Tag: Punjab Today
-

ਅੰਤਰਰਾਸ਼ਟਰੀ ਨਾਰਕੋ-ਆਰਮਜ਼ ਨੈੱਟਵਰਕ ਨੂੰ ਕਰਾਰਾ ਝਟਕਾ; ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 4 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਮਾਡਿਊਲਾਂ – ਅੰਤਰਰਾਸ਼ਟਰੀ ਨਾਰਕੋ-ਆਰਮਜ਼ ਮਾਡਿਊਲ ਅਤੇ ਅੰਤਰ-ਰਾਜੀ ਨਾਰਕੋ-ਹਵਾਲਾ ਸਿੰਡੀਕੇਟ – ਨਾਲ ਸਬੰਧਤ ਨੌਂ ਮੁਲਜ਼ਮਾਂ ਨੂੰ 1.15 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲਾਂ…
-

ਐਸ.ਐਸ.ਪੀ. ਦਫ਼ਤਰ ਨੂੰ ਰਿਸ਼ਵਤ ਦੇਣ ਦੀ ਕੋਸਿ਼ਸ਼ ਦੇ ਦੋਸ਼ ਹੇੇਠ ਡੀਐਸਪੀ ਫਰੀਦਕੋਟ ਰਾਜਨਪਾਲ ਮੁਅੱਤਲ ਅਤੇ ਗ੍ਰਿਫ਼ਤਾਰ
ਚੰਡੀਗੜ੍ਹ/ਫਰੀਦਕੋਟ, 4 ਜੁਲਾਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ—ਸਹਿਣਸ਼ੀਲਤਾ ਨੀਤੀ ਦੀ ਦ੍ਰਿੜਤਾ ਨਾਲ ਪਾਲਣਾ ਕਰਦਿਆਂ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਕ੍ਰਾਈਮ ਅਗੇਂਸਟ ਵੂਮੈਨ (ਸੀ.ਏ.ਡਬਲਯੂ.) ਫਰੀਦਕੋਟ ਰਾਜਨਪਾਲ ਨੂੰ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਰੀਦਕੋਟ ਦਫ਼ਤਰ ਨੂੰ ਰਿਸ਼ਵਤ ਦੇਣ ਦੀ ਕੋਸਿ਼ਸ਼ ਦੇ ਦੋਸ਼ ਤਹਿਤ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ, ਐਸਐਸਪੀ ਫਰੀਦਕੋਟ ਨੂੰ…
-

ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 4 ਜੁਲਾਈਨਵੀਂ ਦਿੱਲੀ ਵਿੱਚ ਹੋਈ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਤੋਂ ਮਾਲੀਏ ਦੇ ਵਿਸ਼ਲੇਸ਼ਣ ਬਾਰੇ ਮੰਤਰੀ ਸਮੂਹ ਦੀ ਪਹਿਲੀ ਮੀਟਿੰਗ ਦੌਰਾਨ 1 ਜੁਲਾਈ, 2017 ਨੂੰ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਮਾਲੀਏ ਬਾਰੇ ਵਿਆਪਕ ਤੇ ਸੰਖੇਪ ਜਾਣਕਾਰੀ ਪੇਸ਼ ਕਰਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ ਪ੍ਰਣਾਲੀ ਵਿੱਚ ਢਾਂਚਾਗਤ ਤਬਦੀਲੀਆਂ…
-

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ 4 ਜੁਲਾਈ 2025: ਸ੍ਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਅਤੇ ਤਨਦੇਹੀ ਨਾਲ…
-

ਨਾਬਾਲਗ ਲੜਕੀ ਦਾ ਜਬਰੀ ਵਿਆਹ ਰੁਕਿਆ; ਡਾ. ਬਲਜੀਤ ਕੌਰ ਦੀ ਦਖ਼ਲਅੰਦਾਜੀ ਨਾਲ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਕੀਤੀ ਕਾਰਵਾਈ
ਚੰਡੀਗੜ੍ਹ, 4 ਜੁਲਾਈ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਬਾਲ ਵਿਆਹ ਮੁਕਤ ਰਾਜ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਨਿਰੰਤਰ ਠੋਸ ਕਦਮ ਉਠਾਏ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਖ਼ਲ ਉਪਰੰਤ ਸ਼ਹੀਦ ਭਗਤ ਸਿੰਘ ਨਗਰ ਦੀ…
-

ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 3 ਜੁਲਾਈ:ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਸ ਸਾਲ 1 ਅਕਤੂਬਰ ਤੋਂ 15 ਨਵੰਬਰ ਤੱਕ ਝੋਨੇ ਦੀ ਖਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੰਦਿਆਂ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ 15 ਸਤੰਬਰ ਤੱਕ ਸਾਰੇ ਜ਼ਰੂਰੀ ਪ੍ਰਬੰਧ ਅਤੇ ਵਿਵਸਥਾਵਾਂ ਮੁਕੰਮਲ ਕਰਨ ਲਈ ਕਿਹਾ। ਅਨਾਜ…
-

ਪਿੰਡ ਭੱਟੀਵਾਲ ਕਲਾਂ ਵਿਖੇ ਪਾਣੀ ਦੀ ਨਿਕਾਸੀ ਦੀ 20 ਸਾਲ ਪੁਰਾਣੀ ਦਿੱਕਤ 80 ਲੱਖ ਰੁਪਏ ਦੇ ਪ੍ਰੋਜੈਕਟ ਨਾਲ ਕੀਤੀ ਦੂਰ: ਨਰਿੰਦਰ ਕੌਰ ਭਰਾਜ
ਭਵਾਨੀਗੜ੍ਹ/ਸੰਗਰੂਰ, 03 ਜੁਲਾਈ ਪਿੰਡ ਭੱਟੀਵਾਲ ਕਲਾਂ ਵਿਖੇ ਪਾਣੀ ਦੀ ਨਿਕਾਸੀ ਦੀ 20 ਸਾਲ ਪੁਰਾਣੀ ਦਿੱਕਤ ਕਰੀਬ 80 ਲੱਖ ਰੁਪਏ ਦੇ ਪ੍ਰੋਜੈਕਟ ਤਹਿਤ 02 ਨਵੇਂ ਛੱਪੜ ਪੁੱਟ ਕੇ ਅਤੇ ਨਵੀਆਂ ਪਾਈਪ ਲਾਈਨਾਂ ਪਾ ਕੇ ਦੂਰ ਕੀਤੀ ਗਈ ਹੈ। ਇਹ ਜਾਣਕਾਰੀ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਹਲਕੇ ਦੇ ਪਿੰਡਭੱਟੀਵਾਲ ਕਲਾਂ, ਖਿਲਰੀਆਂ ਤੇ ਚੰਗਾਲ ਦਾ ਦੌਰਾ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦਿੱਤੀ ਦੋ ਪਿੰਡਾਂ ਨੂੰ ਸੌਗਾਤ
ਲਹਿਰਾਗਾਗਾ/ਸੰਗਰੂਰ, 3 ਜੁਲਾਈ (000) –ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਲਹਿਰਾ ਦੇ ਪਿੰਡ ਬੁਸ਼ਹਿਰਾ ਅਤੇ ਰਾਜਲਹੇੜ੍ਹੀ ਦੇ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਲਗਭਗ ਢਾਈ ਕਰੋੜ ਤੋਂ ਵੀ ਵਧੇਰੇ ਦੀ ਰਾਸ਼ੀ ਵਾਲੀਆਂ 2 ਜਲ ਸਪਲਾਈ ਸਕੀਮਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀਂ ਸ਼੍ਰੀ ਗੋਇਲ ਨੇ ਕਿਹਾ ਕਿ ਇਨ੍ਹਾਂ…
-

ਪੰਜਾਬ ਦੀ ਤਰੱਕੀ ਦੇ ਰਾਹ ਦੇ ਸਭ ਤੋਂ ਵੱਡੇ ਅੜਿੱਕੇ ਨਸ਼ੇ ਨੂੰ ਹਟਾਉਣ ਲਈ ਲੋਕ ਅੱਗੇ ਆਉਣ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 3 ਜੁਲਾਈ ( ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਆਰੰਭੀ ਗਈ ਹੈ ਅਤੇ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਸਭ ਤੋਂ ਵੱਡੇ ਅੜਿੱਕੇ ਨਸ਼ੇ ਨੂੰ ਹਟਾਉਣ ਲਈ ਲੋਕ ਅੱਗੇ ਆਉਣ। ਇਹ ਪ੍ਰਗਟਾਵਾ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਅਪਣੇ…
-

ਪੰਜਾਬ ਸਰਕਾਰ ਵੱਲੋਂ ਵਿਕਾਸ ਕ੍ਰਾਂਤੀ ਤਹਿਤ ਪਿੰਡਾਂ ਦਾ ਵਿਕਾਸ ਜਾਰੀ
ਗੁਰਦਾਸਪੁਰ, 03 ਜੁਲਾਈ ( ) – ਪੰਜਾਬ ਸਰਕਾਰ ਵੱਲੋਂ ਵਿਕਾਸ ਕ੍ਰਾਂਤੀ ਜਰੀਏ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਸੁਹਿਰਦਤਾ ਨਾਲ ਯਤਨ ਜਾਰੀ ਹਨ। ਇਸੇ ਲੜੀ ਤਹਿਤ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸੁੱਖਾ ਬਥਵਾਲਾ ਵਿਖੇ 5.40 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਲਾਈਟਾਂ ਅਤੇ ਹੈਂਡ ਪੰਪ ਲਗਾਉਣ…
-

ਗੱਜਣਮਾਜਾਰਾ ਵੱਲੋਂ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਬਜਟ ਵਿੱਚ ਐਲਾਨੇ ਕਾਰਜਾਂ ਦੀ ਪ੍ਰਗਤੀ ਦਾ ਕੀਤਾ ਨਿਰੀਖਣ
ਅਮਰਗੜ੍ਹ/ਮਾਲੇਰਕੋਟਲਾ 03 ਜੁਲਾਈ : ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਵਲੋਂ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਬਜਟ ਵਿੱਚ ਐਲਾਨੇ ਕਾਰਜਾਂ ਦੀ ਪ੍ਰਗਤੀ ਦਾ ਕੀਤਾ ਨਿਰੀਖਣ ਕਰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੀ ਨੁਹਾਰ ਤੇ ਮੂੰਹ ਮੁਹਾਂਦਰਾ ਸੰਵਾਰਨ ਵਿੱਚ ਇੱਕ ਨਵਾਂ ਅਧਿਆਏ…
-

ਸਰਕਾਰੀ ਆਈ ਟੀ ਆਈ (ਲੜਕੇ) ਵਿੱਚ ਸੈਸ਼ਨ 2025-26 ਲਈ ਵੱਖ ਵੱਖ ਟਰੇਡਾਂ ਵਾਸਤੇ ਦਾਖ਼ਲਾ ਸ਼ੁਰੂ
ਬਰਨਾਲਾ, 3 ਜੁਲਾਈ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਵਿੱਚ ਪਹਿਲੀ ਜੁਲਾਈ ਤੋਂ ਦਾਖ਼ਲਾ ਸ਼ੁਰੂ ਹੋ ਰਿਹਾ ਹੈ। ਜ਼ਿਲ੍ਹੇ ਦੀ ਨੋਡਲ ਸੰਸਥਾ ਸਰਕਾਰੀ ਆਈ ਟੀ ਆਈ (ਲੜਕੇ) ਬਰਨਾਲਾ ਦੇ ਪ੍ਰਿੰਸੀਪਲ ਹਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਜੁਲਾਈ 2025 ਤੋਂ…
-

ਰੋਜ਼ਗਾਰ ਬਿਓਰੋ ਵਿਚ ਮੁਫ਼ਤ ਕੋਚਿੰਗ ਕਲਾਸਾਂ ਦਾ ਲਾਹਾ ਲੈ ਰਹੇ ਹਨ ਨੌਜਵਾਨ
ਬਰਨਾਲਾ, 3 ਜੁਲਾਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਾਉਣ ਦੇ ਉਪਰਾਲੇ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ, ਬਰਨਾਲਾ ਵੱਲੋਂ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਮੁਫਤ ਕੋਚਿੰਗ…
-

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 2 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਕੇ ਅਤੇ ਕਿਸਾਨਾਂ ਦੀ ਆਮਦਨ ਵਾਧਾ ਕਰਕੇ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਸੂਬੇ ਦੀ ਖੇਤੀਬਾੜੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਬਾਗਬਾਨੀ ਪਹਿਲਕਦਮੀਆਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ, ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ…
-

’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 2 ਜੁਲਾਈ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 123ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 156 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.8 ਕਿਲੋ ਹੈਰੋਇਨ, 3 ਕਿਲੋ ਅਫੀਮ ਅਤੇ 1.43 ਲੱਖ ਰੁਪਏ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ…
-

ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਚੰਡੀਗੜ੍ਹ, 2 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਕੀਤੇ ਜਾ ਰਹੇ ਯਤਨਾਂ ਬਦੌਲਤ ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ (ਐਨ.ਏ.ਐਸ.) 2024 ਵਿੱਚ ਸਭ ਤੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸਿਖ਼ਰਲਾ ਸਥਾਨ ਹਾਸਲ…
-

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ
ਚੰਡੀਗੜ੍ਹ 2 ਜੁਲਾਈ 2025: ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਰਾਵੀ ਦਰਿਆ, ਜੋ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਜ਼ਿਲ੍ਹੇ ਵਿੱਚੋਂ ਵਗਦਾ ਹੈ ਅਤੇ ਪਾਕਿਸਤਾਨ ਨਾਲ ਅੰਤਰਰਾਸ਼ਟਰੀ ਸਰਹੱਦ ਬਣਾਉਂਦਾ ਹੈ, ਸੰਬੰਧੀ ਮਹੱਤਵਪੂਰਨ ਚਿੰਤਾ ਦੇ ਮਾਮਲੇ ‘ਤੇ ਮੁਲਾਕਾਤ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਲੋੜੀਂਦੇ…
-

ਪੰਜਾਬ ਸਰਕਾਰ ਵਲੋਂ 8.25 ਕਰੋੜ ਦੀ ਲਾਗਤ ਨਾਲ ਖੋਲ੍ਹੇ ਗਏ ਬਿਰਧ ਘਰ ਵਿਚ ਸਹੂਲਤਾਂ ਮੁਫ਼ਤ: ਡਿਪਟੀ ਕਮਿਸ਼ਨਰ
ਤਪਾ, 2 ਜੁਲਾਈ ਪੰਜਾਬ ਸਰਕਾਰ ਵਲੋਂ ਇਥੇ ਕਰੀਬ 8.25 ਕਰੋੜ ਦੀ ਲਾਗਤ ਨਾਲ ਬਿਰਧ ਆਸ਼ਰਮ ਬਣਾਇਆ ਗਿਆ ਹੈ ਜਿਸ ਦਾ ਉਦਘਾਟਨ ਪਿਛਲੇ ਦਿਨੀ ਸਰਕਾਰ ਵਲੋਂ ਕੀਤਾ ਗਿਆ ਹੈ ਅਤੇ ਇਥੇ ਬਜ਼ੁਰਗਾਂ ਦੀ ਸੇਵਾ-ਸੰਭਾਲ ਵਧੀਆ ਤਰੀਕੇ ਨਾਲ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐੱਸ ਨੇ ਇੱਥੇ ਬਾਬਾ ਫੂਲ ਸਰਕਾਰੀ ਬਿਰਧ…
-

ਵਾਤਾਵਰਣ ਦੀ ਸ਼ੁਧੱਤਾ ਲਈ ਪੌਦੇ ਲਗਾਉਣਾ ਹਰੇਕ ਦੀ ਨੈਤਿਕ ਜਿੰਮੇਵਾਰੀ- ਸਿਵਲ ਸਰਜਨ
ਮਾਲੇਰਕੋਟਲਾ 2 ਜੂਨ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਸ਼ਟਰੀ ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਪ੍ਰੋਗਰਾਮ ਅਧੀਨ ਸਿਵਲ ਸਰਜਨ ਦਫਤਰ ਵਿਖੇ ਸੈਮੀਨਾਰ ਆਯੋਜਿਤ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਪੌਦੇ ਲਗਾ ਕੇ ਵਾਤਾਵਰਣ ਦੀ ਸੰਭਾਲ ਦਾ ਸੱਦਾ ਦਿੰਦਿਆਂ ਪੰਛੀ ਪਿਆਰੇ ਮੁਹਿੰਮ ਤਹਿਤ ਸਿਹਤ ਕਰਮਚਾਰੀਆਂ ਅਤੇ ਮਰੀਜਾਂ ਨੂੰ…
-

ਸਿਹਤ ਵਿਭਾਗ ਨੇ ਮਥੁਰਾ ਬੇਲੀ ਅਤੇ ਦਸਗਰਾਈਂ ਵਿਚ ਕਲੋਰੀਨ ਦੀਆਂ ਗੋਲੀਆਂ ਦੀ ਕੀਤੀ ਵੰਡ
ਸ੍ਰੀ ਅਨੰਦਪੁਰ ਸਾਹਿਬ 02 ਜੁਲਾਈ () ਸਿਹਤ ਵਿਭਾਗ ਦੀ ਟੀਮ ਨੇ ਹੜ੍ਹ ਸੰਭਾਵਿਤ ਇਲਾਕੇ ਮਥੁਰਾ ਬੇਲੀ ਅਤੇ ਦਸਗਰਾਈਂ ਵਿਖੇ ਮੌਕੇ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਵੰਡੀਆਂ। ਡਾ.ਜੰਗਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ ਸਾਹਿਬ ਨੇ ਦੱਸਿਆ ਕਿ ਡਾ. ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ…