Tag: punjab news
-

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ
ਚੰਡੀਗੜ੍ਹ, 23 ਅਪ੍ਰੈਲ:– ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਸ਼ਰਿਤ ਅਤੇ ਨਿਰਭਰ ਬੱਚਿਆਂ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਸੰਦਰਭ ਵਿੱਚ ਵਿੱਤੀ ਸਾਲ 2026-27 ਦੌਰਾਨ ਮਹੀਨਾ ਮਾਰਚ ਲਈ ਪੰਜਾਬ ਸਰਕਾਰ ਵੱਲੋਂ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ…
-

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ
ਚੰਡੀਗੜ੍ਹ 23 ਅਪ੍ਰੈਲ 2026: ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਕਪੂਰਾ ਦੇ ਨਿਹੰਗ ਸਿੰਘਾਂ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਅੱਜ ਕੋਟਕਪੂਰਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ…
-

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ
ਚੰਡੀਗੜ੍ਹ; 23 ਅਪ੍ਰੈਲ : ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ ਯੁੱਧ ਨਸ਼ਿਆਂ ਵਿਰੁੱਧ ‘ ਮੁਹਿੰਮ ਦੇ ਕਾਰਗਰ, ਤੇਜ਼ ਅਤੇ ਪ੍ਰਭਾਵੀ ਨਤੀਜੇ ਸਾਹਮਣੇ ਆ ਰਹੇ ਹਨ । ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਨਸ਼ਿਆਂ ਵਿਰੁੱਧ ਕਾਰਵਾਈ ਵਿੱਚ ਵੱਡਾ ਵਾਧਾ ਹੋਇਆ ਹੈ, ਨਸ਼ਾ ਤਸਕਰੀ ਨੈੱਟਵਰਕਾਂ ਨੂੰ ਵੱਡੇ ਪੱਧਰ ਤੇ ਬੇਅਸਰ ਕੀਤਾ ਗਿਆ ਹੈ ਅਤੇ ‘ਯੁੱਧ…
-

ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਡਵੀਜਨਲ ਕਮਿਸ਼ਨਰ ਦਾ ਸਵਾਗਤ
ਫਰੀਦਕੋਟ, 22 ਅਪ੍ਰੈਲ- ਜ਼ਿਲ੍ਹਾ ਫ਼ਰੀਦਕੋਟ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਮਿਸ਼ਨਰ ਫ਼ਰੀਦਕੋਟ ਡਵੀਜ਼ਨ ਫ਼ਰੀਦਕੋਟ ਮੈਡਮ ਕੰਵਲਪ੍ਰੀਤ ਕੌਰ ਬਰਾੜ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਕਮਿਸ਼ਨਰ ਮੈਡਮ ਕੰਵਲਪ੍ਰੀਤ ਕੌਰ ਬਰਾੜ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ…
-

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ
ਮਾਲੇਰਕੋਟਲਾ, 22 ਅਪ੍ਰੈਲ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਆਪਕ ਰੁੱਖ ਲਗਾਉਂਣ ਦੀ ਮੁਹਿੰਮ ਚਲਾਉਣ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਵਾਸਤੇ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ…
-

ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜਨ ਭਵਾਨੀਗੜ ‘ਚ 08 ਅਪ੍ਰੈਲ ਤੋਂ 41 ਦੋਸ਼ੀ ਕਾਬੂ – ਐਸ ਐਸ ਪੀ
ਭਵਾਨੀਗੜ੍ਹ, 22 ਅਪ੍ਰੈਲ: ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਸਬ ਡਵੀਜਨ ਭਵਾਨੀਗੜ ਦੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਚਲਾਈ ਮੁਹਿੰਮ ਦੋਰਾਨ ਕਾਰਵਾਈ ਕਰਦੇ ਹੋਏ 08 ਅਪ੍ਰੈਲ 2026 ਤੋਂ ਅੱਜ ਤੱਕ ਕੁੱਲ 41 ਦੋਸ਼ੀਆਂ ਨੂੰ ਵੱਖ ਵੱਖ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੀ ਕਾਰਗੁਜ਼ਾਰੀ ਦੱਸਦਿਆਂ ਐਸ ਐਸ ਪੀ…
-

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ
ਚੰਡੀਗੜ੍ਹ, 22 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 92ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ
ਚੰਡੀਗੜ੍ਹ, 22 ਅਪ੍ਰੈਲ:ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਰਾਸ਼ਟਰੀ ਸਾਫ਼ ਹਵਾ ਪ੍ਰੋਗਰਾਮ (ਐਨ.ਸੀ.ਏ.ਪੀ.) ਦੇ ਤਹਿਤ ਮਿਸ਼ਨ “ਕਲੀਨ ਏਅਰ ” ਮੰਡੀ ਗੋਬਿੰਦਗੜ੍ਹ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਕ ਉੱਚ-ਪੱਧਰੀ ਮੀਟਿੰਗ ਪੀ.ਪੀ.ਸੀ.ਬੀ. ਦੀ ਚੇਅਰਪਰਸਨ ਰੀਨਾ ਗੁਪਤਾ ਅਤੇ ਮੈਂਬਰ ਸਕੱਤਰ ਡਾ. ਲਵਨੀਤ ਕੁਮਾਰ ਦੁਬੇ ਦੀ ਅਗਵਾਈ ਵਿੱਚ ਕਾਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਡੀਸ਼ਨਲ ਡਿਪਟੀ…
-

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼
ਚੰਡੀਗੜ੍ਹ, 22 ਅਪ੍ਰੈਲ: ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਪੰਜਾਬ ਵਿੱਚ 24 ਅਪ੍ਰੈਲ, 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਐਕਸਰਸਾਈਜ਼ , ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਕਰਵਾਈ ਜਾ ਰਹੀ ਹੈ। ਇਹ ਮੌਕ ਐਕਸਰਸਾਈਜ਼…
-

ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ
ਫ਼ਿਰੋਜ਼ਪੁਰ, 22 ਅਪ੍ਰੈਲ:ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਜਸਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ ਗੈਰ—ਸਰਗਰਮ ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਸੀ, ਜਿਸ ਤਹਿਤ 21 ਜਨਵਰੀ 2026 ਨੂੰ ਜਨਤਕ ਇਸ਼ਤਿਹਾਰ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਏ.ਡੀ.ਸੀ. ਫ਼ਿਰੋਜ਼ਪੁਰ ਦੀ ਕਮੇਟੀ ਮੈਂਬਰਾਂ ਨਾਲ ਹੋਈ ਮੀਟਿੰਗ ਵਿੱਚ ਹੋਏ ਫੈਸਲੇ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਯੂਥ ਕਲੱਬ ਮਿਤੀ 12 ਮਈ 2026 ਤੱਕ ਪਿਛਲੇ ਤਿੰਨ ਸਾਲਾਂ (2023—24, 2024—25, 2025—26) ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਮੇਤ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਕਮਰਾ ਨੰ:21—22 ਬਲਾਕ— ਏ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਵਿਖੇ ਜਮ੍ਹਾ ਕਰਵਾਉਣ। ਉਨ੍ਹਾਂ ਕਿਹਾ ਕਿ ਵੇਰਵੇ ਜਮ੍ਹਾ ਨਾ ਕਰਾਉਣ ਦੀ ਸੂਰਤ ਵਿੱਚ ਜਾਂ ਕਾਰਗੁਜ਼ਾਰੀ ਸੰਤੋਖਜਨਕ ਨਾ ਪਾਏ ਜਾਣ ਕਾਰਨ ਸਬੰਧਤ ਯੂਥ ਕਲੱਬ ਦੀ ਐਫੀਲੀਏਸ਼ਨ ਵਿਭਾਗ ਵੱਲੋਂ ਬਿਨਾਂ ਕਿਸੇ ਹੋਰ ਨੋਟਿਸ ਤੋਂ ਰੱਦ ਕਰ ਦਿੱਤੀ ਜਾਵੇਗੀ।
-

ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਤਿੰਨ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ
ਭਵਾਨੀਗੜ੍ਹ, 22 ਅਪ੍ਰੈਲ: ਸੰਗਰੂਰ ਹਲਕੇ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਹਲਕੇ ਦੇ ਤਿੰਨ ਪਿੰਡਾਂ ਚੰਨੋ, ਬਾਲਦ ਖੁਰਦ ਅਤੇ ਰਾਜਪੁਰਾ ਵਿੱਚ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੰਗਰੂਰ ਹਲਕੇ ਨੂੰ ਨਮੂਨੇ ਦਾ ਹਲਕਾ…
-

ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸੀ ਕਾਬੂ
ਮਾਲੇਰਕੋਟਲਾ22 ਅਪ੍ਰੈਲ- ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸ੍ਰੀ ਸੱਤਪਾਲ ਸਰਮਾ ਪੀ.ਪੀ.ਐੱਸ, ਕਪਤਾਨ ਪੁਲਿਸ ਇੰਨਵੈਸਟੀਗੇਸਨ, ਸ੍ਰੀ ਦੀਪਇੰਦਰ ਸਿੰਘ ਜੇਜੀ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਇੰਨਵੈਸਟੀਗੇਸਨ, ਮਾਲੇਰਕੋਟਲਾ ਅਤੇ ਸ੍ਰੀ ਮਾਨਵਜੀਤ ਸਿੰਘ ਸਿੱਧੂ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਲੇਰਕੋਟਲਾ ਦੇ ਦਿਸਾ ਨਿਰਦੇਸਾਂ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਮਾਹੋਰਾਣਾ, ਇੰਸਪੈਕਟਰ ਮਨਜੋਤ ਸਿੰਘ ਮੁੱਖ…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਗੁਰਦਾਸਪੁਰ,22 ਅਪ੍ਰੈਲ – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਸ੍ਰੀਮਤੀ ਅਨੁਪ੍ਰੀਤ ਕੌਰ ਐੱਸ ਡੀ ਐੱਮ ਗੁਰਦਾਸਪੁਰ, ਭਾਰਤ ਭੂਸ਼ਣ ਸ਼ਰਮਾ ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ…
-

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 22 ਅਪ੍ਰੈਲ:- ਲੋਕ ਸਭਾ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰਨ ਦੇ ਨਾਲ-ਨਾਲ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਸਥਾਨਕ…
-

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ
ਚੰਡੀਗੜ੍ਹ, 22 ਅਪ੍ਰੈਲ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ ਬਾਸਮਤੀ ਲਈ ਆਹਲਾ ਦਰਜੇ ਦਾ ਕੇਂਦਰ (ਸੈਂਟਰ ਆਫ ਐਕਸੀਲੈਂਸ) ਬਣੇਗਾ ਜਿਸ ਨਾਲ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਸਹਾਈ ਹੋਵੇਗਾ। ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ…
-

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ
*ਚੰਡੀਗੜ੍ਹ, 22 ਅਪ੍ਰੈਲ:*ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਸੂਬੇ ਵਿੱਚ ਹੋਈ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤਹਿਤ ਕਿਸਾਨਾਂ ਲਈ 123.28 ਕਰੋੜ ਰੁਪਏ ਤੋਂ ਵੱਧ ਦਾ ਰਾਹਤ ਪੈਕੇਜ ਮਨਜ਼ੂਰ ਕੀਤਾ…
-

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ
ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ ਖੇਤਰ ਇੱਕ ਕ੍ਰਾਂਤੀਕਾਰੀ ਬਦਲਾਅ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਪੰਜਾਬ ਸਰਕਾਰ ਦੇ ਵਾਅਦੇ ਅਨੁਸਾਰ ਹਰ ਪਰਿਵਾਰ ਨੂੰ ਸੁਖਾਲੀਆਂ, ਕਿਫਾਇਤੀ ਅਤੇ ਸਨਮਾਨਜਕਨ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਕਈ ਸਾਲਾਂ ਤੋਂ ਉੱਚ ਇਲਾਜ ਦਰਾਂ ਕਾਰਨ ਮਰੀਜ਼ ਇਲਾਜ ਵਿੱਚ ਦੇਰੀ ਲਈ ਮਜ਼ਬੂਰ ਹੁੰਦੇ…
-

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ; 22 ਅਪ੍ਰੈਲ– ਮੁਲਾਜ਼ਮਾਂ ਦੀ ਭਲਾਈ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਭਰ ਦੇ ਗਰੁੱਪ-ਡੀ ਮੁਲਾਜ਼ਮਾਂ ਲਈ ਕਣਕ ਦੀ ਖਰੀਦ ਵਾਸਤੇ ਵਿਆਜ ਮੁਕਤ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਤਾਂ ਜੋ ਘਰੇਲੂ ਖਪਤ ਦੀਆਂ ਜ਼ਰੂਰੀ ਲੋੜਾਂ ਲਈ ਵਿੱਤੀ ਸਹਾਇਤਾ ਯਕੀਨੀ ਬਣਾਈ ਜਾ ਸਕੇ। ਇਸ ਫੈਸਲੇ ਦਾ ਐਲਾਨ ਕਰਦਿਆਂ…
-

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਤੇਜ਼ ਕਰਨ ਲਈ ਮੀਟਿੰਗ ਆਯੋਜਿਤ: ਸਪੀਕਰ ਸੰਧਵਾਂ
ਕੋਟਕਪੂਰਾ, 21 ਅਪ੍ਰੈਲ-ਅੱਜ ਕੋਟਕਪੂਰਾ ਸਥਿਤ ਦਫ਼ਤਰ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸੰਬੰਧੀ ਸਮੂਹ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਭਲਾਈ ਸਕੀਮ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਣਾ…
