Tag: punjab news
-

ਪ੍ਰੇਮ ਕੁਮਾਰ ਮਿੱਤਲ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ
ਰੂਪਨਗਰ, 3 ਮਾਰਚ: ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਅੱਜ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ। ਸਿੱਖਿਆ ਵਿਭਾਗ ਦੇ ਸਮੂਹ ਸਟਾਫ ਵਲੋਂ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਦੇ ਹੋਏ ਜੀ ਆਇਆਂ ਕਿਹਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਕਿਹਾ ਕਿ ਉਹ ਜ਼ਿਲ੍ਹਾ ਰੂਪਨਗਰ ਵਿੱਚ ਸੈਕੰਡਰੀ ਸਿੱਖਿਆ ਨੂੰ ਹੋਰ…
-

ਜਿ਼ਲ੍ਹਾ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਲਈ ਕਿੱਤਾ ਮੁੱਖੀ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਅਤੇ ਜੇਲ੍ਹ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ 3 ਮਾਰਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਦੀਆਂ ਹਦਾਇਤਾਂ ਅਨੁਸਾਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ…
-

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ
ਚੰਡੀਗੜ੍ਹ, 03 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। ਸੂਬੇ ਦੀਆਂ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181ਵਰਦਾਨ ਸਾਬਿਤ ਹੋ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ…
-

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ
ਚੰਡੀਗੜ੍ਹ, 3 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਾਈਬਰ ਕ੍ਰਾਈਮ ਵਿਰੁੱਧ ਚੱਲ ਰਹੀ ਕਾਰਵਾਈ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੰਜਾਬ ਸਰਕਾਰ ਦੇ ਮਾਈਨਿੰਗ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਦੀ ਤਰਜ਼ ’ਤੇ ਫਰਜ਼ੀ ਵੈੱਬਸਾਈਟ ਬਣਾ ਕੇ ਜਾਅਲੀ ਰਸੀਦਾਂ, ਫਾਰਮ ਤਿਆਰ ਕਰਕੇ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਵਾਹਨਾਂ ਨੂੰ ਸੁਖਾਲੀ ਆਵਾਜਾਈ…
-

ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 3 ਮਾਰਚ ( ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਹ ਅੱਜ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ। ਇਸ ਮੌਕੇ ਉਨਾਂ ਹਲਕਾ ਵਾਸੀਆਂ ਦੀਆਂ…
-

ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ
ਫਰੀਦਕੋਟ 3 ਮਾਰਚ , 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ…
-

ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ
ਫਰੀਦਕੋਟ 3 ਮਾਰਚ ( ) ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 22 ਅਪ੍ਰੈਲ 2025 ਤੱਕ ਲਾਗੂ ਰਹਿਣਗੇ। ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ ਤਰਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ…
-

2025-26 ਦੌਰਾਨ 2100 ਹੈਕਟੇਅਰ ਰਕਬਾ ਜੰਗਲਾਤ ਹੇਠ ਲਿਆਂਦਾ ਜਾਵੇਗਾ
ਚੰਡੀਗੜ੍ਹ, 2 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਰੁੱਖ ਲਗਾ ਕੇ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ…
-

ਸਾਈਬਰ ਕ੍ਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 2 ਮਾਰਚ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਜਨਤਕ ਅਤੇ ਕੌਮੀ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਨੂੰ ਨਸ਼ਰ ਕੀਤਾ। ਇੱਥੇ ਲਾਅ ਭਵਨ ਵਿਖੇ ਹੋਈ ‘ਸਾਈਬਰ ਕਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪ’ ਵਿੱਚ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ…
-

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਮਾਤ ਭਾਸ਼ਾ ਨੂੰ ਸਮਰਪਿਤ ਸਮਾਗਮ
ਪਟਿਆਲਾ, 2 ਮਾਰਚ: ਪੰਜਾਬ ਸਰਕਾਰ ਦੀ ਰਹਿਨੁਮਾਈ ਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੀ ਯੋਗ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਪੰਜਾਬੀ ਯੂਨੀਵਰਸਿਟੀ ਕਾਲਜ, ਘਨੌਰ ਦੇ ਸਹਿਯੋਗ ਨਾਲ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਭਾਸ਼ਾ ਵਿਭਾਗ ਤੋਂ ਡਾ. ਮਨਜਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿੱਚ…
-

ਵਿਧਾਇਕ ਡਾ. ਨਿੱਜਰ ਨੇ ਵਾਰਡ ਨੰਬਰ 37 ਵਿਖੇ ਨਵੀਂ ਸੜਕ ਬਣਾਉਣ ਦਾ ਕੀਤਾ ਉਦਘਾਟਨ
ਅੰਮ੍ਰਿਤਸਰ 2 ਮਾਰਚ 2025— ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸ਼ੁਰੂ ਤੋਂ ਹੀ ਲੋਕਾਂ ਨੂੰ ਮੁਢਲੀਆਂ ਸਹਾਇਤਾ ਮੁਹੱਈਆ ਕਰਵਾਉਣਾ ਰਿਹਾ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਵਿੱਚ ਆਮ ਲੋਕਾਂ ਨੂੰ ਸਹੂਲਤਾਂ ਦੇਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ…
-

ਯੁੱਧ ਨਸ਼ਿਆਂ ਵਿਰੁੱਧ ; ਫਿਲੌਰ ਦੇ ਪਿੰਡ ਖ਼ਾਨਪੁਰ ਅਤੇ ਮੰਡੀ ’ਚ ਨਸ਼ਾ ਸਮੱਗਲਰਾਂ ਵਲੋਂ ਕੀਤੀਆਂ ਗਈਆਂ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ
ਚੰਡੀਗੜ੍ਹ/ਜਲੰਧਰ, 2 ਮਾਰਚ : ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਤਸਕਰਾਂ ਵਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਜਲੰਧਰ ਦਿਹਾਤੀ ਪੁਲਿਸ ਵਲੋਂ ਸਥਾਨਕ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਬ ਡਵੀਜ਼ਨ ਫਿਲੌਰ ਦੇ ਪਿੰਡ ਖਾਨਪੁਰ ਅਤੇ ਮੰਡੀ ਦੀ ਪੰਚਾਇਤੀ ਜ਼ਮੀਨ…
-

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਹਰਦੀਪ ਦੀਪਾ ਨੂੰ ਕੀਤਾ ਗ੍ਰਿਫ਼ਤਾਰ; ਤਿੰਨ ਆਧੁਨਿਕ ਹਥਿਆਰ ਬਰਾਮਦ
ਚੰਡੀਗੜ੍ਹ/ਫਿਰੋਜ਼ਪੁਰ, 2 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਨਸ਼ਾ ਤਸਕਰ-ਕਮ-ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਵਾਸੀ ਪਿੰਡ ਘੱਲ ਖੁਰਦ, ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ…
-

ਪੰਜਾਬ ਦੇ ਕਿਰਤੀ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਤੋਂ 70 ਹਜ਼ਾਰ ਰੁਪਏ ਤੱਕ ਵਜੀਫਾ ਸਕੀਮ ਦਾ ਲੈ ਸਕਦੇ ਨੇ ਲਾਭ: ਸੌਂਦ
ਚੰਡੀਗੜ੍ਹ, 2 ਮਾਰਚ: ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਅਧੀਨ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਰੁਪਏ ਤੋਂ ਲੈ ਕੇ 70…
-

‘ਆਪ’ ਸਰਕਾਰ ਦੀਆਂ ਪਰਿਵਰਤਨਕਾਰੀ ਤਬਦੀਲੀਆਂ ਪ੍ਰਤੀ ਵਚਨਬੱਧਤਾ ਨੇ ਪੰਜਾਬ ਦੇ ਕਰ ਮਾਲੀਏ ਨੂੰ ਵਧਾਇਆ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 2 ਮਾਰਚ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮਾਰਚ 2022 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ, ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਟੁੱਟ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਪਰਿਵਰਤਨਕਾਰੀ ਬਦਲਾਅ ਲਾਗੂ ਕੀਤੇ, ਜਿਸਦੇ ਨਤੀਜੇ ਵਜੋਂ ਸਾਲ ਦਰ ਸਾਲ ਸੂਬੇ ਦੇ ਕਰ ਮਾਲੀਏ ਵਿੱਚ ਨਿਰੰਤਰ…
-

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ
ਚੰਡੀਗੜ੍ਹ, 2 ਮਾਰਚ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਚਲਾਏ ਜਾ ਰਹੇ ਕੰਮਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਅਤੇ ਟੈਂਡਰਿੰਗ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਗੁਣਵੱਤਾ ਦੇ ਮਿਆਰਾਂ ਨੂੰ ਕਾਇਮ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਲੋਕ ਨਿਰਮਾਣ ਮੰਤਰੀ ਵੱਲੋਂ ਲਈ ਗਈ ਕੀਤੀ…
-

ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ
ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ।ਮੁੱਖ ਮੰਤਰੀ ਨੇ ਇੱਥੇ ਪਾਸਿੰਗ ਆਊਟ ਪਰੇਡ ਦੌਰਾਨ ਸ਼ਹੀਦ ਏ.ਐਸ.ਆਈ. (ਐਲ.ਆਰ.) ਬਲਵਿੰਦਰ ਸਿੰਘ, ਏ.ਐਸ.ਆਈ. (ਐਲ.ਆਰ.) ਨਸੀਬ ਚੰਦ, ਏ.ਐਸ.ਆਈ. (ਐਲ.ਆਰ.) ਅਨਿਲ ਕੁਮਾਰ, ਹੌਲਦਾਰ ਮਨਜਿੰਦਰ ਸਿੰਘ…
-

ਪੰਜਾਬ ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ
ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ, ਅਪਰਾਧੀਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਜਲਦ ਹੀ ਇਨ੍ਹਾਂ ਦਾ ਸੂਬੇ ਵਿਚੋਂ ਸਫਾਇਆ ਕਰ ਦਿੱਤਾ ਜਾਵੇਗਾ।ਇੱਥੇ 2490 ਸਿਪਾਹੀਆਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ…
-

ਸਰਕਾਰੀ ਸਕੂਲਾਂ ਦੀਆਂ 93 ਹਜ਼ਾਰ ਤੋਂ ਵੱਧ ਵਿਦਿਆਰਥਣਾਂ ਦੀ ਯੋਗਤਾ ਤੇ ਰੁਚੀ ਦਾ ਪਤਾ ਲਗਾਉਣ ਲਈ ਹੋਵੇਗਾ ਸਾਇਕੋਮੈਟਰਿਕ ਟੈਸਟ
ਚੰਡੀਗੜ੍ਹ, 2 ਮਾਰਚ:ਇੱਕ ਨਿਵੇਕਲੀ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਦੀ ਕਰੀਅਰ ਪ੍ਰਤੀ ਰੁਚੀ, ਸਮਰੱਥਾ ਅਤੇ ਯੋਗਤਾ ਦਾ ਪਤਾ ਲਗਾਉਣ ਲਈ ਉਨ੍ਹਾਂ ਦਾ ਸਾਇਕੋਮੈਟਰਿਕ ਟੈਸਟ ਕਰਵਾਇਆ ਜਾਵੇਗਾ। ਇਸ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ…
-

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ, ਲੋਕਾਂ ਨੂੰ ਹੋਵੇਗਾ ਫਾਇਦਾ-ਵਿਧਾਇਕ ਸਵਨਾ
ਫਾਜ਼ਿਲਕਾ, 2 ਮਾਰਚ-ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ 31 ਅਗਸਤ ਤੱਕ ਵਧਾਏ ਜਾਣ ਦਾ ਸਵਾਗਤ ਕਰਦਿਆਂ ਇਸ ਲਈ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ…