ਝੋਨੇ ਦੀ ਜਲਦ ਚੁਕਾਈ ਕਰਵਾ ਕੇ ਮੰਡੀਆਂ ਨੂੰ ਕਰਵਾਇਆ ਜਾਵੇ ਖਾਲੀ : ਡਿਪਟੀ ਕਮਿਸ਼ਨਰ

ਬਠਿੰਡਾ, 18 ਨਵੰਬਰ : ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਚੋਂ ਝੋਨੇ ਦੀ ਜਲਦ ਤੋਂ ਜਲਦ ਚੁਕਾਈ ਕਰਵਾ ਕੇ ਮੰਡੀਆਂ ਨੂੰ ਖਾਲੀ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਝੋਨੇ ਦੀ ਖਰੀਦ ਤੇ ਚੁਕਾਈ ਦੇ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਤੇ ਚੁਕਾਈ ’ਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 11,94,712 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਨ੍ਹਾਂ ’ਚੋਂ 10,81,612 ਮੀਟ੍ਰਿਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦਿਆਂ ਗਿਆ ਹੈ।

ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਨੇ 4,62,575 ਮੀਟ੍ਰਿਕ ਟਨ, ਮਾਰਕਫੈੱਡ ਨੇ 2,66,417 ਮੀਟ੍ਰਿਕ ਟਨ, ਪਨਸਪ ਨੇ 2,27,245 ਮੀਟ੍ਰਿਕ ਟਨ ਤੇ ਪੰਜਾਬ ਵੇਅਰ ਹਾਊਸ ਨੇ 1,25,375 ਮੀਟ੍ਰਿਕ ਟਨ ਝੋਨਾ ਖਰੀਦਿਆਂ। ਉਨ੍ਹਾਂ ਅੱਗੇ ਹੋਰ ਦੱਸਿਆ ਕਿ ਕਿਸਾਨਾਂ ਨੂੰ 17 ਨਵੰਬਰ ਤੱਕ 2314.53 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ’ਚ ਕੋਈ ਦਿੱਕਤ ਨਾ ਆਵੇ।


Posted

in

, ,

by

Tags:

Comments

Leave a Reply

Your email address will not be published. Required fields are marked *