Tag: punjab news

  • ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਮਾਰਕਿਟ ਕਮੇਟੀ ਬਟਾਲਾ ਦੇ ਨਵ-ਨਿਯੁਕਤ ਚੇਅਰਮੈਨ ਮਾਨਿਕ ਮਹਿਤਾ ਦੀ ਤਾਜ਼ਪੋਸ਼ੀ ਸਮਾਗਮ ਨੇ ਧਾਰਿਆ ਰੈਲੀ ਦਾ ਰੂਪ

    ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਮਾਰਕਿਟ ਕਮੇਟੀ ਬਟਾਲਾ ਦੇ ਨਵ-ਨਿਯੁਕਤ ਚੇਅਰਮੈਨ ਮਾਨਿਕ ਮਹਿਤਾ ਦੀ ਤਾਜ਼ਪੋਸ਼ੀ ਸਮਾਗਮ ਨੇ ਧਾਰਿਆ ਰੈਲੀ ਦਾ ਰੂਪ

    ਬਟਾਲਾ, 29 ਮਾਰਚ  (  ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਮਾਰਕਿਟ ਕਮੇਟੀ ਬਟਾਲਾ ਦੇ ਨਵ-ਨਿਯੁਕਤ ਚੇਅਰਮੈਨ ਮਾਨਿਕ ਮਹਿਤਾ ਨੇ ਅਹੁਦਾ ਸੰਭਾਲਿਆ। ਅੱਜ ਇਸ ਮੌਕੇ ਕਰਵਾਏ ਤਾਜਪੋਸ਼ੀ ਸਮਾਗਮ ਨੇ ਇੱਕ ਵੱਡੀ ਰੈਲੀ ਦਾ ਰੂਪ ਧਾਰ ਲਿਆ ਤੇ ਪਾਰਟੀ ਦੇ ਵਲੰਟੀਅਰਾਂ, ਪੰਚਾਂ-ਸਰਪੰਚਾਂ, ਵਰਕਰਾਂ ਤੇ ਆਗੂਆਂ ਤੇ ਬਟਾਲਾ ਸ਼ਹਿਰ ਦੀਆਂ…

  • ਓਪਰੇਸ਼ਨ ਕਾਸੋ: ਏ.ਡੀ.ਜੀ.ਪੀ. ਨਰੇਸ਼ ਅਰੋੜਾ ਦੀ ਨਿਗਰਾਨੀ ‘ਚ ਚੱਲੀ ਸਰਚ

    ਓਪਰੇਸ਼ਨ ਕਾਸੋ: ਏ.ਡੀ.ਜੀ.ਪੀ. ਨਰੇਸ਼ ਅਰੋੜਾ ਦੀ ਨਿਗਰਾਨੀ ‘ਚ ਚੱਲੀ ਸਰਚ

    ਹੁਸ਼ਿਆਰਪੁਰ, 29 ਮਾਰਚ:  ਪੰਜਾਬ ਸਰਕਾਰ ਵੱਲੋਂ ਇੱਕ ਮਾਰਚ ਤੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਜ਼ਿਲੇ ਵਿੱਚ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਮਨੁੱਖੀ ਅਧਿਕਾਰ) ਨਰੇਸ਼ ਅਰੋੜਾ ਦੀ ਨਿਗਰਾਨੀ ਅਤੇ ਐਸ. ਐਸ.ਪੀ. ਸੰਦੀਪ ਕੁਮਾਰ ਮਲਿਕ ਦੀ ਅਗਵਾਈ ਵਿਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ ਜਿਸ ਦੌਰਾਨ 600 ਤੋਂ ਵੱਧ ਪੁਲਿਸ ਅਫਸਰਾਂ ਤੇ ਮੁਲਾਜ਼ਮਾਂ ਨੇ 34 ਥਾਵਾਂ ‘ਤੇ ਸਰਚ ਕਰਕੇ ਲੋੜੀਂਦੀ ਕਾਰਵਾਈ ਕੀਤੀ।…

  • ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ: ਮੁੱਖ ਮੰਤਰੀ

    ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ: ਮੁੱਖ ਮੰਤਰੀ

    ਘਨੌਰੀ ਕਲਾਂ (ਸੰਗਰੂਰ), 29 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸੀਨੀਅਰ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ ਤਾਂ ਕਿ ਜੀਵਨ ਵਿੱਚ ਬੁਲੰਦੀਆਂ ਛੂਹਣ ਲਈ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ ਜਾ ਸਕੇ।ਅੱਜ ਇੱਥੇ ‘ਸਕੂਲ ਆਫ ਐਮੀਨੈਂਸ’ ਵਿਖੇ ਹੋਈ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਦੌਰਾਨ…

  • ਰੋਟਰੀ ਕਲੱਬ ਵੱਲੋਂ ਪਿੰਡ ਸੰਧਵਾਂ ’ਚ ਮੁਫ਼ਤ ਮੈਡੀਕਲ ਚੈੱਕਅੱਪ ਅਤੇ ਕੈਂਸਰ ਚੈੱਕਅੱਪ ਕੈਂਪ ਦੌਰਾਨ 144 ਲੋਕਾਂ ਦੀ ਜਾਂਚ ਕੀਤੀ

    ਰੋਟਰੀ ਕਲੱਬ ਵੱਲੋਂ ਪਿੰਡ ਸੰਧਵਾਂ ’ਚ ਮੁਫ਼ਤ ਮੈਡੀਕਲ ਚੈੱਕਅੱਪ ਅਤੇ ਕੈਂਸਰ ਚੈੱਕਅੱਪ ਕੈਂਪ ਦੌਰਾਨ 144 ਲੋਕਾਂ ਦੀ ਜਾਂਚ ਕੀਤੀ

    ਫ਼ਰੀਦਕੋਟ, 29 ਮਾਰਚ (   ) :-  ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਸਿਵਲ ਹਸਤਪਾਲ ਫ਼ਰੀਦਕੋਟ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਿਜ਼ ਫ਼ਰੀਦਕੋਟ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਵਾਸਤੇ ਸਪੀਕਰ ਵਿਧਾਨ ਸਭਾ ਪੰਜਾਬ ਕੁਲਤਾਰ ਸਿੰਘ ਸੰਧਵਾਂ ਦੇ ਸਹਿਯੋਗ ਸਦਕਾ ਆਰੰਭ ਕੀਤੀ ਲੜੀ ਤਹਿਤ ਪਿੰਡ ਸੰਧਵਾਂ ਵਿਖੇ ਕੈਂਸਰ ਦੀ ਜਾਂਚ ਅਤੇ ਹੋਰ ਬੀਮਾਰੀਆਂ ਦੀ ਜਾਂਚ ਵਾਸਤੇ…

  • ਸੂਬੇ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ: ਵਿਧਾਇਕ ਰੁਪਿੰਦਰ ਸਿੰਘ ਹੈਪੀ

    ਸੂਬੇ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ: ਵਿਧਾਇਕ ਰੁਪਿੰਦਰ ਸਿੰਘ ਹੈਪੀ

    ਬੱਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 29 ਮਾਰਚ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ, ਜਿਸ ਸਦਕਾ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆ ਦੇ ਮਿਆਰ ਨੂੰ ਹੋਰ ਉਚਾਈਆਂ ‘ਤੇ ਲੈਕੇ ਜਾਂਦਿਆਂ ਆਧੁਨਿਕ ਤਕਨੀਕ ਨਾਲ ਜੋੜ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ…

  • ਮਹਿਰਾ ਕਲੋਨੀ ਬਹਿਰਾਮਪੁਰ ਵਿਖੇ ਨਸ਼ਾ ਤਸਕਰਾਂ ਖਿਲਾਫ ਕਰਵਾਏ ਗਏ ਕਾਸੋ ਓਪਰੇਸ਼ਨ ਚਲਾਇਆ 

    ਮਹਿਰਾ ਕਲੋਨੀ ਬਹਿਰਾਮਪੁਰ ਵਿਖੇ ਨਸ਼ਾ ਤਸਕਰਾਂ ਖਿਲਾਫ ਕਰਵਾਏ ਗਏ ਕਾਸੋ ਓਪਰੇਸ਼ਨ ਚਲਾਇਆ 

    ਰੂਪਨਗਰ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਸਮੱਗਲਰਾਂ ਵਿਰੁੱਧ ਇੱਕ ਮੁਹਿੰਮ, ਪਹਿਲੀ ਮਾਰਚ ਤੋ ਸੁਰੂ ਕੀਤੀ ਹੋਈ ਹੈ। ਇਸੇ ਤਹਿਤ ਅੱਜ ਮਹਿਰਾ ਕਲੋਨੀ ਬਹਿਰਾਮਪੁਰ ਵਿਖੇ ਨਸ਼ਾ ਤਸਕਰਾਂ ਖਿਲਾਫ ਕਰਵਾਏ ਗਏ ਕਾਸੋ ਓਪਰੇਸ਼ਨ (ਕਾਰਨਡਨ ਐਂਡ ਸਰਚ ਆਪਰੇਸ਼ਨ) ਦਾ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਨਿਰੀਖਣ ਕੀਤਾ।…

  • ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

    ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

    ਚੰਡੀਗੜ੍ਹ, 29 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ…

  • ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਕੱਟ ਗੁਰਦਾਸਪੁਰ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

    ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਕੱਟ ਗੁਰਦਾਸਪੁਰ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

    ਗੁਰਦਾਸਪੁਰ, 29 ਮਾਰਚ (          ) – ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਵੱਲੋਂ ਅੱਜ ਪੰਜਾਬ ਸਰਕਾਰ ਵੱਲੋਂ 7.18 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿਚੋਂ ਲੰਘਦੀ ਨਬੀਪੁਰ ਕੱਟ ਡਰੇਨ  ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ…

  • ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ‘ਚ ਚਲਾਇਆ ਕਾਸੋ ਆਪ੍ਰੇਸ਼ਨ

    ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ‘ਚ ਚਲਾਇਆ ਕਾਸੋ ਆਪ੍ਰੇਸ਼ਨ

    ਪਟਿਆਲਾ, 29 ਮਾਰਚ:ਪਟਿਆਲਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ‘ਚ 23 ਥਾਵਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚਲਾਈ ਇਸ ਮੁਹਿੰਮ ਦੀ ਅਗਵਾਈ ਕਰਦਿਆਂ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਸੂਬੇ ‘ਚੋਂ ਨਸ਼ਿਆਂ ਦੀ ਖ਼ਾਤਮੇ…

  • ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਵੱਡੀ ਕਾਰਵਾਈ

    ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਵੱਡੀ ਕਾਰਵਾਈ

    ਬਟਾਲਾ/ਚੰਡੀਗੜ੍ਹ, 29 ਮਾਰਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਅੱਜ ਪਿੰਡ ਸ਼ੇਖੂਪੁਰਾ ਸਮੇਤ ਹਾਟ ਸਪਾਟ ਖੇਤਰਾਂ ਅੰਦਰ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ…

  • ਕਾਰਡਨ ਐਂਡ ਸਰਚ ਆਪਰੇਸਨ” ਗਗਨ ਅਜੀਤ ਸਿੰਘ ਦੀ ਨਿਗਰਾਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਚੱਲਿਆ ਸਰਚ ਅਭਿਆਨ

    ਕਾਰਡਨ ਐਂਡ ਸਰਚ ਆਪਰੇਸਨ” ਗਗਨ ਅਜੀਤ ਸਿੰਘ ਦੀ ਨਿਗਰਾਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਚੱਲਿਆ ਸਰਚ ਅਭਿਆਨ

    ਮਾਲੇਰਕੋਟਲਾ 29 ਮਾਰਚ:                                   ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਨਿਗਰਾਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਕਪਤਾਨ ਪੁਲਿਸ ਇੰਨਵੈਸਟੀਗੇਸਨ ਵੈਭਵ ਸਹਿਗਲ ਦੀ ਦੇਖ-ਰੇਖ ਹੇਠ ਸਬ-ਡਵੀਜਨ ਅਹਿਮਦਗੜ੍ਹ ਅਤੇ ਸਬ-ਡਵੀਜਨ ਮਾਲੇਰਕੋਟਲਾ ਵਿਖੇ ਸਮੂਹ ਗਜਟਿਡ ਅਫਸਰਾਨ ਅਤੇ ਮੁੱਖ ਅਫਸਰਾਨ ਸਮੇਤ ਭਾਰੀ ਪੁਲਿਸ ਫੋਰਸ ਵਲੋਂ “ਕਾਰਡਨ ਐਂਡ ਸਰਚ ਆਪਰੇਸਨ” ਕੀਤਾ ਗਿਆ, ਇਸ ਕਾਰਵਾਈ ਦੌਰਾਨ ਮਾੜੇ ਅਨਸਰਾਂ/ਸ਼ੱਕੀ ਨਸ਼ਾਂ ਤਸਕਰਾਂ ਅਤੇ ਨਸ਼ਾਂ ਤਸਕਰੀ ਦੇ ਕੇਸਾਂ ਵਿੱਚ ਜਮਾਨਤ ਤੇ ਆਏ ਦੋਸ਼ੀਆਂ ਦੇ ਘਰਾਂ ਵਿੱਚ ਸਰਚ/ਰੇਡ ਕੀਤੀ ਗਈ ।             ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਓਪਰੇਸ਼ਨ ਦੌਰਾਨ ਮੁਹੱਲਾ ਭੂਮਸੀ ਵਿੱਚ ਖਾਸ ਤੌਰ ਆਮ ਪਬਲਿਕ ਦੀ ਮਦਦ ਨਾਲ ਚੈਕਿੰਗ ਕੀਤੀ ਗਈ, ਇਸ ਆਪਰੇਸ਼ਨ ਦੌਰਾਨ ਮਾਲੇਰਕੋਟਲਾ ਸ਼ਹਿਰ ਦੇ ਨਿਵਾਸ਼ੀਆ ਵੱਲੋਂ ਜਿਲ੍ਹਾ ਮਾਲੇਰਕੋਟਲਾ ਪੁਲਿਸ ਨੂੰ ਭਰਭੂਰ ਸਾਥ ਦਿੱਤਾ ਗਿਆ ਅਤੇ ਪੰਜਾਬ ਪੁਲਿਸ ਦੇ ਕੰਮ ਦੀ ਸਲਾਘਾ ਕੀਤੀ ਗਈ,  ਇਸ ਤੋਂ ਇਲਾਵਾ ਇਸ ਆਪਰੇਸਨ ਦੌਰਾਨ ਕਈ ਸੱਕੀ ਵਿਅਕਤੀਆਂ ਨੂੰ ਰਾਊਡ ਅੱਪ ਕੀਤਾ ਗਿਆ ਹੈ, ਜਿੰਨਾ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ । ਉਨ੍ਹਾਂ  ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਓਪਰੇਸਨ ਦਾ ਮੁੱਖ ਉਦੇਸ ਨਸ਼ਿਆਂ ਦੀ ਰੋਕਥਾਮ, ਮਾੜੇ ਅਨਸ਼ਰਾਂ ਨੂੰ ਕਾਬੂ ਕਰਨ ਅਤੇ ਆਮ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾਂ ਪੈਦਾ ਕਰਨਾ ਹੈ ਅਤੇ ਭਵਿੱਖ ਵਿੱਚ ਵੀ ਮਾੜੇ ਅਨਸਰਾਂ ਅਤੇ ਨਸ਼ਾਂ ਤਸਕਰਾਂ ਨੂੰ ਗ੍ਰਿਫਤਾਰ ਕਰਨ ਲਈ ਅਜਿਹੀਆਂ ਕੋਸ਼ਿਸ਼ਾਂ ਕੀਤੀਆ ਜਾਣਗੀਆਂ, ਤਾਂ ਜੋ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।

  • ਨਸ਼ਿਆਂ ਨੂੰ ਛੱਡਣਾ ਸੰਭਵ, ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ’ਚ ਢੁਕਵਾਂ ਇਲਾਜ ਅਤੇ ਇੰਤਜ਼ਾਮ : ਡਿਪਟੀ ਕਮਿਸ਼ਨਰ

    ਨਸ਼ਿਆਂ ਨੂੰ ਛੱਡਣਾ ਸੰਭਵ, ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ’ਚ ਢੁਕਵਾਂ ਇਲਾਜ ਅਤੇ ਇੰਤਜ਼ਾਮ : ਡਿਪਟੀ ਕਮਿਸ਼ਨਰ

    ਹੁਸ਼ਿਆਰਪੁਰ, 29 ਮਾਰਚ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਗ੍ਰਿਫਤ ਵਿਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਕੇ ਇਨ੍ਹਾਂ ਵਿਅਕਤੀਆਂ ਨੂੰ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਦੀ ਮਦਦ…

  • ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ: ਪੰਜਾਬ ਪੁਲਿਸ ਦਾ ਐਮਰਜੈਂਸੀ ਰਿਸਪਾਂਸ ਸਮਾਂ ਘਟਾ ਕੇ 8 ਮਿੰਟ ਕਰਨ ਦਾ ਟੀਚਾ

    ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ: ਪੰਜਾਬ ਪੁਲਿਸ ਦਾ ਐਮਰਜੈਂਸੀ ਰਿਸਪਾਂਸ ਸਮਾਂ ਘਟਾ ਕੇ 8 ਮਿੰਟ ਕਰਨ ਦਾ ਟੀਚਾ

    ਚੰਡੀਗੜ੍ਹ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਪਣੇ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈਆਐਸਐਸ) ਜਾਂ ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ਐਮਰਜੈਂਸੀ ਸੇਵਾਵਾਂ ਨਾਲ ਸਬੰਧਤ ਚਾਰ ਮੁੱਖ ਵਿਭਾਗਾਂ – ਪੁਲਿਸ, ਸਿਹਤ, ਅੱਗ ਬੁਝਾਊ ਅਤੇ ਆਫ਼ਤ ਪ੍ਰਬੰਧਨ ਨੂੰ…

  • ਪਿੰਡ ਖਾਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀ ਕਾਊਂਸਲਿੰਗ

    ਪਿੰਡ ਖਾਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀ ਕਾਊਂਸਲਿੰਗ

    ਫ਼ਰੀਦਕੋਟ 28 ਮਾਰਚ ()     ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ, ਚੰਗੀ ਸੇਧ ਦੇਣ ਅਤੇ ਨਸ਼ਿਆਂ ਦਾ ਖਾਤਮਾ ਕਰਨ ਦੇ ਲਈ “ਯੁੱਧ ਨਸ਼ਿਆ ਵਿਰੁੱਧ ਮੁਹਿੰਮ” ਤਹਿਤ ਜਿਲ੍ਹਾ ਫ਼ਰੀਦਕੌਟ ਦੇ ਸਰਕਾਰੀ ਹਾਈ ਸਕੂਲ ਪਿੰਡ ਖਾਰਾ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ । ਇਸ ਦੇ ਨਾਲ ਹੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਦੇ ਨੁੰਮਾਇਦਿਆਂ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਓਟ ਸੈਂਟਰ ਵਿਖੇ ਮੌਜੂਦ ਮਰੀਜਾਂ ਨੂੰ ਸਕਿੱਲ ਕੋਰਸਾਂ ਦੀ ਮਹੱਤਤਾ ਦੱਸਦੇ ਹੋਏ ਕਾਊਂਸਲਿੰਗ ਕਰਕੇ ਉਨ੍ਹਾਂ ਦੀ ਰੁੱਚੀ ਦੇ ਆਧਾਰ ਤੇ ਰਜਿਸਟਰ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਕੋਈ ਵੀ ਹੱਥੀ ਹੁਨਰ ਸਿੱਖ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਹੋਰ ਵੀ ਵਧੀਆ ਤਰੀਕੇ ਨਾਲ ਕਰ ਸਕਣ। ਇਸ ਤੋਂ ਇਲਾਵਾ ਸ੍ਰੀ ਗੁਰਤੇਜ ਸਿੰਘ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਫ਼ਰੀਦਕੋਟ ਦੇ ਬੇਰੁਜਗਾਰ ਪ੍ਰਾਰਥੀ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਬਾਈਪਾਸ, ਨੇੜੇ ਪੁਰਾਣਾ ਸੰਧੂ…

  • ਐਸ.ਡੀ.ਐਮ ਅਮਰਗੜ੍ਹ ਵਲੋਂ ਫੌਗਿੰਗ ਸਪਰੇਅ ਸ਼ਡਿਊਲ ਜਾਰੀ

    ਐਸ.ਡੀ.ਐਮ ਅਮਰਗੜ੍ਹ ਵਲੋਂ ਫੌਗਿੰਗ ਸਪਰੇਅ ਸ਼ਡਿਊਲ ਜਾਰੀ

    ਅਮਰਗੜ੍ਹ/ਮਾਲੇਰਕੋਟਲਾ 28 ਮਾਰਚ:               ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼ ਗਰਗ ਨੇ ਸ਼ਹਿਰ ’ਚ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਇਹਤਿਆਤ ਵਰਤਣ ਦੀ ਜ਼ਰੂਰਤ ਤੇ ਜੋਰ ਦਿੱਤਾ। ਉਨ੍ਹਾਂ ਨਗਰ ਪੰਚਾਇਤ ਅਮਰਗੜ੍ਹ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਲਗਾਤਾਰ ਫੌਗਿੰਗ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਜਿਹੇ ਖੇਤਰਾਂ, ਜਿੱਥੇ ਪਾਣੀ ਇੱਕਤਰ ਹੈ ,ਉਥੇ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਖੜ੍ਹੇ ਪਾਣੀ ‘ਚ ਤੇਲ ਤੇ ਮੱਛਰ ਮਾਰ ਦਵਾਈ ਦਾ ਛਿੜਕਾਅ ਕੀਤਾ ਜਾਵੇ ।           ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੱਛਰ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਮਲੇਰੀਆਂ, ਡੇਂਗੂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਜ਼ਰੂਰੀ ਹੈ ਕਿ ਖੜੇ ਪਾਣੀ ਦੇ ਸਰੋਤਾਂ ਦੀ ਨਿਰੰਤਰ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਮੇਂ ਸਮੇਂ ‘ਤੇ ਸੁੱਕਾ ਰੱਖਿਆ ਜਾਵੇ, ਇਸ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ ਤੇ ਇਸ ਦੀ ਰੋਕਥਾਮ ਲਈ ਸਭ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਫੌਗਿੰਗ ਸਪਰੇਅ ਹੋਣ ਦੌਰਾਨ ਜਨਤਾ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਖੁੱਲੀਆਂ ਰੱਖਣ ਤਾਂ ਜੋ ਫੋਗਿੰਗ ਸਪਰੇਅ ਨਾਲ ਮੱਛਰਾਂ ਦਾ ਖਾਤਮਾ ਹੋ ਸਕੇ।            ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਅਮਰਗੜ ਗੁਰਇੰਦਰ ਦੀਪ ਸਿੰਘ ਨੇ ਦੱਸਿਆ ਕਿ ਅਮਰਗੜ੍ਹ ਦੇ ਸਮੁੱਚੇ ਵਾਰਡਾਂ…

  • ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿੱਚ ਆਧੁਨਿਕ ਢੰਗ ਨਾਲ ਖੇਡ ਗਰਾਊਂਡ,ਪਾਰਕ ਅਤੇ ਛੱਪੜਾਂ ਦਾ ਕੀਤਾ ਜਾਵੇ ਨਿਰਮਾਣ, ਡਿਪਟੀ ਕਮਿਸ਼ਨਰ

    ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿੱਚ ਆਧੁਨਿਕ ਢੰਗ ਨਾਲ ਖੇਡ ਗਰਾਊਂਡ,ਪਾਰਕ ਅਤੇ ਛੱਪੜਾਂ ਦਾ ਕੀਤਾ ਜਾਵੇ ਨਿਰਮਾਣ, ਡਿਪਟੀ ਕਮਿਸ਼ਨਰ

    ਸ੍ਰੀ ਮੁਕਤਸਰ ਸਾਹਿਬ, 28  ਮਾਰਚ  ਜਿ਼ਲ੍ਹੇ ਦੇ ਵੱਖ—ਵੱਖ ਪਿੰਡਾਂ ਵਿੱਚ ਬਣਨ ਵਾਲੇ ਖੇਡ ਗਰਾਊਂਡ, ਪਾਰਕ ਅਤੇ ਛੱਪੜਾਂ ਦਾ ਨਿਰਮਾਣ ਆਧੁਨਿਕ ਤਰੀਕੇ ਨਾਲ ਕੀਤਾ ਜਾਵੇ।ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿ਼ਲ੍ਹੇ ਦੇ ਪਿੰਡ ਨਿਵਾਸੀਆਂ, ਬੱਚਿਆਂ ਅਤੇ ਖੇਡ ਪ੍ਰੇਮੀਆਂ ਦੀ ਮੰਗ ਅਨੁਸਾਰ ਹੀ…

  • ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ:- ਏ.ਡੀ.ਸੀ. ਸੁਰਿੰਦਰ ਸਿੰਘ ਧਾਲੀਵਾਲ*

    ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ:- ਏ.ਡੀ.ਸੀ. ਸੁਰਿੰਦਰ ਸਿੰਘ ਧਾਲੀਵਾਲ*

    ਫ਼ਤਹਿਗੜ੍ਹ ਸਾਹਿਬ, 28 ਮਾਰਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀ ਲੜੀ ਤਹਿਤ ਹੀ ਪਿੰਡ ਬੋਰਾਂ ਵਿਖੇ ਨਸ਼ਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਹਿਤ ਨਾਟਕ “ਮਿੱਟੀ ਰੁਦਨ ਕਰੇ” ਖੇਡਿਆ ਗਿਆ ਅਤੇ…

  • ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ

    ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ

    ਚੰਡੀਗੜ੍ਹ, 28 ਮਾਰਚ: ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੇਸ਼ ਕੀਤਾ ‘ਦ ਟਰਾਂਸਫਰ ਆਫ ਪ੍ਰੀਜ਼ਨਰਜ਼ (ਪੰਜਾਬ ਸੋਧਨਾ ਬਿਲ 2025) ਅੱਜ ਪੰਜਾਬ ਵਿਧਾਨ ਸਭਾ ਨੇ ਸਰਸਸੰਮਤੀ ਨਾਲ ਪਾਸ ਕਰ ਦਿੱਤਾ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਇੱਕ…

  • ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਨਵੇਂ ਨਿਰਦੇਸ਼- ਹਰਪਾਲ ਸਿੰਘ ਚੀਮਾ

    ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਨਵੇਂ ਨਿਰਦੇਸ਼- ਹਰਪਾਲ ਸਿੰਘ ਚੀਮਾ

    ਚੰਡੀਗੜ੍ਹ, 28 ਮਾਰਚਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਸਕੱਤਰ, ਪੰਜਾਬ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਰਾਹੀਂ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਅਤੇ ਨਾਗਰਿਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਮਹੱਤਵਪੂਰਨ ਕਦਮ ਚੁੱਕਣ ਲਈ…

  • ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਥਾਪਰ ਇੰਸਟੀਚਿਊਟ ਵਿਖੇ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਕਰਵਾਇਆ

    ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਥਾਪਰ ਇੰਸਟੀਚਿਊਟ ਵਿਖੇ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਕਰਵਾਇਆ

    ਪਟਿਆਲਾ, 28 ਮਾਰਚ:  ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਾਂਝੇ ਤੌਰ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ, ਪਟਿਆਲਾ ਨਾਲ ਮਿਲ ਕੇ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ (ਐਨ.ਸੀ.ਏ.ਪੀ) ਦੇ ਸਲੋਗਨ ‘ਪਟਿਆਲਾ ਸ਼ਹਿਰ ਵਿੱਚ ਸਾਫ਼ ਹਵਾ ਵੱਲ ਇੱਕ ਕਦਮ’ ਤਹਿਤ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪਟਿਆਲਾ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ।  ਇਸ ਪ੍ਰੋਗਰਾਮ ਦਾ ਉਦੇਸ਼ ਮੁੱਖ ਹਿੱਸੇਦਾਰਾਂ ਨੂੰ…