ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖਾਤਮੇ ਦਾ ਸਮਾਜਿਕ ਸੰਕਲਪ-ਸ੍ਰੀ ਅਮਰਿੰਦਰ ਐਮੀ

ਖਡੂਰ ਸਾਹਿਬ, ਤਰਨ ਤਾਰਨ, 24 ਜੁਲਾਈ :

ਪੰਜਾਬ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਹਲਕਾ ਖਡੂਰ ਸਾਹਿਬ ਦੇ ਵੱਖ ਵੱਖ ਪਿੰਡਾਂ ਗਲਾਲੀਪੁਰ, ਵਾਂ ਅਤੇ ਖੂਹ ਰਾਜੇਵਾਲਾ ਵਿਖੇ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ, ਜਿੰਨ੍ਹਾਂ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ।

ਇਸ ਦੌਰਾਨ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਵਲੋਂ ਨਸ਼ੇ ਵਿਰੁੱਧ ਛੇੜੀ ਜੰਗ ਵਿਚ ਭਾਗੀਦਾਰ ਬਣਨ ਦੀ ਸਹੁੰ ਚੁੱਕੀ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਅਮਰਿੰਦਰ ਸਿੰਘ ਐਮੀ ਨੇ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਪਿੰਡ-ਪਿੰਡ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਤਹਿਤ ਹਰੇਕ ਪਿੰਡ ਵਾਸੀ ਆਪਣੇ ਪਿੰਡ ਦਾ ਪਹਿਰੇਦਾਰ ਬਣੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਕਿਸਮ ਦੀ ਸਿਆਸੀ ਸਰਪ੍ਰਸਤੀ ਨਹੀਂ ਮਿਲੇਗੀ ਤੇ ਨਾ ਹੀ ਉਨ੍ਹਾਂ ਦੀ ਕੋਈ ਜ਼ਮਾਨਤ ਦੇਵੇਗਾ।  

ਇਸ  ਮੌਕੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਇਸ ਯਾਤਰਾ ਦਾ ਮਕਸਦ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ, ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਇਸ ਲੜਾਈ ਨੂੰ ਨਿਰਣਾਇਕ ਅੰਜਾਮ ਤੱਕ ਪਹੁੰਚਾਇਆ ਜਾ ਸਕਦਾ ਹੈ।
ਇਸ ਦੌਰਾਨ ਵੱਖ-ਵੱਖ ਸਭਾਵਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖਾਤਮੇ ਦਾ ਸਮਾਜਿਕ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ, ਪੰਚਾਇਤ, ਮਾਤਾ-ਪਿਤਾ ਇਸ ਅੰਦੋਲਨ ਨਾਲ ਜੁੜਨ ਤਾਂ ਜੋ ਨਸ਼ੇ ਦੇ ਦੈਂਤ ਨੂੰ ਹਰਾਇਆ ਜਾ ਸਕੇ।
ਉਨਾ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਬਣ ਰਹੀ ਹੈ, ਜਿਸ ਤਹਿਤ ਨਸ਼ੇ ਦੇ ਖਾਤਮੇ ਲਈ ਲੋਕ ਖੁਦ ਅੱਗੇ ਆ ਰਹੇ ਹਨ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਸ੍ਰੀ ਜਸਕਰਨ ਸਿੰਘ ਗਿੱਲ, ਬਚਿੱਤਰ ਸਿੰਘ ਵਾਈਸ ਕੁਆਰਡੀਨੇਟਰ, ਪਾਲ ਸਿੰਘ ਖਾਲਸਾ ਹਰਮਨਜੀਤ ਸਿੰਘ ਪੱਖੋਕੇ, ਸਰਬਜੀਤ ਸਿੰਘ, ਲਵਪ੍ਰੀਤ ਸਿੰਘ ਗੁਰਵਿੰਦਰ ਸਿੰਘ ਖਹਿਰਾ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Leave a Reply

Your email address will not be published. Required fields are marked *