ਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ? – ਆਪ

*ਨਵੀਂ ਦਿੱਲੀ, 19 ਸਤੰਬਰ 2026*ਦਿੱਲੀ ਦੀ ਵੋਟਰ ਲਿਸਟ ਤੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਤਿੰਨ ਵਾਰ ਮੁੱਖ ਮੰਤਰੀ ਰਹੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦਾ ਨਾਂ ਕੱਟੇ ਜਾਣ ‘ਤੇ ਪਾਰਟੀ ਨੇ ਚੋਣ ਕਮਿਸ਼ਨ ਦੇ ਨਾਲ-ਨਾਲ ਭਾਜਪਾ ‘ਤੇ ਵੀ ਤਿੱਖੇ ਹਮਲੇ ਕੀਤੇ ਹਨ। ਪਾਰਟੀ ਨੇ ਚੋਣ ਕਮਿਸ਼ਨ ਤੋਂ ਪੁੱਛਿਆ ਹੈ ਕਿ ਇਹ ਕਿਵੇਂ ਸੰਭਵ ਹੈ ਕਿ ਦਿੱਲੀ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦਾ ਨਾਂ ਵੋਟਰ ਲਿਸਟ ਤੋਂ ਗਾਇਬ ਹੋ ਗਿਆ ਹੈ? ਕੀ ਚੋਣ ਕਮਿਸ਼ਨ ਆਪਣੇ ਸੁਪਰੀਮੋ ਨੂੰ ਖੁਸ਼ ਕਰਨ ਲਈ ਵਿਰੋਧੀ ਆਗੂਆਂ ਦੇ ਨਾਂ ਕੱਟ ਰਿਹਾ ਹੈ?

ਆਮ ਆਦਮੀ ਪਾਰਟੀ ਨੇ ਐਕਸ ‘ਤੇ ਕਿਹਾ ਕਿ ਕੀ ਇਸ ਦੇਸ਼ ਵਿੱਚ ਸਭ ਕੁਝ ਸਿਰਫ਼ ਸੁਪਰੀਮ ਲਾਰਡ ਨੂੰ ਖੁਸ਼ ਰੱਖਣ ਲਈ ਹੀ ਹੋ ਰਿਹਾ ਹੈ? ਚੋਣ ਕਮਿਸ਼ਨ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਇਹ ਕਿਵੇਂ ਸੰਭਵ ਹੈ ਕਿ ਦਿੱਲੀ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਂ ਦਿੱਲੀ ਦੀ ਵੋਟਰ ਲਿਸਟ ਤੋਂ ਗਾਇਬ ਹਨ?

ਉਧਰ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਐਕਸ ‘ਤੇ ਕਿਹਾ ਕਿ ਅਸੀਂ ਤਾਂ ਪਹਿਲੇ ਦਿਨ ਤੋਂ ਕਹਿ ਰਹੇ ਹਾਂ ਕਿ ਇਹ ਐੱਸਆਈਆਰ ਨਹੀਂ, ਭਾਜਪਾ ਦਾ ਖੇਡ ਚੱਲ ਰਿਹਾ ਹੈ। ਇਨ੍ਹਾਂ ਦਾ ਬੱਸ ਚੱਲੇ ਤਾਂ ਇਹ ਮੋਦੀ ਅਤੇ ਅਮਿਤ ਸ਼ਾਹ ਦਾ ਹੀ ਵੋਟ ਦਾ ਅਧਿਕਾਰ ਰੱਖਣ ਅਤੇ ਸਾਰੇ ਵਿਰੋਧੀਆਂ ਦੀਆਂ ਵੋਟਾਂ ਕੱਟ ਦੇਣ। ਉਨ੍ਹਾਂ ਚੋਣ ਕਮਿਸ਼ਨ ਤੋਂ ਪੁੱਛਿਆ ਕਿ ਤਿੰਨ ਵਾਰ ਦਿੱਲੀ ਦੇ ਮੁੱਖ ਮੰਤਰੀ ਰਹੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਵੋਟਾਂ ਦਿੱਲੀ ਦੀ ਵੋਟਰ ਲਿਸਟ ਤੋਂ ਗਾਇਬ ਕਰਨਾ ਕਿਹੜੀ ਪ੍ਰਕਿਰਿਆ ਹੈ।


Posted

in

by

Comments

Leave a Reply

Your email address will not be published. Required fields are marked *