Tag: Punjab Today
-

ਰਾਜਨੀਤਿਕ ਪਾਰਟੀਆਂ ਤੁਰੰਤ ਕਰਨ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ : ਆਸ਼ਿਕਾ ਜੈਨ
ਹੁਸ਼ਿਆਰਪੁਰ, 20 ਜੂਨ : ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਦੀ ਤਿਆਰੀ ਅਤੇ ਸੁਧਾਈ ਦੀ ਪ੍ਰਕਿਰਿਆ ਵਿਚ ਪਾਰਦਰਸ਼ਤਾ…
-

ਸਿਹਤ ਵਿਭਾਗ ਟੀਮਾਂ ਵੱਲੋਂ 203 ਨਰਸਰੀਆਂ, ਨਿਰਮਾਣ ਅਧੀਨ ਇਮਾਰਤਾਂ ਵਿੱਚ ਲਾਰਵੇ ਦਾ ਨਿਰੀਖਣ
ਮਾਲੇਰਕੋਟਲਾ, 20 ਜੂਨ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਜਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵਿੱਚ ਡੇਂਗੂ ਤੋਂ ਬਚਾਅ ਲਈ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੇ ਚੈਕਿੰਗਾਂ ਕੀਤੀਆਂ ਗਈਆਂ । ਜਿਲ੍ਹਾ ਐਪੀਡੀਮਾਲੋਜਿਸਟ ਡਾ.ਰਮਨਦੀਪ ਕੌਰ ਨੇ…
-

ਖੁਸ਼ੀ ਫਾਊਂਡੇਸ਼ਨ ਵੱਲੋਂ ਮੈਨਸਟਰੂਅਲ ਹਾਈਜੀਨ ਪ੍ਰਤੀ ਪ੍ਰੇਰਿਤ ਕਰਨ ਹਿਤ ਔਰਤ ਨੁੰ ਪਿੰਡ ਕੋੜਿਆਂ ਵਾਲੀ ਵਿੱਚ ਸੈਨੇਟਰੀ ਪੈਡ ਵੰਡੇ ਗਏ
ਫਾਜ਼ਿਲਕਾ 20 ਜੂਨ ਚੇਅਰਪਰਸਨ ਖੁਸ਼ਬੂ ਸਾਵਣਸੁਖਾ ਦੀ ਅਗਵਾਈ ਵਿੱਚ ਖੁਸ਼ੀ ਫਾਊਂਡੇਸ਼ਨ ਵੱਲੋਂ ਮੈਨਸਟਰੂਅਲ ਹਾਈਜੀਨ ਜਾਗਰੂਕਤਾ ਦੌਰਾਨ ਪਿੰਡ ਕੋੜਿਆਂ ਵਾਲੀ ਦੀਆਂ ਵਿਦਿਆਰਥਣਾਂ ਤੇ 40 ਸਾਲ ਤੱਕ ਦੀ ਔਰਤਾਂ ਨੂੰ ਸੈਨੇਟਰੀ ਪੈਡਾਂ ਦੀ ਵੰਡ ਕਰਨ ਦੇ ਨਾਲ-ਨਾਲ ਵਰਤੋਂ ਕਰਨ ਦੀ ਜ਼ਰੂਰਤ ਅਤੇ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਿਹਤ ਦੀ ਸੰਭਾਲ ਅਤੇ ਸਫਾਈ ਨੂੰ ਬਰਕਰਾਰ ਰੱਖਣ ਲਈ ਸੈਨੇਟਰੀ ਪੈਡਾਂ ਦੀ ਵਰਤੋਂ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇਸਦੀ ਵਰਤੋਂ ਲੜਕੀਆਂ…
-

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਉਪ-ਚੇਅਰਪਰਸਨ ਗੂੰਜੀਤ ਰੁਚੀ ਬਾਵਾ ਵੱਲੋਂ ਮੋਗਾ ਦੇ ਉੱਚ ਪੱਧਰੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ
ਮੋਗਾ, 20 ਜੂਨ: ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (ਪੀ.ਐਸ.ਸੀ.ਪੀ.ਸੀ.ਆਰ.) ਦੇ ਉਪ-ਚੇਅਰਪਰਸਨ, ਸ਼੍ਰੀਮਤੀ ਗੂੰਜੀਤ ਰੁਚੀ ਬਾਵਾ ਨੇ ਅੱਜ ਮੋਗਾ ਜ਼ਿਲ੍ਹੇ ਵਿੱਚ ਬਾਲ ਅਧਿਕਾਰਾਂ ਅਤੇ ਭਲਾਈ ਨਾਲ ਸਬੰਧਤ ਮੁੱਖ ਨੀਤੀਆਂ ਅਤੇ ਯੋਜਨਾਵਾਂ ਦੇ ਲਾਗੂਕਰਨ ਦੀ ਸਮੀਖਿਆ ਅਤੇ ਮਜ਼ਬੂਤੀ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ, ਵਧੀਕ…
-

ਭਲਕੇ 11ਵਾਂ ਅੰਤਰਰਾਸ਼ਟਰੀ ‘ਯੋਗਾ ਦਿਵਸ’ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਮਨਾਇਆ ਜਾਵੇਗਾ
ਮਾਲੇਰਕੋਟਲਾ 20 ਜੂਨ: ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਸਵੇਰੇ 06 ਵਜੇ ‘ਸੀ.ਐਮ ਦੀ ਯੋਗਸ਼ਾਲਾ’ ਪ੍ਰੋਗਰਾਮ ਅਧੀਨ ਇੱਕ ਵਿਸ਼ੇਸ਼ ਸਮਾਗਮ ਨਾਲ ਮਨਾਇਆ ਜਾਵੇਗਾ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੰਦਿਆ ਕਿਹਾ ਕਿ ਇਸ ਮੌਕੇ ਮਾਹਰ ਯੋਗ ਟ੍ਰੇਨਰ ਲੋਕਾਂ ਨੂੰ ਯੋਗ ਅਭਿਆਸਾਂ ਵਿੱਚ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਮਾਰਗਦਰਸ਼ਨ ਕਰਨਗੇ । ਉਨ੍ਹਾਂ ਹੋਰ ਦੱਸਿਆ ਕਿ ਸਬ ਡਵੀਜਨ ਪੱਧਰ ਤੇ ਅਮਰਗੜ੍ਹ ਵਿਖੇ ਨਵ ਦੁਰਗਾ ਮੰਦਿਰ ਨੇੜੇ ਸਿਵਲ ਹਸਪਤਾਲ ਵਿਖੇ ਅਤੇ ਅਹਿਮਦਗੜ੍ਹ ਵਿਖੇ ਚਪਰ ਪਾਰਕ ਵਿਖੇ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਪਹਿਲ ‘ਸੀ.ਐਮ. ਦੀ ਯੋਗਸ਼ਾਲਾ’ ਇਸ ਮਹੀਨੇ ਸਫ਼ਲਤਾਪੂਰਵਕ ਦੋ ਸਾਲ ਪੂਰੇ ਕਰ ਰਹੀ ਹੈ। ਯੋਗ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਰੋਜ਼ਾਨਾ ਅਭਿਆਸ ਕਰਨ ਨਾਲ ਯੋਗ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਵਧਾਉਂਦਾ ਹੈ, ਸਰੀਰ ਨੂੰ ਆਰਾਮ ਦੇਣ ਵਿੱਚ ਮਦਦ ਕਰਦਾ ਹੈ ਅਤੇ ਤਣਾਅ ਘੱਟ ਕਰਦਾ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਨੂੰ ਖਾਸ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਢੁੱਕਵੀਂ ਪਾਰਕਿੰਗ, ਵਲੰਟੀਅਰ ਦੀ ਸੁਰੱਖਿਆ, ਪੀਣ ਵਾਲੇ ਪਾਣੀ ਦਾ ਇੰਤਜ਼ਾਮ, ਆਰਜੀ ਪਖਾਨਿਆਂ,ਟ੍ਰੈਫਿਕ ਨਿਯਮ ਅਤੇ ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ‘ਤੇ ਕੀਤੇ ਜਾ ਰਹੇ ਹਨ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਿਯਮਤ ਯੋਗ ਅਭਿਆਸ ਇੱਕ ਸਿਹਤਮੰਦ ਸਰੀਰ ਅਤੇ ਮਨ ਨੂੰ ਉਤਸ਼ਾਹਿਤ ਕਰਦਾ ਹੈ, ਤਣਾਅ ਘਟਾਉਂਦਾ ਹੈ ਅਤੇ ਸਮੁੱਚੇ ਆਰਾਮ ਨੂੰ ਵਧਾਉਂਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
-

ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਸਥਾਨਕ ਸੈਂਟਰਲ ਪਾਰਕ ਵਿਖੇ ਮਨਾਇਆ ਜਾਵੇਗਾ ਅੰਤਰ-ਰਾਸ਼ਟਰੀ ਯੋਗ ਦਿਵਸ-ਡਿਪਟੀ ਕਮਿਸ਼ਨਰ
ਮਾਨਸਾ, 20 ਜੂਨ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ 2025 ਨੂੰ ਸਥਾਨਕ ਸੈਂਟਰਲ ਪਾਰਕ ਵਿਖੇ ਸਵੇਰੇ 6:00 ਵਜੇ ਜ਼ਿਲ੍ਹਾ ਪ੍ਰਸਾਸ਼ਨ ਅਤੇ ਆਯੁਰਵੇਦ ਵਿਭਾਗ ਵੱਲੋਂ ਪੂਰੇ ਉਤਸ਼ਾਹ ਨਾਲ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 21…
-

ਬਨਾਸਰ ਬਾਗ ਸੰਗਰੂਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਸੰਗਰੂਰ, 20 ਜੂਨ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਰੈਡ ਕਰਾਸ ਸੁਸਾਇਟੀ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ, ਆਈ.ਏ.ਐਸ ਅਤੇ ਚੇਅਰਪਰਸਨ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਸੰਗਰੂਰ ਡਾ.ਕਮਲਦੀਪ ਸ਼ਰਮਾ ਦੀ ਯੋਗ ਰਹਿਨੁਮਾਈ ਹੇਠ ਬਨਾਸਰ ਬਾਗ, ਸੰਗਰੂਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਡੀ.ਡੀ.ਆਰ.ਸੀ ਸੰਗਰੂਰ, ਹਸਪਤਾਲ ਭਲਾਈ ਸ਼ਾਖਾ ਰੈਡ ਕਰਾਸ ਸੰਗਰੂਰ ਦੇ ਮੈਂਬਰਾਂ ਤੋਂ ਇਲਾਵਾ ਹੋਰ ਬਹੁਤ ਸਾਰੇ ਲੋਕਾਂ ਵੱਲੋਂ…
-

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ ਏਡੀਜੀਪੀ ਨੂੰ ਦਿੱਤੇ ਆਦੇਸ਼
ਚੰਡੀਗੜ੍ਹ, 20 ਜੂਨ:ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਾਈਬਰ ਕ੍ਰਾਈਮ) ਨੂੰ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਲਈ ਆਦੇਸ਼ ਦਿੱਤੇ ਗਏ ਹਨ।ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੰਵਰਦੀਪ ਸਿੰਘ ਦੇ ਹਸਾਤਖ਼ਰਾਂ ਹੇਠ ਜਾਰੀ ਪੱਤਰ ਵਿੱਚ ਕਿਹਾ ਗਿਆ ਕਿ ਸੋਸ਼ਲ…
-

ਆਪ੍ਰੇਸ਼ਨ ਸੀਲ-15: ਪੰਜਾਬ ਵਿੱਚ ਨਸ਼ਾਂ ਅਤੇ ਸ਼ਰਾਬ ਤਸਕਰਾਂ ‘ਤੇ ਨਜ਼ਰ ਰੱਖਣ ਲਈ 93 ਐਂਟਰੀ/ਐਗਜ਼ਿਟ ਪੁਆਇੰਟ ‘ਤੇ ਲਾਏ ਨਾਕੇ
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦਰਮਿਆਨ ਪੰਜਾਬ ਪੁਲਿਸ ਵੱਲੋਂ ਅੱਜ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਓਪੀਐਸ ਸੀਲ-15’ ਚਲਾਇਆ ਗਿਆ, ਜਿਸ ਦੌਰਾਨ ਨਸ਼ਿਆਂ ਅਤੇ ਸ਼ਰਾਬ ਦੀ ਤਸਕਰੀ ‘ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਸਰਹੱਦੀ ਰਾਜ ਪੰਜਾਬ ਵਿੱਚ ਦਾਖਲ…
-

ਮੋਗਾ ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ
ਚੰਡੀਗੜ੍ਹ, 20 ਜੂਨ: ਅਣਅਧਿਕਾਰਤ ਅਤੇ ਗੈਰ-ਕਾਨੂੰਨੀ ਖੇਤੀਬਾੜੀ ਵਸਤਾਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤੇ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਸਾਹੋਕੇ ਵਿੱਚ ਇੱਕ ਗੋਦਾਮ ਸੀਲ ਕੀਤਾ ਗਿਆ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ…
-

ਓਐਲਐਕਸ ਰੈਂਟਲ ਫ਼ਰਾਡ ਦਾ ਪਰਦਾਫਾਸ਼; 23 ਪੀੜਤਾਂ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਾਈਬਰ ਅਪਰਾਧ ਵਿਰੁੱਧ ਅਹਿਮ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਰਾਜ ਸਾਈਬਰ ਅਪਰਾਧ ਪੁਲਿਸ ਸਟੇਸ਼ਨ ਨੇ ਓਐਲਐਕਸ ਰੈਂਟਲ ਫਰਾਡ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ , ਜਿਸਦੀ ਪਛਾਣ ਮੋਹਾਲੀ…
-

ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ:-ਡਾ ਬਲਜੀਤ ਕੌਰ
ਚੰਡੀਗੜ੍ਹ, 20 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜੁਰਗਾਂ, ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਨਿਰੰਤਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ…
-

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਵਲੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧੀ ਅਧਿਐਨ ਰਿਪੋਰਟ ਪੰਜਾਬ ਵਿਧਾਨ ਸਭਾ ਦੀ ਕਮੇਟੀ ਨੂੰ ਸੋਂਪੀ
ਚੰਡੀਗੜ੍ਹ, 20 ਜੂਨ: ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਨੈਸ਼ਨਲ ਇੰਸਟੀਚਿਊਟ ਹਾਈਡ੍ਰੋਲੋਜੀ, ਰੁੜਕੀ ਤੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧਤ ਹੋਰ ਮੁੱਦਿਆਂ `ਤੇ ਇੱਕ ਅਧਿਐਨ ਕਰਵਾਇਆ ਹੈ। ਇਸ ਰਿਪੋਰਟ ਦੇ ਨਤੀਜੇ ਪੰਜਾਬ ਵਿਧਾਨ ਵੱਲੋਂ ਗਠਿਤ ਗੁਰਜੀਤ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ 6 ਵਿਧਾਇਕਾਂ ਦੀ ਵਿਧਾਨ ਸਭਾ ਕਮੇਟੀ ਨੂੰ ਸੌਂਪੇ ਗਏ…
-

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
ਚੰਡੀਗੜ੍ਹ/ ਫ਼ਿਰੋਜ਼ਪੁਰ, 20 ਜੂਨਃ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਕਸਬਾ ਮੁੱਦਕੀ ਨਗਰ ਪੰਚਾਇਤ ਦੀ ਹੱਦੂਦ ਅੰਦਰ ਰਹਿਣ ਵਾਲੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਮੁਹਈਆ ਕਰਵਾਉਣ ਦੇ ਮਕਸਦ ਨਾਲ ਅੱਜ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਡਾ. ਰਵਜੋਤ ਸਿੰਘ ਨੇ 14.27 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ…
-

ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਤੇ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ
ਚੰਡੀਗੜ੍ਹ : 20 ਜੂਨਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਤੇ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤਾ ਹੈ। ਉਹ ਅੱਜ ਇੱਥੇ ਪੰਜਾਬ ਰਾਜ ਰੋਡ ਐਂਡ ਬ੍ਰਿਜਸ ਡਿਵੈਲਪਮੈਂਟ ਬੋਰਡ (ਪੀ.ਆਰ.ਬੀ.ਡੀ.ਬੀ.) ਦੇ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਹਨਾਂ ਕਿਹਾ ਕਿ…
-

ਐਸ.ਏ.ਐਸ ਨਗਰ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ
ਚੰਡੀਗੜ੍ਹ, 20 ਜੂਨ: ਪੰਜਾਬ ਸਰਕਾਰ ਵੱਲੋਂ ਐਸ.ਏ.ਐਸ ਨਗਰ ਵਿਖੇ ਜੇਲ੍ਹ ਵਿਭਾਗ ਦਾ ਮੁੱਖ ਦਫਤਰ ‘ਜੇਲ੍ਹ ਭਵਨ’ ਬਣਾਇਆ ਜਾਵੇਗਾ, ਇਸ ਸਬੰਧੀ ਸਮੁੱਚੀਆਂ ਪ੍ਰਵਾਨਗੀਆਂ ਮਗਰੋਂ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨੀਂਹ ਪੱਥਰ ਰੱਖਿਆ। ਇਸ ਉਸਾਰੇ ਜਾ ਰਹੇ ਨਵੇਂ ਮੁੱਖ ਦਫਤਰ ਦੀ ਅਜੋਕੇ ਸਮੇਂ ਦੀਆਂ ਲੋੜਾਂ ਅਨੁਸਾਰ ਨਿਰਮਾਣ ਪ੍ਰਕਿਰਿਆ ਸ਼ੁਰੂਆਤ ਹੋ ਗਈ ਹੈ।…
-

ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ
ਚੰਡੀਗੜ੍ਹ, 20 ਜੂਨ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਪਾਣੀ ਦਾ ਪੱਧਰ ਉੱਪਰ ਚੁੱਕਣ ਲਈ ਏਕੀਕ੍ਰਿਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ ਦੇ ਦਿੱਤੀ। ਏਕੀਕ੍ਰਿਤ ਸੂਬਾਈ ਜਲ ਯੋਜਨਾ ਬਾਰੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ…
-

ਬਰਸਾਤੀ ਮੱਕੀ ਦੀ ਬਿਜਾਈ 30 ਜੂਨ ਤੱਕ ਕੀਤੀ ਜਾ ਸਕਦੀ ਹੈ : ਮੁੱਖ ਖੇਤੀਬਾੜੀ ਅਫ਼ਸਰ
ਗੁਰਦਾਸਪੁਰ, 19 ਜੂਨ 2025 ( ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਹੇਠੋਂ ਰਕਬਾ ਕੱਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 2000 ਹੈੱਕ. ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾਵੇਗੀ ਅਤੇ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ ਜੂਨ ਮਹੀਨੇ ਦੇ ਅਖੀਰ…
-

ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਪੀੜਤਾਂ ਦੇ ਇਲਾਜ ਲਈ ਲਈ ਪ੍ਰੋਜ਼ੈਕਟ ਆਸ ਦੀ ਸ਼ੁਰੂਆਤ
ਮੰਡੀ ਅਰਨੀਵਾਲਾ (ਫਾਜ਼ਿਲਕਾ) 19 ਜੂਨਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨਸ਼ੇ ਦੀ ਬੁਰਾਈ ਦੇ ਜਿੱਤ ਪ੍ਰਾਪਤ ਕਰਨ ਲਈ ਪੁਲਿਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਨਸ਼ਾ ਪੀੜਤਾਂ ਨੂੰ ਇਲਾਜ ਲਈ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਸਿਹਤ ਸੰਸਥਾ ਤੱਕ ਲੈਕੇ ਆਉਣ ਲਈ ਪ੍ਰੋਜੈਕਟ…
-

21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ : ਆਸ਼ਿਕਾ ਜੈਨ
ਹੁਸ਼ਿਆਰਪੁਰ, 19 ਜੂਨ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਸਵੇਰੇ 5 ਵਜੇ ਤੋਂ 7 ਵਜੇ ਤੱਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਸਵੇਰੇ 5 ਵਜੇ ਸ਼ੁਰੂ ਹੋਵੇਗੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ…