Tag: Punjab Today
-

ਡਿਪਟੀ ਕਮਿਸ਼ਨਰ ਨੇ ਬੇਸਹਾਰਾ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲੈਣ ਦੀ ਕੀਤੀ ਅਪੀਲ
ਮਾਲੇਰਕੋਟਲਾ 29 ਜੂਨ : ਕਾਨੂੰਨੀ ਤੇ ਸੁਰੱਖਿਅਤ ਤੌਰ ਤੇ ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਏ ਜਾਣ ਦੀ ਜ਼ਰੂਰਤ ਤੇ ਜੋਰ ਦਿੰਦਿਆ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਅਡਾਪਸਨ ਮਗਰੋਂ ਕਿਸੇ ਕਿਸਮ ਦੀ ਕਾਨੂੰਨੀ ਰੁਕਾਵਟ ਨਾ ਆਵੇ ਇਸ ਲਈ ਸੁਰੱਖਿਅਤ ਅਤੇ ਕਾਨੂੰਨੀ ਪ੍ਰਕਿਰਿਆ ਅਪਨਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਜੁਵੇਨਾਇਲ ਜਸਟਿਸ ਐਕਟ, 2015 ਤਹਿਤ 0 ਤੋ 18 ਸਾਲ ਤੱਕ ਦੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁੱਰਖਿਆ ਅਤੇ ਸੇਵਾਵਾਂ ਪ੍ਰਦਾਨ ਕਰਦਾ ਹੈ ਤਾਂ ਜੋ ਕੀ ਹਰ ਇਕ ਬੱਚੇ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕੀਤਾ ਜਾ ਸਕੇ ਅਤੇ ਉਸਦੇ ਕਾਨੂੰਨੀ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ । ਇਸਦਾ ਇੱਕ ਅਹਿਮ ਹਿੱਸਾ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲੈਣ ਦੀ ਪ੍ਰਕਿਰਿਆ ਵਿੱਚ ਸ਼ਾਮਿਲ ਕਰਨਾ ਅਤੇ ਲੋੜਵੰਦ ਮਾਪਿਆ ਨੂੰ ਕਾਨੂੰਨੀ ਤਰੀਕੇ ਤਹਿਤ ਬੱਚੇ ਦੀ ਅਡਾਪਸ਼ਨ ਕਰਵਾਉਣਾ ਹੈ । ਉਨ੍ਹਾਂ ਕਿਹਾ ਕਿ ਅਕਸਰ ਇਹ ਦੇਖਿਆ ਗਿਆ ਹੈ ਕਿ ਅਣਵਿਆਹੀਆਂ ਮਾਵਾ ਜਾਂ ਮਾਪੇ ਜੋ ਕਿ ਬੱਚਿਆਂ ਨੂੰ ਆਪਏ ਕੋਲ ਰੱਖਣ ਵਿੱਚ ਅਸਮੱਰਥ ਹਨ ਅਤੇ ਬੱਚਿਆਂ ਨੂੰ ਸਪੁਰਦ ਕਰਨਾ ਚਾਹੁੰਦੇ ਹਨ ਜਾਂ ਗੋਦ ਦੇਣਾ ਚਾਹੁੰਦੇ ਹਨ ਉਹ ਸਭ ਤੋਂ ਪਹਿਲਾਂ ਹਸਪਤਾਲ , ਨਰਸਿੰਗ ਹੋਮ , ਜਾਂ ਡਾਕਟਰ ਨਾਲ ਸੰਪਰਕ ਕਰਦੇ ਹਨ । ਇਸ ਤੋਂ ਇਲਾਵਾ ਉਹ ਮਾਪੇ ਜੋ ਬੱਚਿਆਂ ਨੂੰ ਗੋਦ ਲੈਣਾ ਚਾਹੁੰਦੇ ਹਨ ਉਹ ਵੀ ਇਹਨਾ ਨਾਲ ਰਾਬਤਾ ਕਾਇਮ ਕਰਦੇ ਹਨ । ਇਸ ਲਈ ਇਹ ਬੁਹਤ ਜਰੂਰੀ ਹੋ ਜਾਂਦਾ ਹੈ ਕਿ ਜਿੰਨੀਆਂ ਵੀ ਸਿਹਤ ਸੰਬੰਧੀ ਸੰਸਥਾਵਾਂ (ਸਰਕਾਰੀ/ ਪ੍ਰਾਈਵੇਟ )ਅਤੇ ਡਾਕਟਰ ਕੰਮ ਕਰ ਰਹੇ ਹਨ, ਉਹ ਨੂੰ ਬੱਚੇ ਨੂੰ ਕਾਨੂੰਨ ਦੇ ਤਹਿਤ ਸਪੁਰਦ ਕਰਨ ਜਾਂ ਗੋਦ ਲੈਣ ਦੀ ਪ੍ਰਕਿਰਿਆ ਬਾਰੇ ਜਾਣੂ ਹੋਣਾ ਤਾਂ ਜੇ ਕਿ ਗੈਰ- ਕਾਨੂੰਨੀ ਅਡਾਪਸ਼ਨਾਂ ਨੂੰ ਰੋਕਿਆ ਜਾ ਸਕੇ ਅਤੇ ਬੱਚਿਆਂ ਦੇ ਹਿੱਤਾਂ ਦੀ ਰੱਖਿਆ ਕਰਦੇ ਹੋਏ ਉਨ੍ਹਾਂ ਨੂੰ ਟਰੈਫਿਕਿੰਗ, ਜਾਂ ਸ਼ੋਸ਼ਣ ਦੇ ਜੋਖਮਾਂ ਤੋ ਬਚਾਇਆ ਜਾ ਸਕੇ । ਉਨ੍ਹਾਂ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ (MOWCD) ਨੋਡਲ ਏਜੰਸੀ ਹੈ। ਜੇ ਜੇ ਐਕਟ ਅਨਾਥ, ਤਿਆਗੇ ਹੋਏ, ਜਾਂ ਸਮਰਪਣ ਕੀਤੇ ਗਏ ਬੱਚਿਆਂ (ਓ.ਏ.ਐਸ) ਦੀ ਦੇਖਭਾਲ ਸੁਰੱਖਿਆ, ਪੁਨਰਵਾਸ ਅਤੇ ਗੋਦ ਲੈਣ ਲਈ ਕਾਰਾ ਨਵੀ, ਦਿੱਲੀ ਰਾਹੀ ਇੱਕ ਵਿਆਪਕ ਕਾਨੂੰਨੀ ਢਾਂਚਾ ਪ੍ਰਦਾਨ ਕਰਦੀ ਹੈ ਅਤੇ ਸਾਰੇ ਓ.ਏ.ਐਸ ਬੱਚਿਆਂ ਦੀ ਸਥਾਨਕ ਬਾਲ ਭਲਾਈ ਕਮੇਟੀ (ਸੀ.ਡਬਲਿਓ.ਸੀ) ਨੂੰ ਰਿਪੋਰਟ ਕਰਨ ਦਾ ਆਦੇਸ਼ ਦਿੰਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਰਕਾਰੀ ,ਪ੍ਰਾਈਵੇਟ ਸਿਹਤ ਕੇਂਦਰਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਹਨਾਂ ਕੋਲ ਇਸ ਤਰਾਂ ਦੇ ਮਾਪੇ /ਬੱਚੇ ਆਉਦੇ ਹਨ ਤਾਂ ਉਨ੍ਹਾਂ ਦੀ ਜਾਣਕਾਰੀ 24 ਘੰਟਿਆਂ ਦੇ ਅੰਦਰ-ਅੰਦਰ ਚਾਇਲਡ ਹੈਲਪਲਾਇਨ (1098) /ਨੇੜੇ ਦੇ ਪੁਲਿਸ ਸਟੇਸ਼ਨ / ਬਾਲ ਭਲਾਈ ਕਮੇਟੀ/ਜਿਲਾ ਬਾਲ ਸੁਰੱਖਿਆ ਯੂਨਿਟ ਜਾ ਰਜਿਸਟਰਡ ਚਾਇਲਡ ਕੇਅਰ ਨੂੰ ਦਿੱਤੀ ਜਾਵੇ ਤਾਂ ਜੋ ਕਿ ਇਕ ਕਾਨੂੰਨੀ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਦਾਰੇ (ਸਰਕਾਰੀ/ਪ੍ਰਾਈਵੇਟ ) ਵੱਲੋ ਇਸ ਦੀ ਉਲੰਘਣਾ ਕੀਤੀ ਜਾਂਦੀ ਹੈ ਅਤੇ ਬੱਚੇ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਗੋਦ ਲੈੲ ਦੀ ਪ੍ਰਕਿਰਿਆ ਵਿੱਚ ਸ਼ਾਮਿਲ ਕੀਤਾ ਜਾਂਦਾ ਹੈ ਜਾ ਜਾੲਕਾਰੀ ਨੂੰ ਗੁਪਤ ਰੱਖਿਆ ਜਾਦਾ ਹੈ ਤਾਂ ਇਸ ਸੰਬਧੀ ਉਨ੍ਹਾਂ ਨੂੰ ਛੇ ਮਹਿਨੇ ਦੀ ਸਜਾ ਜਾਂ ਦਸ ਹਜ਼ਾਰ ਰੁਪਏ ਦਾ ਜੁਰਮਾਨਾ ਜਾਂ ਦੋਵੇਂ ਦੀ ਸਜਾਵਾਂ ਦਾ ਉਪਬੰਧ ਹੈ। ਉਨ੍ਹਾਂ ਅਪੀਲ ਕਰਦਿਆ ਕਿਹਾ ਕਿ ਜੇਕਰ ਕੋਈ ਵੀ ਆਪਣੇ ਬੱਚੇ ਨੂੰ ਸਪੁਰਦ ਕਰਨਾ ਚਾਹੁੰਦਾ ਜਾਂ ਬੱਚੇ ਨੂੰ ਗੋਦ ਲੈਣਾ ਚਾਹੁੰਦਾ ਹੈ ਤਾਂ ਉਹ ਬਾਲ ਭਲਾਈ ਕਮੇਟੀ ਜਾ ਬਾਲ ਸੁਰਖਿਆ ਯੂਨਿਟ ਨਾਲ ਸਪੰਰਕ ਕਰਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਵਿਭਾਗ ਦੀ ਵੈਬਸਾਇਟ www.sswcd.punjab.gov.in ਤੇ ਲਾਂਗ ਇੰਨ ਕੀਤਾ ਜਾ ਸਕਦਾ ਹੈ । ਇਸ ਤੋਂ ਇਲਾਵਾ ਇਸ ਸਬੰਧੀ ਵਧੇਰੇ ਜਾਣਕਾਰੀ ਕਾਰਾ ਨਵੀ, ਦਿੱਲੀ ਦੀ ਵੈਬਸਾਇਟ carings.wcd.gov.in ਤੇ ਵੀ ਉਪਲੱਬਧ ਹੈ।
-

ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਕੀਤਾ ਮੁਅੱਤਲ
ਚੰਡੀਗੜ੍ਹ, 28 ਜੂਨ: ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਭਾਗ ਦੇ 26 ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਡਿਊਟੀ ‘ਚ ਅਣਗਹਿਲੀ/ ਲਾਪਰਵਾਹੀ ਕਰਨ…
-

ਯੁੱਧ ਨਸ਼ਿਆਂ ਵਿਰੁੱਧ’ ਦੇ 119ਵੇਂ ਦਿਨ ਪੰਜਾਬ ਪੁਲਿਸ ਵੱਲੋਂ 137 ਰੇਲਵੇ ਸਟੇਸ਼ਨਾਂ ਦੀ ਚੈਕਿੰਗ; 3.5 ਕਿਲੋ ਹੈਰੋਇਨ, 4 ਕਿਲੋ ਅਫ਼ੀਮ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 28 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 119ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ 137 ਰੇਲਵੇ ਸਟੇਸ਼ਨਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ…
-

ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤੀ ‘ਤੇ ਜਸਵੀਰ ਸਿੰਘ ਸੇਖੋਂ ਨੂੰ ਵਧਾਈ
ਚੰਡੀਗੜ੍ਹ, 28 ਜੂਨ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬਾ ਸਰਕਾਰ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਸ੍ਰੀ ਜਸਵੀਰ ਸਿੰਘ ਸੇਖੋਂ ਦੀ ਨਿਯੁਕਤੀ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਜਸਵੀਰ ਸਿੰਘ ਸੇਖੋਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
-

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ
ਚੰਡੀਗੜ੍ਹ, 28 ਜੂਨ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵੀ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ
ਚੰਡੀਗੜ੍ਹ 28 ਜੂਨ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਬੁੱਧ ਰਾਮ ਦੀ ਮੌਜੂਦਗੀ ਵਿੱਚ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ। ਸਪੀਕਰ ਨੇ…
-

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ; ਡੀ.ਈ.ਓ. ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 28 ਜੂਨ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਵਿਕਾਸ ਜਿੰਦਲ ਨੂੰ ਇੱਕ ਅਧਿਆਪਕ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਦੇ ਮੁਤਾਬਕ ਮੁਲਜ਼ਮ ਕਲਰਕ ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਬਾਗੜੀਆਂ ਦੇ ਸ਼ਿਕਾਇਤਕਰਤਾ ਅਧਿਆਪਕ…
-

ਪਿਛੜਿਆ ਅਜਨਾਲਾ ਸ਼ਹਿਰ ਹੁਣ ਵਿਕਾਸ ਦੀ ਮੁੱਖ ਧਾਰਾ ਨਾਲ ਜੁੜ ਗਿਆ-ਮੰਤਰੀ ਧਾਲੀਵਾਲ
ਅਜਨਾਲਾ, 28 ਜੂਨ()- ਅੱਜ ਅਜਨਾਲਾ ਸ਼ਹਿਰ ਦੇ ਬਹੁਪੱਖੀ ਵਿਕਾਸ ਲਈ ਸੱਕੀ ਨਾਲੇ ਨੇੜੇ 6.25 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ 4 ਲੱਖ ਲੀਟਰ ਗੰਦੇ ਪਾਣੀ ਨੂੰ ਸਾਫ ਕਰਨ ਦੀ ਸਮਰੱੱਥਾ ਵਾਲੇ ਸੀਵਰੇਜ ਪਲਾਂਟ ਨਾਲ ਸ਼ਹਿਰ ਦੀਆਂ ਵੱਖ ਵੱਖ ਵਾਰਡਾਂ ‘ਚ ਗੰਦੇ ਪਾਣੀ ਦੇ ਨਿਕਾਸ ਦੀਆਂ ਸੀਵਰ ਪਾਈਪਾਂ ਵਿਛਾਉਣ ਅਤੇ ਨਗਰ ਪੰਚਾਇਤ ਦਫਤਰ ਤੋਂ ਅੰਮ੍ਰਿਤਸਰ- ਅਜਨਾਲਾ ਮੁੱਖ ਸੜਕ ਮੰਦਰ ਸਾਈ ਧਾਮ…
-

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਿਖੇ ਨੌਜਵਾਨਾਂ ਲਈ ਇੱਕ ਸਾਲਾ ਦਾ ਡਿਪਲੋਮਾ ਇਨ ਖੇਤੀ ਪਸਾਰ ਸੇਵਾਵਾਂ ਪ੍ਰੋਗਰਾਮ ਸ਼ੁਰੂ ਹੋਇਆ
ਗੁਰਦਾਸਪੁਰ, 28 ਜੂਨ ( ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਐਗਰੀਕਲਚਰ ਟੈਕਨੋਲੋਜੀ ਪ੍ਰਬੰਧਨ ਸੰਸਥਾ, ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਰਦਾਸਪੁਰ ਵਿਖੇ ਖੇਤੀ ਸਮਗਰੀ ਵੇਚਣ ਦਾ ਰੁਜ਼ਗਾਰ ਸ਼ਰੂ ਕਰਨ ਲਈ ਲੋੜੀਂਦੇ ਲਾਇਸੰਸ ਲੈਣ ਦੇ ਇਛੁੱਕ ਨੌਜਵਾਨਾਂ ਲਈ ਇੱਕ ਸਾਲਾ ਖੇਤੀਬਾੜੀ ਵਿਸਥਾਰ ਸੇਵਾਵਾਂ ਵਿੱਚ ਡਿਪਲੋਮਾ ਇਨ ਐਗਰੀਕਲਚਰਲ ਐਕਸਟੈਂਸ਼ਨ…
-

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦਰਿਆ ਰਾਵੀ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ
ਗੁਰਦਾਸਪੁਰ, 28 ਜੂਨ ( ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਵੱਲੋਂ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਦੀ ਰੋਕਥਾਮ ਲਈ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਅੱਜ ਅਧਿਕਾਰੀਆਂ ਦੇ ਨਾਲ ਰਾਵੀ ਦਰਿਆ ਦੇ ਨਾਲ ਲੱਗਦੇ ਇਲਾਕੇ ਮਕੌੜਾ ਪੱਤਣ, ਆਦੀਆਂ ਅਤੇ ਡੇਰਾ ਬਾਬਾ ਨਾਨਕ ਦੇ ਘਣੀਏ-ਕੇ-ਬੇਟ ਤੇ ਘੋਨੇਵਾਲ ਦਾ ਦੌਰਾ ਕੀਤਾ ਗਿਆ। ਇਸ…
-

ਨਹਿਰ ਵਿੱਚ ਪਏ ਪਾੜ ਨੂੰ ਪੂਰਨ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ: ਬਰਿੰਦਰ ਕੁਮਾਰ ਗੋਇਲ
ਲਹਿਰਾ, 28 ਜੂਨ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਕੋਟੜਾ ਲਹਿਲ ਵਿਖੇ ਨਹਿਰ ਵਿੱਚ ਪਏ ਪਾੜ ਨੂੰ ਪੂਰਨ ਹਿਤ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ ਤੇ ਨਹਿਰ ਵਿੱਚ ਪਏ ਪਾੜ ਜ਼ਰੀਏ ਬਾਹਰ ਜਾ ਰਿਹਾ ਪਾਣੀ ਰੋਕ ਦਿੱਤਾ ਗਿਆ ਹੈ ਅਤੇ ਪਾੜ ਨੂੰ ਪੂਰੀ ਤਰ੍ਹਾਂ ਪੂਰਨ ਲਈ ਕੰਮ ਕੀਤਾ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ…
-

ਭਾਸ਼ਾ ਵਿਭਾਗ ਪੰਜਾਬ ਨੇ ਵਿਦੇਸ਼ਾਂ ਵਿੱਚ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਮੀਡੀਆ ਬਾਰੇ ਸੰਵਾਦ ਰਚਾਇਆ
ਪਟਿਆਲਾ 28 ਜੂਨ: ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ ਵਿਦੇਸ਼ਾਂ ’ਚ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਮੀਡੀਆ ਦੀ ਵਰਤਮਾਨ ਸਥਿਤੀ ਬਾਰੇ ਆਸਟਰੇਲੀਆ ਵਸਦੀ ਬਹੁਪਰਤੀ ਸ਼ਖਸੀਅਤ ਗੁਰਸ਼ਮਿੰਦਰ ਸਿੰਘ ਮਿੰਟੂ ਬਰਾੜ ਨਾਲ ਜਾਣਕਾਰੀ ਭਰਪੂਰ ਸੰਵਾਦ ਦਾ ਆਯੋਜਨ ਕੀਤਾ। ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਹੋਏ ਇਸ ਸਮਾਗਮ ਦੌਰਾਨ ਸਰੋਤਿਆਂ ਨੇ ਆਪਣੇ ਸਵਾਲਾਂ ਨਾਲ ਸੰਵਾਦ ਨੂੰ ਅਰਥਭਰਪੂਰ ਬਣਾ ਦਿੱਤਾ। ਇਸ ਮੌਕੇ ਸਾਹਿਤ ਤੇ ਸੱਭਿਆਚਾਰ ਨਾਲ ਜੁੜੀਆਂ ਨਾਮੀ ਸ਼ਖਸੀਅਤਾਂ ਹਾਜ਼ਰ ਸਨ। ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਖੇਡਾਂ ਨਾਲ ਜੁੜੀ ਸ਼ਖਸੀਅਤ ਮਿੰਟੂ ਬਰਾੜ ਨੇ ਖਾਸ ਤੌਰ ’ਤੇ ਆਸਟਰੇਲੀਆ ’ਚ ਪੰਜਾਬੀ ਭਾਸ਼ਾ ਦੇ ਪਸਾਰ ਬਾਰੇ ਦੱਸਿਆ ਕਿ ਉੱਥੇ ਦੇ ਸਾਰੇ ਸੂਬਿਆਂ ਵਿੱਚ ਪੰਜਾਬੀ ਪੜ੍ਹਾਈ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਵੀ ਹਰ ਪੰਜਾਬੀ ਨੂੰ ਵੀ ਆਪਣੀ ਭਾਸ਼ਾ ਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਨੀਤੀ ਤਹਿਤ ਹਰ ਪੱਖੋਂ ਹੁਲਾਰਾ ਦਿੱਤਾ ਜਾ ਰਿਹਾ ਹੈ। ਆਸਟਰੇਲੀਆ ’ਚ ਪੰਜਾਬੀ ਦੇ ਬਿਹਤਰੀਨ ਤਰੀਕੇ ਨਾਲ ਪੈਰ ਪਸਾਰਨ ਬਾਰੇ ਉਨ੍ਹਾਂ ਦੱਸਿਆ ਕਿ ਆਸਟਰੇਲੀਆ ਨੂੰ ਪੰਜਾਬੀ ਭਾਸ਼ਾ ਨਾਲ ਸਬੰਧਤ ਕਈ ਖੇਤਰਾਂ ’ਚ ਪਹਿਲਕਦਮੀਆਂ ਕਰਨ ਦਾ ਮਾਣ ਪ੍ਰਾਪਤ ਹੈ। ਪੰਜਾਬੀ ਭਾਸ਼ਾ ਦੀਆਂ ਪਹਿਲੀਆਂ ਦੋ ਐਪਸ ‘ਸੁਹਾਵੀ’ ਤੇ ‘ਵਿਰਾਸਤ’ ਇਸ ਮੁਲਕ ’ਚ ਤਿਆਰ ਹੋਈਆਂ ਹਨ ਤੇ ਇਹ ਵਿਸ਼ਵ ਭਰ ’ਚ ਵਸਦੇ ਪੰਜਾਬੀਆਂ ਨੂੰ ਹਰ ਤਰ੍ਹਾਂ ਦੀ ਸਾਹਿਤਕ ਤੇ ਗਿਆਨ ਵਰਧਕ ਸਮੱਗਰੀ ਆਡੀਓ ਤੇ ਪ੍ਰਿੰਟ ਰੂਪ ’ਚ ਪ੍ਰਦਾਨ ਕਰ ਰਹੀਆਂ ਹਨ। ਸ੍ਰੀ ਮਿੰਟੂ ਨੇ ਦੱਸਿਆ ਕਿ ਪੰਜਾਬੀ ’ਚ ਬਲੌਗ ਪਾਉਣ ਦਾ ਪ੍ਰਚੱਲਣ 2007 ’ਚ ਆਸਟਰੇਲੀਆ ਦੀ ਧਰਤੀ ’ਤੇ ਉਨ੍ਹਾਂ ਵੱਲੋਂ ਆਰੰਭ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਡਿਜੀਟਲ ਰੂਪ ਪਰਥ ’ਚ ਵਸਦੇ ਗੁਰਵੰਤ ਸਿੰਘ ਉੱਪਲ ਨੇ ਤਿਆਰ ਕੀਤਾ। ਆਨਲਾਈਨ ਰੇਡੀਓ ਦੇ ਯੁੱਗ ਦੀ ਸ਼ੁਰੂਆਤ ਦੇ ਸਮੇਂ ਹੀ ‘ਹਰਮਨ ਰੇਡੀਓ’ ਵੀ ਕੰਗਾਰੂਆਂ ਦੇ ਦੇਸ਼ ’ਚ ਸ਼ੁਰੂ ਹੋਇਆ ਤੇ ਪੰਜਾਬੀ ਫੌਂਟਾਂ ਦੇ ਹੋਂਦ ਵਿੱਚ ਆਉਣ ਸਮੇਂ ਵੀ ਆਸਟਰੇਲੀਆ ਵਸਦੇ ਬਲਵੰਤ ਸਿੰਘ ਨੇ ਪੰਜਾਬੀ ਫੌਂਟ ਤਿਆਰ ਕਰਕੇ ਵੱਡਾ ਯੋਗਦਾਨ ਪਾਇਆ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਸਟਰੇਲੀਆ ’ਚ ਪੰਜਾਬੀ ਕਿੰਨੀ ਵਧੀਆ ਸਥਿਤੀ ’ਚ ਹੈ। ਪੰਜਾਬੀ ਸੱਭਿਆਚਾਰ ਦਾ ਅੰਗ ਮੰਨੀਆਂ ਜਾਂਦੀਆਂ ਖੇਡਾਂ 37 ਸਾਲ ਪਹਿਲਾ ‘ਸਿੱਖ ਖੇਡਾਂ’ ਦੇ ਨਾਮ ’ਤੇ ਭਾਰਤ ਤੋਂ ਬਾਹਰ ਪੰਜਾਬੀਆਂ ਦੀਆਂ ਉਲੰਪਿਕ ਖੇਡਾਂ ਦੇ ਰੂਪ ’ਚ ਆਸਟਰੇਲੀਆ ’ਚ ਸ਼ੁਰੂ ਹੋਈਆਂ ਜੋ ਹਰ ਸਾਲ ਨਿਰੰਤਰ ਹੋ ਰਹੀਆਂ ਹਨ। ਸ੍ਰੀ ਮਿੰਟੂ ਬਰਾੜ ਨੇ ਦੱਸਿਆ ਕਿ ਇਸ ਵੇਲੇ ਆਸਟਰੇਲੀਆ ’ਚ ਬਹੁਤ ਮਿਆਰੀ ਪੰਜਾਬੀ ਟੀਵੀ ਚੈਨਲ, ਰੇਡੀਓ ਤੇ ਅਖ਼ਬਾਰ ਨਿੱਕਲ ਰਹੇ ਹਨ ਜਿੰਨ੍ਹਾਂ ਨੂੰ ਪੁਰਾਣੀ ਹੀ ਨਹੀਂ ਉੱਥੇ ਦੀ ਨਵੀਂ ਪੀੜ੍ਹੀ ਵੀ ਬਹੁਤ ਹੁੰਗਾਰਾ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਆਸਟਰੇਲੀਆ ’ਚ ਆਪਣੇ ਧਰਮ, ਭਾਸ਼ਾ, ਖੇਡਾਂ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਅਜ਼ਾਦੀ ਹੀ ਨਹੀਂ ਸਗੋਂ ਸਰਕਾਰ ਵੱਲੋਂ ਦਿਲ ਖੋਲ੍ਹਕੇ ਗ੍ਰਾਂਟਾਂ ਵੀ ਦਿੱਤੀਆਂ ਜਾਂਦੀਆਂ ਹਨ। ਜਿਸ ਸਦਕਾ ਇਸ ਦੇਸ਼ ਦਾ ਸੱਭਿਆਚਾਰ ਬਹੁਰੰਗਾਂ ਬਣ ਗਿਆ ਹੈ। ਉਨ੍ਹਾਂ ਦਾ ਭਾਸ਼ਾ ਵਿਭਾਗ ਵੱਲੋਂ ਸਤਿਕਾਰ ਦੇਣ ਲਈ ਧੰਨਵਾਦ ਕੀਤਾ। ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਮਿੰਟੂ ਬਰਾੜ ਦੁਨੀਆ ਭਰ ’ਚ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੇ ਦੂਤ ਵਜੋਂ ਕਾਰਜਸ਼ੀਲ ਕੁਝ ਸਿਰਕੱਢ ਸ਼ਖਸੀਅਤਾਂ ’ਚ ਸ਼ਾਮਲ ਹਨ। ਮਿੰਟੂ ਬਰਾੜ ਦੀਆਂ ਸਰਗਰਮੀਆਂ ਨੂੰ ਦੇਖਕੇ ਮਹਿਸੂਸ ਹੁੰਦਾ ਹੈ ਸਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਸੀਂ ਦੁਨੀਆ ’ਤੇ ਕੀ ਕਰਨ ਆਏ ਹਾਂ ਨਾ ਕਿ ਇਹ ਦੇਖਣ ਕਿ ਲੋਕੀ ਕੀ ਕਰਦੇ ਹਨ। ਮਿੰਟੂ ਬਰਾੜ ਇਸ ਧਾਰਨਾ ’ਤੇ ਚਲਦਿਆ ਨਾਮਣਾ, ਨਾਮਾ ਤੇ ਸਕੂਨ ਖੱਟ ਰਿਹਾ ਹੈ। ਜਿਸ ਤੋਂ ਸਾਨੂੰ ਸਭ ਨੂੰ ਸੇਧ ਲੈਣੀ ਚਾਹੀਦੀ ਹੈ ਅਤੇ ਆਪਣੀ ਅਹੁਦਿਆਂ ਨਾਲ ਨਹੀਂ ਸੱਚੀ ਕਿਰਤ ਨਾਲ ਪਹਿਚਾਣ ਬਣਾਉਣੀ ਚਾਹੀਦੀ ਹੈ। ਉਨ੍ਹਾਂ ਮਿੰਟੂ ਬਰਾੜ ਦੀ ਪੁਸਤਕ ‘ਕੰਗਾਰੂਨਾਮਾ’ ਦੀ ਵੀ ਚਰਚਾ ਕੀਤੀ। ਵਿਭਾਗ ਵੱਲੋਂ ਮਿੰਟੂ ਬਰਾੜ ਨੂੰ ਸ਼ਾਲ ਤੇ ਪੁਸਤਕਾਂ ਦਾ ਸੈੱਟ ਭੇਟ ਕਰਕੇ ਸਤਿਕਾਰ ਦਿੱਤਾ ਗਿਆ।
-

ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਟੀਮ ਵੱਲੋਂ ਬਰਨਾਲਾ ਦਾ ਦੌਰਾ
ਬਰਨਾਲਾ, 28 ਜੂਨ ਜਲ ਸ਼ਕਤੀ ਅਭਿਆਨ- ਕੈਚ ਦਿ ਰੇਨ ਤਹਿਤ ਦੋ ਮੈਂਬਰੀ ਕੇਂਦਰੀ ਟੀਮ ਵਲੋਂ ਅੱਜ ਜ਼ਿਲ੍ਹਾ ਬਰਨਾਲਾ ਦਾ ਦੌਰਾ ਕਰਕੇ ਪਾਣੀ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ ਗਿਆ। ਕੇਂਦਰੀ ਟੀਮ ਵਿਚ ਸਾਗਰ ਸਿੰਘ ਕਲਸੀ ਆਈ ਪੀ ਐੱਸ, ਡਾਇਰੈਕਟਰ ਪੈਟਰੋਲੀਅਮ ਅਤੇ ਨੈਚੂਰਲ ਗੈਸ ਅਤੇ ਸ੍ਰੀ ਅਨੂਪ…
-

ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ 29 ਜੂਨ ਨੂੰ ਹੋਵੇਗੀ ਯੂ.ਜੀ.ਸੀ.-ਨੈੱਟ ਦੀ ਪ੍ਰੀਖਿਆ
ਮੋਗਾ 28 ਜੂਨ ਯੂ.ਜੀ.ਸੀ.-ਨੈੱਟ ਦੀ ਪ੍ਰੀਖਿਆ 29 ਜੂਨ 2025 ਨੂੰ ਜਿਲ੍ਹਾ ਮੋਗਾ ਦੇ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਹੋ ਰਹੀ ਹੈ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ…
-

ਹਰਜੋਤ ਬੈਂਸ ਕੈਬਨਿਟ ਮੰਤਰੀ ਦੇ ਯਤਨਾਂ ਨਾਲ ਸੈਰ-ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਉਪਰਾਲੇ
ਸ੍ਰੀ ਅਨੰਦਪੁਰ ਸਾਹਿਬ 28 ਜੂਨ () ਮੁੱਖ ਮੰਤਰੀ ਸ. ਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਦੀ ਲਹਿਰ ਚਲਾ ਕੇ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲ ਰਹੀ ਹੈ। ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦਿੱਤੀ ਗਈ ਹੈ। ਉਹਨਾਂ ਵਲੋਂ ਇਸ ਇਲਾਕੇ ਵਿੱਚ ਧਾਰਮਿਕ ਸੈਰ-ਸਪਾਟਾ…
-

ਕੈਬਨਿਟ ਮੰਤਰੀ ਰਵਜੋਤ ਸਿੰਘ ਵੱਲੋਂ ਮਾਨਸਾ ਨੂੰ 50 ਕਰੋੜ ਦੇ ਵਿਕਾਸ ਕਾਰਜਾਂ ਦੀ ਸੁਗਾਤ
ਮਾਨਸਾ, 28 ਜੂਨ:ਮਾਨਸਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਅਤੇ ਚਿਰੋਕਣੀ ਮੰਗ ਨੂੰ ਓਦੋਂ ਬੂਰ ਪਿਆ ਜਦੋਂ ਅੱਜ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਮੰਤਰੀ ਸ੍ਰੀ ਰਵਜੋਤ ਸਿੰਘ ਨੇ 43.90 ਕਰੋੜ ਦੀ ਲਾਗਤ ਨਾਲ ਮਾਨਸਾ ਤੋਂ ਸੀਵਰੇਜ਼ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਉਹ ਅੱਜ ਵਿਸ਼ੇਸ਼ ਤੌਰ ‘ਤੇ ਮਾਨਸਾ…
-

ਪਿੰਡ ਢਿਲਵਾਂ ਕਲਾਂ ਵਿਖੇ ਨਵੀਂ ਕੋਚ ਦਾ ਸਨਮਾਨ
ਫ਼ਰੀਦਕੋਟ 28 ਜੂਨ () ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਮੋੜਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਢਿਲਵਾਂ ਕਲਾਂ ਵਿੱਚ ਨਵੇਂ ਬਾਸਕਟਬਾਲ ਮੈਦਾਨ ਦੀ ਸਥਾਪਨਾ ਕੀਤੀ ਗਈ ਹੈ। ਜਿਸ ਲਈ ਨਵ ਨਿਯੁਕਤ ਬਾਸਕਟਬਾਲ ਕੋਚ ਮੈਡਮ ਗੁਰਜੀਤ ਕੌਰ ਦਾ ਵਿਸ਼ੇਸ਼ ਤੌਰ ’ਤੇ ਪਿੰਡ ਵਾਸੀਆਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਤੇ ਸਨਮਾਨ ਕੀਤਾ ਗਿਆ।…
-

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇੱਕ ਸ਼ਾਨਦਾਰ ਪਹਿਲਕਦਮੀ ਵਿੱਚ, ਮ੍ਰਿਤਕ ਪੈਨਸ਼ਨ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਸਹੀ ਪ੍ਰਾਪਤ ਕਰਤਾਵਾਂ ਨੂੰ ਪੈਨਸ਼ਨਾਂ ਦੀ ਵੰਡ ਨੂੰ ਸੁਚਾਰੂ ਬਣਾਉਣ ਲਈ “ਸਾਡੇ ਬੁਜ਼ੁਰਗ ਸਾਡਾ ਮਾਣ”…
-

ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ
ਚੰਡੀਗੜ੍ਹ, 27 ਜੂਨ: ਬੱਚਿਆ ਦੇ ਔਨਲਾਈਨ ਜਿਨਸੀ ਸੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਵੱਖ-ਵੱਖ ਔਨਲਾਈਨ ਪਲੇਟਫਾਰਮਾਂ ਦੀ ਵਰਤੋਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਵਾਲੀ ਸਮੱਗਰੀ (ਸੀਐਸਈਏਐਮ) ਨੂੰ ਦੇਖਣ, ਪ੍ਰਸਾਰਿਤ ਕਰਨ ਅਤੇ ਅੱਗੇ ਭੇਜਣ ਦੀਆਂ ਕਾਰਵਾਈਆਂ ਵਿੱਚ ਸ਼ਾਮਲ ਵਿਅਕਤੀਆਂ ‘ਤੇ ਸਖ਼ਤ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ…
-

ਯੁੱਧ ਨਸ਼ਿਆਂ ਵਿਰੁੱਧ’ ਦਾ 118ਵਾਂ ਦਿਨ: 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 1.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 125 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 27 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 118ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਅਤੇ 1.22 ਲੱਖ ਰੁਪਏ ਦੀ…