Tag: Punjab Today
-

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ
ਚੰਡੀਗੜ੍ਹ/ਮਲੋਟ, 12 ਜੁਲਾਈ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਤੋਂ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਨਿਵੇਕਲੀ ਪਹਿਲ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ…
-

ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ: ਹਰਜੋਤ ਬੈਂਸ
ਚੰਡੀਗੜ੍ਹ, 12 ਜੁਲਾਈ:ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਨੂੰ ਸੂਬੇ ਵਿੱਚ ਉਚੇਰੀ ਸਿੱਖਿਆ ਲਈ ਇੱਕ ਪਸੰਦੀਦਾ ਕੇਂਦਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਇਸ ਅਕਾਦਮਿਕ ਸੈਸ਼ਨ ਤੋਂ ਇਸ ਯੂਨੀਵਰਸਿਟੀ ਵਿੱਚ ਆਧੁਨਿਕ ਅਤੇ ਉੱਦਮਤਾ ‘ਤੇ ਕੇਂਦਰਤ ਕੋਰਸ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ…
-

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ
ਚੰਡੀਗੜ੍ਹ, 12 ਜੁਲਾਈ:ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਅੱਜ ਸ਼ਾਮ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੀਂ ਬਣੀ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ…
-

ਅੰਤਰਰਾਜੀ ਭਗੌੜਾ ਗ੍ਰਿਫ਼ਤਾਰ-ਐਸ.ਐਸ.ਪੀ
ਮਾਲੇਰਕੋਟਲਾ 12 ਜੁਲਾਈ : ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾੜੇ ਅਨਸਰਾਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਸਥਾਨਕ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਸਤਪਾਲ ਸ਼ਰਮਾ ਅਤੇ ਉਪ ਕਪਤਾਨ ਪੁਲਿਸ, (ਇੰਨ:) ਸਤੀਸ਼ ਕੁਮਾਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਸਿਮਰਨਜੀਤ ਸਿੰਘ ਇੰਚਾਰਜ ਸੀ.ਆਈ.ਏ…
-

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ; ਵੱਡੀ ਨਦੀ ‘ਤੇ ਬਣ ਰਹੇ ਪੁਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ
ਪਟਿਆਲਾ, 12 ਜੁਲਾਈ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਦੌਲਤਪੁਰ ਅਤੇ ਫਲੌਲੀ ਦਾ ਦੌਰਾ ਕਰਕੇ ਵੱਡੀ ਨਦੀ ‘ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੌਲਤਪੁਰ ਵਿਖੇ ਵੱਡੀ ਨਦੀ ‘ਤੇ ਨਵੇਂ ਬਣ ਰਹੇ ਪੁਲ ਦੇ ਕੰਮ ਦਾ ਨਿਰੀਖਣ ਕਰਦਿਆਂ ਕਿਹਾ ਕਿ ਇਸ ਪੁਲ ਨੂੰ ਮੁਕੰਮਲ ਕਰਨ ਦਾ ਸਮਾਂ ਅਕਤੂਬਰ ਤੱਕ ਦਾ ਹੈ, ਇਸ ਲਈ ਮੰਡੀ ਬੋਰਡ ਇਹ ਯਕੀਨੀ ਬਣਾਏ ਕਿ ਇਹ ਆਪਣੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ, ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਏ.ਸੀ.ਏ. ਪੀਡੀਏ ਜਸ਼ਨਪ੍ਰੀਤ ਕੌਰ ਗਿੱਲ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਪਿੰਡ ਦੌਲਤਪੁਰ ਵਿਖੇ ਬਣਾਏ ਆਰਜ਼ੀ ਰਸਤੇ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਤੇ ਉਦਯੋਗਿਕ ਇਕਾਈਆਂ ਦੀ ਸਹੂਲਤ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਬਰਸਾਤਾਂ ਦੇ ਮੌਸਮ ਵਿੱਚ ਆਰਜ਼ੀ ਰਸਤੇ ‘ਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੌਲਤਪੁਰ ਤੋਂ ਅੱਗੇ ਐਸ.ਟੀ.ਪੀ. ਕੋਲ ਬਣੇ ਪੁਲ ‘ਤੇ ਲੱਗੇ ਫਲੱਡ ਗੇਟਾਂ ਦਾ ਕੰਮ ਵੀ ਅਗਲੇ ਦੋ ਦਿਨਾਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਫਲੌਲੀ ਵਿਖੇ ਜੰਗਲਾਤ ਵਿਭਾਗ ਦੀ ਕਰੀਬ 80 ਏਕੜ ਜ਼ਮੀਨ ਜਿਸ ‘ਤੇ ਪਹਾੜੀ ਕਿੱਕਰ ਲੱਗੀ ਹੋਈ ਹੈ, ਉਥੇ ਹੋਰ ਬੂਟੇ ਲਗਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਨਾਲ ਵੱਡੀ ਨਦੀ ਦੇ ਪਾਣੀ ਦੀ ਵਰਤੋਂ ਇਥੇ ਵਿਕਸਤ ਕੀਤੇ ਜਾਣ ਵਾਲੇ ਜੰਗਲ ਨੂੰ ਪਾਣੀ ਲਗਾਉਣ ਲਈ ਵੀ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਨਾਲ ਹੀ ਇਥੇ ਹਰ 100 ਮੀਟਰ ‘ਤੇ ਰੀਚਾਰਜਿੰਗ ਖੂਹ ਵੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਵੱਡੀ ਨਦੀ ਦੀ 13 ਹਜ਼ਾਰ ਕਿਊਸਿਕ ਪਾਣੀ ਦੀ ਸਮਰੱਥਾ ਹੈ ਜਿਸ ਨੂੰ 20 ਹਜ਼ਾਰ ਕਿਊਸਿਕ ਤੱਕ ਕੀਤਾ ਜਾਵੇਗਾ। ਇਸ ਲਈ ਪਲਾਨ ਤਿਆਰ ਕਰ ਲਿਆ ਗਿਆ ਹੈ। ਇਸ ਉਪਰੰਤ ਉਨ੍ਹਾਂ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੂੰ ਫੋਕਲ ਪੁਆਇੰਟ ਦੀਆਂ ਸੜਕਾਂ ਨੂੰ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੜਕਾਂ ਬਣਾਉਣ ਤੋਂ ਪਹਿਲਾਂ ਇਹ ਯਕੀਨੀ ਬਣਾਇਆ ਜਾਵੇ ਕਿ ਸੜਕ ਬਣਨ ਤੋਂ ਬਾਅਦ ਸੜਕ ‘ਤੇ ਪਾਣੀ ਨਾ ਖੜੇ। ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਸੜਕਾਂ ਦੇ ਟੈਂਡਰ ਹੋ ਚੁੱਕੇ ਹਨ ਤੇ ਬਹੁਤ ਜਲਦ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ। ਫੋਟੋ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਡੀ ਨਦੀ ‘ਤੇ ਪਿੰਡ ਦੌਲਤਪੁਰ ਵਿਖੇ ਬਣ ਰਹੇ ਪੁਲ ਦਾ ਜਾਇਜ਼ਾ ਲੈਂਦੇ ਹੋਏ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਹੋਰ ਅਧਿਕਾਰੀ ਵੀ ਨਜ਼ਰ ਆ ਰਹੇ ਹਨ।
-

ਵਿਸ਼ਵ ਅਬਾਦੀ ਦਿਵਸ ਮੌਕੇ ਕਰਵਾਈਆਂ ਜਾਗਰੂਕਤਾ ਗਤੀਵਿਧੀਆਂ
ਮਹਿਲ ਕਲਾਂ, 12 ਜੁਲਾਈ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਅਤੇ ਐਸ.ਐਮ.ਓ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਅਬਾਦੀ ਦਿਵਸ ਮੌਕੇ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਵਿਸ਼ਵ ਅਬਾਦੀ ਦਿਵਸ ਹਰ ਸਾਲ ਦੁਨੀਆਂ ਵਿੱਚ…
-

ਸਿਹਤ ਮੰਤਰੀ ਵੱਲੋਂ ਐਸ.ਸੀ. ਭਾਈਚਾਰੇ ਦੇ 38 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ
ਪਟਿਆਲਾ, 12 ਜੁਲਾਈ : ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਡਾਕਟਰੀ ਇਲਾਜ ਨਗਦੀ ਰਹਿਤ (ਕੈਸ਼ਲੈੱਸ ਟਰੀਟਮੈਂਟ) ਕਰਵਾਉਣ ਦੀ ਸਹੂਲਤ 2 ਅਕਤੂਬਰ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ। ਇਹ ਪ੍ਰਗਟਾਵਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਐਸ.ਸੀ. ਭਾਈਚਾਰੇ ਦੇ 39…
-

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਆਮ ਆਦਮੀ ਕਲੀਨਿਕ ਕਰਨੀਖੇੜਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ
ਫਾਜਿਲਕਾ 12 ਜੁਲਾਈ 2025… ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐਸ ਐਮ ਓ. ਡਾ. ਕਵਿਤਾ ਦੀ ਯੋਗ ਅਗਵਾਈ ਹੇਠ ਅਤੇ ਐਸਆਈ ਵਿਜੇ ਨਾਗਪਾਲ ਦੀ ਰਹਿਨੁਮਾਈ ਹੇਠ ਆਮ ਆਦਮੀ ਕਲੀਨਿਕ ਕਰਨੀਖੇੜਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਮੈਡੀਕਲ ਅਫਸਰ ਡਾਕਟਰ ਸੁਰਭੀ ਗਾਰਗ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾ ਅਤੇ ਬਚਾਓ ਬਾਰੇ ਜਾਣਕਾਰੀ ਦਿੱਤੀ। ਇਹ ਬੁਖਾਰ ਅਡਿਗੇ ਅਜੈਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਬੁਖਾਰ ਦੇ ਲੱਛਣ ਤੇਜ ਬੁਖਾਰ ਸਿਰ ਦਰਦ ਮਾਸਪੇਸ਼ੀਆਂ ਚ ਦਰਦ ਚਮੜੀ ਤੇ ਲਾਲ ਦਾਣੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਮਸੋੜਿਆਂ ਵਿੱਚ ਨੱਕ ਵਿੱਚੋਂ ਖੂਨ ਦਾ ਵਗਣਾ ਬਚਾਓ ਦੇ ਤਰੀਕੇ ਕੂਲਰਾਂ ਤੇ ਗਮਲਿਆਂ ਦੀ ਟਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋ। ਸੋਣ ਵੇਲੇ ਮੱਛਰਦਾਨੀ ਮੱਛਰ ਭਜਾਉਣ ਵਾਲੀ ਕਰੀਮਾ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਬੁਖਾਰ ਹੋਣ ਤੇ ਐਸਪਰੀਨ ਬਰੂਫਨ ਨਾ ਲਵੋ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਮੋਲ ਹੀ ਲਵੋ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢਕਣਾ ਨੂੰ ਚੰਗੀ ਤਰਾਂ ਬੰਦ ਕਰੋ। ਟੁੱਟੇ ਬਰਤਣਾ ਡਰਮਾ ਅਤੇ ਟਾਇਰਾਂ ਆਦੀ ਨੂੰ ਖੁੱਲੇ ਵਿੱਚ ਨਾ ਰੱਖੋ, ਪਾਣੀ ਚ ਤਰਲ ਚੀਜ਼ਾਂ ਜਿਆਦਾ ਪੀਓ ਤੇ ਆਰਾਮ ਕਰੋ। ਡੇਂਗੂ ਦਾ ਬੁਖਾਰ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।
-

ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ
ਚੰਡੀਗੜ੍ਹ, 11 ਜੁਲਾਈ:- ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਅਤੇ ਪਛੜੇ ਖੇਤਰਾਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਸੂਬੇ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ ਤਾਂ ਜੋ ਵਿਦਿਅਕ ਬੁਨਿਆਦੀ ਢਾਂਚੇ ਦਾ ਹੋਰ ਵਿਸਥਾਰ ਕੀਤਾ ਜਾ ਸਕੇ। ਅੱਜ ਪੰਜਾਬ ਵਿਧਾਨ ਸਭਾ ਵਿੱਚ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ…
-

“ਪੰਜਾਬ ਵਿਧਾਨ ਸਭਾ ‘ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ”
Information and Public Relations Department, Punjab Historic Bill for the Welfare of Voiceless Animals Presented in Punjab Vidhan Sabha, Fully Supported by Dr. Baljit Kaur Chandigarh, July 11: A significant moment unfolded today in the Punjab Vidhan Sabha as the Prevention of Cruelty to Animals (Punjab Amendment) Bill, 2025 was tabled for discussion. Applauding this…
-

ਮੋਹਿੰਦਰ ਭਗਤ ਦੇ ਅਣਥੱਕ ਯਤਨਾਂ ਸਦਕਾ ਬਾਗਬਾਨੀ ਸੇਵਾ ਨਿਯਮਾਂ ਵਿੱਚ ਇਤਿਹਾਸਕ ਸੋਧ
ਚੰਡੀਗੜ੍ਹ, 11 ਜੁਲਾਈ:ਪ੍ਰਸ਼ਾਸਕੀ ਸੁਧਾਰ ਅਤੇ ਸੂਬੇ ਦੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਬਾਗਬਾਨੀ (ਗਰੁੱਪ ਏ) ਸੇਵਾ ਨਿਯਮਾਂ, 2015 ਵਿੱਚ ਸੋਧ ਕਰਨ ਲਈ ਇੱਕ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਬਾਗ਼ਬਾਨੀ ਸੇਵਾਵਾਂ ਵਿੱਚ ਲੋੜੀਂਦਾ ਸੁਧਾਰ ਦਾ ਸੁਝਾਅ ਬਾਗਬਾਨੀ…
-

ਆਪ’ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ: ਅਮਨ ਅਰੋੜਾ
ਚੰਡੀਗੜ੍ਹ, 11 ਜੁਲਾਈ:ਸੂਬੇ ਦੇ ਹਿੱਤਾਂ ਨੂੰ ਅਣਗੌਲਿਆਂ ਕਰਨ ਲਈ ਪਿਛਲੀਆਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਾ ਡਟ ਕੇ ਪਹਿਰਾ ਦੇਵੇਗੀ। ਉਹ ਪੰਜਾਬ ਵਿਧਾਨ…
-

ਕਾਂਗਰਸ ਦੇ ਕਾਰਜਕਾਲ ਦੌਰਾਨ ਦਸੰਬਰ, 2021 ਨੂੰ ਕੇਂਦਰ ਨੂੰ ਸੀ.ਆਈ.ਐਸ.ਐਫ. ਲਾਉਣ ਦੀ ਸਹਿਮਤੀ ਦਿੱਤੀ ਗਈ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 11 ਜੁਲਾਈ:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸੂਬੇ ਵਿੱਚ ਕੇਂਦਰ ਵੱਲੋਂ ਬੀ.ਬੀ.ਐਮ.ਬੀ. ਨੂੰ ਸੀ.ਆਈ.ਐਸ.ਐਫ. ਸੁਰੱਖਿਆ ਮੁਹੱਈਆ ਕਰਵਾਉਣ ਦੇ ਵਿਰੋਧ ਵਿਚ ਸਰਕਾਰੀ ਮਤਾ ਪੇਸ਼ ਕੀਤਾ ਗਿਆ। ਮਤਾ ਪੇਸ਼ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ…
-

“ਡਰਾਈ ਡੇਅ ਫਰਾਈ ਡੇਅ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ ਨਿੱਜੀ ਅਤੇ ਸਰਕਾਰੀ ਦਫਤਰਾਂ ਵਿੱਚ ਲਾਰਵੇ ਦਾ ਨਰੀਖਣ
ਮਾਲੇਰਕੋਟਲਾ 11 ਜੁਲਾਈ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ ਜ਼ਿਲ੍ਹੇ ਭਰ ਦੇ ਨਿੱਜੀ ਅਤੇ ਸਰਕਾਰੀ ਦਫਤਰਾਂ ਸਮੇਤ ਵੱਖ ਵੱਖ ਥਾਵਾਂ ਤੇ ਲਾਰਵੇ ਦਾ ਨਰੀਖਣ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ.ਰਮਨਦੀਪ ਕੌਰ ਨੇ ਦੱਸਿਆ ਕਿ “ਡਰਾਈ ਡੇਅ ਫਰਾਈ ਡੇਅ ਮੁਹਿੰਮ” ਤਹਿਤ ਵਿਭਾਗ ਦੀਆਂ ਵੱਖ- ਵੱਖ ਟੀਮਾਂ ਵੱਲੋਂ ਡੇਂਗੂ ਤੋਂ ਬਚਾਅ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਵਿੱਚ ਵਿਭਾਗ ਦੀਆਂ ਟੀਮਾਂ ਨਾਲ ਪੇਂਡੂ ਸਿਹਤ ਅਤੇ ਖੁਰਾਕ ਕਮੇਟੀਆਂ ਅਤੇ ਗ੍ਰਾਮ ਪੰਚਾਇਤਾਂ ਵੱਲੋਂ ਵੀ ਫ਼ੀਲਡ ਵਿੱਚ ਕੰਮ ਕੀਤਾ ਜਾ ਰਿਹਾ ਹੈ । ਇਸ ਦੌਰਾਨ ਫ਼ੀਲਡ ਵਿੱਚ ਕੰਮ ਕਰ ਰਹੀਆਂ ਮਲਟੀਪਰਪਜ ਹੈਲਥ ਟੀਮਾਂ ਵੱਲੋਂ ਜਿਲ੍ਹੇ ਦੇ ਕਰੀਬ 7200 ਕੰਟੇਨਰ ਚੈੱਕ ਕੀਤੇ ਗਏ । ਚੈਕਿੰਗ ਦੌਰਾਨ 20 ਵੱਖ- ਵੱਖ ਥਾਵਾਂ ਤੋਂ ਲਾਰਵਾ ਮਿਲਿਆ ਜਿਸਨੂੰ ਤੁਰੰਤ ਨਸ਼ਟ ਕਰਵਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮੀ ਨਾਲ ਆਪਣਾ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਵੱਖ ਵੱਖ ਥਾਵਾਂ ਤੇ ਜਾ ਕੇ ਲਾਰਵਾ ਨਰੀਖਣ ਕੀਤਾ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸਿਹਤ ਵਿਭਾਗ ਵੱਲੋਂ ਦਿੱਤੇ ਗਏ ਸੁਝਾਵਾਂ ਤੇ ਅਮਲ ਕਰਨ, ਸਾਫ਼ ਸਫ਼ਾਈ ਦਾ ਪੂਰਾ ਖ਼ਿਆਲ ਰੱਖਣ ਅਤੇ ਕਿਤੇ ਵੀ ਵਾਧੂ ਪਾਣੀ ਨਾ ਖੜਨ ਦੇਣ। ਉਹਨਾਂ ਹੋਰ ਕਿਹਾ ਕੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਤੇ ਮੱਛਰ ਕੱਟਣ ਤੋਂ ਬਚਣਾ ਹੀ ਡੇਂਗੂ ਦੀ ਰੋਕਥਾਮ ਲਈ ਪਹਿਲਾ ਕਦਮ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਜ਼ੀਲਾ ਖਾਨ, ਜਿਲ੍ਹਾ ਸਿਹਤ ਅਫ਼ਸਰ ਡਾ. ਪੁਨੀਤ ਸਿੱਧੂ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾ ਭੌਰਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮੁਨੀਰ ਮੁਹੰਮਦ, ਮਾਸ ਮੀਡੀਆ ਅਫ਼ਸਰ ਰਣਵੀਰ ਸਿੰਘ ਢੰਡੇ, ਐਨ.ਵੀ.ਬੀ.ਡੀ.ਸੀ.ਪੀ ਵਿੰਗ ਮੀਡੀਆ ਇੰਚਾਰਜ ਰਾਜੇਸ਼ ਰਿਖੀ, ਮੁਹੰਮਦ ਰਾਸ਼ਿਦ ਸਮੇਤ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ |
-

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਦਾ ਖਾਤਮਾ ਕਰਨ ਦੀ ਮੁਹਿੰਮ ਜ਼ੋਰਾਂ ‘ਤੇ
ਸ੍ਰੀ ਮੁਕਤਸਰ ਸਾਹਿਬ, 11 ਜੁਲਾਈ: ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ,ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬਾਲ ਭਿੱਖਿਆ ਦਾ ਖਾਤਮਾ ਕਰਨ ਲਈ ਅੱਜ ਵੱਖ –ਵੱਖ ਥਾਵਾਂ ਤੇ ਬਾਲ ਭਿੱਖਿਆ ਦੀ ਚੈਕਿੰਗ ਕੀਤੀ ਗਈ। ਡਾ : ਸ਼ਿਵਾਨੀ ਨਾਗਪਾਲ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਇਸ ਹਫਤੇ ਦੌਰਾਨ ਕੁੱਲ 12…
-

ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਰਕਾਰੀ ਅਦਾਰਿਆਂ ਵਿਖ਼ੇ ਜਾਗਰੂਕਤਾ ਫੈਲਾਈ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਕਸੇਲ/ਤਰਨ ਤਾਰਨ, 11 ਜੁਲਾਈ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਅਤੇ ਜ਼ਿਲੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਲੋਂ ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਰਕਾਰੀ ਅਦਾਰਿਆ ਵਿਖ਼ੇ ਜਾਗਰੂਕਤਾ ਫੈਲਾਈ। ਇਸ ਮੌਕੇ ਜਿਲਾ…
-

ਡਵੀਜ਼ਨਲ ਕਮਿਸ਼ਨਰ ਵੱਲੋਂ ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ ‘ਚ ਲੰਬਿਤ ਚੱਲੇ ਆ ਰਹੇ ਕੇਸਾਂ ਦਾ ਗੰਭੀਰ ਨੋਟਿਸ; ਅਧਿਕਾਰੀਆਂ ਨੂੰ ਸਮਾਂਬੱਧ ਨਿਪਟਾਰਾ ਕਰਨ ਦੇ ਸਖ਼ਤ ਆਦੇਸ਼
ਪਟਿਆਲਾ, 11 ਜੁਲਾਈ: ਪਟਿਆਲਾ ਮੰਡਲ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਅੱਜ ਪਟਿਆਲਾ ਦੇ ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ ਦੇ ਰਿਕਾਰਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮਾਲ ਅਦਾਲਤਾਂ ‘ਚ ਸਾਲਾਂ ਤੋਂ ਲੰਬਿਤ ਚੱਲੇ ਆ ਰਹੇ ਕੇਸਾਂ ‘ਤੇ ਗੰਭੀਰ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਕੇਸਾਂ ਦੇ ਸਮਾਂਬੱਧ ਨਿਪਟਾਰੇ ਦੇ ਸਖ਼ਤ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਮੀਨੀ…
-

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 90 ਸਰਪੰਚਾਂ ਅਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ
ਚੰਡੀਗੜ੍ਹ 11 ਜੁਲਾਈ 2025: ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਤੋਂ ਬਾਅਦ, ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਅਸਾਮੀਆਂ ਅਤੇ ਪੰਚਾਂ ਦੀਆਂ 1771 ਅਸਾਮੀਆਂ ਖਾਲੀ ਹਨ। ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ, ਰਾਜ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ ਸ਼ਡਿਊਲ ਐਲਾਨਿਆ ਹੈ। ਇਸ…
-

ਛੋਟੇ ਕਾਰੋਬਾਰਾਂ ਲਈ ਵੱਡੀ ਰਾਹਤ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 11 ਜੁਲਾਈ: ਪੰਜਾਬ ਵਿੱਚ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਅਤੇ ਛੋਟੇ ਕਾਰੋਬਾਰਾਂ ‘ਤੇ ਨਿਯਮਾਂ ਸਬੰਧੀ ਪਾਲਣਾ ਦੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਐਕਟ, 1958 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ ਐਕਟ,…
-

ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਭਾਜਪਾ-ਮੁੱਖ ਮੰਤਰੀ
*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਖਿਲਾਫ਼ ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦੀ ਆਵਾਜ਼ ਦਬਾਉਣ ਲਈ ਪੱਬਾਂ ਭਾਰ ਹੋਈ ਪਈ ਹੈ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਨਵੇਂ ਹਾਲਾਤ ਪੈਦਾ ਕੀਤੇ ਜਾ…