ਜ਼ਿਲ੍ਹੇ ਵਿੱਚ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ – ਵਿਰਾਜ ਐਸ. ਤਿੜਕੇ

ਮਾਲੇਰਕੋਟਲਾ, 27 ਮਾਰਚ –
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਘਰੇਲੂ ਐਲ.ਪੀ.ਜੀ. ਗੈਸ ਦੀ ਕੋਈ ਘਾਟ ਨਹੀਂ ਹੈ। ਗੈਸ ਏਜੰਸੀਆਂ ਵੱਲੋਂ ਘਰ-ਘਰ ਡਿਲਿਵਰੀ ਨਿਯਮਿਤ ਤੌਰ ’ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗੈਸ ਏਜੰਸੀਆਂ ਅੱਗੇ ਭੀੜ ਨਾ ਇਕੱਠੀ ਕੀਤੀ ਜਾਵੇ। ਉਨਾਂ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਵੱਲੋਂ ਅਜੇ ਤੱਕ ਆਪਣੀ ਕੇਵਾਈਸੀ ਪ੍ਰਕਿਰਿਆ ਪੂਰੀ ਨਹੀਂ ਕੀਤੀ ਗਈ, ਉਹ ਸੰਬੰਧਤ ਗੈਸ ਏਜੰਸੀ ਨਾਲ ਸੰਪਰਕ ਕਰਕੇ ਇਸ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣ, ਤਾਂ ਜੋ ਉਨ੍ਹਾਂ ਨੂੰ ਬਿਨਾ ਰੁਕਾਵਟ ਗੈਸ ਸਪਲਾਈ ਮਿਲ ਸਕੇ।
ਡਿਪਟੀ ਕਮਿਸ਼ਨਰ ਨੇ ਹੋਰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਨਿਰਵਿਘਨ ਹੈ। ਸਾਰੇ ਪੈਟਰੋਲ ਪੰਪਾਂ ’ਤੇ ਉਚਿਤ ਮਾਤਰਾ ਵਿੱਚ ਪੈਟਰੋਲ ਅਤੇ ਡੀਜ਼ਲ ਉਪਲਬਧ ਹੈ ਅਤੇ ਕਿਸੇ ਵੀ ਕਿਸਮ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਕਿਸਮ ਦੀਆਂ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਬੇਲੋੜੀ ਮਾਤਰਾ ਵਿੱਚ ਸਟਾਕ ਇਕੱਠਾ ਕਰਨ। ਇਸ ਤਰ੍ਹਾਂ ਦੀ ਘਬਰਾਹਟ ਨਾਲ ਬਿਨਾ ਲੋੜ ਦੇ ਭੀੜ ਅਤੇ ਅਸੁਵਿਧਾ ਪੈਦਾ ਹੋ ਸਕਦੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੇਲ ਅਤੇ ਗੈਸ ਦੀ ਸਪਲਾਈ ‘ਤੇ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਅਪੀਲ ਕੀਤੀ ਕਿ ਅਫਵਾਹਾਂ ਤੋਂ ਸੁਚੇਤ ਰਹੋ ਅਤੇ ਜੇਕਰ ਕੋਈ ਪੈਟਰੋਲ/ਡੀਜਲ ਜਾਂ ਐਲ.ਪੀ.ਜੀ ਗੈਸ ਦੀ ਕਾਲਾਬਾਜ਼ਾਰੀ ਕਰਦਾ ਹੈ ਤਾਂ ਉਸ ਦੀ ਸ਼ਿਕਾਇਤ ਕੀਤੀ ਜਾਵੇ।


Posted

in

, ,

by

Comments

Leave a Reply

Your email address will not be published. Required fields are marked *