ਸਰਕਾਰ ਦਾ ਇੱਕੋ-ਇੱਕ ਉਦੇਸ਼ ਹਰ ਪਿੰਡ ਤੇ ਘਰ ਨੂੰ ਕਰਨਾ ਹੈ ਨਸ਼ਾ ਮੁਕਤ

ਅਮਰਗੜ੍ਹ/ਮਾਲੇਰਕੋਟਲਾ, 4 ਜੂਨ:
                            ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਚਲਾਈ ਗਈ ਨਸ਼ਾ ਮੁਕਤੀ ਯਾਤਰਾ ਦਾ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ੇ ਤੋਂ ਮੁਕਤੀ ਦਾ ਪ੍ਰਣ ਲਿਆ ਜਾ ਰਿਹਾ ਹੈ।
                    “ਨਸ਼ਾ ਮੁਕਤੀ ਯਾਤਰਾ” ਮੁਹਿੰਮ ਦੇ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ ਨੇ ਪਿੰਡ ਬੁਰਜ, ਸਲਾਰ, ਨਵਾਂ ਪਿੰਡ, ਨੰਗਲ ਅਤੇ ਚਪੜੋਦਾ ਵਿਖੇ ਨਸ਼ਾ ਰੋਕੂ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਦਿਆਂ ਕਿਹਾ ਕਿ ‘ਨਸ਼ਾ ਮੁਕਤੀ ਯਾਤਰਾ’ ਇੱਕ ਲੋਕ ਲਹਿਰ ਬਣ ਕੇ ਉੱਭਰੀ ਹੈ। ਪੰਜਾਬ ਸਰਕਾਰ ਦਾ ਇਕੋ-ਇਕ ਉਦੇਸ਼ ਹਰੇਕ ਪਿੰਡ, ਹਰੇਕ ਘਰ ਨੂੰ ਨਸ਼ਾ ਮੁਕਤ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਹੁਤ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣੀ ਸਮਾਜਿਕ ਜਿੰਮੇਵਾਰੀ ਨਿਭਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਜ਼ਰੂਰ ਪਾਉਣ।
                        ਇਸ ਮੌਕੇ ਕੋਆਰਡੀਨੇਟਰ ਜਗਦੀਪ ਸਿੰਘ ਜੱਗਾ, ਹਲਕਾ ਕੁਆਡੀਨੇਟਰ ਗੁਰਪ੍ਰੀਤ ਸਿੰਘ ਬਿੱਟੂ ਬਨਭੌਰਾ, ਬੀ.ਡੀ.ਪੀ.ਓ ਬਬਲਜੀਤ ਕੌਰ, ਵਿਧਾਇਕ ਦੇ ਪੀ.ਏ ਰਾਜੀਵ ਕੁਮਾਰ, ਥਾਣਾ ਮੁਖੀ ਰਣਦੀਪ ਸ਼ਰਮਾ, ਸਰਪੰਚ ਬੱਗਾ ਸਿੰਘ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਮੌਜੂਦ ਸਨ।

Comments

Leave a Reply

Your email address will not be published. Required fields are marked *