Tag: punjab news
-

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ
ਚੰਡੀਗੜ੍ਹ, 8 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ ਵਪਾਰ ਦਾ ਧੁਰਾ ਬਣਾਉਣ ਲਈ ਇਨਕਲਾਬੀ ਕਦਮ ਸਾਬਤ ਹੋਣਗੀਆਂ।ਅੱਜ ਇੱਥੇ ਦੇਸ਼ ਭਰ ਵਿੱਚ ਆਪਣੀ ਕਿਸਮ…
-

ਪਾਕਿ-ਆਈ.ਐਸ.ਆਈ. ਸਮਰਥਿਤ ਬੀ.ਕੇ.ਆਈ. ਵੱਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਤਰਨ ਤਾਰਨ ਤੋਂ ਆਈ.ਈ.ਡੀ. ਬਰਾਮਦ
ਚੰਡੀਗੜ੍ਹ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਹਰਵਿੰਦਰ ਰਿੰਦਾ…
-

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਤੇ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ – ਮੋਹਿੰਦਰ ਭਗਤ
ਹੁਸ਼ਿਆਰਪੁਰ, 7 ਅਗਸਤ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਜੰਗੀ ਯਾਦਗਾਰ ‘ਤੇ ਫੁੱਲਮਾਲਾ ਭੇਟ ਕਰਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਸੈਨਿਕ ਰੈਸਟ ਹਾਊਸ ਦੇ ਨਵੀਨੀਕਰਨ ਦਾ ਰਸਮੀ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ…
-

ਲਾਲਜੀਤ ਭੁੱਲਰ ਨੇ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਨਵੇਂ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 7 ਅਗਸਤ: ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਜੇਲ੍ਹਾਂ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਤਿੰਨ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਮੁਲਾਜ਼ਮਾਂ ਵਿੱਚ 02 ਵਾਰਡਰ ਰੈਂਕ ਅਤੇ 01…
-

ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ
ਚੰਡੀਗੜ੍ਹ, 7 ਅਗਸਤ-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਨੂੰ ਤਰੱਕੀ ਪੂਰੇ ਸਮਰਪਣ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਪਾਏ ਯੋਗਦਾਨ ਅਤੇ ਸਾਲਾਂ ਦੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੀ ਗਈ ਹੈ। ਸ. ਹਰਜੋਤ…
-

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਵਿਸ਼ਾਲ ਲੋਕ ਮਿਲਣੀ
ਚੰਡੀਗੜ੍ਹ/ਖੰਨਾ, 7 ਅਗਸਤ: ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰੈਸਟ ਹਾਊਸ, ਭੱਟੀਆਂ, ਖੰਨਾ ਵਿੱਚ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਇੱਕ ਵਿਸ਼ਾਲ ਲੋਕ ਮਿਲਣੀ ਕੀਤੀ। ਇਸ ਮੌਕੇ…
-

ਪੰਜਾਬ ਸਰਕਾਰ ਨੇ ਇੱਕ ਸਾਲ ਦੌਰਾਨ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ
ਚੰਡੀਗੜ੍ਹ, 7 ਅਗਸਤ: ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਦੇ ਸਮੇਂ ਦੌਰਾਨ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਦੇ ਧਾਰਨੀ 108 ਕੈਦੀਆਂ ਪ੍ਰਤੀ ਹਮਦਰਦੀ ਜਤਾਉਂਦਿਆਂ ਉਨ੍ਹਾਂ ਨੂੰ ਅਗਾਊਂ ਰਿਹਾਅ ਕਰਨ ਦੀ ਪਹਿਲਕਦਮੀ ਕੀਤੀ ਹੈ। ਇਹ ਕਦਮ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਪੁਨਰਵਾਸ ਦਾ ਮੌਕਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਪੰਜਾਬ…
-

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 6 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਕਿਸੇ ਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪਹਾੜੀ ਖੇਤਰਾਂ ਵਿੱਚ ਹੋਈ ਭਾਰੀ ਬਾਰਿਸ਼ ਤੋਂ ਬਾਅਦ ਕਿਸੇ ਵੀ ਐਮਰਜੈਂਸੀ ਸਹਾਇਤਾ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਮੁਕੰਮਲ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ;
ਚੰਡੀਗੜ੍ਹ, 6 ਅਗਸਤ:ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ, ਜਿਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ, ਨੇ ਅੱਜ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਿਆ ਤਾਂ ਜੋ ਜਾਇਜ਼ ਮੰਗਾਂ ਦਾ ਜਲਦੀ ਹੱਲ ਕੱਢਿਆ…
-

ਸਰਕਾਰੀ, ਨਿਜ਼ੀ ਸਕੂਲਾਂ ਦੇ ਨਾਲ ਨਾਲ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਨੂੰ ਖ਼ਵਾਈਆਂ ਗਈਆਂ ਅਲਬੈਡਾਜ਼ੋਲ ਦੀਆਂ ਗੋਲੀਆਂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 06 ਅਗਸਤ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਅਤੇ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜਿਲਾ ਟੀਕਾਕਰਨ ਅਫਸਰ ਕਮ ਨੋਡਲ ਡਾ. ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ 07 ਅਗਸਤ ਦਿਨ ਵੀਰਵਾਰ ਨੂੰ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ…
-

ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ
ਨਵੀਂ ਦਿੱਲੀ, 5 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਦੇ ਮੁੱਦੇ ਨੂੰ ਖ਼ਤਮ ਕਰ ਕੇ ਪੰਜਾਬ ਤੇ ਹਰਿਆਣਾ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਜਲ ਵਿਵਾਦ ਨੂੰ ਹੱਲ ਕਰਨ ਲਈ ਚਨਾਬ ਦਰਿਆ ਦੇ ਪਾਣੀ ਦੀ ਵਰਤੋਂ ਕਰੇ। ਐਸ.ਵਾਈ.ਐਲ. ਦੇ…
-

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 07 ਅਗਸਤ ਨੂੰ
ਸ੍ਰੀ ਮੁਕਤਸਰ ਸਾਹਿਬ, 05 ਅਗਸਤ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 07 ਅਗਸਤ 2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਡਿਲੀਵਰੀ ਦੀ 50 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਘੱਟ ਤੋਂ ਘੱਟ 10ਵੀਂ…
-

ਜ਼ਿਲ੍ਹੇ ‘ਚ ਸ਼ੁਰੂ ਹੋਇਆ ਫ਼ਸਲਾਂ ਦਾ ਡਿਜੀਟਲ ਸਰਵੇਖਣ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 5 ਅਗਸਤ: ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ 1 ਅਗਸਤ ਤੋਂ ਫ਼ਸਲਾਂ ਦੇ ਡਿਜੀਟਲ ਸਰਵੇਖਣ ਦੀ ਸ਼ੁਰੂਆਤ ਕਰ ਚੁੱਕਾ ਹੈ ਜੋ ਕਿ ਅਗਲੇ 45 ਦਿਨਾਂ ਦੇ ਵਿੱਚ ਮੁਕੰਮਲ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਵੇਖਣ ਲਈ 834 ਦੇ ਕਰੀਬ…
-

ਪੰਜਾਬ ਵਿੱਚ ਉਦਯੋਗਿਕ ਨੀਤੀ ਵਧਾਉਣ ਲਈ ਅੰਤਿਮ ਸੈਕਟਰਲ ਕਮੇਟੀਆਂ ਕੀਤੀਆਂ ਨੋਟੀਫਾਈ : ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 05 ਅਗਸਤ: ਸੂਬੇ ਦੀ ਉਦਯੋਗਿਕ ਨੀਤੀ ਨੂੰ ਮਜ਼ਬੂਤ ਕਰਨ ਅਤੇ ਕਾਰੋਬਾਰ ਕਰਨ ਦੀ ਸੌਖ ਨੂੰ ਬਿਹਤਰ ਬਣਾਉਣ ਦੇ ਮੱਦੇਨਜ਼ਰ ਉਦਯੋਗ ਮਾਹਿਰਾਂ ਤੋਂ ਸੁਝਾਅ ਇਕੱਠੇ ਕਰਨ ਦੀ ਪੰਜਾਬ ਸਰਕਾਰ ਦੀ ਪਹਿਲਕਦਮੀ ਨੂੰ ਜਾਰੀ ਰੱਖਦੇ ਹੋਏ, ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਪੰਦਰਾਂ ਹੋਰ ਸੈਕਟਰਲ ਕਮੇਟੀਆਂ ਦੇ ਗਠਨ ਦਾ ਐਲਾਨ ਕੀਤਾ, ਜਿਸ ਨਾਲ…
-

1.27 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ
ਚੰਡੀਗੜ੍ਹ, 5 ਅਗਸਤ: ਸੂਬੇ ਵਿੱਚ ਈ-ਕੇਵਾਈਸੀ ਪ੍ਰਕਿਰਿਆ ਵਿੱਚ ਨਿਯਮਿਤ ਤੌਰ ਤੇ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਹੁਣ ਤੱਕ 1,27, 84000 (1.27 ਕਰੋੜ) ਲਾਭਪਾਤਰੀਆਂ ਲਈ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਸ ਸਬੰਧ ਵਿੱਚ ਮਾਨਸਾ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਕ੍ਰਮਵਾਰ ਸਿਖ਼ਰਲੇ 3 ਸਥਾਨਾਂ ’ਤੇ ਹਨ। ਅੱਜ ਇੱਥੇ ਅਨਾਜ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ…
-

ਸਹਿਕਾਰੀ ਬੈਂਕਾਂ ਨੂੰ ਫਿਨੇਕਲ 10 ਕੋਰ ਵਿੱਚ ਅਪਗ੍ਰੇਡ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ ਪੰਜਾਬ
ਚੰਡੀਗੜ੍ਹ, 5 ਅਗਸਤ: ਸਹਿਕਾਰੀ ਬੈਂਕਿੰਗ ਖੇਤਰ ਦੀ ਤਕਨੀਕੀ ਤਰੱਕੀ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਐਸ.ਏ.ਐਸ. ਨਗਰ ਕੇਂਦਰੀ ਸਹਿਕਾਰੀ ਬੈਂਕ ਅਤੇ ਰੋਪੜ ਕੇਂਦਰੀ ਸਹਿਕਾਰੀ ਬੈਂਕ ਨੇ ਆਪਣੇ ਕੋਰ ਬੈਂਕਿੰਗ ਸਲਿਊਸ਼ਨ (ਸੀ.ਬੀ.ਐਸ.) ਨੂੰ ਫਿਨੇਕਲ 7 ਤੋਂ ਫਿਨੇਕਲ 10 ਵਿੱਚ ਸਫਲਤਾਪੂਰਵਕ ਅਪਗ੍ਰੇਡ ਕੀਤਾ ਹੈ। ਇਸ ਪ੍ਰਾਪਤੀ ਦੇ ਨਾਲ ਪੰਜਾਬ ਆਪਣੇ ਸਹਿਕਾਰੀ ਬੈਂਕਿੰਗ ਨੈੱਟਵਰਕ ਵਿੱਚ ਇਸ ਮਹੱਤਵਪੂਰਨ ਡਿਜੀਟਲ ਤਬਦੀਲੀ…
-

ਨਸ਼ਿਆਂ ਵਿਰੁੱਧ ਜੰਗ ਦੇ ‘ਜਰਨੈਲ’ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ ਡਿਫੈਂਸ ਕਮੇਟੀਆਂ ਦੇ ਮੈਂਬਰ-ਮੁੱਖ ਮੰਤਰੀ
ਲੁਧਿਆਣਾ, 4 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਦੌਰ ਵਿੱਚ ਪਹੁੰਚ ਚੁੱਕੀ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਪੰਜਾਬ ਵਿੱਚੋਂ ਨਸ਼ਾ ਤਸਕਰੀ ਦਾ ਖੁਰਾ-ਖੋਜ ਮਿਟਾ ਦੇਣਗੀਆਂ।ਅੱਜ ਇੱਥੇ ਪਿੰਡਾਂ ਅਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਦੇ ਗਠਨ ਦੀ ਸ਼ੁਰੂਆਤ ਮੌਕੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮੁੱਖ…
-

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ
ਚੰਡੀਗੜ੍ਹ , 2 ਅਗਸਤ: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਇਕ ਪੱਤਰ ਜਾਰੀ ਕਰ ਕੇ ਸੂਬੇ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ ਸਬੰਧੀ ਹਦਾਇਤਾਂ ਅਤੇ ਸਮਾਂ-ਸੀਮਾ ਸਬੰਧੀ ਵਾਧਾ ਕਰਨ ਬਾਰੇ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਗਏ ਪੱਤਰ ਅਨੁਸਾਰ ਪ੍ਰਸੋਨਲ ਵਿਭਾਗ ਵੱਲੋਂ ਪਹਿਲਾਂ ਜਾਰੀ ਪੱਤਰ ਨੰਬਰ 07/01/2014-1ਪੀ.ਪੀ.2(3ਪੀ.ਪੀ2)/382-385 ਮਿਤੀ 05.06.2025 ਦੀ ਲਗਾਤਾਰਤਾ…
-

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ ‘ਚ ਕੀਤਾ ਵਾਧਾ
ਚੰਡੀਗੜ੍ਹ, 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਅਪਰਾਧਿਕ ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪੰਦਰਵਾੜਾ ਮੁਹਿੰਮ ਸ਼ੁਰੂ ਕੀਤੀ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ…
-

ਐਸ.ਸੀ.ਕਮਿਸ਼ਨ ਵਲੋਂ ਐਸ.ਐਸ.ਪੀ.ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ
ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ…