Tag: punjab news
-

ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 8 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਨਾਂਦੇੜ ਕਤਲ ਕਾਂਡ ਵਿੱਚ ਸ਼ਾਮਲ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਕਾਰਕੁੰਨ, ਜਿਸਦੀ ਪਛਾਣ ਸਚਿਨਦੀਪ ਸਿੰਘ ਉਰਫ਼ ਸਚਿਨ ਵਾਸੀ ਪਿੰਡ ਦਿਆਲਪੁਰਾ, ਅਜਨਾਲਾ (ਅੰਮ੍ਰਿਤਸਰ)…
-

ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ: ਮੁੱਖ ਮੰਤਰੀ
ਅੰਮ੍ਰਿਤਸਰ, 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਰਮਨੀ ਦੇ ਮਿਊਨਿਖ ਵਿਖੇ ਸਪੀਕਰਜ਼ ਪਲੇਟਫਾਰਮ ਦੀ ਤਰਜ਼ ’ਤੇ ਵਿਦਿਆਰਥੀਆਂ ਨੂੰ ਕਾਰੋਬਾਰ ਸਬੰਧੀ ਮਸਲਿਆਂ ’ਤੇ ਵਿਚਾਰ ਸਾਂਝੇ ਕਰਨ ਲਈ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਦੋ ਬ੍ਰੇਨਸਟੋਰਮਿੰਗ ਸੈਂਟਰ ਖੋਲ੍ਹੇ ਜਾਣਗੇ। ਇੱਥੇ ਮਹਿਲਾ ਦਿਵਸ ਮੌਕੇ ਖ਼ਾਲਸਾ ਕਾਲਜ ਵਿਖੇ ਇਕੱਠ…
-

ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ
ਚੰਡੀਗੜ੍ਹ, 8 ਮਾਰਚ: ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਸਿੰਗਾਪੁਰ ਲਈ ਰਵਾਨਾ ਕੀਤਾ। ਇਹ ਪ੍ਰਿੰਸੀਪਲ 9 ਤੋਂ 15 ਮਾਰਚ ਤੱਕ ਸਿੰਗਾਪੁਰ ਦੀ ਪ੍ਰਿੰਸੀਪਲ…
-

22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ
ਚੰਡੀਗੜ੍ਹ, 8 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ…
-

ਪੰਜਾਬ ਭਰ ਵਿੱਚ ਲੱਗੀ ਰਾਸ਼ਟਰੀ ਲੋਕ ਅਦਾਲਤ : 394 ਬੈਂਚਾਂ ਨੇ 3.85 ਲੱਖ ਕੇਸਾਂ ਦੀ ਕੀਤੀ ਸੁਣਵਾਈ
ਚੰਡੀਗੜ੍ਹ, 8 ਮਾਰਚ: ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਜ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਸ਼੍ਰੀ ਜਸਟਿਸ ਅਰੁਣ ਪੱਲੀ ਦੀ ਅਗਵਾਈ ਹੇਠ, ਅੱਜ ਪੰਜਾਬ ਭਰ ਵਿੱਚ ਇੱਕ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ। ਇਸ ਦੌਰਾਨ ਕੁੱਲ 394 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ…
-

ਗੁਰਦਾਸਪੁਰ ਦਾ ਮਾਧਵ ਸ਼ਰਮਾ ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫਟੀਨੈਂਟ
ਚੰਡੀਗੜ੍ਹ, 8 ਮਾਰਚ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਮਾਧਵ ਸ਼ਰਮਾ ਨੇ ਅੱਜ ਚੇਨਈ ਦੀ ਆਫ਼ਿਸਰਜ਼ ਟ੍ਰੇਨਿੰਗ ਅਕੈਡਮੀ (ਓ.ਟੀ.ਏ) ਵਿਖੇ ਪਾਸਿੰਗ ਆਊਟ ਪਰੇਡ ਦੌਰਾਨ ਲੈਫਟੀਨੈਂਟ ਵਜੋਂ ਭਾਰਤੀ ਫ਼ੌਜ ਦੇ ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨ ਹਾਸਲ ਕੀਤਾ ਹੈ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਚੀਫ਼ ਆਫ਼ ਇੰਟੀਗ੍ਰੇਟਿਡ ਡਿਫੈਂਸ ਸਟਾਫ਼ ਲੈਫਟੀਨੈਂਟ ਜਨਰਲ ਜੌਹਨਸਨ ਪੀ ਮੈਥਿਊ,…
-

ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ
ਚੰਡੀਗੜ੍ਹ/ਐਸ.ਏ.ਐਸ. ਨਗਰ, 8 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਫੋਰਟਿਸ ਹਸਪਤਾਲ, ਮੋਹਾਲੀ ਦੇ ਸਿਰ ਅਤੇ ਗਰਦਨ ਦੀ ਸਰਜਰੀ ਅਤੇ ਈ.ਐਨ.ਟੀ. ਵਿਭਾਗ ਵੱਲੋਂ ਕਰਵਾਏ ਦੋ-ਰੋਜ਼ਾ ਈ.ਐਨ.ਟੀ. ਸਰਜੀਕਲ ਕਨਕਲੇਵ-2025 ਦਾ ਉਦਘਾਟਨ ਕੀਤਾ। ਇਸ ਕਨਕਲੇਵ ਦੌਰਾਨ ਰੋਬੋਟ ਦੀ ਮਦਦ ਨਾਲ ਕੰਨ, ਨੱਕ ਅਤੇ ਗਲੇ (ਈ.ਐਨ.ਟੀ.) ਸਬੰਧੀ ਬਿਮਾਰੀਆਂ…
-

ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ ਕਰੀਬ 20 ਪੰਚਾਇਤਾਂ ਨੂੰ ਕਰੀਬ 1 ਕਰੋੜ ਰੁਪਏ ਦੀਆਂ ਗ੍ਰਾਂਟਾਂ ਕੀਤੀਆਂ ਤਕਸੀਮ
ਪਠਾਨਕੋਟ, 8 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ ਵਿਧਾਨ ਸਭਾ ਹਲਕਾ ਭੋਆ ਦੀਆਂ ਕਰੀਬ 20 ਪੰਚਾਇਤਾਂ ਨੂੰ ਕਰੀਬ 1 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ ਤਕਸੀਮ ਕੀਤੇ।ਪਿੰਡ ਕਟਾਰੂਚੱਕ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਸ੍ਰੀ…
-

ਪਿੰਡ ਰਾਮਕੋਟ ਦਾ ਕਿਸਾਨ ਓਮ ਪ੍ਰਕਾਸ਼ ਭਾਂਬੂ ਮਲਚਿੰਗ ਲਈ ਪਰਾਲੀ ਦੀ ਵਰਤੋਂ ਕਰ ਰਿਹਾ ਹੈ ਬਾਗਾਂ ਵਿੱਚ
ਫਾਜ਼ਿਲਕਾ 8 ਮਾਰਚ ਫਾਜਿਲਕਾ ਜਿਲੇ ਦੇ ਪ੍ਰਗਤੀਸ਼ੀਲ ਕਿਸਾਨ ਬਾਗਬਾਨੀ ਵਿੱਚ ਜਿੱਥੇ ਨਾਮਨਾ ਖੱਟ ਰਹੇ ਹਨ, ਉੱਥੇ ਆਪਣੇ ਤਜਰਬਿਆਂ ਨਾਲ ਹੋਰਨਾਂ ਲਈ ਪ੍ਰੇਰਨਾ ਸਰੋਤ ਸਿੱਧ ਹੋ ਰਹੇ ਹਨ। ਅਜਿਹਾ ਹੀ ਇੱਕ ਕਿਸਾਨ ਹੈ ਪਿੰਡ ਰਾਮਕੋਟ ਦਾ ਓਮ ਪ੍ਰਕਾਸ਼ ਭਾਂਬੂ। ਉਹ ਪਰਾਲੀ ਦੀ ਵਰਤੋਂ ਕਿੰਨੂੰ ਦੇ ਬਾਗਾਂ ਵਿੱਚ ਮਲਚਿੰਗ ਲਈ ਕਰ ਰਿਹਾ ਹੈ। ਓਮ ਪ੍ਰਕਾਸ਼ ਭਾਂਬੂ ਨੇ…
-

ਫਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰ ਦੇ ਘਰ ਤੇ ਚਲਾਇਆ ਬੁਲਡੋਜ਼ਰ
ਅਬੋਹਰ ( ਫਾਜ਼ਿਲਕਾ ) 8 ਮਾਰਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ ਅੱਜ ਇੱਕ ਨਸ਼ਾ ਤਸਕਰ ਤੇ ਵੱਡੀ ਕਾਰਵਾਈ ਕੀਤੀ ਗਈ। ਜ਼ਿਲ੍ਹਾ ਪੁਲਿਸ ਵੱਲੋਂ ਪਿੰਡ ਸੀਡ ਫਾਰਮ ਵਿੱਚ ਇੱਕ ਨਸ਼ਾ ਤਸਕਰ ਦੇ ਘਰ ਬਲਡੋਜ਼ਰ ਚਲਾਇਆ ਗਿਆ। ਇਸ ਮੌਕੇ…
-

ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ
ਬਰਨਾਲਾ, 8 ਮਾਰਚ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਲਕਾ ਭਦੌੜ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ…
-

ਫਾਜ਼ਿਲਕਾ ਜ਼ਿਲ੍ਹਾ ਪੁਲਿਸ ਵੱਲੋਂ ਪਿੰਡ ਆਲਮ ਸ਼ਾਹ ਵਿਖੇ ਸੰਪਰਕ ਪ੍ਰੋਜੈਕਟ ਤਹਿਤ ਜਾਗਰੂਕਤਾ ਸਮਾਗਮ
ਫਾਜਿਲਕਾ 7 ਮਾਰਚਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੇ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਸੰਪਰਕ ਅਭਿਆਨ ਦੇ ਤਹਿਤ ਕੌਮਾਂਤਰੀ ਸਰਹੱਦ ਦੇ ਨੇੜੇ ਵਸੇ ਪਿੰਡ ਆਲਮ ਸ਼ਾਹ ਵਿਖੇ ਇੱਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ…
-

ਜਗਰੂਪ ਸਿੰਘ ਸੇਖਵਾਂ ਨੇ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਹਟਾਉਣ ਦੀ ਕੀਤੀ ਨਿੰਦਾ
ਗੁਰਦਾਸਪੁਰ, 8 ਮਾਰਚ 2025 ( ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰੀ ਕਮੇਟੀ ਦੁਆਰਾ ਸੁਖਬੀਰ ਬਾਦਲ ਦੇ ਦਬਾਅ ਹੇਠ ਹਟਾਇਆ ਜਾਣਾ ਖਾਲਸਾ ਪੰਥ ਲਈ ਇੱਕ ਕਾਲਾ ਦਿਨ ਹੈ। ਮੈਂ ਇਸ ਅਣਯਾਇਕ ਅਤੇ ਰਾਜਨੀਤਿਕ ਤੌਰ ‘ਤੇ…
-

ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਨਸ਼ਾ ਛੁਡਾਊ ਕੇਂਦਰ ਵਿਖੇ ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ
ਰੂਪਨਗਰ, 8 ਮਾਰਚ: ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਕੇ ਉੱਥੇ ਇਲਾਜ ਅਧੀਨ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ੇ ਨੂੰ ਤਿਆਗਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਮਰੀਜ਼ਾਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਕਿਹਾ ਕਿ ਤੁਹਾਡੇ ਵੱਲੋਂ ਨਸ਼ਾ ਛੱਡਣ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਨਵਾਂ ਸੁਣਹਿਰਾ ਅਧਿਆਇ ਸ਼ੁਰੂ ਹੋ…
-

ਭੂਰੇ ਅਤੇ ਹਰੀਗੜ੍ਹ ਮਗਰੋਂ ਉਪਲੀ ‘ਚ ਲੱਗਿਆ ਨਵਾਂ ਮੋਘਾ; ਸਵਾ ਸੌ ਏਕੜ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ: ਐਮ ਪੀ ਮੀਤ ਹੇਅਰ
ਬਰਨਾਲਾ, 7 ਮਾਰਚ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਉੱਪਲੀ ਵਿੱਚ ਨਵੇਂ ਮੋਘੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨਵੇਂ ਮੋਘੇ ਨਾਲ ਪਿੰਡ ਉੱਪਲੀ ਨੇੜਲੇ ਕਰੀਬ ਸਵਾ ਸੌ ਏਕੜ ਰਕਬੇ ਨੂੰ ਪਹਿਲੀ ਵਾਰੀ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ…
-

ਵਿਧਾਇਕ ਅਜੀਤਪਾਲ ਕੋਹਲੀ ਵਲੋਂ ਨਸ਼ਿਆਂ ਖਿਲਾਫ ਮੁਹਿੰਮ ਵਿੱਢਣ ਲਈ ਮੀਟਿੰਗ
ਪਟਿਆਲਾ, 8 ਮਾਰਚ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਸ਼ਿਆਂ ਖਿਲਾਫ ਮੁਹਿੰਮ ਵਿੱਢਣ ਲਈ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਚ ਮੇਅਰ ਕੁੰਦਨ ਗੋਗੀਆ, ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਸਮੂਹ ਕੌਸਲਰ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਹਿਮ ਚਲਾਈ ਹੋਈ…
-

ਅੰਤਰਰਾਸ਼ਟਰੀ ਮਹਿਲਾ ਦਿਵਸ: ਨਾਰੀ ਸ਼ਕਤੀ ਸਨਮਾਨ ਸਮਾਰੋਹ
8 ਮਾਰਚ 2025 – ਕ੍ਰਿਸ਼ੀ ਵਿਗਿਆਨ ਕੇਂਦਰ (KVK), ਭਾਰਤੀ ਕ੍ਰਿਸ਼ੀ ਅਨੁਸੰਧਾਨ ਪਰਿਸ਼ਦ (ICAR), ਖੇਤਰੀ ਕੇਂਦਰ ਸੀਫੈਟ, ਅਬੋਹਰ ਵਿਖੇ ਆਰ ਜੀ ਆਰ ਸੈੱਲ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਸ਼ਾਨਦਾਰ ਵਰ੍ਹੇਗੰਢ ਮਨਾਈ ਗਈ। ਇਸ ਸਮਾਰੋਹ ਵਿੱਚ 100 ਤੋਂ ਵੱਧ ਮਹਿਲਾਵਾਂ ਨੇ ਭਾਗ ਲਿਆ ਅਤੇ ਨਾਰੀ ਸ਼ਕਤੀ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ।…
-

ਪੰਜਾਬ ਜਲਦ ਹੀ ਨਸ਼ਾ ਮੁਕਤ ਬਣੇਗਾ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ/ਬਠਿੰਡਾ, 7 ਮਾਰਚ : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਠਿੰਡਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਇੱਕ…
-

ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਹਦਾਇਤ
ਜਲੰਧਰ, 7 ਮਾਰਚ: ਜਲੰਧਰ ਤੋਂ ਲੋਕ ਸਭਾ ਮੈਬਰ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਹਲਕਾ ਵਿਧਾਇਕ ਪਰਗਟ ਸਿੰਘ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਅਵਤਾਰ ਸਿੰਘ ਜੂਨੀਅਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ , ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਸਮੇਤ ਵੱਖ ਵੱਖ ਵਿਭਾਗਾਂ…
-

‘ਯੁੱਧ ਨਸ਼ਿਆਂ ਵਿਰੁੱਧ’: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੰਗਰੂਰ ਅਤੇ ਬਰਨਾਲਾ ਜ਼ਿਲਿ੍ਹਆਂ ਦੇ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਸੰਗਰੂਰ/ਬਰਨਾਲਾ, 7 ਮਾਰਚ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਦੀ ਚੱਲ ਰਹੀ ਨਸ਼ਿਆਂ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸੰਗਰੂਰ ਅਤੇ ਬਰਨਾਲਾ ਜ਼ਿਲਿ੍ਹਆਂ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਮੰਤਰੀ ਨੇ ਇਨ੍ਹਾਂ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਅਤੇ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੇ…