Tag: punjab news
-

ਹੋਲਾ ਮਹੱਲਾ ਤੋ ਪਹਿਲਾ ਸੜਕਾਂ, ਪੁਲੀਆਂ ਦੀ ਮੁਕੰਮਲ ਮੁਰੰਮਤ ਹੋਵੇਗੀ- ਮੇਲਾ ਅਫਸਰ ਜਸਪ੍ਰੀਤ ਸਿੰਘ
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਵਾਲੀ ਪੁਲੀ ਦੀ ਜਲਦੀ ਮੁਰੰਮਤ ਕਰਵਾਉਣ ਦੀ ਹਦਾਇਤ ਸ੍ਰੀ ਅਨੰਦਪੁਰ ਸਾਹਿਬ 03 ਫਰਵਰੀ () ਹੋਲਾ ਮਹੱਲਾ ਤਿਉਹਾਰ ਦੀਆਂ ਅਗਾਓ ਤਿਆਰੀਆਂ ਦਾ ਜਾਇਜਾ ਲੈਣ ਮੋਕੇ ਮੇਲਾ ਅਫਸਰ ਕਮ ਉਪ ਮੰਡਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਨੇ ਨੈਸ਼ਨਲ ਹਾਈਵੇ ਅਥਾਰਟੀ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਮਹਿਕਮਾ ਅਤੇ ਨਗਰ ਕੋਂਸਲ ਦੇ ਅਧਿਕਾਰੀਆਂ ਨੂੰ…
-

ਖਾਦ ਵਿਕ੍ਰੇਤਾ, ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ – ਮੁੱਖ ਖੇਤੀਬਾੜੀ ਅਫਸਰ
ਬਟਾਲਾ, 3 ਫਰਵਰੀ ( ) ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀ ਯੂਰੀਆ ਖਾਦ ਸਮੇਤ ਹੋਰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਗੁਰਦਾਸਪੁਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਬਟਾਲਾ ਦੇ ਖੇਤੀ ਸਮਗਰੀ ਵਿਕ੍ਰੇਤਾਵਾਂ ਨਾਲ ਸਥਾਨਕ ਬਟਾਲਾ ਕਲੱਬ ਵਿਚ ਮੀਟਿੰਗ ਕੀਤੀ ਗਈ। ਜਿਸ…
-

ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲੱਗਭੱਗ 30 ਹਜ਼ਾਰ ਵਿਦਿਆਰਥਣਾਂ ਦੇ ਖੂਨ ਦੀ ਕੀਤੀ ਜਾਵੇਗੀ ਜਾਂਚ-ਡਿਪਟੀ ਕਮਿਸ਼ਨਰ
ਤਰਨ ਤਾਰਨ, 03 ਫਰਵਰੀ :ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲੱਗਭੱਗ 30 ਹਜ਼ਾਰ ਵਿਦਿਆਰਥਣਾਂ ਦੇ ਖੂਨ ਦੀ ਜਾਂਚ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਦੱਸਿਆ ਕਿ ਵਿਸ਼ੇਸ ਜਾਂਚ ਮੁਹਿੰਮ ਰਾਹੀਂ ਜ਼ਿਲ੍ਹੇ ਦੇ ਸਰਕਾਰੀ ਸਰਕਾਰੀ ਸੀਨੀਅਰ…
-

ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ 10 ਸਾਲਾਂ ਬੱਚੇ ‘ਤੇ ਹੋਏ ਤਸ਼ੱਦਦ ਦਾ ਗੰਭੀਰ ਨੋਟਿਸ
ਪਟਿਆਲਾ, 3 ਫਰਵਰੀ:ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪਟਿਆਲਾ ਦੀ ਰਿਸ਼ੀ ਕਲੋਨੀ ਵਿਖੇ 10 ਸਾਲਾਂ ਬੱਚੇ ਉਤੇ ਹੋਏ ਤਸ਼ੱਦਦ ਦੀ ਵੱਖ ਵੱਖ ਚੈਨਲਾਂ ‘ਤੇ ਚੱਲ ਰਹੀ ਖਬਰ ਦੇ ਮਾਮਲੇ ‘ਤੇ ਸੂ-ਮੋਟੋ ਨੋਟਿਸ ਲੈਂਦਿਆਂ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪੀੜਤ ਜੇਰੇ ਇਲਾਜ ਬੱਚੇ ਨਾਲ ਮੁਲਾਕਾਤ ਕੀਤੀ ਅਤੇ ਹਾਲਚਾਲ ਜਾਣਿਆ। ਇਸ ਤੋਂ ਬਾਅਦ ਉਨ੍ਹਾਂ…
-

ਡਿਪਟੀ ਕਮਿਸ਼ਨਰ ਵੱਲੋਂ ਕਿਦਵਈ ਨਗਰ ਅਤੇ ਢੋਲੇਵਾਲ ਸਕੂਲ ਆਫ਼ ਐਮੀਨੈਂਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ
ਲੁਧਿਆਣਾ, 3 ਫਰਵਰੀ (000) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਆਗਾਮੀ ਕਿਦਵਈ ਨਗਰ ਅਤੇ ਢੋਲੇਵਾਲ ਵਾਲੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦੇ ਉਸਾਰੀ ਕਾਰਜ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਜਿਨ੍ਹਾਂ ਵਿੱਚ ਸਿੱਖਿਆ, ਨਗਰ ਸੁਧਾਰ ਟਰੱਸਟ ਅਤੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਸ਼ਾਮਲ ਸਨ, ਦੇ ਨਾਲ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਜ਼ੋਰਵਾਲ ਨੇ ਕਿਹਾ…
-

ਵਧੀਕ ਡਿਪਟੀ ਕਮਿਸ਼ਨਰ ਨੇ ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਫ਼ਿਰੋਜ਼ਪੁਰ, 3 ਫਰਵਰੀ 2025: ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੂੜਾ ਚੁੱਕਣ ਵਾਲੀਆਂ ਪੰਜ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਗੱਡੀਆਂ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਵੱਲੋਂ ਫ਼ਿਰੋਜ਼ਪੁਰ ਵਿਖੇ ਸੁਚੱਜੇ ਕੂੜਾ ਪ੍ਰਬੰਧਨ ਲਈ ਡੋਨੇਟ ਕੀਤੀਆਂ ਗਈਆਂ ਹਨ। ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਵਧੀਕ…
-

ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ 3 ਫਰਵਰੀ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਆਸਾ ਬੁੱਟਰ ਵਿਖੇ ਸਰ੍ਹੋਂਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 70ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। …
-

ਯੁਵਕ ਸੇਵਾਵਾਂ ਵਿਭਾਗ ਨੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ
ਪਟਿਆਲਾ, 3 ਫਰਵਰੀ:ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਪੰਜਾਬ ਰਾਜ ਨੂੰ ਨਸ਼ਾ ਮੁਕਤ ਬਣਾਉਣ ਅਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਮੁੜ ਰੰਗਲਾ ਪੰਜਾਬ ਸਿਰਜਣ ਲਈ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਭਿਆਨ ਪਿੰਡਾਂ ਵਿੱਚ ਕੰਮ ਕਰ ਰਹੇ ਸਰਗਰਮ…
-

ਮ੍ਰਿਤਕ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਰਾਸ਼ੀ ਦਾ ਅਵਾਰਡ ਪਾਸ
ਬਰਨਾਲਾ, 3 ਫਰਵਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਿਖੇ ਬਣੀ ਵਿਕਟਿਮ ਕੰਪਨਸੇਸ਼ਨ ਕਮੇਟੀ ਜਿਸ ਦੇ ਚੇਅਰਮੈਨ ਸ੍ਰੀ ਬੀ.ਬੀ.ਐੱਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਹਨ, ਵੱਲੋਂ ਮ੍ਰਿਤਕ ਜਸਵੀਰ ਸਿੰਘ ਅਤੇ ਅਮਰਜੀਤ ਸਿੰਘ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਧਨ ਰਾਸ਼ੀ ਦਾ ਅਵਾਰਡ ਪਾਸ ਕੀਤਾ। ਦੱਸਣਯੋਗ ਹੈ ਕਿ ਦਰਖਾਸਤ ਕਰਤਾ ਭੋਲੋ…
-

ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਦਸਤਕ ਦੇਵੇਗਾ ਪ੍ਰਸ਼ਾਸਨ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ 3 ਫਰਵਰੀ 2025– ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਬਣਾਈ ਰਣਨੀਤੀ ਤਹਿਤ ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਪਹੁੰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਅੱਜ ਇਸ ਸਬੰਧੀ ਜਿਲਾ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਵਿੱਚ ਉਹਨਾਂ ਕਿਹਾ ਕਿ ਸਾਡੇ ਕੋਲ 43 ਓਟ ਸੈਂਟਰ ਚੱਲ ਰਹੇ ਹਨ, ਜਿੰਨਾ ਵਿੱਚ 22484 ਮਰੀਜ਼ ਰਜਿਸਟਰਡ ਹਨ, ਜਦ ਕਿ ਰੋਜ਼ਾਨਾ 15 ਤੋਂ 16 ਹਜਾਰ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ
ਚੰਡੀਗੜ੍ਹ, 3 ਫਰਵਰੀ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ ਹਨ ਅਤੇ ਕਈ…
-

ਵਧੀਕ ਮੁੱਖ ਸਕੱਤਰ ਵਲੋ ਲੁਧਿਆਣਾ ਪੂਰਬੀ ਤਹਿਸੀਲ ਦਾ ਅਚਨਚੇਤ ਦੌਰਾ, ਸੀ.ਸੀ.ਟੀ.ਵੀ. ਦੀ ਵੀ ਕੀਤੀ ਜਾਂਚ
ਲੁਧਿਆਣਾ, 3 ਫਰਵਰੀ (000) – ਪੰਜਾਬ ਦੇ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵਲੋ ਟਰਾਂਸਪੋਰਟ ਨਗਰ ਸਥਿਤ ਲੁਧਿਆਣਾ ਪੂਰਬੀ ਤਹਿਸੀਲ ਕੰਪਲੈਕਸ ਦਾ ਅਚਾਨਕ ਦੌਰਾ ਕੀਤਾ, ਤਾਂ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ ਜਾ ਸਕੇ। ਉਨ੍ਹਾਂ ਸਬ-ਰਜਿਸਟਰਾਰ ਦਫ਼ਤਰ ਦਾ ਦੌਰਾ ਕੀਤਾ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੇ ਕੰਮਕਾਜ ਤੋਂ ਇਲਾਵਾ…
-

ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ-ਪੰਨੂ
ਖਡੂਰ ਸਾਹਿਬ, 03 ਫਰਵਰੀ :ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਸਹਾਇਕ ਧੰਦਿਆਂ ਸਬੰਧੀ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜ਼ਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਕਟਰੀ ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਵੱਲੋਂ ਹਲਦੀ ਪ੍ਰੋਸੈਸਿੰਗ ਪਲਾਂਟ ਨਾਗੋਕੇ ਦਾ ਦੌਰਾ…
-

ਜਲੰਧਰ ਦਿਹਾਤੀ ਪੁਲਿਸ ਨੇ ਬਿਹਾਰ ਤੋਂ ਪੰਜਾਬ ਤੱਕ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਤੋੜੀ
ਜਲੰਧਰ, 3 ਫਰਵਰੀ : ਅੰਤਰਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਬਿਹਾਰ ਅਤੇ ਪੰਜਾਬ ਵਿਚਕਾਰ ਚੱਲ ਰਹੀ ਇੱਕ ਅਤਿ-ਆਧੁਨਿਕ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਨੂੰ ਸਫਲਤਾਪੂਰਵਕ ਤੋੜ ਦਿੱਤਾ ਹੈ। ਸੁਚੱਜੇ ਢੰਗ ਨਾਲ ਕੀਤੇ ਗਏ ਇਨ੍ਹਾਂ ਆਪ੍ਰੇਸ਼ਨਾਂ ਦੇ ਨਤੀਜੇ ਵਜੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ…
-

ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ ‘ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ
ਚੰਡੀਗੜ੍ਹ/ਪਠਾਨਕੋਟ, 3 ਫਰਵਰੀ: ਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨਿਗਰਾਨੀ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ, ਪੰਜਾਬ ਪੁਲਿਸ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਫੈਲੇ ਸਰਹੱਦੀ ਖੇਤਰਾਂ ਵਿੱਚ 703 ਰਣਨੀਤਕ ਸਥਾਨਾਂ ‘ਤੇ 2300 ਕਲੋਜ਼ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ)…
-

ਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਪਟਿਆਲਾ ਰੇਂਜ ਦੇ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀ ਦਿੱਤੀ
ਬਰਨਾਲਾ, 2 ਫ਼ਰਵਰੀ ਪਟਿਆਲਾ ਰੇਂਜ, ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ. ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ. ਨੇ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪਟਿਆਲਾ ਰੇਂਜ ਦੇ ਜ਼ਿਲ੍ਹਾ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵਿਖੇ ਤਾਇਨਾਤ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀਯਾਬ ਕੀਤਾ ਹੈ। ਇਨ੍ਹਾਂ ਤਰੱਕੀਆਂ ਦੇ ਅੱਜ ਬਸੰਤ ਪੰਚਮੀ ਦੇ ਮੌਕੇ ‘ਤੇ ਹੁਕਮ ਜਾਰੀ ਕਰਦਿਆਂ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਲਈ ਕੰਮ ਕਰ ਰਹੀ ਹੈ, ਜਿਸ ਦੇ ਮੱਦੇਨਜ਼ਰ ਸਮੇਂ-ਸਮੇਂ ‘ਤੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਂਦੀ ਹੈ ਪਰੰਤੂ ਜਦੋਂ ਕਿਸੇ ਤਿੱਥ ਤਿਉਹਾਰ ਮੌਕੇ ਕਿਸੇ ਵੀ ਮੁਲਾਜ਼ਮ ਨੂੰ ਤਰੱਕੀ ਮਿਲਦੀ ਹੈ ਤਾਂ ਉਸ ਦੀ ਖੁਸ਼ੀ ਵੱਖਰੀ ਹੀ ਹੁੰਦੀ ਹੈ। ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਜਿਹੜੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿੱਚ ਸਹਾਇਕ ਥਾਣੇਦਾਰ ਤੋਂ ਸਬ–ਇੰਸਪੈਕਟਰ 23, ਹੌਲਦਾਰ ਤੋਂ ਸਹਾਇਕ ਥਾਣੇਦਾਰ 132, ਸਿਪਾਹੀ ਤੋਂ ਹੌਲਦਾਰ 572 ਸ਼ਾਮਲ ਹਨ। ਉਨ੍ਹਾਂ ਤਰੱਕੀਯਾਬ ਹੋਏ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੱਤੀ। ਇਨ੍ਹਾਂ ਕਰਮਚਾਰੀਆਂ ਨੂੰ ਸ਼ੁਭ ਇੱਛਾਵਾਂ ਦਿੰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਹ ਤਰੱਕੀਯਾਬ ਕਰਮਚਾਰੀ ਤਨਦੇਹੀ ਨਾਲ ਸਥਾਪਤ ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨਗੇ। ਜਿਕਰਯੋਗ ਹੈ ਕਿ ਡੀ.ਆਈ.ਜੀ. ਸਿੱਧੂ ਨੇ ਨਵੀਆਂ ਪੈੜਾਂ ਪਾਈਆਂ ਹਨ, ਨਵੇਂ ਸਾਲ ਦੇ ਮੌਕੇ ‘ਤੇ ਵੀ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਸਨ।ਉਨ੍ਹਾਂ ਨੇ ਪਟਿਆਲਾ ਰੇਂਜ ਦੇ ਜ਼ਿਲ੍ਹਾ ਪਟਿਆਲਾ ਦੇ 73, ਸੰਗਰੂਰ ਦੇ 18, ਬਰਨਾਲਾ ਦੇ 10, ਮਾਲੇਰਕੋਟਲਾ ਦੇ 6 ਅਤੇ ਜੀ.ਆਰ.ਪੀ. ਦੇ 19 ਕੁੱਲ 126 ਸਿਪਾਹੀਆਂ ਨੂੰ ਹੌਲਦਾਰ ਤਰੱਕੀਯਾਬ ਕੀਤਾ ਸੀ।
-

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 2 ਫਰਵਰੀ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ…
-

ਹੋਲਾ ਮਹੱਲਾ ਤੋ ਪਹਿਲਾ ਮੇਲਾ ਖੇਤਰ ਦੀ ਸਫਾਈ ਲਈ ਵਿਆਪਕ ਮੁਹਿੰਮ ਸੁਰੂ
ਸ੍ਰੀ ਅਨੰਦਪੁਰ ਸਾਹਿਬ 02 ਫਰਵਰੀ () ਹੋਲਾ ਮਹੱਲਾਂ ਦੀਆਂ ਅਗਾਓ ਤਿਆਰੀਆਂ ਸੁਰੂ ਹੋ ਗਈਆਂ ਹਨ। ਕੀਰਤਪੁਰ ਸਾਹਿਬ ਵਿਚ 10 ਤੋ 12 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋ 15 ਮਾਰਚ ਤੱਕ ਹੋਲਾ ਮਹੱਲਾ ਤਿਉਹਾਰ ਮਨਾਇਆ ਜਾ ਰਿਹਾ ਹੈ, ਜਿੱਥੇ ਲੱਖਾਂ ਸੰਗਤਾਂ ਪਹੁੰਚਦੀਆਂ ਹਨ, ਇਸ ਲਈ ਮੇਲਾ ਖੇਤਰ ਦੀ ਵਿਆਪਕ ਸਫਾਈ ਦੀ ਮੁਹਿੰਮ ਸੁਰੂ ਹੋ ਗਈ ਹੈ।…
-

ਫੋਰਲੇਨ ਦੀ ਮਨਜ਼ੂਰੀ ਤੋਂ ਬਾਅਦ ਹੁਣ ਮੰਤਰੀ ਹਰਜੋਤ ਬੈਂਸ ਦੀ ਹੋਰ ਇੱਕ ਸਫਲ ਕੋਸ਼ਿਸ਼: ਰਾਸ਼ਟਰੀ ਮਾਰਗ-503 ਦੀ ਸੰਭਾਲ ਲਈ ਕਰੋੜਾਂ ਰੁਪਏ ਦਾ ਟੈਂਡਰ ਜਾਰੀ
ਸ੍ਰੀ ਅਨੰਦਪੁਰ ਸਾਹਿਬ (ਕੀਰਤਪੁਰ ਸਾਹਿਬ, ਨੰਗਲ) 02 ਫਰਵਰੀ () ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਪੱਧਰ ‘ਤੇ ਆਪਣੀ ਮਜ਼ਬੂਤ ਪਕੜ ਦਾ ਇੱਕ ਹੋਰ ਵਧੀਆ ਉਦਾਹਰਣ ਪੇਸ਼ ਕੀਤੀ ਹੈ। ਉਨ੍ਹਾਂ ਦੀ ਅਥਕ ਮਿਹਨਤ ਦਾ ਇੱਕ ਹੋਰ ਸਕਾਰਾਤਮਕ ਨਤੀਜਾ ਸਾਹਮਣੇ ਆਇਆ ਹੈ। ਉਨ੍ਹਾਂ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ…
-

ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ
ਚੰਡੀਗੜ੍ਹ, 2 ਫਰਵਰੀ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਨੂੰ ਪੰਜ-ਰੋਜ਼ਾ ਸਿਖਲਾਈ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੀਡਰਸ਼ਿਪ ਡਿਵੈੱਲਪਮੈਂਟ ਪ੍ਰੋਗਰਾਮ ਤਹਿਤ ਹੁਣ ਤੱਕ ਪੰਜਾਬ ਦੇ…