ਸ਼ਹੀਦ ਸੈਨਿਕਾਂ ਦੀ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਵਿਕਟਰੀ ਪਰੇਡ ਇਕ ਅਨੋਖਾ ਅਹਿਸਾਸ -ਡਿਪਟੀ ਕਮਿਸ਼ਨਰ

ਫਾਜ਼ਿਲਕਾ 15 ਦਸੰਬਰ
1971 ਦੀ ਭਾਰਤ-ਪਾਕਿ ਜੰਗ ਵਿਚ ਦੇਸ਼ ਦੀ ਜਿਤ ਨੂੰ ਯਾਦ ਕਰਦਿਆਂ ਫਾਜ਼ਿਲਕਾ ਵਿਖੇ ਵਿਜੈ ਪਰੇਡ ਦਾ ਆਯੋਜਨ ਕੀਤਾ ਗਿਆ। ਸ਼ਹੀਦੀ ਸਮਾਰਕ ਕਮੇਟੀ ਆਸਫਵਾਲਾ ਵੱਲੋਂ ਵਿਜੈ ਦਿਵਸ ਨੂੰ ਸਮਰਪਿਤ ਵਿਕਟਰੀ ਪਰੇਡ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਸ਼ੁਰੂ ਹੋ ਕਿ ਸੰਜੀਵ ਸਿਨੇਮਾ ਚੌਂਕ, ਗਊਸ਼ਾਲਾ ਰੋਡ, ਸਾਈਕਲ ਬਾਜ਼ਾਰ, ਸ਼ਾਸਤਰੀ ਚੌਂਕ ਤੋਂ ਹੁੰਦੀ ਹੋਈ ਘੰਟਾ ਘਰ ਵਿਖੇ ਸਮਾਪਤ ਹੋਈ।
ਵਿਜੈ ਪਰੇਡ ਵਿਚ ਸ਼ਾਮਲ ਹੁੰਦਿਆਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਸੀਂ ਸਿਕ ਝੁਕਾ ਕੇ ਨਮਨ ਕਰਦੇ ਹਾਂ। ਉਨ੍ਹਾਂ ਕਿਹਾ ਕਿ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸ਼ਹੀਦਾਂ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਜੈ ਦਿਵਸ ਦੇ ਮਦੇਨਜਰ ਵਿਕਟਰੀ ਪਰੇਡ ਵਿਚ ਭਾਗੀਦਾਰੀ ਬਣਾਉਣਾ ਇਕ ਅਨੋਖਾ ਅਹਿਸਾਸ ਦਿੰਦਾ ਹੈ।
ਭਾਰਤ-ਪਾਕਿ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾ ਨੂੰ ਪ੍ਰਣਾਮ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਹੱਦਾਂ ‘ਤੇ ਦੇਸ਼ ਦੀ ਰੱਖਿਆ ਲਈ ਹਰ ਵੇਲੇ ਤਾਇਨਾਤ ਫੋਜ਼ ਦੇ ਜਵਾਨਾਂ ਵੱਲੋਂ ਨਿਭਾਈ ਜਾ ਰਹੀ ਲਾਮਿਸਾਲ ਡਿਊਟੀ ਨੂੰ ਹਰੇਕ ਦੇਸ਼ ਵਾਸੀ ਸਿਜਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਨੂੰ ਅਸੀਂ ਤੈਅ ਦਿਲੋਂ ਸਲਾਮ ਕਰਦੇ ਹਾਂ।
ਐਸ.ਐਸ.ਪੀ. ਸ. ਗੁਰਮੀਤ ਸਿੰਘ ਨੇ ਕਿਹਾ ਕਿ ਦੇਸ਼ ਦੀ ਆਨ ਅਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦ ਸੈਨਿਕਾਂ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ। ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾ ਨੂੰ ਸਤਿਕਾਰ ਦੇਣਾ ਹਰੇਕ ਨਾਗਰਿਕ ਦੀ ਨੈਤਿਕ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ 1971 ਦੀ ਭਾਰਤ-ਪਾਕਿ ਜੰਗ ਵਿਚ ਦੇਸ਼ ਦੀ ਜਿਤ ਇਕ ਗੌਰਵਮਈ ਇਤਿਹਾਸ ਹੈ ਜਿਸਨੂੰ ਰਹਿੰਦੇ ਸਮੇਂ ਵਿਚ ਯਾਦ ਰਖਿਆ ਜਾਵੇਗਾ।
ਵਿਕਟਰੀ ਪਰੇਡ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਿਲ 1971 ਦੀ ਭਾਰਤ-ਪਾਕਿ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਹਿਰ ਵਾਸੀਆਂ ਵੱਲੋਂ ਵੱਖ-ਵੱਖ ਥਾਵਾਂ ਤੇ ਫੁੱਲਾਂ ਦੀ ਵਰਖਾ ਕਰਕੇ ਸਨਮਾਨਿਤ ਕੀਤਾ ਗਿਆ। ਪਰੇਡ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਭਾਰਤ ਮਾਤਾ ਦੀ ਜੈਅ ਦੇ ਨਾਅਰੇ ਲਗਾਏ ਗਏ। ਆਰਮੀ ਬੈਂਡ ਦੇ ਜਵਾਨਾਂ ਅਤੇ ਸਕੂਲ ਵਿਦਿਆਰਥੀਆਂ ਵੱਲੋਂ ਵਿਸ਼ੇਸ ਤੌਰ ‘ਤੇ ਦੇਸ਼ ਭਗਤੀ ਦੇ ਗੀਤਾਂ ਦੀਆਂ ਧੁਨਾਂ ਨਾਲ ਸ਼ਹੀਦ ਸੈਨਿਕਾਂ ਦੀ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ।
ਇਸ ਮੌਕੇ ਸ਼ਿਵਦੁਲਾਰ ਸਿੰਘ ਢਿਲੋਂ (ਸੇਵਾਮੁਕਤ ਆਈ.ਏ.ਐਸ.) ਸਕੱਤਰ ਪੰਜਾਬ ਸਟੇਟ ਰੈਡ ਕਰਾਸ ਸੋਸਾਇਟੀ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ, ਐਸ.ਡੀ.ਐਮ ਕ੍ਰਿਸ਼ਨਾ ਪਾਲ ਰਾਜਪੂਤ ਤੇ ਐਸ.ਡੀ.ਐਮ ਸ. ਅਮਨਦੀਪ ਸਿੰਘ ਮਾਵੀ, ਸੰਦੀਪ ਗਿਲਹੋਤਰਾ, ਪ੍ਰਫੂਲ ਨਾਗਪਾਲ, ਭਾਰਤੀ ਸ਼ੈਨਾ ਜਵਾਨਾਂ ਤੋਂ ਇਲਾਵਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਸ਼ਹਿਰ ਦੇ ਪਤਵੰਤੇ ਸੱਜਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


Posted

in

, ,

by

Comments

Leave a Reply

Your email address will not be published. Required fields are marked *