ਜ਼ਿਲ੍ਹੇ ਦੀਆਂ ਮੰਡੀਆਂ ’ਚ 10,30,269 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਬਠਿੰਡਾ, 13 ਨਵੰਬਰ : ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 10,30,269 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਨ੍ਹਾਂ ’ਚੋਂ 9,08,876 ਮੀਟ੍ਰਿਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦਿਆਂ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਨੇ 3,82,809 ਮੀਟ੍ਰਿਕ ਟਨ, ਮਾਰਕਫੈੱਡ ਨੇ 2,30,658 ਮੀਟ੍ਰਿਕ ਟਨ, ਪਨਸਪ ਨੇ 1,88,905 ਮੀਟ੍ਰਿਕ ਟਨ ਅਤੇ ਪੰਜਾਬ ਵੇਅਰ ਹਾਊਸ ਨੇ 1,06,505 ਮੀਟ੍ਰਿਕ ਟਨ ਝੋਨਾ ਖਰੀਦਿਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ 12 ਨਵੰਬਰ ਤੱਕ ਕਿਸਾਨਾਂ ਨੂੰ 1881.10 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਸ ਮੰਡੀ ਵਿੱਚ ਝੋਨੇ ਵੱਧ ਪਿਆ ਹੈ ਉਥੋ ਉਸ ਦੀ ਚੁਕਾਈ ‘ਚ ਹੋਰ ਤੇਜ਼ੀ ਲਿਆਂਦੀ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ’ਚ ਕੋਈ ਦਿੱਕਤ ਨਾ ਆਵੇ।


Posted

in

, ,

by

Tags:

Comments

Leave a Reply

Your email address will not be published. Required fields are marked *