Tag: punjab news
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ
ਚੰਡੀਗੜ੍ਹ, 25 ਅਪ੍ਰੈਲ: ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਦੇ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਦਿੱਤੇ ਅਤੇ ਅਧਿਕਾਰੀਆਂ ਨੂੰ ਕੁਤਾਹੀ ਲਈ ਨਿੱਜੀ ਜਵਾਬਦੇਹੀ ਦੀ ਚੇਤਾਵਨੀ ਦਿੱਤੀ। ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਨਾਲਿਆਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ…
-

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 25 ਅਪ੍ਰੈਲ: ਨਿਰਵਿਘਨ ਖਰੀਦ ਸੀਜ਼ਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਮੁੱਚੀ ਫ਼ਸਲ ਦੀ ਖਰੀਦ ਅਤੇ ਕਿਸਾਨਾਂ ਨੂੰ ਭੁਗਤਾਨ ਕਰਨ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣਾ ਯਕੀਨੀ ਬਣਾ ਰਹੀ ਹੈ। ਹੁਣ ਤੱਕ 4,90,260 (4.90 ਲੱਖ) ਕਿਸਾਨਾਂ ਨੂੰ 15871.51 ਕਰੋੜ ਰੁਪਏ ਦੀ ਅਦਾਇਗੀ…
-

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 25 ਅਪ੍ਰੈਲ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਜੈਤੋ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਸੀਨੀਅਰ ਕਾਂਸਟੇਬਲ ਵਿਕਰਮ ਸ਼ਰਮਾ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ…
-

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ
ਚੰਡੀਗੜ੍ਹ 25 ਅਪ੍ਰੈਲ 2026: ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਪਾਸ ਕੀਤਾ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026” ਹੁਣ ਕਾਨੂੰਨ ਬਣ ਗਿਆ ਹੈ। ਇਸ ਬੇਮਿਸਾਲੀ ਫ਼ੈਸਲੇ ਸਦਕਾ ਸਮੁੱਚੀ ਸਿੱਖ ਸੰਗਤ ਵਿੱਚ ਖੁਸ਼ੀ ਦੀ ਲਹਿਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ…
-

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ ‘ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 25 ਅਪ੍ਰੈਲ:–ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਰਮੇ ਅਧੀਨ ਰਕਬੇ ਨੂੰ ਹੋਰ ਵਧਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਪ੍ਰਮਾਣਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੇ ਬੀਜਾਂ ‘ਤੇ 33 ਫੀਸਦ ਸਬਸਿਡੀ ਪ੍ਰਦਾਨ ਕੀਤੀ…
-

ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ- ਹਰਪਾਲ ਜੁਨੇਜਾ
ਮਾਲੇਰਕੋਟਲਾ 25 ਅਪ੍ਰੈਲ : ਜ਼ਿਲ੍ਹਾ ਮੀਡੀਆ ਕੁਆਡੀਨੇਟਰ ਹਰਪ੍ਰੀਤ ਸਿੰਘ ਰੂਪਰਾਏ ਅਤੇ ਕੁਆਡੀਨੇਟਰ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਸਾਹਿਦ ਜੂਬੈਰੀ ਵੱਲੋਂ ਪੰਜਾਬ ਰੋਡਵੇਜ਼ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਬੇੜੇ ਵਿੱਚ ਨਵੀਆਂ ਬੱਸਾਂ ਦੇ ਸ਼ਾਮਲ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਲੋਕਾਂ ਨੂੰ ਸੁਵਿਧਾਜਨਕ ਅਤੇ ਬਿਹਤਰ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਵੱਲ ਇਕ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ਮਸ਼ਾਦ ਝੋਕ ,ਜਗਜੀਤ ਸਿੰਘ ,ਖਾਲਿਦ,ਪਿਆਰਾ ਸਿੰਘ,ਰਮਨ ਚੱਢਾ,ਵਰਿੰਦਰ ਸਿੰਘ,ਵਿਸ਼ਾਲ ਟਾਂਕ,ਅਕਰਮ ਬੱਗਾ,ਮੁਹੰਮਦ ਸ਼ਰੀਫ ਅਤੇ ਆਸਿਫ ਰਤਨ ਤੋਂ ਇਲਾਵਾ ਪਾਰਟੀ ਵਲੰਟੀਅਰ ਵੀ ਮੌਜੂਦ ਸਨ । ਉਨ੍ਹਾਂ ਕਿਹਾ ਕਿ ਆਮ ਲੋਕਾਂ, ਡੇਲੀ ਪੈਸੈਂਜਰਾਂ ਅਤੇ ਸਰਕਾਰੀ ਮੁਲਾਜਮਾਂ ਵੱਲੋਂ ਲੰਬੇ ਸਮੇਂ ਤੋਂ ਬੱਸਾਂ ਦੀ ਘਾਟ ਅਤੇ ਰੂਟਾਂ ਵਿੱਚ ਵਾਧੇ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਦਾ ਟੈਲੀਫੋਨਿਕ ਮਾਧਿਆਮ ਨਾਲ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੇ ਯਤਨਾਂ ਨਾਲ ਇਹ ਸੁਵਿਧਾ ਸੰਭਵ ਹੋਈ ਹੈ। ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ ਹੈ। ਪੀ.ਆਰ.ਟੀ.ਸੀ. ਦੀ ਤਰੱਕੀ ਤੇ ਬੇਹਤਰੀ ਅਤੇ ਆਮ ਜਨਤਾ ਨੂੰ ਵਧੀਆ ਸਫ਼ਰ ਸਹੂਲਤ ਮੁਹੱਈਆ ਕਰਵਾਉਣ ਲਈ ਨਵੀਆਂ ਬੱਸਾਂ ਨੂੰ ਬੰਦ…
-

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ: ਸਪੀਕਰ ਸੰਧਵਾਂ
ਕੋਟਕਪੂਰਾ, 25 ਅਪ੍ਰੈਲ – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਇਕ ਵੱਡੀ ਸਹੂਲਤ ਅਤੇ ਵਰਦਾਨ ਸਾਬਤ ਹੋ ਰਹੀ ਹੈ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ ਨੰਬਰ 6 ਤੋਂ ਤੀਰਥ…
-

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਅਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ
ਸੰਗਰੂਰ, 25 ਅਪ੍ਰੈਲ: ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਅੱਜ ਸੰਗਰੂਰ ਡਿਪੂ ਅਤੇ ਸਥਾਨਕ ਬੱਸ ਅੱਡੇ ਦੀ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਡਿਪੂ ਦੇ ਕਰਮਚਾਰੀਆਂ ਨਾਲ ਸਮੁੱਚੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ, ਜਿਸ ਵਿੱਚ ਨਵੇਂ ਰੂਟਾਂ ਦੀ ਸ਼ੁਰੂਆਤ, ਰੋਜ਼ਾਨਾ ਆਮਦਨ ਅਤੇ ਕੇ.ਐੱਮ.ਪੀ.ਐੱਲ. ਕਿਲੋਮੀਟਰ ਪ੍ਰਤੀ ਲੀਟਰ ਦੀ ਸਥਿਤੀ…
-

ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ
*ਚੰਡੀਗੜ੍ਹ 24 ਅਪ੍ਰੈਲ 2026* ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਅਤੇ ਇੱਥੋਂ ਦੇ ਲੋਕਾਂ ‘ਤੇ ਗੈਰ-ਲੋਕਤੰਤਰੀ ਹਮਲਾ ਕੀਤਾ ਹੈ। ਉਨ੍ਹਾਂ ਇਸ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰਾਂ ‘ਤੇ ਸਿੱਧਾ ਹਮਲਾ ਕਰਾਰ…
-

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 24 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਇੱਕ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਜਦੋਂ ਤੋਂ ‘ਬੇਅਦਬੀ’ ਵਿਰੁੱਧ ਸਖ਼ਤ ਕਾਨੂੰਨ ਬਣਾਏ ਗਏ ਹਨ, ਭਾਜਪਾ ਦੀ ਬੇਚੈਨੀ ਸਪੱਸ਼ਟ ਦਿਖਾਈ ਦੇ ਰਹੀ ਹੈ ਕਿਉਂਕਿ ਭਾਜਪਾ ਪੰਜਾਬ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ ‘ਤੇ ਪੰਜਾਬ ਸਰਕਾਰ ਦੀ ਫੈਸਲਾਕੁੰਨ ਕਾਰਵਾਈ ਨੂੰ ਸਵੀਕਾਰ ਨਹੀਂ ਕਰ…
-

ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ
ਚੰਡੀਗੜ੍ਹ 24 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਪਿਛਲੇ 12 ਸਾਲਾਂ ਤੋਂ ਭਾਜਪਾ ਪੂਰੇ ਦੇਸ਼ ਵਿੱਚ ਲੋਕਤੰਤਰ ਦਾ ਗਲਾ ਘੁੱਟਣ ਦਾ ਇੱਕੋ ਮਾਡਲ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਆਉਂਦੇ ਹੀ ਭਾਜਪਾ…
-

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ
*ਚੰਡੀਗੜ੍ਹ, 24 ਅਪ੍ਰੈਲ 2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਜ਼ਮੀਨੀ ਪੱਧਰ ‘ਤੇ ਸਾਕਾਰਾਤਮਕ ਅਤੇ ਜੀਵਨ-ਰੱਖਿਅਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਫੈਸਲਾਕੁੰਨ ਕਦਮ ਸਾਬਿਤ ਹੋ ਰਹੀ ਹੈ। ਜਿਸ ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹੁਣ ਆਰਥਿਕ ਤੰਗੀ ਕਿਸੇ ਵੀ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 11 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 24 ਅਪ੍ਰੈਲ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ੁੱਕਰਵਾਰ ਨੂੰ ਸੀਵਰੇਜ ਟ੍ਰੀਟਮੈਂਟ ਪਲਾਂਟ ਪਿਪਲਾਂਵਾਲਾ, ਹੁਸ਼ਿਆਰਪੁਰ ਵਿੱਚ 30 ਐਮ.ਐਲ.ਡੀ. ਸੋਧੇ ਪਾਣੀ ਨੂੰ ਜ਼ਮੀਨਦੋਜ਼ ਨਾਲਿਆਂ ਰਾਹੀਂ ਖੇਤਾਂ ਦੀ ਸਿੰਚਾਈ ਲਈ ਵਰਤਣ ਵਾਲੇ ਮਹੱਤਵਪੂਰਨ ਪ੍ਰੋਜੈਕਟ ਦਾ ਉਦਘਾਟਨ ਕੀਤਾ। ਭੂਮੀ ਸੁਰੱਖਿਆ ਵਿਭਾਗ ਵੱਲੋਂ ਕਰੀਬ 11 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਪ੍ਰੋਜੈਕਟ ਨਾਲ ਕਿਸਾਨਾਂ ਨੂੰ ਸਿੰਚਾਈ…
-

ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ
ਸੰਗਰੂਰ, 24 ਅਪ੍ਰੈਲ: ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ ਕਰ ਲਈ। ਇੱਥੇ…
-

ਬਾਹਰਲੇ ਰਾਜਾਂ ਤੋਂ ਕਣਕ ਦੀ ਅਣਅਧਿਕਾਰਤ ਸਪਲਾਈ ਨੂੰ ਰੋਕਣ ਲਈ ਬੋਹਾ ਤੇ ਸਰਦੂਲਗੜ੍ਹ ਹੱਦਾਂ ‘ਤੇ ਬੈਰੀਅਰ ਸਥਾਪਿਤ
ਮਾਨਸਾ, 24 ਅਪ੍ਰੈਲ: ਜ਼ਿਲ੍ਹਾ ਮੰਡੀ ਅਫ਼ਸਰ, ਸ੍ਰੀ ਗੌਰਵ ਗਰਗ ਨੇ ਦੱਸਿਆ ਕਿ ਹਾੜ੍ਹੀ ਸੀਜਨ 2026-27 ਦੌਰਾਨ ਬਾਹਰਲੇ ਰਾਜਾਂ ਤੋਂ ਅਣ-ਅਧਿਕਾਰਤ ਕਣਕ ਦੀ ਸਪਲਾਈ ਨੂੰ ਰੋਕਣ ਲਈ ਪੰਜਾਬ ਮੰਡੀ ਬੋਰਡ ਵੱਲੋ ਮਾਰਕਿਟ ਕਮੇਟੀ, ਬੋਹਾ ਅਧੀਨ ਰਤੀਆ ਰੋਡ, ਬੋਹਾ ਅਤੇ ਮਾਰਕਿਟ ਕਮੇਟੀ ਸਰਦੂਲਗੜ੍ਹ ਅਧੀਨ ਸਿਰਸਾ ਰੋਡ ਸਰਦੂਲੇਵਾਲਾ ਵਿਖੇ 02 ਬੈਰੀਅਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ…
-

ਪਿੰਡ ਤਲਵੰਡੀ ਅਰਾਈਆਂ ‘ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ
ਹੁਸ਼ਿਆਰਪੁਰ, 24 ਅਪ੍ਰੈਲ: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਤਲਵੰਡੀ ਅਰਾਈਆਂ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਬਾਬਾ ਸਾਹਿਬ ਨੂੰ ਯਾਦ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਨੂੰ ਸੰਵਿਧਾਨ ਦੇ ਕੇ ਸਮਾਜ ਦੇ ਹਰ ਵਰਗ ਨੂੰ ਸਮਾਨ ਅਧਿਕਾਰ ਦਿਵਾਉਣ ਦਾ ਇਤਿਹਾਸਕ ਕੰਮ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਸੰਘਰਸ਼, ਸਿੱਖਿਆ ਅਤੇ ਸਮਾਨਤਾ ਦਾ ਪ੍ਰਤੀਕ ਹੈ, ਜੋ ਅੱਜ ਵੀ ਸਮਾਜ ਨੂੰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਿੱਖਿਆ ਨੂੰ ਸਮਾਜਿਕ ਬਦਲਾਅ ਦਾ ਸਭ ਤੋਂ ਵੱਡਾ ਸਾਧਨ ਦੱਸਿਆ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਰਸਤੇ ‘ਤੇ ਚੱਲਦਿਆਂ ਸਿੱਖਿਆ, ਸਮਾਨਤਾ ਅਤੇ ਭਾਈਚਾਰੇ ਦੇ ਮੁੱਲਾਂ ਨੂੰ ਅਪਣਾਉਣਾ ਚਾਹੀਦਾ ਹੈ। ਡਾ. ਰਵਜੋਤ ਸਿੰਘ ਨੇ ਹਾਜ਼ਰ ਲੋਕਾਂ ਨਾਲ ਮਿਲ ਕੇ ਬਾਬਾ ਸਾਹਿਬ ਦੇ ਆਦਰਸ਼ਾਂ ‘ਤੇ ਚੱਲਣ ਅਤੇ ਸਮਾਜ ਵਿੱਚ ਸਮਾਨਤਾ ਤੇ ਨਿਆਂ ਸਥਾਪਿਤ ਕਰਨ ਦਾ ਸੰਕਲਪ ਵੀ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੁਪਨਿਆਂ ਅਨੁਸਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜਿਕ ਸਾਂਝ ਨੂੰ ਹੋਰ ਮਜ਼ਬੂਤ ਕਰਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਤਵੰਤੇ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।
-

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱਛੀਆਂ ਦੇ ਮਰਨ ਪਿੱਛੇ ਉਦਯੋਗਿਕ ਪ੍ਰਦੂਸ਼ਣ ਦੀ ਕੋਈ ਭੂਮਿਕਾ ਨਹੀਂ
ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਹਰੀਕੇ ਹੈੱਡ ਵਰਕਸ ਨੇੜੇ ਸਤਲੁਜ ਦਰਿਆ ‘ਚ ਮੱਛੀਆਂ ਦੇ ਮਰਨ ਸਬੰਧੀ ਰਿਪੋਰਟ ਕੀਤੇ ਗਏ ਮਾਮਲੇ ਵਿੱਚ ਵਿਸਤ੍ਰਿਤ ਫੀਲਡ ਜਾਂਚ ਪੂਰੀ ਕਰ ਲਈ ਹੈ। ਜਾਂਚ ਤੋਂ ਪਤਾ ਚੱਲਦਾ ਹੈ ਕਿ ਵਿਸ਼ਲੇਸ਼ਿਤ ਮਾਪਦੰਡਾਂ ਦੇ ਆਧਾਰ ‘ਤੇ ਦਰਿਆ ਦੇ ਹਿੱਸੇ, ਜਿਥੋਂ ਨਮੂਨੇ ਲਏ ਗਏ ਸਨ, ਵਿੱਚ…
-

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ – ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਝਬਾਲ (ਤਰਨ ਤਾਰਨ), 24 ਅਪ੍ਰੈਲ : ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿਚ ਕਣਕ ਦੇ ਖ਼ਰੀਦ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ…
-

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ: ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ…
