Tag: punjab news
-

ਜ਼ਿਲ੍ਹਾ ਗੁਰਦਾਸਪੁਰ ਵਿੱਚ ਜਲਦ ਹੀ ਬਣਨਗੇ 20 ਹੋਰ ਆਮ ਆਦਮੀ ਕਲੀਨਿਕ – ਰਮਨ ਬਹਿਲ
ਗੁਰਦਾਸਪੁਰ, 23 ਮਈ ( ) – ਸਿਹਤ ਵਿਭਾਗ ਗੁਰਦਾਸਪੁਰ ਵੱਲੋਂ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਸ਼੍ਰੀ ਹਰੀ ਦਰਬਾਰ ਕਾਲੋਨੀ ਵਿਖੇ ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਚੇਅਰਮੈਨ ਸ੍ਰੀ…
-

ਨਾਬਾਰਡ ਵੱਲੋਂ ਮਾਨਸਾ ਵਿਖੇ ਖੋਲ੍ਹੇ ਦਫ਼ਤਰ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
ਮਾਨਸਾ, 23 ਮਈ : ਰਾਸ਼ਟਰੀ ਖੇਤੀਬਾੜੀ ਅਤੇ ਪਿੰਡ ਵਿਕਾਸ ਬੈਂਕ (ਨਾਬਾਰਡ), ਜੋ ਕਿ ਇੱਕ ਸਿਖਰ ਪੱਧਰੀ ਵਿਕਾਸ ਅਤੇ ਵਿੱਤੀ ਸੰਸਥਾ ਹੈ, ਨੇ ਆਪਣਾ ਦਫ਼ਤਰ ਮਾਨਸਾ ਵਿਖੇ ਖੋਲ੍ਹ ਲਿਆ ਹੈ, ਜਿਸ ਦਾ ਅੱਜ ਉਦਘਾਟਨ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨਾਬਾਰਡ ਕੋਲ ਪਹਿਲਾਂ ਬਠਿੰਡਾ ਵਿਖੇ ਇੱਕ ਕਲਸਟਰ ਦਫ਼ਤਰ ਸੀ ਜੋ ਮਾਨਸਾ ਜ਼ਿਲ੍ਹੇ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾਉਂਦਾ ਸੀ। ਉਨ੍ਹਾਂ ਦੱਸਿਆ ਕਿ ਹੁਣ ਨਾਬਾਰਡ ਵੱਲੋਂ ਆਪਣਾ ਦਫ਼ਤਰ ਮਾਨਸਾ ਵਿਖੇ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਵੀਂ ਵਿਵਸਥਾ ਦਾ ਉਦੇਸ਼ ਮਾਨਸਾ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਖੇਤੀਬਾੜੀ ਅਤੇ ਹੋਰ ਵਿਕਾਸ ਦੀਆਂ ਜ਼ਰੂਰਤਾਂ ਤੇ ਧਿਆਨ ਕੇਂਦਰਿਤ ਕਰਨਾ ਹੈ। ਜਨਰਲ ਮੈਨੇਜਰ ਨਾਬਾਰਡ ਪੰਜਾਬ ਖੇਤਰੀ ਦਫ਼ਤਰ ਚੰਡੀਗੜ੍ਹ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਲਈ ਸ਼੍ਰੀ ਵਿਵੇਕ ਗੁਪਤਾ ਨੂੰ ਜ਼ਿਲ੍ਹਾ ਵਿਕਾਸ ਪ੍ਰਬੰਧਕ ਵਜੋਂ ਨਿਯੁਕਤ ਕੀਤਾ ਗਿਆ ਹੈ ਜੋ ਨਾਬਾਰਡ ਦਫ਼ਤਰ ਨਾਲ ਸਬੰਧਤ ਕੰਮਾਂ ਨੂੰ ਮਾਨਸਾ ਜ਼ਿਲ੍ਹੇ ਅੰਦਰ ਦੇਖਣਗੇ। ਉਨ੍ਹਾਂ ਦੱਸਿਆ ਕਿ ਵਿਵੇਕ ਗੁਪਤਾ ਨਾਲ 97304-05432 ਜਾਂ ਈਮੇਲ ਆਈ.ਡੀ. mansa@nabard.org ਰਾਹੀਂ ਸੰਪਰਕ ਕੀਤਾ ਜਾ…
-

ਐੱਮਪੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਐੱਮਪੀ ਡਾ. ਰਾਜ ਕੁਮਾਰ ਚੱਬੇਵਾਲ ਨੇ ਦਿਸ਼ਾ ਕਮੇਟੀ ਦੀ ਮੀਟਿੰਗ ‘ਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ
ਗੁਰਦਾਸਪੁਰ, 23 ਮਈ ( ) – ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਅੱਜ ਸਥਾਨਿਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਐੱਮਪੀ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਐੱਮਪੀ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਕੀਤੀ ਗਈ। ਦਿਸ਼ਾ ਕਮੇਟੀ ਦੀ ਮੀਟਿੰਗ ਵਿੱਚ ਫ਼ਤਹਿਗੜ੍ਹ ਚੂੜੀਆਂ…
-

ਸਰਕਾਰੀ ਸਕੂਲਾਂ ਵਿੱਚ ਉਸਾਰੂ ਮਾਹੌਲ ਸਿਰਜਣ ਲਈ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ-ਵਿਧਾਇਕ ਅਮਨਦੀਪ ਕੌਰ ਅਰੋੜਾ
ਮੋਗਾ, 23 ਮਈ: ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਹਰ ਖੇਤਰ ਵਿੱਚ ਮੋਹਰੀ ਸਥਾਨ ਹਾਸਿਲ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮੋਗਾ ਡਾ ਅਮਨਦੀਪ…
-

ਮਹਿਲ ਕਲਾਂ ਹਲਕੇ ਦੇ ਪਿੰਡ ਕਿਰਪਾਲ ਸਿੰਘ ਵਾਲਾ, ਕਲਾਲ ਮਾਜਰਾ, ਧਨੇਰ, ਮੂਮ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼ ਸਮਾਗਮ ਕਰਵਾਏ ਗਏ
ਮਹਿਲ ਕਲਾਂ, 23 ਮਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਦੇ ਵਿਸ਼ੇਸ਼ ਸਮਾਗਮ ਪਿੰਡ ਕਿਰਪਾਲ ਸਿੰਘ ਵਾਲਾ, ਕਲਾਲ ਮਾਜਰਾ, ਧਨੇਰ ਅਤੇ ਮੂਮ ਵਿਖੇ ਕਰਵਾਏ ਗਏ। ਪਿੰਡ ਮੂਮ ਵਿਖੇ ਕਰਵਾਏ ਗਏ ਸਮਾਗਮ ‘ਚ ਸ਼ਿਰਕਤ ਕਰਦਿਆਂ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਮਹਿਲ ਕਲਾਂ ਸ਼੍ਰੀ…
-

ਨਸ਼ਾ ਮੁਕਤੀ ਯਾਤਰਾ ਵੱਲੋਂ ਹਲਕਾ ਮਾਲੇਰਕੋਟਲਾ ਦੇ ਪਿੰਡ ਬਾਪਲਾ ਪੁੱਜਕੇ ਘਰ ਘਰ ਦਿੱਤੀ ਦਸਤਕ
ਸੰਦੋੜ/ਮਾਲੇਰਕੋਟਲਾ 23 ਮਈ : ਨਸ਼ਾ ਮੁਕਤੀ ਯਾਤਰਾ ਦੌਰਾਨ ਮਾਲੇਰਕੋਟਲਾ ਹਲਕੇ ਦੇ ਬਾਪਲਾ ਵਿਖੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਗਿਆ। ਪਿਛਲੇ ਦਿਨੀਂ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਦੀ ਅਗਵਾਈ ਵਿੱਚ ਪਿੰਡ ਬਾਪਲਾ ਵਿਖੇ ਪੁਜੀ ਨਸ਼ਾ ਮੁਕਤੀ ਯਾਤਰਾ ਦੌਰਾਨ ਇੱਕ ਨਸ਼ਾ ਛੱਡਣ ਵਾਲੇ ਹੀਰੋ ਨੌਜਵਾਨ ਨੇ ਆਪਣੀ ਵਿਥਿਆ ਬਿਆਨੀ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਸਮਾਜ ਦੇ ਅਸਲ ਹੀਰੋ ਬਨਣ ਲਈ ਪ੍ਰੇਰਿਤ ਕੀਤਾ ਤੇ ਕਿਹਾ, “ਨਸ਼ਾ ਛੱਡਣ ਦੀ ਤਾਕਤ ਸਰੀਰਕ ਸਮਰੱਥਾ ਤੋਂ ਨਹੀਂ ਆਉਂਦੀ, ਇਹ ਇੱਕ ਅਦੁੱਤੀ ਇੱਛਾ ਸ਼ਕਤੀ ਤੋਂ ਆਉਂਦੀ ਹੈ“ ਦਿੜ੍ਰ ਇੱਛਾ ਸਕਤੀ ਨਾਲ ਨਸ਼ਿਆਂ ਦੇ ਮਕੜ ਜਾਲ ਵਿੱਚੋਂ ਨਿਕਲਿਆ ਜਾ ਸਕਦਾ ਹੈ। ਉਨ੍ਹਾਂ ਐਸ.ਐਚ.ਓ ਸੰਦੋੜ ਗਗਨ ਦੀਪ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ” ਸਭ ਤੋਂ ਔਖੀਆਂ ਗੱਲਾਂ ਵਿੱਚੋਂ ਇੱਕ ਇਹ ਸਿੱਖਣਾ ਸੀ, ਕਿ ਮੈਂ ਠੀਕ ਹੋਣ ਦੇ ਯੋਗ ਹਾਂ “ । ਇਸ ਗੱਲ ਦਾ ਭਰੋਸਾ ਐਸ.ਐਚ.ਓ ਨੇ ਦਿੱਤਾ ਤੇ ਮੇਰੀ ਜਿੰਦਗੀ ਨੂੰ ਨਵੀਂ ਦਿਸ਼ਾ ਦਿੱਤੀ । ਅੱਜ ਮੈ ਆਪਣੇ ਅਤੇ ਆਪਣੇ ਪਰਿਵਾਰ ਦੀ ਦੇਖ ਰੇਖ ਕਰ ਰਿਹਾ ਹਾਂ। ਨਸ਼ਾ ਛੱਡ ਕੇ ਆਪਣੀ ਜ਼ਿੰਦਗੀ ਸਵਾਰਨ ਵਾਲੇ ਨੌਜਵਾਨ ਨੇ ਆਪਣਾ ਜੀਵਨ ਅਨੁਭਵ ਸਾਂਝਾ ਕਰਕੇ ਹੋਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ। ਉਸ ਨੇ ਦੱਸਿਆ ਕਿ ਕਿਵੇਂ ਨਸ਼ੇ ਨੇ ਉਸਦੀ ਜ਼ਿੰਦਗੀ ਨੂੰ ਤਬਾਹੀ ਦੇ ਕਿਨਾਰੇ ਲਾ ਦਿੱਤਾ ਸੀ, ਪਰ ਨਸ਼ਾ ਛੱਡ ਕੇ ਉਸ ਨੇ ਨਾ ਸਿਰਫ਼ ਆਪਣਾ ਆਪ ਬਚਾਇਆ, ਸਗੋਂ ਹੁਣ ਸਮਾਜ ਲਈ ਇਕ ਰੋਲ ਮਾਡਲ ਵੀ ਬਣ ਗਿਆ ਹੈ। ਉਸ ਨੇ ਨੌਜਵਾਨਾਂ ਨੂੰ ਸੰਦੇਸ਼ ਦਿੱਤਾ, “ਨਸ਼ਿਆਂਦੇਨਜ਼ਦੀਕਨਾਜਾਓ, ਅਸਲੀਹੀਰੋਉਹੀਹੈਜੋਨਸ਼ਿਆਂਤੋਂਦੂਰਰਹਿੰਦਾਹੈ।” ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਐਸ.ਐਚ.ਓ ਗਗਨ ਦੀਪ ਸਿੰਘ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਸਮਾਜਿਕ ਬੁਰਾਇਆ ਨੂੰ ਸਾਂਝੇ ਉਪਰਾਲੇ ਕਰਕੇ ਹੀ ਸਮਾਜ ਨੂੰ ਨਵੀਂ ਦਿਖ ਦਿੱਤੀ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਆਉਣ ਵਾਲੀਆਂ…
-

ਹਰ ਇੱਕ ਬੱਚੇ ਦਾ ਮੀਜ਼ਲ-ਰੁਬੇਲਾ ਟੀਕਾਕਰਨ ਹੋਵੇ ਯਕੀਨੀ- ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨਤਾਰਨ, 23 ਮਈ ਜ਼ਿਲ੍ਹਾ ਤਰਨਤਾਰਨ ਵਿੱਚੋਂ ਮੀਜ਼ਲ ਅਤੇ ਰੁਬੇਲਾ ਨੂੰ ਖਤਮ ਕਰਨ ਦੇ ਮੰਤਵ ਨਾਲ ਜ਼ਿਲੇ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵੱਖ ਵੱਖ ਬਲਾਕਾਂ ਦੇ ਵਿੱਚ ਮੀਜ਼ਲ-ਰੁਬੇਲਾ ਟੀਕਾਕਰਨ ਨੂੰ 100 ਫੀਸਦੀ ਮੁਕੰਮਲ ਕਰਨ ਦੀ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਸੀਨਅਰ ਮੈਡੀਕਲ…
-

ਸਕੂਲਾਂ ਨੂੰ ਮਿਆਰੀ ਸਿੱਖਿਆ ਅਤੇ ਸਹੂਲਤਾਂ ਦੇਣਾ ਸਰਕਾਰ ਦੀ ਤਰਜੀਹ: ਵਿਧਾਇਕ ਪੰਡੋਰੀ
ਮਹਿਲ ਕਲਾਂ, 23 ਮਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਹਿੰਮ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਸ. ਕੁਲਵੰਤ ਸਿੰਘ ਪੰਡੋਰੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਗਾਗੇਵਾਲ, ਸਰਕਾਰੀ ਪ੍ਰਾਇਮਰੀ ਸਕੂਲ ਸੱਦੋਵਾਲ, ਸਰਕਾਰੀ ਪ੍ਰਾਇਮਰੀ ਸਕੂਲ ਗਹਿਲ ਅਤੇ ਸਰਕਾਰੀ ਹਾਈ ਸਕੂਲ…
-

ਜਿਲ੍ਹੇ ਵਿੱਚ ਬਣੇ ਪ੍ਰੀਖਿਆ ਕੇਂਦਰ ਦੇ ਆਲੇ ਦੁਆਲੇ ਧਾਰਾ 163 ਲਾਗੂ – ਜ਼ਿਲ੍ਹਾ ਮੈਜਿਸਟਰੇਟ
ਮਾਲੇਰਕੋਟਲਾ, 23 ਮਈਜ਼ਿਲਾ ਮੈਜਿਸਟਰੇਟ ਵਿਰਾਜ ਐਸ ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਠਵੀਂ ਸ਼੍ਰੇਣੀ ਮਈ/ਜੂਨ 2025 ਦੀਆਂ ਅਨੁਪੂਰਕ ਪ੍ਰੀਖਿਆਵਾਂ 29 ਮਈ ਤੋਂ 10 ਜੂਨ ਤੱਕ ਸਵੇਰੇ 11:00 ਵਜੇ ਜਿਲ੍ਹੇ ਵਿੱਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਉਹਨਾਂ ਵੱਲੋਂ ਪ੍ਰੀਖਿਆਵਾਂ ਦੇ ਸੰਚਾਲਨ ਨੂੰ ਸੁਚਾਰੂ ਢੰਗ…
-

ਬਟਾਲਾ ਪੁਲਿਸ ਦਾ ਵੱਡਾ ਉਪਰਾਲਾ- ਗੁੰਮ ਹੋਏ 700 ਮੋਬਾਇਲ ਫੋਨ ਜਿੰਨਾ ਦੀ ਕੀਮਤ ਕ੍ਰੀਬ 1.5 ਕਰੋੜ ਰੁਪਏ ਸੀ ਨੂੰ ਪਿਛਲੇ 7 ਮਹੀਨਿਆ ਵਿਚ ਰਿਕਵਰ ਕੀਤੇ
ਬਟਾਲਾ,23 ਮਈ ( ) ਸ੍ਰੀ ਸੁਹੇਲ ਮੀਰ, ਸੀਨੀਅਰ ਪੁਲਿਸ ਕਪਤਾਨ ਬਟਾਲ ਵੱਲੋਂ ਅੱਜ ਤੋਂ ਕਰੀਬ 7 ਮਹੀਨੇ ਪਹਿਲਾਂ ਗੁੰਮ ਹੋਏ ਮੋਬਾਇਲਾਂ ਨੂੰ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਵਾਲੇ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਦਾ ਨਾਮ ਸੀ “ਤੁਹਾਡਾ ਗੁੰਮ ਹੋਇਆ ਮੋਬਾਇਲ ਹੁਣ ਵਾਪਸ ਤੁਹਾਡੇ ਹੱਥ”। ਇਸ ਮੁਹਿੰਮ ਦੀ ਲੜੀ ਵਿਚ ਬਟਾਲਾ ਪੁਲਿਸ ਵੱਲੋਂ ਹੁਣ…
-

ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀ
ਧੂਰੀ (ਸੰਗਰੂਰ), 22 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ।ਅੱਜ ਇੱਥੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨਾਲ ਗੱਲਬਾਤ…
-

ਭਗਵੰਤ ਸਿੰਘ ਮਾਨ ਸਰਕਾਰ ਨੇ 119.6 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦੇ ਕੰਮ ਵਿੱਚ ਲਿਆਂਦੀ ਤੇਜ਼ੀ
ਚੰਡੀਗੜ੍ਹ, 22 ਮਈ: ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦਾ ਕੰਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਐਲਾਨ…
-

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ…
-

1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨਾਲ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਨੇ ਸਾਂਝੇ ਕੀਤੇ ਪਿਤਾ ਦੀ ਬਹਾਦਰੀ ਦੇ ਕਿੱਸੇ
ਚੰਡੀਗੜ੍ਹ, 22 ਮਈ: ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਆਪਣੇ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਪੁਰਸਕਾਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਸ਼੍ਰੀਮਤੀ ਅਮਰਜੀਤ ਕੌਰ ਨਾਲ ਇੱਕ ਪ੍ਰੇਰਣਾਦਾਇਕ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਉਦੇਸ਼ ਕੈਡਿਟਾਂ ਨੂੰ ਜਮਾਦਾਰ ਨੰਦ ਸਿੰਘ…
-

*ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਪਨਬਸ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ *
ਚੰਡੀਗੜ੍ਹ, 22 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ…
-

ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ : ਸਿਬਿਨ ਸੀ
ਚੰਡੀਗੜ੍ਹ, 22 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ. ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗਤੀਸ਼ੀਲ ਤੇ ਯੋਗ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਗਿਆਨੇਸ਼ ਕੁਮਾਰ ਨੂੰ 19 ਫਰਵਰੀ 2025 ਨੂੰ ਭਾਰਤ ਦਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ…
-

ਆਪ ਸਰਕਾਰ ਵੱਲੋਂ ਮਿਸਾਲੀ ‘ਪੰਜਾਬ ਸੜਕ ਸਫਾਈ ਮਿਸ਼ਨ’ ਦੀ ਸ਼ੁਰੂਆਤ
ਚੰਡੀਗੜ੍ਹ, 22 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਲਈ ਅਧਿਕਾਰੀਆਂ ਦੀ ਜਵਾਬਦੇਹੀ ਨਿਰਧਾਰਤ ਕਰਨ ਸਬੰਧੀ ਮਹੱਤਵਪੂਰਨ ਪਹਿਲਕਦਮੀ ਦਾ ਐਲਾਨ ਕੀਤਾ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡਾ. ਰਵਜੋਤ ਸਿੰਘ ਨੇ ਵਿਆਪਕ…
-

400% ਵਾਪਸੀ, ਧੱਕੇਸ਼ਾਹੀ ਤੋਂ ਮੁਕਤ; ਪੰਜਾਬ ਦੀ ਲੈਂਡ ਪੂਲਿੰਗ ਭਾਰਤ ਦੀ ਸਭ ਤੋਂ ਦਲੇਰਾਨਾ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ
Information and Public Relations Department, Punjab 400% Return, Zero Coercion; Punjab’s Land Pooling is India’s Boldest Pro-Farmer Policy : Harpal Cheema No More Force, Only Fairness — Bhagwant Mann Govt Empowers Farmers with Choice and Profit : Harpal Cheema Akali – BJP & Congress are rattled: Land Pooling to Uproot Builder Mafia and Enrich Farmers…
-

ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ
ਸੰਗਰੂਰ, 22 ਮਈ:ਪੰਜਾਬ ਨੂੰ ਉਜਾੜਨ ਦੇ ਰਾਹ ਪਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕੋਝੀਆਂ ਸਾਜ਼ਿਸ਼ਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਕੇਂਦਰੀ ਬਲਾਂ ਦੀ ਤਾਇਨਾਤੀ…