Tag: punjab news

  • ਪ੍ਰਸ਼ਾਸਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸਮੇਂ ਤਿਆਰ – ਰਾਕੇਸ਼ ਪ੍ਰਕਾਸ਼

    ਪ੍ਰਸ਼ਾਸਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸਮੇਂ ਤਿਆਰ – ਰਾਕੇਸ਼ ਪ੍ਰਕਾਸ਼

    ਮਾਲੇਰਕੋਟਲਾ 12 ਜੂਨ –                                 ਜ਼ਿਲ੍ਹੇ  ਦੇ ਆਜ਼ਾਦੀ ਘੁਲਾਟੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੁੱਖ ਮੰਤਰੀ ਫ਼ੀਲਡ ਅਫ਼ਸਰ -ਕਮ- ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ  ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਮੀਟਿੰਗ ਕੀਤੀ ਗਈ। ਉਹਨਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਕਾਰਨ ਹੀ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਅਤੇ ਅਸੀਂ ਹਮੇਸ਼ਾ ਸਾਡੇ ਆਜ਼ਾਦੀ ਘੁਲਾਟੀਆਂ ਦੇ ਰਿਣੀ ਰਹਾਂਗੇ। ਉਹਨਾਂ ਕਿਹਾ ਕਿ ਆਜ਼ਾਦੀ ਘੁਲ਼ਾਟੀਆਂ ਦੇ ਪਰਿਵਾਰਾਂ ਦਾ ਪੂਰਾ ਸਤਿਕਾਰ ਅਤੇ ਭਲਾਈ ਲਈ ਪ੍ਰਸ਼ਾਸਨ ਹਰ ਸਮੇਂ ਤਿਆਰ ਹੈ। ਉਨਾਂ ਕਿਹਾ ਕਿ ਸਾਰੇ ਦਫਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਫਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਜਾਂ ਉਹਨਾਂ ਦੇ ਵਾਰਸਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ ।                                 ਉਨ੍ਹਾਂ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਨੁਮਾਇੰਦਿਆਂ ਦੀਆਂ ਮੁਸ਼ਕਿਲਾਂ ਸੁਣੀਆ ਅਤੇ ਉਨ੍ਹਾਂ ਭਰੋਸਾ ਦਵਾਇਆ ਕਿ ਮੁਸ਼ਕਿਲਾਂ, ਲੰਬਿਤ ਪਏ ਕੰਮਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਨਿਪਟਾਰਾ ਕਰਨ ਲਈ ਢੁਕਵੇਂ ਯਤਨ ਕੀਤੇ ਜਾਣਗੇ । ਉਹਨਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਵਜੋਂ ਸਰਕਾਰ ਵੱਲੋਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਜੇਕਰ ਕਿਸੇ ਆਜ਼ਾਦੀ ਘੁਲਾਟੀਏ ਦੇ ਆਸ਼ਰਿਤ ਪਰਿਵਾਰ ਨੂੰ ਇਹ ਸਹੂਲਤਾਂ ਲੈਣ ਕਰਨ ਵਿੱਚ ਕੋਈ ਔਕੜ ਆਉਂਦੀ ਹੈ ਤਾਂ ਇਸ ਨੂੰ ਦੂਰ ਕੀਤਾ ਜਾਵੇਗਾ।                                  ਇਸ ਮੌਕੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਸੂਬਾ ਪ੍ਰਧਾਨ ਚੇਤੰਨ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ, ਜਰਨਲ ਸਕੱਤਰ ਜਗਮੇਲ ਸਿੰਘ, ਪ੍ਰੈਸ ਸਕੱਤਰ ਮੁਹੰਮਦ ਅਸਲਮ, ਖਜਾਨਚੀ ਪਰਗਟ ਸਿੰਘ, ਮੈਂਬਰ ਸੁਭਾਸ਼ ਵੋਹਰਾ ਅਤੇ ਲਾਭ ਸਿੰਘ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ

  • ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 16 ਜੂਨ ਤੋਂ ਸ਼ੁਰੂ

    ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 16 ਜੂਨ ਤੋਂ ਸ਼ੁਰੂ

    ਗੁਰਦਾਸਪੁਰ, 12 ਜੂਨ (       ) – ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 16 ਜੂਨ 2025 ਤੱਕ ਅਰਜੀਆਂ ਦੇ ਸਕਦੇ ਹਨ। ਇਸ…

  • ਗਰਮੀ ‘ਚ ਲੂਅ (ਹੀਟ ਸਟ੍ਰੋਕ)  ਤੋਂ ਬਚਣ ਲਈ ਸਾਵਧਾਨੀ ਅਤੇ ਜਾਗਰੂਕਤਾ ਜ਼ਰੂਰੀ : ਡਿਪਟੀ ਕਮਿਸ਼ਨਰ

    ਗਰਮੀ ‘ਚ ਲੂਅ (ਹੀਟ ਸਟ੍ਰੋਕ)  ਤੋਂ ਬਚਣ ਲਈ ਸਾਵਧਾਨੀ ਅਤੇ ਜਾਗਰੂਕਤਾ ਜ਼ਰੂਰੀ : ਡਿਪਟੀ ਕਮਿਸ਼ਨਰ

    ਮਾਲੇਰਕੋਟਲਾ12 ਜੂਨ :           ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਤਾਪਮਾਨ ਵਧਣ ਦੇ ਮੱਦੇਨਜ਼ਰ ਲੂਅ (ਗਰਮ ਹਵਾ) ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵੱਧ ਸਕਦਾ ਹੈ, ਇਸ ਲਈ ਲੂ ਤੋਂ ਬਚਣ ਲਈ ਜਾਗਰੂਕਤਾ ਅਤੇ ਸਾਵਧਾਨੀ ਬਹੁਤ ਜ਼ਰੂਰੀ ਹੈ ।           ਜੁਲਾਈ ਤੱਕ ਚੱਲਣ ਵਾਲੀਆਂ ਗਰਮ ਹਵਾਵਾਂ…

  • ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਗਏ ਪਲੇਸਮੈਂਟ ਦੌਰਾਨ 20 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ

    ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਗਏ ਪਲੇਸਮੈਂਟ ਦੌਰਾਨ 20 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ

    ਸ੍ਰੀ ਮੁਕਤਸਰ ਸਾਹਿਬ, 12 ਜੂਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।         ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਟਰਯੂ ਲਕਸ਼ਮੀ  ਕੰਪਨੀ ਅਤੇ ਐਲ.ਆਈ.ਸੀ. ਲਾਇਫ ਇੰਸੋਰੈਂਸ਼ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ…

  • 14 ਜੂਨ ਨੂੰ ਵਿਸ਼ਵ ਰਕਤਦਾਨੀ ਦਿਵਸ ਮੌਕੇ ਲਗਾਇਆ ਜਾਵੇਗਾ ਖੂਨਦਾਨ ਕੈਂਪ

    14 ਜੂਨ ਨੂੰ ਵਿਸ਼ਵ ਰਕਤਦਾਨੀ ਦਿਵਸ ਮੌਕੇ ਲਗਾਇਆ ਜਾਵੇਗਾ ਖੂਨਦਾਨ ਕੈਂਪ

    ਫਿਰੋਜ਼ਪੁਰ 12 ਜੂਨ ( ) ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  14 ਜੂਨ 2025 ਦਿਨ ਸ਼ਨੀਵਾਰ ਨੂੰ ਵਿਸ਼ਵ ਰਕਤਦਾਨੀ ਦਿਵਸ ਮੌਕੇ ਮਾਡਰਨ ਪਲਾਜ਼ਾ ਫਿਰੋਜ਼ਪੁਰ ਸ਼ਹਿਰ ਵਿਖੇ ਸਵੇਰੇ 9.00 ਵਜੇ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਲਗਾਇਆ ਜਾਣਾ ਹੈ ਜਿਸ ਦੇ ਸਬੰਧ ਵਿੱਚ ਹੈਂਡਬਾਲ ਕੋਚਿੰਗ ਸੈਂਟਰ ਸਹਸ ਸਤੀਏ ਵਾਲਾ, ਬਾਕਸਿੰਗ ਕੋਚਿੰਗ…

  • ਵਾਰਡ ਨੰਬਰ 47 ’ਚ 31.50 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਜਾਵੇਗਾ ਨਵਾਂ ਟਿਊਬਵੈੱਲ: ਬ੍ਰਮ ਸ਼ੰਕਰ ਜਿੰਪਾ

    ਵਾਰਡ ਨੰਬਰ 47 ’ਚ 31.50 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਜਾਵੇਗਾ ਨਵਾਂ ਟਿਊਬਵੈੱਲ: ਬ੍ਰਮ ਸ਼ੰਕਰ ਜਿੰਪਾ

    ਹੁਸ਼ਿਆਰਪੁਰ, 11 ਜੂਨ:             ਸਥਾਨਕ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 47 ਵਿੱਚ 31.50 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਲਗਾਉਣ ਦੇ ਕੰਮ ਦਾ ਸ਼ੁਭ ਆਰੰਭ ਕੀਤਾ। ਇਸ ਮੌਕੇ ਉਨ੍ਹਾਂ ਸਥਾਨਕ ਨਿਵਾਸੀਆਂ ਅਤੇ ਨਿਗਮ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੰਮ ਦੀ ਸ਼ੁਰੂਆਤ ਕੀਤੀ।             ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਜਨਤਾ ਨੂੰ ਮੁੱਢਲੀਆਂ ਸਹੂਲਤਾਂ…

  • ਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ

    ਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ

    ਜਲੰਧਰ, 11 ਜੂਨ : ਪੰਜਾਬ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬਰਲਟਨ ਪਾਰਕ ਨੂੰ ਅਤਿ-ਆਧੁਨਿਕ ਸਪੋਰਟਸ ਹੱਬ ਵਿੱਚ ਤਬਦੀਲ ਕਰਨ ਸਬੰਧੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ।ਇਹ ਪ੍ਰਾਜੈਕਟ 78 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ…

  • ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

    ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

    ਜਲੰਧਰ, 11 ਜੂਨ: ਪੰਜਾਬ ਲਈ ਇੱਕ ਮਾਣਮੱਤੇ ਅਤੇ ਇਤਿਹਾਸਕ ਪਲ ਦੇ ਗਵਾਹ ਬਣਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2025 ਦੇ ਵੱਕਾਰੀ ਮਹਿਲਾ ਰਗਬੀ ਵਿਸ਼ਵ ਕੱਪ ਦੇ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਦੋਵਾਂ ਆਗੂਆਂ ਨੇ ਭਾਰਤ…

  • ਪੰਜਾਬ ਵਿੱਚ ਖੇਡ ਸੱਭਿਆਚਾਰ ਸੁਰਜੀਤ ਕਰਨ ਦੀ ਸ਼ੁਰੂਆਤ: ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 78 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦੇ ਪਹਿਲੇ ਬਹੁ-ਮੰਤਵੀ ਖੇਡ ਕੰਪਲੈਕਸ ਦੀ ਨੀਂਹ ਰੱਖੀ

    ਪੰਜਾਬ ਵਿੱਚ ਖੇਡ ਸੱਭਿਆਚਾਰ ਸੁਰਜੀਤ ਕਰਨ ਦੀ ਸ਼ੁਰੂਆਤ: ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 78 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦੇ ਪਹਿਲੇ ਬਹੁ-ਮੰਤਵੀ ਖੇਡ ਕੰਪਲੈਕਸ ਦੀ ਨੀਂਹ ਰੱਖੀ

    ਜਲੰਧਰ, 11 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖੇਡਾਂ ਨੂੰ ਪ੍ਰਮੋਟ ਕਰ ਕੇ ਨਸ਼ਿਆਂ ਵਿਰੁੱਧ ਕਾਰਵਾਈ ਤੇਜ਼ ਕਰਨ ਦਾ ਐਲਾਨ ਕੀਤਾ। ਬਰਲਟਨ ਪਾਰਕ ਸਪੋਰਟਸ ਹੱਬ, ਜੋ ਕਿ ਲਗਭਗ 78 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਹੋਣ ਵਾਲਾ ਅਹਿਮ ਪ੍ਰੋਜੈਕਟ…

  • ਪੰਜਾਬ ਸਰਕਾਰ ਵਲੋਂ  ਬਿਨਾਂ ਕਿਸੇ ਕੱਟ ਦੇ 16711 ਮੈਗਾਵਾਟ ਦੀ  ਬਿਜਲੀ ਦੀ ਸਿਖਰਲੀ  ਮੰਗ ਪੂਰੀ: ਹਰਭਜਨ ਸਿੰਘ ਈ.ਟੀ.ਓ.

    ਪੰਜਾਬ ਸਰਕਾਰ ਵਲੋਂ  ਬਿਨਾਂ ਕਿਸੇ ਕੱਟ ਦੇ 16711 ਮੈਗਾਵਾਟ ਦੀ  ਬਿਜਲੀ ਦੀ ਸਿਖਰਲੀ  ਮੰਗ ਪੂਰੀ: ਹਰਭਜਨ ਸਿੰਘ ਈ.ਟੀ.ਓ.

    ਚੰਡੀਗੜ੍ਹ, 11 ਜੂਨ: ਪੰਜਾਬ ਸਰਕਾਰ ਨੇ ਅੱਜ ਮਿਤੀ 11 ਜੂਨ 2025 ਨੂੰ ਸੂਬੇ ਵਿਚ ਬਿਜਲੀ ਦੀ ਸਭ ਤੋਂ ਵੱਧ ਮੰਗ 16711 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸੂਬਾ ਵਾਸੀਆਂ ਨੂੰ ਸਪਲਾਈ ਕੀਤੀ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ…

  • ਪੋਲ ਸਟਾਫ ਦੀ ਟ੍ਰੇਨਿੰਗ, ਈਵੀਐਮ ਦੀ ਵਰਤੋਂ ਅਤੇ ਈਵੀਐਮ ਵੋਟਿੰਗ ‘ਤੇ ਕੀਤੀ ਗਈ ਮੌਕ ਡ੍ਰਿਲ ਦੀ ਸਫ਼ਲ ਸਿਖਲਾਈ

    ਪੋਲ ਸਟਾਫ ਦੀ ਟ੍ਰੇਨਿੰਗ, ਈਵੀਐਮ ਦੀ ਵਰਤੋਂ ਅਤੇ ਈਵੀਐਮ ਵੋਟਿੰਗ ‘ਤੇ ਕੀਤੀ ਗਈ ਮੌਕ ਡ੍ਰਿਲ ਦੀ ਸਫ਼ਲ ਸਿਖਲਾਈ

    ਚੰਡੀਗੜ੍ਹ, 11 ਜੂਨ: ਪੋਲਿੰਗ ਅਧਿਕਾਰੀਆਂ ਦੀ ਸਹੀ ਅਤੇ ਪੇਸ਼ੇਵਰ ਸਿਖਲਾਈ ਚੋਣਾਂ ਦੀ ਤਿਆਰੀ ਦਾ ਇੱਕ ਅਨਿੱਖੜਵਾਂ ਅੰਗ ਹੈ। ਇਸ ਸਿਖਲਾਈ ਦਾ ਮੁੱਖ ਉਦੇਸ਼ ਪੋਲਿੰਗ ਕਰਮਚਾਰੀਆਂ ਨੂੰ ਕਾਨੂੰਨ, ਨਿਯਮਾਂ ਅਤੇ ਨਿਰਦੇਸ਼ਾਂ ਅਨੁਸਾਰ ਸਖ਼ਤੀ ਨਾਲ ਚੋਣਾਂ ਕਰਵਾਉਣ ਲਈ ਲੋੜੀਂਦੇ ਗਿਆਨ ਅਤੇ ਹੁਨਰਾਂ ਨਾਲ ਲੈਸ ਕਰਨਾ ਹੈ। ਇਸ ਉਦੇਸ਼ ਲਈ ਸਿਖਲਾਈ ਦੇ ਦੋ ਪੜਾਅ ਛੋਟੇ ਸਮੂਹਾਂ ਵਿੱਚ ਕਰਵਾਏ…

  • ਸੀਈਸੀ ਵੱਲੋਂ ਭਾਰਤ ਦੀ ਚੋਣ ਪ੍ਰਕਿਰਿਆ ਦੁਨੀਆਂ ਸਾਹਮਣੇ ਪੇਸ਼

    ਸੀਈਸੀ ਵੱਲੋਂ ਭਾਰਤ ਦੀ ਚੋਣ ਪ੍ਰਕਿਰਿਆ ਦੁਨੀਆਂ ਸਾਹਮਣੇ ਪੇਸ਼

    ਚੰਡੀਗੜ੍ਹ, 11 ਜੂਨ: ਭਾਰਤ ਦੀ ਚੋਣ ਪ੍ਰਕਿਰਿਆ ਦੇ ਅਹਿਮ ਪਹਿਲੂਆਂ ਨੂੰ ਉਜਾਗਰ ਕਰਦੇ ਹੋਏ, ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੇ ਕੱਲ੍ਹ ਸ਼ਾਮ ਸਵੀਡਨ ਵਿੱਚ ਸਟਾਕਹੋਮ ਅੰਤਰਰਾਸ਼ਟਰੀ ਚੋਣ ਕਾਨਫਰੰਸ ਵਿੱਚ ਆਪਣਾ ਮੁੱਖ ਭਾਸ਼ਣ ਦਿੱਤਾ। ਉਨ੍ਹਾਂ ਨੇ ਦੁਨੀਆ ਭਰ ਦੇ ਦੇਸ਼ਾਂ ਦੀਆਂ ਚੋਣ ਪ੍ਰਬੰਧਨ ਸੰਸਥਾਵਾਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮਾਂ ਵਿੱਚ ਭਾਰਤੀ ਚੋਣ ਕਮਿਸ਼ਨ ਦੀ…

  • ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸਵੀਡਨ ਵਿਖੇ ਅੰਤਰਰਾਸ਼ਟਰੀ ਆਈਡਿਆ ਸਟਾਕਹੋਮ ਕਾਨਫਰੰਸ ਦੌਰਾਨ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨਾਲ ਕੀਤੀਆਂ ਦੁਵੱਲੀਆਂ ਮੀਟਿੰਗਾਂ

    ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸਵੀਡਨ ਵਿਖੇ ਅੰਤਰਰਾਸ਼ਟਰੀ ਆਈਡਿਆ ਸਟਾਕਹੋਮ ਕਾਨਫਰੰਸ ਦੌਰਾਨ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨਾਲ ਕੀਤੀਆਂ ਦੁਵੱਲੀਆਂ ਮੀਟਿੰਗਾਂ

    ਚੰਡੀਗੜ੍ਹ, 11 ਜੂਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਚੋਣ ਪ੍ਰਕਿਰਿਆ ਦੀ ਨਿਰਪੱਖਤਾ ‘ਤੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਆਈਡਿਆ ਸਟਾਕਹੋਮ ਕਾਨਫਰੰਸ (10 ਤੋਂ 12 ਜੂਨ, 2025) ਵਿੱਚ ਸ਼ਾਮਲ ਹੋਣ ਲਈ ਆਪਣੀ ਸਵੀਡਨ ਫੇਰੀ ਉੱਤੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਦੁਨੀਆਂ ਦੀਆਂ ਵੱਖ-ਵੱਖ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁੱਖੀਆਂ ਨਾਲ ਕਈ ਦੁਵੱਲੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦਾ…

  • ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

    ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

    ਐਸ.ਏ.ਐਸ. ਨਗਰ (ਮੋਹਾਲੀ), 10 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ…

  • ਹਲਕੇ ਦੇ ਖੇਤਾਂ ਤਕ ਨਹਿਰੀ ਪਾਣੀ ਪੁਜਦਾ ਕਰਨ ਲਈ ਕੰਮ ਜੰਗੀ ਪੱਧਰ ‘ਤੇ ਜਾਰੀ: ਵਿਧਾਇਕ ਨਰਿੰਦਰ ਕੌਰ ਭਰਾਜ

    ਹਲਕੇ ਦੇ ਖੇਤਾਂ ਤਕ ਨਹਿਰੀ ਪਾਣੀ ਪੁਜਦਾ ਕਰਨ ਲਈ ਕੰਮ ਜੰਗੀ ਪੱਧਰ ‘ਤੇ ਜਾਰੀ: ਵਿਧਾਇਕ ਨਰਿੰਦਰ ਕੌਰ ਭਰਾਜ

    ਭਵਾਨੀਗੜ੍ਹ, 11 ਜੂਨ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਖੇਤ ਤਕ ਨਹਿਰੀ ਪਾਣੀ ਪੁਜਦਾ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਖੇਤਾਂ ਤਾਈਂ ਨਹਿਰੀ ਪਾਣੀ ਪੁਜਦਾ ਕਰਨ ਲਈ ਵੱਖੋ-ਵੱਖ ਪ੍ਰੋਜੈਕਟਾਂ ਦੇ ਰੂਪ ਵਿੱਚ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ, ਜਿਸ ਦੀ…

  • ਮੱਛਰ ਪੈਦਾ ਹੋਣ ਦੇ ਸੋਮਿਆਂ ਦਾ ਖਾਤਮਾ ਕੀਤਾ ਜਾਵੇ-  ਡਾ. ਜੰਗਜੀਤ ਸਿੰਘ

    ਮੱਛਰ ਪੈਦਾ ਹੋਣ ਦੇ ਸੋਮਿਆਂ ਦਾ ਖਾਤਮਾ ਕੀਤਾ ਜਾਵੇ-  ਡਾ. ਜੰਗਜੀਤ ਸਿੰਘ

    ਕੀਰਤਪੁਰ ਸਾਹਿਬ 11 ਜੂਨ  () ਡਾ. ਬਲਬੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਸਵਪਨਦੀਪ ਕੌਰ ਸਿਵਲ ਸਰਜਨ ਰੂਪਨਗਰ ਅਤੇ ਡਾ. ਜੰਗਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਕੀਰਤਪੁਰ ਸਾਹਿਬ ਦੀ ਅਗਵਾਈ ਹੇਠ ਕੀਰਤਪੁਰ ਸਾਹਿਬ ਦੇ ਅਧੀਨ ਵੱਖ-ਵੱਖ ਪਿੰਡਾਂ ਦੇ ਟੋਭਿਆਂ ਵਿੱਚ ਡੇਂਗੂ ਦੇ ਲਾਰਵੇ ਨੂੰ ਖਤਮ ਕਰਨ ਦੇ ਮੰਤਵ ਨਾਲ਼ ਗੰਬੂਜ਼ੀਆ ਕਿਸਮ ਦੀਆਂ ਮੱਛੀਆਂ ਪਾਈਆਂ ਗਈਆਂ।       ਜਾਣਕਾਰੀ…

  • ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ‘ਕ੍ਰਿਸ਼ੀ ਸੰਕਲਪ ਅਭਿਆਨ’ ਰਾਹੀਂ ਕਿਸਾਨਾਂ ਨੂੰ ਭਲਾਈ ਸਕੀਮਾਂ ਬਾਰੇ ਦਿੱਤੀ ਗਈ ਜਾਣਕਾਰੀ

    ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ‘ਕ੍ਰਿਸ਼ੀ ਸੰਕਲਪ ਅਭਿਆਨ’ ਰਾਹੀਂ ਕਿਸਾਨਾਂ ਨੂੰ ਭਲਾਈ ਸਕੀਮਾਂ ਬਾਰੇ ਦਿੱਤੀ ਗਈ ਜਾਣਕਾਰੀ

    ਸ੍ਰੀ ਮੁਕਤਸਰ ਸਾਹਿਬ, 11 ਜੂਨ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਤਮਾ ਦੇ ਸਹਿਯੋਗ ਨਾਲ ਅੱਜ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ- ਵੱਖ ਪਿੰਡਾਂ (ਆਸਾ ਬੁਟਰ, ਵੜਿੰਗ, ਸਮਾਘ, ਸੂਰੇਵਾਲ, ਗੂੜੀ ਸੰਘਰ, ਭੀਟੀਵਾਲਾ, ਸਿੱਖਵਾਲਾ ਅਤੇ ਕੱਖਾ ਵਾਲੀ) ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ, ਤਾਂ ਜੋ ਉਹ ਆਪਣੀ ਆਮਦਨ…

  • ਕਿਸਾਨ ਭਲਾਈ ਲਈ  ਖੇਤੀਬਾੜੀ ਜਾਗਰੂਕਤਾ ਮੁਹਿੰਮ ਪਹੁੰਚੀ ਪਿੰਡ-ਪਿੰਡ

    ਕਿਸਾਨ ਭਲਾਈ ਲਈ  ਖੇਤੀਬਾੜੀ ਜਾਗਰੂਕਤਾ ਮੁਹਿੰਮ ਪਹੁੰਚੀ ਪਿੰਡ-ਪਿੰਡ

    ਅਬੋਹਰ, ਫਾਜ਼ਿਲਕਾ, 11 ਜੂਨ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਫਾਜ਼ਿਲਕਾ, ਆਈਸੀਏਆਰ-ਸੀਫੇਟ ਅਬੋਹਰ, ਆਰਜੀਆਰ ਸੈੱਲ ਫਾਜ਼ਿਲਕਾ, ਇਫਕੋ ਅਤੇ ਆਤਮਾ ਅਧਿਕਾਰੀਆਂ ਦੀ ਸਾਂਝੀ ਅਗਵਾਈ ਹੇਠ ਚਲਾਈ ਜਾ ਰਹੀ 15 ਦਿਨਾਂ ਖੇਤੀਬਾੜੀ ਜਾਗਰੂਕਤਾ ਮੁਹਿੰਮ ਤਹਿਤ ਅੱਜ 14ਵੇਂ ਦਿਨ ਵੱਖ-ਵੱਖ ਪਿੰਡਾਂ – ਬੁਰਜ ਮੁਹਾਰ, ਕਟੇਹਰਾ, ਬੱਲੂਆਣਾ, ਗੋਬਿੰਦਗੜ੍ਹ, ਨੂਰਪੁਰ, ਮਮੂਖੇੜਾ ਆਦਿ ਵਿੱਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਸ ਦੌਰਾਨ, ਤਿੰਨ ਟੀਮਾਂ…

  • ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਬਾਰਨ ਤੇ ਨੰਦਪੁਰ ਕੇਸੋਂ ਦੇ ਛੱਪੜਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ

    ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਬਾਰਨ ਤੇ ਨੰਦਪੁਰ ਕੇਸੋਂ ਦੇ ਛੱਪੜਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ

    ਪਟਿਆਲਾ, 11 ਜੂਨ:               ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਬਾਰਨ ਤੇ ਨੰਦਪੁਰ ਕੇਸੋਂ ‘ਚ ਛੱਪੜਾਂ ਦੀ ਸਫ਼ਾਈ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਬਾਰਨ ਵਿਖੇ ਗੁਰਦੁਆਰਾ ਸਾਹਿਬ ਨੇੜੇ ਥਾਪਰ ਮਾਡਲ ਨਾਲ ਵਿਕਸਤ ਕੀਤੇ ਛੱਪੜ ਵਿੱਚ ਕੰਧ ਦੇ ਪਏ ਅਧੂਰੇ ਕੰਮ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਛੱਪੜ ‘ਤੇ ਹੋਏ ਖਰਚ ਅਤੇ ਜਦੋਂ ਛੱਪੜ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਉਸ ਸਮੇਂ ਤਾਇਨਾਤ ਜੇ.ਈ ਤੋਂ ਲੈ ਕੇ ਉੱਚ ਅਧਿਕਾਰੀਆਂ ਦੀ ਸੂਚੀ ਸੌਂਪਣ ਦੀ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀ ਕਮਾਈ ਦਾ ਇੱਕ ਇੱਕ ਪੈਸਾ ਲੋਕਾਂ ‘ਤੇ ਹੀ ਲਗਾਇਆ ਜਾਵੇਗਾ ਤੇ ਪੈਸੇ ਦੀ ਬਰਬਾਦੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਯਕੀਨੀ ਬਣਾਈ ਜਾਵੇਗੀ।                 ਡਾ. ਬਲਬੀਰ ਸਿੰਘ ਨੇ ਨੰਦਪੁਰ ਕੇਸੋਂ ਦੇ ਛੱਪੜ ਦੀ ਪਹਿਲਾ ਡਿੱਗੀ ਕੰਧ ਦੇ ਕਾਰਨਾਂ ਅਤੇ ਨਵੀਂ ਬਣਾਈ ਜਾ ਰਹੀ ਕੰਕਰੀਟ ਦੀ ਕੰਧ ਦੇ ਕੰਮ ‘ਚ ਦੇਰੀ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਇਹ ਵੱਡੀ ਅਣਗਹਿਲੀ ਹੈ ਜਿਸ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ, ਇਸ ਲਈ ਸਬੰਧਤ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਬਾਰਨ ਵਿਚੋਂ ਲੰਘਦੇ ਸੂਏ ਤੇ ਨਵਾਂ ਬਾਰਨ ਦੇ ਟੋਭੇ ਦੀ ਸਫ਼ਾਈ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।                 ਉਨ੍ਹਾਂ ਪਿੰਡ ਨੰਦਪੁਰ ਕੇਸੋਂ ਵਿਖੇ ਬਣੇ ਦੋ ਵੱਡੇ ਛੱਪੜਾਂ ਦੀ ਚੱਲ ਰਹੀ ਸਫ਼ਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪਿੰਡ ਦੇ ਬਾਹਰ ਵਾਲੇ ਦੋਵੇਂ ਛੱਪੜਾਂ ਵਿੱਚੋਂ ਡਿਸਪੈਂਸਰੀ ਵਾਲੇ ਪਾਸੇ ਵਾਲਾ ਛੱਪੜ ਪੱਕਾ ਕੀਤਾ ਜਾਵੇਗਾ ਤੇ ਨਾਲ ਪਾਰਕ ਵਿਕਸਤ ਕੀਤਾ ਜਾਵੇਗਾ। ਪੱਕੇ ਛੱਪੜ ਤੋਂ ਬਾਅਦ ਪਾਣੀ ਕੱਚੇ ਛੱਪੜ ਰਾਹੀਂ ਹੁੰਦਾ ਹੋਇਆ ਖੇਤਾਂ ਨੂੰ ਸਿੰਚਾਈ ਲਗਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਹੋ ਚੁੱਕਾ ਹੈ ਤੇ ਇਹ ਕੰਮ ਜਲਦ ਮੁਕੰਮਲ ਹੋ ਜਾਵੇਗਾ। ਉਨ੍ਹਾਂ ਨੰਦਪੁਰ ਕੇਸੋਂ ਦੀ ਅਣਸੁਰੱਖਿਅਤ ਪਾਣੀ ਵਾਲੀ ਟੈਂਕੀ ਨੂੰ ਤੋੜਕੇ ਨਵੀਂ ਟੈਂਕੀ ਬਣਾਉਣ ਲਈ ਵੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ।                 ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡ ਨੰਦਪੁਰ ਕੇਸੋਂ ਨੂੰ 25 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ ਤੇ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਹੋਰ ਜਿੰਨੀ ਵੀ ਗਰਾਂਟ ਦੀ ਜ਼ਰੂਰਤ ਹੋਵੇਗੀ ਉਹ ਪਿੰਡ ਨੂੰ ਦਿੱਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੰਦਪੁਰ ਕੇਸੋਂ ਵਿਖੇ ਨਹਿਰੀ ਨਾਲੇ ‘ਚ ਨਰਵਾਣਾ ਬਰਾਂਚ ਦਾ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ ਤੇ ਅਗਲੇ ਸਾਲ ਇਸ ਨਾਲੇ ਨੂੰ ਪੱਕਾ ਕਰ ਦਿੱਤਾ ਜਾਵੇਗਾ। 

  • ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਲਗਾਏ ਕਿਸਾਨ ਜਾਗਰੂਕਤਾ ਕੈਂਪ

    ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਲਗਾਏ ਕਿਸਾਨ ਜਾਗਰੂਕਤਾ ਕੈਂਪ

    ਪਟਿਆਲਾ, 11 ਜੂਨ:                 ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਤਕਨੀਕੀ ਸਹਾਇਤਾ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਦੇ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਰੋੜਗੜ੍ਹ, ਸਿਉਣਾ, ਰੌਗਲਾ ਅਤੇ ਲਚਕਾਣੀ ਵਿੱਚ ਕੈਂਪ ਲਗਾ ਕੇ ਕਿਸਾਨਾਂ ਨਾਲ ਵਿਗਿਆਨਕ ਜਾਣਕਾਰੀ ਸਾਂਝੀ ਕੀਤੀ ਗਈ।                 ਇਸ ਮੁਹਿੰਮ ਬਾਰੇ…