Tag: punjab news
-

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 2 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ 10 ਕਿੱਲੋ ਹੈਰੋਇਨ ਅਤੇ 10 ਨਾਜਾਇਜ਼…
-

ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਹਲਕੇ ਵਿਚ ਕਰੋੜਾਂ ਦੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ
ਫਾਜ਼ਿਲਕਾ, 2 ਅਕਤੂਬਰ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਅੱਜ ਫਾਜ਼ਿਲਕਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਝੜੀ ਲਗਾਈ ਗਈ।ਅੱਜ ਪਿੰਡ ਮੁਹਾਰ ਜਮਸ਼ੇਰ, ਮੁਹਾਰ ਸੋਨਾ ਤੇ ਨਵਾਂ ਮੌਜੂਮ ਵਿਖੇ ਨਵੀਆਂ ਬਣੀਆਂ ਗਲੀਆਂ ਅਤੇ ਨਾਲੀਆਂ ਦਾ ਉਦਘਾਟਨ ਵਿਧਾਇਕ ਸਵਨਾ ਵੱਲੋਂ ਕੀਤਾ ਗਿਆ, ਜਿਸ ਨਾਲ ਪਿੰਡ ਵਾਸੀਆਂ ਨੂੰ ਲੰਬੇ ਸਮੇਂ ਤੋਂ ਆ ਰਹੀ…
-

ਨਗਰ ਨਿਗਮ ਵੱਲੋਂ ਗਾਂਧੀ ਜਯੰਤੀ ਮੌਕੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ
ਬਰਨਾਲਾ, 2 ਅਕਤੂਬਰ– ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ, ਅੱਜ ਗਾਂਧੀ ਜਯੰਤੀ ਦੇ ਪਵਿੱਤਰ ਮੌਕੇ ‘ਤੇ ਨਗਰ ਨਿਗਮ ਬਰਨਾਲਾ ਵੱਲੋਂ 22 ਏਕੜ ਕਾਲੋਨੀ ਸਥਿਤ ਅੰਬੇਡਕਰ ਪਾਰਕ ਵਿਖੇ ਇੱਕ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ…
-

ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ
ਰੂਪਨਗਰ, 2 ਅਕਤੂਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਅੱਜ ਵੀ ਪੂਰੇ ਉਤਸ਼ਾਹ ਨਾਲ ਜਾਰੀ ਰਹੇ। ਇਹ ਖੇਡ ਮੁਕਾਬਲੇ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਡੇਚਲਵਾਲ ਦੀ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਜਗਜੀਵਨ ਸਿੰਘ ਗਿੱਲ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ। ਅੱਜ ਕਰਵਾਏ ਗਏ ਖੋ-ਖੋ ਮੁਕਾਬਲਿਆਂ ਦੇ 14 ਸਾਲਾ ਉਮਰ…
-

ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕ ਮਿਲਣੀ, ਲੋਕਾਂ ਵੱਲੋਂ ਭਰਵਾਂ ਹੁੰਗਾਰਾ
ਫਾਜ਼ਿਲਕਾ, 2 ਅਕਤੂਬਰ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਅੱਜ ਆਪਣੇ ਹਲਕੇ ਦੇ ਪਿੰਡ ਮੁਹਾਰ ਜਮਸ਼ੇਰ, ਮੁਹਾਰ ਖੀਵਾ, ਮੁਹਾਰ ਸੋਨਾ, ਮੌਜ਼ਾਮ ਤੇ ਨਾਵਾ ਮੌਜ਼ਾਮ, ਨਵੀਂ ਬਸਤੀ ਸਲੇਮਸ਼ਾਹ, ਸਲੇਮਸ਼ਾਹ ਅਤੇ ਨਵਾਂ ਸਲੇਮਸ਼ਾਹ ਵਿਖੇ ਲੋਕ ਮਿਲਣੀ ਕੀਤੀ ਗਈ।ਇਸ ਦੌਰਾਨ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਆਮ ਲੋਕ ਇਕੱਠੇ ਹੋਏ ਅਤੇ ਵਿਧਾਇਕ ਸਵਨਾ ਨੂੰ ਆਪਣਾ ਸਮਰਥਨ ਦਿੱਤਾ।…
-

ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕੁਇਜ਼ ਮਾਇ ਭਾਰਤ ਪੋਰਟਲ ’ਤੇ ਲਾਈਵ
ਫ਼ਰੀਦਕੋਟ 1 ਅਕਤੂਬਰ- ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਅਤੇ ਦੇਸ਼ ਦੇ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰ ਬਣਾਉਣ ਦੇ ਉਦੇਸ਼ ਨਾਲ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕੁਇਜ਼ ਮਾਇ ਭਾਰਤ ਪੋਰਟਲ ’ਤੇ ਲਾਈਵ ਹੈ। ਜ਼ਿਲ੍ਹਾ ਫਰੀਦਕੋਟ ਦੇ 15 ਤੋਂ 29 ਸਾਲ ਦੀ ਉਮਰ ਵਰਗ ਦੇ ਯੋਗ ਨੌਜਵਾਨ ਇਸ ਵਿੱਚ ਭਾਗ…
-

“ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਚਲਾਈ ਗਈ
ਫਿਰੋਜ਼ਪੁਰ 1 ਅਕਤੂਬਰ ( ) “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਿਰੋਜ਼ਪੁਰ ਵੱਲੋਂ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ। ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਫਿਰੋਜ਼ਪੁਰ ਵੱਲੋਂ ਇਸ ਮੌਕੇ ਦੱਸਿਆ ਗਿਆ ਕਿ ਉਨ੍ਹਾਂ ਦੇ ਦਫਤਰ ਵੱਲੋਂ ਦਫਤਰ ਦੇ ਸਟਾਫ ਰਾਹੀਂ ਦਫ਼ਤਰ ਅਤੇ ਦਫਤਰ ਦੇ ਆਸ—ਪਾਸ ਸਫਾਈ…
-

ਲੰਬੀ ਤੇ ਸਮਰਪਿਤ ਸੇਵਾ ਉਪਰੰਤ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਦੀ ਸਨਮਾਨਤ ਸੇਵਾਮੁਕਤੀ
ਰੂਪਨਗਰ, 1 ਅਕਤੂਬਰ: ਸਿਹਤ ਵਿਭਾਗ ਰੂਪਨਗਰ ਵਿੱਚ ਲੰਬੇ ਸਮੇਂ ਤੱਕ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਉਣ ਵਾਲੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਮੀਤ ਕੌਰ ਦੀ ਸਨਮਾਨਤ ਸੇਵਾਮੁਕਤੀ ਮੌਕੇ ਵਿਭਾਗ ਵੱਲੋਂ ਵਿਸ਼ੇਸ਼ ਵਿਦਾਇਗੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਧਿਕਾਰੀਆਂ ਅਤੇ ਸਹਿਕਰਮੀਆਂ ਨੇ ਉਨ੍ਹਾਂ ਦੀਆਂ ਲੰਬੀਆਂ ਤੇ ਸ਼ਲਾਘਾਯੋਗ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ…
-

ਮਾਰਕਿਟ ਕਮੇਟੀ ਸੰਦੋੜ ਦੇ ਨਵ-ਨਿਯੁਕਤ ਚੇਅਰਮੈਨ ਇੰਜ. ਸੰਦੀਪ ਸਿੰਘ ਵੜੈਚ ਨੇ ਸੰਭਾਲਿਆ ਅਹੁਦਾ
ਸੰਦੋੜ/ਮਾਲੇਰਕੋਟਲਾ, 1 ਅਕਤੂਬਰ: ਮਾਰਕਿਟ ਕਮੇਟੀ ਸੰਦੋੜ ਦੇ ਨਵ-ਨਿਯੁਕਤ ਚੇਅਰਮੈਨ ਇੰਜ. ਸੰਦੀਪ ਸਿੰਘ ਵੜੈਚ ਨੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲ ਲਿਆ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮਾਲੇਰਕੋਟਲਾ ਸਾਕਿਬ ਅਲੀ ਰਾਜਾ, ਟਰੇਡਰਜ਼ ਕਮਿਸ਼ਨ ਜ਼ਿਲ੍ਹਾ ਮਾਲੇਰਕੋਟਲਾ ਦੇ ਚੇਅਰਮੈਨ ਆਜ਼ਮ ਦਾਰਾ, ਬਲਾਕ ਸੰਮਤੀ ਦੇ ਚੇਅਰਮੈਨ ਸੰਤੋਖ ਸਿੰਘ,ਮੈਂਬਰ ਜ਼ਿਲ੍ਹਾ ਪ੍ਰੀਸ਼ਦ ਡਾ ਹਰੀਪਾਲ ਸਿੰਘ,ਉੱਘੇ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਾਰਡ ਨੰਬਰ 14 ਵਿੱਚ ਕ੍ਰਿਕਟ ਬਾਕਸ ਦਾ ਕੀਤਾ ਉਦਘਾਟਨ
ਨੰਗਲ 01 ਅਕਤੂਬਰ: ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਪਣੇ ਸ਼ਹਿਰ ਵਿੱਚ ਹੀ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ -14 ਵਿੱਚ ਬਣਨ ਵਾਲੇ ਕ੍ਰਿਕਟ ਬਾਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਵਿੱਚ ਕੁੱਲ 7 ਆਧੁਨਿਕ ਕ੍ਰਿਕਟ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਗਹਿਰੀ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ
ਅੰਮ੍ਰਿਤਸਰ, 1 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਕਸਬਾ ਗਹਿਰੀ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਹਰਪਾਲ ਸਿੰਘ ਚੌਹਾਨ, ਮੰਡੀ ਪ੍ਰਧਾਨ ਸ੍ਰੀ ਸੁਨੀਲ ਪਾਸੀ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵੱਖ-ਵੱਖ…
-

ਵਿਧਾਇਕ ਦਿਨੇਸ਼ ਚੱਢਾ ਨੇ 1.17 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
ਰੂਪਨਗਰ, 1 ਅਕਤੂਬਰ: ਰੂਪਨਗਰ ਸ਼ਹਿਰ ਵਿੱਚ ਸੀਵਰੇਜ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਬੜੀ ਹਵੇਲੀ ਤੋਂ ਪਾਰਸ ਸਿਟੀ ਤੱਕ ਸੀਵਰੇਜ ਆਈ.ਪੀ.ਐੱਸ. ਅਤੇ ਰਾਈਜ਼ਿੰਗ ਮੇਨ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਕਰਵਾਏ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ
ਖਡੂਰ ਸਾਹਿਬ, 1 ਅਕਤੂਬਰ: ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ ਤਬਦੀਲ ਹੋਣ ਦੀ ਪੁਸ਼ਟੀ ਵਾਲੇ ‘ਟੂੰ-ਟੂੰ’ ਦੇ ਸੁਨੇਹੇ ਮਿਲਦਿਆਂ ਹੀ ਪੰਜਾਬ ਦੀਆਂ ਔਰਤਾਂ ਦੇ ਚਿਹਰਿਆਂ ’ਤੇ ਛਾਈ ਖ਼ੁਸ਼ੀ ਨੇ ਇਸ ਭਲਾਈ ਸਕੀਮ ਦੇ ਉਸਾਰੂ ਪ੍ਰਭਾਵ ‘ਤੇ ਮੋਹਰ ਲਾ ਦਿੱਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਦੀਆਂ ਔਰਤਾਂ ਮੁੜ ਭਗਵੰਤ ਮਾਨ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 1 ਅਕਤੂਬਰ 2026: ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਵਫ਼ਦਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪੀ.ਐੱਸ.ਪੀ.ਸੀ.ਐੱਲ. ਗੁਰਕਿਰਤ ਕਿਰਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ
ਚੰਡੀਗੜ੍ਹ/ਅੰਮ੍ਰਿਤਸਰ, ਅਕਤੂਬਰ 1: – ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਰਈਆ ਦਾਣਾ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ, ਨਗਰ ਕੌਂਸਲ ਰਈਆ ਦੇ…
-

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ, 1 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਢੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ’ਯੁੱਧ ਨਸ਼ਿਆਂ ਵਿਰੁੱਧ’ ਦੇ 19 ਮਹੀਨੇ ਪੂਰੇ ਹੋ ਗਏ ਹਨ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2023 ਤੋਂ ਹੁਣ ਤੱਕ 63,616 ਐਫ.ਆਈ.ਆਰ. ਦਰਜ ਕਰਕੇ 81,107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 4161 ਕਿਲੋ ਹੈਰੋਇਨ ਬਰਾਮਦ ਕੀਤੀ ਹੈ।…
-

ਪੰਜਾਬ ‘ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ, ਪੰਜਾਬ ਅਨਿੰਦਿਤਾ ਮਿਤਰਾ
ਚੰਡੀਗੜ੍ਹ, 1 ਅਕਤੂਬਰ– ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ 99.21 ਫ਼ੀਸਦ ਕੰਮ ਪੂਰਾ ਹੋਣ ਨਾਲ ਐਸ.ਆਈ.ਆਰ ਦਾ ਸਮੁੱਚਾ ਅਮਲ ਮੁਕੰਮਲ ਹੋਣ ਨੇੜੇ ਪਹੁੰਚ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ 08 ਜ਼ਿਲ੍ਹਿਆਂ—ਮੋਗਾ, ਸ਼ਹੀਦ ਭਗਤ ਸਿੰਘ ਨਗਰ (ਐੱਸ.ਬੀ.ਐੱਸ. ਨਗਰ), ਮਾਨਸਾ, ਤਰਨ ਤਾਰਨ, ਫ਼ਰੀਦਕੋਟ,…
-

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਚੰਡੀਗੜ੍ਹ/ਬਟਾਲਾ, ਅਕਤੂਬਰ 1 : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ, ਅੱਜ ਪਵਿੱਤਰ ਧਰਤੀ ਬਟਾਲਾ ਵਿਖੇ ਪਹੁੰਚੇ ਅਤੇ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਗੁਰਪ੍ਰੀਤ ਸਿੰਘ ਪਿੰਡ ਡੁੱਲਟ ਅਤੇ ਪ੍ਰਭਜੋਤ ਕੌਰ ਵਲੋਂ ਲਿਆਂਦੀ ਫਸਲ ਦੀ ਢੇਰੀਆਂ ਦੀ ਖਰੀਦ ਕਰਵਾਈ। ਇਸ ਮੌਕੇ ਰਜਨੀਸ਼ ਕੁਮਾਰੀ ਡਿਪਟੀ ਡਾਇਰੈਕਟਰ…
-

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ
ਚੰਡੀਗੜ੍ਹ/ਗੁਰਦਾਸਪੁਰ, 1 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ, ਜਿਨਾਂ ਵਿੱਚੋਂ ਤਿੰਨ ਉਤਰਾਖੰਡ ਦੇ ਰਹਿਣ ਵਾਲੇ ਹਨ, ਨੂੰ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕੀਤਾ ਹੈ I…
-

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਅਕਤੂਬਰ 2026 ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ ਸਾਲ-ਦਰ-ਸਾਲ 22.11% ਦੀ ਮਜ਼ਬੂਤ ਵਾਧਾ ਦਰਜ ਕੀਤਾ ਹੈ। ਰਾਜ ਦਾ ਸ਼ੁੱਧ ਜੀਐਸਟੀ ਪ੍ਰਾਪਤੀ ਸਤੰਬਰ 2025 ਵਿੱਚ 1,973.12 ਕਰੋੜ ਰੁਪਏ ਤੋਂ ਵੱਧ ਕੇ ਸਤੰਬਰ 2026…