੱਚ ਰਹਿ ਰਹੇ ਲੋਕਾਂ ਦੀ ਮੱਦਦ ਲਈ ਵੱਡੇ ਪੱਧਰ ‘ਤੇ ਅੱਗੇ ਆ ਰਹੇ ਹਨ। ਉਨ੍ਹਾਂ ਨੇ ਪੰਜਾਬੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਹਿਯੋਗ ਹੜ੍ਹ ਪੀੜਤ ਪਰਿਵਾਰਾਂ ਅਤੇ ਪਸ਼ੂਆਂ ਲਈ ਬੇਹੱਦ ਕੀਮਤੀ ਹੈ। ਅਸੀ ਮਨੁੱਖੀ ਜੀਵਨ ਦੇ ਨਾਲ…
