Tag: punjab news
-

ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ, ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ
ਚੰਡੀਗੜ੍ਹ, 24 ਜਨਵਰੀ ਸੂਬੇ ਵਿਚ ਅਵਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆ ਨੂੰ ਵੱਢੇ ਜਾਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੂੰ ਆਦੇਸ਼ ਦਿੱਤੇ ਕਿ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ…
-

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ ਪੁਲਿਸ ਥਾਣੇ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਰਾਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ…
-

ਬਟਾਲਾ ਪੁਲਿਸ ਨੇ ਅੰਮ੍ਰਿਤਸਰ ਵਿਖੇ ਨਸ਼ੇ ਦੇ ਬਣੇ ਅੱਡੇ ਹੋਟਲ ਐਲਪਾਈਨ ਨੂੰ ਕੀਤਾ ਫਰੀਜ਼
ਬਟਾਲਾ, 24 ਜਨਵਰੀ ( ) ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਚੱਲਦਿਆਂ ਬਟਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਵਿੱਚ ਇੱਕ ਪ੍ਰਮੁੱਖ ਹੋਟਲ ਐਲਪਾਈਨ ਨੂੰ ਫਰੀਜ਼ ਕਰ ਦਿੱਤਾ ਹੈ, ਜਿਸਦੀ ਕੀਮਤ ਲਗਭਗ 4.5 ਕਰੋੜ ਰੁਪਏ ਹੈ। ਇਹ ਹੋਟਲ ਨਸ਼ੀਲੇ ਪਦਾਰਥਾਂ ਦਾ ਅੱਡਾ ਬਣ ਚੁੱਕਾ ਸੀ। ਇਹ ਜਾਣਕਾਰੀ ਸੀਨੀਅਰ ਪੁਲਿਸ ਸੁਪਰਡੈਂਟ…
-

ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ
ਬਰਨਾਲਾ, 24 ਜਨਵਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ ਅੱਜ ਪਿੰਡ ਦੇ ਸਰਪੰਚ ਮਲੂਕ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਰਦਾਰ ਬਰਜਿੰਦਰ ਪਾਲ ਸਿੰਘ ਵੱਲੋਂ ਸਾਂਝੇ ਤੌਰ ‘ਤੇ ਰਿਬਨ ਕਟ ਕੇ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਾਇੰਸ ਵਿਸ਼ੇ ਦੀ…
-

ਫਲਾਂ ਅਤੇ ਸਬਜ਼ੀਆਂ ਦੀ ਕਟਾਈ ਤੋਂ ਬਾਅਦ ਦੇਖਭਾਲ ਅਤੇ ਸਟੋਰੇਜ ਦੇ ਤਰੀਕਿਆਂ ਬਾਰੇ ਸਿਖਲਾਈ ਪ੍ਰੋਗਰਾਮ ਸਮਾਪਤ
ਅਬੋਹਰ 24 ਜਨਵਰੀਡਾ. ਨਚੀਕੇਤ ਕੋਤਵਾਲੀਵਾਲੇ ਡਾਇਰੈਕਟਰ ਆਈ ਸੀ ਏ ਆਰ ਸਿਫੇਟ , ਲੁਧਿਆਣਾ ਦੇ ਮਾਰਗਦਰਸ਼ਨ ਹੇਠ ਡਾ. ਅਮਿਤ ਨਾਥ ਮੁਖੀ ਖੇਤਰੀ ਕੇਂਦਰ ਸਿਫੇਟ ਅਬੋਹਰ ਨੋਡਲ ਅਫ਼ਸਰ ਅਨੁਸੂਚਿਤ ਜਾਤੀ ਉਪ ਪ੍ਰੋਜੈਕਟ ਦੀ ਅਗਵਾਈ ਹੇਠ 23 ਤੋਂ 24 ਜਨਵਰੀ 2025 ਤੱਕ ਫਲਾਂ ਅਤੇ ਸਬਜ਼ੀਆਂ ਦੀ ਵਾਢੀ ਤੋਂ ਬਾਅਦ ਦੇਖਭਾਲ ਅਤੇ ਪ੍ਰਬੰਧਨ ਤਰੀਕਿਆਂ ਬਾਰੇ ਦੋ ਦਿਨਾਂ ਸਿਖਲਾਈ ਪ੍ਰੋਗਰਾਮ…
-

ਨਾਲੇ ਵਿੱਚ ਡਿੱਗੀ ਗਾਂ ਨੂੰ ਸੁਰੱਖਿਅਤ ਬਾਹਰ ਕੱਢਿਆ
ਬਰਨਾਲਾ, 24 ਜਨਵਰੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਬੀ ਬੀ ਐੱਸ ਤੇਜ਼ੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੇ ਯਤਨਾਂ ਸਦਕਾ ਗਊ ਨੂੰ ਸੁਰੱਖਿਅਤ ਨਾਲੇ ‘ਚੋਂ ਬਾਹਰ ਕੱਢਿਆ ਗਿਆ। ਜ਼ਿਕਰਯੋਗ ਹੈ ਕਿ ਕੱਲ ਰਾਤ ਕਰੀਬ 7:30 ਵਜੇ ਇੱਕ ਗਊ ਨਾਲੇ (ਜੋ ਕਿ ਜੁਡੀਸ਼ੀਅਲ ਰਿਹਾਇਸ਼ਾਂ ਕੋਲੋਂ ਗੁਜ਼ਰਦਾ ਹੈ) ਵਿੱਚ ਡਿੱਗ ਪਈ। ਜਦੋਂ ਇਸ…
-

26 ਜਨਵਰੀ ਨੂੰ ਮੰਤਰੀ ਲਾਲਜੀਤ ਸਿੰਘ ਭੁੱਲਰ ਫਾਜ਼ਿਲਕਾ ਵਿਖੇ ਲਹਿਰਾਉਣਗੇ ਝੰਡਾ
ਫਾਜਿਲਕਾ 24 ਜਨਵਰੀਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੂ ਮੰਤਵੀਂ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਦੇ ਸਬੰਧ ਵਿੱਚ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੰਤਮ ਭਾਵ ਫੁੱਲ ਡਰੈਸ ਰਿਹਰਸਲ ਅੱਜ ਹੋਈ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਕੀਤੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ…
-

ਕਿਸਾਨ ਬੇਲੋੜੀਆਂ ਸਪਰੇਆਂ ਕਰਨ ਤੋਂ ਗੁਰੇਜ਼ ਕਰਨ- ਡਾ.ਅਵੀਨਿੰਦਰ ਪਾਲ ਸਿੰਘ
ਕੋਟਕਪੂਰਾ 24 ਜਨਵਰੀ,2025 ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਾ.ਅਵੀਨਿੰਦਰ ਪਾਲ ਸਿੰਘ, ਜਿਲ੍ਹਾ ਸਿਖਲਾਈ ਅਫਸਰ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਸਿੱਖਾਂਵਾਲਾ ਵਿਖੇ ਲਗਾਇਆ ਗਿਆ । ਡਾ.ਗੁਰਿੰਦਰਪਾਲ ਸਿੰਘ, ਖੇਤੀਬਾੜੀ ਸੂਚਨਾ ਅਫਸਰ ਨੇ ਕਿਸਾਨਾਂ ਨੂੰ ਸਮੇਂ ਸਿਰ ਅਤੇ ਫਸਲ ਦੀ ਲੋੜ ਅਨੁਸਾਰ ਖੇਤੀਬਾੜੀ ਵਿਭਾਗ ਤੋਂ ਸਲਾਹ ਲੈਣ ਮਗਰੋਂ ਹੀ ਛੋਟੇ…
-

ਸਕੂਲੀ ਬੱਚਿਆਂ ਲਈ ਰੋਡ ਸੇਫਟੀ ਸੈਮੀਨਾਰ ਲਗਾਇਆ
ਫ਼ਿਰੋਜ਼ਪੁਰ, 24 ਜਨਵਰੀ 2025: ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਹੁਕਮਾਂ ਤਹਿਤ ਰੋਡ ਸੇਫਟੀ ਮਹੀਨਾ ਜਨਵਰੀ 2025 ਦੌੋਰਾਨ ਏ.ਡੀ.ਸੀ.-ਕਮ-ਆਰ.ਟੀ.ਏ ਫ਼ਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ ਦੇ ਦਿਸ਼ਾ-ਨਿਰਦੇਸ਼ਾ ਹੇਠ ਆਰ.ਟੀ.ਓ. ਫ਼ਿਰੋਜ਼ਪੁਰ ਸ਼੍ਰੀ ਕਰਨਬੀਰ ਸਿੰਘ ਛੀਨਾ ਦੀ ਟੀਮ ਵੱਲੋ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ, ਟ੍ਰੈਫਿਕ ਪੁਲਿਸ ਫਿਰੋਜ਼ਪੁਰ ਦੇ ਸਹਿਯੋਗ ਨਾਲ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੇੜੇ ਬਾਂਸੀ…
-

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ
ਫਿਰੋਜ਼ਪੁਰ, 22 ਜਨਵਰੀ ( ) ਅੱਜ ਬਸੰਤ ਮੇਲੇ ਦੇ ਪੰਤਗਬਾਜ਼ੀ ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ ਸ਼ਹੀਦ ਭਗਤ ਸਿੰਘ ਸਟੇਟ ਯੂਨਿਵਰਸਿਟੀ ਦੇ ਮੈਦਾਨ ਵਿੱਚ ਨੌਜਵਾਨਾਂ ਤੇ ਸਕੂਲੀ ਬੱਚਿਆਂ ਨੇ ਹਿੱਸਾ ਲਿਆ ਅਤੇ ਪੰਤਗਬਾਜ਼ੀ ਨੂੰ ਲੈ ਕੇ ਉਨ੍ਹਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਜ ਨਾਕਆਊਟ ਮੁਕਾਬਲਿਆਂ ਦੇ ਪਹਿਲੇ ਦਿਨ ਪਹੁੰਚ ਕੇ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ…
-

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ
ਮਾਲੇਰਕੋਟਲਾ 22 ਜਨਵਰੀ : ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ। ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।
-

ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ
ਹੁਸ਼ਿਆਰਪੁਰ, 22 ਜਨਵਰੀ:ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਬ੍ਰਾਂਚ ਆਫਿਸ ਨੇ ਜ਼ਿਲ੍ਹਾ ਪੱਧਰ ’ਤੇ ਅੱਜ ਇਕ ਮਹੱਤਵਪੂਰਨ ਵਰਕਸ਼ਾਪ/ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਜ਼ਿਲ੍ਹਾ ਪੱਧਰੀ ਕੰਪਲੈਕਸ ਵਿਖੇ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਕਿਵੇਂ ਹੋਇਆ। ਇਸ ਵਿੱਚ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ, ਐਸ.ਡੀ.ਐਮ ਅਤੇ ਵੱਖ-ਵੱਖ ਜ਼ਿਲ੍ਹਾ ਵਿਭਾਗਾਂ ਦੇ ਮੁਖੀਆਂ ਸਮੇਤ 50 ਪ੍ਰਤੀਯੋਗੀਆਂ ਨੇ ਭਾਗ ਲਿਆ। ਜੁਆਇੰਟ…
-

ਮਗਨਰੇਗਾ ਅਧੀਨ ਸੌ ਦਿਨਾਂ ਦਾ ਰੋਜਗਾਰ ਦੇਣ ਵਿੱਚ ਫਤਿਹਗੜ੍ਹ ਸਾਹਿਬ
ਫ਼ਤਹਿਗੜ੍ਹ ਸਾਹਿਬ, 23 ਜਨਵਰੀ: ਮਨਰੇਗਾ ਸਕੀਮ ਅਧੀਨ ਮਨਰੇਗਾ ਕਾਮਿਆਂ ਨੂੰ 100 ਦਿਨ ਦਾ ਰੋਜ਼ਗਾਰ ਦੇਣ ਵਿੱਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਪਹਿਲੇ ਸਥਾਨ ਤੇ ਰਿਹਾ ਹੈ। ਜ਼ਿਲ੍ਹੇ ਵਿੱਚ ਸਕੀਮ ਅਧੀਨ 19 ਲੱਖ ਮਨੁੱਖੀ ਦਿਹਾੜੀਆਂ ਦੇਣ ਦੇ ਮਿਥੇ ਟੀਚੇ ਵਿੱਚੋਂ 14.50 ਲੱਖ ਮਨੁੱਖੀ ਦਿਹਾੜੀਆਂ ਦਾ ਰੋਜ਼ਗਾਰ ਮਨਰੇਗਾ ਕਾਮਿਆਂ ਨੂੰ ਦਿੱਤਾ ਗਿਆ ਹੈ। ਇਹ ਜਾਣਕਾਰੀ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ
ਚੰਡੀਗੜ੍ਹ, 22 ਜਨਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 21-22 ਜਨਵਰੀ, 2025 ਨੂੰ ਬਿਹਾਰ ਦੇ ਪਟਨਾ ਵਿੱਚ ਆਯੋਜਿਤ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਹਿੱਸਾ ਲਿਆ। ਆਪਣੀ ਫੇਰੀ ਦੌਰਾਨ ਉਨ੍ਹਾਂ ਨੇ ਵੈਸ਼ਾਲੀ ਦੇ ਸਤੂਪ ‘ਤੇ ਵੀ ਸ਼ਰਧਾਂਜਲੀ ਭੇਟ ਕੀਤੀ, ਜੋ ਕਿ ਭਗਵਾਨ ਬੁੱਧ ਨਾਲ ਸਬੰਧਤ ਇੱਕ ਪਵਿੱਤਰ ਸਥਾਨ ਹੈ…
-

ਆਈ.ਟੀ.ਆਈ. ਬੁਢਲਾਡਾ ਵਿਖੇ ਨਵੀਂ ਵਰਕਸ਼ਾਪ, ਕਲਾਸ ਰੂਮ, ਮਲਟੀਪਰਪਜ਼ ਹਾਲ ਅਤੇ ਨਵੀਂ ਲਾਇਬ੍ਰੇਰੀ ਬਣਾਈ ਜਾਵੇਗੀ-ਵਿਧਾਇਕ ਬੁੱਧ ਰਾਮ
ਬੁਢਲਾਡਾ/ਮਾਨਸਾ, 22 ਜਨਵਰੀ: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨੀ ਬੁਢਲਾਡਾ ਦੌਰੇ ਮੌਕੇ ਸਰਕਾਰੀ ਆਈ.ਟੀ.ਆਈ. ਬੁਢਲਾਡਾ ਦੀ ਇਮਾਰਤ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਸਬੰਧੀ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ, ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਸ੍ਰੀ ਮਨੋਜ ਕੁਮਾਰ ਗੁਪਤਾ,…
-

ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ (ਮੋਹਾਲੀ) ਦੇ ਫੇਜ਼ 11 ਵਿਖੇ ਸਕੂਲ ਆਫ਼ ਐਮੀਨੈਂਸ ਦੇ ਆਪਣੇ ਦੌਰੇ ਦੌਰਾਨ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ਲਈ…
-

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 22 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸਹਿ-ਦੋਸ਼ੀ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ…
-

ਮੇਲਾ ਮਾਘੀ ਦੌਰਾਨ ਮਿਲਿਆ ਲਾਪਤਾ ਬੱਚਾ
ਸ਼੍ਰੀ ਮੁਕਤਸਰ ਸਾਹਿਬ 22 ਜਨਵਰੀ ਮੇਲਾ ਮਾਘੀ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਦਿਨ ਪਹਿਲਾ ਲਾਪਤਾ ਬੱਚਾ ਮਿਲਿਆ ਹੈ, ਜਿਸਦੀ ਉਮਰ ਕਰੀਬ 10 ਸਾਲ ਹੈ ਤੇ ਆਪਣਾ ਨਾਮ ਸ਼ੇਰਾ ਵਾਸੀ ਮਦਰਾਸੀ ਜਿਲ੍ਹਾ ਅੰਮ੍ਰਿਤਸਰ ਵਿਖੇ ਦਾ ਦੱਸ ਰਿਹਾ ਹੈ। ਇਹ ਜਾਣਕਾਰੀ ਡਾ: ਸ਼ਿਵਾਨੀ ਨਾਗਪਾਲ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦਿੱਤੀ। ਬੱਚੇ ਨੂੰ ਆਪਣੇ ਪਿਤਾ ਦਾ ਨਾਮ ਨਹੀ ਪਤਾ ਅਤੇ ਨਾ ਹੀ ਕੋਈ ਫੋਨ ਨੰਬਰ ਪਤਾ ਹੈ।ਬੱਚੇ ਦੇ ਦੱਸਣ ਅਨੁਸਾਰ…
-

30 ਜਨਵਰੀ ਨੂੰ ਲੱਗੇਗਾ ਔਰਤਾਂ ਦੀ ਸਿਹਤ, ਸਫਾਈ, ਰੁਜਗਾਰ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ
ਮਾਲੇਰਕੋਟਲਾ 22 ਜਨਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦੀਆ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਔਰਤਾਂ/ਲੜਕੀਆਂ ਲਈ ਇਹ ਕੈਂਪ 30 ਜਨਵਰੀ ਨੂੰ ਪੰਜਾਬ ਉਰਦੂ ਅਕਾਦਮੀ ਵਿਖੇ ਆਯੋਜਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂ ਰਤਨ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਰੋਜ਼ਗਾਰ ਅਫ਼ਸਰ ਜਤਿੰਦਰ ਨਾਥ ਸ਼ਰਮਾਂ, ਇੰਨਚਾਰਜ ਵਨ ਸਟਾਪ ਸੈਂਟਰ ਨਜ਼ੀਰ ਮੁਹੰਮਦ,ਤਰਿੰਦਰ ਕੁਮਾਰ,ਦਲਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ । ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਕੈੰਪ ਮੌਕੇ ਸਿਹਤ ਵਿਭਾਗ ਵੱਲੋਂ ਇਸਤਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਔਰਤਾਂ ਦਾ ਮੁਫ਼ਤ ਹੈਲਥ ਚੈੱਕਅਪ ਕਰਨ ਦੇ ਨਾਲ ਮੁਢਲੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ । ਉਨ੍ਹਾਂ ਜ਼ਿਲ੍ਹਾ ਰੋਜਗਾਰ ਅਫ਼ਸਰ ਨੂੰ ਹਦਾਇਤ ਕੀਤੀ ਕਿ ਔਰਤਾਂ ਲੜਕੀਆਂ ਨੂੰ ਰੋਜਗਾਰ ਦੇ ਮੌਕੇ ਮੁਹੱਈਆਂ ਕਰਵਾਉਣ ਲਈ ਜਾਗਰੂਕ ਕੀਤਾ ਜਾਵੇ ਅਤੇ ਚਾਹਵਾਨ ਔਰਤਾਂ ਲਈ ਵੱਖ ਵੱਖ ਕੰਪਨੀਆਂ…
-

ਜੀਐਸਟੀ ਐਕਟ 2017 ਤਹਿਤ ਸਰਵਿਸਜ਼ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਲਈ ਵਿਸ਼ੇਸ਼ ਸਰਵੇਖਣ ਜਾਰੀ: ਪਰਮਜੀਤ ਸਿੰਘ
ਹੁਸ਼ਿਆਰਪੁਰ, 22 ਜਨਵਰੀ: ਪੰਜਾਬ ਸਰਕਾਰ ਦੇ ਕਰ ਵਿਭਾਗ ਦੇ ਵਿੱਤ ਕਮਿਸ਼ਨਰ (ਕਰ) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਪਰਮਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਭਰ ਵਿਚ 10 ਜਨਵਰੀ ਤੋਂ 10 ਫਰਵਰੀ ਤੱਕ ਸਰਵਿਸ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਨੂੰ ਜੀਐਸਟੀ ਐਕਟ-2017 ਤਹਿਤ ਰਜਿਸਟਰ ਕਰਨ ਲਈ ਵਿਸ਼ੇਸ਼ ਸਰਵੇਖਣ ਚਲਾਇਆ ਜਾ ਰਿਹਾ ਹੈ।ਇਸੇ ਲੜੀ ਵਿਚ ਬੁੱਧਵਾਰ ਸਹਾਇਕ…