Tag: punjab news
-

ਦਿਮਾਗੀ ਤੰਦਰੁਸਤੀ ਅਤੇ ਮਾਨਸਿਕ ਤਣਾਅ ਦੇ ਪ੍ਰਭਾਵ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ
ਬਟਾਲਾ, 3 ਅਪ੍ਰੈਲ ( ) ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਐਨ.ਐਸ.ਐਸ ਯੂਨਿਟ ਅਤੇ ਰੈਡ ਰਿਬਨ ਕਲੱਬ ਵੱਲੋਂ ‘ਦਿਮਾਗੀ ਤੰਦਰੁਸਤੀ ਅਤੇ ਮਾਨਸਿਕ ਤਣਾਅ ਦੇ ਪ੍ਰਭਾਵ ਸਬੰਧੀ’ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਡਾ. ਸਨਿਮਰਜੀਤ ਕੌਰ ਅਤੇ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ…
-

ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਹੁਸ਼ਿਆਰਪੁਰ, 3 ਅਪ੍ਰੈਲ: ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਦਿਆਂ ਬਲਾਚੌਰ-ਹੁਸ਼ਿਆਰਪੁਰ-ਦਸੂਹਾ ਸੜਕ ਨੂੰ ਰਾਸ਼ਟਰੀ ਮਾਰਗ ਐਲਾਨਣ ਅਤੇ ਇਸ ਨੂੰ ਹੋਰ ਚੌੜਾ ਕਰਨ ਦੀ ਮੰਗ ਰੱਖੀ ਜਿਸ ਨਾਲ ਇਸ ਖੇਤਰ ਵਿਚ ਸੁਖਾਲੀ ਆਵਾਜਾਈ ਦੇ ਨਾਲ-ਨਾਲ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ।…
-

ਬਾਲ ਵਿਆਹ ਰੋਕਣ ਅਤੇ ਬਾਲ ਅਧਿਕਾਰਾਂ ਬਾਰੇ ਮਾਪਿਆਂ ਨੂੰ ਜਾਗਰੂਕ ਕਰੇ ਟਾਸਕ ਫੋਰਸ ਟੀਮ-ਡਿਪਟੀ ਕਮਿਸ਼ਨਰ
ਮਾਨਸਾ, 03 ਅਪ੍ਰੈਲ:ਬਾਲ ਵਿਆਹ ਕਾਨੂੰਨੀ ਜ਼ੁਰਮ ਹੈ। ਵਿਆਹ ਦੀ ਉਮਰ ਲੜਕੀ ਲਈ ਘੱਟੋ ਘੱਟ 18 ਸਾਲ ਨਿਰਧਾਰਤ ਕੀਤੀ ਗਈ ਹੈ। ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਬਾਲ ਵਿਆਹ ਦੀ ਪ੍ਰਥਾ ਨੂੰ ਰੋਕਿਆ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਮਾਨਸਾ…
-

ਬੱਚਿਆਂ ਦੀ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਬਹੁਤ ਜਰੂਰੀ
ਰੂਪਨਗਰ, 03 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਮਾਡਲ ਮਿਡਲ ਸਕੂਲ ਰੂਪਨਗਰ ਵਿਖੇ ਮਾਨਸਿਕ ਸਿਹਤ ਸੰਬੰਧੀ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਡੀ ਅਡੀਕਸ਼ਨ ਸੈਂਟਰ ਦੇ ਕਾਊਂਸਲਰ ਪ੍ਰਭਜੋਤ ਕੌਰ ਅਤੇ ਓਟ ਕੌਂਸਲਰ ਜਸਜੀਤ ਕੌਰ ਨੇ ਦੱਸਿਆ ਕਿ ਅੱਜ ਕੱਲ ਬੱਚਿਆਂ ਦੀ ਸਰੀਰਕ ਸਿਹਤ ਦੇ ਨਾਲ-ਨਾਲ…
-

ਜ਼ਿਲ੍ਹੇ ’ਚ ਬਾਲ ਅਤੇ ਬੰਧੂਆ ਮਜ਼ਦੂਰੀ ਖਿਲਾਫ਼ ਹੋਵੇਗੀ ਢੁਕਵੀਂ ਕਾਰਵਾਈ : ਸਹਾਇਕ ਕਿਰਤ ਕਮਿਸ਼ਨਰ
ਹੁਸ਼ਿਆਰਪੁਰ, 3 ਅਪ੍ਰੈਲ: ਸਹਾਇਕ ਕਿਰਤ ਕਮਿਸ਼ਨਰ ਜੇ.ਐਸ. ਕੰਗ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬਾਲ ਅਤੇ ਬੰਧੂਆ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਰਚ ਮਹੀਨੇ ਦੌਰਾਨ 4 ਬੱਚਿਆਂ ਨੂੰ ਬਾਲ ਮਜ਼ਦੂਰੀ ਤੋਂ ਛੁਡਾਇਆ ਗਿਆ। ਸਹਾਇਕ ਕਿਰਤ ਕਮਿਸ਼ਨਰ ਜੇ.ਐਸ. ਕੰਗ ਨੇ ਕਿਹਾ ਕਿ ਕਿਰਤ ਵਿਭਾਗ ਵਲੋਂ ਜ਼ਿਲ੍ਹੇ ਵਿਚ…
-

ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼
ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਮੰਗਲਵਾਰ ਨੂੰ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਸੂਬਿਆਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪੰਜਾਬ ਵਿੱਚ ਬਾਗਬਾਨੀ ਨੂੰ ਹੋਰ ਬਿਹਰਤ ਢੰਗ ਨਾਲ ਪ੍ਰਫੁੱਲਿਤ ਕਰਨ ਲਈ ਵਧੀਆ ਤੋਂ ਵਧੀਆ ਅਭਿਆਸ ਅਪਣਾਏ ਜਾ ਸਕਣ। ਉਹ ਚੰਡੀਗੜ੍ਹ ਵਿੱਚ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ…
-

ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ
ਲੁਧਿਆਣਾ, 2 ਅਪ੍ਰੈਲ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਵਿੱਚ ਵਧ-ਚੜ੍ਹ ਕੇ ਸਹਿਯੋਗ ਦੇਣ ਸੱਦਾ ਦਿੱਤਾ ਹੈ।ਅੱਜ ਇੱਥੇ ਨਸ਼ਿਆਂ ਵਿਰੁੱਧ ਮਾਰਚ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਮੌਕੇ ਸੰਬਧੋਨ ਕਰਦਿਆਂ ਦਿੱਲੀ ਦੇ…
-

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
ਲੁਧਿਆਣਾ, 2 ਅਪਰੈਲ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਹਜ਼ਾਰਾਂ ਨੌਜਵਾਨਾਂ ਨੂੰ ਹਲਫ਼ ਦਿਵਾਉਣ ਮਗਰੋਂ ਇਸ ਖ਼ਤਰੇ ਖ਼ਿਲਾਫ਼ ਜਨ-ਜਾਗਰੂਕਤਾ ਮੁਹਿੰਮ ਨੂੰ ਹਰੀ ਝੰਡੀ ਦਿਖਾਈ।ਨਸ਼ਿਆਂ ਦੀ ਅਲਾਮਤ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਮਾਰਚ ਪਾਸਟ ਲਈ…
-

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼
ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਮੁੱਖ ਸਕੱਤਰ ਯੂ.ਟੀ. ਚੰਡੀਗੜ੍ਹ ਸ੍ਰੀ ਰਾਜੀਵ ਵਰਮਾ ਨੂੰ ਆਪਣੀ ਕਲਾਕ੍ਰਿਤੀ ਪੇਸ਼ ਕੀਤੀ। ਸ. ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਇਸ ਚਿੱਤਰ ਕਲਾ “ਮੋਰ ਦੀ ਸ਼ਾਨ – ਭਾਰਤ ਦੀ ਸ਼ਾਨ” ਨੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਕੁਦਰਤੀ ਸ਼ਾਨ ਨੂੰ ਵਿਲੱਖਣ ਢੰਗ ਨਾਲ…
-

ਪੰਜਾਬ ਪੁਲਿਸ ਵੱਲੋਂ ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ
ਚੰਡੀਗੜ੍ਹ, 2 ਅਪਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਤਾਵੇਜ਼ਾਂ ਸਬੰਧੀ ਧੋਖਾਧੜੀ ਨੂੰ ਰੋਕਣ ਅਤੇ ਸੁਰੱਖਿਆ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਪੁਲਿਸ ਨੇ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀਸੀਸੀ) ਲਈ ਕਿਊਆਰ ਕੋਡ ਅਧਾਰਤ ਪ੍ਰਮਾਣੀਕਰਨ ਪ੍ਰਣਾਲੀ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੀਸੀਸੀ ਜੋ ਅਕਸਰ ਰੁਜ਼ਗਾਰ, ਵੀਜ਼ਾ ਅਤੇ ਹੋਰ ਅਧਿਕਾਰਤ…
-

1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 2 ਅਪ੍ਰੈਲ: ਭ੍ਰਿਸ਼ਟਾਚਾਰ ਵਿਰੁੱਧ ਆਪਣੀ ‘ਨਾ-ਕਾਬਿਲ-ਏ-ਬਰਦਾਸ਼ਤ’ ਪਹੁੰਚ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਾਲ ਪਟਵਾਰੀ ਅਤੇ ਉਸਦੇ ਸਹਾਇਕ ਨੂੰ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਵੜਿੰਗਖੇੜਾ ਦੇ ਪਟਵਾਰੀ ਕੁਲਵਿੰਦਰ ਸਿੰਘ ਅਤੇ ਉਸਦੇ ਸਹਾਇਕ ਅਸ਼ੋਕ ਕੁਮਾਰ ਵਜੋਂ ਹੋਈ ਹੈ। ਅੱਜ…
-

ਕਣਕ ਦੀ ਚੁਕਾਈ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਠੇਕੇਦਾਰਾਂ ਨਾਲ ਬੈਠਕ
ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ: ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਕਣਕ ਦੀ ਖ੍ਰੀਦ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿੱਚ ਉਨ੍ਹਾਂ ਕਣਕ ਦੀ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹੇ ਦੀਆਂ ਮੰਡੀਆਂ ਦੇ ਸਮੂਹ ਲੇਬਰ ਅਤੇ ਟਰਾਂਸਪੋਰਟ ਠੇਕੇਦਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਟਰਾਂਸਪੋਰਟ ਠੇਕੇਦਾਰਾਂ ਨੂੰ ਟਰੱਕਾਂ ਦੀ ਗਿਣਤੀ ਅਤੇ ਖਰੀਦ ਏਜੰਸੀਆਂ ਵੱਲੋਂ…
-

ਸਮਾਜ ਸੇਵੀ ਸੰਸਥਾਵਾਂ ਦਾ ਵਿਕਾਸ ਦੇ ਖੇਤਰ ‘ਚ ਵੱਡਾ ਯੋਗਦਾਨ: ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 2 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦਾ ਹਰ ਖੇਤਰ ਦੇ ਵਿਕਾਸ ਵਿਚ ਵੱਡਾ ਯੋਗਦਾਨ ਹੈ ਜਿਸ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਅੱਜ ਇਥੇ ਸੋਨਾਲੀਕਾ ਗਰੁੱਪ ਵਲੋਂ ਗਊਸ਼ਾਲਾ ਹਰਿਆਣਾ ਨੂੰ ਇਕ ਟਰੈਕਟਰ ਅਤੇ ਇਕ ਲੱਖ ਰੁਪਏ ਦੀ ਮਾਇਕ ਮਦਦ ਦਿੱਤੇ ਜਾਣ…
-

ਸਪੀਕਰ ਸ. ਸੰਧਵਾਂ ਨੇ ਪਿੰਡ ਚੱਕ ਕਲਿਆਣ ਵਿਖੇ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
ਫਰੀਦਕੋਟ 2 ਅਪ੍ਰੈਲ () ਬੀਤੀ ਸ਼ਾਮ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚੱਕ ਕਲਿਆਣ ਵਿਖੇ ਕਰਵਾਏ ਜਾ ਰਹੇ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਲਈ…
-

43 ਲੱਖ ਰੁਪਏ ਦੀ ਲਾਗਤ ਨਾਲ ਹੋਵੇਗੀ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਂਕ ਤੱਕ ਸੜਕ ਦੀ ਰਿਪੇਅਰ: ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 2 ਅਪ੍ਰੈਲ: ਸਥਾਨਕ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਂਕ ਤੱਕ ਸੜਕ ਦੀ ਮਾੜੀ ਹਾਲਤ ਦੇ ਮੱਦੇਨਜ਼ਰ ਬੀਤੇ ਦਿਨੀ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਸਮੇਤ ਕੀਤੇ ਦੌਰੇ ਉਪਰੰਤ ਸੜਕ ਦੀ ਰਿਪੇਅਰ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ…
-

ਮਾਣਯੋਗ ਰਾਜਪਾਲ ਪੰਜਾਬ ਕੱਲ੍ਹ 3 ਅਪ੍ਰੈਲ ਨੂੰ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਤੋਂ ਕਰਨਗੇ ਪੈਦਲ ਯਾਤਰਾ ਦੀ ਸ਼ੁਰੂਆਤ
ਬਟਾਲਾ, 2 ਅਪ੍ਰੈਲ ( ) ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ ਪੈਦਲ ਯਾਤਰਾ ਕਰਕੇ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਗੇ। ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆਂ ਵੱਲੋਂ ਨਸ਼ਿਆਂ ਖ਼ਿਲਾਫ਼…
-

ਵਿਧਾਇਕ ਬੁੱਧ ਰਾਮ ਨੇ ਅਨਾਜ਼ ਮੰਡੀਆਂ ਵਿੱਚ ਨਵੇਂ ਬਣੇ ਫੜ੍ਹਾਂ ਦਾ ਕੀਤਾ ਉਦਘਾਟਨ
ਬੋਹਾ/ਮਾਨਸਾ: 02 ਅਪ੍ਰੈਲ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਸੱਚੇ ਸੁੱਚੇ ਕਿਰਤੀ ਕਿਸਾਨਾਂ ਦੇ ਪੱਖ ਵਿੱਚ ਰਹੀ ਹੈ, ਜਿਸ ਦੀ ਮਿਸਾਲ ਸਾਨੂੰ ਪੰਜਾਬ ਦੀਆਂ ਮੰਡੀਆਂ ਵਿੱਚ ਬਣ ਰਹੇ ਨਵੇਂ ਫੜ੍ਹਾਂ ਤੋਂ ਮਿਲ ਰਹੀ ਹੈ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ ਨੇ ਪਿੰਡ ਟਾਹਲੀਆਂ, ਬੋਹਾ, ਭਖੜਿਆਲ…
-

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 2 ਅਪ੍ਰੈਲ ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿਭਾਗ ਦੇ 2 ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ 2 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ…
-

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ , ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ
ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਪੂਰੀ ਤਰ੍ਹਾਂ ਵਾਪਸ ਲੈਣ ਸਬੰਧੀ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ, ਸਪੱਸ਼ਟ ਕੀਤਾ ਕਿ ਖ਼ਤਰੇ ਦੇ ਪੁਨਰ ਮੁਲਾਂਕਣ ਦੇ ਮੱਦੇਨਜ਼ਰ ਉਨ੍ਹਾਂ ਦੇ ਸੁਰੱਖਿਆ ਕਵਰ ਨੂੰ ਸਿਰਫ ਘਟਾਇਆ ਗਿਆ ਹੈ ਵਾਪਸ ਨਹੀਂ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ…