Tag: punjab news
-

ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ
ਮਾਲੇਰਕੋਟਲਾ 13 ਜੂਨ : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ” ਮੁਹਿੰਮ ਤਹਿਤ ਐਸ ਐਸ. ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ ਕੀਤੀ ਗਈ ਹੈ। ਐਸ ਐਸ. ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਨਸ਼ੇ ਨਾਲ ਪੀੜਤ ਇੱਕ ਨੌਜਵਾਨ ਨੂੰ ਨਿੱਜੀ ਤੌਰ ਤੇ ਆਪਣੇ ਦਫ਼ਤਰ ਵਿੱਚ ਬੁਲਾ ਕੇ, ਉਨ੍ਹਾਂ ਨਾਲ ਗੱਲ ਬਾਤ ਕਰਦਿਆ ਨਸ਼ੇ ਦੀ ਬਿਮਾਰੀ ਤੋਂ ਬਾਹਰ ਨਿਕਲਣ ਲਈ ਮਨੋਵਿਗਿਆਨਕ ਅਤੇ ਮਾਨਸਿਕ ਤੌਰ ਤੇ ਪ੍ਰੇਰਿਤ ਕੀਤਾ । ਇਸ ਅਲਾਮਤ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ । ਉਨ੍ਹਾਂ ਨੇ ਨੌਜਵਾਨ ਨੂੰ ਨਵੀਂ ਸ਼ੁਰੂਆਤ ਦਾ ਹਿੱਸਾ ਬਣਨ ਲਈ ਹੌਂਸਲਾ ਦਿੱਤਾ । ਉਨ੍ਹਾਂ ਨੌਜਵਾਨਾਂ ਨੂੰ ਸਮਾਜ ਦੀ ਅਹਿਮ ਕੜੀ ਦਾ ਹਿੱਸਾ ਬਣਨ ਅਤੇ ਜੀਵਨ ਦੀ…
-

ਕਿਸਾਨ ਨਰਮੇ ਤੇ ਗੁਲਾਬੀ ਸੁੰਡੀ ਦੇ ਹਮਲੇ ਤੋ ਸੁਚੇਤ ਰਹਿਣ – ਡਾ. ਕੁਲਵੰਤ ਸਿੰਘ
ਫਰੀਦਕੋਟ 13 ਜੂਨ () ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਵਿੱਚ ਨਰਮੇ ਦੀ ਫਸਲ ਨੂੰ ਕੀੜੇ ਮਕੌੜਿਆਂ ਤੋ ਬਚਾਉਣ ਲਈ ਜਿਲ੍ਹੇ ਵਿੱਚ ਜਿਲ੍ਹਾ ਪੱਧਰ, ਬਲਾਕ ਪੱਧਰ, ਸਰਕਲ ਪੱਧਰ ਦੀਆਂ 15 ਸਰਵੇਖਣ ਟੀਮਾਂ ਬਣਾਈਆ ਗਈਆ ਹਨ, ਜੋ ਕਿ ਨਰਮੇ ਦੀ ਫਸਲ ਦਾ ਹਫਤਾਵਾਰੀ ਸਰਵੇਖਣ…
-

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦੇ ਖਾਤਮੇ ਲਈ ਨਵੀਂਆਂ ਪੰਚਾਇਤਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਦੇਣ ਦਾ ਦਿੱਤਾ ਸੱਦਾ
ਮਾਲੇਰਕੋਟਲਾ 13 ਜੂਨ – ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਤਿਆਰ ਕੀਤੀ ਜਾ ਰਹੀ ਰਣਨੀਤੀ’ਤੇ ਚਰਚਾ ਕੀਤੀ ਗਈ । ਉਨ੍ਹਾਂ ਕਿਹਾ ਕਿ ਵੱਧ ਰਹੇ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਜੇਕਰ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਾਸਤੇ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।ਉਹਨਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ- ਬਿੰਨ ਪਾਲਣਾ ਤਾਂ ਹੀ ਸੰਭਵ ਹੈ ਜੇਕਰ ਹੁਣ ਤੋਂ ਹੀ ਸਾਰੇ ਵਿਭਾਗ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਆਪਣਾ ਕਾਰਜ ਯੋਜਨਾਬੰਦ ਤਰੀਕੇ ਨਾਲ ਕਰਨ। ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਪਰਾਲੀ ਦੀ ਸੁਚੱਜੀ ਸੰਭਾਲ ਵਾਸਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੰਚਾਇਤਾਂ ਆਪਣਾ ਸਹਿਯੋਗ ਦੇਣ ਤਾਂ ਜੋ ਪਿੰਡਾਂ ਦਾ ਵਾਤਾਵਰਨ ਸਵੱਛ ਤੇ ਹਰਿਆ ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਲੋਕਤੰਤਰਿਕ ਪ੍ਰਣਾਲੀ ਦੇ ਮੁਢ ਵਜੋਂ ਜਾਣੀਆਂ ਜਾਂਦੀਆ ਹਨ ਅਤੇ ਸਮਾਜ ਨੂੰ ਸਿਹਤਮੰਦ ਰੱਖਣ ਵਿੱਚ ਪੰਚਾਇਤਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਨਵੇਂ ਚੁਣੇ ਸਰਪੰਚਾਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ ਅਤੇ ਪ੍ਰਸ਼ਾਸਨ ਵੱਲੋਂ ਚਲਾਈ ਗਈ ਜਾਗਰੂਕਤਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ। ਡਿਪਟੀ ਕਮਿਸ਼ਨਰ ਨੇ ਪਰਾਲੀ ਦਾ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਲਈ ਉਪਲਬਧ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਨੂੰ ਯਕੀਨੀ ਬਣਾਏ ਜਾਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਉਪਲਬਧ ਮਸ਼ੀਨਰੀ ਦੀ ਪੂਰੀ ਸਮਰਥਾ ਨਾਲ ਵਰਤੋਂ ਕਰ ਲਈ ਜਾਵੇ ਤਾਂ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਨਹੀਂ ਆਵੇਗੀ। ਉਨ੍ਹਾਂ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾਣ । ਉਹਨਾਂ ਸਹਿਕਾਰੀ ਸਭਾਵਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਸੂਚੀ ਤਿਆਰ ਕੀਤੀ ਜਾਵੇ। ਖਾਸ ਕਰਕੇ ਬੈਲਰਾਂ ਦੀ ਉਪਲਬਧਤਾ ਸਬੰਧੀ ਡਾਟਾ ਇੱਕਤਰ ਕੀਤਾ ਜਾਵੇ ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ । ਕਿਸਾਨ ਵਾਤਾਵਰਣ, ਧਰਤੀ ਅਤੇ ਆਪਣੀ ਤੇ ਆਪਣੇ ਬੱਚਿਆਂ, ਬਜ਼ੁਰਗਾਂ ਦੀ ਸਿਹਤ ਦਾ ਖਿਆਲ ਕਰਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਇਸ ਨੂੰ ਜ਼ਮੀਨ ਵਿੱਚ ਹੀ ਮਿਲਾਕੇ ਇਸ ਦੀ ਉਪਜਾਊ ਸ਼ਕਤੀ ਵਧਾਉਣ। ਇਸ ਮੌਕੇ ਐਸ.ਐਸ.ਪੀ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਰਾਕੇਸ਼ ਪ੍ਰਕਾਸ਼, ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ, ਜ਼ਿਲਾ ਮਾਲ ਅਫ਼ਸਰ ਮਨਦੀਪ ਕੌਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੋਂ ਵਾਤਾਵਰਣ ਇੰਜੀਨੀਅਰ ਸਿਮਰਪ੍ਰੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਮਾਲੇਰਕੋਟਲਾ ਡਾ. ਧਰਮਿੰਦਰਜੀਤ ਸਿੰਘ, ਸੀਨੀਅਰ ਵੈਟਨਰੀ ਅਫਸਰ ਡਾ. ਸੁਖਵਿੰਦਰ ਸਿੰਘ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਦੀਪ ਕੌਰ, ਫੰਕਸਨ ਮੈਨੇਜਰ ਪਰਨੀਤ ਕੌਰ, ਬੀ.ਡੀ.ਪੀ.ਓ ਬਬਲਜੀਤ ਕੌਰ, ਬੀ.ਡੀ.ਪੀ.ਓ ਜਗਰਾਜ ਸਿੰਘ ਤੋਂ ਇਲਾਵਾ ਵੱਧ- ਵੱਧ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
-

ਸਿਹਤ ਵਿਭਾਗ ਨੇ ਫਰੀਡਮ ਫ਼ਰਾਮ ਡਰੱਗਸ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕੀਤਾ ਵਿਸ਼ੇਸ਼ ਸਨਮਾਨ ਸਮਾਗਮ
ਗੁਰਦਾਸਪੁਰ, 13 ਜੂਨ ( ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ `ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਿਆਂ `ਚੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਅੱਜ ਨਸ਼ਾ ਛੁਡਾਊ ਕੇਂਦਰ,…
-

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ
ਹੁਸ਼ਿਆਰਪੁਰ,13 ਜੂਨ : ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਉਪਬੰਧਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵੰਡੀ ਜਾ ਰਹੀ ਕਣਕ ਦੀ ਗੁਣਵੱਤਾ ਅਤੇ ਮਾਤਰਾ ਵਿਚ ਪਾਰਦਰਸ਼ਤਾ ਬਣਾਈ ਰੱਖਣ ਲਈ ਸਰਕਾਰੀ ਰਾਸ਼ਨ ਡਿਪੂਆਂ ‘ਤੇ ਨਿਯਮਤ ਤੌਰ ‘ਤੇ ਅਚਾਨਕ ਨਿਰੀਖਣ ਕਰਦਾ ਰਹੇਗਾ। ਇਸ ਯੋਜਨਾ ਨੂੰ ਲਾਗੂ ਕਰਨ ਵਿਚ ਲਾਪਰਵਾਹੀ ਵਰਤਣ…
-

ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 13 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 104ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.9 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ…
-

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ ਨੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਾਰਕੋਟਿਕਸ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 4.5 ਕਿਲੋ ਹੈਰੋਇਨ…
-

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 46 ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਸੂਬੇ ਭਰ…
-

ਹੱਥੀਂ ਸਫਾਈ ਤੋਂ ਮਸ਼ੀਨਾਂ ਵੱਲ; ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ
ਚੰਡੀਗੜ੍ਹ, 13 ਜੂਨ: ਸ਼ਹਿਰੀ ਸਵੱਛਤਾ ਨੂੰ ਆਧੁਨਿਕ ਬਣਾਉਣ ਦੀ ਦਿਸ਼ਾਂ ਵਿੱਚ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ 150 ਨਗਰਪਾਲਿਕਾਵਾਂ ਲਈ 39.56 ਕਰੋੜ ਰੁਪਏ ਦੀ ਲਾਗਤ ਵਾਲੀਆਂ 730 ਉੱਨਤ ਸਫਾਈ ਮਸ਼ੀਨਾਂ ਦੇ ਬੇੜੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਸੂਬੇ ਭਰ ਵਿੱਚ ਸੀਵਰਾਂ ਦੀ ਹੱਥੀਂ ਸਫਾਈ…
-

ਖੇਤੀਬਾੜੀ ਵਿਭਾਗ ਨੇ ਮਹਿਲ ਕਲਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਇਆ
ਮਹਿਲ ਕਲਾਂ, 13 ਜੂਨਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਹਿਲ ਕਲਾਂ ਵੱਲੋਂ ਪਿੰਡ ਮਹਿਲ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਡਾ. ਹਰਮਨਦੀਪ ਸਿੰਘ ਸਿੰਘ ਖੇਤੀਬਾੜੀ ਅਫ਼ਸਰ ਮਹਿਲ ਕਲਾਂ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਮਸ਼ੀਨਰੀ ਦਾ ਸੁਚੱਜਾ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ…
-

ਯੁੱਧ ਨਸ਼ਿਆਂ ਵਿਰੁੱਧ: 2 ਸਟੋਰਾਂ ਤੋਂ 16 ਤਰ੍ਹਾਂ ਦੀਆਂ ਢਾਈ ਲੱਖ ਤੋਂ ਵੱਧ ਕੀਮਤ ਦੀਆਂ ਦਵਾਈਆਂ ਜ਼ਬਤ
ਬਰਨਾਲਾ, 13 ਜੂਨ ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਮੈਡੀਕਲ ਸਟੋਰਾਂ ਦੀ ਚੈਕਿੰਗ ਮੁਹਿੰਮ ਵੱਡੇ ਪੱਧਰ ‘ਤੇ ਜਾਰੀ ਹੈ। ਡਰੱਗ ਕੰਟਰੋਲ ਅਫ਼ਸਰ ਬਰਨਾਲਾ ਮੈਡਮ ਪਰਨੀਤ ਕੌਰ ਨੇ ਦੱਸਿਆ ਕਿ ਪੁਲਿਸ ਨਾਲ ਸਾਂਝੇ ਤੌਰ ‘ਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮੀਰਾ ਫਾਰਮੇਸੀ, ਨਵਾਂ ਬੱਸ ਸਟੈਂਡ…
-

ਜ਼ਿਲਾ ਡੇਂਗੂ ਟਾਸਕ ਫੋਰਸ ਦੀ ਹੋਈ ਅਹਿਮ ਮੀਟਿੰਗ, ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਵੱਖ-ਵੱਖ ਵਿਭਾਗਾਂ ਨੂੰ ਜਾਰੀ ਕੀਤੀਆਂ ਹਦਾਇਤਾਂ
ਤਰਨ ਤਾਰਨ 13 ਜੂਨ : ਜਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਡੇਂਗੂ ਟਾਸਕ ਫੋਰਸ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੇ ਵਿੱਚ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸੀ੍ ਅਭਿਨਵ ਗੋਇਲ ਅਤੇ ਵੱਖ-ਵੱਖ…
-

ਵਧ ਰਹੀ ਗਰਮੀ ਦੇ ਮੱਦੇਨਜ਼ਰ ਕੋਈ ਵੀ ਸਿਹਤ ਸਮੱਸਿਆ ਆਉਣ ’ਤੇ ਡਾਕਟਰ ਦੀ ਸਲਾਹ ਜ਼ਰੂਰੀ-ਸਿਵਲ ਸਰਜਨ
ਮਾਨਸਾ, 13 ਜੂਨ:ਵੱਧ ਰਹੀ ਗਰਮੀ ਕਾਰਨ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਗਰਮ ਲੂ ਤੋਂ ਬਚਾਅ ਰੱਖਣ ਲਈ ਸਲਾਹਕਾਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਕਿਹਾ ਕਿ ਵਧ ਰਹੀ ਗਰਮੀ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ…
-

ਹਰ ਸੁੱਕਰਵਾਰ ਡੇਂਗੂ ਤੇ ਵਾਰ ਤਹਿਤ ਵੱਖ ਵੱਖ ਥਾਵਾਂ ਤੇ ਕੀਤਾ ਲਾਰਵਾ ਚੈੱਕ
ਕੀਰਤਪੁਰ ਸਾਹਿਬ 13 ਜੂਨ () ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਦੇ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ.ਆਨੰਦ ਘਈ ਦੀ ਅਗਵਾਈ ਹੇਠ ਕਮਿਊਨਟੀ ਹੈਲਥ ਸੈਂਟਰ ਭਰਤਗੜ੍ਹ ਦੀ ਟੀਮ ਵੱਲੋਂ ਪਿੰਡ ਭਰਤਗੜ੍ਹ ਵਿੱਚ ਵੱਖ-ਵੱਖ ਰੈਸਟੋਰੈਂਟਾਂ, ਢਾਬਿਆਂ ਅਤੇ ਹੋਟਲਾਂ ਵਿੱਚ ਕੰਟੇਨਰ ਸਰਵੇਅ ਅਤੇ ਐਂਟੀ ਲਾਰਵਾ ਸਪਰੇਅ ਕੀਤਾ ਗਿਆ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਪਾਣੀ ਇਕੱਠਾ…
-

ਬਰਸਾਤਾਂ ਦੇ ਮੌਸਮ ਵਿੱਚ ਮੱਛੀਆਂ ਤੇ ਮੱਛੀ ਪਾਲਣ ਦਾ ਧੰਦਾ ਸੁਰੱਖਿਅਤ ਰੱਖਣ ਲਈ ਐਡਵਾਈਜਰੀ ਜਾਰੀ
ਮੋਗਾ, 13 ਜੂਨ, ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ ਇਸ ਲਈ ਮੱਛੀ ਕਾਸ਼ਤਕਾਰਾਂ ਅਤੇ ਮੱਛੀਆਂ ਨੂੰ ਕਿਸੇ ਵੀ ਸਕੰਟਕਾਲੀਨ ਸਥਿਤੀ ਤੋਂ ਸੁਰੱਖਿਅਤ ਰੱਖਣ ਲਈ ਵਿਭਾਗੀ ਐਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ ਮੋਗਾ ਰਸ਼ੂ ਮਹਿੰਦੀਰੱਤਾ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ਦੌਰਾਨ ਤਲਾਅ ਨੂੰ ਨੱਕੋ ਨੱਕ ਨਹੀਂ ਭਰਨਾ ਚਾਹੀਦਾ। ਪਾਣੀ…
-

ਬਟਾਲਾ ਸ਼ਹਿਰ ਅੰਦਰ ਵਿਕਾਸ ਜਾਰੀ-ਵਾਰਡ ਨੰਬਰ 45 ਵਿਖੇ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ
ਬਟਾਲਾ, 13 ਜੂਨ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਹਿੱਤ ਵਿੱਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਵਾਰਡ ਨੰਬਰ 45 ਵਿਖੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਵਲੋਂ ਮੁਹੱਲਾ ਵਾਸੀਆਂ ਦੀ ਮੌਜੂਦਗੀ ਵਿੱਚ ਵੱਖ-ਵੱਖ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਾਰਡ…
-

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਵੀਂ ਮਾਈਨਿੰਗ ਨੀਤੀ ਸਬੰਧੀ ਕਰੱਸ਼ਰ ਤੇ ਜ਼ਮੀਨ ਮਾਲਕਾਂ ਨੂੰ ਕੀਤਾ ਜਾਗਰੂਕ
ਹੁਸ਼ਿਆਰਪੁਰ, 12 ਜੂਨ : ਪੰਜਾਬ ਸਰਕਾਰ ਦੇ ਖਾਣਾਂ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਜਾਰੀ ਕੀਤੀ ਗਈ ਪੰਜਾਬ ਰਾਜ ਮਾਈਨਰ ਮਿਨਰਲ (ਸੋਧ) ਪਾਲਿਸੀ-2025 ਤਹਿਤ ਜ਼ਿਲ੍ਹਾ ਪੱਧਰ ‘ਤੇ ਸਬੰਧਤ ਧਿਰਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ
*ਅੰਮ੍ਰਿਤਸਰ, 12 ਜੂਨ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਸਫਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ…
-

ਝੋਨੇ ਦੇ ਬਦਲ ਵਜੋਂ ਮੱਕੀ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 17500/- ਰੁਪਏ : ਮੁੱਖ ਖੇਤੀਬਾੜੀ ਅਫ਼ਸਰ
ਗੁਰਦਾਸਪੁਰ, 12 ਜੂਨ 2025 ( ) – ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਹੇਠੋ ਰਕਬਾ ਕਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 2000 ਹੈਕ. ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾ ਰਹੀ। ਬਲਾਕ ਗੁਰਦਾਸਪੁਰ ਦੇ ਪਿੰਡ ਹਯਾਤਨਗਰ ਵਿਚ ਉਦਮੀ ਕਿਸਾਨ ਕਪਿਲ ਬਹਿਲ ਵੱਲੋਂ 2.5…
-

ਪੰਜਾਬ ਸਰਕਾਰ ਵੱਲੋ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਬਿਨਾਂ ਭੇਦਭਾਵ ਦਿੱਤੀਆਂ ਗ੍ਰਾਟਾਂ
ਨੰਗਲ 12 ਜੂਨ () ਪਿੰਡਾਂ ਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਲੱਖਾਂ ਕਰੋੜਾਂ ਰੁਪਏ ਦੇ ਪ੍ਰੋਜੈਕਟ ਮੁਕੰਮਲ ਹੋ ਰਹੇ ਹਨ। ਇਲਾਕੇ ਦੇ ਲੋਕਾਂ ਨੂੰ ਸਾਰੀਆ ਬੁਨਿਆਦੀ ਸਹੂਲਤਾਂ ਜਲਦੀ ਉਪਲੱਬਧ ਕਰਵਾਇਆ ਜਾਣਗੀਆਂ ਕਿਉਕਿ ਪਿਛਲੇ ਕਈ ਦਹਾਕਿਆਂ ਤੋਂ ਵਿਕਾਸ ਨਾ ਹੋਣ ਕਾਰਨ ਇਹ ਇਲਾਕਾ ਅਣਗੋਲਿਆ ਸੀ, ਜਿੱਥੇ ਹੁਣ ਵੱਡੇ ਪ੍ਰੋਜੈਕਟ ਚੱਲ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ…