ਜ਼ਿਲ੍ਹੇ ਵਿਚ 5.6 ਲੱਖ ਕਣਕ ਖਰੀਦ ਦਾ ਟੀਚਾ – ਡਿਪਟੀ ਕਮਿਸ਼ਨਰ

ਫ਼ਰੀਦਕੋਟ ,8 ਮਈ () 

ਕਣਕ ਦੇ ਚਾਲੂ ਖਰੀਦ ਸੀਜ਼ਨ ਦੌਰਾਨ ਫ਼ਰੀਦਕੋਟ ਜ਼ਿਲ੍ਹੇ ਵਿੱਚ 506000 ਲੱਖ ਮੀਟਰਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਹੁਣ ਤਕ ਵੱਖ ਵੱਖ  ਖਰੀਦ ਏਜੰਸੀਆਂ ਵੱਲੋਂ  490243 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। 

ਉਨ੍ਹਾਂ ਦੱਸਿਆ ਕਿ  ਕੱਲ ਤੱਕ ਪਨਗ੍ਰੇਨ ਵੱਲੋਂ 101389 ਮੀਟਰਕ ਟਨ, ਮਾਰਕਫੈੱਡ ਵੱਲੋਂ 106096 ਮੀਟਰਕ ਟਨ, ਪਨਸਪ ਵੱਲੋਂ 99595  ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 62195 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 120968 ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ ਅਤੇ ਖਰੀਦ ਉਪਰੰਤ ਮੰਡੀਆਂ ਵਿੱਚੋਂ ਕਣਕ ਦੀ 399464 ਮੀਟਰਕ ਟਨ ਲਿਫਟਿੰਗ ਹੋ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤਕ  883.87 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ  ਵੀ ਕੀਤੀ ਜਾ ਚੁੱਕੀ ਹੈ।

ਡੀ ਐਫ ਐਸ ਸੀ ਫਰੀਦਕੋਟ ਸ. ਗੁਰਜੀਤ ਸਿੰਘ ਨੇ ਦੱਸਿਆ ਸਰਕਾਰ ਵੱਲੋਂ ਦਿੱਤੇ ਖਰੀਦ ਦੇ ਟੀਚੇ ਵਿੱਚੋਂ 97 ਪ੍ਰਤੀਸ਼ਤ ਟੀਚੇ ਨੂੰ ਪੂਰਾ ਕਰ ਲਿਆ ਗਿਆ ਹੈ ਅਤੇ ਰਹਿੰਦੇ ਟੀਚੇ ਨੂੰ ਵੀ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ।

Comments

Leave a Reply

Your email address will not be published. Required fields are marked *