Tag: punjab news
-

ਸਰਕਾਰੀ ਸਕੀਮਾਂ ਦੀ ਕਿਸਾਨਾਂ ਨੂੰ ਦਿੱਤੀ ਜਾਵੇ ਵੱਧ ਤੋਂ ਵੱਧ ਜਾਣਕਾਰੀ– ਮੁੱਖ ਖੇਤੀਬਾੜੀ
ਸ੍ਰੀ ਮੁਕਤਸਰ ਸਾਹਿਬ 29 ਜਨਵਰੀ ਸ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਸ: ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਫੋਰ. ਐਸ. ਖਾਲਸਾ ਪਬਲਿਕ ਸਕੂਲ ਬੂਹ ਹਰੀਕੇ ਵਿਖੇ ਲਗਾਇਆ ਗਿਆ ਸੈਮੀਨਰ
ਤਰਨ ਤਾਰਨ, 29 :ਜਨਵਰੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕੰਵਲਜੀਤ ਸਿੰਘ ਬਾਜਵਾ ਅਤੇ ਮਿਸ ਸ਼ਿਲਪਾ, ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਸ ਅਮਨਦੀਪ ਕੌਰ, ਡਿਪਟੀ ਚੀਫ਼, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ ਅਤੇ ਮਿਸ ਮਨਪ੍ਰੀਤ ਕੌਰ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ ਵੱਲੋਂ ਫਰੀ ਲੀਗਲ ਏਡ, ਮੀਡੀਏਸ਼ਨ ਸੈਂਟਰ, ਵਿਕਟਮ ਕੰਮਪਨਸੇਸ਼ਨ, ਪਰਮਾਨੈਂਟ ਲੋਕ ਅਦਾਲਤ, ਨਾਲਸਾ…
-

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ: ਵਧੀਕ ਡਿਪਟੀ ਕਮਿਸ਼ਨਰ
ਫਾਜ਼ਿਲਕਾ, 29 ਜਨਵਰੀਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਨੇ ਇੱਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ 39 ਵਿਭਾਗਾਂ ਦੀਆਂ 921 ਸੇਵਾਵਾਂ ਨੂੰ ਅਧਿਸੂਚਿਤ ਕੀਤਾ ਗਿਆ ਹੈ। ਇੰਨ੍ਹਾਂ ਲਈ ਹਰੇਕ ਸੇਵਾ ਲਈ…
-

ਡੀ.ਸੀ. ਵਿਸ਼ੇਸ਼ ਸਾਰੰਗਲ ਵੱਲੋਂ ਖੇਤੀਬਾੜੀ ਵਿਭਾਗ ਦਾ ਕਿਸਾਨਾਂ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ “ਕਿਸਾਨੀ ਸੂਚਨਾਵਾਂ” ਚੈਨਲ ਦਾ ਆਗਾਜ
ਮੋਗਾ, 28 ਜਨਵਰੀ: ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦਾ ਖੇਤੀ ਗਤੀਵਿਧੀਆਂ ਸਬੰਧੀ ਯੂ-ਟਿਊਬ ਚੈਨਲ “ਕਿਸਾਨੀ ਸੂਚਨਾਵਾਂ” ਦਾ ਆਗਾਜ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨੀ ਹਿੱਤ ਵਿੱਚ ਖੇਤੀਬਾੜੀ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਭਾਰਤੀ ਗਣਤੰਤਰਤਾ ਦੇ 75 ਸਾਲ ਪੂਰੇ ਹੋਣ ਬਾਬਤ ਕਰਵਾਇਆ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ
ਫਿਰੋਜ਼ਪੁਰ 29 ਜਨਵਰੀ, 2025 — ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪਰ ਵੱਲੋਂ ਭਾਰਤੀ ਗਣਤੰਤਰਤਾ ਦੇ 75 ਸਾਲ ਪੂਰੇ ਹੋਣ ਬਾਬਤ ਦਾਸ ਐਂਡ ਬਰਾਊਨ ਵਰਲਡ ਸਕੂਲ, ਫਿਰੋਜ਼ਪਰ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਬਲਾਕ ਪੱਧਰ ਤੇ ਜੇਤੂ ਟੀਮਾਂ…
-

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ
ਮਾਨਸਾ, 29 ਜਨਵਰੀ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ 2 ਫਰਵਰੀ 2025 ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਐਨ.ਐਮ.ਐਮ. ਐਸ. ਤੇ ਪੀ.ਐਸ.ਟੀ.ਐਸ.ਈ. (ਜਮਾਤ ਅੱਠਵੀਂ) ਅਤੇ ਪੀ.ਐਸ.ਟੀ.ਐਸ.ਈ. (ਜਮਾਤ ਦਸਵੀਂ) ਦੀਆਂ ਪ੍ਰੀਖਿਆਵਾਂ ਸਾਲ 2024-25 ਜ਼ਿਲ੍ਹਾ ਮਾਨਸਾ ਦੇ ਬਣਾਏ ਗਏ ਪ੍ਰੀਖਿਆਂ ਕੇਂਦਰਾਂ ਵਿੱਚ ਹੋਣੀਆਂ ਹਨ।ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਗਾਂਧੀ…
-

ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰਾਜੈਕਟਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ
ਮਾਲੇਰਕੋਟਲਾ 29 ਜਨਵਰੀ : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਆਂਗਣਵਾੜੀ ਕੇਂਦਰਾਂ,ਸਵੱਛ ਭਾਰਤ ਗ੍ਰਾਮੀਣ,ਠੋਸ ਤੇ ਤਰਲ ਕੂੜਾ ਪ੍ਰਬੰਧਨ ,ਖੇਡ ਮੈਦਾਨਾਂ, ਲਾਇਬ੍ਰੇਰੀਆਂ,ਮਗਨਰੇਗਾ ਸਕੀਮ ਤਹਿਤ ਚੱਲ ਰਹੇ ਕੰਮਾਂ ਸਬੰਧੀ ਮੀਟਿੰਗ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ,ਡੀ.ਡੀ.ਪੀ.ਓ ਰਿੰਪੀ ਗਰਗ, ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ.ਗੁਰਵਿੰਦਰ ਸਿੰਘ,ਬੀ.ਡੀ.ਪੀ.ਓ ਜਗਰਾਜ ਸਿੰਘ ,ਬੀ.ਡੀ.ਪੀ.ਓ ਗੁਰਮੀਤ ਸਿੰਘ,ਜੂਨੀਅਰ ਇੰਜੀਨੀਅਰ ਜਿੰਮੀ ਖਾਨ, ਵਰਕਸ ਮੈਨੇਜਰ ਮਗਨਰੇਗਾ ਰਜਤ ਸਿੰਗਲਾ, ਏ.ਪੀ.ਓ ਅਮਰਜੀਤ ਸਿੰਘ, ਸਹਾਇਕ ਅੰਕੜਾ ਸਲਾਹਕਾਰ ਅਫ਼ਸਰ ਗੁਰਵਿੰਦਰ ਕੌਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਉਪਲਬਧ ਕਰਵਾਉਣ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਲੋਕਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਤਰਜੀਹ ਦੇ ਆਧਾਰ ਤੇ ਨਿਪਟਾਰਾ ਕਰਨ ਲਈ ਆਖਿਆ । ਪ੍ਰਗਤੀ ਦਾ ਜਾਇਜਾ ਲੈਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ
-

ਭਾਸ਼ਾ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਅਪੀਲ, ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ‘ਚ ਲਿਖੇ ਜਾਣ
ਲੁਧਿਆਣਾ, 29 ਜਨਵਰੀ (000) – ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਡਾ. ਸੰਦੀਪ ਸ਼ਰਮਾ ਨੇ ਜ਼ਿਲ੍ਹਾ ਵਾਸੀਆਂ ਅਤੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਵਿੱਚ ਲਿਖਣੇ ਯਕਨੀ ਬਣਾਉਣ। ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਕਿਹਾ ਕਿ ਇਸ ਕਾਰਜ…
-

ਸਹੀ ਯਤਨਾਂ ਨਾਲ ਹਰ ਦਿਵਿਆਂਗ ਵਿਅਕਤੀ ਕਾਮਯਾਬੀ ਹਾਸਿਲ ਕਰ ਸਕਦਾ ਹੈ-ਡਿਪਟੀ ਕਮਿਸ਼ਨਰ
ਮਾਨਸਾ, 29 ਜਨਵਰੀ :ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਜ਼ਿਲ੍ਹਾ ਮਾਨਸਾ ਵੱਲੋਂ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਵੱਲੋਂ ਸ਼ਿਰਕਤ ਕੀਤੀ ਗਈ। ਰਾਜ ਪੱਧਰੀ ਖੇਡਾਂ ਵਿੱਚ ਉਪਲੱਬਧੀਆਂ ਹਾਸਿਲ ਕਰਨ ਵਾਲੇ ਦਿਵਿਆਂਗ…
-

ਰਿਆਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਵਿਖੇ ਬੱਚਿਆ ਅਤੇ ਉਹਨਾਂ ਦੇ ਮਾਪਿਆ ਨਾਲ ਟ੍ਰੈਫਿਕ ਸੈਮੀਨਾਰ ਕੀਤਾ
ਅੰਮ੍ਰਿਤਸਰ 29 ਜਨਵਰੀ 2025– ਸ਼੍ਰੀ ਏ.ਐੱਸ.ਰਾਏ ਏ.ਡੀ.ਜੀ.ਪੀ. ਟ੍ਰੈਫਿਕ,ਅਤੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 2025, 01 ਜਨਵਰੀ 2025 ਤੋ 31 ਜਨਵਰੀ 2025 ਨੂੰ ਮੁੱਖ ਰੱਖਦਿਆਂ ਏ ਸੀ ਪੀ ਈਸਟ ਅੰਮ੍ਰਿਤਸਰ ਸ਼੍ਰੀ ਵਿਨੀਤ ਅਹਲਾਵਤ ਆਈ ਪੀ ਐਸ ਅਤੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ…
-

ਸੇਵਾ ਕੇਂਦਰਾਂ ’ਚ ਸਭ ਤੋਂ ਘੱਟ ਪੈਂਡੈਂਸੀ ਦੇ ਨਾਲ ਪਹਿਲੇ ਨੰਬਰ ’ਤੇ ਜ਼ਿਲ੍ਹਾ ਹੁਸ਼ਿਆਰਪੁਰ
ਹੁਸ਼ਿਆਰਪੁਰ, 29 ਜਨਵਰੀ: ਸੇਵਾ ਕੇਂਦਰਾਂ ਦੀ ਸਭ ਤੋਂ ਘੱਟ 0.05 ਫੀਸਦੀ ਪੈਂਡੈਂਸੀ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਪੰਜਾਬ ਭਰ ਵਿੱਚੋਂ ਪਹਿਲੇ ਸਥਾਨ ਤੇ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਖੁਸ਼ੀ ਵਿਅਕਤ ਕਰਦੇ ਹੋਏ ਦੱਸਿਆ ਕਿ ਪਿਛਲੇ 1 ਸਾਲ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਸੇਵਾ ਕੇਂਦਰਾਂ ਵਿੱਚ ਕੁੱਲ 309333 ਅਰਜੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 304282 ਅਰਜੀਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜੋ ਕਿ ਜ਼ਿਲ੍ਹਾ…
-

ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਕੇਂਦਰੀ ਜੇਲ ਗੋਇੰਦਵਾਲ ਵਿਖੇ ਕੀਤਾ ਗਿਆ ਦੋਰਾ
ਤਰਨ ਤਾਰਨ 29ਜਨਵਰੀ ਅੱਜ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਅਤੇ ਜੇ.ਜੇ.ਐਕਟ 2015 ਅਧੀਨ ਬਣੀ ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਤਰਨ ਤਾਰਨ ਅਧੀਨ ਜੇਲ ਇੰਸਪੈਕਸ਼ਨ ਕਮੇਟੀ ਵਲੋਂ ਕੇਂਦਰੀ ਜੇਲ ਗੋਇੰਦਵਾਲ ਵਿਖੇ ਇੰਸਪੈਕਸ਼ਨ ਕੀਤੀ ਗਈ I ਇੰਸਪੈਕਸ਼ਨ ਦੋਰਾਨ ਜੇਲ ਵਿੱਚ ਕੈਦੀਆਂ ਨਾਲ ਗਲਬਾਤ ਕੀਤੀ ਅਤੇ ਇਹ ਵੀ ਪੜਤਾਲ ਕੀਤੀ ਗਈ ਕਿ ਜੇਲ ਵਿੱਚ…
-

ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ
ਮਾਨਸਾ, 29 ਜਨਵਰੀ :ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ ਵਿਖੇ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਚੇਅਰਮਂੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ ਨੇ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ…
-

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ
ਲੁਧਿਆਣਾ, 29 ਜਨਵਰੀ (000) – ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀ ਹਰੇਕ ਬੈਰਕ ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ‘ਤੇ ਮੌਕੇ ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ। ਇਸ ਮੌਕੇ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਹਰੇਕ ਮਰੀਜ਼ ਨਾਲ ਵੱਖਰੇ—ਵੱਖਰੇ ਤੌਰ ‘ਤੇ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਡਾਕਟਰੀ ਇਲਾਜ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਦਾ ਜ਼ਾਇਜਾ ਲਿਆ ਗਿਆ । ਇਸ ਮੌਕੇ ਤੇ ਉਨ੍ਹਾਂ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਵਿੱਚ ਤਾਇਨਾਤ ਡਾਕਟਰਾਂ ਨੂੰ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਡਾਕਟਰੀ ਇਲਾਜ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਦਾ ਹਰ ਸੰਭਵ ਯਤਨ ਤੁਰੰਤ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏੇ। ਉਨ੍ਹਾਂ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇ਼ਸ਼ ਤੌਰ ‘ਤੇ ਨਿਰੀਖਣ ਕੀਤਾ ਗਿਆ ਅਤੇ ਉਥੇ ਬਣ ਰਹੇ ਖਾਣੇ ਜਿਸ ਵਿੱਚ ਰੋਟੀ ਅਤੇ ਦਾਲ ਸ਼ਾਮਲ ਸਨ, ਨੂੰ ਚੈੱਕ ਕੀਤਾ। ਇਸ ਤੋਂ ਇਲਾਵਾ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਵਿੱਚ ਵੱਖ—ਵੱਖ ਹਵਾਲਾਤੀਆਂ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁਛਿੱਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਹੱਲ ਕਰਨ ਦੇ ਉਪਰਾਲੇ ਕੀਤੇ ਗਏ। ਜਨਾਨਾ ਜੇਲ੍ਹ ਦੀ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਬੰਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਪੁਛਿੱਆ ਗਿਆ । ਇਸ ਮੌਕੇ ਸੈਸ਼ਨ ਜੱਜ ਵੱਲੋਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਦੀਆਂ ਬੰਦੀ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਦੇ ਹੁਕਮ ਦਿੱਤੇ ਗਏ। ਉਨ੍ਹਾਂ ਜਨਾਨਾ ਜੇਲ੍ਹ ਵਿੱਚ ਬੰਦੀ ਔਰਤਾਂ ਨੂੰ ਮਿਲ ਰਹੀ ਮੈਡੀਕਲ ਸਹੂਲਤ ਦਾ ਵੀ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ‘ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਖੋਲ੍ਹੇ ਗਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ । ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੈਂਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਬਤ ਦਿਸ਼ਾ—ਨਿਰਦੇਸ਼ ਜਾਰੀ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਪਾਈਆਂ ਗਈਆਂ ਕਮੀਆਂ ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ । ਇਸ ਮੌਕੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀ ਹਰਵਿੰਦਰ ਸਿੰਘ, ਅਡੀਸ਼ਨਲ ਚੀਡ ਜ਼ੂਡੀਸਿ਼ਅਲ ਮੈਜਿਸਟਰੇਟ, ਲੁਧਿਆਣਾ ਸ੍ਰੀਮਤੀ ਪ੍ਰੀਤੀ ਸੁਖੀਜਾ, ਚੀਫ, ਲੀਗਲ ਏਡ ਡਿਫੈਂਸ ਕੌਂਸਲ ਲੁਧਿਆਣਾ ਵਰਿੰਦਰਜੀਤ ਸਿੰਘ ਰੰਧਾਵਾ ਵੀ ਜ਼ਿਲ੍ਹਾ ਤੇ ਸੈਸ਼ਨ ਜੱਜ ਨਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
-

ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਜੇਲ੍ਹ ਦਾ ਦੌਰਾ
ਬਰਨਾਲਾ, 29 ਜਨਵਰੀਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ, ਸ਼੍ਰੀ ਗੁਰਮੇਲ ਸਿੰਘ ਗਿਲ, ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਸ਼੍ਰੀ ਗੁਰਨੈਬ ਸਿੰਘ ਢਿਲੋਂ, ਡਿਪਟੀ ਚੀਫ…
-

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਦਿੱਖ ਦੇਣ ਲਈ ਕੀਤੇ ਜਾ ਰਹੇ ਹਨ ਖਾਸ ਉਪਰਾਲੇ
ਬਟਾਲਾ, 29 ਜਨਵਰੀ ( ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਸ਼ਹਿਰ ਵਿਚਲੀ ਆਵਾਜਾਈ ਨੂੰ ਸੁਖਾਲੀ ਬਣਾਉਣ ਦੇ ਮੰਤਵ ਨਾਲ ਕਾਹਨੂੰਵਾਨ ਰੋਡ ਤੋਂ ਬਿਜਲੀ ਦੇ ਖੰਬਿਆਂ ਨੂੰ ਸੜਕ ਦੇ ਕਿਨਾਰਿਆਂ ਤੋਂ ਹਟਾ ਕੇ…
-

ਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ
ਚੰਡੀਗੜ੍ਹ/ਫਿਰੋਜ਼ਪੁਰ, 28 ਜਨਵਰੀ, 2025: ਫਿਰੋਜ਼ਪੁਰ ਦੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਯਾਦਗਾਰੀ ਹੋ ਨਿੱਬੜਿਆ| ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਆ ਅਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਇਸ…
-

ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ
ਬਰਨਾਲਾ, 28 ਜਨਵਰੀ ਵਿਧਾਇਕ ਵਿਧਾਨ ਸਭਾ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਲਕਾ ਭਦੌੜ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਕਾਸ…
-

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 28 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ…
-

ਆਈ.ਆਈ.ਐਮ.-ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 28 ਜਨਵਰੀ: ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੀਆਂ ਆਈ.ਟੀ.ਆਈਜ਼. ਅਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਵਿੱਚ ਲੀਡਰਸ਼ਿਪ ਦੇ ਗੁਣਾਂ ਨੂੰ ਹੋਰ ਨਿਖਾਰਨ, ਪ੍ਰਬੰਧਕੀ ਕੁਸ਼ਲਤਾ ਅਤੇ ਅਕਾਦਮਿਕ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ਲਈ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਦੇ ਮਾਹਿਰਾਂ ਦੀ ਇੱਕ…