Tag: punjab news
-

ਮਾਲੇਰਕੋਟਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ – ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਲੇਰਕੋਟਲਾ ਮਾਲੇਰਕੋਟਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ – ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ – ਕਿਹਾ, ਇਲਾਕੇ ਦੇ 10 ਲੱਖ ਤੋਂ ਵਧੇਰੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ – ਪੰਜਾਬ ਸਰਕਾਰ ਸੂਬੇ ਦੇ ਹਾਲਾਤ ਬਿਹਤਰ ਕਰਨ ਦੀ ਦਿਸ਼ਾ ਵੱਲ ਲਗਾਤਾਰ ਯਤਨਸ਼ੀਲ ਹੈ – ਡਾਕਟਰ ਬਲਬੀਰ ਸਿੰਘ – ਸਰਕਾਰੀ ਹਸਪਤਾਲਾਂ ਵਿੱਚ ਗੁੰਡਾਗਰਦੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਮਾਲੇਰਕੋਟਲਾ ਵਿਖੇ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਤੇ ‘ ਯੁੱਧ ਨਸ਼ਿਆਂ ਵਿਰੁੱਧ ‘ ਮੁਹਿੰਮ ਨੂੰ ਸਹਿਯੋਗ ਦਾ ਸੱਦਾ ਮਾਲੇਰਕੋਟਲਾ, 14 ਅਪ੍ਰੈਲ (000) – ਪੰਜਾਬ ਦੇ ਮੈਡੀਕਲ ਸਿੱਖਿਆ, ਖੋਜ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਹੈ ਕਿ ਮਾਲੇਰਕੋਟਲਾ ਵਿਖੇ ਬਣਨ ਵਾਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ। ਇਸ ਦਾ ਉਸਾਰੀ ਕਾਰਜ ਅਗਲੇ ਦੋ ਮਹੀਨੇ ਵਿੱਚ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿਖੇ ਵੱਖ ਵੱਖ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਲਈ ਆਏ ਸਨ। ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਮਾਲੇਰਕੋਟਲਾ ਵਿਖੇ ਮੈਡੀਕਲ ਕਾਲਜ ਉਸਾਰਨ ਲਈ 38 ਏਕੜ ਜ਼ਮੀਨ ਮਿਲ ਗਈ ਹੈ, ਲੋੜੀਂਦੀਆਂ ਕਾਗਜ਼ੀ ਕਾਰਵਾਈਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਮੀਦ ਹੈ ਕਿ ਅਗਲੇ 2 ਮਹੀਨੇ ਵਿੱਚ ਉਸਾਰੀ ਕਾਰਜ ਸ਼ੁਰੂ ਹੋ ਜਾਵੇ। ਉਹਨਾਂ ਕਿਹਾ ਕਿ ਇਸ ਇਲਾਕੇ ਵਿੱਚ ਮੈਡੀਕਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਮੈਡੀਕਲ ਕਾਲਜ ਅਤੇ ਉੱਚ ਸਹੂਲਤਾਂ ਵਾਲੇ ਹਸਪਤਾਲ ਦੀ ਸਖ਼ਤ ਲੋੜ ਸੀ। ਇਹ ਮੈਡੀਕਲ ਕਾਲਜ ਅਤੇ ਹਸਪਤਾਲ ਬਣਨ ਨਾਲ ਇਲਾਕੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਉਹਨਾਂ ਕਿਹਾ ਕਿ ਇਹ ਹਸਪਤਾਲ ਬਣਨ ਨਾਲ ਇਲਾਕੇ ਦੇ 10 ਲੱਖ ਤੋਂ ਵਧੇਰੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਹਜ਼ਾਰਾਂ ਲੋਕਾਂ ਨੂੰ ਰੋਜ਼ਗਾਰ ਮਿਲੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੈਡੀਕਲ ਕਾਲਜ ਨੂੰ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰਨ ਦਾ ਟੀਚਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ 20 ਡਾਕਟਰ ਤਾਇਨਾਤ ਕੀਤੇ, ਤਾਂ ਜੋ ਇਸ ਨਵੇਂ ਬਣੇ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਜ਼ਿਲ੍ਹਾ ਹਸਪਤਾਲ ਨੂੰ ਵੀ ਅੱਪਗ੍ਰੇਡ ਕੀਤਾ ਜਾ ਰਿਹਾ ਹੈ। ਉਹਨਾਂ ਵਾਅਦਾ ਕੀਤਾ ਕਿ ਜ਼ਿਲ੍ਹਾ ਮਾਲੇਰਕੋਟਲਾ ਨੂੰ ਜਲਦ ਹੀ 5 ਮੋਬਾਈਲ ਮੈਡੀਕਲ ਯੂਨਿਟ (ਐਂਬੂਲੈਂਸ) ਮੁਹਈਆ ਕਰਵਾਈਆਂ ਜਾਣਗੀਆਂ। ਉਹਨਾਂ ਗੈਰ ਸਰਕਾਰੀ ਸੰਸਥਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਹਿਯੋਗ ਦੇਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਵੱਖ ਵੱਖ ਸੰਸਥਾਵਾਂ ਸਮਾਜ ਦੀ ਦਿਸ਼ਾ ਅਤੇ ਦਸ਼ਾ ਨੂੰ ਬਦਲਣ ਵਿੱਚ ਅਹਿਮ ਯੋਗਦਾਨ ਪਾ ਸਕਦੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਕੱਢ ਕੇ ਮੁੜ ਪੈਰਾਂ ਉੱਤੇ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਾਲਾਤ ਬਿਹਤਰ ਕਰਨ ਦੀ ਦਿਸ਼ਾ ਵੱਲ ਲਗਾਤਾਰ ਯਤਨਸ਼ੀਲ ਹੈ। ਉਹਨਾਂ ਗੈਰ ਸਰਕਾਰੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਮਾਲੇਰਕੋਟਲਾ ਵਿੱਚ ਇੱਕ ਉੱਚ ਪੱਧਰੀ ਨਸ਼ਾ ਛੁਡਾਊ ਕੇਂਦਰ – ਕਮ – ਮੁੜ ਵਸੇਬਾ ਕੇਂਦਰ ਨੂੰ ਚਲਾਉਣ ਲਈ ਸਹਿਯੋਗ ਦੇਣ ਲਈ ਅੱਗੇ ਆਉਣ। ਇਹ ਕੇਂਦਰ ਖੋਲ੍ਹਣ ਲਈ ਉਹਨਾਂ ਡਿਪਟੀ ਕਮਿਸ਼ਨਰ ਸ਼੍ਰੀ ਵਿਰਾਜ ਐੱਸ ਤਿੜਕੇ ਨੂੰ ਢੁੱਕਵੀਂ ਜਗ੍ਹਾ ਲੱਭਣ ਲਈ ਕਿਹਾ। ਉਹਨਾਂ ਕਿਹਾ ਕਿ ਇਥੇ ਭਰਤੀ ਹੋ ਕੇ ਨਸ਼ਾ ਛੱਡਣ ਵਾਲਿਆਂ ਨੂੰ ਹੁਨਰਮੰਦ ਵੀ ਕੀਤਾ ਜਾਵੇਗਾ। ਅਜਿਹੇ ਨੌਜਵਾਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹਿਲ ਦੇ ਆਧਾਰ ਉਤੇ ਮੁਹਈਆ ਕਰਵਾਇਆ ਜਾਵੇਗਾ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ਉੱਤੇ ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਗੁੰਡਾਗਰਦੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪਿਛਲੇ ਦਿਨੀਂ ਵਾਪਰੀਆਂ ਦੋ ਘਟਨਾਵਾਂ ਉੱਤੇ ਪੰਜਾਬ ਸਰਕਾਰ ਵੱਲੋਂ ਸਖ਼ਤ ਐਕਸ਼ਨ ਲਿਆ ਗਿਆ ਹੈ। ਭਵਿੱਖ ਵਿੱਚ ਵੀ ਅਜਿਹੀਆਂ ਘਟਨਾਵਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਉਹਨਾਂ ਨੇ ਮੈਡੀਕਲ ਕਾਲਜ ਅਤੇ ਹਸਪਤਾਲ ਵਾਲੀ ਜਗ੍ਹਾ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਉਹਨਾਂ ਨਾਲ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫ਼ੈਸਰ ਜਸਵੰਤ ਸਿੰਘ ਗੱਜਣਮਾਜਰਾ, ਡਿਪਟੀ ਕਮਿਸ਼ਨਰ ਸ਼੍ਰੀ ਵਿਰਾਜ ਐੱਸ ਤਿੜਕੇ, ਮਾਰਕੀਟ ਕਮੇਟੀ ਚੇਅਰਮੈਨ ਜਾਫਰ ਅਲੀ, ਮਾਰਕੀਟ ਕਮੇਟੀ ਸੰਦੋੜ ਦੇ ਚੇਅਰਮੈਨ ਸ੍ਰ ਕਰਮਜੀਤ ਸਿੰਘ ਕੁਠਾਲਾ, ਵਧੀਕ ਡਿਪਟੀ ਕਮਿਸ਼ਨਰ ਸ੍ਰ ਸੁਖਪ੍ਰੀਤ ਸਿੰਘ ਸਿੱਧੂ, ਐੱਸ ਡੀ ਐਮ ਸ੍ਰ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀ ਗੁਰਮੀਤ ਕੁਮਾਰ ਬਾਂਸਲ, ਫਰਿਹਾਲ ਰਹਿਮਾਨ ਧਰਮਪਤਨੀ ਵਿਧਾਇਕ ਮਾਲੇਰਕੋਟਲਾ,ਹਲੀਮ, ਅਤੇ ਹੋਰ ਹਾਜ਼ਰ ਸਨ।
-

ਪੰਜਾਬ ਸਰਕਾਰ ਨੇ ਐੱਸ. ਸੀ. ਭਾਈਚਾਰੇ ਦੇ ਹੱਕ ‘ਚ ਕੀਤਾ ਇਤਿਹਾਸਕ ਫੈਸਲਾ-ਵਿਧਾਇਕ ਰਾਏ
ਫਤਹਿਗੜ੍ਹ ਸਾਹਿਬ, 14 ਅਪ੍ਰੈਲ ਆਮ ਆਦਮੀ ਪਾਰਟੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ ਨੂੰ ਅੱਗੇ ਵਧਾਉਂਦਿਆਂ ਸੂਬੇ ਵਿੱਚ ਸਰਕਾਰ ਬਣਾਈ । ਪੰਜਾਬ ਸਰਕਾਰ ਜਿੱਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਤੇ ਚਲਦੇ ਹੋਏ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਖਾਤਮਾ ਕਰਨ ਵਿੱਚ ਲੱਗੀ ਹੋਈ ਹੈ ਉੱਥੇ ਹੀ ਬਾਬਾ ਸਾਹਿਬ ਡਾਕਟਰ ਭੀਮ ਰਾਓ…
-

ਹੋਟਲਾਂ, ਰੈਸਟੋਰੈਂਟਾਂ, ਰੇੜੀਆਂ, ਢਾਬਿਆਂ, ਪੈਲੇਸਾਂ ਆਦਿ ਵਿੱਚ ਕੇਵਲ ਵਪਾਰਕ ਗੈਸ ਸਿਲੰਡਰਾਂ ਦੀ ਵਰਤੋਂ ਹੀ ਕੀਤੀ ਜਾਵੇ – ਡੀ.ਐੱਫ਼.ਐੱਸ.ਸੀ.
ਗੁਰਦਾਸਪੁਰ, 14 ਅਪ੍ਰੈਲ ( ) – ਸ੍ਰੀ ਸੁਖਜਿੰਦਰ ਸਿੰਘ, ਜ਼ਿਲ੍ਹਾ ਕੰਟਰੋਲਰ, ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਗੁਰਦਾਸਪੁਰ ਨੇ ਕਿਹਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅਧੀਨ ਆਉਂਦੇ ਬਜ਼ਾਰਾਂ ਵਿੱਚ ਆਮ ਵੇਖਣ ਵਿੱਚ ਆਉਂਦਾ ਹੈ ਕਿ ਹੋਟਲਾਂ, ਰੈਸਟੋਰੈਂਟਾਂ, ਰੇੜੀਆਂ, ਢਾਬਿਆਂ, ਪੈਲੇਸਾਂ ਆਦਿ ਵਿੱਚ ਵਪਾਰਕ ਗੈਸ ਸਿਲੰਡਰਾਂ ਦੀ ਜਗ੍ਹਾ ਤੇ ਘਰੇਲੂ ਗੈਸ…
-

ਭਲਕੇ 134 ਵੀਂ ਡਾ ਅੰਬੇਦਕਰ ਜਯੰਤੀ ਮੌਕੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਮਾਲੇਰਕੋਟਲਾ 13 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ 134 ਵੀਂ ਡਾ ਅੰਬੇਦਕਰ ਜਯੰਤੀ ਦੇ ਮੌਕੇ ‘ 14 ਅਪ੍ਰੈਲ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਦੇ ਆਡੀਟੋਰੀਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸਨਰ ਵਿਰਾਜ ਐਸ.ਤਿੜਕੇ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਮੁੱਖ ਮਹਿਮਾਨ ਵਜੋਂ ਸਮੂਲੀਅਤ ਕਰਨਗੇ ਅਤੇ ਬਾਬਾ ਸਾਹਿਬ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸਰਧਾਂਜਲੀ ਭੇਟ ਕਰਨਗੇ । ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬੁਲਾਰਿਆਂ ਵੱਲੋਂ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਜਦਕਿ ਵਿਦਿਆਰਥੀ ਅਤੇ ਫੈਕਲਟੀ ਮੈਂਬਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ।
-

ਪੰਜਾਬ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ 2873 ਕਰੋੜ ਰੁਪਏ ਨਾਲ ਬਦੇਲਗੀ ਨੁਹਾਰ – ਰਾਏ
ਫ਼ਤਹਿਗੜ੍ਹ ਸਾਹਿਬ, 13 ਅਪ੍ਰੈਲ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੀ ਤਰਜ ਤੇ ਬੁਨਿਆਦੀ ਸਹੂਲਤਾ ਦੇਣ ਲਈ ਵਚਨਵੱਧ ਹੈ ਅਤੇ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ 3500 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਵਿਸਾਖੀ ਦੀਆਂ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਨੂੰ ਦਿੱਤੀਆਂ ਵਧਾਈਆਂ
ਸ੍ਰੀ ਅਨੰਦਪੁਰ ਸਾਹਿਬ 13 ਅਪ੍ਰੈਲ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਬੱਢਲ ਲੋਅਰ ਵਿਖੇ ਵਿਸਾਖੀ ਦੇ ਤਿਉਹਾਰ ਦੀ ਸਮੁੱਚੇ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਅਤੇ ਇਸ ਨੂੰ ਬਰਕਤਾਂ ਦਾ ਤਿਉਹਾਰ ਕਿਹਾ ਹੈ। ਸ.ਬੈਂਸ ਅੱਜ ਆਪਣੇ ਹਲਕੇ ਦੇ ਵੱਖ ਵੱਖ…
-

ਪੰਜਾਬ ਖੇਡ ਨਕਸ਼ੇ ‘ਤੇ ਮੋਹਰੀ ਸੂਬੇ ਵੱਜੋਂ ਉੱਭਰੇਗਾ: ਡਾ. ਰਵਜੋਤ ਸਿੰਘ
ਬੈਂਸਤਾਨੀਵਾਲ/ਹੁਸ਼ਿਆਰਪੁਰ, 13 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਐਤਵਾਰ ਨੂੰ ਪਿੰਡ ਬੈਂਸਤਾਨੀਵਾਲ ਵਿਖੇ ਪਿੰਡ ਦੀ ਪੰਚਾਇਤ ਵੱਲੋਂ ਕਰਵਾਏ ਗਏ ਪਹਿਲੇ ਵਾਲੀਬਾਲ ਅਤੇ ਰੱਸਾ-ਕੱਸੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦ ਦੇਸ਼ ਦੇ ਖੇਡ ਨਕਸ਼ੇ ‘ਤੇ ਮੋਹਰੀ ਸੂਬੇ ਵਜੋਂ ਉੱਭਰੇਗਾ। ਪਿੰਡ ਦੀ…
-

ਰੋਪੜ ਦੇ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ: ਐਡਵੋਕੇਟ ਦਿਨੇਸ਼ ਚੱਢਾ
ਰੂਪਨਗਰ, 13 ਅਪ੍ਰੈਲ: ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਵਲੋਂ ਸ਼ੁਰੂ ਕੀਤੀ ਗਈ ਰੋਪੜ ਦੀ ਸਫ਼ਾਈ ਮੁਹਿੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਖਾਸ ਰੂਪ-ਰੇਖਾ ਤਹਿਤ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਇੰਦੌਰ ਦੀ ਤਰਜ਼ ’ਤੇ ਰੋਪੜ ਨੂੰ ਮਾਡਲ ਸ਼ਹਿਰ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੰਦੌਰ, ਮੱਧ ਪ੍ਰਦੇਸ਼…
-

ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਸਕੂਲਾਂ ਵਿੱਚ ਨਸ਼ਿਆਂ ਨਾਲ ਨਜਿੱਠਣ ਲਈ ਮੁਹਿੰਮ ਸ਼ੁਰੂ
ਮੋਗਾ, 13 ਅਪ੍ਰੈਲ (000) – ਨੌਜਵਾਨਾਂ ਵਰਗ ਵਿੱਚ ਵੱਧ ਰਹੇ ਨਸ਼ਿਆਂ ਦੇ ਪ੍ਰਚਲਨ ਨਾਲ ਨਜਿੱਠਣ ਲਈ ਇੱਕ ਸਰਗਰਮ ਕਦਮ ਚੁੱਕਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਮੋਗਾ ਨੇ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਜ਼ਿਲ੍ਹਾ ਮੋਗਾ ਦੇ ਅਧਿਕਾਰੀ ਜ਼ਿਲ੍ਹੇ ਭਰ ਦੇ ਵੱਖ-ਵੱਖ ਸੈਕੰਡਰੀ ਸਕੂਲਾਂ ਨੂੰ ਅਪਣਾਉਣਗੇ ਤਾਂ ਜੋ ਸ਼ੁਰੂਆਤੀ ਪੜਾਅ ‘ਤੇ ਨਸ਼ਿਆਂ…
-

ਪੰਜਾਬ ਚ ਸੰਵਿਧਾਨਿਕ ਹੱਕਾਂ ਨੂੰ ਇੰਨ ਬਿੰਨ ਲਾਗੂ ਕਰਵਾਇਆ ਜਾਵੇਗਾ – ਜਸਵੀਰ ਸਿੰਘ ਗੜ੍ਹੀ
ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਵਿਸਾਖੀ,ਖ਼ਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਸਬੰਧੀ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਸਥਾਨ ਪਿੰਡ ਸਰਾਏਨਾਗਾ ਅਤੇ ਮੁਕਤਸਰ ਦੀ ਧਰਤੀ ਤੇ ਬਹੁਜਨ ਕਰਮਚਾਰੀ ਸੰਗਠਨ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਚੇਅਰਮੈਨ ਸ੍ਰੀ ਜਸਵੀਰ ਸਿੰਘ…
-

ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅਗਵਾ ਕੀਤੇ ਬੱਚੇ ਨੂੰ ਸਫਲਤਾਪੂਰਵਕ ਬਰਾਮਦ ਕੀਤਾ
ਜਲੰਧਰ, 13 ਅਪ੍ਰੈਲ:* ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅਗਵਾ ਕੀਤੇ ਬੱਚੇ ਨੂੰ ਸਫਲਤਾਪੂਰਵਕ ਬਰਾਮਦ ਕੀਤਾ ਅਤੇ ਉਸਨੂੰ ਉਸਦੇ ਮਾਪਿਆਂ ਨਾਲ ਮਿਲਾਇਆ, ਜੋ ਕਿ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਵੇਰਵਾ ਸਾਂਝਾ ਕਰਦੇ ਹੋਏ, ਸੀਪੀ ਜਲੰਧਰ ਨੇ ਕਿਹਾ ਕਿ ਐਫਆਈਆਰ ਨੰਬਰ 27 ਮਿਤੀ 11.04.2025 ਨੂੰ ਧਾਰਾ 137(2) ਅਤੇ 3(5) ਭਾਰਤੀ ਨਿਆ ਸੰਹਿਤਾ…
-

ਪੰਜਾਬ ਚ ਸੰਵਿਧਾਨਿਕ ਹੱਕਾਂ ਨੂੰ ਇੰਨ ਬਿੰਨ ਲਾਗੂ ਕਰਵਾਇਆ ਜਾਵੇਗਾ – ਜਸਵੀਰ ਸਿੰਘ ਗੜ੍ਹੀ
ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਵਿਸਾਖੀ,ਖ਼ਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਸਬੰਧੀ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਸਥਾਨ ਪਿੰਡ ਸਰਾਏਨਾਗਾ ਅਤੇ ਮੁਕਤਸਰ ਦੀ ਧਰਤੀ ਤੇ ਬਹੁਜਨ ਕਰਮਚਾਰੀ ਸੰਗਠਨ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਚੇਅਰਮੈਨ ਸ੍ਰੀ ਜਸਵੀਰ ਸਿੰਘ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਦਿੜ੍ਹਬਾ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 13 ਅਪ੍ਰੈਲ – ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਦੀ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ
ਚੰਡੀਗੜ੍ਹ 13 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਅਵਸਰ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਸਮੂਹ ਪੰਜਾਬੀਆਂ ‘ਤੇ ਆਪਣੀ ਅਪਾਰ ਕਿਰਪਾ ਬਣਾ ਕੇ ਰੱਖਣ ਅਤੇ ਉਨ੍ਹਾਂ ਦੀ ਜ਼ਿੰਦਗੀ ਖੁਸ਼ੀਆਂ-ਖੇੜੇ,…
-

ਲੋਕ ਨਿਰਮਾਣ ਵਿਭਾਗ ਵਿੱਚ ਪਾਰਦਰਸ਼ੀ ਪ੍ਰਸ਼ਾਸਨ ਸਦਕਾ ਲਾਗਤਾਂ ਵਿੱਚ ਭਾਰੀ ਕਟੌਤੀ ਹੋਈ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 13 ਅਪ੍ਰੈਲ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਲੋਕ ਨਿਰਮਾਣ ਵਿਭਾਗ ਨੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਠੋਸ ਕਦਮਾਂ ਲਈ ਵਿੱਢੀ ਮੁਹਿੰਮ ਰਾਹੀਂ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਇਹ ਜਾਣਕਾਰੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆ
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 13 ਅਪ੍ਰੈਲ – ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਸ਼੍ਰੀ ਅਮਨ ਅਰੋੜਾ ਅਤੇ ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਅੱਜ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ ਨਿਯੁਕਤ ਚੇਅਰਪਰਸਨ ਨੂੰ ਨਿੱਘੀ ਮੁਬਾਰਕਬਾਦ ਭੇਟ ਕਰਦਿਆਂ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਭਾਸ਼ਣ ਅਤੇ ਲਿਖਾਈ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨੇ
ਚੰਡੀਗੜ੍ਹ/ਲਹਿਰਾਗਾਗਾ, 13 ਅਪ੍ਰੈਲ: ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਦੇ ਸਬੰਧ ਵਿੱਚ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਰਾਜਲਹੇੜੀ ਵਿਖੇ ਸ੍ਰੀ ਗੁਰੂ ਰਵਿਦਾਸ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ…
-

ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬੀਆਂ ਨੂੰ ਦਿੱਤੀ ਵਧਾਈ
ਪਟਿਆਲਾ, 13 ਅਪਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ‘ਖਾਲਸਾ ਪੰਥ ਦੇ ਸਾਜਨਾ ਦਿਵਸ’ ਅਤੇ ‘ਵਿਸਾਖੀ’ ਦੇ ਪਵਿੱਤਰ ਮੌਕੇ ‘ਤੇ ਵਧਾਈ ਦਿੱਤੀ।ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਕੀਦਤ ਭੇਟ ਕਰਨ ਪੁੱਜੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਦੀ ਪੂਰੀ…
-

ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਹਿੰਸਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ
ਚੰਡੀਗੜ੍ਹ/ਗੁਰਦਾਸਪੁਰ, 13 ਅਪ੍ਰੈਲ: ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਬੀਤੀ ਰਾਤ ਹੋਈ ਹਿੰਸਾ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ, ਦੋਵਾਂ ਧਿਰਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ, ਆਈਏਐਸ, ਐਸਐਸਪੀ ਗੁਰਦਾਸਪੁਰ ਸ੍ਰੀ ਅਦਿੱਤਿਆ, ਆਈਪੀਐਸ ਅਤੇ ਸਿਵਲ ਸਰਜਨ ਡਾ. ਪ੍ਰਭਜੋਤ ਕੌਰ ਕਲਸੀ ਨੇ ਅੱਜ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਸਾਰੀ ਸਥਿਤੀ ਦਾ…
-

ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਤੋਂ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲਿਆ; 2.8 ਕਿਲੋ ਆਈਈਡੀ ਬਰਾਮਦ
ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਜਰਮਨੀ ਅਧਾਰਤ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਦੋ ਮੁੱਖ ਸੰਚਾਲਕਾਂ ਨੂੰ 1.6 ਕਿਲੋਗ੍ਰਾਮ ਆਰਡੀਐਕਸ ਯੁਕਤ 2.8 ਕਿਲੋ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ)…