Tag: punjab news
-

ਵਿੱਤ ਮੰਤਰੀ ਚੀਮਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਦੀ ਅਣਦੇਖੀ ਲਈ ਪ੍ਰਧਾਨ ਮੰਤਰੀ ਦੀ ਆਲੋਚਨਾ, ਭਾਜਪਾ ਦੀ ਉਦਾਸੀਨਤਾ ਨੂੰ ਉਜਾਗਰ ਕੀਤਾ
ਚੰਡੀਗੜ੍ਹ, 1 ਸਤੰਬਰ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ, ਇੱਕ ਅਜਿਹਾ ਸੂਬਾ ਜਿਸ ਨੇ ਹਮੇਸ਼ਾ ਦੇਸ਼ ਦੀਆਂ ਚੁਣੌਤੀਆਂ ਦਾ ਮੋਹਰੀ ਹੋ ਕੇ ਸਾਹਮਣਾ ਕੀਤਾ ਹੈ, ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਪੂਰੀ ਤਰ੍ਹਾਂ…
-

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ ਪੰਜਾਬ ਸਰਕਾਰ
ਚੰਡੀਗੜ੍ਹ, 1 ਸਤੰਬਰ: ਪੰਜਾਬ ਸਰਕਾਰ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਮਨੁੱਖਾਂ ਜਾਨਾਂ ਅਤੇ ਪਸ਼ੂ ਧਨ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਕੈਬਨਿਟ ਮੰਤਰੀ ਲਗਾਤਾਰ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਤੱਕ ਲੋੜੀਂਦੀ ਸਹਾਇਤਾ ਜਲਦ ਤੋਂ ਜਲਦ ਪਹੁੰਚ ਸਕੇ। ਪੰਜਾਬ ਦੇ ਵਿੱਤ ਮੰਤਰੀ…
-

ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੀ ਵਿੱਤੀ ਸਥਿਤੀ ਲਗਾਤਾਰ ਮਜ਼ਬੂਤ ਵਿਕਾਸ ਦਰਸਾ ਰਹੀ ਹੈ, ਜਿਸ ਤਹਿਤ ਅਗਸਤ 2025 ਵਿੱਚ ਜੀਐਸਟੀ ਪ੍ਰਾਪਤੀਆਂ ਵਿੱਚ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ 18.66 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ ਗਿਆ। ਉਨ੍ਹਾਂ…
-

ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, 7144 ਵਿਅਕਤੀ ਰਾਹਤ ਕੈਂਪਾਂ ‘ਚ ਠਹਿਰਾਏ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 1 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿੱਚ ਲਗਾਤਾਰ ਮੀਂਹ ਅਤੇ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ, ਜਿਸ ਨਾਲ ਮਨੁੱਖੀ ਜਾਨਾਂ, ਜਾਇਦਾਦ, ਫਸਲਾਂ, ਪਸ਼ੂਧਨ ਅਤੇ ਬੁਨਿਆਦੀ ਢਾਂਚੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ…
-

ਪੰਜਾਬ ਦੇ ਉਚੇਰੀ ਸਿੱਖਿਆ ਸੰਸਥਾਨ 3 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ
ਚੰਡੀਗੜ੍ਹ, 1 ਸਤੰਬਰ: ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸੂਬੇ ਦੇ ਸਾਰੇ ਉਚੇਰੀ ਸਿੱਖਿਆ ਸੰਸਥਾਨ, ਜਿਨ੍ਹਾਂ ਵਿੱਚ ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਇੰਸਟੀਚਿਊਟ ਸ਼ਾਮਲ ਹਨ, 3 ਸਤੰਬਰ, 2025 ਤੱਕ ਬੰਦ ਰਹਿਣਗੇ। ਸ. ਬੈਂਸ ਨੇ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ ਅਤੇ…
-

ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ
ਚੰਡੀਗੜ੍ਹ, 1 ਸਤੰਬਰ ਪਿਛਲੀ ਅੱਧੀ ਸਦੀ ਦੇ ਸਭ ਤੋਂ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਇਸ ਆਫ਼ਤ ਵਿੱਚੋਂ ਉਭਰਨ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਨ ਲਈ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਮੰਗਿਆ ਹੈ। ਮੀਤ ਹੇਅਰ…
-

ਜਾਨ-ਮਾਲ ਦੀ ਰਾਖੀ ਅਤੇ ਰਾਹਤ ਕੇਂਦਰਾਂ ਵਿੱਚ ਲੋਕਾਂ ਨੂੰ ਸੁਰੱਖਿਅਤ ਰੱਖਣਾ ਰਾਜ ਸਰਕਾਰ ਦੀ ਤਰਜੀਹ: ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ
ਚੰਡੀਗੜ੍ਹ, 31 ਅਗਸਤ:*ਪੰਜਾਬ ਦੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਅੱਜ ਫਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਪ੍ਰਭਾਵਿਤ ਪਰਿਵਾਰਾਂ ਲਈ ਨਿਰਵਿਘਨ ਰਾਹਤ ਉਪਾਅ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਨ…
-

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਨਿੱਜੀ ਤੌਰ ‘ਤੇ ਵਿੱਤੀ ਸਹਾਇਤਾ ਦਾ ਕੀਤਾ ਵਾਅਦਾ
ਚੰਡੀਗੜ੍ਹ/ਗੁਰਦਾਸਪੁਰ, 31 ਅਗਸਤ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਨੜ੍ਹਾਂਵਾਲੀ, ਕਲਾਨੌਰ, ਮਛਰਾਲਾ, ਪੱਖੋਕੇ ਤੇ ਡੇਰਾ ਬਾਬਾ ਨਾਨਕ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਰਾਹਤ ਕੈਂਪਾਂ ਵਿੱਚ ਸਿਹਤ…
-

ਜਲੰਧਰ ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ
ਚੰਡੀਗੜ੍ਹ/ਜਲੰਧਰ, 31 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ…
-

ਪੰਚਾਇਤ ਫੰਡਾਂ ਵਿੱਚ 24.69 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ 31 ਅਗਸਤ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਲਖਬੀਰ ਸਿੰਘ, ਜੋ ਮੌਜੂਦਾ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਵਿਖੇ ਤਾਇਨਾਤ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੀ ਗ੍ਰਾਮ ਪੰਚਾਇਤ ਗਹਿਰੀ ਮੰਡੀ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ…
-

ਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 3 ਸਤੰਬਰ, 2025 ਤੱਕ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਪਰੰਤ ਲਿਆ ਗਿਆ ਹੈ…
-

ਸੈਲੂਨ ਫਾਇਰਿੰਗ ਮਾਮਲਾ: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ
ਚੰਡੀਗੜ੍ਹ/ਤਰਨਤਾਰਨ, 31 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੱਟੀ ਤਰਨਤਾਰਨ ਦੇ ਇੱਕ ਸੈਲੂਨ ਵਿੱਚ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ…
-

ਕੇਂਦਰ ਸਰਕਾਰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰੇ: ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ
ਚੰਡੀਗੜ੍ਹ, 31 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਕੋਲ ਰੁਕੇ ਪਏ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀਹੈ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਤੋਂ ਜਾਣੂੰ…
-

ਹਰਿਆਣਾ ਸਰਕਾਰ ਨੂੰ ਕਹਿ ਕੇ ਘੱਗਰ ਨੂੰ ਚੌੜਾ ਕਰਨ ਸਬੰਧੀ ਅਦਾਲਤੀ ਸਟੇਅ ਹਟਵਾਏ ਕੇਂਦਰ ਸਰਕਾਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਖਨੌਰੀ/ਮੂਨਕ, 31 ਅਗਸਤ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਗਰ ਦਰਿਆ ਕਾਰਨ ਵਾਰ-ਵਾਰ ਪੈਦਾ ਹੁੰਦੀ ਸੰਭਾਵੀ ਹੜ੍ਹਾਂ ਦੀ ਸਥਿਤੀ ਦੇ ਪੱਕੇ ਹੱਲ ਲਈ ਵਚਨਬੱਧ ਹੈ ਤੇ ਇਸ ਦਰਿਆ ਨੂੰ ਚੌੜਾ ਕਰ ਕੇ ਇਸ ਦਾ ਸਥਾਈ ਹੱਲ ਹੋ ਸਕਦਾ ਹੈ ਪਰ ਗੁਆਂਢੀ ਸੂਬੇ ਹਰਿਆਣਾ ਵੱਲੋਂ ਘੱਗਰ ਦਰਿਆ ਦੇ ਪੰਜਾਬ ਵਿਚਲੇ…
-

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਖੁਦ ਵੰਡੀ ਰਾਹਤ ਸਮੱਗਰੀ
ਚੰਡੀਗੜ੍ਹ/ਫਾਜ਼ਿਲਕਾ, 31 ਅਗਸਤ – ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਜ਼ਿਲੇ ਦੇ ਪਿੰਡ ਨੂਰ ਸ਼ਾਹ ਨੇੜੇ ਚੰਦ ਭਾਨ ਡਰੇਨ ਦੇ ਕੋਲ ਹੜ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਆਪਣੇ ਹੱਥੀਂ ਰਾਹਤ ਸਮੱਗਰੀ ਵੰਡੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਦੌਰੇ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ…
-

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ
ਟਾਂਡਾ/ਹੁਸ਼ਿਆਰਪੁਰ, 31 ਅਗਸਤ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨਾਲ ਟਾਂਡਾ ਤੋਂ ਸ੍ਰੀ ਹਰਗੋਬਿੰਦਪੁਰ ਜਾਣ ਵਾਲੇ ਬਿਆਸ ਦਰਿਆ ਦੇ ਪੁਲ ‘ਤੇ ਬਣੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ‘ਤੇ ਸਥਿਤੀ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਧੁੱਸੀ ਬੰਨ੍ਹ ਦੀ ਮਜ਼ਬੂਤੀ ਅਤੇ ਸੁਰੱਖਿਆ ਲਈ…
-

ਪੰਜਾਬ ਸਰਕਾਰ ਵੱਲੋਂ 15 ਕਰੋੜ ਰੁਪਏ ਦੀ ਲਾਗਤ ਨਾਲ ਦਰਿਆਵਾਂ ਦੇ ਕੰਢੇ ਮਜ਼ਬੂਤ ਕਰਨ ਨਾਲ ਹੋਇਆ ਇਲਾਕੇ ਦਾ ਭਾਰੀ ਬਚਾਅ – ਹਰਜੋਤ ਸਿੰਘ ਬੈਂਸ
ਨੰਗਲ 31 ਅਗਸਤ () – ਪਿਛਲੇ ਕਈ ਸਾਲਾਂ ਤੋਂ ਭਾਖੜਾ ਡੈਮ ਦੇ ਨੇੜਲੇ ਇਲਾਕੇ ਜ਼ਿਲ੍ਹਾ ਰੂਪਨਗਰ ਦੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਭਾਰੀ ਬਰਸਾਤ ਦੌਰਾਨ ਪਾਣੀ ਦੀ ਮਾਰ ਨਾਲ ਦਰਜਨਾਂ ਪਿੰਡ ਪ੍ਰਭਾਵਿਤ ਹੋ ਜਾਂਦੇ ਸਨ। ਪ੍ਰੰਤੂ ਇਸ ਵਾਰ ਸਤਲੁਜ ਦਰਿਆ ਨੇੜੇ ਵਸਦੇ ਪਿੰਡਾਂ ਵਿੱਚ ਡੰਗੇ ਲਗਾਉਣ ਅਤੇ ਕੰਡਿਆਂ ਦੀ ਮਜ਼ਬੂਤੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ…
-

ਫਾਜ਼ਿਲਕਾ ਸੈਕਟਰ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖਰੇਖ ਹੇਠ ਫੌਜ ਵੱਲੋਂ ਰਾਹਤ ਕਾਰਜ ਜਾਰੀ
ਫਾਜ਼ਿਲਕਾ, 31 ਅਗਸਤ –ਪੰਜਾਬ ਦੇ ਹੜ੍ਹ-ਪ੍ਰਭਾਵਿਤ ਫਾਜ਼ਿਲਕਾ ਸੈਕਟਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਫੌਜ ਦੀ ਅਮੋਘ ਡਿਵੀਜ਼ਨ ਦੀ ਟੁਕੜੀ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਨੂੰ ਜਾਰੀ ਰੱਖਿਆ ਗਿਆ ਹੈ। ਇਹ ਕਾਰਜ 28 ਅਗਸਤ ਤੋਂ ਸ਼ੁਰੂ ਹੋਏ ਸਨ ਅਤੇ ਹੁਣ ਤੀਜੇ ਦਿਨ ਵਿੱਚ ਦਾਖਲ ਹੋ ਗਏ ਹਨ। ਇਸ ਦੌਰਾਨ ਭਾਰਤੀ ਫੌਜ ਸਿਵਲ ਪ੍ਰਸ਼ਾਸਨ ਅਤੇ ਐਨ.ਡੀ.ਆਰ.ਐਫ.…
-
ਪੰਜਾਬ ਦੇ ਆਈਏਐਸ ਅਤੇ ਪੀਸੀਐਸ ਅਧਿਕਾਰੀ ਹੜ੍ਹ ਰਾਹਤ ਕਾਰਜਾਂ ਲਈ ਇੱਕ ਦਿਨ ਦੀ ਤਨਖਾਹ ਦੇਣਗੇ
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਆਈਏਐਸ ਆਫ਼ਿਸਰਜ਼ ਐਸੋਸੀਏਸ਼ਨ ਅਤੇ ਪੰਜਾਬ ਸਿਵਲ ਸਰਵਿਸ ਆਫ਼ਿਸਰਜ਼ ਐਸੋਸੀਏਸ਼ਨ ਨੇ ਸੂਬੇ ‘ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨਾਲ ਇੱਕਜੁੱਟਤਾ ਦਿਖਾਈ ਹੈ। ਦੋਵੇਂ ਐਸੋਸੀਏਸ਼ਨਾਂ ਵੱਲੋਂ ਹੜ੍ਹਾਂ ਸਬੰਧੀ ਚੱਲ ਰਹੇ ਰਾਹਤ ਅਤੇ ਮੁੜ ਵਸੇਬਾ ਯਤਨਾਂ ਵਿੱਚ ਸਹਾਇਤਾ ਵੱਜੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ ਲਿਆ…
-

ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ ‘ਤੇ ਵਰ੍ਹਦਿਆਂ ਪੰਜਾਬ ‘ਚ ਪਿਛਲੇ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾਉਣ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਭਾਖੜਾ ਬਿਆਸ…