ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬਲਾਕ ਬੁਢਲਾਡਾ ਦੇ ਪਿੰਡਾਂ ਦਾ ਦੌਰਾ

ਮਾਨਸਾ, 05 ਦਸੰਬਰ :
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਬਲਾਕ ਬੁਢਲਾਡਾ ਦੀ ਟੀਮ ਵੱਲੋਂ ਪਿੰਡ ਕਲੀਪੁਰ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਬੋਹਾ, ਮੰਡੇਰਨਾ, ਮੱਲ ਸਿੰਘ ਵਾਲਾ, ਬਰ੍ਹੇ ਆਦਿ ਵਿੱਚ ਕਣਕ ਦੀ ਫਸਲ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਵੱਲੋਂ ਪਿੰਡ ਮੱਲ ਸਿੰਘ ਵਾਲਾ ਦੇ ਕਿਸਾਨ ਸ੍ਰੀ ਗੁਰਵਿੰਦਰ ਸਿੰਘ, ਸ਼੍ਰੀ ਰਾਮਜੱਸ ਸਿੰਘ ਬਰ੍ਹੇ, ਸ਼੍ਰੀ ਗੁਰਵਿੰਦਰ ਸਿੰਘ ਬੋਹਾ ਦੇ ਖੇਤ ਦਾ ਮੌਕਾ ਵੇਖਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਤਾਂ ਵਿੱਚ 5 ਤੋਂ 10 ਪ੍ਰਤੀਸ਼ਤ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਵਿੱਚ ਆਇਆ, ਜਿਸ ’ਤੇ ਖੇਤੀਬਾੜੀ ਇੰਸਪੈਕਟਰ ਸ਼੍ਰੀ ਅਵਤਾਰ ਸਿੰਘ ਵੱਲੋਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸ਼ਿਫਾਰਿਸ਼ ਕੀਟਨਾਸ਼ਕ 7 ਕਿਲੋ ਮੋਰਟੈਲ/ ਰੀਜੈਂਟ 0.3 ਜੀ (ਫਿਪਰੋਨਿਲ) ਜਾਂ 1 ਲਿਟਰ ਡਰਸਬਾਨ 20 ਈ.ਸੀ. (ਕਲੋਰਪਾਈਰੀਫਾਸ) ਨੂੰ 20 ਕਿਲੋ ਸਲਾਬੀ ਮਿੱਟੀ ਨਾਲ ਰਲਾ ਕੇ ਪ੍ਰਤੀਏਕੜ ਦੇ ਹਿਸਾਬ ਨਾਲ ਪਹਿਲਾ ਪਾਣੀ ਲਗਾਉਣ ਤੋਂ ਪਹਿਲਾਂ ਛੱਟਾ ਦੇਣ ਜਾਂ ਇਸ ਦੇ ਬਦਲ ਵਿੱਚ 50 ਮਿਲੀ ਲਿਟਰ ਪ੍ਰਤੀ ਏਕੜ ਕੋਰਾਜਨ 18.5 ਐਸੀ ਸੀ. (ਕਲੋਰਐਂਟਰਾਨਿਲੀਪਰੋਲ) ਨੂੰ 80-100 ਲੀਟਰ ਪਾਣੀ ਵਿੱਚ ਘੋਲ ਕੇ ਨੈਪਸੈਕ ਪੰਪ ਨਾਲ ਸਪਰੇਅ ਕਰਨ ਦੀ ਸਲਾਹ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਬਰ੍ਹੇ ਸਰਕਲ ਨਾਲ ਸਬੰਧਤ ਬਾਕੀ ਪਿੰਡਾਂ ਵਿੱਚ (ਉੱਡਤ ਸੈਦੇਵਾਲਾ, ਮਲਕੋ, ਸੰਦਲੀ, ਫਰੀਦਕੇ) ਵਿਖੇ ਕਿਸਾਨਾਂ ਦੇ ਖੇਤਾਂ ਵਿੱਚ ਵੀ ਕਣਕ ਦੀ ਫਸਲ ਦਾ ਸਰਵੇਖਣ ਕੀਤਾ ਗਿਆ। ਜ਼ਿਆਦਾਤਰ ਖੇਤਾਂ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਨਹੀ ਵੇਖਿਆ ਗਿਆ। ਜਿਨ੍ਹਾਂ ਕੁਝ ਕੁ ਥਾਵਾਂ ’ਤੇ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਵਿੱਚ ਆਇਆ, ਉਥੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਕੀਤੀ ਸਿਫਾਰਿਸ਼ ਅਨੁਸਾਰ ਉਪਰਾਲੇ ਕਰਨ ਦੀ ਸਲਾਹ ਦਿੱਤੀ ਗਈ। ਟੀਮ ਵੱਲੋਂ ਮੌਕੇ ’ਤੇ ਹਾਜਰ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਖੇਤਾਂ ਦਾ ਰੋਜਾਨਾ ਨਿਰੀਖਣ ਕੀਤਾ ਜਾਵੇ ਅਤੇ ਹਮਲੇ ਹੋਣ ਦੀ ਸੂਰਤ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾਵੇ।


Posted

in

, ,

by

Tags:

Comments

Leave a Reply

Your email address will not be published. Required fields are marked *