Tag: punjab news

  • ਮੱਛਰ ਪੈਦਾ ਹੋਣ ਦੇ ਸੋਮਿਆਂ ਦਾ ਖਾਤਮਾ ਕੀਤਾ ਜਾਵੇ-  ਡਾ. ਜੰਗਜੀਤ ਸਿੰਘ

    ਮੱਛਰ ਪੈਦਾ ਹੋਣ ਦੇ ਸੋਮਿਆਂ ਦਾ ਖਾਤਮਾ ਕੀਤਾ ਜਾਵੇ-  ਡਾ. ਜੰਗਜੀਤ ਸਿੰਘ

    ਕੀਰਤਪੁਰ ਸਾਹਿਬ 11 ਜੂਨ  () ਡਾ. ਬਲਬੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਸਵਪਨਦੀਪ ਕੌਰ ਸਿਵਲ ਸਰਜਨ ਰੂਪਨਗਰ ਅਤੇ ਡਾ. ਜੰਗਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਕੀਰਤਪੁਰ ਸਾਹਿਬ ਦੀ ਅਗਵਾਈ ਹੇਠ ਕੀਰਤਪੁਰ ਸਾਹਿਬ ਦੇ ਅਧੀਨ ਵੱਖ-ਵੱਖ ਪਿੰਡਾਂ ਦੇ ਟੋਭਿਆਂ ਵਿੱਚ ਡੇਂਗੂ ਦੇ ਲਾਰਵੇ ਨੂੰ ਖਤਮ ਕਰਨ ਦੇ ਮੰਤਵ ਨਾਲ਼ ਗੰਬੂਜ਼ੀਆ ਕਿਸਮ ਦੀਆਂ ਮੱਛੀਆਂ ਪਾਈਆਂ ਗਈਆਂ।       ਜਾਣਕਾਰੀ…

  • ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ‘ਕ੍ਰਿਸ਼ੀ ਸੰਕਲਪ ਅਭਿਆਨ’ ਰਾਹੀਂ ਕਿਸਾਨਾਂ ਨੂੰ ਭਲਾਈ ਸਕੀਮਾਂ ਬਾਰੇ ਦਿੱਤੀ ਗਈ ਜਾਣਕਾਰੀ

    ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ‘ਕ੍ਰਿਸ਼ੀ ਸੰਕਲਪ ਅਭਿਆਨ’ ਰਾਹੀਂ ਕਿਸਾਨਾਂ ਨੂੰ ਭਲਾਈ ਸਕੀਮਾਂ ਬਾਰੇ ਦਿੱਤੀ ਗਈ ਜਾਣਕਾਰੀ

    ਸ੍ਰੀ ਮੁਕਤਸਰ ਸਾਹਿਬ, 11 ਜੂਨ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਤਮਾ ਦੇ ਸਹਿਯੋਗ ਨਾਲ ਅੱਜ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ- ਵੱਖ ਪਿੰਡਾਂ (ਆਸਾ ਬੁਟਰ, ਵੜਿੰਗ, ਸਮਾਘ, ਸੂਰੇਵਾਲ, ਗੂੜੀ ਸੰਘਰ, ਭੀਟੀਵਾਲਾ, ਸਿੱਖਵਾਲਾ ਅਤੇ ਕੱਖਾ ਵਾਲੀ) ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ, ਤਾਂ ਜੋ ਉਹ ਆਪਣੀ ਆਮਦਨ…

  • ਕਿਸਾਨ ਭਲਾਈ ਲਈ  ਖੇਤੀਬਾੜੀ ਜਾਗਰੂਕਤਾ ਮੁਹਿੰਮ ਪਹੁੰਚੀ ਪਿੰਡ-ਪਿੰਡ

    ਕਿਸਾਨ ਭਲਾਈ ਲਈ  ਖੇਤੀਬਾੜੀ ਜਾਗਰੂਕਤਾ ਮੁਹਿੰਮ ਪਹੁੰਚੀ ਪਿੰਡ-ਪਿੰਡ

    ਅਬੋਹਰ, ਫਾਜ਼ਿਲਕਾ, 11 ਜੂਨ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਫਾਜ਼ਿਲਕਾ, ਆਈਸੀਏਆਰ-ਸੀਫੇਟ ਅਬੋਹਰ, ਆਰਜੀਆਰ ਸੈੱਲ ਫਾਜ਼ਿਲਕਾ, ਇਫਕੋ ਅਤੇ ਆਤਮਾ ਅਧਿਕਾਰੀਆਂ ਦੀ ਸਾਂਝੀ ਅਗਵਾਈ ਹੇਠ ਚਲਾਈ ਜਾ ਰਹੀ 15 ਦਿਨਾਂ ਖੇਤੀਬਾੜੀ ਜਾਗਰੂਕਤਾ ਮੁਹਿੰਮ ਤਹਿਤ ਅੱਜ 14ਵੇਂ ਦਿਨ ਵੱਖ-ਵੱਖ ਪਿੰਡਾਂ – ਬੁਰਜ ਮੁਹਾਰ, ਕਟੇਹਰਾ, ਬੱਲੂਆਣਾ, ਗੋਬਿੰਦਗੜ੍ਹ, ਨੂਰਪੁਰ, ਮਮੂਖੇੜਾ ਆਦਿ ਵਿੱਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਸ ਦੌਰਾਨ, ਤਿੰਨ ਟੀਮਾਂ…

  • ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਬਾਰਨ ਤੇ ਨੰਦਪੁਰ ਕੇਸੋਂ ਦੇ ਛੱਪੜਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ

    ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਬਾਰਨ ਤੇ ਨੰਦਪੁਰ ਕੇਸੋਂ ਦੇ ਛੱਪੜਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ

    ਪਟਿਆਲਾ, 11 ਜੂਨ:               ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਬਾਰਨ ਤੇ ਨੰਦਪੁਰ ਕੇਸੋਂ ‘ਚ ਛੱਪੜਾਂ ਦੀ ਸਫ਼ਾਈ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਬਾਰਨ ਵਿਖੇ ਗੁਰਦੁਆਰਾ ਸਾਹਿਬ ਨੇੜੇ ਥਾਪਰ ਮਾਡਲ ਨਾਲ ਵਿਕਸਤ ਕੀਤੇ ਛੱਪੜ ਵਿੱਚ ਕੰਧ ਦੇ ਪਏ ਅਧੂਰੇ ਕੰਮ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਛੱਪੜ ‘ਤੇ ਹੋਏ ਖਰਚ ਅਤੇ ਜਦੋਂ ਛੱਪੜ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਉਸ ਸਮੇਂ ਤਾਇਨਾਤ ਜੇ.ਈ ਤੋਂ ਲੈ ਕੇ ਉੱਚ ਅਧਿਕਾਰੀਆਂ ਦੀ ਸੂਚੀ ਸੌਂਪਣ ਦੀ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀ ਕਮਾਈ ਦਾ ਇੱਕ ਇੱਕ ਪੈਸਾ ਲੋਕਾਂ ‘ਤੇ ਹੀ ਲਗਾਇਆ ਜਾਵੇਗਾ ਤੇ ਪੈਸੇ ਦੀ ਬਰਬਾਦੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਯਕੀਨੀ ਬਣਾਈ ਜਾਵੇਗੀ।                 ਡਾ. ਬਲਬੀਰ ਸਿੰਘ ਨੇ ਨੰਦਪੁਰ ਕੇਸੋਂ ਦੇ ਛੱਪੜ ਦੀ ਪਹਿਲਾ ਡਿੱਗੀ ਕੰਧ ਦੇ ਕਾਰਨਾਂ ਅਤੇ ਨਵੀਂ ਬਣਾਈ ਜਾ ਰਹੀ ਕੰਕਰੀਟ ਦੀ ਕੰਧ ਦੇ ਕੰਮ ‘ਚ ਦੇਰੀ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਇਹ ਵੱਡੀ ਅਣਗਹਿਲੀ ਹੈ ਜਿਸ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ, ਇਸ ਲਈ ਸਬੰਧਤ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਬਾਰਨ ਵਿਚੋਂ ਲੰਘਦੇ ਸੂਏ ਤੇ ਨਵਾਂ ਬਾਰਨ ਦੇ ਟੋਭੇ ਦੀ ਸਫ਼ਾਈ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।                 ਉਨ੍ਹਾਂ ਪਿੰਡ ਨੰਦਪੁਰ ਕੇਸੋਂ ਵਿਖੇ ਬਣੇ ਦੋ ਵੱਡੇ ਛੱਪੜਾਂ ਦੀ ਚੱਲ ਰਹੀ ਸਫ਼ਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪਿੰਡ ਦੇ ਬਾਹਰ ਵਾਲੇ ਦੋਵੇਂ ਛੱਪੜਾਂ ਵਿੱਚੋਂ ਡਿਸਪੈਂਸਰੀ ਵਾਲੇ ਪਾਸੇ ਵਾਲਾ ਛੱਪੜ ਪੱਕਾ ਕੀਤਾ ਜਾਵੇਗਾ ਤੇ ਨਾਲ ਪਾਰਕ ਵਿਕਸਤ ਕੀਤਾ ਜਾਵੇਗਾ। ਪੱਕੇ ਛੱਪੜ ਤੋਂ ਬਾਅਦ ਪਾਣੀ ਕੱਚੇ ਛੱਪੜ ਰਾਹੀਂ ਹੁੰਦਾ ਹੋਇਆ ਖੇਤਾਂ ਨੂੰ ਸਿੰਚਾਈ ਲਗਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਹੋ ਚੁੱਕਾ ਹੈ ਤੇ ਇਹ ਕੰਮ ਜਲਦ ਮੁਕੰਮਲ ਹੋ ਜਾਵੇਗਾ। ਉਨ੍ਹਾਂ ਨੰਦਪੁਰ ਕੇਸੋਂ ਦੀ ਅਣਸੁਰੱਖਿਅਤ ਪਾਣੀ ਵਾਲੀ ਟੈਂਕੀ ਨੂੰ ਤੋੜਕੇ ਨਵੀਂ ਟੈਂਕੀ ਬਣਾਉਣ ਲਈ ਵੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ।                 ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡ ਨੰਦਪੁਰ ਕੇਸੋਂ ਨੂੰ 25 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ ਤੇ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਹੋਰ ਜਿੰਨੀ ਵੀ ਗਰਾਂਟ ਦੀ ਜ਼ਰੂਰਤ ਹੋਵੇਗੀ ਉਹ ਪਿੰਡ ਨੂੰ ਦਿੱਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੰਦਪੁਰ ਕੇਸੋਂ ਵਿਖੇ ਨਹਿਰੀ ਨਾਲੇ ‘ਚ ਨਰਵਾਣਾ ਬਰਾਂਚ ਦਾ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ ਤੇ ਅਗਲੇ ਸਾਲ ਇਸ ਨਾਲੇ ਨੂੰ ਪੱਕਾ ਕਰ ਦਿੱਤਾ ਜਾਵੇਗਾ। 

  • ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਲਗਾਏ ਕਿਸਾਨ ਜਾਗਰੂਕਤਾ ਕੈਂਪ

    ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਲਗਾਏ ਕਿਸਾਨ ਜਾਗਰੂਕਤਾ ਕੈਂਪ

    ਪਟਿਆਲਾ, 11 ਜੂਨ:                 ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਤਕਨੀਕੀ ਸਹਾਇਤਾ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਦੇ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਰੋੜਗੜ੍ਹ, ਸਿਉਣਾ, ਰੌਗਲਾ ਅਤੇ ਲਚਕਾਣੀ ਵਿੱਚ ਕੈਂਪ ਲਗਾ ਕੇ ਕਿਸਾਨਾਂ ਨਾਲ ਵਿਗਿਆਨਕ ਜਾਣਕਾਰੀ ਸਾਂਝੀ ਕੀਤੀ ਗਈ।                 ਇਸ ਮੁਹਿੰਮ ਬਾਰੇ…

  • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

    ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

    ਸ੍ਰੀ ਮੁਕਤਸਰ ਸਾਹਿਬ/ਮਲੋਟ, 11 ਜੂਨ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਅਗਵਾਈ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕੰਮਾਂ ਅਤੇ ਭਲਾਈ ਸਕੀਮਾਂ ਦੀ ਸਮੀਖਿਆ ਲਈ ਮੀਟਿੰਗ ਕੀਤੀ। ਇਸ ਮੌਕੇ…

  • ਗਰਮੀ ਦੇ ਪ੍ਰਭਾਵ ਨੂੰ ਘਟਾਉਣ ਲਈ ਪਸ਼ੂਆਂ ਦੀ ਫੀਡ ਵਿੱਚ ਆਮਲਾ ਪਾਊਡਰ, ਵਿਟਾਮਿਨ ਏ ਤੇ ਡੀ-3 ਦੀ ਵਰਤੋਂ ਜਰੂਰ ਕਰੋ”- ਡਾ ਹਰਵੀਨ ਕੌਰ

    ਗਰਮੀ ਦੇ ਪ੍ਰਭਾਵ ਨੂੰ ਘਟਾਉਣ ਲਈ ਪਸ਼ੂਆਂ ਦੀ ਫੀਡ ਵਿੱਚ ਆਮਲਾ ਪਾਊਡਰ, ਵਿਟਾਮਿਨ ਏ ਤੇ ਡੀ-3 ਦੀ ਵਰਤੋਂ ਜਰੂਰ ਕਰੋ”- ਡਾ ਹਰਵੀਨ ਕੌਰ

    ਮੋਗਾ 11ਜੂਨ  ਅੱਤ ਦੀ ਪੈ ਰਹੀ ਗਰਮੀ ਵਿੱਚ ਪਸ਼ੂਆਂ ਦੀ ਸਿਹਤ ਤੇ ਮਾੜਾ ਅਸਰ ਪੈ ਸਕਦਾ ਹੈ, ਅਜਿਹੇ ਵਿੱਚ ਪਸ਼ੂਆਂ ਦਾ ਖਾਸ ਖਿਆਲ ਰੱਖਣ ਦੀ ਜ਼ਰੂਰਤ ਰਹਿੰਦੀ ਹੈ। ਪਸ਼ੂਆਂ ਨੂੰ ਲੂ-ਲੱਗਣ (ਹੀਟ ਵੇਵ) ਦੇ ਖਤਰੇ ਤੋਂ ਬਚਾਉਣ ਲਈ ਡਾ. ਹਰਵੀਨ ਕੌਰ ਧਾਲੀਵਾਲ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਵੱਲੋਂ ਪਸ਼ੂ ਪਾਲਕਾਂ ਲਈ ਐਡਵਾਈਜਰੀ ਸਾਂਝੀ ਕੀਤੀ ਹੈ।…

  • ਮਾਲੇਰਕੋਟਲਾ ਜ਼ਿਲ੍ਹੇ ਦੇ 39 ਨਵੇਂ ਪਿੰਡਾਂ ਚ ਯੋਗ ਕਲਾਸਾਂ ਦੀ ਸ਼ੁਰੂਆਤ

    ਮਾਲੇਰਕੋਟਲਾ ਜ਼ਿਲ੍ਹੇ ਦੇ 39 ਨਵੇਂ ਪਿੰਡਾਂ ਚ ਯੋਗ ਕਲਾਸਾਂ ਦੀ ਸ਼ੁਰੂਆਤ

    ਮਾਲੇਰਕੋਟਲਾ 00 ਜੂਨ                            ਪੰਜਾਸ ਸਰਕਾਰ ਵੱਲੋਂ ਨੈਚਰੋਪੈਥੀ ਅਤੇ ਯੋਗਾ ਦੇ ਪ੍ਰਚਾਰ-ਪਸਾਰ ਅਤੇ ਤੰਦਰੁਸਤ ਪੰਜਾਬ ਦੀ ਰਚਨਾ ਲਈ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਪਿਛਲੇ ਦੋ ਸਾਲਾਂ ਤੋਂ ਜ਼ਿਲ੍ਹੇ ਵਿੱਚ 72 ਕਲਾਸਾਂ ਸਫ਼ਲਤਾਪੂਰਵਕ ਚੱਲ ਰਹੀਆਂ ਹਨ, ਜਿਹਨਾਂ ਦਾ ਸੰਚਾਲਨ 27 ਯੋਗ ਟ੍ਰੇਨਰਾਂ ਵੱਲੋਂ ਕੀਤਾ ਜਾ ਰਿਹਾ ਹੈ । ਇਸ ਯੋਜਨਾਂ ਨੂੰ ਹੋਰ ਅੱਗੇ ਵਧਾਉਂਦਿਆਂ ਮਾਲੇਰਕੋਟਲਾ ਜ਼ਿਲ੍ਹੇ ਦੇ 39 ਨਵੇਂ ਪਿੰਡਾਂ ਵਿੱਚ ਨਵੀਆਂ ਯੋਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਇਹ ਜਾਣਕਾਰੀ  ਯੋਗ ਸੁਪਰਵਾਈਜ਼ਰ ਮਲਕੀਤ ਕੌਰ ਵੱਲੋਂ ਸਾਂਝੀ ਕੀਤੀ ਗਈ ਜੋ ਇਸ ਮੁਹਿੰਮ ਦੀ ਜ਼ਿਲ੍ਹਾ ਪੱਧਰੀ ਨਿਗਰਾਨੀ ਕਰ ਰਹੇ ਹਨ ।                 ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਯੋਗਾ ਡਿਪਲੋਮਾਂ ਕੋਰਸ ਤਹਿਤ ਉਹ ਵਿਦਿਆਰਥੀ ਜਿਹਨਾਂ ਨੇ ਆਪਣਾ ਪਹਿਲਾ ਟਰਾਈਮੈਸਟਰ ਪੂਰਾ ਕਰ ਲਿਆ ਹੁਣ ਉਹ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਯੋਗ ਕਲਾਸਾਂ ਲੈਣਗੇ । ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਇਹਨਾਂ ਯੋਗ ਕਲਾਸਾਂ ਰਾਹੀਂ ਜ਼ਿਲ੍ਹੇ ਦੇ ਕਰੀਬ 1585 ਤੋ ਵੱਧ ਮੈਂਬਰ ਜੁੜ ਚੁੱਕੇ ਹਨ ।                        ਯੋਗਾ ਕਲਾਸਾਂ ਨਾਲ ਜੁੜਨ ਦੀ ਇੱਛਾ ਰੱਖਣ ਵਾਲੇ ਨਾਗਰਿਕ ਟੋਲ ਫਰੀ ਨੰਬਰ 76694-00500 ‘ ਤੇ ਕਾਲ ਕਰਕੇ ਜਾਂ ਸਰਕਾਰੀ ਵੈਂਬਸਾਈਟ https://cmdiyogshala.punjab.gov.in  ਰਾਹੀਂ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ । ਊਹਨਾਂ ਦੱਸਿਆ ਕਿ ਇਸ ਤੋਂ ਇਲਾਵਾ, ਜ਼ਿਲ੍ਹਾ ਪੱਧਰੀ ਯੋਗ ਸੁਪਰਵਾਈਜ਼ਰ ਮਲਕੀਤ ਕੌਰ ਨਾਲ ਮੋਬਾਇਲ ਨੰਬਰ  8591925814 ‘ ਤੇ ਸੰਪਰਕ ਕਰਕੇ ਵੀ ਵਿਸਥਾਰਿਤ ਜਾਣਕਾਰੀ ਲਈ ਜਾ ਸਕਦੀ ਹੈ ।

  • ਰਾਜ ਸਰਕਾਰ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ – ਵਿਧਾਇਕ ਗੁਰਦੀਪ ਸਿੰਘ ਰੰਧਾਵਾ

    ਰਾਜ ਸਰਕਾਰ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ – ਵਿਧਾਇਕ ਗੁਰਦੀਪ ਸਿੰਘ ਰੰਧਾਵਾ

    ਡੇਰਾ ਬਾਬਾ ਨਾਨਕ/ਗੁਰਦਾਸਪੁਰ, 11 ਜੂਨ (       ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਰਾਜ ਸਰਕਾਰ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ…

  • ਮੁੱਖ ਮੰਤਰੀ ਵੱਲੋਂ ਉਦਯੋਗਿਕ ਕ੍ਰਾਂਤੀ ਦੀ ਦਿਸ਼ਾ ‘ਚ ਚੁੱਕੇ ਗਏ ਇਤਿਹਾਸਕ ਕਦਮ: ਕਰਮਜੀਤ ਕੌਰ

    ਮੁੱਖ ਮੰਤਰੀ ਵੱਲੋਂ ਉਦਯੋਗਿਕ ਕ੍ਰਾਂਤੀ ਦੀ ਦਿਸ਼ਾ ‘ਚ ਚੁੱਕੇ ਗਏ ਇਤਿਹਾਸਕ ਕਦਮ: ਕਰਮਜੀਤ ਕੌਰ

    ਹੁਸ਼ਿਆਰਪੁਰ, 10 ਜੂਨ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਉਦਯੋਗਿਕ ਤੌਰ ‘ਤੇ ਮੋਹਰੀ ਸੂਬਾ ਬਣਾਉਣ ਲਈ ਚੁੱਕੇ ਗਏ ਇਤਿਹਾਸਕ ਕਦਮ ਚੁੱਕੇ ਗਏ ਹਨ, ਜਿਸ ਨਾਲ ਉਦਯੋਗਾਂ ਨੂੰ ਕਾਫੀ ਹੁਲਾਰਾ ਮਿਲ ਰਿਹਾ ਹੈ। ਇਨ੍ਹਾਂ ਨੀਤੀਗਤ ਫੈਸਲਿਆਂ ਦਾ ਸਵਾਗਤ ਕਰਦੇ ਹੋਏ…

  • ’ਯੁੱਧ ਨਸ਼ਿਆਂ ਵਿਰੁੱਧ’ ਦੇ 101 ਵੇਂ ਦਿਨ ਪੰਜਾਬ ਪੁਲਿਸ ਵੱਲੋਂ 152 ਨਸ਼ਾ ਤਸਕਰ ਗ੍ਰਿਫ਼ਤਾਰ; 1.6 ਕਿਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

    ’ਯੁੱਧ ਨਸ਼ਿਆਂ ਵਿਰੁੱਧ’ ਦੇ 101 ਵੇਂ ਦਿਨ ਪੰਜਾਬ ਪੁਲਿਸ ਵੱਲੋਂ 152 ਨਸ਼ਾ ਤਸਕਰ ਗ੍ਰਿਫ਼ਤਾਰ; 1.6 ਕਿਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

    ਚੰਡੀਗੜ੍ਹ, 10 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 101ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 152 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 3.56 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ…

  • ਪੰਜਾਬ ਸਰਕਾਰ ਨੇ  ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਿਖਰਲੀ  ਮੰਗ ਪੂਰੀ ਕੀਤੀ: ਹਰਭਜਨ ਸਿੰਘ ਈ.ਟੀ.ਓ.

    ਪੰਜਾਬ ਸਰਕਾਰ ਨੇ  ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਿਖਰਲੀ  ਮੰਗ ਪੂਰੀ ਕੀਤੀ: ਹਰਭਜਨ ਸਿੰਘ ਈ.ਟੀ.ਓ.

    ਚੰਡੀਗੜ੍ਹ, 10 ਜੂਨ: ਪੰਜਾਬ ਸਰਕਾਰ ਨੇ ਸੂਬੇ ਵਿਚ  ਬਿਜਲੀ ਖੇਤਰ ਨਾਲ ਜੁੜੀ ਇਕ ਅਹਿਮ ਤੇ ਇਤਿਹਾਸਕ ਪ੍ਰਾਪਤੀ ਨੂੰ ਆਪਣੇ ਨਾਮ ਕਰਦਿਆਂ ਅੱਜ ਮਿਤੀ 10 ਜੂਨ 2025 ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 16,192 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸਫਲਤਾਪੂਰਵਕ ਪੂਰਾ ਕੀਤਾ, ਜਿਸ ਨਾਲ ਸੂਬਾ 29 ਜੂਨ, 2024 ਨੂੰ 16,058 ਮੈਗਾਵਾਟ ਬਿਜਲੀ…

  • ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

    ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

    ਚੰਡੀਗੜ੍ਹ, 10 ਜੂਨ: ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਲੋਕ ਪੱਖੀ ਪੁਲਿਸਿੰਗ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਹਾਰਟੇਕ ਫਾਊਂਡੇਸ਼ਨ ਨੇ ਹੁਨਰ ਵਿਕਾਸ, ਕਾਊਂਸਲਿੰਗ, ਜਾਗਰੂਕਤਾ, ਸਮਰੱਥਾ-ਨਿਰਮਾਣ ਅਤੇ ਭਾਈਚਾਰਕ ਸ਼ਮੂਲੀਅਤ ਸਬੰਧੀ ਪ੍ਰੋਗਰਾਮਾਂ ਰਾਹੀਂ ਸੂਬੇ ਭਰ ਦੇ ਸੰਵਦੇਨਸ਼ੀਲ ਅਤੇ ਭਟਕ ਰਹੇ ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਇੱਕ ਸਮਝੌਤਾ ਸਹੀਬੱਧ ਕੀਤਾ ਹੈ।ਇਸ…

  • ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

    ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

    ਚੰਡੀਗੜ੍ਹ/ਅੰਮ੍ਰਿਤਸਰ, 10 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ-ਹਵਾਲਾ ਕਾਰਟੇਲ ਦੇ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ ਅਤੇ 8.7…

  • ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਖੇਤਰ ਦੇ ਪਹਿਲੇ ਬੋਨ ਮੈਰੋ ਟ੍ਰਾਂਸਪਲਾਂਟ ਢਾਂਚੇ ਨੂੰ ਸਥਾਪਿਤ ਕਰਨ ਲਈ ਸੀ.ਐਮ.ਸੀ. ਲੁਧਿਆਣਾ ਨਾਲ ਸਮਝੌਤਾ ਸਹੀਬੱਧ

    ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਖੇਤਰ ਦੇ ਪਹਿਲੇ ਬੋਨ ਮੈਰੋ ਟ੍ਰਾਂਸਪਲਾਂਟ ਢਾਂਚੇ ਨੂੰ ਸਥਾਪਿਤ ਕਰਨ ਲਈ ਸੀ.ਐਮ.ਸੀ. ਲੁਧਿਆਣਾ ਨਾਲ ਸਮਝੌਤਾ ਸਹੀਬੱਧ

    ਚੰਡੀਗੜ੍ਹ, 10 ਜੂਨ— ਸੂਬੇ ਵਿੱਚ ਤੀਜੇ ਦਰਜੇ ਦੀਆਂ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਇੱਕ ਮੋਹਰੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀਐਮਸੀ), ਲੁਧਿਆਣਾ ਨਾਲ ਪੰਜਾਬ ਦੀ ਪਹਿਲੀ ਬੋਨ ਮੈਰੋ ਟ੍ਰਾਂਸਪਲਾਂਟ (ਬੀਐਮਟੀ) ਢਾਂਚਾ ਸਥਾਪਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮਓਯੂ) ‘ਤੇ ਹਸਤਾਖਰ ਕੀਤੇ। ਇਸ ਪਹਿਲ ਦਾ ਉਦੇਸ਼ ਥੈਲੇਸੀਮੀਆ ਤੋਂ ਪੀੜਤ ਬੱਚਿਆਂ…

  • ‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਉਦਯੋਗਿਕ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ: ਹਰਪਾਲ ਸਿੰਘ ਚੀਮਾ

    ‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਉਦਯੋਗਿਕ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ: ਹਰਪਾਲ ਸਿੰਘ ਚੀਮਾ

    ਚੰਡੀਗੜ੍ਹ, 10 ਜੂਨ ਉਦਯੋਗਿਕ ਪੁਨਰ ਸੁਰਜੀਤੀ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਦੇ ਇੱਕ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਸੂਬੇ ਦੇ ਸਨਅਤੀ ਵਿਕਾਸ ਵਾਸਤੇ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਹੈ। ਇਹ ਐਲਾਨ ਅੱਜ ਇੱਥੇ ਪੰਜਾਬ ਦੇ ਵਿੱਤ…

  • ਉਦਯੋਗਪਤੀਆਂ ਨੇ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਦੀ ਕੀਤੀ ਸ਼ਲਾਘਾ, ਵਿਕਾਸ ਸਬੰਧੀ ਸੂਬੇ ਦੀ ਅਥਾਹ ਸੰਭਾਵਨਾ ‘ਤੇ ਭਰੋਸਾ ਪ੍ਰਗਟਾਇਆ

    ਉਦਯੋਗਪਤੀਆਂ ਨੇ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਦੀ ਕੀਤੀ ਸ਼ਲਾਘਾ, ਵਿਕਾਸ ਸਬੰਧੀ ਸੂਬੇ ਦੀ ਅਥਾਹ ਸੰਭਾਵਨਾ ‘ਤੇ ਭਰੋਸਾ ਪ੍ਰਗਟਾਇਆ

    ਚੰਡੀਗੜ੍ਹ, 10 ਜੂਨ:ਪ੍ਰਮੁੱਖ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਹੈ, ਜਿਸ ਵਿੱਚ ਸੂਬੇ ਦੀ ਅਥਾਹ ਸੰਭਾਵਨਾ ਰਾਹੀਂ ਇਸ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉਜਾਗਰ ਕੀਤਾ ਗਿਆ ਹੈ। ਇੱਥੇ ਮੋਹਾਲੀ ਵਿਖੇ ਅੱਜ ਹੋਏ ਵਿਚਾਰ-ਵਟਾਂਦਰੇ ਦੌਰਾਨ ਪ੍ਰਮੁੱਖ ਕੰਪਨੀਆਂ ਦੇ ਉੱਚ ਕਾਰਜਕਾਰੀ ਅਧਿਕਾਰੀਆਂ ਨੇ ਪ੍ਰਵਾਨਗੀਆਂ…

  • ਕੇਜਰੀਵਾਲ ਅਤੇ ਮੁੱਖ ਮੰਤਰੀ ਵੱਲੋਂ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂ

    ਕੇਜਰੀਵਾਲ ਅਤੇ ਮੁੱਖ ਮੰਤਰੀ ਵੱਲੋਂ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂ

    ਐਸ.ਏ.ਐਸ. ਨਗਰ (ਮੋਹਾਲੀ), 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪੰਜਾਬ ਉਦਯੋਗਿਕ ਕ੍ਰਾਂਤੀ ਤਹਿਤ ਪੰਜਾਬ ਵਿੱਚ ਸਨਅਤੀ ਵਿਕਾਸ ਅਤੇ ਖੁਸ਼ਹਾਲੀ ਦਾ ਨਵਾਂ ਯੁੱਗ ਸ਼ੁਰੂ ਹੋਇਆ। ਹੋਰ ਜਾਣਕਾਰੀ ਦਿੰਦਿਆਂ ਮੁੱਖ ਮਹਿਮਾਨ…

  • “ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

    “ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

    ਐਸ.ਏ.ਐਸ. ਨਗਰ (ਮੋਹਾਲੀ), 10 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ…

  • ਡਰੋਨਾਂ ਨਾਲ ਛੋਟੇ ਅਤੇ ਵੱਡੇ ਕਿਸਾਨਾਂ ਨੂੰ ਲਾਭ ਦੇ ਨਾਲ ਡਰੋਨ ਦੀਦੀਆਂ ਨੂੰ ਹੋਵੇਗਾ ਰੋਜ਼ਗਾਰ ਪ੍ਰਾਪਤ-ਏਡੀਸੀ

    ਡਰੋਨਾਂ ਨਾਲ ਛੋਟੇ ਅਤੇ ਵੱਡੇ ਕਿਸਾਨਾਂ ਨੂੰ ਲਾਭ ਦੇ ਨਾਲ ਡਰੋਨ ਦੀਦੀਆਂ ਨੂੰ ਹੋਵੇਗਾ ਰੋਜ਼ਗਾਰ ਪ੍ਰਾਪਤ-ਏਡੀਸੀ

    ਮਾਨਸਾ, 10 ਜੂਨ :             ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਮਾਨਸਾ ਵੱਲੋਂ 4 ਡਰੋਨ ਦੀਦੀਆਂ ਨੂੰ ਖੇਤੀਬਾੜੀ ਡਰੋਨ ਜਾਰੀ ਕੀਤੇ ਗਏ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸ਼੍ਰੀ ਆਕਾਸ਼ ਬਾਂਸਲ ਆਈ.ਏ.ਐਸ. ਵੱਲੋਂ ਡਰੋਨ ਦੀਦੀਆਂ ਨੂੰ ਕੰਮ ਕਰਨ ਸਬੰਧੀ ਉਤਸ਼ਾਹਿਤ ਕੀਤਾ ਗਿਆ।             ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜੀਵਿਕਾ…