Tag: punjab news
-

ਹੋਲਾ ਮਹੱਲਾ ਤੋ ਪਹਿਲਾ ਮੇਲਾ ਖੇਤਰ ਦੀ ਸਫਾਈ ਲਈ ਵਿਆਪਕ ਮੁਹਿੰਮ ਸੁਰੂ
ਸ੍ਰੀ ਅਨੰਦਪੁਰ ਸਾਹਿਬ 02 ਫਰਵਰੀ () ਹੋਲਾ ਮਹੱਲਾਂ ਦੀਆਂ ਅਗਾਓ ਤਿਆਰੀਆਂ ਸੁਰੂ ਹੋ ਗਈਆਂ ਹਨ। ਕੀਰਤਪੁਰ ਸਾਹਿਬ ਵਿਚ 10 ਤੋ 12 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋ 15 ਮਾਰਚ ਤੱਕ ਹੋਲਾ ਮਹੱਲਾ ਤਿਉਹਾਰ ਮਨਾਇਆ ਜਾ ਰਿਹਾ ਹੈ, ਜਿੱਥੇ ਲੱਖਾਂ ਸੰਗਤਾਂ ਪਹੁੰਚਦੀਆਂ ਹਨ, ਇਸ ਲਈ ਮੇਲਾ ਖੇਤਰ ਦੀ ਵਿਆਪਕ ਸਫਾਈ ਦੀ ਮੁਹਿੰਮ ਸੁਰੂ ਹੋ ਗਈ ਹੈ।…
-

ਫੋਰਲੇਨ ਦੀ ਮਨਜ਼ੂਰੀ ਤੋਂ ਬਾਅਦ ਹੁਣ ਮੰਤਰੀ ਹਰਜੋਤ ਬੈਂਸ ਦੀ ਹੋਰ ਇੱਕ ਸਫਲ ਕੋਸ਼ਿਸ਼: ਰਾਸ਼ਟਰੀ ਮਾਰਗ-503 ਦੀ ਸੰਭਾਲ ਲਈ ਕਰੋੜਾਂ ਰੁਪਏ ਦਾ ਟੈਂਡਰ ਜਾਰੀ
ਸ੍ਰੀ ਅਨੰਦਪੁਰ ਸਾਹਿਬ (ਕੀਰਤਪੁਰ ਸਾਹਿਬ, ਨੰਗਲ) 02 ਫਰਵਰੀ () ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਪੱਧਰ ‘ਤੇ ਆਪਣੀ ਮਜ਼ਬੂਤ ਪਕੜ ਦਾ ਇੱਕ ਹੋਰ ਵਧੀਆ ਉਦਾਹਰਣ ਪੇਸ਼ ਕੀਤੀ ਹੈ। ਉਨ੍ਹਾਂ ਦੀ ਅਥਕ ਮਿਹਨਤ ਦਾ ਇੱਕ ਹੋਰ ਸਕਾਰਾਤਮਕ ਨਤੀਜਾ ਸਾਹਮਣੇ ਆਇਆ ਹੈ। ਉਨ੍ਹਾਂ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ…
-

ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ
ਚੰਡੀਗੜ੍ਹ, 2 ਫਰਵਰੀ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਨੂੰ ਪੰਜ-ਰੋਜ਼ਾ ਸਿਖਲਾਈ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੀਡਰਸ਼ਿਪ ਡਿਵੈੱਲਪਮੈਂਟ ਪ੍ਰੋਗਰਾਮ ਤਹਿਤ ਹੁਣ ਤੱਕ ਪੰਜਾਬ ਦੇ…
-

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ
ਚੰਡੀਗੜ੍ਹ, 2 ਫਰਵਰੀ: ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਬੀਤੇ ਕੱਲ੍ਹ ਨਵੀਂ ਦਿੱਲੀ ਵਿੱਚ ਵਾਪਰੀ ਸ਼ਰਮਨਾਕ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ, ਜਿੱਥੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ ਕਰ ਰਹੇ ਪੰਜਾਬ ਦੇ ਪੱਤਰਕਾਰਾਂ ਨੂੰ ਦਿੱਲੀ ਪੁਲਿਸ ਵੱਲੋਂ ਤੁਗਲਕ ਰੋਡ ਪੁਲਿਸ ਥਾਣੇ ਵਿੱਚ ਗੈਰ-ਕਾਨੂੰਨੀ ਤੌਰ ’ਤੇ 8 ਘੰਟੇ ਲਈ ਰੱਖਿਆ ਗਿਆ । ਇਸ…
-

ਵਿੱਤੀ ਸਾਲ 2024-25; ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 2 ਫਰਵਰੀ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪ੍ਰਭਾਵਸ਼ਾਲੀ 11.87 ਫ਼ੀਸਦੀ ਵਾਧਾ ਪ੍ਰਾਪਤ ਕਰਦਿਆਂ 10 ਫ਼ੀਸਦੀ ਦੀ ਕੌਮੀ ਔਸਤ ਨੂੰ ਪਾਰ ਕੀਤਾ…
-

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ
ਚੰਡੀਗੜ੍ਹ, 2 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਹੀ ਤੀਜਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਕਾਨ…
-

ਪੰਜਾਬ ਸਰਕਾਰ ਵੱਲੋ ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ
ਭੈਣੀ ਸਾਹਿਬ (ਲੁਧਿਆਣਾ), 2 ਫਰਵਰੀ (000) – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਞਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਨਾਮਧਾਰੀ ਸੰਪਰਦਾ ਦੇ ਸੰਸਥਾਪਕ ਸਤਿਗੁਰੂ ਰਾਮ ਸਿੰਘ ਜੀ ਨੇ ਆਜ਼ਾਦੀ ਸੰਗਰਾਮ ਵਿੱਚ ਮੁੱਖ ਭੂਮਿਕਾ ਨਿਭਾਈ ਅਤੇ ਬ੍ਰਿਟਿਸ਼ ਸ਼ਾਸਨ ਵਿਰੁੱਧ ਨਾ ਮਿਲਵਰਤਣ ਅੰਦੋਲਨ ਨੂੰ ਹਥਿਆਰ ਵਜੋਂ ਵਰਤਿਆ ਸੀ, ਇਸ ਤੋਂ ਇਲਾਵਾ ਉਨ੍ਹਾਂ ਦੇ ਜੀਵਨ ਅਤੇ ਦਰਸ਼ਨ ਨੇ ਸਮਾਜ…
-

ਜਲੰਧਰ ਦਿਹਾਤੀ ਪੁਲਿਸ ਵਲੋਂ ਅੰਤਰ-ਜ਼ਿਲ੍ਹਾ ਵਾਹਨ ਚੋਰੀ ਗਿਰੋਹ ਦਾ ਪਰਦਾਫਾਸ਼
ਜਲੰਧਰ, 2 ਫਰਵਰੀ : ਸੰਗਠਿਤ ਵਾਹਨ ਚੋਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਦੇ ਸਿਟੀ ਨਕੋਦਰ ਪੁਲਿਸ ਸਟੇਸ਼ਨ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਲਗਭਗ 4 ਲੱਖ ਰੁਪਏ ਦੀ ਕੀਮਤ ਵਾਲੇ ਚਾਰ ਚੋਰੀ ਹੋਏ ਦੋ-ਪਹੀਆ ਵਾਹਨਾਂ ਸਮੇਤ ਇੱਕ ਅੰਤਰ-ਜ਼ਿਲ੍ਹਾ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਪੰਜਾਬ ਦੇ…
-

ਜਲੰਧਰ ਦਿਹਾਤੀ ਪੁਲਿਸ ਵਲੋਂ ਬਸੰਤ ‘ਤੇ ਚਾਈਨਾ ਡੋਰ ਖਿਲਾਫ ਸਖ਼ਤ ਚੇਤਾਵਨੀ
ਜਲੰਧਰ, 1 ਫਰਵਰੀ : ਬਸੰਤ ਪੰਚਮੀ ਤੋਂ ਪਹਿਲਾਂ ਜਲੰਧਰ ਦਿਹਾਤੀ ਪੁਲਿਸ ਨੇ ਚੀਨੀ ਡੋਰ (ਸਿੰਥੈਟਿਕ ਮਾਂਝਾ) ਦੀ ਵਰਤੋਂ ਕਰਨ ਜਾਂ ਵੇਚਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਜਲੰਧਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਅੱਜ ਐਲਾਨ ਕੀਤਾ ਹੈ ਕਿ ਇਸ ਘਾਤਕ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ…
-

ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ
ਫਾਜ਼ਿਲਕਾ 1 ਫਰਵਰੀ 2025…. ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਨਰ ਫਾਜਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਨਗਰ ਨਿਗਮ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਅਬੋਹਰ ਸ੍ਰੀ. ਕ੍ਰਿਸ਼ਨਾ ਪਾਲ ਰਾਜਪੂਤ ਨੇ ਦੱਸਿਆ ਕਿ ਅਬੋਹਰ ਹਲਕੇ ਦੇ ਵੱਖ-ਵੱਖ ਏਰੀਏ ਅਤੇ ਸੜਕਾਂ ਤੇ…
-

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ’ਚ ਦਾਅਵੇ ਇਤਰਾਜ਼ 10 ਮਾਰਚ ਤੱਕ ਪ੍ਰਾਪਤ ਕੀਤੇ ਜਾਣਗੇ-ਡਿਪਟੀ ਕਮਿਸ਼ਨਰ
ਮਾਨਸਾ, 01 ਫਰਵਰੀ:ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਲਈ ਪਹਿਲਾਂ ਜਾਰੀ ਸਮਾਂ ਸਾਰਣੀ ਵਿਚ ਸੋਧ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਵਿਚ ਦਾਅਵੇ/ਇਤਰਾਜ਼ 10 ਮਾਰਚ, 2025 ਤੱਕ ਪ੍ਰਾਪਤ ਕੀਤੇ ਜਾਣਗੇ।ਡਿਪਟੀ ਕਮਿਸ਼ਨਰ…
-

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡਾਇਟ ਅਹਿਮਦਪੁਰ ਵਿਖੇ ਕਾਵਿ ਸਿਰਜਣ ਕਾਰਜਸ਼ਾਲਾ ਆਯੋਜਿਤ
ਬੁਢਲਾਡਾ, ਮਾਨਸਾ, 01 ਫਰਵਰੀ:ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ੍ਰ. ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮਾਨਸਾ ਵੱਲੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ, ਅਹਿਮਦਪੁਰ ਵਿਖੇ ਕਾਵਿ ਸਿਰਜਣ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੰਸਥਾ ਦੇ ਕਰੀਬ ਚਾਲੀ ਵਿਦਿਆਰਥੀਆਂ ਨੇ ਭਾਗ ਲਿਆ।ਸੰਸਥਾ ਦੇ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਨੇ ਸੁਆਗਤ ਕਰਦਿਆਂ ਕਿਹਾ ਕਿ…
-

ਭਾਸ਼ਾ ਵਿਭਾਗ ਵੱਲੋਂ ਨਵੀਂ ਦਿੱਲੀ ਦੇ ਪੰਜਾਬ ਭਵਨ ਵਿੱਚ 20 ਹੋਰ ਦਾਨਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ
ਪਟਿਆਲਾ 1 ਫਰਵਰੀਭਾਸ਼ਾ ਵਿਭਾਗ, ਪੰਜਾਬ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੇਵਲ ਸਿਧਾਂਤਕ ਤੌਰ ‘ਤੇ ਕਾਰਜ ਨਹੀਂ ਕਰਦਾ ਸਗੋਂ ਇਸ ਦੀ ਵਿਹਾਰਕਤਾ ਇਸ ਤੋਂ ਵੀ ਕਿਤੇ ਜ਼ਿਆਦਾ ਹੈ। ਇਸ ਲੜੀ ਵਿਚ ਭਾਸ਼ਾ ਵਿਭਾਗ, ਪੰਜਾਬ ਪੰਜਾਬੋਂ ਬਾਹਰ ਵੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਪ੍ਰਸਾਰਨ ਲਈ ਕਾਰਜ ਕਰ ਰਿਹਾ ਹੈ। ਬੀਤੇ ਕੱਲ੍ਹ ਨਵੀਂ ਦਿੱਲੀ ਦੇ ਪੰਜਾਬ ਭਵਨ ਵਿਖੇ…
-

1994 ਬੈਚ ਦੇ ਯੂ.ਪੀ.ਐਸ.ਸੀ. ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ
ਚੰਡੀਗੜ੍ਹ, 1 ਫਰਵਰੀ:ਅੱਜ ਇੱਥੇ ਸੈਕਟਰ-68 ਸਥਿਤ ਵਣ ਕੰਪਲੈਕਸ ਵਿਖੇ ਸਾਲ 1994 ਬੈਚ ਦੇ ਭਾਰਤੀ ਜੰਗਲਾਤ ਸੇਵਾ, ਸ੍ਰੀ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ, ਪੰਜਾਬ (ਪੀ.ਸੀ.ਸੀ.ਐਫ., ਐਚ.ਓ.ਐਫ.ਐਫ) ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਇਲਾਵਾ ਉਹ ਅਗਲੀ ਨਿਯੁਕਤੀ ਹੋਣ ਤੱਕ ਪੀ.ਸੀ.ਸੀ.ਐਫ. ਵਾਈਲਡ ਲਾਈਫ ਅਤੇ ਚੀਫ ਵਾਈਲਡ ਲਾਈਫ ਵਾਰਡਨ, ਪੰਜਾਬ ਦਾ ਅਹੁਦਾ ਵੀ ਸੰਭਾਲਣਗੇ। ਇਸ…
-

ਸੜਕ ਸੁਰੱਖਿਆ: ਵਾਹਨਾਂ ਦੀ ਚੈਕਿੰਗ, ਵਾਹਨ ਚਾਲਕਾਂ ਨੂੰ ਕੀਤਾ ਜਾਗਰੂਕ
ਬਰਨਾਲਾ, 1 ਫਰਵਰੀ ਰਿਜਨਲ ਟਰਾਂਸਪੋਰਟ ਅਫ਼ਸਰ ਬਰਨਾਲਾ ਸ੍ਰੀ ਕਰਨਬੀਰ ਸਿੰਘ ਸ਼ੀਨਾ ਦੀ ਅਗਵਾਈ ਹੇਠ ਸੜਕ ਸੁਰੱਖਿਆ ਗਤੀਵਿਧੀਆਂ ਕਰਾਈਆਂ ਗਈਆਂ। ਇਸ ਤਹਿਤ ਵੱਖ ਵੱਖ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ। ਇਸ ਤਹਿਤ ਤਹਿਤ ਆਰ ਟੀ ਓ ਸਟਾਫ਼ ਨੇ ਸਕੂਲ ਬੱਸਾਂ ਦੇ ਡਰਾਇਵਰਾਂ ਨੂੰ ਸੜਕ ਸਰੱਖਿਆ ਨਿਯਮਾਂ ਦੀ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਵੀ ਵਾਹਨ ਚਲਾਉਣ…
-

7000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 1 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੇਂਦਰੀ ਬਜਟ ਪੰਜਾਬ ਲਈ ‘ਨਿਰਾਸ਼ਾਜਨਕ’ ਕਰਾਰ
ਚੰਡੀਗੜ੍ਹ, 1 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਵਿੱਤੀ ਸਾਲ 2025-26 ਲਈ ਪੇਸ਼ ਕੀਤੇ ਬਜ਼ਟ ਨੂੰ ਪੰਜਾਬ ਦੇ ਲੋਕਾਂ ਲਈ ‘ਨਿਰਾਸ਼ਾਜਨਕ ਬਜ਼ਟ’ ਕਰਾਰ ਦਿੱਤਾ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਬਜਟ ਦੇਸ਼ ਦੀਆਂ ਲੋੜਾਂ ਨੂੰ ਸੰਬੋਧਿਤ ਕਰਨ ਦੀ ਬਜਾਏ ਭਾਜਪਾ ਦੇ ਸਿਆਸੀ ਹਿੱਤਾਂ ਨੂੰ…
-

ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ, ਖਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਨੂੰ: ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ, 1 ਫਰਵਰੀ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ ‘ਤੇ ਡੂੰਘੀ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਬਜ਼ਟ ਵਿੱਚ ਪੰਜਾਬ ਅਤੇ ਖਾਸ ਕਰਕੇ ਇਸ ਦੇ ਸਰਹੱਦੀ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ ਹੈ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ…
-

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਾਬੰਦੀਸ਼ੁਦਾ ਚਾਇਨਾ ਡੋਰ ਖਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ
ਜਲੰਧਰ, 1 ਫਰਵਰੀ : ਖੇਤਰੀ ਦਫ਼ਤਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਾਇਨਾ ਡੋਰ ਦੀ ਵਿਕਰੀ, ਵਰਤੋਂ ਅਤੇ ਭੰਡਾਰਨ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਤਹਿਤ ਸ਼ਹਿਰ ਵਿੱਚ ਡੋਰ ਤੇ ਪਤੰਗ ਵੇਚਣ ਵਾਲੇ ਦੁਕਾਨਦਾਰਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਤੋਂ ਇਲਾਵਾ ਲੋਕਾਂ ਨੂੰ ਚਾਇਨਾ ਡੋਰ ਦੀ ਵਰਤੋਂ ਦੇ ਖਤਰਿਆਂ ਬਾਰੇ ਜਾਗੂਰਕ ਵੀ ਕੀਤਾ ਗਿਆ। ਪੀ.ਪੀ.ਸੀ.ਬੀ. ਜਲੰਧਰ…
-

ਪੀ.ਐਸ.ਪੀ.ਸੀ.ਐਲ. ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 1 ਫਰਵਰੀ 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ…