ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ- ਸੰਧਵਾਂ 

ਫ਼ਰੀਦਕੋਟ 14 ਫਰਵਰੀ ()

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਵਿਖੇ ਪਾਰਟੀ ਦੇ ਆਗੂਆਂ ਅਤੇ ਵਰਕਰ ਸਹਿਬਾਨਾਂ ਨਾਲ ਇਕ ਅਹਿਮ ਮੀਟਿੰਗ ਕੀਤੀ। 

ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਸੰਗਠਨ ਨੂੰ ਜ਼ਮੀਨੀ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਰਣਨੀਤੀ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਸ. ਸੰਧਵਾਂ ਨੇ ਕਿਹਾ ਕਿ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਲਾਭ ਆਖ਼ਰੀ ਪੜਾਅ ਤੱਕ ਪਹੁੰਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮੈਦਾਨੀ ਪੱਧਰ ‘ਤੇ ਸਰਗਰਮ ਰਹਿ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ।

ਇਸ ਮੌਕੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਆਉਣ ਵਾਲੇ ਸਮੇਂ ਦੀਆਂ ਯੋਜਨਾ ਸਬੰਧੀ ਵੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਸੰਗਠਨ ਦੀ ਮਜ਼ਬੂਤੀ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿਵਾਇਆ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸ ਗੁਰਮੀਤ ਸਿੰਘ ਆਰੇਵਾਲਾ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਸ. ਸਾਧੂ ਰਾਮ ਕੁਸਲਾ ਓ.ਐਸ.ਡੀ, ਸ. ਮਨਪ੍ਰੀਤ ਮਨੀ ਧਾਲੀਵਾਲ ਪੀ.ਆਰ.ਓ, ਸ ਅਮਨਦੀਪ ਸਿੰਘ ਪੀ ਏ, ਸ. ਸੁਖਵੰਤ ਸਿੰਘ ਪੱਕਾ, ਮਨਦੀਪ ਮੋਂਗਾ, ਸਿਮਰਨਜੀਤ ਸਿੰਘ ਐੱਮ ਸੀ, ਹਰਦੀਪ ਸਿੰਘ, ਗੈਰੀ ਵੜਿੰਗ, ਜਗਤਾਰ ਜੱਗਾ, ਬਲਦੇਵ ਸਿੰਘ, ਅਮਰੀਕ ਸਿੰਘ ਸਰਪੰਚ, ਅਭੈ ਸਿੰਘ ਸਰਪੰਚ ਤੋਂ ਇਲਾਵਾ ਹੋਰ ਹਾਜ਼ਰ ਸਨ।


Posted

in

, ,

by

Comments

Leave a Reply

Your email address will not be published. Required fields are marked *