Tag: Punjab Today

  • 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਨਿਕਾਸ ਕੁਮਾਰ

    21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਨਿਕਾਸ ਕੁਮਾਰ

    ਹੁਸ਼ਿਆਰਪੁਰ, 16 ਜੂਨ :       ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ…

  • ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਲਈ 15 ਲੱਖ ਰੁਪਏ ਜਾਰੀ : ਡਿਪਟੀ ਕਮਿਸ਼ਨਰ

    ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਲਈ 15 ਲੱਖ ਰੁਪਏ ਜਾਰੀ : ਡਿਪਟੀ ਕਮਿਸ਼ਨਰ

    ਪਟਿਆਲਾ, 16 ਜੂਨ:                    ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੋਲੋ ਗਰਾਊਂਡ ਦੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਪਾਸੋਂ ਇਸ ਦਾ ਜਵਾਬ ਮੰਗਿਆ ਹੈ। ਅੱਜ ਇਥੇ ਉਨ੍ਹਾਂ ਜ਼ਿਲ੍ਹਾ ਸਪੋਰਟਸ ਕਾਉਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ‘ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ।               ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਵਿਮਿੰਗ ਪੂਲ ਵਿੱਚ ਬਾਥਰੂਮ ਤੇ ਚੈਜਿੰਗ ਰੂਮ ਦੀ ਰੇਨੋਵੇਸ਼ਨ ਲਈ 15 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਤੇ ਹੁਣ ਜਲਦ ਹੀ ਟੈਂਡਰ ਕਰਕੇ ਕੰਮ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਕਾਬਲ ਬਣਾਉਣ ਲਈ ਜ਼ਰੂਰੀ ਹੈ ਕਿ ਖਿਡਾਰੀਆਂ ਨੂੰ ਸਹੂਲਤਾਂ ਵੀ ਕੌਮਾਂਤਰੀ ਪੱਧਰ ਦੀਆਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਦੀ ਇਹ ਡਿਊਟੀ ਹੈ ਕਿ ਉਹ ਖਿਡਾਰੀਆਂ ਨੂੰ ਖੇਡ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰੇ।               ਡਾ. ਪ੍ਰੀਤੀ ਯਾਦਵ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡ) ਦੀ ਸਾਫ਼ ਸਫ਼ਾਈ ਤੁਰੰਤ ਕਰਵਾਉਣ ਦੀ ਸਖਤ ਹਦਾਇਤ ਕਰਦਿਆਂ ਕਿਹਾ ਕਿ ਇਥੇ ਖਿਡਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਵਾਸੀ ਸਵੇਰੇ ਤੇ ਸ਼ਾਮ ਸਮੇਂ ਸੈਰ ਅਤੇ ਕਸਰਤ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਥੇ ਬਣੇ ਬਾਥਰੂਮਾਂ ਵਿੱਚ ਸਫ਼ਾਈ ਦੇ ਨਾਲ ਨਾਲ ਪੀਣ ਵਾਲੇ ਪਾਣੀ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ।                    ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਖੇਡਾਂ ਦੇ ਕੋਚਾਂ ਨੂੰ ਖਿਡਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਖਿਡਾਰੀਆਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਆਨਲਾਈਨ ਮੀਟਿੰਗ ਨਾਲ ਜੁੜੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਪਾਸੋਂ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਵੀ ਲਿਆ।                ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਾਰੇ ਖੇਡ ਸਟੇਡੀਅਮਜ਼ ਦੀ ਸਾਫ ਸਫਾਈ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਫ ਸਫਾਈ ‘ਚ ਖਾਮੀ ਖਿਡਾਰੀਆਂ ਦੀ ਸਿਹਤ ਉਪਰ ਹੀ ਨਹੀ ਸਗੋਂ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਵੀ ਪ੍ਰਭਾਵ ਪਾਂਉਂਦੀ ਹੈ। ਉਹਨਾਂ ਸਖ਼ਤੀ ਨਾਲ ਕਿਹਾ ਕਿ ਖੇਡ ਮੈਦਾਨਾਂ ਅਤੇ ਸਟੇਡੀਅਮਜ਼ ਵਿੱਚ ਸਫਾਈ ਵਿੱਚ ਕੋਈ ਕਮੀ ਨਾ ਰਹਿ ਜਾਵੇ ਤੇ ਜੇਕਰ ਕੋਈ ਖਾਮੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀ ਇਸ ਲਈ ਖ਼ੁਦ ਜਿੰਮੇਵਾਰ ਹੋਣਗੇ। ਇਸ ਮੌਕੇ ਏ.ਈ.ਓ ਦਲਜੀਤ ਸਿੰਘ, ਕੋਚ ਰਾਜਪਾਲ ਸਿੰਘ, ਹਰਮਨਪ੍ਰੀਤ ਸਿੰਘ ਤੇ ਅਜੇ ਕੁਮਾਰ ਵੀ ਮੌਜੂਦ ਸਨ।

  • ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

    ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

    ਮਾਨਸਾ, 16 ਜੂਨ:ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਅਤੇ ਸਿਹਤਮੰਤ ਸਮਾਜ ਦੀ ਸਿਰਜਣਾ ਲਈ ਚਲਾਈ ਗਈ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ 21 ਜੂਨ ਨੂੰ ਜ਼ਿਲ੍ਹਾ, ਸਬ ਡਵੀਜ਼ਨ ਅਤੇ ਬਲਾਕ ਪੱਧਰ ’ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਜ਼ਿਲ੍ਹਾ ਪੱਧਰ ’ਤੇ ਇਹ ਸਮਾਗਮ ਦਾ ਆਯੋਜਨ ਮਾਨਸਾ ਦੇ ਸੈਂਟਰਲ ਪਾਰਕ ਵਿਖੇ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ…

  • 15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

    15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

    ਚੰਡੀਗੜ੍ਹ, 16 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ…

  • ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

    ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

    ਚੰਡੀਗੜ੍ਹ, 16 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਤੇਜ਼…

  • ’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

    ’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

    ਚੰਡੀਗੜ੍ਹ, 16 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 688 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 2164 ਨਸ਼ੀਲੀਆਂ ਗੋਲੀਆਂ ਅਤੇ 26910 ਰੁਪਏ ਦੀ ਡਰੱਗ ਮਨੀ…

  • ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

    ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

    ਚੰਡੀਗੜ੍ਹ, 16 ਜੂਨ: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ. ਅਤੇ ਡੀ.ਐਲ. ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਸਬੰਧੀ ਪਿਛਲੇ ਕਈ ਸਾਲਾਂ ਦੇ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ…

  • ਵਿਧਾਇਕ ਜਿੰਪਾ ਨੇ ਵਾਰਡ 11 ’ਚ 18 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ

    ਵਿਧਾਇਕ ਜਿੰਪਾ ਨੇ ਵਾਰਡ 11 ’ਚ 18 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ

    ਹੁਸ਼ਿਆਰਪੁਰ, 16 ਜੂਨ :         ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ  ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 11 ਵਿਚ 18 ਲੱਖ…

  • ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼

    ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼

    ਚੰਡੀਗੜ੍ਹ, 16 ਜੂਨ:   ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਸੋਮਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਰਿਟਰਨਿੰਗ ਅਫ਼ਸਰ ਰੁਪਿੰਦਰ ਪਾਲ ਸਿੰਘ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ।…

  • ਪੰਜਾਬ ਸਰਕਾਰ, ਖੇਡਾਂ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਰਾਹਾਂ ਵੱਲ ਲੈ ਕੇ ਜਾਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

    ਪੰਜਾਬ ਸਰਕਾਰ, ਖੇਡਾਂ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਰਾਹਾਂ ਵੱਲ ਲੈ ਕੇ ਜਾਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

    ਬਟਾਲਾ, 16 ਜੂਨ (    ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ, ਖੇਡਾਂ ਨੂੰ ਪ੍ਰਮੋਟ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਅਤੇ…

  • ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

    ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

    ਚੰਡੀਗੜ੍ਹ, 15 ਜੂਨ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਮੁਹਾਰਤ ਦਾ ਲੋਹਾ ਮੰਨਵਾਇਆ ਹੈ ਅਤੇ  474 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਕੁਆਲੀਫਾਈ ਕਰਕੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਨੀਟ ਪ੍ਰੀਖਿਆ…

  • ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

    ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

    ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਦੇਸ਼ ਦੇ ਪਹਿਲੇ ਬੀ.ਟੈਕ ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ…

  • ਕਮਿਸ਼ਨਰੇਟ ਪੁਲਿਸ ਵੱਲੋਂ 46 ਨਾਕਿਆਂ ਅਤੇ 23 ਪੁਲਿਸ ਗਸ਼ਤ ਟੀਮਾਂ ਨਾਲ ਰਾਤ ਸਮੇਂ ਕੀਤੀ ਜਾ ਰਹੀ ਸ਼ਹਿਰ ਦੀ ਸੁਰੱਖਿਆ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ

    ਕਮਿਸ਼ਨਰੇਟ ਪੁਲਿਸ ਵੱਲੋਂ 46 ਨਾਕਿਆਂ ਅਤੇ 23 ਪੁਲਿਸ ਗਸ਼ਤ ਟੀਮਾਂ ਨਾਲ ਰਾਤ ਸਮੇਂ ਕੀਤੀ ਜਾ ਰਹੀ ਸ਼ਹਿਰ ਦੀ ਸੁਰੱਖਿਆ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ

    ਜਲੰਧਰ, 15 ਜੂਨ : ਰਾਤ ਸਮੇਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ  46 ਨਾਕਿਆਂ ਅਤੇ 23 ਸਰਗਰਮ ਪੁਲਿਸ ਪੈਟਰੋਲਿੰਗ ਟੀਮਾਂ ਰਾਹੀਂ ਬਾਜ਼ ਅੱਖ ਰੱਖੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਜਦੋਂ ਸ਼ਹਿਰ ਵਾਸੀ ਰਾਤ ਨੂੰ ਸੌਂ ਰਹੇ ਹੁੰਦੇ ਹਨ ਤਾਂ ਕਮਿਸ਼ਨਰੇਟ ਪੁਲਿਸ ਚੌਕਸ ਰਹਿੰਦੇ ਹੋਏ ਇਹ…

  • ਡਿਪਟੀ ਕਮਿਸ਼ਨਰ ਵੱਲੋਂ 16 ਸਾਲਾ ਅਯਾਨ ਮਿੱਤਲ ਦੀ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਪ੍ਰਤੀ ਹਮਦਰਦੀ ਭਰੇ ਯਤਨਾਂ ਲਈ ਸ਼ਲਾਘਾ

    ਡਿਪਟੀ ਕਮਿਸ਼ਨਰ ਵੱਲੋਂ 16 ਸਾਲਾ ਅਯਾਨ ਮਿੱਤਲ ਦੀ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਪ੍ਰਤੀ ਹਮਦਰਦੀ ਭਰੇ ਯਤਨਾਂ ਲਈ ਸ਼ਲਾਘਾ

    ਜਲੰਧਰ, 15 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ ਵਸਨੀਕ ਅਤੇ ਦੂਨ ਸਕੂਲ ਦੇ 16 ਸਾਲਾ ਵਿਦਿਆਰਥੀ ਅਯਾਨ ਮਿੱਤਲ ਦੀ ਉਸਦੀ ਮਿਸਾਲੀ ਪਹਿਲਕਦਮੀ ‘ਖਰੋਮਾ’, ਜੋ ਕਿ ਨਿਊਰੋਡਾਇਵਰਸ ਲੋੜਾਂ ਵਾਲੇ ਬੱਚਿਆਂ ਦੇ ਜੀਵਨ ਨੂੰ ਬਦਲ ਰਹੀ ਹੈ, ਲਈ ਭਰਪੂਰ ਪ੍ਰਸ਼ੰਸਾ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਖਰੋਮਾ’ ਰਾਹੀਂ ਅਯਾਨ…

  • ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

    ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

    ਚੰਡੀਗੜ੍ਹ/ਲੁਧਿਆਣਾ, 15 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ ਬਦਨਾਮ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ ਆਪਰੇਸ਼ਨ ਨਗਰ ਨਿਗਮ ਲੁਧਿਆਣਾ…

  • ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਖਾਲਸਾ ਕਾਲਜ (ਲੜਕੀਆਂ) ਵਿੱਚ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਨਿਰੀਖਣ ਕੀਤਾ

    ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਖਾਲਸਾ ਕਾਲਜ (ਲੜਕੀਆਂ) ਵਿੱਚ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਨਿਰੀਖਣ ਕੀਤਾ

    ਲੁਧਿਆਣਾ, 15 ਜੂਨ, 2025 ਵਧੀਕ ਜ਼ਿਲ੍ਹਾ ਚੋਣ ਅਫਸਰ ਰੋਹਿਤ ਗੁਪਤਾ ਨੇ ਐਤਵਾਰ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਪੋਲਿੰਗ ਅਤੇ ਗਿਣਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਖਾਲਸਾ ਕਾਲਜ (ਲੜਕੀਆਂ) ਲੁਧਿਆਣਾ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ) ਲਈ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਦੌਰਾ ਕੀਤਾ। ਰੋਹਿਤ ਗੁਪਤਾ ਨੇ ਜ਼ਿਲ੍ਹਾ…

  • ਆਮ ਆਦਮੀ ਕਲੀਨਿਕ ‘ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ

    ਆਮ ਆਦਮੀ ਕਲੀਨਿਕ ‘ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ

     ਪਟਿਆਲਾ,15  ਜੂਨ:               ਪਟਿਆਲਾ ਵਿਖੇ ਸਿਹਤ ਵਿਭਾਗ ਪਟਿਆਲਾ ਵੱਲੋਂ ਸਿਵਲ ਸਰਜਨ ਪਟਿਆਲਾ ਦੀ ਅਗਵਾਈ ਹੇਠ ਇੰਟੀਗ੍ਰੇਸ਼ਨ ਆਫ਼ ਪ੍ਰੈਗਨੈਂਸੀ ਕੇਅਰ ਸਰਵਿਸ ਐਟ ਆਮ ਆਦਮੀ ਕਲੀਨਿਕ ਸਬੰਧੀ ਟ੍ਰੇਨਿੰਗ ਸੈਸ਼ਨ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਬਲਾਕਾਂ ਤੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰ ਸ਼ਾਮਲ ਹੋਏ।               ਇਸ ਮੌਕੇ ਜ਼ਿਲ੍ਹੇ ਦੇ ਡਿਪਟੀ…

  • ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਦਾ ਆਯੋਜਨ

    ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਦਾ ਆਯੋਜਨ

    ਹੁਸ਼ਿਆਰਪੁਰ, 15 ਜੂਨ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਭਾਰਤ ਸਰਕਾਰ ਦੁਆਰਾ ਵਿੱਢੀ ਮੁਹਿੰਮ ਤਹਿਤ 29 ਮਈ ਤੋਂ 12 ਜੂਨ 2025 ਤੱਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ‘ਵਿਕਸਿਤ ਕ੍ਰਿਸ਼ੀ ਸੰਕਲਪ’ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਹੁਸ਼ਿਆਰਪੁਰ ਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਫਲ ਖੋਜ ਕੇਂਦਰ, ਗੰਗੀਆਂ, ਹੁਸਿਆਰਪੁਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ 117 ਪਿੰਡਾਂ ਵਿਖੇ ਕੈਂਪ ਆਯੋਜਿਤ ਕੀਤੇ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਮਾਹਿਰਾਂ ਦੀਆਂ 3 ਟੀਮਾਂ ਬਣਾਈਆਂ ਗਈਆਂ ਸੀ ਜੋਕਿ ਰੋਜਾਨਾ ਵੱਖ-ਵੱਖ ਪਿੰਡਾਂ ਵਿੱਚ 9 ਕੈਂਪ ਆਯੋਜਿਤ ਕਰਦੀਆਂ ਸਨ। ਇਸ ਮੁਹਿੰਮ ਦੇ ਆਖਰੀ ਦਿਨ ਬਲਾਕ ਮਾਹਿਲਪੁਰ ਦੇ ਪਿੰਡ- ਨਡਾਲੋਂ, ਮੈਲੀ ਤੇ ਹੱਲੂਵਾਲ, ਬਲਾਕ ਹੁਸ਼ਿਆਰਪੁਰ-2 ਦੇ ਪਿੰਡ ਸਲੇਰਨ, ਬਲਾਕ ਹੁਸ਼ਿਆਰਪੁਰ-1 ਦੇ ਪਿੰਡ ਕਡਿਆਣਾ, ਧਾਲੀਵਾਲ ਤੇ ਸਤੌਰ ਅਤੇ ਬਲਾਕ ਭੂੰਗਾ ਦੇ ਪਿੰਡ ਫਤਿਹਪੁਰ ਤੇ ਬਰਿਆਣਾ ਵਿਖੇ ਮਾਹਿਰਾਂ ਵੱਲੋਂ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ। ਇਨ੍ਹਾਂ ਕੈਂਪਾਂ ਵਿੱਚ ਮਾਹਿਰਾਂ ਵੱਲੋਂ ਸਾਉਣੀ ਦੀਆਂ ਫਸਲਾਂ- ਝੋਨਾ. ਮੱਕੀ, ਕਮਾਦ, ਮੂੰਗਫਲੀ. ਸੋਇਆਬੀਨ, ਤਿੱਲ, ਮੂੰਗੀ, ਮਾਂਹ, ਫਲ ਤੇ ਸਬਜੀਆਂ ਅਤੇ ਉਨ੍ਹਾਂ ਸਬੰਧੀ ਨਵੀਨਤਮ ਉਤਪਾਦਨ ਤੇ ਪੌਦ ਸੁਰੱਖਿਆ ਤਕਨੀਕਾਂ ਤੇ ਜਿਣਸਾਂ ਦੇ ਮੂਲ ਵਾਧੇ ਲਈ ਪ੍ਰੋਸੈਸਿੰਗ ਅਪਨਾਉਣ ਬਾਬਤ, ਕੁਦਰਤੀ ਤੇ ਜੈਵਿਕ ਖੇਤੀ, ਪਰਾਲੀ ਪ੍ਰਬੰਧਨ, ਕਦਰਤੀ ਸਰੋਤਾਂ ਖਾਸਕਰ ਪਾਣੀ ਦੀ ਸਾਂਭ-ਸੰਭਾਲ ਬਾਰੇ ਅਤੇ ਮਿੱਟੀ ਪਰਖ ਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣੂੰ ਕਰਵਾਇਆ ਗਿਆ।ਇਸ ਦੇ ਨਾਲ ਹੀ ਖੇਤੀ ਸਹਾਇਕ ਧੰਦਿਆਂ: ਪਸ਼ੂ ਪਾਲਣ, ਮੁਰਗੀ ਪਾਲਣ, ਬੱਕਰੀ ਪਾਲਣ, ਮਧੂਮੱਖੀ ਪਾਲਣ ਅਤੇ ਖੁੰਬ ਉਤਪਾਦਨ ਸਬੰਧੀ ਜਾਣਕਾਰੀ ਵੀ ਦਿੱਤੀ ਗਈ।ਵੱਖ-ਵੱਖ ਸਰਕਾਰੀ ਸਕੀਮਾਂ ਤੇ ਯੋਜਨਾਵਾਂ ਬਾਰੇ ਵੀ ਇਸ ਮੁਹਿੰਮ ਤਹਿਤ ਜਾਗਰੁਕਤਾ ਕੀਤੀ ਗਈ। ਮੌਕੇ ਤੇ ਕਿਸਾਨਾਂ ਦੇ ਸੁਝਾਅ ਲਏ ਗਏ ਤੇ ਅਤੇ ਉਹਨਾਂ ਦੇ ਖੇਤੀ ਸਬੰਧੀ ਖਦਸ਼ਿਆਂ ਬਾਰੇ ਵਿਚਾਰ ਚਰਚਾ ਵੀ ਕੀਤੀ ਗਈ।ਕਿਸਾਨਾਂ ਨੂੰ ਲੋੜੀਂਦਾ ਖੇਤੀ ਸਾਹਿੱਤ ਵੀ ਉੋਪਲਬਧ ਕਰਵਾਇਆ ਗਿਆ।

  • ਜੱਚੇ-ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ – ਡਿਪਟੀ ਕਮਿਸ਼ਨਰ

    ਜੱਚੇ-ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ – ਡਿਪਟੀ ਕਮਿਸ਼ਨਰ

    ਗੁਰਦਾਸਪੁਰ, 15 ਜੂਨ ( ) – ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਗਰਭਵਤੀ ਮਾਵਾਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਵਿਸ਼ੇ `ਤੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਦੀ ਇੱਕ ਦਿਨਾਂ ਟ੍ਰੇਨਿੰਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀ ਅਗੁਵਾਈ ਹੇਠ ਕਰਵਾਈ ਗਈ। ਇਸ ਟ੍ਰੇਨਿੰਗ ਵਿੱਚ ਗਰਭਵਤੀ ਮਾਵਾਂ ਦੀ ਦੇਖਭਾਲ…

  • ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸੇਵਾਵਾਂ: ਟੀ ਬੈਨਿਥ

    ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸੇਵਾਵਾਂ: ਟੀ ਬੈਨਿਥ

    ਬਰਨਾਲਾ, 15 ਜੂਨ        ਪੰਜਾਬ ਸਰਕਾਰ ਵਲੋਂ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਬਣਾਏ ਗਏ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਗਰਭਵਤੀ ਔਰਤਾਂ ਨੂੰ ਵੀ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ।     ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ.ਏ.ਐੱਸ ਨੇ ਇੱਥੇ ਸਿਵਲ ਹਸਪਤਾਲ ਦਾ ਦੌਰਾ ਕਰਨ ਮੌਕੇ ਕੀਤਾ।  ਓਨ੍ਹਾਂ ਅੱਜ ਸਿਵਲ…