ਨਸ਼ਾ ਛੁਡਾਊ ਕੇਂਦਰ ਮਾਨਸਾ ਵਿਖੇ ਦਵਾਈ ਲੈਣ ਆਏਵਿਅਕਤੀਆਂ ਦੀ ਕੌਂਸਲਿੰਗ ਕਰਵਾਈ

ਮਾਨਸਾ, 16 ਅਪ੍ਰੈਲ:
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਨਸ਼ਾ ਛੜਾਊ ਕੇਂਦਰ/ਓਟ ਸੈਂਟਰ ਠੂਠਿਆਂਵਾਲੀ ਰੋਡ ਮਾਨਸਾ ਵਿਖੇ ਦਵਾਈ ਲੈਣ ਲਈ ਆ ਰਹੇ ਵਿਅਕਤੀਆਂ ਦੀ ਕੌਂਸਲਿੰਗ ਕਰਕੇ ਨਸ਼ੇ ਦੀ ਡੋਜ ਨੂੰ ਘੱਟ ਕਰਨ ਅਤੇ ਇਸ ਨੂੰ ਛੱਡਣ ਦੇ ਨੁਕਤਿਆਂ ਬਾਰੇ ਜਾਣੂ ਕਰਵਾਇਆ।
ਉਨ੍ਹਾਂ ਕਿਹਾ ਕਿ ਨਸ਼ੇ ਦਾ ਆਦੀ ਵਿਅਕਤੀ ਸਵੈ ਇੱਛਾ ਨਾਲ ਇਕ ਮਹੀਨਾ ਕਿਸੇ ਵੀ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਹੋ ਕੇ ਨਸ਼ਾ ਛੱਡ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਡਾਕਟਰਾਂ ਦੁਆਰਾ ਸਮੇਂ ਸਮੇਂ ’ਤੇ ਜਾਂਚ ਕੀਤੀ ਜਾਂਦੀ ਹੈ ਅਤੇ ਮਰੀਜ਼ ਨੂੰ ਲੋੜ ਅਨੁਸਾਰ ਦਵਾਈ ਦੀ ਮਾਤਰਾ ਦਿੱਤੀ ਜਾਂਦੀ ਹੈ, ਇਸ ਦੇ ਨਾਲ ਹੀ ਨਸ਼ੇ ਦੇ ਆਦੀ ਵਿਅਕਤੀ ਦੀ ਕੌਂਸਲਿੰਗ ਕਰਕੇ ਉਸ ਨੂੰ ਨਸ਼ਾ ਤਿਆਗਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਰੋਜ਼ਾਨਾ ਸੈਰ, ਯੋਗਾ ਅਤੇ ਸਾਈਕਲਿੰਗ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਇਸ ਮੌਕੇ ਡਾ. ਗੁਰਜੀਵਨ ਸਿੰਘ, ਮੈਡਮ ਮੋਨਿਕਾ ਕੌਂਸਲਰ, ਵਿਜੈ ਕੁਮਾਰ ਜੈਨ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਮਾਨਸਾ, ਡਾ.ਕੋਮਲ, ਗਗਨਦੀਪ ਸਿੰਘ, ਕੁਲਵਿੰਦਰ ਸਿੰਘ ਅਤੇ ਓਟ ਸੈਂਟਰ ਵਿਖੇ ਰੋਜਾਨਾ ਦੀ ਦਵਾਈ ਲੈਣ ਆਏ ਵਿਅਕਤੀ  ਹਾਜ਼ਰ ਸਨ।

Leave a Reply

Your email address will not be published. Required fields are marked *