Tag: punjab news
-

55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ
*ਚੰਡੀਗੜ੍ਹ, 23 ਅਗਸਤ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫੈਸਲੇ ਨੂੰ ਪੰਜਾਬ ਵਿਰੋਧੀ ਕਦਮ ਦੱਸਦਿਆਂ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਅਲੋਚਨਾ ਕੀਤੀ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ…
-

ਭਗਵੰਤ ਸਿੰਘ ਮਾਨ ਤਾਮਿਲਨਾਡੂ ਸਰਕਾਰ ਵੱਲੋਂ ਮੁੱਖ ਮੰਤਰੀ ਨਾਸ਼ਤਾ ਯੋਜਨਾ ਦੇ ਵਿਸਥਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ
ਚੰਡੀਗੜ੍ਹ, 23 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਾਮਿਲਨਾਡੂ ਸਰਕਾਰ ਵੱਲੋਂ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’ ਦੇ ਵਿਸਥਾਰ ਸਬੰਧੀ ਚੇਨਈ ਵਿੱਚ ਰੱਖੇ ਗਏ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਤਾਮਿਲਨਾਡੂ ਤੋਂ ਰਾਜ ਸਭਾ ਮੈਂਬਰ ਸ੍ਰੀ ਵਿਲਸਨ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਵੱਕਾਰੀ ਸਮਾਗਮ ਵਿੱਚ…
-

‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ ਪੰਜਾਬ ਪੁਲਿਸ ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ; 134 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 23 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 175ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 470 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 134 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 95 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ…
-

ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਐਸ.ਏ.ਐਸ. ਨਗਰ (ਮੁਹਾਲੀ), 22 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਅਦਾਕਾਰ/ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਇੱਥੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਅੱਜ ਸ਼ਾਮੀਂ ਜਸਵਿੰਦਰ ਭੱਲਾ ਦੇ ਗ੍ਰਹਿ ਵਿਖੇ ਪੁੱਜੇ ਮੁੱਖ ਮੰਤਰੀ ਨੇ…
-

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੇ ਉਦੇਸ਼ ਨਾਲ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ
ਚੰਡੀਗੜ੍ਹ, 22 ਅਗਸਤ: ਇਥੇ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਪਹਿਲਕਦਮੀ ਸੂਬੇ ਨੂੰ ਦੇਸ਼ ਵਿੱਚ ਮੋਹਰੀ ਉਦਯੋਗਿਕ ਹੱਬ ਵਜੋਂ ਸਥਾਪਿਤ ਕਰੇਗੀ। ਨੀਤੀ ਦੀ ਰਸਮੀ ਸ਼ੁਰੂਆਤ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਉਦਯੋਗਿਕ…
-

ਪੰਜਾਬ ਸਰਕਾਰ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ-ਮੁੱਖ ਮੰਤਰੀ
*ਸੁਲਤਾਨਪੁਰ ਲੋਧੀ (ਕਪੂਰਥਲਾ), 22 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਢੰਗ-ਤਰੀਕੇ ਵੀ…
-

ਪੰਜਾਬ ਸਰਕਾਰ ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 22 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਦਾ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023’ ਤਹਿਤ ਆਪਣੇ ਨਾਗਰਿਕਾਂ ਦੇ ਨਿੱਜੀ ਡੇਟਾ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੈਂਬਰਾਂ ਸਮੇਤ ਕਿਸੇ…
-

ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਹੋਈਆਂ ਪ੍ਰਾਪਤ
ਚੰਡੀਗੜ੍ਹ, 22 ਅਗਸਤ: ਪਿਛਲੇ 24 ਘੰਟਿਆਂ ਵਿੱਚ, ਪੰਜਾਬ ਪੁਲਿਸ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਕੁਝ ਲੋਕ, ਇੱਕ ਵਿਸ਼ੇਸ਼ ਰਾਜਨੀਤਿਕ ਪਾਰਟੀ ਤੋਂ ਹੋਣ ਦਾ ਦਾਅਵਾ ਕਰਦੇ ਹੋਏ, ਨਾ ਸਿਰਫ ਲੋਕਾਂ ਦਾ ਨਿੱਜੀ ਡੇਟਾ ਇਕੱਠਾ ਕਰ ਰਹੇ ਹਨ, ਸਗੋਂ ਲੋਕਾਂ ਦੇ ਸਰਕਾਰੀ ਕੰਮ ਕਰਵਾਉਣ ਲਈ ਉਹਨਾਂ ਤੋੰ ਕਮਿਸ਼ਨ ਦੇ ਰੂਪ ਵਿੱਚ ਪੈਸੇ ਵੀ ਇਕੱਠੇ ਕਰ ਰਹੇ ਹਨ।…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 22 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਬੇਵਕਤੀ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਸ. ਸੰਧਵਾਂ ਨੇੇ ਜਸਵਿੰਦਰ ਭੱਲਾ, ਬਾਲ ਮੁਕੰਦ ਸ਼ਰਮਾ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਅਤੇ ਧੀ ਸੋਫੀਆ ਕੁਲਰੀਤ ਕੌਰ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਘਰ,ਖਿੱਚੀ ਹੋਈ ਇੱਕ ਤਸਵੀਰ ਸਾਂਝੀ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ
ਚੰਡੀਗੜ੍ਹ, 22 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਨੂੰ ਅੱਗੇ ਵਧਾਉਂਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਡਾ. ਬਲਜੀਤ ਕੌਰ ਨੇ ਲਗਭਗ 12 ਕਰੋੜ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਜ਼ਰੂਰਤ ਮੁਤਾਬਕ ਬਿਨਾਂ ਕਿਸੇ ਭੇਦਭਾਵ ਦੇ…
-

ਸੌਂਦ ਨੇ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 22 ਅਗਸਤ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਬੇਹਤਰੀਨ ਇਨਸਾਨ ਅਤੇ ਪੰਜਾਬੀਆਂ ਦਾ ਮਾਣ ਸਨ। ਉਨ੍ਹਾਂ ਕਿਹਾ ਕਿ ਭੱਲਾ ਨੇ ਸਭਨਾਂ ਦੇ ਚਿਹਰੇ ਉੱਤੇ ਸਦਾ…
-

ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ
ਚੰਡੀਗੜ੍ਹ, 22 ਅਗਸਤ: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ 27 ਐਸੋਸੀਏਟ ਪ੍ਰੋਫੈਸਰਾਂ/ਪ੍ਰੋਫੈਸਰਾਂ ਨੂੰ ਪ੍ਰਿੰਸੀਪਲ (ਕਾਲਜ ਕਾਡਰ) ਵਜੋਂ ਤਰੱਕੀ ਦਿੱਤੀ ਹੈ।ਜ਼ਿਕਰਯੋਗ ਹੈ ਕਿ ਇਨ੍ਹਾਂ ਪਦਉੱਨਤੀਆਂ ਤੋਂ ਬਾਅਦ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ
ਚੰਡੀਗੜ੍ਹ/ਫ਼ਾਜ਼ਿਲਕਾ, 22 ਅਗਸਤ:ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਜ਼ਰੂਰੀ ਸਹੂਲਤਾਂ ਤੁਰੰਤ ਮੁਹੱਈਆ ਕਰਾਉਣ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਜ਼ਿਲ੍ਹਾ…
-

ਜਲੰਧਰ ਦੇ ਪਿੰਡ ਧਲੇਤਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜਮੀਨ ਤੇ ਕੀਤਾ ਕਬਜਾ ਕਰਨ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ, ਜਲੰਧਰ, ਦਿਹਾਤੀ ਤੋਂ ਰਿਪੋਰਟ ਤਲਬ
ਚੰਡੀਗੜ੍ਹ, 22 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਲੰਧਰ ਜ਼ਿਲ੍ਹੇ ਦੇ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਮੀਨ ‘ਤੇ ਕਬਜਾ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ. ਦਿਹਾਤੀ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…
-

ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ – ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ
ਲੁਧਿਆਣਾ, 22 ਅਗਸਤ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਜਿਸ ਸਬੰਧੀ ਕਾਫੀ ਸਾਰੀ ਭੂਮੀ ਰਿਜਰਵ ਕੀਤੀ ਗਈ ਹੈ ਜਿੱਥੇ ਆਈ.ਟੀ. ਸੈਕਟਰ ਨੂੰ ਹੋਰ ਡਿਵੈਲਪ ਕੀਤਾ ਜਾਵੇਗਾ। ਇਨ੍ਹਾਂ ਸ਼ਬਕਦਾ ਦਾ ਪ੍ਰਗਟਾਵਾ, ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ…
-

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਫ਼ਸਲਾਂ ਦੇ ਖ਼ਰਾਬੇ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਚੰਡੀਗੜ੍ਹ, 22 ਅਗਸਤ:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਤਾਂ ਜੋ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਨਿਰਦੇਸ਼ਾਂ ਵਿੱਚ ਕੈਬਨਿਟ ਮੰਤਰੀ…
-

‘ਯੁੱਧ ਨਸ਼ਿਆਂ ਵਿਰੁੱਧ’: 174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ ; 87 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 22 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਗਾਤਾਰ 174ਵੇਂ ਦਿਨ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 365 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਦੇ ਨਾਲ ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 55 ਐਫਆਈਆਰਜ਼…
-

ਬਰਿੰਦਰ ਕੁਮਾਰ ਗੋਇਲ ਵੱਲੋਂ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਚੰਡੀਗੜ੍ਹ/ਫਿਰੋਜ਼ਪੁਰ/ਤਰਨ ਤਾਰਨ, 21 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਵਿਆਪਕ ਖੇਤਰੀ ਦੌਰੇ ਕੀਤੇ। ਸ੍ਰੀ ਗੋਇਲ ਨੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਟੈਂਡੀ ਵਾਲਾ, ਗਜ਼ਨੀ ਵਾਲਾ…
-

ਫਾਜ਼ਿਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਹੜ੍ਹ ਪੀੜਤ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਦੇ ਲੋਕਾਂ ਦਾ ਹਾਲ ਚਾਲ ਜਾਣਨ ਪਹੁੰਚੇ
ਫਾਜ਼ਿਲਕਾ 21 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਵਿਖੇ ਪਹੁੰਚ ਕੇ ਹੜ੍ਹ ਪੀੜਤ ਲੋਕਾਂ ਦਾ ਹਾਲ ਚਾਲ ਜਾਣਨ ਅਤੇ…
